ਤਾਜਾ ਖ਼ਬਰਾਂ


ਕੈਪਟਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ 3 ਕੋਰੜ ਦੇਣ ਦਾ ਕੀਤਾ ਐਲਾਨ
. . .  1 minute ago
ਅੰਮ੍ਰਿਤਸਰ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਤੁਰੰਤ 3 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ...
ਅੰਮ੍ਰਿਤਸਰ ਰੇਲ ਹਾਦਸਾ : ਇਸ ਹਾਦਸੇ ਦੀ ਹੋਵੇਗੀ ਮੈਜਿਸਟਰੇਟ ਜਾਂਚ - ਕੈਪਟਨ
. . .  10 minutes ago
ਵਧੇਰੇ ਲਾਸ਼ਾਂ ਦੀ ਪਹਿਚਾਣ ਹੋ ਗਈ ਹੈ- ਕੈਪਟਨ
. . .  12 minutes ago
ਅੰਮ੍ਰਿਤਸਰ ਰੇਲ ਹਾਦਸਾ : 4 ਹਫ਼ਤਿਆਂ 'ਚ ਦਿੱਤੀ ਜਾਵੇ ਇਸ ਹਾਦਸੇ ਦੀ ਰਿਪੋਰਟ - ਕੈਪਟਨ
. . .  13 minutes ago
ਮੈਂ ਕੱਲ੍ਹ ਇਜ਼ਰਾਈਲ ਜਾ ਰਿਹਾ ਸਾਂ। ਹਵਾਈ ਅੱਡੇ 'ਤੇ ਮਿਲੀ ਹਾਦਸੇ ਦੀ ਸੂਚਨਾ- ਕੈਪਟਨ
. . .  13 minutes ago
ਅੰਮ੍ਰਿਤਸਰ ਰੇਲ ਹਾਦਸਾ : ਇਹ ਹਾਦਸਾ ਬਹੁਤ ਵੱਡਾ ਹੈ - ਕੈਪਟਨ
. . .  14 minutes ago
ਪੂਰੇ ਹਿੰਦੁਸਤਾਨ ਦੀ ਹਮਦਰਦੀ ਪੀੜਤਾਂ ਦੇ ਨਾਲ- ਕੈਪਟਨ
. . .  18 minutes ago
ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਰੇਲ ਹਾਦਸੇ 'ਤੇ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  21 minutes ago
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਪਹੁੰਚੇ ਕੈਪਟਨ
. . .  19 minutes ago
ਅੰਮ੍ਰਿਤਸਰ, 20 ਅਕਤੂਬਰ (ਰੇਸ਼ਮ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਨਾਨਕ ਦੇਵ ਹਸਪਤਾਲ 'ਚ ਪਹੁੰਚੇ ਹਨ। ਇੱਥੇ ਨੇ ਕੱਲ੍ਹ ਰੇਲ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਿਆ....
ਅੰਮ੍ਰਿਤਸਰ ਰੇਲ ਹਾਦਸੇ ਲਈ ਡਰਾਈਵਰ ਅਤੇ ਰੇਲਵੇ ਜ਼ਿੰਮੇਵਾਰ ਨਹੀ - ਲੁਹਾਨੀ
. . .  26 minutes ago
ਅੰਮ੍ਰਿਤਸਰ, 20 ਅਕਤੂਬਰ (ਸ਼ੈਲੀ) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ਲਈ ਡਰਾਈਵਰ ਅਤੇ ਰੇਲਵੇ ਜ਼ਿੰਮੇਵਾਰ ਨਹੀ ਹੈ। ਇਸ ਲਈ ...
ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਕੈਪਟਨ
. . .  29 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕੱਲ੍ਹ ਦੁਸਹਿਰੇ ਮੌਕੇ ਵਾਪਰੇ ਰੂਹ ਕੰਬਾਊ ਰੇਲ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਿਆ। ਉੱਥੇ ਹੀ...
ਜੌੜਾ ਫਾਟਕ 'ਤੇ ਪਹੁੰਚੇ ਏ. ਆਈ. ਜੀ. ਕ੍ਰਾਈਮ ਵਿਜੈ ਪ੍ਰਤਾਪ
. . .  46 minutes ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਕੱਲ੍ਹ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਜਾਂਚ ਦੇ ਸੰਬੰਧ 'ਚ ਏ. ਆਈ. ਜੀ. ਕ੍ਰਾਈਮ ਕੁੰਵਰ ਵਿਜੈ ਪ੍ਰਤਾਪ ਸਿੰਘ ਅੱਜ ਜੌੜਾ ਫਾਟਕ 'ਤੇ ਪਹੁੰਚੇ...
ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ 'ਚ ਪਹੁੰਚੇ ਕੈਪਟਨ
. . .  54 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ 'ਚ...
ਰੇਲ ਹਾਦਸੇ 'ਤੇ ਅੰਮ੍ਰਿਤਸਰ 'ਚ ਹਜ਼ਾਰਾਂ ਲੋਕਾਂ ਵਲੋਂ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਅਮਨ)- ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ 'ਚ ਅੱਜ ਲੋਕ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀਆਂ ਖ਼ਬਰਾਂ ਵੀ...
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਐੱਸ. ਜੀ. ਪੀ. ਸੀ. ਵਲੋਂ ਭੇਜਿਆ ਜਾ ਰਿਹਾ ਹੈ ਲੰਗਰ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨ ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੂਹ ਕੰਬਾਊ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਲੰਗਰ ਭੇਜਿਆ ਜਾ...
ਅੰਮ੍ਰਿਤਸਰ ਰੇਲ ਹਾਦਸਾ : ਹਿਰਾਸਤ 'ਚ ਲਿਆ ਗਿਆ ਟਰੇਨ ਚਾਲਕ
. . .  about 1 hour ago
ਅੰਮ੍ਰਿਤਸਰ ਰੇਲ ਹਾਦਸਾ : ਚਾਰ ਲੋਕਾਂ ਵਿਰੁੱਧ ਦਰਜ ਹੋਈ ਐੱਫ. ਆਈ. ਆਰ.
. . .  about 1 hour ago
ਅੰਮ੍ਰਿਤਸਰ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 1 hour ago
ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀ ਦੋ ਦਿਨਾਂ ਕੌਮੀ ਬੈਠਕ ਅੱਜ ਤੋਂ
. . .  about 2 hours ago
ਅੰਮ੍ਰਿਤਸਰ ਪਹੁੰਚਣ ਲਈ ਏ. ਟੀ. ਐੱਸ. ਦੀ ਅਨੁਮਤੀ ਦਾ ਇੰਤਜ਼ਾਰ ਕਰ ਰਹੇ ਹਨ ਕੈਪਟਨ
. . .  about 2 hours ago
20 ਲਾਸ਼ਾਂ ਦੀ ਅਜੇ ਤੱਕ ਨਹੀਂ ਹੋਈ ਪਹਿਚਾਣ
. . .  about 3 hours ago
ਅੰਮ੍ਰਿਤਸਰ ਰੇਲ ਹਾਦਸਾ : 8 ਟਰੇਨਾਂ ਕੀਤੀਆਂ ਗਈਆਂ ਰੱਦ
. . .  about 3 hours ago
ਅੱਜ ਅੰਮ੍ਰਿਤਸਰ ਪੁੱਜਣਗੇ ਕੈਪਟਨ
. . .  about 4 hours ago
ਰੇਲਵੇ ਟਰੈਕ 'ਤੇ ਅਧਿਕਾਰੀਆਂ ਦਾ ਲਗਾਤਾਰ ਆਉਣ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 12 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਅੰਮਿ੍ਤਸਰ 'ਚ ਦੁਸਹਿਰਾ ਮੇਲੇ ਦੌਰਾਨ ਵੱਡਾ ਰੇਲ ਹਾਦਸਾ-61 ਮੌਤਾਂ

• ਲਾਸ਼ਾਂ ਦੇ ਹੋਏ ਕਈ ਟੁਕੜੇ  • 100 ਤੋਂ ਵੱਧ ਜ਼ਖ਼ਮੀ
ਜੌੜਾ ਫਾਟਕ ਨੇੜੇ ਰਾਵਣ ਦੇ ਪੁਤਲੇ ਨੂੰ ਸੜਦਾ ਦੇਖ ਰਹੇ ਲੋਕਾਂ 'ਤੇ ਚੜ੍ਹੀ ਡੀ. ਐਮ. ਯੂ.
ਜੱਸ, ਰੇਸ਼ਮ, ਵਰਪਾਲ, ਸ਼ੈਲੀ, ਬੱਗਾ

ਅੰਮਿ੍ਤਸਰ, 19 ਅਕਤੂਬਰ-ਅੱਜ ਸ਼ਾਮ ਇਥੇ ਇਕ ਵੱਡਾ ਰੇਲ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਥੇ ਜੌੜਾ ਫ਼ਾਟਕ ਨੇੜੇ ਰੇਲਵੇ ਪਟੜੀਆਂ 'ਤੇ ਖੜ੍ਹੇ ਹੋ ਕੇ ਦੁਸਹਿਰਾ ਵੇਖਣ ਮੌਕੇ ਲੋਕਾਂ 'ਤੇ ਰੇਲ ਗੱਡੀ ਚੜ੍ਹ ਗਈ ਜਿਸ ਕਾਰਨ ਘੱਟੋ-ਘੱਟ 61 ਵਿਅਕਤੀਆਂ ਦੀ ਮੌਤ ਹੋ ਗਈ ਤੇ 100 ਤੋਂ ਵੀ ਜ਼ਿਆਦਾ ਜ਼ਖ਼ਮੀ ਹੋ ਗਏ | ਪੰਜਾਬ ਸਰਕਾਰ ਨੇ ਮਿ੍ਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਵਿਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ | ਹਾਦਸੇ ਪਿਛੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਜ਼ਖ਼ਮੀਆਂ ਦਾ ਇਲਾਜ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁਫ਼ਤ ਕਰਵਾਇਆ ਜਾਵੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਾਰੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ |
ਇਹ ਘਟਨਾ ਇਥੇ ਜੌੜਾ ਫਾਟਕ ਰੇਲਵੇ ਪਟੜੀਆਂ ਦੇ ਨੇੜੇ ਧੋਬੀ ਘਾਟ ਗਰਾਊਾਡ ਵਿਖੇ ਹੋ ਰਹੇ ਦੁਸਹਿਰਾ ਸਮਾਗਮ ਨੇੜੇ ਸ਼ਾਮ 7:15 ਵਜੇ ਦੇ ਕਰੀਬ ਵਾਪਰੀ, ਜਿਸ ਨੂੰ ਦੇਖਣ ਲਈ ਵੱਡੀ ਤਦਾਦ 'ਚ ਆਸ ਪਾਸ ਦੇ ਰਹਿਣ ਵਾਲੇ ਲੋਕ ਮੌਜੂਦ ਸਨ ਅਤੇ ਇਸ ਸਮਾਗਮ 'ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮਪਤਨੀ ਤੇ ਸਾਬਕਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ, ਜਿਨ੍ਹਾਂ 'ਤੇ ਲੋਕਾਂ ਨੇ ਦੋਸ਼ ਲਾਇਆ ਕਿ ਉਹ ਹਾਦਸੇ ਉਪਰੰਤ ਮੌਕੇ ਤੋਂ ਚਲੇ ਗਏ ਅਤੇ ਪ੍ਰਭਾਵਤ ਲੋਕਾਂ ਦੀ ਕੋਈ ਸਾਰ ਨਹੀਂ ਲਈ | ਜਦੋਂ ਕਿ ਹਾਦਸੇ ਤੋਂ ਕੁਝ ਸਮਾਂ ਬਾਅਦ 'ਚ ਮੌਕੇ 'ਤੇ ਪੁੱਜੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਵੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ, ਜਿਨ੍ਹਾਂ ਨੂੰ ਹਾਦਸੇ ਵਾਲੀ ਥਾਂ ਤੋਂ ਬੜੀ ਮੁਸ਼ਕਲ ਨਾਲ ਪੁਲਿਸ ਨੇ ਬਚਾ ਕੇ ਕੱਢਿਆ | ਭੜਕੇ ਲੋਕਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਰੇਲ ਗੱਡੀਆਂ ਰੋਕ ਕੇ ਰੇਲ ਆਵਾਜਾਈ ਠੱਪ ਕਰ ਦਿੱਤੀ ਅਤੇ ਇਕ ਲੰਘਣ ਵਾਲੀ ਗੱਡੀ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ |
ਮਿਲੇ ਵੇਰਵਿਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਅੰਮਿ੍ਤਸਰ-ਦਿੱਲੀ ਰੇਲਵੇ ਟਰੈਕ 'ਤੇ ਵਾਪਰਿਆ ਜਦੋਂ ਰਾਵਣ ਦੇ ਪੁਤਲੇ ਨੂੰ ਅੱਗ ਲਗਾਏ ਜਾਣ ਪਿਛੋਂ ਇਕ ਪਾਸਿਓ ਰੇਲ ਗੱਡੀ ਆ ਜਾਣ ਕਾਰਨ ਵੱਡੀ ਤਦਾਦ 'ਚ ਰੇਲ ਪਟੜੀਆਂ 'ਤੇ ਖੜ੍ਹੇ ਦੁਸਹਿਰਾ ਵੇਖ ਰਹੇ ਲੋਕ ਦੂਜੀ ਰੇਲ ਪਟੜੀ 'ਤੇ ਆ ਗਏ ਜਿਸ 'ਤੇ ਜਲੰਧਰ ਤੋਂ ਅੰਮਿ੍ਤਸਰ ਤੋਂ ਆ ਰਹੀ ਡੀ. ਐਮ. ਯੂ. ਰੇਲ ਗੱਡੀ ਨੇ ਸਾਰਿਆਂ ਨੂੰ ਕੁਚਲ ਦਿੱਤਾ ਅਤੇ ਤੇਜ਼ ਰਫ਼ਤਾਰ ਨਾਲ ਲੰਘ ਗਈ | ਦੁਰਘਟਨਾ ਕਾਰਨ ਚਾਰ ਚੁਫੇਰੇ ਚੀਕ ਚਿਹਾੜਾ ਮਚ ਗਿਆ ਅਤੇ ਰੇਲ ਪਟੜੀਆਂ 'ਤੇ ਮਾਰੇ ਗਏ ਵਿਅਕਤੀਆਂ ਦੀਆਂ ਲਾਸ਼ਾਂ ਇਧਰ ਉਧਰ ਖਿਲਰ ਗਈਆਂ | ਮਿ੍ਤਕਾਂ ਵਿਚ ਬੱਚੇ, ਬਜੁਰਗ ਤੇ ਇਸਤਰੀਆਂ ਸ਼ਾਮਿਲ ਹਨ | ਇਹ ਹਾਦਸਾ ਵਾਪਰਨ ਉਪਰੰਤ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀ ਕਾਫ਼ੀ ਦੇਰੀ ਨਾਲ ਪੁੱਜੇ ਅਤੇ ਲੋਕਾਂ ਵਲੋਂ ਜ਼ਖ਼ਮੀਂਆਂ ਨੂੰ ਰਿਕਸ਼ਿਆਂ, ਆਟੋ ਰਿਕਸ਼ਿਆਂ ਰਾਹੀਂ ਹਸਪਤਾਲ ਲਿਜਾਇਆ ਗਿਆ | ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਵਲੋਂ ਮੌਕੇ 'ਤੇ ਪੁੱਜ ਕੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਹਾਸਦੇ ਕਾਰਨ 50 ਤੋਂ 60 ਲੋਕ ਮਾਰੇ ਗਏ ਹਨ | ਉਨ੍ਹਾਂ ਵਲੋਂ ਪ੍ਰਬੰਧਕਾਂ ਨੂੰ ਪੁਲਿਸ ਵਲੋਂ ਰੇਲਵੇ ਟਰੈਕ ਨੇੜੇ ਦੁਸਹਿਰਾ ਸਮਾਗਮ ਸਬੰਧੀ ਇਜਾਜ਼ਤ ਲੈ ਜਾਣ ਤੋਂ ਚੁੱਪੀ ਵੱਟ ਲਈ | ਨਵਜੋਤ ਕੌਰ ਸਿੱਧੂ ਨੇ ਬਾਅਦ ਇਕ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੌਕੇ ਤੋਂ ਭੱਜੇ ਨਹੀਂ ਕਿਉਂਕਿ ਇਹ ਹਾਦਸਾ ਉਨ੍ਹਾਂ ਦੇ ਜਾਣ ਤੋਂ ਬਾਅਦ 'ਚ ਵਾਪਰਿਆ ਹੈ |
ਇਸੇ ਦੌਰਾਨ ਅਕਾਲੀ ਭਾਜਪਾ ਆਗੂਆਂ ਜਿਨ੍ਹਾਂ 'ਚ ਬਿਕਰਮ ਸਿੰਘ ਮਜੀਠੀਆ, ਸ਼ਵੇਤ ਮਲਿਕ, ਤਰੁਣ ਚੁੱਘ, ਰਜਿੰਦਰਮੋਹਨ ਸਿੰਘ ਛੀਨਾ ਆਦਿ ਨੇ ਮੌਕੇ 'ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਇਸ ਹਾਦਸੇ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਇਹ ਹਾਦਸਾ ਨਹੀਂ ਬਲਕਿ ਕਤਲੇਆਮ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੌਾਸਲਰ ਤੇ ਦੁਸਹਿਰਾ ਕਮੇਟੀ ਪੂਰਬੀ ਦੇ ਪ੍ਰਬੰਧਕਾਂ ਦੇ ਿਖ਼ਲਾਫ਼ ਪਰਚਾ ਦਰਜ ਕਰਕੇ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ |
ਦੇਰ ਰਾਤ ਤੱਕ ਲਾਪਤਾ ਪਰਿਵਾਰਕ ਮੈਂਬਰਾਂ ਨੂੰ ਲੱਭਦੇ ਰਹੇੇ ਲੋਕ
ਮੌਕੇ 'ਤੇ ਸੰਘਣਾ ਹਨੇ੍ਹਰਾ ਹੋਣ ਕਾਰਨ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਲੱਭਣ ਵਿਚ ਵੀ ਕਾਫ਼ੀ ਮੁਸ਼ਕਿਲ ਆ ਰਹੀ ਸੀ ਤੇ ਪੁਲਿਸ ਅਧਿਕਾਰੀ ਤੇ ਲੋਕ ਆਪਣੇ ਮੋਬਾਈਲ ਫ਼ੋਨਾਂ ਦੀਆਂ ਬੈਟਰੀਆਂ ਜਗਾ ਕੇ ਰਾਹਤ ਕਾਰਜਾਂ ਵਿਚ ਰੁੱਝੇ ਹੋਏ ਸਨ ਅਤੇ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਮੌਕੇ 'ਤੇ ਲਾਈਟਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਮਾਰੇ ਗਏ ਤੇ ਜ਼ਖ਼ਮੀਂ ਹੋਏ ਜ਼ਿਆਦਾਤਰ ਵਿਅਕਤੀ ਗ਼ਰੀਬ ਤੇ ਮੱਧ ਪਰਿਵਾਰਾਂ ਨਾਲ ਸਬੰਧਿਤ ਸਨ, ਜਿਨ੍ਹਾਂ ਦੀ ਸਾਰ ਲੈਣ ਲਈ 'ਚ ਵੀ ਪ੍ਰਸ਼ਾਸਨ ਨੇ ਲਾਪ੍ਰਵਾਹੀ ਦਿਖਾਈ |
ਥਾਂ-ਥਾਂ 'ਤੇ ਖਿਲਰੇ ਹੋਏ ਸਨ ਮਨੁੱਖੀ ਅੰਗ
ਜੌੜਾ ਫਾਟਕ, ਜਿਥੇ ਦੁਰਘਟਨਾ ਵਾਪਰੀ ਤੋਂ ਸਿਵਲ ਹਸਪਤਾਲ ਫ਼ਾਟਕ ਤਕ ਲਗਪਗ ਇਕ ਕਿਲੋਮੀਟਰ ਦੇ ਇਲਾਕੇ ਵਿਚ ਰੇਲ ਪਟੜੀ 'ਤੇ ਥਾਂ-ਥਾਂ 'ਤੇ ਮਿ੍ਤਕਾਂ ਦੀਆਂਲਾਸ਼ਾਂ ਤੇ ਅੰਗ ਖਿੱਲਰੇ ਹੋਏ ਸਨ। ਪੁਲਿਸ ਕਰਮਚਾਰੀ ਤੇ ਰਾਹਤ ਕਰਮੀ ਚਾਦਰਾਂ ਵਿਚ ਲਾਸ਼ਾਂ ਇਕੱਤਰ ਕਰਕੇ ਐਂਬੂਲੈਂਸਾਂ ਰਾਹੀਂ ਹਸਪਤਾਲਾਂ ਵਿਚ ਭੇਜ ਰਹੇ ਸਨ।
ਹਾਦਸੇ ਪਿਛੋਂ ਡੀ. ਐਮ. ਯੂ. ਰੇਲ ਗੱਡੀ ਬਿਨਾਂ ਰੁਕੇ ਸਟੇਸ਼ਨ 'ਤੇ ਪੁੱਜੀ
ਜਿਹੜੀ ਡੀ. ਐਮ. ਯੂ. ਰੇਲਗੱਡੀ ਨਾਲ ਇਹ ਹਾਦਸਾ ਵਾਪਰਿਆ ਉਸ ਦੇ ਡਰਾਈਵਰ ਨੇ ਡੀ. ਐਮ. ਯੂ. ਦੁਰਘਟਨਾ ਵਾਲੀ ਥਾਂ ਨੇੜੇ ਰੋਕਣ ਦੀ ਬਜਾਏ ਗੱਡੀ ਨੂੰ ਸਿੱਧਾ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਲੈ ਗਿਆ। ਰੇਲਗੱਡੀ ਦਾ ਡਰਾਈਵਰ, ਸਹਿ ਡਰਾਈਵਰ ਅਤੇ ਗਾਰਡ ਆਪਣੀ ਡਿਊਟੀ ਪੂਰੀ ਕਰਨ ਉਪਰੰਤ ਉਚ ਅਧਿਕਾਰੀਆਂ ਨਾਲ ਬੈਠਕ ਕਰਨ ਚਲੇ ਗਏ। ਜਦੋਂ 'ਅਜੀਤ' ਦੇ ਇਸ ਪ੍ਰਤੀਨਿਧੀ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਜਾ ਕੇ ਦੌਰਾ ਕੀਤਾ ਤਾਂ 50 ਤੋਂ ਵੀ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਡੀ. ਐਮ. ਯੂ. ਰੇਲਗੱਡੀ ਦਾ ਇੰਜਨ ਖੁਦ ਹਾਦਸੇ ਦੀ ਗਵਾਹੀ ਭਰ ਰਿਹਾ ਸੀ। ਇੰਜਨ ਦੇ ਜੰਗਲੇ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਦੇ ਟੁਕੜੇ ਅਤੇ ਖੂਨ ਨਾਲ ਰੰਗੇ ਕੱਪੜੇ ਫਸੇ ਹੋਏ ਸਨ। ਇਹੀ ਨਹੀਂ ਰੇਲ ਦੇ ਕੁਝ ਸਥਾਨਕ ਅਧਿਕਾਰੀ ਕਾਗਜ਼ਾਂ ਦਾ ਢਿੱਠ ਭਰਨ ਲਈ ਜਾਂਚ ਦੇ ਬਹਾਨੇ ਡੀ. ਐਮ. ਯੂ. ਵਾਲੇ ਪਾਸੇ ਆਏ ਅਤੇ ਆਪਸ 'ਚ ਕੁੱਝ ਗੱਲਾਂ ਕਰ ਵਾਪਸ ਚਲੇ ਗਏ। ਕਰੀਬ ਪੌਣੇ ਅੱਠ ਵਜੇ ਇਸ ਡੀ. ਐਮ. ਯੂ. ਗੱਡੀ ਨੂੰ ਦੁਬਾਰਾ ਜਲੰਧਰ ਵੱਲ ਰਵਾਨਾ ਕਰ ਦਿੱਤਾ ਗਿਆ ਪਰ ਜੌੜਾ ਫਾਟਕ 'ਤੇ ਲੋਕਾਂ ਦੀ ਭੀੜ ਵੱਧ ਹੋਣ ਕਾਰਨ ਉਸਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ।
ਰੇਲ ਆਵਾਜਾਈ ਪਭਾਵਿਤ ਹੋਈ
ਭਿਆਨਕ ਰੇਲ ਹਾਦਸੇ ਤੋਂ ਬਾਅਦ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ 'ਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਗਈ। ਰੇਲ ਹਾਦਸੇ ਤੋਂ ਬਾਅਦ ਜੌੜਾ ਫਾਟਕ 'ਤੇ ਜਮ੍ਹਾ ਹੋਏ ਹਜ਼ਾਰਾਂ ਲੋਕਾਂ ਅਤੇ ਨੇਤਾਵਾਂ ਕਾਰਨ ਰੇਲਵੇ ਪਟੜੀਆਂ ਰੁਕ ਗਈਆਂ ਜਿਸ ਕਾਰਨ ਰੇਲ ਗੱਡੀਆਂ ਨੂੰ ਚਲਾਉਣਾ ਮੁਸ਼ਕਿਲ ਹੋ ਗਿਆ ਸੀ। ਇਸ ਪਿਛੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਆਉਣ ਵਾਲੀਆਂ ਪੱਛਮ ਐਕਸਪ੍ਰੈਸ, ਸੱਚਖੰਡ ਐਕਸਪ੍ਰੈਸ, ਸੁਪਰਫਾਸਟ ਐਕਸਪ੍ਰੈਸ, ਸ਼ਤਾਬਦੀ ਐਕਸਪ੍ਰੈਸ ਅਤੇ ਜਨ ਸ਼ਤਾਬਦੀ ਐਕਸਪ੍ਰੈਸ ਨੂੰ ਰਸਤੇ 'ਚ ਹੀ ਰੋਕ ਦਿੱਤਾ ਗਿਆ। 'ਅਜੀਤ' ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਕਮਰਸ਼ੀਅਲ ਇੰਸਪੈਕਟਰ ਦੀਪਕ ਕੇ. ਪੀ. ਜੋਜ਼ਫ ਨੇ ਦੱਸਿਆ ਕਿ ਜਦੋਂ ਤੱਕ ਰੇਲਵੇ ਟਰੈਕ ਆਵਾਜਾਈ ਲਈ ਕਲੀਅਰ ਨਹੀਂ ਹੋ ਜਾਂਦਾ ਉਦੋਂ ਤੱਕ ਆਵਾਜਾਈ ਬਹਾਲ ਨਹੀਂ ਕੀਤੀ ਜਾ ਸਕਦੀ ਅਤੇ ਰੇਲਗੱਡੀਆਂ ਨੂੰ ਬਾਹਰੀ ਸਟੇਸ਼ਨਾਂ 'ਤੇ ਹੀ ਖੜਾ ਰੱਖਿਆ ਜਾਵੇਗਾ ਅਤੇ ਸਟੇਸ਼ਨ ਤੋਂ ਬਾਹਰੀ ਸਟੇਸ਼ਨਾਂ ਤੇ ਜਾਣ ਵਾਲੀਆਂ ਰੇਲਗੱਡੀਆਂ ਨੂੰ ਚਲਾਇਆ ਨਹੀਂ ਜਾਵੇਗਾ।
ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ
ਲੋਕ ਰੋਂਦੇ ਹੋਏ ਇਸ ਹਾਦਸੇ ਵਿਚ ਆਪਣੇ ਮਾਰੇ ਗਏ ਜਾਂ ਗੁੰਮ ਹੋਏ ਪਰਿਵਾਰਕ ਮੈਂਬਰਾਂ ਦੀ ਭਾਲ ਕਰ ਰਹੇ ਸਨ। ਹਾਦਸੇ ਵਾਲੀ ਥਾਂ 'ਤੇ ਲੋਕਾਂ ਦੀ ਭਾਰੀ ਭੀੜ ਹੋ ਜਾਣ ਕਾਰਣ ਪੁਲਿਸ ਕਮਿਸ਼ਨਰ, ਡਿਪਟੀ ਕਮਿਸ਼ਨਰ ਪੁਲਿਸ ਤੇ ਹੋਰਨਾਂ ਅਧਿਕਾਰੀਆਂ ਵਲੋਂ ਲੋਕਾਂ ਨੂੰ ਸ਼ਾਂਤ ਰਹਿਣ ਤੇ ਰਾਹਤ ਕਾਰਜਾਂ ਵਿਚ ਸਹਿਯੋਗ ਦੀ ਵਾਰ ਵਾਰ ਅਪੀਲ ਕੀਤੀ ਜਾ ਰਹੀ ਸੀ।

ਮੁੱਖ ਮੰਤਰੀ ਵਲੋਂ ਜਾਂਚ ਦੇ ਆਦੇਸ਼

• ਇਜ਼ਰਾਈਲ ਦੀ ਫੇਰੀ ਅੱਗੇ ਪਾਈ • ਅੱਜ ਅੰਮਿ੍ਤਸਰ ਪੁੱਜਣਗੇ
ਚੰਡੀਗੜ੍ਹ, 19 ਅਕਤੂਬਰ (ਬਿਊਰੋ ਚੀਫ਼)-ਅੰਮਿ੍ਤਸਰ ਵਿਖੇ ਅੱਜ ਹੋਏ ਵੱਡੇ ਰੇਲ ਹਾਦਸੇ ਨੂੰ ਮੁੱਖ ਰੱਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਇਜ਼ਰਾਈਲ ਦੀ ਫੇਰੀ ਦਾ ਪ੍ਰੋਗਰਾਮ ਕੁਝ ਦਿਨਾਂ ਲਈ ਅੱਗੇ ਪਾ ਦਿੱਤਾ ਗਿਆ ਹੈ ਅਤੇ ਮੁੱਖ ਮੰਤਰੀ ਸਕੱਤਰੇਤ ਅਨੁਸਾਰ ਮੁੱਖ ਮੰਤਰੀ ਜਿਨ੍ਹਾਂ ਅੱਜ ਦੇਰ ਰਾਤ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਵਿਦੇਸ਼ੀ ਟੂਰ ਲਈ ਰਵਾਨਾ ਹੋਣਾ ਸੀ ਹੁਣ ਕੁਝ ਦਿਨ ਪੱਛੜ ਕੇ ਇਜ਼ਰਾਈਲ ਜਾ ਸਕਣਗੇ | ਮੁੱਖ ਮੰਤਰੀ ਜੋ ਵਾਪਰੇ ਇਸ ਵੱਡੇ ਹਾਦਸੇ ਤੋਂ ਕਾਫ਼ੀ ਪ੍ਰੇਸ਼ਾਨ ਸਨ | ਅੱਜ ਰਾਤ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਜਿੱਥੋਂ ਉਹ ਕੱਲ੍ਹ ਸਵੇਰੇ ਜਹਾਜ਼ ਰਾਹੀਂ ਅੰਮਿ੍ਤਸਰ ਪੁੱਜਣਗੇ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਮੌਕਾ ਵੀ ਦੇਖਣਗੇ | ਮੁੱਖ ਮੰਤਰੀ ਵਲੋਂ ਦਿੱਲੀ ਤੋਂ ਰਵਾਨਾ ਹੋਣ ਤੋਂ ਪਹਿਲਾਂ ਰਾਜ ਦੇ ਮੁੱਖ ਸਕੱਤਰ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਲਈ ਆਦੇਸ਼ ਦਿੱਤੇ ਗਏ ਤਾਂ ਜੋ ਇਨ੍ਹਾਂ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਕਿ ਉਕਤ ਦੁਸਹਿਰਾ ਸਮਾਗਮ ਲਈ ਰੇਲਵੇ ਲਾਈਨ ਦੇ ਨਾਲ ਪ੍ਰਸ਼ਾਸਨ ਵਲੋਂ ਕੋਈ ਇਜਾਜ਼ਤ ਦਿੱਤੀ ਗਈ ਸੀ ਅਤੇ ਜੇ ਅਜਿਹੀ ਇਜਾਜ਼ਤ ਦਿੱਤੀ ਗਈ ਸੀ ਤਾਂ ਉਹ ਕਿਉਂ ਦਿੱਤੀ ਗਈ | ਮੌਕੇ 'ਤੇ ਹਾਜ਼ਰ ਪੁਲਿਸ ਕਰਮਚਾਰੀਆਂ ਵਲੋਂ ਲੋਕਾਂ ਨੂੰ ਰੇਲਵੇ ਲਾਈਨ 'ਤੇ ਲੋਕਾਂ ਨੂੰ ਖੜ੍ਹੇ ਹੋਣ ਤੋਂ ਮਨਾ ਕਿਉਂ ਨਹੀਂ ਕੀਤਾ ਗਿਆ | ਪ੍ਰਸ਼ਾਸਨ ਜਾਂ ਪ੍ਰਬੰਧਕਾਂ ਵਲੋਂ ਰੇਲਵੇ ਨੂੰ ਉਕਤ ਸਮਾਗਮ ਸਬੰਧੀ ਸੂਚਿਤ ਕੀਤਾ ਗਿਆ ਸੀ ਕਿ ਨਹੀਂ ਇਹ ਵੀ ਸਪੱਸ਼ਟ ਨਹੀਂ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਲ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਤੁਰੰਤ ਅੰਮਿ੍ਤਸਰ ਪੁੱਜਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਉਹ ਜ਼ਖ਼ਮੀ ਲੋਕਾਂ ਦੇ ਇਲਾਜ ਦੇ ਕੰਮ ਦਾ ਧਿਆਨ ਰੱਖ ਸਕਣ | ਰਾਜ ਦੇ ਐਡੀਸ਼ਨਲ ਮੁੱਖ ਸਕੱਤਰ ਗ੍ਰਹਿ ਸ. ਨਿਰਮਲਜੀਤ ਸਿੰਘ ਕਲਸੀ ਨੂੰ ਰਾਜ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਡੀ.ਜੀ.ਪੀ. ਅਮਨ ਕਾਨੂੰਨ ਨਾਲ ਅੰਮਿ੍ਤਸਰ ਪੁੱਜਣ ਦੇ ਆਦੇਸ਼ ਦਿੱਤੇ ਗਏ ਹਨ | ਰਾਜ ਸਰਕਾਰ ਵਲੋਂ ਅੱਜ ਰਾਤ ਕੀਤੇ ਹੁਕਮਾਂ ਅਨੁਸਾਰ ਅੰਮਿ੍ਤਸਰ ਵਿਚਲੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦਾ ਸਟਾਫ਼ ਅਗਲੇ ਹੁਕਮਾਂ ਤੱਕ ਦਿਨ-ਰਾਤ ਲਗਾਤਾਰ ਹਾਜ਼ਰ ਰਹੇਗਾ | ਮੁੱਖ ਮੰਤਰੀ ਵਲੋਂ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਨੂੰ 5 ਲੱਖ ਰੁਪਏ ਦੀ ਐਕਸਗ੍ਰੇਸੀਆ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦੋਂਕਿ ਜ਼ਖ਼ਮੀ ਹੋਏ ਲੋਕਾਂ ਨੂੰ ਵੀ ਮੁਫ਼ਤ ਇਲਾਜ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਹਨ | ਜ਼ਿਲ੍ਹਾ ਪ੍ਰਸ਼ਾਸਨ ਦੀ ਮੱਦਦ ਲਈ ਗੁਆਂਢੀ ਜ਼ਿਲਿ੍ਹਆਂ ਤੋਂ ਡਾਕਟਰਾਂ ਦੀਆਂ ਟੀਮਾਂ ਅਤੇ ਐਡੀਸ਼ਨਲ ਪੁਲਿਸ ਫੋਰਸ ਵੀ ਅੰਮਿ੍ਤਸਰ ਲਈ ਰਵਾਨਾ ਕਰ ਦਿੱਤੀ ਗਈ ਹੈ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਉਂਕਿ ਇਸ ਵੇਲੇ ਪੂਰੀ ਤਰ੍ਹਾਂ ਰਾਹਤ ਦੇ ਕੰਮਾਂ ਅਤੇ ਜ਼ਖ਼ਮੀਆਂ ਦੀ ਮਦਦ ਵਿਚ ਰੁੱਝਿਆ ਹੋਇਆ ਹੈ ਅਤੇ ਜ਼ਖ਼ਮੀ ਵੀ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਲਿਜਾਏ ਗਏ ਹਨ, ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕੀ |

ਰਾਜਨਾਥ ਵਲੋਂ ਹਰ ਸੰਭਵ ਸਹਾਇਤਾ ਦਾ ਐਲਾਨ

ਨਵੀਂ ਦਿੱਲੀ, 19 ਅਕਤੂਬਰ (ਪੀ. ਟੀ. ਆਈ.)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੇਲ ਦੁਰਘਟਨਾ ਨੂੰ ਦੇਖਦੇ ਹੋਏ ਅੱਜ ਕੇਂਦਰ ਵਲੋਂ ਪੰਜਾਬ ਨੂੰ ਹਰ ਸੰਭਵ ਸਹਾਇਤਾ ਦਾ ਐਲਾਨ ਕੀਤਾ ਹੈ | ਦੁਰਘਟਨਾ ਪਿਛੋਂ ਟਵੀਟ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਦੁਸਹਿਰਾ ਤਿਉਹਾਰ ਮਨਾਉਣ ਦੌਰਾਨ ਰੇਲ ਦੁਰਘਟਨਾ ਨਾਲ ਕੀਮਤੀ ਜਾਨਾਂ ਜਾਣ ਦਾ ਦਰਦ ਸ਼ਬਦਾਂ ਤੋਂ ਪਰ੍ਹੇ ਹੈ | ਉਨ੍ਹਾਂ ਦੀ ਦੁਰਘਟਨਾ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਹੈ ਅਤੇ ਉਹ ਜ਼ਖ਼ਮੀਆਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਨ | ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਗ੍ਰਹਿ ਸਕੱਤਰ ਤੇ ਪੁਲਿਸ ਮੁਖੀ ਨਾਲ ਦੁਰਘਟਨਾ ਸਬੰਧੀ ਗੱਲਬਾਤ ਕੀਤੀ ਹੈ ਅਤੇ ਉਹ ਮੌਕੇ 'ਤੇ ਪਹੁੰਚ ਗਏ ਹਨ | ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ ਵਿਚ ਕੇਂਦਰ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਲਈ ਤਿਆਰ ਹੈ |

ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੇਲ ਮੰਤਰੀ ਤੇ ਹੋਰਾਂ ਵਲੋਂ ਅਫ਼ਸੋਸ

ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ-ਰਾਸ਼ਟਰਪਤੀ
ਨਵੀਂ ਦਿੱਲੀ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰੇਲ ਦੁਖਾਂਤ 'ਤੇ ਗਹਿਰਾ ਅਫਸੋਸ ਜ਼ਾਹਿਰ ਕੀਤਾ ਹੈ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਅੰਮਿ੍ਤਸਰ ਵਿਚ ਰੇਲ ਪਟੜੀ 'ਤੇ ਵਾਪਰੇ ਹਾਦਸੇ ਨੇ ਉਨ੍ਹਾਂ ਦਾ ਦਿਲ ਵਲੁੰਧਰ ਦਿੱਤਾ ਹੈ | ਭਾਰਤੀ ਰੇਲਵੇ ਤੇ ਸਥਾਨਕ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਦਮ ਚੁੱਕ ਰਹੇ ਹਨ | ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੀ ਦਿਲੀ ਹਮਦਰਦੀ ਹੈ |

ਦੁਖਾਂਤ ਦਿਲ ਨੂੰ ਪੀੜਾ ਦੇਣ ਵਾਲਾ-ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਦੁਰਘਟਨਾ ਵਿਚ ਜਾਨੀ ਨੁਕਸਾਨ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਟਵਿੱਟਰ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੰਮਿ੍ਤਸਰ ਵਿਚ ਰੇਲ ਦੁਰਘਟਨਾ ਤੋਂ ਉਹ ਬਹੁਤ ਜ਼ਿਆਦਾ ਦੁਖੀ ਹੋਏ ਹਨ | ਇਹ ਦੁਖਾਂਤ ਦਿਲ ਨੂੰ ਪੀੜਾ ਦੇਣ ਵਾਲਾ ਹੈ | ਉਨ੍ਹਾਂ ਦੀ ਰੇਲ ਦੁਰਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਹੈ ਅਤੇ ਉਹ ਜ਼ਖ਼ਮੀਆਂ ਦੇ ਤੇਜ਼ੀ ਨਾਲ ਸਿਹਤਯਾਬ ਹੋਣ ਲਈ ਪ੍ਰਾਰਥਨਾ ਕਰਦੇ ਹਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰ ਲੋੜੀਂਦੀ ਸਹਾਇਤਾ ਤੁਰੰਤ ਮੁਹੱਈਆ ਕਰਨ ਲਈ ਕਿਹਾ ਹੈ |


ਪੰਜਾਬੀਆਂ ਲਈ ਦੁੱਖ ਦੀ ਘੜੀ- ਬਾਦਲ

ਚੰਡੀਗੜ੍ਹ, (ਸੁਰਜੀਤ ਸਿੰਘ ਸੱਤੀ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਸੋਚ ਕੇ ਉਨ੍ਹਾਂ ਦਾ ਦਿਲ ਭਰ ਆਉਂਦਾ ਹੈ¢ ਇਹ ਸਾਰੇ ਪੰਜਾਬੀਆਂ ਵਾਸਤੇ ਇੱਕ ਸਾਂਝੇ ਦੁੱਖ ਦੀ ਘੜੀ ਹੈ ਅਤੇ ਇਸ ਮਨੁੱਖੀ ਦੁਖਾਂਤ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਸਮੱੁਚੀ ਘਟਨਾ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ¢

ਰਾਹੁਲ ਵਲੋਂ ਦੁੱਖ ਪ੍ਰਗਟ

ਇਸ ਸਬੰਧੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਵਾਪਰੇ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਬਾਰੇ ਖਬਰ ਸੁਣ ਕੇ ਦੁਖੀ ਹਾਂ | ਉਨ੍ਹਾਂ ਕਿਹਾ ਕਿ ਮੈਂ ਰਾਜ ਸਰਕਾਰ ਤੇ ਕਾਂਗਰਸੀ ਵਰਕਰਾਂ ਨੂੰ ਤੁਰੰਤ ਰਾਹਤ ਕਾਰਜ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ | ਮੈਂ ਹਾਦਸੇ 'ਚ ਮਰਨ ਵਾਲੇ ਲੋਕਾਂ ਨਾਲ ਦੁੱਖ ਪ੍ਰਗਟ ਕਰਦਾ ਹੋਇਆ ਜ਼ਖ਼ਮੀਆਂ ਦੇ ਤੁਰੰਤ ਠੀਕ ਹੋਣ ਦੀ ਅਰਦਾਸ ਕਰਦਾ ਹਾਂ |


ਪਿਊਸ਼ ਗੋਇਲ ਵਲੋਂ ਦੁੱਖ ਪ੍ਰਗਟ

ਰੇਲ ਮੰਤਰੀ ਪਿਊਸ਼ ਗੋਇਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਦਿਲੋਂ ਦੁੱਖ ਸਾਂਝਾ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਅਰਦਾਸ ਕਰਦੇ ਹਨ | ...

ਪੂਰੀ ਖ਼ਬਰ »

ਰੇਲ ਰਾਜ ਮੰਤਰੀ ਮਨੋਜ ਸਿਨਹਾ ਵਲੋਂ ਘਟਨਾ ਸਥਾਨ ਦਾ ਦੌਰਾ

ਅੰਮਿ੍ਤਸਰ, 19 ਅਕਤੂਬਰ (ਸ਼ੈਲੀ)-ਕੇਂਦਰੀ ਰੇਲਵੇ ਰਾਜ ਮੰਤਰੀ ਮਨੋਜ ਸਿਨਹਾ ਨੇ ਦੇਰ ਰਾਤ ਕਰੀਬ ਸਾਢੇ 12 ਵਜੇ ਘਟਨਾ ਸਥਾਨ ਦਾ ਦੌਰਾ ਕੀਤਾ | ਇਸ ਮੌਕੇ ਮਨੋਜ ਸਿਨਹਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਹੋਰਨਾਂ ਆਗੂਆਂ ਦੇ ਨਾਲ ਦੌਰਾ ਕਰਨ ਮੌਕੇ ਕਿਹਾ ਕਿ ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰੇਗੀ-ਭਾਈ ਲੌਾਗੋਵਾਲ

ਅੰਮਿ੍ਤਸਰ 'ਚ ਵਾਪਰੇ ਰੇਲ ਹਾਦਸੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਆਖਿਆ ਕਿ ਇਹ ਹਾਦਸਾ ਬੇਹੱਦ ਦੁਖਦਾਈ ਅਤੇ ਮਾਨਸਿਕ ਪੀੜਾ ਦੇਣ ਵਾਲਾ ਹੈ | ਭਾਈ ਲੌਾਗੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਇਕ ਦਿਨ ਦੇ ਸੋਗ ਦਾ ਐਲਾਨ-ਅੱਜ ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ-ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਦੁਰਘਟਨਾ ਨੂੰ ਮੁੱਖ ਰੱਖ ਕੇ ਇਕ ਦਿਨਾ ਸੋਗ ਦਾ ਐਲਾਨ ਕਰਦਿਆਂ ਕੱਲ੍ਹ• 20 ਅਕਤੂਬਰ ਲਈ ਆਮ ਛੁੱਟੀ ਦਾ ਐਲਾਨ ਕੀਤਾ ਹੈ | ਇਸ ਛੁੱਟੀ ਕਾਰਨ ਕੱਲ੍ਹ• ਨੂੰ ਵਿਦਿਅਕ ਅਦਾਰੇ ਵੀ ਬੰਦ ਰਹਿਣਗੇ ਹਾਲਾਂਕਿ ਬਹੁਤੇ ਸਰਕਾਰੀ ...

ਪੂਰੀ ਖ਼ਬਰ »

ਸੜਦੇ ਪੁਤਲਿਆਂ ਦੀ ਵੀਡਿਓ ਬਣਾ ਰਹੇ ਸਨ ਲੋਕ

ਹਾਦਸੇ ਦੇ ਪ੍ਰਤੱਖ ਦਰਸ਼ੀਆਂ ਅਨੁਸਾਰ ਜਦੋਂ ਦੁਸਹਿਰਾ ਸਮਾਗਮ ਮੌਕੇ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਈ ਗਈ ਤਾਂ ਇਸ ਨੂੰ ਬਹੁਤ ਸਾਰੇ ਲੋਕ ਕੁੱਝ ਦੂਰੀ 'ਤੇ ਹਨ੍ਹੇਰੇ ਵਿਚ ਰੇਲ ਪਟੜੀਆਂ 'ਤੇ ਖੜੇ ਹੋ ਕੇ ਦੇਖ ਰਹੇ ਸਨ ਤੇ ਕਈ ਇਸ ਦੀ ਆਪਣੇ ...

ਪੂਰੀ ਖ਼ਬਰ »

ਰਾਜਨਾਥ ਨੇ ਬੀ.ਐਸ.ਐਫ. ਜਵਾਨਾਂ ਨਾਲ ਮਨਾਇਆ ਦੁਸਹਿਰਾ, ਕੀਤੀ ਸ਼ਸਤਰ ਪੂਜਾ

ਮਨੁੱਖ ਦਾ ਜੀਵਨ ਆਚਰਣ ਉੱਚਾ-ਸੁੱਚਾ ਹੋਣਾ ਚਾਹੀਦੈ-ਰਾਜਨਾਥ ਬੀਕਾਨੇਰ (ਰਾਜਸਥਾਨ), 19 ਅਕਤੂਬਰ (ਪੀ. ਟੀ. ਆਈ.)-ਆਪਣੇ 2 ਦਿਨਾ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੀਕਾਨੇਰ 'ਚ ਭਾਰਤ-ਪਾਕਿ ਸਰਹੱਦ 'ਤੇ ਸਰਹੱਦੀ ਸੁਰੱਖਿਆ ਬਲ (ਬੀ. ਐਸ. ਐਫ.) ਦੇ ...

ਪੂਰੀ ਖ਼ਬਰ »

ਅੱਤਵਾਦ ਰੋਕਣ ਲਈ ਪਾਕਿ ਦੇ ਵਾਅਦਿਆਂ ਦੀ ਘੋਖ ਕਰਕੇ ਐਫ. ਏ. ਟੀ. ਐਫ. ਨੇ ਆਪਣੀ ਰਿਪੋਰਟ ਨੂੰ ਦਿੱਤਾ ਆਖ਼ਰੀ ਰੂਪ

ਇਸਲਾਮਾਬਾਦ, 19 ਅਕਤੂਬਰ (ਪੀ. ਟੀ. ਆਈ.)-ਪਾਕਿਸਤਾਨ ਵਲੋਂ ਅੱਤਵਾਦ ਅਤੇ ਹਵਾਲਾ ਰਾਸ਼ੀ 'ਤੇ ਰੋਕ ਲਗਾਉਣ ਲਈ ਚੁੱਕੇ ਗਏ ਕਦਮਾਂ ਦਾ ਮੁਲਾਂਕਣ ਕਰਦਿਆਂ ਵਿੱਤੀ ਕਾਰਵਾਈ ਟਾਸਕ ਬਲ (ਐਫ. ਏ. ਟੀ. ਐਫ.) ਨੇ ਪਾਕਿਸਤਾਨ ਨੂੰ ਅਗਲੇ ਸਾਲ ਸਤੰਬਰ ਤੱਕ 'ਗ੍ਰੇ ਸੂਚੀ' ਤੋਂ ਕੱਢਣ ਦੀਆਂ 40 ...

ਪੂਰੀ ਖ਼ਬਰ »

ਪੁਲਵਾਮਾ ਆਈ.ਈ. ਡੀ. ਧਮਾਕੇ 'ਚ ਫੌਜ ਦੇ 7 ਜਵਾਨ ਜ਼ਖ਼ਮੀ

ਸ੍ਰੀਨਗਰ, 19 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਕੀਤੇ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ ਬਾਅਦ ਕੀਤੀ ਗੋਲੀਬਾਰੀ ਦੌਰਾਨ ਫ਼ੌਜ ਦੇ 7 ਜਵਾਨ ਜ਼ਖ਼ਮੀ ਹੋ ਗਏ | ਇਸ ਹਮਲੇ 'ਚ ਗੰਭੀਰ ਜ਼ਖ਼ਮੀ ਹੋਏ 3 ਜਵਾਨਾਂ ਨੂੰ ਫ਼ੌਜ ...

ਪੂਰੀ ਖ਼ਬਰ »

ਨਵਾਂ ਭਾਰਤ ਬਣਾਉਣ ਲਈ ਮੋਦੀ ਨੇ ਆਈ. ਟੀ. ਮਾਹਿਰਾਂ ਤੋਂ ਮੰਗੇ ਸੁਝਾਅ

ਨਵੀਂ ਦਿੱਲੀ, 19 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਮੋਦੀ ਵਲੋਂ ਅੱਜ ਆਈ. ਟੀ. ਪੇਸ਼ੇਵਾਰਾਂ ਤੋਂ ਸੁਝਾਅ ਮੰਗੇ ਕਿ ਕਿਵੇਂ ਤਕਨੀਕ ਅਤੇ ਬਿਜਲਈ ਉਦਯੋਗ ਖ਼ੇਤਰ 'ਨਵਾਂ ਭਾਰਤ' ਬਣਾਉਣ 'ਚ ਮਦਦਗਾਰ ਸਿੱਧ ਹੋ ਸਕਦਾ ਹੈ | ਮੋਦੀ ਨੇ ਟਵੀਟ ਰਾਹੀਂ 'ਨਰਿੰਦਰ ਮੋਦੀ ਐਪ' ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣ ਜਾ ਰਹੀ ਮਹਿਲਾ ਕਾਰਕੁਨ ਗਿ੍ਫ਼ਤਾਰ

ਪੁਣੇ, 19 ਅਕਤੂਬਰ (ਏਜੰਸੀ)-ਔਰਤਾਂ ਦੇ ਅਧਿਕਾਰਾਂ ਨਾਲ ਸਬੰਧਿਤ ਕਾਰਜਕਰਤਾ ਤਰੁਪਤੀ ਦੇਸਾਈ, ਜਿਸ ਨੇ ਮਹਾਰਾਸ਼ਟਰ ਦੇ ਸ਼ਿਰਡੀ ਕਸਬੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਰੋਕਣ ਦੀ ਧਮਕੀ ਦਿੱਤੀ ਸੀ, ਨੂੰ ਅੱਜ ਸਵੇਰੇ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਈ.ਡੀ. ਵਲੋਂ ਯੂ.ਪੀ.ਏ. ਸਰਕਾਰ ਦੌਰਾਨ ਏਅਰ ਇੰਡੀਆ 'ਚ ਹੋਏ ਸੌਦਿਆਂ 'ਚ ਹਵਾਲਾ ਰਾਸ਼ੀ ਤਹਿਤ ਮਾਮਲਾ ਦਰਜ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਈ.ਡੀ. ਨੇ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਏਅਰ ਇੰਡੀਆ ਤੇ ਇੰਡੀਅਨ ਏਅਰਲਾਈਨਜ਼ ਵਿਚਾਲੇ ਵਿਵਾਦਤ ਰਲੇਵੇਂ ਸਮੇਤ ਹੋਏ ਕਰੀਬ 4 ਸੌਦਿਆਂ 'ਚ ਹਵਾਲਾ ਰਾਸ਼ੀ ਦੇ ਦੋਸ਼ਾਂ ਤੇ ਹੋਰ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਅਪਰਾਧਕ ਮਾਮਲਾ ...

ਪੂਰੀ ਖ਼ਬਰ »

ਇੰਗਲੈਂਡ 'ਚ ਨਿਲਾਮ ਹੋਣਗੀਆਂ ਮਾਲਿਆ ਦੀਆਂ ਲਗਜ਼ਰੀ ਕਾਰਾਂ

ਲੰਡਨ, 19 ਅਕਤੂਬਰ (ਏਜੰਸੀ)- ਯੂ.ਕੇ. ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਭਗੋੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਕੋਲੋਂ ਭਾਰਤ ਦੀਆਂ 13 ਬੈਂਕਾਂ ਦੇ ਕਰਜ਼ੇ ਦੀ ਰਿਕਵਰੀ ਲਈ ਇੰਗਲੈਂਡ ਦੇ ਹਾਈ ਇਨਫੋਰਸਮੈਂਟ ਅਫਸਰ ਨੇ ਵਿਜੈ ਮਾਲਿਆ ਦੀਆਂ ਕਾਰਾਂ ਨੂੰ ਤੁਰੰਤ ਵੇਚਣ ਦੀ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਲੜਕੀ ਨੂੰ ਸਕੂਲ ਨਹੀਂ ਦੇ ਰਹੇ ਦਾਖ਼ਲਾ

ਦੇਹਰਾਦੂਨ, 19 ਅਕਤੂਬਰ (ਪੀ. ਟੀ. ਆਈ.)-10ਵੀਂ ਜਮਾਤ ਦੀ ਵਿਦਿਆਰਥਣ ਜਿਸ ਨਾਲ ਇਥੇ ਬੋਰਡਿੰਗ ਸਕੂਲ ਵਿਚ ਸਮੂਹਿਕ ਜਬਰਜਨਾਹ ਕੀਤਾ ਗਿਆ ਸੀ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਦੋਸ਼ ਲਾਇਆ ਕਿ ਸ਼ਹਿਰ ਦੇ ਸਕੂਲ ਇਸ ਆਧਾਰ 'ਤੇ ਲੜਕੀ ਨੂੰ ਸਕੂਲ ਵਿਚ ਦਾਖਲਾ ਨਹੀਂ ...

ਪੂਰੀ ਖ਼ਬਰ »

ਸਰਕਾਰ ਦੀ ਗਰੀਬੀ ਿਖ਼ਲਾਫ਼ ਲੜਾਈ ਹੈ ਪ੍ਰਧਾਨ ਮੰਤਰੀ ਆਵਾਸ ਯੋਜਨਾ-ਮੋਦੀ

ਸ਼ਿਰਡੀ (ਮਹਾਰਾਸ਼ਟਰ), 19 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ.) ਗਰੀਬੀ ਨੂੰ ਹਟਾਉਣ ਲਈ ਉਨ੍ਹਾਂ ਦੀ ਸਰਕਾਰ ਦਾ ਸਭ ਤੋਂ ਵੱਡਾ ਉੱਦਮ ਹੈ | ਉਨ੍ਹਾਂ ਨਾਲ ਹੀ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ...

ਪੂਰੀ ਖ਼ਬਰ »

ਸਬਰੀਮਾਲਾ ਮੰਦਿਰ 'ਚ ਭਾਰੀ ਵਿਰੋਧ ਤੋਂ ਬਾਅਦ ਦੋਵੇਂ ਔਰਤਾਂ ਰਸਤੇ 'ਚੋਂ ਵਾਪਸ ਮੁੜੀਆਂ

ਸਬਰੀਮਾਲਾ, 19 ਅਕਤੂਬਰ (ਏਜੰਸੀ)-ਸਬਰੀਮਾਲਾ ਮੰਦਿਰ ਦੇ ਮੁੱਖ ਗੇਟ 'ਤੇ ਸੈਕੜਿਆਂ ਭਗਤਾਂ ਦੇ ਭਾਰੀ ਵਿਰੋਧ ਦੀ ਵਜ੍ਹਾ ਨਾਲ ਕੇਰਲ ਪੁਲਿਸ ਸੁਰੱਖਿਆ ਹੇਠ ਜਾ ਰਹੀਆਂ ਦੋਵੇਂ ਔਰਤਾਂ ਨੂੰ ਭਗਵਾਨ ਅਯੱਪਾ ਮੰਦਿਰ ਦੀ ਯਾਤਰਾ ਤੋਂ ਵਾਪਸ ਜਾਣ ਲਈ ਮਜਬੂਰ ਹੋਣਾ ਪਿਆ | ਵਿਰੋਧ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਸਥਾਨਿਕ ਨਿਗਮ ਵੋਟਾਂ ਦੀ ਗਿਣਤੀ ਅੱਜ

ਸ੍ਰੀਨਗਰ, 19 ਅਕਤੂਬਰ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਰੇ 22 ਜ਼ਿਲ੍ਹਾ ਹੈਡਕੁਆਟਰਾਂ 'ਤੇ ਸਥਾਪਿਤ ਕੀਤੇ ਗਏ ਕੇਂਦਰਾਂ 'ਤੇ ਕੱਲ੍ਹ ਵੋਟਾਂ ਦੀ ਗਿਣਤੀ ਦੇ ਨਾਲ ਹੀ 2990 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ | ਵੋਟ ਗਿਣਨ ਦਾ ਸਾਰਾ ਅਮਲ ਦੁਪਹਿਰ ਤੱਕ ਮੁਕੰਮਲ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਲੋਂ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਰਤ ਦੌਰੇ 'ਤੇ ਆਏ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨਾਲ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਯੂ. ਪੀ. ਏ. ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ...

ਪੂਰੀ ਖ਼ਬਰ »

ਬਾਰਾਮੁਲਾ 'ਚ ਜੈਸ਼ ਦੇ 2 ਵਿਦੇਸ਼ੀ ਅੱਤਵਾਦੀ ਹਲਾਕ

ਸ੍ਰੀਨਗਰ, 19 ਅਕਤੂਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਬਰਾਮੁਲਾ ਜ਼ਿਲ੍ਹੇ 'ਚ ਨਾਕੇ ਤੇ ਤਲਾਸ਼ੀ ਦੌਰਾਨ ਹੋਈ ਗੋਲੀਬਾਰੀ 'ਚ ਸਕਾਰਪੀਓ ਸਵਾਰ ਅੱਤਵਾਦੀ ਸੰਗਠਨ ਜੈਸ਼-ਏ- ਮੁਹੰਮਦ ਦੇ 2 ਵਿਦੇਸ਼ੀ ਅੱਤਵਾਦੀਆਂ ਨੂੰ ਮੌਕੇ 'ਤੇ ਮਾਰੇ ਗਏ, ਇਸ ਮੁਕਾਬਲੇ 'ਚ ਪੁਲਿਸ ਦਾ ਇਕ ...

ਪੂਰੀ ਖ਼ਬਰ »

ਦੇਸ਼ ਭਰ 'ਚ ਮਨਾਇਆ ਦੁਸਹਿਰਾ

ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰਾਹੁਲ ਤੇ ਹੋਰ ਸਮਾਗਮਾਂ 'ਚ ਹੋਏ ਸ਼ਾਮਿਲ ਨਵੀਂ ਦਿੱਲੀ, 19 ਅਕਤੂਬਰ (ਪੀ. ਟੀ. ਆਈ.)-ਬੁਰਾਈ 'ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਮਨਾਇਆ ਗਿਆ | ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਲਗਾਤਾਰ ਦੂਜੇ ਦਿਨ ਘਟੀਆਂ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਪੈਰਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਲਗਾਤਾਰ ਦੂਸਰੇ ਦਿਨ ਕਮੀ ਆਈ ਹੈ | ਦਿੱਲੀ ਅਤੇ ਮੁੰਬਈ 'ਚ ਪੈਟਰੋਲ ਵੀਰਵਾਰ ਦੇ ਮੁਕਾਬਲੇ 24 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ | ਕੋਲਕਾਤਾ 'ਚ ਪੈਰਟਰੋਲ ਦੀ ਕੀਮਤ 23 ਪੈਸੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਵਲੋਂ ਦੁੱਖ ਦਾ ਪ੍ਰਗਟਾਵਾ-ਕੋਚੀ ਤੋਂ ਅੰਮਿ੍ਤਸਰ ਰਵਾਨਾ

ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਨਵਜੋਤ ਸਿੰਘ ਸਿੱਧੂ ਜਿਨ੍ਹਾਂ ਦੇ ਹਲਕੇ ਪੂਰਬੀ 'ਚ ਇਹ ਦੁਰਘਟਨਾ ਵਾਪਰੀ ਨੇ ਇਸ ਹਾਦਸੇ 'ਚ ਹੋਏ ਜਾਨੀ ਨੁਕਸਾਨ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਉਹ ਭਲਕੇ ਅੰਮਿ੍ਤਸਰ ਪੁੱਜ ਰਹੇ ਹਨ ਅਤੇ ਇਥੇ ਪਹੁੰਚਣ ਪਿਛੋਂ ਉਹ ...

ਪੂਰੀ ਖ਼ਬਰ »

ਹਾਦਸੇ ਕਾਰਨ ਸ਼ਹਿਰ 'ਚ ਫੈਲੀ ਸੋਗ ਦੀ ਲਹਿਰ

ਜਿਉਂ ਹੀ ਇਹ ਦਰਦਨਾਕ ਹਾਦਸਾ ਵਾਪਰਿਆ ਤਾਂ ਇਸ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਸੋਸ਼ਲ ਮੀਡੀਆ ਰਾਹੀਂ ਝੱਟ ਪੱਟ ਸ਼ਹਿਰ 'ਚ ਫੈਲ ਗਈ | ਦੁਸਹਿਰਾ ਸਮਾਗਮ ਦੇਖ ਰਹੇ ਲੋਕਾਂ ਤੋਂ ਇਲਾਵਾ ਸੈਂਕੜੇ ਸ਼ਹਿਰ ਵਾਸੀ ਜੌੜਾ ਫਾਟਕ ਤੇ ਸ਼ਿਵਾਲਾ ਭਾਈਆਂ ਫਾਟਕਾਂ ਦਰਮਿਆਨ ਰੇਲਵੇ ...

ਪੂਰੀ ਖ਼ਬਰ »

...ਅਫ਼ਸੋਸ
ਰਾਜਪਾਲ ਬਦਨੌਰ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, (ਸੁਰਜੀਤ ਸਿੰਘ ਸੱਤੀ)- ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਰੇਲ ਹਾਦਸੇ 'ਚ ਕਰੀਬ 50 ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਇਸ ਨੂੰ ਅਤਿ ਮੰਦਭਾਗੀ ਤੇ ਦੁਖਦਾਈ ਘਟਨਾ ਕਰਾਰ ਦਿੱਤਾ ਹੈ | ਰਾਜਪਾਲ ਨੇ ਇਸ ਸਬੰਧ ਵਿਚ ਪੰਜਾਬ ਦੇ ਪੁਲਿਸ ...

ਪੂਰੀ ਖ਼ਬਰ »

ਸੁਖਬੀਰ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਪੰਜਾਬ ਸਰਕਾਰ ਨੰੂ ਅਪੀਲ ਕੀਤੀ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੰੂ ਤੁਰੰਤ ਲੋੜੀਂਦੀ ਮੈਡੀਕਲ ਸਹਾਇਤਾ ਦਿੱਤੀ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ-ਹਰਸਿਮਰਤ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ | ਉਨ੍ਹਾਂ ਕਿਹਾ ਕਿ ਇਸ ਹਾਦਸੇ 'ਚ ਕਈ ਨਿਰਦੋਸ਼ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ...

ਪੂਰੀ ਖ਼ਬਰ »

ਰਾਣਾ ਸੋਢੀ ਵਲੋਂ ਦੁੱਖ਼ ਪ੍ਰਗਟ

ਗੁਰੂ ਹਰਸਹਾਏ, (ਹਰਚਰਨ ਸਿੰਘ ਸੰਧੂ)-ਦੁਸਹਿਰੇ ਮੌਕੇ ਸ੍ਰੀ ਅੰਮਿ੍ਤਸਰ ਵਿਖੇ ਰੇਲ ਗੱਡੀ ਹੇਠਾਂ ਆ ਕੇ ਹੋਈਆਂ ਮੌਤਾਂ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਪੰਜਾਬ ਦੇ ਖ਼ੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਇਸ ਦੁਖਾਂਤ 'ਤੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ...

ਪੂਰੀ ਖ਼ਬਰ »

ਕੇਜਰੀਵਾਲ ਨੇ ਦੁੱਖ ਪ੍ਰਗਟਾਇਆ

ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕਜਰੀਵਾਲ ਨੇ ਕਿਹਾ ਕਿ ਉਹ ਅੰਮਿ੍ਤਸਰ ਵਿਖੇ ਵਾਪਰੇ ਹਾਦਸੇ ਦੀ ਖਬਰ ਸੁਣ ਕੇ ਬਹੁਤ ਦੁਖੀ ਹਨ | ਮੈਂ ਆਪਣੇ ਸਾਰੇ ਵਰਕਰਾਂ ਤੇ ਵਾਲੰਟੀਅਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਰਾਹਤ ਕਾਰਜਾਂ 'ਚ ਜੁੱਟ ਜਾਣ | ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਦੁੱਖ ਪ੍ਰਗਟ

ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਾਦਸੇ 'ਚ ਮਰਨ ਵਾਲੇ ਲੋਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਨ | ਉਨ੍ਹਾਂ ਕਿਹਾ ਕਿ ਉਹ ਆਪਣਾ ਨਵੀਂ ਦਿੱਲੀ ਦਾ ਦੌਰਾ ਛੱਡ ਕੇ ...

ਪੂਰੀ ਖ਼ਬਰ »

ਮੰਗਤ ਰਾਮ ਪਾਸਲਾ ਵਲੋਂ ਦੁੱਖ ਪ੍ਰਗਟ

ਇਸ ਹਾਦਸੇ 'ਤੇ ਕਾਮਰੇਡ ਆਗੂ ਮੰਗਤ ਰਾਮ ਪਾਸਲਾ ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਇਸ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ...

ਪੂਰੀ ਖ਼ਬਰ »

ਗਿਆਨੀ ਗੁਰਬਚਨ ਸਿੰਘ ਵਲੋਂ ਦੁੱਖ ਦਾ ਇਜ਼ਹਾਰ

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਬਿਆਨ 'ਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇੇ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁਖ ਦਾ ਇਜ਼ਹਾਰ ਕੀਤਾ ਹੈ | ਨਿੱਜੀ ਸਹਾਇਕ ਸਤਿੰਦਰਪਾਲ ਸਿੰਘ ਵਲੋਂ ਜਾਰੀ ਬਿਆਨ 'ਚ ...

ਪੂਰੀ ਖ਼ਬਰ »

ਗਿਆਨੀ ਰਘਬੀਰ ਸਿੰਘ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 19 ਅਕਤੂਬਰ (ਜੱਸ)¸ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਚੱਲਦਾ ਵਹੀਰ ਚੱਕਰਵਰਤੀ ਦੇ ਮੌਜੂਦਾ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ...

ਪੂਰੀ ਖ਼ਬਰ »

ਰੇਲ ਮੰਤਰੀ ਗੋਇਲ ਅਮਰੀਕਾ ਦੌਰਾ ਵਿਚਾਲੇ ਛੱਡ ਕੇ ਵਤਨ ਪਰਤਣ ਲੱਗੇ

ਨਵੀਂ ਦਿੱਲੀ, 19 ਅਕਤੂਬਰ (ਪੀ. ਟੀ. ਆਈ.)-ਅੰਮਿ੍ਤਸਰ ਵਿਚ ਵਾਪਰੇ ਰੇਲ ਹਾਦਸੇ ਤੋਂ ਕੁਝ ਘੰਟੇ ਬਾਅਦ ਰੇਲ ਮੰਤਰੀ ਪਿਯੂਸ਼ ਗੋਇਲ ਨੇ ਆਪਣੇ ਅਮਰੀਕਾ ਵਿਚ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਹਨ ਅਤੇ ਕਿਹਾ ਕਿ ਉਹ ਛੇਤੀ ਹੀ ਭਾਰਤ ਪਰਤ ਰਹੇ ਹਨ | ਮੰਤਰੀ ਜਿਹੜੇ ਵਾਤਾਵਰਣ ਪੱਖੀ ...

ਪੂਰੀ ਖ਼ਬਰ »

ਹਾਵੜਾ ਦੇ ਡਰਾਈਵਰ ਤੇ ਗਾਰਡ ਪਾਸੋਂ ਪੁੱਛਗਿੱਛ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਅੰਮਿ੍ਤਸਰ ਵਿਖੇ ਹੋਏ ਰੇਲ ਹਾਦਸੇ ਨੂੰ ਲੈ ਕੇ ਹਾਵੜਾ ਰੇਲ ਗੱਡੀ ਦੇ ਡਰਾਈਵਰ ਅਤੇ ਗਾਰਡ ਪਾਸੋਂ ਰੇਲ ਅਧਿਕਾਰੀਆਂ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਪੁੱਛ ਪੜਤਾਲ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਅੱਜ ਰਾਤ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਸਾਰੀਆਂ ਮੀਟਿੰਗਾਂ ਰੱਦ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-ਅੰਮਿ੍ਤਸਰ 'ਚ ਵਾਪਰੇ ਭਿਆਨਕ ਰੇਲ ਹਾਦਸੇ ਕਾਰਨ ਅਕਾਲੀ ਦਲ ਨੇ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਰੱਖੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਹਨ | ਪਾਰਟੀ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੰਡੀਗੜ੍ਹ ਮੁੱਖ ਦਫ਼ਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX