ਬਠਿੰਡਾ ਦੀ ਹਰਨੂਰਪ੍ਰੀਤ ਕੌਰ ਨੇ ਹਾਸਲ ਕੀਤਾ ਪੰਜਾਬ ਭਰ 'ਚੋ ਪਹਿਲਾ ਸਥਾਨ
ਬਠਿੰਡਾ,30 ਅਪ੍ਰੈਲ (ਵਰਿੰਦਰ ਲੱਕੀ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਜ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਜ਼ਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹਰਨੂਰਪ੍ਰੀਤ ਕੌਰ ਨੇ 100 ਪ੍ਰਤੀ਼ਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ 'ਚੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ।