ਲੁਧਿਆਣਾ : ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਪ੍ਰਚਾਰ
ਲੁਧਿਆਣਾ, 12 ਮਈ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਪਾਰਟੀਆਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਕਿਉਂਕਿ ਉਹ ਪੰਜਾਬ ਵਿਚ ਸਿਰਫ਼ ਰਾਜ ਕਰਨ ਲਈ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਦਿੱਲੀ ਵਾਲੀ ਪਾਰਟੀ ਨੂੰ ਸਬਕ ਸਿਖਾਏਗੀ।