JALANDHAR WEATHER

ਭਾਰਤੀ ਚੋਣ ਕਮਿਸ਼ਨ ਨੇ ਰਾਜਨੀਤਕ ਪਾਰਟੀਆਂ ਨੂੰ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ, 2 ਮਈ- ਭਾਰਤ ਦੇ ਚੋਣ ਕਮਿਸ਼ਨ ਨੇ ਮੌਜੂਦਾ ਆਮ ਚੋਣਾਂ 2024 ਦੀਆਂ ਵੱਖ-ਵੱਖ ਸਥਿਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ, ਅੱਜ ਸਾਰੀਆਂ ਰਾਸ਼ਟਰੀ ਅਤੇ ਰਾਜਨੀਤਕ ਪਾਰਟੀਆਂ ਨੂੰ ਇਕ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ, ਜਿਨ੍ਹਾਂ ਵਿਚ ਚੋਣਾਂ ਤੋਂ ਬਾਅਦ ਲਾਭਪਾਤਰੀ-ਅਧਾਰਿਤ ਯੋਜਨਾਵਾਂ ਲਈ ਇਸ਼ਤਿਹਾਰ/ਸਰਵੇਖਣ/ਐਪ. ਆਦਿ ਰਾਹੀਂ ਵਿਅਕਤੀਆਂ ਨੂੰ ਰਜਿਸਟਰ ਕਰਨਾ ਸ਼ਾਮਿਲ ਹੈ। ਕਮਿਸ਼ਨ ਨੇ ਸਾਰੇ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਅਜਿਹੇ ਕਿਸੇ ਵੀ ਇਸ਼ਤਿਹਾਰ ਵਿਰੁੱਧ ਕਾਨੂੰਨੀ ਵਿਵਸਥਾਵਾਂ ਦੇ ਅੰਦਰ ਬਣਦੀ ਕਾਰਵਾਈ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ