JALANDHAR WEATHER

ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ’ਤੇ ਭਾਰਤ ਵਿਚ ਕੱਲ੍ਹ ਹੋਵੇਗਾ ਇਕ ਦਿਨਾਂ ਸਰਕਾਰੀ ਸੋਗ- ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 20 ਮਈ- ਭਾਰਤੀ ਗ੍ਰਹਿ ਮੰਤਰਾਲੇ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਤੇ ਵਿਦੇਸ਼ ਮੰਤਰੀ ਦੀ ਇਕ ਹੈਲੀਕਾਪਟਰ ਹਾਦਸੇ ਵਿਚ ਦਿਹਾਂਤ ਹੋ ਗਿਆ। ਵਿਛੜੀਆਂ ਸ਼ਖ਼ਸੀਅਤਾਂ ਦੇ ਸਨਮਾਨ ਵਜੋਂ ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 21 ਮਈ ਨੂੰ ਪੂਰੇ ਭਾਰਤ ਵਿਚ ਇਕ ਦਿਨ ਦਾ ਸਰਕਾਰੀ ਸੋਗ ਹੋਵੇਗਾ। ਸੋਗ ਵਾਲੇ ਦਿਨ, ਭਾਰਤ ਭਰ ਵਿਚ ਉਨ੍ਹਾਂ ਸਾਰੀਆਂ ਇਮਾਰਤਾਂ ’ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ, ਜਿੱਥੇ ਰਾਸ਼ਟਰੀ ਝੰਡਾ ਨਿਯਮਤ ਤੌਰ ’ਤੇ ਲਹਿਰਾਇਆ ਜਾਂਦਾ ਹੈ ਅਤੇ ਇਸ ਦਿਨ ਕੋਈ ਅਧਿਕਾਰਤ ਮਨੋਰੰਜਕ ਪ੍ਰੋਗਰਾਮ ਨਹੀਂ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ