JALANDHAR WEATHER

ਅਜੈਬ ਸਿੰਘ ਸੱਗੂ ਪੰਜਾਬ ਕਾਂਗਰਸ ਓ. ਬੀ. ਸੀ. ਵਿੰਗ ਦੇ ਉਪ ਚੇਅਰਮੈਨ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 17 ਮਈ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਓ. ਬੀ. ਸੀ. ਵਿੰਗ ਦੇ ਪ੍ਰਧਾਨ ਰਾਜ ਬਖਸ਼ ਕੰਬੋਜ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਸਲਾਹ ਮਸ਼ਵਰਾ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਸੱਗੂ ਨੂੰ ਪੰਜਾਬ ਕਾਂਗਰਸ ਓ. ਬੀ. ਸੀ. ਵਿੰਗ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਉਪ ਚੇਅਰਮੈਨ ਅਜੈਬ ਸਿੰਘ ਸੱਗੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਓ. ਬੀ. ਸੀ. ਵਿੰਗ ਦੇ ਪ੍ਰਧਾਨ ਰਾਜ ਬਖਸ਼ ਕੰਬੋਜ ਸਮੇਤ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ