ਸਲਮਾਨ ਖ਼ਾਨ ਫਾਇਰਿੰਗ ਮਾਮਲਾ: ਗੈਂਗਸਟਰ ਰੋਹਿਤ ਗੋਦਾਰਾ ਖ਼ਿਲਾਫ਼ ਮਾਮਲਾ ਦਰਜ
ਮੁੰਬਈ, 14 ਮਈ - ਸਲਮਾਨ ਖ਼ਾਨ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਰੋਹਿਤ ਗੋਦਾਰਾ 'ਤੇ ਮਾਮਲਾ ਦਰਜ ਕੀਤਾ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਰੋਹਿਤ ਗੋਦਾਰਾ ਨੂੰ ਦੋਸ਼ੀ ਬਣਾਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਸਲਮਾਨ ਖ਼ਾਨ ਗੋਲੀਬਾਰੀ ਮਾਮਲੇ 'ਚ ਹੁਣ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਅਤੇ 4 ਦੋਸ਼ੀ ਫ਼ਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।