ਕੋਮਲਪ੍ਰੀਤ ਕੌਰ ਨੇ ਪੰਜਾਬ 'ਚੋਂ 11ਵਾਂ ਰੈਂਕ ਕੀਤਾ ਹਾਸਲ
ਸੰਘੋਲ, (ਫ਼ਤਿਹਗੜ੍ਹ ਸਾਹਿਬ), 30 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 600 ਅੰਕਾਂ 'ਚੋਂ 589 (98.17) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 11ਵਾਂ ਰੈਂਕ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।