ਪ੍ਰਧਾਨ ਮੰਤਰੀ ਮੋਦੀ ਨੇ ਈ.ਵੀ.ਐਮ. ਦੇ ਫ਼ੈਸਲੇ 'ਤੇ ਕਾਂਗਰਸ ਦੀ ਕੀਤੀ ਨਿੰਦਾ
ਦਾਵਨਗੇਰੇ (ਕਰਨਾਟਕ), 28 ਅਪ੍ਰੈਲ (ਏਜੰਸੀਆਂ) : ਈ.ਵੀ.ਐਮ. 'ਤੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕਾਂਗਰਸ ਪਾਰਟੀ 'ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਈ.ਵੀ.ਐਮ. ਦੇ ਫ਼ੈਸਲੇ 'ਤੇ ਕੋਰਾ ਜਵਾਬ ਦਿੱਤਾ ਹੈ । ਉਨ੍ਹਾਂ ਅੱਗੇ ਕਿਹਾ ਕਿ 26 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਦੌਰਾਨ ਕਰਨਾਟਕ ਵਿਚ ਵੋਟਿੰਗ ਤੋਂ ਬਾਅਦ ਕਾਂਗਰਸ ਪਾਰਟੀ "ਘਬਰਾਹਟ" ਦੇ ਮੋਡ ਵਿਚ ਹੈ।