ਲੋਕ ਸਭਾ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਹਿੱਸਾ ਨਹੀਂ ਲੇਣਗੇ-ਦਲ ਖ਼ਾਲਸਾ
ਅੰਮ੍ਰਿਤਸਰ, 29 ਅਪ੍ਰੈਲ (ਜਸਵੰਤ ਸਿੰਘ ਜੱਸ )-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਦਲ ਖ਼ਾਲਸਾ ਨੇ ਫ਼ੈਸਲਾ ਕੀਤਾ ਹੈ ਕਿ ਉਹ ਭਾਰਤੀ ਸਿਸਟਮ ਨੂੰ ਰੱਦ ਕਰਦੇ ਹੋਏ ਮੌਜ਼ੂਦਾ ਨਿਜ਼ਾਮ ਹੇਠ ਹੋ ਰਹੀਆਂ ਚੋਣਾਂ ਤੋਂ ਦੂਰ ਰਹਿਣਗੇ। ਇਸ ਮੌਕੇ ਦਲ ਖ਼ਾਲਸਾ ਦੇ ਹੋਰ ਆਗੂ ਵੀ ਮੌਜ਼ੂਦ ਸਨ।