ਨਵਾਂਸ਼ਹਿਰ : ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਸੜਕ ਹਾਦਸੇ 'ਚ ਜ਼ਖ਼ਮੀ
ਨਵਾਂਸ਼ਹਿਰ, 23 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ-ਚੰਡੀਗੜ੍ਹ ਮੁੱਖ ਮਾਰਗ ਉਤੇ ਸੜਕ ਹਾਦਸੇ ਵਿਚ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੇ ਮੁਲਾਜ਼ਮਾਂ ਦੇ ਵੀ ਸੱਟਾਂ ਲੱਗੀਆਂ ਹਨ। ਅੰਗਦ ਸਿੰਘ ਸੈਣੀ ਨੂੰ ਮੋਹਾਲੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।