ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਬਠਿੰਡਾ ਲੋਕ ਸਭਾ ਹਲਕੇ ਤੋ ਭਰੇ ਨਾਮਜ਼ਦਗੀ ਪੇਪਰ
ਬਠਿੰਡਾ,13 ਮਈ (ਅੰਮਿ੍ਤਪਾਲ ਸਿੰਘ ਵਲਾਣ)-ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਆਈ.ਏ.ਐਸ. ਪਰਮਪਾਲ ਕੌਰ ਸਿੱਧੂ (ਮਲੂਕਾ) ਨੇ ਅੱਜ ਬਠਿੰਡਾ 'ਚ ਰੋਡ ਸ਼ੋ ਕਰਨ ਉਪਰੰਤ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੀ ਮੌਜੂਦ ਰਹੇ।