JALANDHAR WEATHER

ਜੰਮੂ ਕਸ਼ਮੀਰ: ਬੀ.ਐਸ.ਐਫ਼. ਜਵਾਨਾਂ ਨੇ ਪਾਕਿਸਤਾਨੀ ਡਰੋਨ ’ਤੇ ਕੀਤੀ ਗੋਲੀਬਾਰੀ

ਸ੍ਰੀਨਗਰ, 11 ਮਈ- ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ’ਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਤੀ ਰਾਤ ਬੀ.ਐਸ.ਐਫ਼. ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਸੁੱਟਣ ਲਈ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਗਤੀ ਦਾ ਪਤਾ ਲਗਾਇਆ ਅਤੇ ਕਰੀਬ ਦੋ ਦਰਜਨ ਗੋਲੇ ਦਾਗੇ। ਅਧਿਕਾਰੀਆਂ ਨੇ ਦੱਸਿਆ ਕਿ ਡਰੋਨ ਨੂੰ ਹਾਲਾਂਕਿ ਪਾਕਿਸਤਾਨ ਵਾਲੇ ਪਾਸੇ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਸਵੇਰੇ ਰਾਮਗੜ੍ਹ ਸੈਕਟਰ ਦੇ ਨਾਰਾਇਣਪੁਰ ਵਿਚ ਇਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੋਨ ਨੇ ਕੋਈ ਹਥਿਆਰ ਜਾਂ ਨਸ਼ੀਲੇ ਪਦਾਰਥ ਨਾ ਸੁੱਟੇ ਹੋਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ