ਭਾਰਤੀ ਹਵਾਈ ਸੈਨਾ ਦਾ ਪਾਇਲਟ ਏਅਰਕ੍ਰਾਫ਼ਟ ਟ੍ਰੇਨਿੰਗ ਉਡਾਣ ਦੌਰਾਨ ਹਾਦਸਾਗ੍ਰਸਤ
ਨਵੀਂ ਦਿੱਲੀ, 25 ਅਪ੍ਰੈਲ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਈ ਸੈਨਾ ਦਾ ਇਕ ਰਿਮੋਟ ਪਾਇਲਟ ਏਅਰਕ੍ਰਾਫ਼ਟ ਅੱਜ ਜੈਸਲਮੇਰ ਨੇੜੇ ਇਕ ਰੋਜ਼ਾਨ ਟ੍ਰੇਨਿੰਗ ਉਡਾਣ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਹਾਦਸੇ ਵਿਚ ਕਿਸੇ ਵੀ ਕਰਮਚਾਰੀ ਜਾਂ ਸੰਪਤੀ ਨੂੰ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇਨਕੁਆਰੀ ਦਾ ਗਠਨ ਕੀਤਾ ਗਿਆ ਹੈ।