JALANDHAR WEATHER

ਦਿੱਲੀ ਵਾਲੀਆਂ ਪਾਰਟੀਆਂ ਨੂੰ ਲੋਕ ਸਭਾ ਚੋਣਾਂ ’ਚ ਮੂੰਹ ਨਹੀਂ ਲਗਾਉਣਗੇ ਪੰਜਾਬ ਦੇ ਲੋਕ- ਸੁਖਬੀਰ ਸਿੰਘ ਬਾਦਲ

ਖਰੜ, 3 ਮਈ (ਗੁਰਮੁਖ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬ ਦੇ ਲੋਕ ਦਿੱਲੀ ਵਾਲੀਆਂ ਪਾਰਟੀਆਂ, ਜਿਨ੍ਹਾਂ ਨੇ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ ਹੈ, ਨੂੰ ਲੋਕ ਸਭਾ ਚੋਣਾਂ ਵਿਚ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ। ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ਤਹਿਤ ਖਰੜ ਪਹੁੰਚਣ ’ਤੇ ਗੱਲ ਕਰ ਰਹੇ ਸਨ। ਉਨ੍ਹਾਂ ਦਾ ਇੱਥੇ ਪਹੁੰਚਣ ’ਤੇ ਅਕਾਲੀ ਵਰਕਰਾਂ ਤੇ ਸਮਰਥਕਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ