JALANDHAR WEATHER

ਅਕਾਲੀ ਆਗੂ ਖੇੜਾ ਵਲੋ ਠੰਡਲ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਕੋਟਫ਼ਤੂਹੀ, 14 ਮਈ (ਅਟਵਾਲ)-ਲੋਕ ਸਭਾ ਹੁਸ਼ਿਆਰਪੁਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ਵਿਚ ਜਥੇ. ਇਕਬਾਲ ਸਿੰਘ ਖੇੜਾ ਕੌਮੀ ਮੀਤ ਪ੍ਰਧਾਨ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਕੋਟਫ਼ਤੂਹੀ, ਦਾਤਾ, ਚੇਲਾ, ਈਸਪੁਰ, ਮੁਖਸ਼ੂਸਪੁਰ ਆਦਿ ਵਿਚ ਚੋਣ ਪ੍ਰਚਾਰ ਕੀਤਾ ਗਿਆ।ਇਸ ਮੌਕੇ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਉਨ੍ਹਾਂ ਨੂੰ ਜਨਤਾ ਵਲੋ ਭਾਰੀ ਸਮਰਥਨ ਮਿਲ ਰਿਹਾ ਹੈ, ਜਿਸ ਤੋ ਸਾਫ਼ ਸਪਸ਼ਟ ਹੰੁਦਾ ਹੈ, ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋ ਅਕਾਲੀ ਦਲ ਦੇ ਉਮੀਦਵਾਰ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪਰਮਜੀਤ ਸਿੰਘ ਰੱਕੜ, ਮਨਜੀਤ ਸਿੰਘ ਢਿੱਲੋਂ,ਅਤੇ ਹੋਰ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ