JALANDHAR WEATHER

ਦਿੱਲੀ ਵਾਲਿਆਂ ਨੇ ਸਿਰਫ਼ ਤੇ ਸਿਰਫ਼ ਪੰਜਾਬ ਨੂੰ ਲੁੱਟਿਆ - ਸੁਖਬੀਰ

 ਮਲੇਰਕੋਟਲਾ, 11 ਮਈ (ਮੁਹੰਮਦ ਹਨੀਫ਼ ਥਿੰਦ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿਚ ਹਲਕਾ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ । ਸੁਖਬੀਰ ਸਿੰਘ ਬਾਦਲ ਵਲੋਂ ਸ਼ੁਰੂ ਕੀਤੀ ਗਈ ਪੰਜਾਬ ਬਚਾਓ ਯਾਤਰਾ ਵੱਖ ਵੱਖ ਪਿੰਡਾਂ ਵਿਚ ਦੀ ਹੁੰਦੀ ਹੋਈ ਮਲੇਰਕੋਟਲਾ ਪਹੁੰਚੀ, ਜਿਥੇ ਅਕਾਲੀ ਦਲ ਯੂਥ ਦੇ ਨੌਜਵਾਨਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਖੁੱਲ੍ਹੀ ਗੱਡੀ ਵਿਚ ਖੜੇ ਹੋ ਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਾਲਿਆਂ ਨੇ ਸਿਰਫ਼ ਤੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ। ਪੰਜਾਬ ਵਾਸੀਆਂ ਨੂੰ ਆਪਣੀ ਖੇਤਰੀ ਪਾਰਟੀ ਨਾਲ ਜੁੜ ਕੇ ਦਿੱਲੀ ਦੀਆਂ ਪਾਰਟੀਆਂ ਨੂੰ ਵਾਪਸ ਦਿੱਲੀ ਵੱਲ ਮੋੜਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਕਦੇ ਪੰਜਾਬ ਦਾ ਭਲਾ ਨਹੀਂ ਕੀਤਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ