JALANDHAR WEATHER

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ, 2 ਮਈ- ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਸ ਨੇ ਹੇਠਲੀ ਅਦਾਲਤ ਦੇ ਸੀ.ਬੀ.ਆਈ. ਅਤੇ ਈ.ਡੀ. ਕੇਸਾਂ ਵਿਚ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ ਅਤੇ ਹੁਣ ਚੋਣਾਂ ਦਾ ਸਮਾਂ ਚੱਲ ਰਿਹਾ ਹੈ। ਇਸ ਦੌਰਾਨ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨੇ ਕਿਹਾ ਕਿ ਕੱਲ੍ਹ ਜੱਜ ਨੂੰ ਫਾਈਲ ਪੜ੍ਹਨ ਦਿਓ ਅਤੇ ਜੇਕਰ ਤੁਹਾਡੇ ਕਾਗਜ਼ ਅੱਜ ਦੁਪਹਿਰ 12:30 ਵਜੇ ਤੱਕ ਠੀਕ ਹੋ ਜਾਂਦੇ ਹਨ, ਤਾਂ ਉਹ ਕੱਲ੍ਹ ਸਾਡੇ ਕੋਲ ਆ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ