JALANDHAR WEATHER

ਬੇਮੌਸਮੀ ਬਾਰਿਸ਼ ਅਤੇ ਹਲਕੀ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੂਤੇ

ਅਜਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਚੱਲ ਰਹੀ ਖਰਾਬੀ ਤੋਂ ਬਾਅਦ ਅੱਜ ਸ਼ੁਰੂ ਹੋਈ ਬੇਮੌਸਮੀ ਬਾਰਿਸ਼ ਅਤੇ ਹਲਕੀ ਗੜੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨI ਸਰਹੱਦੀ ਖੇਤਰ ਵਿਚ ਅਜੇ ਤੱਕ ਕਣਕ ਦੀ ਵਾਢੀ ਸ਼ੁਰੂ ਨਹੀਂ ਹੋਈ ਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਖੇਤਾਂ ਵਿਚ ਹੀ ਖੜ੍ਹੀ ਹੈ। ਜੇਕਰ ਬਾਰਿਸ਼ ਜ਼ਿਆਦਾ ਹੋ ਜਾਂਦੀ ਹੈ ਤਾਂ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਵੀ ਹੋ ਸਕਦਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ