JALANDHAR WEATHER

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਕੀਤੇ ਨਜ਼ਰਬੰਦ

ਅੰਮ੍ਰਿਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਅੰਮ੍ਰਿਤਸਰ ਫੇਰੀ ਤੋਂ ਪਹਿਲਾ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਦੀ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਪੁਲਿਸ ਵਲੋਂ ਉਸ ਨੂੰ ਘਰ ਵਿਚ ਨਜ਼ਰ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਮੁੱਖ ਮੰਤਰੀ ਨੂੰ ਸੁਆਲ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੂਰੇ ਦੇਸ਼ ਵਿਚ ਦਾਅਵਾ ਕਰ ਰਹੇ ਹਨ ਕਿ ਕੱਚੇ ਮੁਲਾਜ਼ਮ ਪੱਕੇ ਕਰ ਦਿੱਤੇ ਪਰ ਉਹ ਅਜੇ ਵੀ ਕੱਚੇ ਦੇ ਕੱਚੇ ਹੀ ਹਨ ਅਤੇ ਪੰਜਾਬ ਵਿਚ ਕੋਈ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ