JALANDHAR WEATHER

ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਉਣ ਕਾਰਨ ਹੀ ਹੋਇਆ ਉਸ ਦਾ ਕਤਲ- ਸੁਪਰੀਮ ਕੋਰਟ ਵਿਚ ਬੋਲੀ ਪੰਜਾਬ ਸਰਕਾਰ

ਨਵੀਂ ਦਿੱਲੀ, 3 ਮਈ (ਉਪਮਾ ਡਾਗਾ)- ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿਚ ਦੋ ਅਹਿਮ ਟਿੱਪਣੀਆਂ ਕਰਦਿਆਂ ਮੰਨਿਆ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਲੇਵਾਲਾ ਦੀ ਸੁਰੱਖਿਆ ਹਟਾਏ ਜਾਣ ਕਾਰਨ ਉਸ ਦਾ ਕਤਲ ਹੋਇਆ ਹੈ, ਇਸ ਦੇ ਨਾਲ ਹੀ ਪੰਜਾਬ ਦੇ ਸੁਰੱਖਿਆ ਹਾਲਾਤ ਨੂੰ ਲੈ ਕੇ ਕਿਹਾ ਕਿ ਸੂਬੇ ਵਿਚ ਹਾਲਾਤ ਠੀਕ ਨਹੀਂ ਹਨ। ਪੰਜਾਬ ਵਿਚ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਅੱਤਵਾਦੀ ਹਮਲੇ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਇਹ ਕਬੂਲਨਾਮਾ ਉਸ ਸਮੇਂ ਹੋਇਆ ਹੈ ਜਦੋਂ ਉਹ ਕੰਢੇ ਨਾਲ ਕੰਢਾ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸ ਦੇ ਅਮਲ ਵਿਚ ਆਪ ਹੀ ਜ਼ਖ਼ਮੀ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ