JALANDHAR WEATHER

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਵਿਅਕਤੀ ਦੀ ਮੌਤ

ਰਾਮਾਂ ਮੰਡੀ, 3 ਮਈ (ਤਰਸੇਮ ਸਿੰਗਲਾ)- ਅੱਜ ਸਵੇਰੇ ਭਾਠ ਕਾਲੋਨੀ ਰਾਮਾਂ ਮੰਡੀ ਦੇ ਨੇੜੇ ਰੇਲ ਗੱਡੀ ਹੇਠਾਂ ਆਉਣ ਨਾਲ ਇਕ ਨੌਜਵਾਨ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲਣ ’ਤੇ ਉਸ ਨੂੰ ਇਲਾਜ ਲਈ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਵਲੋਂ ਐਂਬੁਲੈਂਸ ਰਾਹੀਂ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹੈਰੀ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰਾਮਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮੋਟਰਸਾਈਕਲਾਂ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਕਾਰੋਬਾਰ ਘੱਟ ਹੋਣ ਕਾਰਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ