ਟਰੱਕ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਡਰਾਈਵਰ
ਬੀਜਾ, 20 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)- ਬੀਜਾ ਦੇ ਨਜ਼ਦੀਕੀ ਪਿੰਡ ਮਹਿੰਦੀਪੁਰ ਦੇ ਇਕ ਪੈਟਰੋਲ ਪੰਪ ’ਤੇ ਖੜੇ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਡਰਾਈਵਰ ਨੂੰ ਟਰੱਕ ਤੋਂ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ ਤੇ ਉਸ ਦੀ ਟਰੱਕ ਅੰਦਰ ਸੜ ਕੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਟਰੱਕ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਪੁਲਿਸ ਚੌਂਕੀ ਕੋਟ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਟਰੱਕ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਸਫ਼ਲ ਨਾ ਹੋ ਸਕੇ।