JALANDHAR WEATHER

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋ ਥਾਣੇ ਦੇ ਬਾਹਰ ਧਰਨਾ

ਗੁਰੂ ਹਰਸਹਾਏ, 14 ਮਈ(ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਸੰਬੰਧੀ ਜਾਣਕਰੀ ਦੇਂਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਜਗਜੀਤ ਸਿੰਘ ਸ਼ਰੀਂਹ ਵਾਲਾ ਬਰਾੜ ਦੀ ਬੀਤੇ ਦਿਨੀ ਨੇੜੇ ਪਿੰਡ ਹਾਜੀ ਬੇਟੂ ਦੀ 60/70 ਟਰਾਲੀਆਂ ਤੂੜੀ ਅਤੇ 10/12 ਕਿਲ੍ਹੇ ਨਾੜ ਸੜ ਗਿਆ ਸੀ ਅਤੇ ਉਸ ਵਲੋ ਦੋਸ਼ੀਆਂ ਉਪਰ ਕਾਰਵਾਈ ਕਰਨ ਲਈ ਪੁਲਿਸ ਨੂੰ ਦਰਖ਼ਾਸਤ ਦਿੱਤੀ ਸੀ ਪਰੰਤੂ ਪੁਲਿਸ ਵਲੋ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਚਲਦਿਆਂ ਕਿਸਾਨਾਂ ਵਿਚ ਰੋਸ਼ ਪਾਇਆ ਜਾਂ ਰਿਹਾ ਹੈ ਅਤੇ ਕਿਸਾਨਾਂ ਦੇ ਪਿਛਲੇ ਲੰਬੇ ਸਮੇਂ ਤੋਂ ਹੋਰ ਵੀ ਥਾਣੇ ਸੰਬੰਧੀ ਮੰਗਾਂ ਲਟਕਦੀਆਂ ਆ ਰਹੀਆਂ ਹਨ ਜਿਸ ਦੇ ਰੋਸ਼ ਵਜੋਂ ਕਿਸਾਨ ਯੂਨੀਅਨ ਵਲੋ ਅੱਜ ਥਾਣੇ ਦੇ ਬਾਹਰ ਧਰਨਾ ਦਿੱਤਾ ਜਾਂ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਖ਼ਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਜਾਂ ਰਹੀ ਹੈ ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੁੰਦਾ ਉਨ੍ਹਾਂ ਦਾ ਧਰਨਾ ਇਸੇ ਤਰਾਂ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ