JALANDHAR WEATHER

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸੰਬੰਧਿਤ ਬਲਾਕ ਗੁਰੂਹਰਸਹਾਏ,ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਬਲਾਕ ਪ੍ਰਧਾਨ ਕੁਲਜੀਤ ਕੌਰ -ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਅਤੇ ਪੰਜਾਬ ਸਰਕਾਰ ਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੇ। ਸੀ.ਡੀ.ਪੀ.ਓ ਦਫ਼ਤਰ ਵਿਖੇ ਵਡੀ ਗਿਣਤੀ ਵਿਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕਹਿਣਾ ਸੀ ਕਿ ਸਰਕਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ ਬੁੱਝ ਕੇ ਬਿਨਾ ਕਿਸੇ ਗੱਲੋ ਤੰਗ ਪ੍ਰੇਸ਼ਾਨ ਕਰ ਰਹੀ ਹੈ । ਪਰ ਜਥੇਬੰਦੀ ਪੰਜਾਬ ਸਰਕਾਰ ਨੂੰ ਕਰਾਰਾ ਅਤੇ ਮੂੰਹ ਤੋੜਵਾਂ ਜਵਾਬ ਦੇਵੇਗੀ ਉਨ੍ਹਾਂ ਕਿਹਾ ਹੈ ਕਿ ਹਰਗੋਬਿੰਦ ਕੌਰ ਪਿਛਲੇਂ 31 ਸਾਲਾਂ ਤੋਂ ਸਾਡੀ ਅਗਵਾਈ ਕਰ ਰਹੀ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਲਈ ਸਰਕਾਰਾਂ ਨਾਲ ਤਕੜੇ ਸੰਘਰਸ਼ ਲੜੇ ਹਨ ਆਂਗਣਵਾੜੀ ਸਮੇਂ ਦੀਆਂ ਸਰਕਾਰਾਂ ਕੋਲੋਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰਵਾਈਆਂ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤਾਨਾਸ਼ਾਹੀ ਰਵਈਆ ਅਾਪਣਾਉਂਦੇ ਹੋਏ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਨੂੰ ਲੰਮਾ ਸਮਾਂ ਮਾਣ ਭੱਤਾ ਨਹੀਂ ਦਿੱਤਾ ਜਾਂ ਰਿਹਾ ਤੇ ਆਂਗਚਵਾੜੀ 'ਚ ਆਉਣ ਵਾਲਾ ਰਾਸ਼ਨ ਵੀ ਘਟੀਆ ਕੁਆਲਿਟੀ ਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੰਜਾਬ ਸਰਕਾਰ ਦੀਆਂ ਗਿੱਦੜ ਧਮਕੀਆਂ ਤੋਂ ਡਰਨ ਵਾਲੀਆਂ ਨਹੀਂ ਹਨ ਅਤੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ