JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਸੰਗਤ ਮੰਡੀ, 11 ਮਈ (ਦੀਪਕ ਸ਼ਰਮਾ)-ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਬਠਿੰਡਾ ਦਿਹਾਤੀ ਦੇ ਦਰਜਨਾਂ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਬੀਬਾ ਬਾਦਲ ਵਲੋਂ ਜਿਥੇ ਲੋਕਾਂ ਤੋਂ ਉਨ੍ਹਾਂ ਦਾ ਸਾਥ ਦੇਣ ਦੀਆਂ ਅਪੀਲਾਂ ਕੀਤੀਆਂ ਗਈਆਂ, ਉਥੇ ਹੀ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਪਾਰਟੀ ਨੇ ਲਾਰਿਆਂ ਤੋਂ ਸਿਵਾਏ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ, ਹੁਣ ਢਾਈ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੰਜਾਬ ਦੀ ਬਦਲਾਅ ਵਾਲੀ 'ਆਪ' ਨੇ ਪੰਜਾਬ ਦੇ ਲੋਕਾਂ ਵਾਸਤੇ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ 1000 ਮਹੀਨੇ ਦੀ ਉਡੀਕ ਵਿਚ ਹਨ ਪਰ ਮੌਜੂਦਾ ਪੰਜਾਬ ਸਰਕਾਰ ਨੇ ਝੂਠ ਦੇ ਸਿਵਾਏ ਲੋਕਾਂ ਦੇ ਕੁਝ ਵੀ ਪੱਲੇ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਮੈਨੂੰ ਮੈਂਬਰ ਪਾਰਲੀਮੈਂਟ ਬਣਾ ਦਿਓ ਫਿਰ ਦੇਖਣਾ ਬਠਿੰਡਾ ਲੋਕ ਸਭਾ ਸੀਟ ਕਿਸ ਤਰ੍ਹਾਂ ਤਰੱਕੀ ਦੀਆਂ ਲੀਹਾਂ ਉਤੇ ਚੱਲਦੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ