ਤਾਜਾ ਖ਼ਬਰਾਂ


ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ
. . .  8 minutes ago
ਮਾਨਸਾ, 24 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਮੂਸਾ 'ਚ ਕਰਜ਼ੇ ਤੋਂ ਪਰੇਸ਼ਾਨ ਇੱਕ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ ਮਿਲੀ ਜਾਣਕਾਰੀ ਅਨੁਸਾਰ ਕੁਲਵੀਰ ਸਿੰਘ (28) ਦੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ 6 ਲੱਖ ਦੇ...
ਛੁੱਟੀ 'ਤੇ ਭੇਜੇ ਗਏ ਸੀ. ਬੀ. ਆਈ. ਨਿਰਦੇਸ਼ਕ ਅਲੋਕ ਵਰਮਾ ਪਹੁੰਚੇ ਸੁਪਰੀਮ ਕੋਰਟ
. . .  34 minutes ago
ਨਵੀਂ ਦਿੱਲੀ, 24 ਅਕਤੂਬਰ- ਸੀ. ਬੀ. ਆਈ. 'ਚ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਛੁੱਟੀ 'ਤੇ ਭੇਜੇ ਜਾਣ ਕਾਰਨ ਨਾਰਾਜ਼ ਸੀ. ਬੀ. ਆਈ. ਦੇ ਨਿਰਦੇਸ਼ਕ ਅਲੋਕ ਵਰਮਾ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਇੱਕ...
ਜੰਮੂ-ਕਸ਼ਮੀਰ 'ਚ ਕੰਟਰੋਲ ਰੇਖਾ ਨੇੜੇ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  52 minutes ago
ਸ੍ਰੀਨਗਰ, 24 ਅਕਤੂਬਰ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਸਥਿਤ ਕਮਾਨ ਪੋਸਟ 'ਚ ਫੌਜ ਦੇ ਇੱਕ ਜਵਾਨ ਨੇ ਮੰਗਲਵਾਰ ਨੂੰ ਆਪਣੇ ਸਰਵਿਸ ਹਥਿਆਰ ਨਾਲ ਗੋਲੀ ਮਾਰ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਜਵਾਨ ਦੀ ਪਹਿਚਾਣ...
ਤਾਮਿਲਨਾਡੂ 'ਚ ਮਠਿਆਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਬੈਂਗਲੁਰੂ, 24 ਅਕਤੂਬਰ- ਤਾਮਿਲਨਾਡੂ 'ਚ ਅੱਜ ਸਵੇਰੇ ਮਠਿਆਈਆਂ ਦੇ ਇੱਕ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀ ਲਪੇਟ 'ਚ ਗੋਦਾਮ ਦੇ ਨੇੜੇ ਸਥਿਤ ਇੱਕ ਸ਼ੋਅਰੂਮ ਵੀ ਆ ਗਿਆ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵਲੋਂ ਅੱਗ 'ਤੇ ਕਾਬੂ ਪਾ...
ਉਡਾਣ 'ਚ ਹੋਇਆ ਬੱਚੇ ਦਾ ਜਨਮ, ਮੁੰਬਈ ਉਤਾਰਨਾ ਪਿਆ ਜਹਾਜ਼
. . .  about 2 hours ago
ਮੁੰਬਈ, 24 ਅਕਤੂਬਰ - ਅੱਬੂ ਧਾਬੀ ਜਕਾਰਤਾ ਦੀ ਇਤਿਹਾਦ ਏਅਰਵੇਜ਼ ਉਡਾਣ 'ਚ ਇਕ ਔਰਤ ਯਾਤਰੀ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਦੇ ਚਲਦਿਆਂ ਐਮਰਜੈਂਸੀ 'ਚ ਇਹ ਜਹਾਜ਼ ਮੁੰਬਈ ਉਤਾਰਨਾ...
ਮੁੱਠਭੇੜ 'ਚ ਦੋ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਦੇ ਨੌਗਾਮ ਨੇੜੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੀਆਂ ਲਾਸ਼ਾਂ ਸੁਰੱਖਿਆ ਬਲਾਂ ਨੇ ਬਰਾਮਦ ਕਰ ਲਈਆਂ ਹਨ। ਤਲਾਸ਼ੀ ਅਭਿਆਨ ਜਾਰੀ...
ਐਮ. ਨਗੇਸ਼ਵਰ ਰਾਓ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਬਣੇ
. . .  about 3 hours ago
ਨਵੀਂ ਦਿੱਲੀ, 24 ਅਕਤੂਬਰ - ਸੀ.ਬੀ.ਆਈ. 'ਚ ਮਚੇ ਘਮਸਾਣ ਵਿਚਕਾਰ ਸੀ.ਬੀ.ਆਈ. ਪ੍ਰਮੁੱਖ ਅਲੋਕ ਵਰਮਾ ਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਜਿਸ ਮਗਰੋਂ ਐਮ. ਨਾਗੇਸ਼ਵਰ ਰਾਓ ਨੂੰ ਸੀ.ਬੀ.ਆਈ. ਦਾ ਅੰਤਰਿਮ ਡਾਇਰੈਕਟਰ ਤੁਰੰਤ ਪ੍ਰਭਾਵ ਨਾਲ ਬਣਾਇਆ...
ਨੌਗਾਮ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  about 3 hours ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਸਥਿਤ ਨੌਗਾਮ ਦੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਲਾਕੇ ਵਿਚ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਮੁੱਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ ਤੇ ਇਕ ਬੰਬ ਧਮਾਕੇ 'ਚ ਪੰਜ ਸ਼ਹਿਰੀਆਂ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  about 1 hour ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  about 1 hour ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  about 1 hour ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  about 1 hour ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 minute ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  48 minutes ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  30 minutes ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 1 hour ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 1 hour ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  1 day ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  1 day ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  1 day ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸੁਪਰੀਮ ਕੋਰਟ ਵਲੋਂ ਦੋ ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ

* ਸਮਾਂ ਹੱਦ ਪੂਰੇ ਦੇਸ਼ 'ਤੇ ਲਾਗੂ * ਆਦੇਸ਼ 'ਤੇ ਅਮਲ ਕਰਨ ਲਈ ਹਰ ਇਲਾਕੇ ਦੇ ਐਸ.ਐਚ.ਓ. ਦੀ ਜਵਾਬਦੇਹੀ

ਨਵੀਂ ਦਿੱਲੀ, 23 ਅਕਤੂਬਰ (ਜਗਤਾਰ ਸਿੰਘ)- ਦੇਸ਼ ਭਰ 'ਚ ਪਟਾਕਿਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰਦੇ ਹੋਏ ਕੁਝ ਸ਼ਰਤਾਂ ਨਾਲ ਦੇਸ਼ 'ਚ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਹੈ। ਅਦਾਲਤ ਨੇ ਪਟਾਕਿਆਂ ਦੀ ਆਨਲਾਈਨ ਵਿਕਰੀ 'ਤੇ ਰੋਕ ਲਗਾਉਂਦੇ ਹੋਏ ਸਿਰਫ਼ ਲਾਈਸੈਂਸ ਧਾਰਕ ਦੁਕਾਨਦਾਰਾਂ ਨੂੰ ਹੀ ਪਟਾਕੇ ਵੇਚਣ ਦੀ ਮਨਜੂਰੀ ਦਿੱਤੀ ਹੈ। ਦੱਸਣਯੋਗ ਹੈ ਕਿ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਦੇਸ਼ ਭਰ 'ਚ ਪਟਾਕਿਆਂ ਦੇ ਉਤਪਾਦਨ ਤੇ ਵਿਕਰੀ 'ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਇਆ। ਅਦਾਲਤ ਨੇ ਘੱਟ ਆਵਾਜ਼ ਵਾਲੇ ਪਟਾਕੇ ਚਲਾਉਣ ਦਾ ਆਦੇਸ਼ ਵੀ ਦਿੱਤਾ। ਅਦਾਲਤ ਨੇ ਇਹ ਵੀ ਕਿਹਾ ਕਿ ਪਟਾਕਿਆਂ ਦੀ ਵਿਕਰੀ ਨਾਲ ਜੁੜੇ ਨਿਰਦੇਸ਼ ਸਾਰੇ ਤਿਉਹਾਰਾਂ ਅਤੇ ਵਿਆਹ ਸਮਾਗਮ ਆਦਿ ਸਬੰਧੀ ਪ੍ਰੋਗਰਾਮਾਂ 'ਤੇ ਵੀ ਲਾਗੂ ਹੋਣਗੇ। ਦੀਵਾਲੀ ਮੌਕੇ ਸਿਰਫ਼ ਰਾਤ 8 ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ, ਜਦਕਿ ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਰਾਤ 11.55 ਤੋਂ 12.30 ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਹ ਸਮਾਂ ਹੱਦ ਪੂਰੇ ਦੇਸ਼ 'ਚ ਲਾਗੂ ਹੋਵੇਗੀ। ਅਦਾਲਤ ਨੇ ਇਹ ਵੀ ਆਖਿਆ ਕਿ ਇਸ ਆਦੇਸ਼ 'ਤੇ ਅਮਲ ਕਰਨ ਦੇ ਲਈ ਹਰ ਇਲਾਕੇ ਦਾ ਐਸ.ਐਚ.ਓ. ਜਵਾਬਦੇਹ ਹੋਵੇਗਾ ਅਤੇ ਜੇਕਰ ਆਦੇਸ਼ ਦੀ ਪਾਲਣਾ ਨਹੀਂ ਹੋਈ ਤਾਂ ਸਬੰਧਿਤ ਐਸ.ਐਚ.ਓ. ਨੂੰ ਨਿੱਜੀ ਤੌਰ 'ਤੇ ਅਦਾਲਤ ਦੀ ਤੋਹੀਨ ਦਾ ਦੋਸ਼ੀ ਮੰਨਿਆ ਜਾਵੇਗਾ। ਅਦਾਲਤ ਨੇ ਕਿਹਾ ਹੈ ਕਿ ਕੋਸ਼ਿਸ਼ ਕੀਤੀ ਜਾਵੇ ਕਿ ਘੱਟ ਪ੍ਰਦੂਸ਼ਣ ਵਾਲੇ ਪਟਾਕਿਆਂ ਦੀ ਵਰਤੋਂ ਕੀਤੀ ਜਾਵੇ ਤਾਂ ਕਿ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪੁੱਜੇ। ਅਦਾਲਤ ਨੇ ਇਸ ਮਾਮਲੇ 'ਚ ਪਟੀਸ਼ਨਕਰਤਾਵਾਂ ਦੇ ਇਲਾਵਾ ਪਟਾਕਾ ਵਪਾਰੀ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਕਈ ਸੰਸਥਾਵਾਂ ਦਾ ਪੱਖ ਵੀ ਜਾਣਿਆ ਸੀ। ਬੈਂਚ ਨੇ ਸੁਣਵਾਈ ਦੌਰਾਨ ਟਿੱਪਣੀ ਕੀਤੀ ਸੀ ਕਿ ਸਿਹਤ ਦੇ ਅਧਿਕਾਰ ਅਤੇ ਵਪਾਰ ਵਿਚਕਾਰ ਤਾਲਮੇਲ ਬਿਠਾਉਣ ਦੀ ਜ਼ਰੂਰਤ ਹੈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਏ.ਕੇ. ਸੀਕਰੀ ਤੇ ਜਸਟਿਸ ਅਸ਼ੋਕ ਭੂਸ਼ਣ ਨੇ ਦਲੀਲ ਪੂਰੀ ਹੋਣ ਉਪਰੰਤ 28 ਅਗਸਤ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ, ਜਦਕਿ ਕੇਂਦਰ ਸਰਕਾਰ ਨੇ ਦੇਸ਼ ਭਰ 'ਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦਾ ਵਿਰੋਧ ਕੀਤਾ ਸੀ। ਦੱਸਣਯੋਗ ਹੈ ਕਿ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਅਦਾਲਤ ਨੇ ਬੀਤੇ ਸਾਲ (2017) ਦੀਵਾਲੀ ਤੋਂ ਪਹਿਲਾਂ ਦਿੱਲੀ-ਐਨ.ਸੀ.ਆਰ. 'ਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਸੀ। ਦਰਅਸਲ 2016 'ਚ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ 'ਚ ਵਾਧੇ ਦੇ ਮੁੱਦੇ 'ਤੇ ਦਾਇਰ ਇਕ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ 2017 'ਚ ਦਿੱਲੀ-ਐਨ.ਸੀ.ਆਰ. ਵਿਚ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਸੀ। ਹਾਲਾਂਕਿ 12 ਸਤੰਬਰ 2017 ਨੂੰ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿਕਰੀ 'ਤੇ ਪਾਬੰਦੀ ਵਾਲੇ ਆਦੇਸ਼ 'ਚ ਸੋਧ ਕਰ ਦਿੱਤੀ ਸੀ ਅਤੇ ਕੁੱਝ ਸ਼ਰਤਾਂ ਨਾਲ ਪਟਾਕਾ ਵੇਚਣ ਵਾਲਿਆਂ ਨੂੰ ਆਰਜ਼ੀ ਲਾਈਸੈਂਸ ਦੀ ਗਿਣਤੀ ਵਿਚ 50ਫ਼ੀਸਦੀ ਕਟੌਤੀ ਕਰਨ ਦਾ ਆਦੇਸ਼ ਦਿੱਤਾ ਸੀ।

ਸੀ.ਬੀ.ਆਈ. ਰਿਸ਼ਵਤ ਮਾਮਲੇ 'ਚ ਡੀ.ਐੱਸ.ਪੀ. ਦਾ 7 ਦਿਨਾ ਰਿਮਾਂਡ

ਸੀ.ਬੀ.ਆਈ. ਮੁਖੀ ਅਲੋਕ ਵਰਮਾ ਨੇ ਸਰਕਾਰ ਨੂੰ ਅਸਥਾਨਾ ਦੀ ਮੁਅੱਤਲੀ ਬਾਬਤ ਲਿਖੀ ਚਿੱਠੀ

ਨਵੀਂ ਦਿੱਲੀ, 23 ਅਕਤੂਬਰ (ਉਪਮਾ ਡਾਗਾ ਪਾਰਥ)-ਸੀ.ਬੀ.ਆਈ. ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਡੀ.ਐਸ.ਪੀ. ਦਵੇਂਦਰ ਕੁਮਾਰ ਨੂੰ ਅਦਾਲਤ ਨੇ 7 ਦਿਨਾ ਸੀ.ਬੀ.ਆਈ. ਹਿਰਾਸਤ 'ਚ ਭੇਜ ਦਿੱਤਾ ਹੈ। ਸੀ.ਬੀ.ਆਈ. ਨੇ ਅਦਾਲਤ 'ਚ ਇਹ ਕਹਿੰਦਿਆਂ 10 ਦਿਨਾ ਹਿਰਾਸਤ ਦੀ ਮੰਗ ਕੀਤੀ ਸੀ ਕਿ ਦਵੇਂਦਰ ਕੁਮਾਰ ਦੇ ਦਫ਼ਤਰ ਤੇ ਗ੍ਰਹਿ ਨਿਵਾਸ 'ਤੇ ਮਾਰੇ ਗਏ ਛਾਪਿਆਂ ਦੌਰਾਨ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ। ਦਵੇਂਦਰ ਕੁਮਾਰ ਦੇ ਵਕੀਲ ਨੇ ਸੀ.ਬੀ.ਆਈ. ਦੀ ਇਸ ਮੰਗ ਦਾ ਵਿਰੋਧ ਕੀਤਾ। ਸੀ.ਬੀ.ਆਈ. ਵਲੋਂ ਪਾਈ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਨੇ ਕੁਮਾਰ ਦੀ ਸੱਤ ਦਿਨਾ ਸੀ.ਬੀ.ਆਈ. ਹਿਰਾਸਤ ਦੇ ਆਦੇਸ਼ ਨੂੰ ਪਾਸ ਕਰ ਦਿੱਤਾ।
ਚਿੱਠੀ ਲਿਖੀ
ਸੀ. ਬੀ. ਆਈ. ਰਿਸ਼ਵਤਖੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਧੇ ਦਖ਼ਲ ਦੇਣ ਦੇ ਬਾਵਜੂਦ ਦੋ ਧਿਰਾਂ 'ਚ ਵੰਡੀ ਏਜੰਸੀ ਦਾ ਅੰਦਰੂਨੀ ਕਲੇਸ਼ ਖ਼ਤਮ ਹੋਣ 'ਚ ਨਹੀਂ ਆ ਰਿਹਾ। ਜਿਥੇ ਸੀ. ਬੀ. ਆਈ. ਮੁਖੀ ਅਲੋਕ ਵਰਮਾ ਨੰਬਰ ਦੋ ਅਧਿਕਾਰੀ ਰਾਕੇਸ਼ ਅਸਥਾਨਾ ਨੂੰ ਮੁਅੱਤਲ ਕਰਨ ਦੀ ਦਿਸ਼ਾ 'ਚ ਅੱਗੇ ਵਧ ਰਹੇ ਹਨ, ਉਥੇ ਦੂਜੀ ਧਿਰ ਰਾਕੇਸ਼ ਅਸਥਾਨਾ ਨੇ ਆਪਣੇ ਖ਼ਿਲਾਫ਼ ਹੋਈ ਐਫ. ਆਈ. ਆਰ. ਖ਼ਿਲਾਫ਼ ਅਦਾਲਤ ਦਾ ਰੁਖ਼ ਕਰ ਲਿਆ ਹੈ, ਜਦਕਿ ਦੇਸ਼ ਦੀ ਸਭ ਤੋਂ ਵੱਡੀ ਪੜਤਾਲੀਆ ਏਜੰਸੀ ਦੀ ਸਾਹਮਣੇ ਆਈ ਇਸ ਰੰਜਿਸ਼ 'ਤੇ ਵਿਰੋਧੀ ਧਿਰਾਂ ਸਰਕਾਰੀ ਦਖ਼ਲਅੰਦਾਜ਼ੀ 'ਤੇ ਸਵਾਲ ਉਠਾ ਰਹੀਆਂ ਹਨ।
ਅਸਥਾਨਾ ਤੇ ਗ੍ਰਿਫ਼ਤਾਰ ਡੀ.ਐਸ. ਪੀ. ਨੇ ਦਿੱਲੀ ਹਾਈਕੋਰਟ 'ਚ ਲਾਈ ਗੁਹਾਰ
ਰਿਸ਼ਵਤਖ਼ੋਰੀ ਮਾਮਲੇ 'ਚ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਤੇ ਡੀ. ਐਸ. ਪੀ. ਦਵੇਂਦਰ ਕੁਮਾਰ ਨੇ ਦਿੱਲੀ ਹਾਈਕੋਰਟ 'ਚ ਗੁਹਾਰ ਲਾਈ ਹੈ। ਸੋਮਵਾਰ ਨੂੰ ਗ੍ਰਿਫ਼ਤਾਰ ਹੋਏ ਡੀ. ਐਸ. ਪੀ. ਦਵੇਂਦਰ ਕੁਮਾਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦਿਆਂ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਤੇ ਆਪਣੇ ਖਿਲਾਫ਼ ਦਰਜ ਮਾਮਲੇ ਨੂੰ ਗ਼ੈਰ-ਕਾਨੂੰਨੀ ਤੇ ਬੇਬੁਨਿਆਦ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ। ਦਵੇਂਦਰ ਕੁਮਾਰ ਤੋਂ ਬਾਅਦ ਅਸਥਾਨਾ ਨੇ ਵੀ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਐਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ। ਅਸਥਾਨਾ ਨੇ ਆਪਣੀ ਪਟੀਸ਼ਨ 'ਚ ਉਸ ਦੇ ਖ਼ਿਲਾਫ਼ ਤਾਕਤ ਦਾ ਇਸਤੇਮਾਲ ਨਾ ਕਰਨ ਦਾ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ। ਹਾਲਾਂਕਿ ਅਦਾਲਤ ਨੇ ਅਸਥਾਨਾ ਦੀ ਐਫ. ਆਈ. ਆਰ. ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ, ਪਰ ਦਿੱਲੀ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸੋਮਵਾਰ (29 ਅਕਤੂਬਰ) ਤੱਕ ਅਸਥਾਨਾ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਕੇਸ ਦੀ ਸੰਜੀਦਗੀ ਅਤੇ ਅਹਿਮੀਅਤ ਦਾ ਹਵਾਲਾ ਦਿੰਦਿਆਂ ਸੀ. ਬੀ. ਆਈ. ਅਤੇ ਉਸ ਦੇ ਮੁਖੀ ਅਲੋਕ ਵਰਮਾ ਨੂੰ ਕੇਸ ਦੀ ਅਗਲੀ ਸੁਣਵਾਈ ਹੋਣ ਤੱਕ (29 ਅਕਤੂਬਰ) ਉਸ ਦੀ ਗ੍ਰਿਫ਼ਤਾਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕੀਤੇ ਦਵੇਂਦਰ ਕੁਮਾਰ ਨੂੰ ਦਿੱਲੀ ਦੀ ਅਦਾਲਤ 'ਚ ਪੇਸ਼ ਕਰਕੇ ਉਸ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਸੀ. ਬੀ. ਆਈ. ਨੇ ਦਲੀਲ ਦਿੰਦਿਆਂ ਕਿਹਾ ਕਿ ਉਸ ਦੀ ਰਿਹਾਇਸ਼ ਅਤੇ ਦਫ਼ਤਰ 'ਤੇ ਮਾਰੇ ਛਾਪਿਆਂ 'ਚ ਕਈ ਅਹਿਮ ਦਸਤਾਵੇਜ਼ ਅਤੇ ਸਬੂਤ ਮਿਲੇ ਹਨ।
ਸੀ.ਬੀ.ਆਈ. ਮੁਖੀ ਨੇ ਅਸਥਾਨਾ ਦੀ ਮੁਅੱਤਲੀ ਲਈ ਲਿਖੀ ਚਿੱਠੀ
ਸੀ.ਬੀ.ਆਈ. ਮੁਖੀ ਅਲੋਕ ਵਰਮਾ ਨੇ ਆਪਣੇ ਜੂਨੀਅਰ ਅਸਥਾਨਾ ਨੂੰ ਨੈਤਿਕ ਪਤਨ ਦਾ ਸਰੋਤ ਦੱਸਦਿਆਂ ਸਰਕਾਰ ਨੂੰ ਇਕ ਤਫਸੀਲੀ ਚਿੱਠੀ ਲਿਖ ਕੇ ਉਸ ਦੀ ਮੁਅੱਤਲੀ ਦੀ ਮੰਗ ਕੀਤੀ ਹੈ। ਵਰਮਾ ਨੇ ਲਿਖੀ ਚਿੱਠੀ 'ਚ ਅਸਥਾਨਾ ਦੇ ਭ੍ਰਿਸ਼ਟ ਰਵੱਈਏ ਦਾ ਹਵਾਲਾ ਦਿੰਦਿਆਂ ਉਸ ਦੀ ਮੁਅੱਤਲੀ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਰਾਕੇਸ਼ ਅਸਥਾਨਾ ਪਿਛਲੇ ਇਕ ਸਾਲ ਤੋਂ ਵਿਵਾਦਤ ਸੁਰਖ਼ੀਆਂ 'ਚ ਹਨ। ਦੋਵੇਂ ਆਲ੍ਹਾ ਅਧਿਕਾਰੀਆਂ ਦਰਮਿਆਨ ਰੰਜਿਸ਼ ਅਕਤੂਬਰ 2017 'ਚ ਉਸ ਵੇਲੇ ਸ਼ੁਰੂ ਹੋਈ ਜਦੋਂ ਵਰਮਾ ਨੇ ਸੀ. ਵੀ. ਸੀ. ਦੀ ਅਗਵਾਈ ਵਾਲੀ 5 ਮੈਂਬਰੀ ਪੈਨਲ ਦੀ ਬੈਠਕ 'ਚ ਅਸਥਾਨਾ ਨੂੰ ਵਿਸ਼ੇਸ਼ ਡਾਇਰੈਕਟਰ ਬਣਾਏ ਜਾਣ 'ਤੇ ਇਤਰਾਜ਼ ਪ੍ਰਗਟਾਇਆ ਸੀ। ਵਰਮਾ ਨੇ ਸਟਰਲਿੰਗ ਬਾਇਓਟੈੱਕ ਘੁਟਾਲੇ 'ਚ ਅਸਥਾਨਾ ਦੀ ਭੂਮਿਕਾ 'ਤੇ ਸਵਾਲ ਉਠਾਏ ਸਨ ਪਰ ਪੈਨਲ ਨੇ ਵਰਮਾ ਦੇ ਇਤਰਾਜ਼ਾਂ ਦੇ ਬਾਵਜੂਦ ਅਸਥਾਨਾ ਨੂੰ ਤਰੱਕੀ ਦੇ ਦਿੱਤੀ। ਜੁਲਾਈ 'ਚ ਇਹ ਵਿਵਾਦ ਉਸ ਵੇਲੇ ਹੋਰ ਵੀ ਵਧ ਗਿਆ ਜਦ ਵਰਮਾ ਦੇ ਵਿਦੇਸ਼ ਦੌਰੇ ਹੋਣ ਕਾਰਨ ਸੀ. ਵੀ. ਸੀ. ਵਲੋਂ ਤਰੱਕੀ ਲਈ ਕੀਤੀ ਗਈ ਮੀਟਿੰਗ 'ਚ ਬਿਨਾਂ ਸਰਕਾਰੀ ਆਦੇਸ਼ਾਂ 'ਤੇ ਅਸਥਾਨਾ ਬੈਠਕ 'ਚ ਸ਼ਾਮਿਲ ਹੋ ਗਏ, ਜਿਸ ਤੋਂ ਬਾਅਦ ਮੁੜ ਕਾਰੋਬਾਰੀ ਮੋਈਨ ਕੁਰੈਸ਼ੀ ਦੇ ਮਾਮਲੇ 'ਚ ਕਾਰਵਾਈ ਕਰਨ 'ਚ ਦੋਵਾਂ ਅਧਿਕਾਰੀਆਂ ਦੇ ਮੱਤਭੇਦ ਵੀ ਉੱਭਰ ਕੇ ਸਾਹਮਣੇ ਆਏ, ਦੂਜੇ ਪਾਸੇ ਵਰਮਾ ਨੇ ਕਈ ਅਹਿਮ ਮਾਮਲੇ ਅਸਥਾਨਾ ਤੋਂ ਵਾਪਸ ਲੈ ਕੇ ਇਕ ਹੋਰ ਅਧਿਕਾਰੀ ਦੇ ਸਪੁਰਦ ਕਰ ਦਿੱਤੇ ਅਤੇ ਉਸ ਦੇ ਸਟਾਫ਼ ਦਾ ਵੀ ਤਬਾਦਲਾ ਕਰ ਦਿੱਤਾ।
ਅਸਥਾਨਾ ਨੂੰ ਉਤਸ਼ਾਹ ਦੇਣ ਵਾਲੀ ਭਾਜਪਾ ਨੂੰ ਵੀ ਸਵਾਲੀਆ ਘੇਰੇ 'ਚ ਲਿਆਇਆ ਜਾਵੇ-ਯੇਚੁਰੀ
ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਅਸਥਾਨਾ ਦਾ ਨਾਂਅ ਲਏ ਬਿਨਾਂ ਮੋਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਟਵੀਟ ਕਰਕੇ ਕਿਹਾ ਕਿ ਭਾਜਪਾ ਅਤੇ ਮੋਦੀ ਦੀ ਪਸੰਦ ਦੇ ਅਫ਼ਸਰ ਨੂੰ ਤਮਾਮ ਵਿਰੋਧਾਂ ਦੇ ਬਾਵਜੂਦ ਸਰਬਉੱਚ ਏਜੰਸੀ 'ਚ ਤਾਇਨਾਤ ਕੀਤਾ ਗਿਆ, ਜਿਸ ਦਾ ਇਕੋ ਮਕਸਦ ਭਾਜਪਾ ਨੇਤਾਵਾਂ ਖਿਲਾਫ਼ ਚੱਲ ਰਹੀ ਪੜਤਾਲ ਨੂੰ ਰੋਕਣਾ ਹੈ। ਯੇਚੁਰੀ ਨੇ ਅਸਥਾਨਾ ਦੀ ਤਾਇਨਾਤੀ ਲਈ ਜ਼ਿੰਮੇਵਾਰ ਭਾਜਪਾ ਨੂੰ ਵੀ ਸਵਾਲੀਆ ਘੇਰੇ ਹੇਠ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਅਧਿਕਾਰੀ ਜੋ ਦਸਤਾਵੇਜ਼ਾਂ ਦਾ ਫਰਜ਼ੀਵਾੜਾ ਕਰਨ ਅਤੇ ਰਿਸ਼ਵਤਖੋਰੀ ਲਈ ਫੜਿਆ ਜਾਂਦਾ ਹੈ ਤਾਂ ਭਾਜਪਾ ਦੇ ਉਨ੍ਹਾਂ ਪਨਾਹਗਾਰਾਂ ਤੋਂ ਵੀ ਉਨ੍ਹਾਂ ਦੀ ਭੂਮਿਕਾ ਨੂੰ ਲੈ ਕੇ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਯੇਚੁਰੀ ਨੇ ਤਨਜ਼ ਕਰਦਿਆਂ ਕਿਹਾ ਕਿ ਦੇਸ਼ ਦੀਆਂ ਮੁੱਖ ਸੰਸਥਾਵਾਂ ਦੇ ਅਕਸ ਨੂੰ ਤਬਾਹ ਕਰਨ 'ਚ ਭਾਜਪਾ ਅਗਵਾਈ ਵਾਲੀ ਭੂਮਿਕਾ ਦੀ ਦੇਸ਼ ਦੇ ਇਤਿਹਾਸ 'ਚ ਕੋਈ ਬਰਾਬਰੀ ਨਹੀਂ ਕੀਤੀ ਜਾ ਸਕਦੀ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਮੋਦੀ ਅਤੇ ਅਸਥਾਨਾ ਦੀਆਂ ਨਜ਼ਦੀਕੀਆਂ 'ਤੇ ਤਨਜ਼ ਕਰਦਿਆਂ ਅਸਥਾਨਾ ਨੂੰ ਪ੍ਰਧਾਨ ਮੰਤਰੀ ਦਾ
ਨੀਲੀ ਅੱਖ ਵਾਲਾ ਲੜਕਾ ਕਹਿ ਕੇ ਸੰਬੋਧਨ ਕੀਤਾ ਸੀ।

ਬ੍ਰਹਮਪੁਰਾ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ਕਿਹਾ, ਜਿੰਨੀ ਦੇਰ ਜਿਉਂਦਾ ਹਾਂ, ਪਾਰਟੀ 'ਚ ਬਤੌਰ ਸਿਪਾਹੀ ਕੰਮ ਕਰਦਾ ਰਹਾਂਗਾ

ਅੰਮ੍ਰਿਤਸਰ, 23 ਅਕਤੂਬਰ (ਹਰਮਿੰਦਰ ਸਿੰਘ)-ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਟਕਸਾਲੀ ਅਕਾਲੀ ਆਗੂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਅਤੇ ਪਾਰਟੀ 'ਚ ਇਕ ਸਿਪਾਹੀ ਵਾਂਗ ਕੰਮ ਕਰਨ ਦਾ ਐਲਾਨ ਕੀਤਾ। ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮਪੁਰਾ ਨੇ ਕਿਹਾ ਕਿ ਉਹ 81 ਵਰ੍ਹਿਆਂ ਦੇ ਹੋ ਗਏ ਹਨ ਅਤੇ ਵਡੇਰੀ ਉਮਰ ਕਰਕੇ ਉਹ ਪਾਰਟੀ ਵਿਚ ਆਪਣਾ ਕਾਰਜ ਜ਼ਿੰਮੇਵਾਰੀ ਨਾਲ ਨਹੀਂ ਨਿਭਾਅ ਸਕਦੇ, ਜਿਸ ਕਰਕੇ ਉਹ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਸਨ। ਇਸ ਮੌਕੇ ਬ੍ਰਹਮਪੁਰਾ ਦੇ ਨਾਲ ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ, ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਮੌਜੂਦ ਸਨ। ਬ੍ਰਹਮਪੁਰਾ ਨੇ ਕਿਹਾ ਕਿ ਉਹ 60 ਸਾਲ ਤੋਂ ਵਧੇਰੇ ਸਮੇਂ ਤੋਂ ਅਕਾਲੀ ਦਲ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਅਕਾਲੀ ਦਲ ਉਨ੍ਹਾਂ ਦੀ ਮਾਂ ਪਾਰਟੀ ਹੈ, ਜਿਸ ਦੇ ਪਹਿਲਾਂ ਵੀ ਸਿਪਾਹੀ ਸਨ ਤੇ ਭਵਿੱਖ ਵਿਚ ਵੀ ਉਹ ਪਾਰਟੀ ਦੇ ਸਿਪਾਹੀ ਦੇ ਤੌਰ 'ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਸੰਸਦੀ ਸੀਟ 'ਤੇ ਉਮੀਦਵਾਰ ਵਜੋਂ ਦਆਵਾ ਵੀ ਪੇਸ਼ ਨਹੀਂ ਕਰਨਗੇ। ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਹ ਪਾਰਟੀ ਦੇ ਸਿਪਾਹੀ ਵਜੋਂ ਉਸ ਦੀ ਪੂਰਨ ਤੌਰ 'ਤੇ ਮਦਦ ਕਰਨਗੇ। ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਉਨ੍ਹਾਂ ਨਾਲੋਂ ਵਡੇਰੀ ਹੋਣ ਦੇ ਬਾਵਜੂਦ ਪਾਰਟੀ ਲਈ ਹਮੇਸ਼ਾਂ ਕਾਰਜਸ਼ੀਲ ਰਹਿਣ ਸਬੰਧੀ ਪੁੱਛੇ ਜਾਣ 'ਤੇ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਵਰਗਾ ਕੋਈ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਬਹੁਤ ਸਿਆਣੇ ਆਗੂ ਹਨ ਉਨ੍ਹਾਂ ਦਾ ਪਾਰਟੀ 'ਚ ਵੱਡਾ ਰੁਤਬਾ ਅਤੇ ਚੰਗਾ ਪ੍ਰਭਾਵ ਹੈ। ਕਿਸੇ ਨਰਾਜ਼ਗੀ ਨੂੰ ਅਸਤੀਫ਼ੇ ਦਾ ਅਸਲ ਕਾਰਨ ਹੋਣ ਸਬੰਧੀ ਪੁੱਛੇ ਜਾਣ 'ਤੇ ਬ੍ਰਹਮਪੁਰਾ ਖਾਮੋਸ਼ ਰਹੇ ਪਰ ਉਨ੍ਹਾਂ ਇਹ ਜ਼ਰੂਰ ਕਿਹਾ ਕਿ ਅਕਾਲੀ ਦਲ ਦੇ ਸੱਤਾ ਦੇ ਕਾਰਜਕਾਲ ਦੌਰਾਨ ਵਾਪਰੀਆਂ ਦੋ ਅਹਿਮ ਘਟਨਾਵਾਂ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ ਕਰਨਾ ਅਤੇ ਬਰਗਾੜੀ ਕਾਂਡ ਅਜਿਹੇ ਮਾਮਲੇ ਹਨ, ਜਿਨ੍ਹਾਂ ਨੇ ਪਾਰਟੀ ਦਾ ਬਹੁਤ ਨੁਕਸਾਨ ਕੀਤਾ ਅਤੇ ਇਸ ਦਾ ਖ਼ਮਿਆਜ਼ਾ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਿਆ। ਇਕ ਸਵਾਲ ਦੇ ਜਵਾਬ ਵਿਚ ਬ੍ਰਹਮਪੁਰਾ ਨੇ ਕਿਹਾ ਉਹ ਹਮੇਸ਼ਾਂ ਅਕਾਲੀ ਦਲ ਦਾ ਹਿੱਸਾ ਰਹੇ ਹਨ ਅਤੇ ਇਸ ਅਰਸੇ ਦੌਰਾਨ ਉਨ੍ਹਾਂ ਕੋਲੋਂ ਜਾਣੇ ਅਨਜਾਣੇ ਵਿਚ ਹੋਈ ਕਿਸੇ ਵੀ ਭੁੱਲ ਲਈ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਵਲੋਂ ਬੀਤੇ ਦਿਨੀਂ ਅਰਦਾਸ ਕੀਤੀ ਗਈ ਸੀ। ਪਾਰਟੀ ਨੂੰ ਅਸਤੀਫ਼ਾ ਭੇਜੇ ਜਾਣ ਸਬੰਧੀ ਪੁੱਛੇ ਜਾਣ 'ਤੇ ਬ੍ਰਹਮਪੁਰਾ ਨੇ ਕਿਹਾ ਉਨ੍ਹਾਂ ਇਹ ਐਲਾਨ ਪੱਤਰਕਾਰ ਮਿਲਣੀ ਵਿਚ ਕੀਤਾ ਹੈ ਅਤੇ ਇਸ ਤੋਂ ਬਾਅਦ ਜਲਦ ਹੀ ਉਹ ਆਪਣਾ ਅਸਤੀਫ਼ਾ ਪਾਰਟੀ ਨੂੰ ਭੇਜ ਦੇਣਗੇ। ਇਸ ਮੌਕੇ ਲੈਂਡ ਮਾਰਟਗੇਜ਼ ਬੈਂਕ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਹਰਦਿਆਲ ਸਿੰਘ ਵੀ ਹਾਜ਼ਰ ਸਨ।

ਭਾਰਤ ਵਲੋਂ ਪਾਕਿਸਤਾਨੀ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ

ਘੁਸਪੈਠ ਕਰਵਾਉਣ ਦੀ ਕੋਸ਼ਿਸ਼ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)- ਪਿਛਲੇ ਹਫਤੇ ਜੰਮੂ-ਕਸ਼ਮੀਰ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਘੁਸਪੈਠੀਆਂ ਵਲੋਂ ਸ਼ਹੀਦ ਕੀਤੇ ਭਾਰਤੀ ਜਵਾਨਾਂ ਦਾ ਰੋਸ ਜ਼ਾਹਿਰ ਕਰਨ ਲਈ ਭਾਰਤ ਨੇ ਅੱਜ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੂੰ ਤਲਬ ਕੀਤਾ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ 'ਚ ਦੱਸਿਆ ਕਿ ਪਾਕਿ ਅਧਿਕਾਰੀ ਨੂੰ ਜਾਣੂੰ ਕਰਵਾਇਆ ਗਿਆ ਕਿ 2 ਪਾਕਿਸਤਾਨੀ ਘੁਸਪੈਠੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਤੇ ਪਾਕਿ ਸਰਕਾਰ ਨੇ ਮਾਰੇ ਗਏ ਆਪਣੇ ਨਾਗਰਿਕਾਂ ਦੀਆਂ ਲਾਸ਼ਾਂ ਲੈ ਲਈਆਂ ਹਨ। ਬਿਆਨ 'ਚ ਦੱਸਿਆ ਗਿਆ ਕਿ ਪਾਕਿਸਤਾਨ ਨੂੰ ਆਪਣੀ ਜ਼ਮੀਨ ਤੋਂ ਚਲਾਏ ਜਾ ਰਹੇ ਅੱਤਵਾਦ ਨੂੰ ਭਾਰਤ ਖਿਲਾਫ ਨਾ ਵਰਤਣ ਵਾਲੀ ਦੁਵੱਲੀ ਪ੍ਰਤੀਬੱਧਤਾ ਦੀ ਪਾਲਣਾ ਕਰਨੀ ਚਾਹੀਦੀ ਹੈ। ਮੰਤਰਾਲੇ ਨੇ ਕਿਹਾ ਕਿ ਉਹ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਇਹੋ ਜਿਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹੈ। ਭਾਰਤ ਨੇ ਪਾਕਿਸਤਾਨੀ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਦੀ ਕੋਸ਼ਿਸ਼ 'ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ।
ਪਾਕਿ ਵਲੋਂ ਪੁਣਛ 'ਚ ਗੋਲਾਬਾਰੀ, ਫ਼ੌਜ ਦੇ ਕੈਂਪ 'ਚ ਧਮਾਕਾ
ਜੰਮੂ, 23 ਅਕਤੂਬਰ (ਏਜੰਸੀ)- ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਗੋਲਾਬਾਰੀ ਕੀਤੀ ਗਈ, ਜਿਸ ਦੌਰਾਨ ਇਕ ਗੋਲਾ ਫ਼ੌਜ ਦੇ ਬਰਗੇਡ ਹੈਡਕੁਆਰਟਰ 'ਚ ਡਿੱਗਣ ਕਾਰਨ ਧਮਾਕਾ ਹੋਇਆ ਹੈ। ਰੱਖਿਆ ਬੁਲਾਰੇ ਅਨੁਸਾਰ ਇਸ ਧਮਾਕੇ ਨਾਲ ਕੋਈ ਨੁਕਸਾਨ ਦੀ ਖਬਰ ਨਹੀਂ ਹੈ। ਫ਼ੌਜ ਦੇ ਬੁਲਾਰੇ ਲੈਫ਼ਟੀਨੈਂਟ ਕਰਨਲ ਦਵੇਂਦਰ ਅਨੰਦ ਨੇ ਦੱਸਿਆ ਕਿ ਪੁਣਛ ਸੈਕਟਰ 'ਚ ਕੰਟਰੋਲ ਰੇਖਾ ਤੋਂ ਪਾਰ ਪਾਕਿ ਵਲੋਂ ਸਵੇਰੇ 10:35 ਵਜੇ ਗੋਲਾਬਾਰੀ ਕੀਤੀ ਗਈ। ਪਾਕਿ ਰੇਂਜਰਾਂ ਵਲੋਂ ਛੋਟੇ ਹਥਿਆਰਾਂ ਦੇ ਨਾਲ-ਨਾਲ ਰਾਕੇਟ ਗ੍ਰਨੇਡ (ਆਰ. ਪੀ. ਜੀ.) ਵੀ ਸੁੱਟੇ ਗਏ। ਜਿੰਨ੍ਹਾਂ 'ਚੋਂ ਇਕ ਗ੍ਰਨੇਡ ਫ਼ੌਜ ਦੇ ਕੈਂਪ 'ਚ ਵੀ ਡਿੱਗਾ। ਇਸ ਤੋਂ ਇਲਾਵਾ ਪਾਕਿ ਵਲੋਂ ਸ਼ਾਮ ਕਰੀਬ 6 ਵਜੇ ਕ੍ਰਿਸ਼ਨਾ ਘਾਟੀ ਸੈਕਟਰ ਦੇ ਝਾਲਸ ਇਲਾਕੇ 'ਚ ਵੀ ਗੋਲਾਬਾਰੀ ਕੀਤੀ ਗਈ।

ਦੁੱਖ ਦੀ ਘੜੀ 'ਚ ਲੋਕਾਂ ਨੂੰ ਛੱਡ ਮੁੱਖ ਮੰਤਰੀ ਦਾ ਵਿਦੇਸ਼ ਜਾਣਾ ਗੈਰ-ਸੰਜੀਦਗੀ-ਬਾਦਲ

ਮ੍ਰਿਤਕਾਂ ਲਈ 1-1 ਕਰੋੜ, ਸਰਕਾਰੀ ਨੌਕਰੀ ਤੇ ਜ਼ਖ਼ਮੀਆਂ ਨੂੰ 50 ਲੱਖ ਦੇਣ ਦੀ ਮੰਗ

ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਲੈ ਕੇ ਅੱਜ ਅਕਾਲੀ-ਭਾਜਪਾ ਦਾ ਵਫ਼ਦ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਿਆ। ਅੰਮ੍ਰਿਤਸਰ ਹਾਦਸੇ ਨੂੰ ਮਨੁੱਖੀ ਬੱਜਰ ਗ਼ਲਤੀ ਕਰਾਰ ਦਿੰਦਿਆਂ ਸ. ਬਾਦਲ ਨੇ ਪੰਜਾਬ ਸਰਕਾਰ ਉੱਤੇ ਇਸ ਮਾਮਲੇ 'ਤੇ ਕਠੋਰ ਤੇ ਗੈਰ-ਸੰਜੀਦਾ ਹੋਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਦੁੱਖ ਦੀ ਘੜੀ ਵਿਚ ਸੂਬੇ ਦੇ ਲੋਕਾਂ ਨੂੰ ਇਕੱਲਿਆਂ ਛੱਡ ਕੇ ਵਿਦੇਸ਼ ਚਲੇ ਜਾਣ ਦਾ ਫ਼ੈਸਲਾ ਇਸ ਗੈਰ-ਸੰਜੀਦਗੀ ਅਤੇ ਲਾਪਰਵਾਹੀ ਦੀ ਮੂੰਹ-ਬੋਲਦੀ ਮਿਸਾਲ ਹੈ। ਅਕਾਲੀ-ਭਾਜਪਾ ਆਗੂਆਂ ਨੇ ਇਸ ਮੌਕੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਹਾਦਸੇ ਪਿੱਛੇ ਸੱਚਾਈ ਬਾਹਰ ਲਿਆਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ। ਵਫ਼ਦ ਨੇ ਇਹ ਮੰਗ ਵੀ ਕੀਤੀ ਕਿ ਇਸ ਘਟਨਾ ਦੀ ਸੁਤੰਤਰ ਤੇ ਨਿਰਪੱਖ ਜਾਂਚ ਲਈ ਜ਼ਿਲ੍ਹੇ ਦੇ ਸਾਰੇ ਸੀਨੀਅਰ ਅਧਿਕਾਰੀਆਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਮੰਗ ਪੱਤਰ ਦੇਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਲਾਪਰਵਾਹੀ ਦੀ ਅੱਤ ਲਗਦੀ ਹੈ ਕਿ ਮੁੱਖ ਮੰਤਰੀ ਆਪਣੇ ਸੂਬੇ ਦੇ ਲੋਕਾਂ ਨੂੰ ਕਿਸਮਤ ਦੇ ਆਸਰੇ ਛੱਡ ਕੇ ਇਕ ਮੁਲਤਵੀਯੋਗ ਵਿਦੇਸ਼ੀ ਦੌਰੇ 'ਤੇ ਚਲੇ ਗਏ। ਉਨ੍ਹਾਂ ਕਿਹਾ ਕਿ ਜੇਕਰ ਮੈਂ ਕੈਪਟਨ ਦੀ ਥਾਂ ਹੁੰਦਾ ਤਾਂ ਮੈਂ ਇਹ ਵਿਦੇਸ਼ੀ ਦੌਰਾ ਰੱਦ ਕਰ ਦੇਣਾ ਸੀ ਤੇ ਬੱਜਰ ਮਨੁੱਖੀ ਗ਼ਲਤੀ ਨਾਲ ਵਾਪਰੇ ਹਾਦਸੇ ਸਦਕਾ ਦੁੱਖ ਭੋਗ ਰਹੇ ਸੂਬੇ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਨੂੰ ਦੂਰ ਕਰਨਾ ਸੀ। ਅਕਾਲੀ-ਭਾਜਪਾ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਅੰਮ੍ਰਿਤਸਰ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਸਤੇ ਉਨ੍ਹਾਂ ਨੂੰ ਦਖ਼ਲ ਦੇਣ ਲਈ ਅਪੀਲ ਕੀਤੀ। ਸ. ਬਾਦਲ ਨੇ ਇਸ ਹਾਦਸੇ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਕਰਾਰ ਦਿੰਦਿਆਂ ਉਨ੍ਹਾਂ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾਉਣ ਮੰਗ ਦੁਹਰਾਈ। ਉਨ੍ਹਾਂ ਨਵਜੋਤ ਸਿੰਘ ਸਿੱਧੂ, ਬੀਬੀ ਨਵਜੋਤ ਕੌਰ ਸਿੱਧੂ, ਕਾਂਗਰਸੀ ਕੌਂਸਲਰ ਤੇ ਦੁਸਹਿਰਾ ਪ੍ਰਬੰਧਕ ਸੌਰਭ ਮਦਨ ਮਿੱਠੂ ਖ਼ਿਲਾਫ਼ ਅਪਰਾਧਕ ਮਾਮਲੇ ਦਰਜ ਕਰਨ ਦੀ ਮੰਗ ਵੀ ਕੀਤੀ। ਸ. ਬਾਦਲ ਨੇ ਕਿਹਾ ਕਿ ਸਮਾਗਮ ਵਾਲੀ ਜਗ੍ਹਾ ਸਥਾਨਕ ਸਰਕਾਰਾਂ ਵਿਭਾਗ ਦੀ ਹੈ, ਜਿਸ ਦਾ ਮੰਤਰੀ ਨਵਜੋਤ ਸਿੰਘ ਸਿੱਧੂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਾਨੂੰਨ ਤੇ ਜਨਤਾ ਦੀ ਸੁਰੱਖਿਆ ਨੂੰ ਛਿੱਕੇ ਟੰਗਦਿਆਂ ਸਿਰਫ਼ ਆਪਣੀ ਹਾਜ਼ਰੀ ਵਿਖਾਉਣ ਲਈ ਰੇਲਵੇ ਲਾਈਨ ਦੇ ਬਿਲਕੁਲ ਨਜ਼ਦੀਕ ਸਮਾਗਮ ਕਰਵਾਉਣ ਵਾਸਤੇ ਆਪਣੇ ਸਰਕਾਰੀ ਰਸੂਖ਼ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੀ ਸਿਰਫ਼ ਕੁਝ ਮਿੰਟਾਂ ਲਈ ਬੱਲੇ-ਬੱਲੇ ਕਰਵਾਉਣ ਦੀ ਕੀਮਤ 62 ਲੋਕਾਂ ਨੂੰ ਆਪਣੀਆਂ ਜਾਨਾਂ ਦੇ ਕੇ ਤਾਰਨੀ ਪਈ। ਉਨ੍ਹਾਂ ਕਿਹਾ ਕਿ ਹਾਦਸਾ ਵਾਪਰਨ ਤੋਂ ਬਾਅਦ ਡਾ. ਸਿੱਧੂ ਦਾ ਵਿਵਹਾਰ ਬਹੁਤ ਕਠੋਰ, ਅਣਮਨੁੱਖੀ ਤੇ ਗੈਰ-ਜ਼ਿੰਮੇਵਾਰਾਨਾ ਰਿਹਾ ਕਿਉਂਕਿ ਲੋਕਾਂ ਨੂੰ ਆਪਣੇ ਹਾਲ ਉੱਤੇ ਛੱਡ ਕੇ ਉੱਥੋਂ ਭੱਜਣ ਦੀ ਥਾਂ ਘਟਨਾ ਸਥਾਨ 'ਤੇ ਰੁਕਣਾ ਉਨ੍ਹਾਂ ਦਾ ਫ਼ਰਜ਼ ਸੀ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ 'ਚੋਂ ਹਟਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸ. ਸਿੱਧੂ, ਉਨ੍ਹਾਂ ਦੀ ਪਤਨੀ ਡਾ. ਸਿੱਧੂ, ਸਮਾਗਮ ਦੇ ਪ੍ਰਬੰਧਕ ਸੌਰਭ ਮਦਨ ਮਿੱਠੂ ਤੇ ਬਾਕੀ ਪ੍ਰਬੰਧਕਾਂ ਖ਼ਿਲਾਫ਼ ਸੈਕਸ਼ਨ 304 ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਰਾਜਪਾਲ ਨੂੰ ਮਿਲੇ ਸਾਂਝੇ ਵਫ਼ਦ ਵਿਚ ਸ਼ਾਮਿਲ ਸਾਬਕਾ ਮੁੱਖ ਮੰਤਰੀ ਸ. ਬਾਦਲ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਅਤੇ ਉਸ ਦੀ ਪਤਨੀ ਨੇ ਜ਼ਿੰਮੇਵਾਰੀ ਦੀ ਭਾਵਨਾ ਵਿਖਾਉਂਦਿਆਂ ਬਿਨਾਂ ਸਰਕਾਰੀ ਮਨਜ਼ੂਰੀ ਤੋਂ ਕਰਵਾਏ ਜਾ ਰਹੇ ਸਮਾਗਮ ਦਾ ਹਿੱਸਾ ਬਣਨ ਤੋਂ ਇਨਕਾਰ ਕੀਤਾ ਹੁੰਦਾ ਤਾਂ ਅਜਿਹੇ ਹਾਦਸੇ ਨੂੰ ਟਾਲਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਬੰਧਕਾਂ ਨੇ ਸਰਕਾਰੀ ਮਨਜ਼ੂਰੀ ਮੰਗੀ ਹੁੰਦੀ ਤਾਂ ਸੰਭਾਵਨਾ ਸੀ ਕਿ ਇਹ ਮਨਜ਼ੂਰੀ ਨਾ ਮਿਲਦੀ ਜਾਂ ਫਿਰ ਰੇਲਵੇ ਅਧਿਕਾਰੀਆਂ ਨਾਲ ਮਸ਼ਵਰਾ ਕਰਨ ਮਗਰੋਂ ਦਿੱਤੀ ਜਾਂਦੀ। ਅਕਾਲੀ-ਭਾਜਪਾ ਵਫ਼ਦ 'ਚ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਹਰਚਰਨ ਸਿੰਘ ਬੈਂਸ, ਬਲਦੇਵ ਸਿੰਘ ਮਾਨ, ਵਿਰਸਾ ਸਿੰਘ ਵਲਟੋਹਾ, ਭਾਜਪਾ ਆਗੂ ਤਰੁਣ ਚੁੱਘ, ਕਮਲ ਸ਼ਰਮਾ, ਮਦਨ ਮੋਹਨ ਮਿੱਤਲ, ਵਿਧਾਇਕ ਸੋਮ ਪ੍ਰਕਾਸ਼, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਵਿਧਾਇਕ ਅਰੁਣ ਨਾਰੰਗ ਤੇ ਤੀਕਸ਼ਣ ਸੂਦ ਸ਼ਾਮਿਲ ਸਨ।

ਅੱਤਵਾਦ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ-ਰਾਜਨਾਥ

* ਜੰਮੂ-ਕਸ਼ਮੀਰ ਪਹੁੰਚ ਕੇ ਰਾਜਪਾਲ ਨਾਲ ਕੀਤੀ ਮੁਲਾਕਾਤ * ਧਮਾਕੇ 'ਚ ਮਾਰੇ ਗਏ 7 ਨਾਗਰਿਕਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ

ਸ੍ਰੀਨਗਰ, 23 ਅਕਤੂਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੁਰੱਖਿਆ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਖਾਸਕਰ ਵਾਦੀ 'ਚ ਇਕ ਦਿਨਾ ਦੌਰੇ 'ਤੇ ਪਹੁੰਚੇ। ਇਥੇ ਉਨ੍ਹਾਂ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫ਼ਰੰਸ ਦੇ ਆਗੂ ਓਮਰ ਅਬਦੁਲਾ ਨਾਲ ਵੀ ਮੁਲਾਕਾਤ ਕੀਤੀ। ਹਾਲ ਹੀ 'ਚ ਹੋਈਆਂ ਸਥਾਨਕ ਨਿਗਮ ਚੋਣਾਂ 'ਤੇ ਟਿੱਪਣੀ ਕਰਦੇ ਹੋਏ ਰਾਜਨਾਥ ਨੇ ਕਿਹਾ ਕਿ ਚੋਣਾਂ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ। ਸੂਬੇ ਦੀ ਸੁਰੱਖਿਆ ਵਿਵਸਥਾ 'ਤੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਿਥੋਂ ਤੱਕ ਜੰਮੂ-ਕਸ਼ਮੀਰ ਦੀ ਸੁਰੱਖਿਆ ਵਿਵਸਥਾ ਦਾ ਸਵਾਲ ਹੈ, ਪਿਛਲੇ 4 ਮਹੀਨਿਆਂ 'ਚ ਕਾਫੀ ਬਦਲਾਅ ਹੋਇਆ ਹੈ। ਉਨ੍ਹਾਂ ਕਿਹਾ ਕਿ ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਕਾਫ਼ੀ ਕਮੀ ਆਈ ਹੈ ਤੇ ਇਸ ਗੱਲ ਦੀ ਸੂਚਨਾ ਮਿਲੀ ਹੈ ਕਿ ਅੱਤਵਾਦੀਆਂ ਦੀ ਭਰਤੀ 'ਚ ਵੀ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਮਿਲ ਕੇ ਜੰਮੂ-ਕਸ਼ਮੀਰ ਤੇ ਲਦਾਖ਼ ਇਲਾਕਿਆਂ ਦੇ ਵਿਕਾਸ ਲਈ ਕੰਮ ਕਰ ਰਹੀਆਂ ਹਨ। ਸਾਡਾ ਉਦੇਸ਼ ਜੰਮੂ-ਕਸ਼ਮੀਰ ਨੂੰ ਇਕ ਵਿਕਸਿਤ ਰਾਜ ਬਣਾਉਣਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਕੇਂਦਰ ਪਾਕਿਸਤਾਨ ਸਮੇਤ ਕਿਸੇ ਨਾਲ ਵੀ ਗੱਲਬਾਤ ਲਈ ਤਿਆਰ ਹੈ, ਪਰ ਅੱਤਵਾਦ ਤੇ ਗੱਲਬਾਤ ਇਕੱਠਿਆਂ ਨਹੀਂ ਚੱਲ ਸਕਦੇ। ਸਿਆਸੀ ਆਗੂਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ 'ਚ ਆ ਰਹੀਆਂ ਪੰਚਾਇਤੀ ਚੋਣਾਂ 'ਚ ਸਾਰੇ ਹਿੱਸਾ ਲੈਣ। ਇਸ ਮੌਕੇ ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਵੀ ਰਾਜਨਾਥ ਨਾਲ ਮੁਲਾਕਾਤ ਕੀਤੀ ਤੇ ਭਾਰਤ-ਪਾਕਿਸਤਾਨ ਵਿਚਾਲੇ ਦੁਵੱਲੀ ਵਾਰਤਾ ਮੁੜ ਸ਼ੁਰੂ ਕਰਨ ਲਈ ਕੇਂਦਰ ਨੂੰ ਅਪੀਲ ਕੀਤੀ। ਇਸ ਤੋਂ ਪਹਿਲਾਂ ਦਿੱਲੀ ਤੋਂ ਸ੍ਰੀਨਗਰ ਲਈ ਰਵਾਨਾ ਹੋਣ ਤੋਂ ਪਹਿਲਾਂ ਰਾਜਨਾਥ ਸਿੰਘ ਨੇ ਟਵੀਟ ਕਰਕੇ ਦੱਸਿਆ ਸੀ ਕਿ ਮੈਂ ਇਕ ਦਿਨਾ ਯਾਤਰਾ 'ਤੇ ਸ੍ਰੀਨਗਰ ਲਈ ਰਵਾਨਾ ਹੋ ਰਿਹਾ ਹਾਂ ਅਤੇ ਉਥੇ ਸੁਰੱਖਿਆ ਹਾਲਾਤ ਤੇ ਤਮਾਮ ਮੁਹਿੰਮਾਂ ਦੀ ਸਮੀਖਿਆ ਕਰਾਂਗਾ।
ਮੁਆਵਜ਼ੇ ਦਾ ਐਲਾਨ
21 ਅਕਤੂਬਰ ਨੂੰ ਕੁਲਗਾਮ 'ਚ ਇਕ ਮੁਕਾਬਲੇ ਬਾਅਦ ਹੋਏ ਧਮਾਕੇ 'ਚ ਆਮ ਨਾਗਰਿਕ ਵੀ ਮਾਰੇ ਗਏ ਸਨ। ਇਸ ਘਟਨਾ ਨੂੰ ਮੰਦਭਾਗੀ ਕਹਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਮਾਰੇ ਗਏ ਲੋਕਾਂ ਦੀ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 5-5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 7 ਨਾਗਰਿਕਾਂ ਦੀਆਂ ਜਾਨਾਂ ਜਾਣ ਨਾਲ ਮੈਨੂੰ ਬਹੁਤ ਦੁੱਖ ਹੋਇਆ ਹੈ।

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਵਲ ਅੰਮ੍ਰਿਤਸਰ ਜ਼ਿਲ੍ਹੇ 'ਚ ਛੁੱਟੀ ਦਾ

ਐਲਾਨ
ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਵਿਚ 26 ਅਕਤੂਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਮੌਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਐਲਾਨੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਦਿਹਾੜੇ ਨੂੰ ਰਾਖਵੀਆਂ ਛੁੱਟੀਆਂ ਦੀ ਸੂਚੀ 'ਚ ਸ਼ਾਮਿਲ ਕੀਤਾ ਹੋਇਆ ਹੈ।

ਹਾਵੜਾ ਸਟੇਸ਼ਨ 'ਤੇ ਭਾਜੜ, 2 ਮੌਤਾਂ, 17 ਜ਼ਖ਼ਮੀ

ਕੋਲਕਾਤਾ, 23 ਅਕਤੂਬਰ (ਏਜੰਸੀ)-ਪੱਛਮੀ ਬੰਗਾਲ ਦੇ ਹਾਵੜਾ ਵਿਚ ਸੰਤਰਾਗਾਛੀ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ 'ਚ ਚੜਣ ਨੂੰ ਲੈ ਕੇ ਜ਼ਬਰਦਸਤ ਭਗਦੜ ਮਚ ਗਈ ਅਤੇ ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਲੇਟਫਾਰਮ ਨੰਬਰ 2 ਅਤੇ 3 'ਤੇ ਵਾਪਰਿਆ। ...

ਪੂਰੀ ਖ਼ਬਰ »

ਇਕੋਤਰੀ ਸਮਾਗਮ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 'ਚ ਉਮੜਿਆ ਸੰਗਤ ਦਾ ਸੈਲਾਬ

ਟਾਂਡਾ ਉੜਮੁੜ, 23 ਅਕਤੂਬਰ (ਦੀਪਕ ਬਹਿਲ)-ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸੰਗਤ ਦੇ ਭਾਰੀ ਉਤਸ਼ਾਹ ਹੇਠ ਅੱਜ ਟਾਂਡਾ ਵਿਖੇ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਤੇ ਸੰਗਤ ਦੇ ਆਕਾਸ਼ ਗਜਾੳਂੂ ਬੋਲੇ ...

ਪੂਰੀ ਖ਼ਬਰ »

ਗੁਰੂਗ੍ਰਾਮ ਗੋਲੀਬਾਰੀ 'ਚ ਜ਼ਖ਼ਮੀ ਹੋਏ ਜੱਜ ਦੇ ਬੇਟੇ ਦੀ ਵੀ ਮੌਤ, ਅੰਗ ਦਾਨ ਕੀਤੇ

ਗੁਰੂਗ੍ਰਾਮ, 23 ਅਕਤੂਬਰ (ਏਜੰਸੀ)- ਵਧੀਕ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਸ਼ਰਮਾ ਦੇ ਬੇਟੇ ਧਰੁਵ ਦੀ ਅੱਜ ਸਵੇਰੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ 'ਚ ਮੌਤ ਹੋ ਗਈ ਹੈ, ਉਹ 13 ਅਕਤੂਬਰ ਨੂੰ ਆਪਣੇ ਪਿਤਾ ਦੇ ਸੁਰੱਖਿਆ ਗਾਰਡ ਵਲੋਂ ਕੀਤੀ ਗੋਲੀਬਾਰੀ 'ਚ ਗੰਭੀਰ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਲੰਡਨ 'ਚ ਸਿੱਖ ਰਾਜ ਦਾ ਅਣਮੁੱਲਾ ਖ਼ਜ਼ਾਨਾ ਤੇ ਕਈ ਭਾਰਤੀ ਵਸਤੂਆਂ 18 ਲੱਖ ਪੌਂਡ 'ਚ ਨਿਲਾਮ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 23 ਅਕਤੂਬਰ-ਮਹਾਰਾਜਾ ਰਣਜੀਤ ਸਿੰਘ ਦਾ ਅਣਮੁੱਲਾ ਖ਼ਜ਼ਾਨਾ ਅੱਜ ਲੰਡਨ ਦੇ ਬੌਨਹੈਮਜ਼ ਨਿਲਾਮੀ ਘਰ ਵਿੱਚ ਨਿਲਾਮ ਹੋਇਆ ਹੈ। ਜਿਸ ਵਿੱਚ ਮਹਾਰਾਣੀ ਜਿੰਦ ਕੌਰ ਦਾ ਹਾਰ ਸਭ ਤੋਂ ਮਹਿੰਗਾ 1 ਲੱਖ 87 ਹਜ਼ਾਰ ਪੌਂਡ 'ਚ ਵਿਕਿਆ। ਇਸ ਦਾ ਅੰਦਾਜ਼ਨ ...

ਪੂਰੀ ਖ਼ਬਰ »

ਪੰਜਾਬ ਵਲੋਂ ਇਜ਼ਰਾਈਲ ਨਾਲ ਜਲ ਪ੍ਰਬੰਧਨ ਤੇ ਖੇਤੀ ਖੋਜ ਸਬੰਧੀ ਸਮਝੌਤੇ

ਮੁੱਖ ਮੰਤਰੀ ਵਲੋਂ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰੂਵੇਨ ਰਿਵਲਿਨ ਨਾਲ ਮੀਟਿੰਗ ਦੌਰਾਨ ਦੁਵੱਲੇ ਹਿੱਤਾਂ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜਲ ਪ੍ਰਬੰਧਨ, ...

ਪੂਰੀ ਖ਼ਬਰ »

ਮੱਧ ਪ੍ਰਦੇਸ਼-ਮੂਰਤੀ ਤਾਰਨ ਦੌਰਾਨ ਹਿੰਸਾ

ਭੀੜ ਨੇ ਗੱਡੀਆਂ ਸਾੜੀਆਂ, ਪੁਲਿਸ ਵਲੋਂ ਲਾਠੀਚਾਰਜ

ਨਵੀਂ ਦਿੱਲੀ, 23 ਅਕਤੂਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਜਬਲਪੁਰ ਵਿਚ ਮੂਰਤੀ ਵਿਸਰਜਨ ਦੌਰਾਨ ਇਕ ਵਿਵਾਦ ਦੀ ਖ਼ਬਰ ਸਾਹਮਣੇ ਆਈ। ਇੱਥੇ ਮਹਾਂਕਾਲੀ ਦੀ ਮੂਰਤੀ ਵਿਸਰਜਨ ਦੌਰਾਨ ਕਾਫ਼ੀ ਵੱਡਾ ਹੰਗਾਮਾ ਹੋਇਆ। ਗਵਾਰੀਘਾਟ ਵਿਚ ਕਮੇਟੀ ਮੈਂਬਰਾਂ ਅਤੇ ਪੁਲਿਸ ਵਿਚਕਾਰ ਵਿਵਾਦ ...

ਪੂਰੀ ਖ਼ਬਰ »

ਸਿੰਧੂ ਜਲ ਸੰਧੀ-ਭਾਰਤ ਖ਼ਿਲਾਫ਼ ਹਮਲਾਵਰ ਮੁਹਿੰਮ ਸ਼ੁਰੂ ਕਰੇਗਾ ਪਾਕਿਸਤਾਨ

ਇਸਲਾਮਾਬਾਦ, 23 ਅਕਤੂਬਰ (ਏਜੰਸੀ)- ਭਾਰਤ ਵਲੋਂ ਪਾਕਿਸਤਾਨੀ ਅਧਿਕਾਰੀਆਂ ਦਾ ਜੰਮੂ-ਕਸ਼ਮੀਰ 'ਚ ਦੋ ਪਣ-ਬਿਜਲੀ ਪ੍ਰਾਜੈਕਟਾਂ ਦਾ ਦੌਰਾ ਰੋਕਣ ਤੋਂ ਬਾਅਦ ਪਾਕਸਤਾਨ ਹੁਣ 1960 ਦੀ ਸਿੰਧੂ-ਜਲ ਸੰਧੀ 'ਤੇ ਆਪਣਾ ਰੋਸ ਜਾਹਿਰ ਕਰਨ ਲਈ ਭਾਰਤ ਖਿਲਾਫ ਹਮਲਾਵਰ ਮੁਹਿੰਮ ਸ਼ੁਰੂ ਕਰਨ ...

ਪੂਰੀ ਖ਼ਬਰ »

ਪਾਕਿਸਤਾਨ ਨੂੰ 3 ਅਰਬ ਡਾਲਰ ਦੇਵੇਗਾ ਸਾਊਦੀ ਅਰਬ

ਰਿਆਧ/ਇਸਲਾਮਾਬਾਦ, 23 ਅਕਤੂਬਰ (ਏਜੰਸੀ)-ਅਦਾਇਗੀਆਂ ਦਾ ਭੁਗਤਾਨ (ਬੈਲੇਂਸ ਆਫ-ਪੇਮੈਂਟ) ਕਰਨ ਲਈ ਜੂਝ ਰਹੇ ਪਾਕਿਸਤਾਨ ਨੂੰ ਸਾਊਦੀ ਅਰਬ 3 ਅਰਬ ਡਾਲਰ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਰਿਆਧ ਵਿਖੇ ਸਾਊਦੀ ਅਰਬ ਦੇ ...

ਪੂਰੀ ਖ਼ਬਰ »

ਸਿੰਧ 'ਚ 11 ਸਾਲਾ ਹਿੰਦੂ ਕੁੜੀ ਅਗਵਾ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਮਤਿਆਰੀ ਜ਼ਿਲ੍ਹੇ ਦੇ ਹਾਲਾ ਸ਼ਹਿਰ ਤੋਂ ਅਗਵਾ ਕੀਤੀ ਗਈ 11 ਸਾਲਾ ਹਿੰਦੂ ਲੜਕੀ ਮੋਨਿਕਾ ਲੂਹਾਨੋ ਨੂੰ ਅਗਵਾ ਕੀਤੇ ਜਾਣ ਦੇ ਚਾਰ ਦਿਨ ਬਾਅਦ ਵੀ ਪੁਲਿਸ ਉਸ ਦੀ ਭਾਲ ਨਹੀਂ ਕਰ ਸਕੀ ਹੈ ਤੇ ਨਾ ਹੀ ਅਜੇ ...

ਪੂਰੀ ਖ਼ਬਰ »

ਪਾਕਿ 'ਚ 107 ਫ਼ਰਜ਼ੀ ਬੈਂਕ ਖਾਤਿਆਂ ਰਾਹੀਂ ਹੋਇਆ 100 ਅਰਬ ਤੋਂ ਵਧੇਰੇ ਦਾ ਲੈਣ-ਦੇਣ

ਅੰਮ੍ਰਿਤਸਰ, 23 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਤਿੰਨ ਮੈਂਬਰੀ ਬੈਂਚ ਵਲੋਂ ਧੋਖਾਧੜੀ ਵਾਲੇ ਬੈਂਕ ਖਾਤਿਆਂ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੀ ਸੁਣਵਾਈ ਮੁੜ ਤੋਂ ਸ਼ੁਰੂ ਕੀਤੀ ਗਈ ਹੈ। ਅਦਾਲਤ ਇਸ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX