JALANDHAR WEATHER

ਗਰੀਬਾਂ ਦੀ ਹਮਦਰਦ ਅਖਵਾਉਣ ਵਾਲੀ 'ਆਪ' ਸਰਕਾਰ ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ- ਬਾਬਾ ਰਾਜਨ

ਚੋਗਾਵਾਂ, 21 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਠੱਠਾ ਵਿਖੇ ਪਿਛਲੀ ਸਰਕਾਰ ਸਮੇਂ ਗਰੀਬ ਬੇਘਰੇ ਪਰਿਵਾਰਾਂ ਨੂੰ ਕੱਟੇ ਪਲਾਟ ਨਾ ਦੇਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਅਗਵਾਈ ਹੇਠ ਦਿਨ ਰਾਤ ਦਾ ਚੱਲ ਰਿਹਾ ਧਰਨਾ ਅੱਜ ਛੇਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਧਰਨੇ ਵਿਚ ਵੱਡੀ ਗਿਣਤੀ ਵਿਚ ਗਰੀਬ ਪਰਿਵਾਰਾਂ ਨੇ ਰਾਜਨ ਸਿੰਘ ਮੋੜੇ ਕਲਾਂ ਤੇ ਡਾ.ਪਰਮਿੰਦਰ ਸਿੰਘ ਬਲਾਕ ਪ੍ਰਧਾਨ ਅਟਾਰੀ ਨੇ 'ਆਪ' ਸਰਕਾਰ ਖ਼ਿਲਾਫ਼ ਸਖ਼ਤ ਸ਼ਬਦਾਂ ਵਿਚ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਗਰੀਬਾਂ ਦੀ ਹਮਦਰਦ ਅਖਵਾਉਣ ਵਾਲੀ ਆਮ ਆਦਮੀ ਪਾਰਟੀ ਵੀ ਗਰੀਬਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ। ਪਿਛਲੀ ਚੰਨੀ ਸਰਕਾਰ ਸਮੇਂ 67 ਗਰੀਬ ਪਰਿਵਾਰਾਂ ਨੂੰ ਕੱਟੇ ਪਲਾਟ ਤੇ ਉਨ੍ਹਾਂ ਦੀਆਂ ਸੰਨਦਾਂ ਵੀ ਮਿਲਦੇ ਬਾਵਜੂਦ ਵੀ ਇਹ ਸਰਕਾਰ ਗਰੀਬ ਪਰਿਵਾਰਾਂ ਨਾਲ ਧੱਕਾ ਕਰ ਰਹੀ ਹੈ। ਪਿਛਲੇ ਛੇ ਦਿਨਾਂ ਤੋਂ ਆਪਣੇ ਹੱਕ ਲੈਣ ਲਈ ਧਰਨੇ ਉੱਪਰ ਬੈਠੇ ਗਰੀਬ ਪਰਿਵਾਰਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ। ਉਹ ਸੜਕਾਂ ਤੇ ਉਤਰ ਕੇ ਆਪਣੇ ਹੱਕ ਲੈਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ