ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਬਿਹਾਰ ਥਾਣਾ ਖੇਤਰ ਦੇ ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549

ਬਰਨਾਲਾ

ਮੇਲਾ ਮਾਤਾ ਰਾਣੀ 'ਚ ਹਜ਼ਾਰਾਂ ਸ਼ਰਧਾਲੂ ਪੁੱਜੇ

ਧਨੌਲਾ, 20 ਮਾਰਚ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਹਰ ਵਰ੍ਹੇ ਲੱਗਣ ਵਾਲੇ ਮਾਤਾ ਸੀਤਲਾ ਦੇਵੀ ਅਤੇ ਬਸੰਤੀ ਦੇਵੀ ਦੇ ਮੇਲੇ ਮੌਕੇ ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਪੁੱਜ ਕੇ ਸ਼ਰਧਾਲੂਆਂ ਨੇ ਮੱਥਾ ਟੇਕਿਆ | ਉੱਥੇ ਮੇਲੇ 'ਚ ਹਜ਼ਾਰਾਂ ਦੀ ਗਿਣਤੀ 'ਚ ...

ਪੂਰੀ ਖ਼ਬਰ »

ਸੀ. ਐੱਚ. ਸੀ. ਮਹਿਲ ਕਲਾਂ ਵਿਖੇ ਵਿਸ਼ਵ ਓਰਲ ਸਵੱਛਤਾ ਦਿਵਸ ਮਨਾਇਆ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਬਰਨਾਲਾ ਡਾ ਸੰਪੂਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐੱਚ. ਸੀ. ਮਹਿਲ ਕਲਾਂ ਵਿਖੇ ਵਿਸ਼ਵ ਓਰਲ ਦਿਵਸ ਐੱਸ ਐਮ ਓ ਡਾ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਗੁਰਪ੍ਰੀਤ ਹੋਲੀ ਹਾਰਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ, ਬਰਨਾਲਾ ਵੱਲੋਂ ਸੈਸ਼ਨ 2016-17 ਦਾ ਨਤੀਜਾ ਐਲਾਨਿਆ ਗਿਆ ਅਤੇ ਨਵੇਂ ਸੈਸ਼ਨ ਦਾ ਆਗਾਜ਼ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤਾ | ਪਿ੍ੰਸੀਪਲ ਮਿਸਿਜ਼ ਹਰਦੇਵ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਿਖ਼ਲਾਫ਼ ਤੇਲ ਚੋਰੀ ਕਰਨ ਦਾ ਮਾਮਲਾ ਦਰਜ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕਸਬਾ ਹੰਡਿਆਇਆ ਵਿਖੇ ਇਕ ਪੈਟਰੋਲ ਪੰਪ ਤੋਂ ਗੱਡੀ 'ਚ ਤੇਲ ਪਵਾ ਕੇ ਪੈਸੇ ਨਾ ਦੇਣ ਦੇ ਦੋਸ਼ 'ਚ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. ਕੁਲਦੀਪ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਬਰਨਾਲਾ ਦੀ ਵਿਦਿਆਰਥਣ ਰਮਨਦੀਪ ਕੌਰ ਛੀਨੀਵਾਲ ਨੇ ਆਈਲੈਟਸ ਵਿਚੋਂ 7 ਬੈਂਡ ਹਾਸਲ ਕੀਤੇ ਹਨ | ਰਮਨਦੀਪ ਕੌਰ ਛੀਨੀਵਾਲ ਨੇ ਦੱਸਿਆ ਕਿ ਇਹ ਬੈਂਡ ਉਹ ਕੁੱਝ ਹੀ ਸਮੇਂ ਵਿਚ ਗਲੋਬਲ ...

ਪੂਰੀ ਖ਼ਬਰ »

ਕੌਮੀ ਮੁੱਖ ਮਾਰਗ 'ਤੇ ਲਾਏ ਪੱਥਰਾਂ 'ਚ ਸ਼ਹਿਰਾਂ ਦੀ ਦੂਰੀ ਘੱਟ ਦਿਖਾਉਣ ਕਾਰਨ ਲੋਕ ਭੰਬਲਭੂਸੇ 'ਚ

ਹੰਡਿਆਇਆ, 20 ਮਾਰਚ (ਗੁਰਜੀਤ ਸਿੰਘ ਖੁੱਡੀ)-ਵੱਖ-ਵੱਖ ਸ਼ਹਿਰਾਂ ਨੂੰ ਦਰਸਾਉਂਦੇ ਲੱਗੇ ਪੱਥਰਾਂ ਉੱਪਰ ਸ਼ਹਿਰਾਂ ਦੀ ਦਰਸਾਈ ਦੂਰੀ ਘੱਟ ਵੱਧ ਹੋਣ ਕਾਰਨ ਲੋਕਾਂ ਨੂੰ ਭੰਬਲਭੂਸੇ ਵਿਚ ਪਾ ਰਹੀ ਹੈ | ਕੌਮੀ ਮੁੱਖ ਮਾਰਗ ਚੰਡੀਗੜ੍ਹ-ਬਠਿੰਡਾ ਉੱਪਰ ਸੜਕ ਨਵੀਂ ਬਣਨ ਉਪਰੰਤ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਨਹਿਰ 'ਚ ਛਾਲ ਮਾਰਨ ਵਾਲੀ ਔਰਤ ਨੂੰ ਸਹੀ ਸਲਾਮਤ ਬਾਹਰ ਕੱਢਿਆ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਅੱਜ ਬਠਿੰਡਾ ਬਰਾਂਚ ਨਹਿਰ ਵਿਚ ਇੱਕ ਬਜ਼ੁਰਗ ਔਰਤ ਵੱਲੋਂ ਛਾਲ ਮਾਰੇ ਜਾਣ ਉਪਰੰਤ ਪਤਾ ਲੱਗਣ 'ਤੇ ਮੌਕੇ ਤੇ ਹਾਜ਼ਰ ਲੋਕਾਂ ਨੇ ਉਸ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਬਲਵੰਤ ਕੌਰ ਪਤਨੀ ਕਾਕਾ ਸਿੰਘ ...

ਪੂਰੀ ਖ਼ਬਰ »

ਸ੍ਰੀ ਭਗਵਤ ਕਥਾ ਦੌਰਾਨ ਭਦੌੜ ਇਲਾਕੇ ਦੀ ਸੰਗਤ ਨੇ ਸ਼ਰਧਾ ਪੂਰਵਕ ਅਨੰਦ ਮਾਣਿਆ

ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਗਿਆਰਾਂ ਰੁੱਦਰ ਸ਼ਿਵ ਮੰਦਿਰ ਪੱਥਰਾਂ ਵਾਲੀ ਵਿਖੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੁਆਰਾ ਸ਼ੁਰੂ ਕਰਵਾਈ ਗਈ ਸ੍ਰੀ ਭਗਵਤ ਕਥਾ ਦੌਰਾਨ ਸ੍ਰੀ ਕ੍ਰਿਸ਼ਨ ਭਗਵਾਨ ਦੇ ਵਿਆਹ ਦਿਨ ਉੱਪਰ ਇਲਾਕੇ ਭਰ ਦੀਆਂ ਸੰਗਤਾਂ ਨੇ ...

ਪੂਰੀ ਖ਼ਬਰ »

ਭੋਲਾ ਸਿੰਘ ਵਿਰਕ ਵੱਲੋਂ ਮਾਰਕੀਟ ਕਮੇਟੀ ਬਰਨਾਲਾ ਦੀ ਚੇਅਰਮੈਨੀ ਤੋਂ ਅਸਤੀਫ਼ਾ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਸ: ਭੋਲਾ ਸਿੰਘ ਵਿਰਕ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸ: ਵਿਰਕ ਵੱਲੋਂ ਆਪਣਾ ਅਸਤੀਫ਼ਾ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ | ...

ਪੂਰੀ ਖ਼ਬਰ »

ਪੀਰ ਬਾਬਾ ਮਦਰੱਸਾ ਦੀ ਦਰਗਾਹ ਉਪਰ ਚੋਰਾਂ ਨੇ ਮੁੜ ਹੱਥ ਕੀਤਾ ਸਾਫ਼

ਭਦੌੜ, 20 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੰਘੀ ਰਾਤ ਚੋਰਾਂ ਨੇ ਇੱਥੋਂ ਦੇ ਦੀਪਗੜ੍ਹ ਰੋਡ 'ਤੇ ਸਥਿਤ ਪੀਰ ਬਾਬਾ ਮਦਰੱਸਾ ਦੀ ਗੋਲਕ ਤੋੜ ਕੇ ਨਕਦੀ ਅਤੇ ਇਲੈਕਟ੍ਰੋਨਿਕ ਦਾ ਸਮਾਨ ਚੋਰੀ ਕਰਕੇ ਲੈ ਗਏ, ਜਿਸ ਦੀ ਇਤਲਾਹ ਪੀਰ ਬਾਬਾ ਮਦਰੱਸਾ ਵੈੱਲਫੇਅਰ ਕਮੇਟੀ ਦੇ ...

ਪੂਰੀ ਖ਼ਬਰ »

ਡੈਪੂਟੇਸ਼ਨ ਨੇ ਕਿਸਾਨੀ ਮੰਗਾਂ ਲਈ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਕੁਲ ਹਿੰਦ ਕਿਸਾਨ ਸਭਾ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਡੈਪੂਟੇਸ਼ਨ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰੰਜਨ ਸਿੰਘ ਠੀਕਰੀਵਾਲ ਤੇ ਜਨਰਲ ਸਕੱਤਰ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐੱਸ. ਐੱਚ. ਓ.

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਥਾਣਾ ਸਦਰ ਦੇ ਐੱਸ.ਐੱਚ.ਓ. ਸ: ਕੁਲਦੀਪ ਸਿੰਘ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਐੱਸ.ਐੱਸ.ਪੀ. ਸ੍ਰੀ ਸੁਸ਼ੀਲ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਬਰਨਾਲਾ, 20 ਮਾਰਚ (ਧਰਮਪਾਲ ਸਿੰਘ)-ਬੀਤੀ ਰਾਤ ਸਥਾਨਕ ਸੰਘੇੜਾ ਰੋਡ 'ਤੇ ਕਿ੍ਸ਼ਨਾ ਕਾਲੋਨੀ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ...

ਪੂਰੀ ਖ਼ਬਰ »

42ਵੇਂ ਯਾਦਗਾਰੀ ਪੇਂਡੂ ਖੇਡ ਮੇਲੇ ਦਾ ਸ਼ਿੰਗਾਰ ਬਣੀ ਓਪਨ ਦੀ ਪਿੰਡ ਜੰਗੀਆਣਾ ਟੀਮ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਅਮਰ ਸ਼ਹੀਦ ਸੇਵਾ ਸਿੰਘ ਸਪੋਰਟਸ ਕਲੱਬ ਠੀਕਰੀਵਾਲ ਵੱਲੋਂ ਨਗਰ ਪੰਚਾਇਤ, ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਠੀਕਰੀਵਾਲ ਵਿਖੇ 42ਵਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਕਮਰਿਆਂ ਦੀ ਉਸਾਰੀ ਸ਼ੁਰੂ ਕਰਵਾਈ

ਕੁੱਪ ਕਲਾਂ, 20 ਮਾਰਚ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ.ਸੈਕੰਡਰੀ ਸਕੂਲ ਅਕਬਰਪੁਰ ਛੰਨਾ ਵਿਖੇ ਨਵੇਂ ਉਸਾਰੇ ਜਾਣ ਵਾਲੇ ਦੋ ਕਮਰਿਆਂ ਦਾ ਉਦਘਾਟਨ ਪਿ੍ੰਸੀਪਲ ਕੁਲਵੰਤ ਸਿੰਘ ਚੀਮਾਂ ਅਤੇ ਗੁਰਦੀਪ ਸਿੰਘ ਸਰਪੰਚ ਅਕਬਰਪੁਰ ਛੰਨਾ ਵੱਲੋਂ ਨੀਂਹ ਪੱਥਰ ਰੱਖ ਕੇ ...

ਪੂਰੀ ਖ਼ਬਰ »

ਵਿਸ਼ੇਸ਼ ਬੱਚਿਆਂ ਲਈ ਤਹਿਦਿਲ ਅਕੈਡਮੀ 'ਚ ਲੱਗਣਗੀਆਂ ਅੰਗਰੇਜ਼ੀ ਦੀਆਂ ਕਲਾਸਾਂ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) -ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਦੀ ਮੀਟਿੰਗ ਡਾ. ਏ.ਐਸ. ਮਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਗਿਆਰ੍ਹਵੀਂ ਜਮਾਤ ਦਾ ਕਾਮਰਸ ਦਾ ਨਵਾਂ ਕੋਚਿੰਗ ਸੈਂਟਰ ਸ਼ੁਰੂ ਕਰਨ ਦੇ ...

ਪੂਰੀ ਖ਼ਬਰ »

ਧੜੇਬੰਦੀ ਨੂੰ ਤਿਆਗ ਕੇ ਹਲਕੇ ਦੇ ਵਿਕਾਸ ਲਈ ਰਹਾਂਗਾ ਯਤਨਸ਼ੀਲ-ਗੋਲਡੀ ਖੰਗੂੜਾ

ਧੂਰੀ, 20 ਮਾਰਚ (ਸੰਜੇ ਲਹਿਰੀ) - ਵਿਧਾਨ ਸਭਾ ਹਲਕਾ ਧੂਰੀ ਤੋਂ ਪਹਿਲੀ ਵਾਰ ਜਿੱਤੇ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਵਿਧਾਇਕ ਬਣਨ ਉਪਰੰਤ ਨਗਰ ਕੌਾਸਲ ਦਫ਼ਤਰ ਵਿਖੇ ਕੌਾਸਲਰਾਂ ਅਤੇ ਮੁਲਾਜ਼ਮਾਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਆਪਣੇ ਤਿੱਖੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੈਲੀ

ਮਲੇਰਕੋਟਲਾ, 20 ਮਾਰਚ (ਪਾਰਸ ਜੈਨ)-ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ 86 ਸਾਲਾਂ ਬਾਅਦ ਮਿਲੇ ਗੁਪਤ ਟਿਕਾਣੇ ਦੇ ਸਬੰਧ 'ਚ ਸਥਾਨਕ ਸਰਕਾਰੀ ਕਾਲਜ ਵਿਖੇ ਰੈਲੀ ਕੀਤੀ ਗਈ | ਪੀ.ਐਸ.ਯੂ ਦੇ ਸੂਬਾ ਜਰਨਲ ਸਕੱਤਰ ਪ੍ਰਦੀਪ ਸਿੰਘ ਕਸਬਾ, ਜ਼ਿਲ੍ਹਾ ...

ਪੂਰੀ ਖ਼ਬਰ »

ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਸਨਮਾਨਿਤ

ਧੂਰੀ, 20 ਮਾਰਚ (ਸੰਜੇ ਲਹਿਰੀ) - ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਕ ਸਾਹਿਤ ਮੰਚ ਲੁਧਿਆਣਾ ਦੇ ਪ੍ਰਧਾਨ ਸ਼੍ਰੀ ਮਿੱਤਰ ਸੈਨ ਮੀਤ ਅਤੇ ਸਖੀ ਸਹੇਲੀ ਫੈਡਰੇਸ਼ਨ ਧੂਰੀ ਦੀ ਚੇਅਰਮੈਨ ਚਾਰੂ ਗੁਪਤਾ ਵੱਲੋਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ...

ਪੂਰੀ ਖ਼ਬਰ »

ਸਕੂਲ ਮੈਗਜ਼ੀਨ 'ਚਿਰਾਗ਼' ਜਾਰੀ

ਧਰਮਗੜ੍ਹ, 20 ਮਾਰਚ (ਗੁਰਜੀਤ ਸਿੰਘ ਚਹਿਲ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਪਬਲਿਕ ਸੈਕੰਡਰੀ ਸਕੂਲ ਹਰਿਆਉ ਵੱਲੋਂ ਸਾਲਾਨਾ ਮੈਗਜ਼ੀਨ 'ਚਿਰਾਗ਼' ਦੇ ਰੀਲੀਜ਼ ਹੋਣ ਸਮੇਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ | ਇਸ ਸਮਾਰੋਹ ਮੌਕੇ ਸੰਬੋਧਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਕਹੀਆਂ ਗੱਲਾਂ ਤੋਂ ਮੁੱਕਰੇ-ਸਿੱਧੂ

ਸੰਗਰੂਰ, 20 ਮਾਰਚ (ਧੀਰਜ ਪਸ਼ੌਰੀਆ) -ਸ਼ੋ੍ਰਮਣੀ ਅਕਾਲੀ ਦਲ (ਬ) ਲੀਗਲ ਸੈੱਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵੱਡੀਆਂ ਵੱਡੀਆਂ ਗੱਲਾਂ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਧਨੌਲਾ ਦੀ ਪਸ਼ੂ ਮੰਡੀ ਕਸਬਾ ਵਾਸੀਆਂ ਲਈ ਵਰਦਾਨ ਨਹੀਂ ਬਲਕਿ ਸਰਾਪ ਬਣੀ

ਧਨੌਲਾ, 20 ਮਾਰਚ (ਚੰਗਾਲ)-ਪਿਛਲੇ ਲੰਮੇ ਅਰਸੇ ਤੋਂ ਸਾਲ ਵਿਚ 28 ਪਸ਼ੂ ਮੇਲੇ ਲਾਉਣ ਵਾਲੀ ਧਨੌਲਾ ਦੀ ਪਸ਼ੂ ਮੰਡੀ ਦਾ ਕਸਬਾ ਧਨੌਲਾ ਨੂੰ ਕੋਈ ਲਾਭ ਨਹੀਂ ਹੈ | ਕਸਬੇ ਲਈ ਵਰਦਾਨ ਦੀ ਬਜਾਏ ਸ਼ਰਾਪ ਸਿੱਧ ਹੁੰਦੀ ਇਸ ਮੰਡੀ ਤੋਂ ਪਸ਼ੂ ਪਾਲਨ ਵਿਭਾਗ ਨੂੰ ਲੱਖਾਂ ਰੁਪਏ ਦੀ ...

ਪੂਰੀ ਖ਼ਬਰ »

ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੇਂਟ ਜੋਸਫ ਸਕੂਲ ਬਰਨਾਲਾ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਲੁਧਿਆਣਾ ਚਰਚ ਦੇ ਫਾਦਰ ਬੀਜੂ ਕਨਮਪੁਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨੇ ਸਕੂਲ ਦੀ ਤਰੱਕੀ ਲਈ ਪ੍ਰਾਰਥਨਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੱਲੋਂ ਲਏ ਫ਼ੈਸਲੇ ਆਮ ਆਦਮੀ ਪਾਰਟੀ ਦੇ ਏਜੰਡੇ ਤੋਂ ਪ੍ਰਭਾਵਿਤ-ਪੰਡੋਰੀ, ਖ਼ਾਲਸਾ, ਹੇਅਰ

ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਚੌਧਰਾਂ ਕਰਨ ਨਹੀਂ ਬਲਕਿ ਗੰਧਲ਼ੀ ਹੋ ਚੁੱਕੀ ਰਾਜਨੀਤੀ ਨੂੰ ਬਦਲ ਕੇ ਲੋਕਾਂ ਦੇ ਲਈ ਇਕ ਚੰਗਾ ਰਾਜ ਪ੍ਰਬੰਧ ਸਿਰਜਣ ਲਈ ਰਾਜਨੀਤੀ 'ਚ ਆਈ ਹੈ | ਕੈਪਟਨ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ 'ਚ ਲਏ ਗਏ ...

ਪੂਰੀ ਖ਼ਬਰ »

ਸ੍ਰੀ ਮਦ ਭਾਗਵਤ ਗੀਤਾ ਸਪਤਾਹ ਦੇ ਭੋਗ ਪਾਏ

ਤਪਾ ਮੰਡੀ, 20 ਮਾਰਚ (ਯਾਦਵਿੰਦਰ ਸਿੰਘ ਤਪਾ)-ਸ੍ਰੀ ਮਦ ਭਾਗਵਤ ਗੀਤਾ ਸਪਤਾਹ ਦੇ ਭੋਗ ਪਾਏ ਗਏ | ਭੋਗ ਤੋਂ ਪਹਿਲਾਂ ਹਵਨ ਕਰਾਇਆ ਗਿਆ ਜਿਸ ਵਿਚ ਸੰਤ ਪੁਰਸ਼ਾਂ ਨੇ ਭਾਗ ਲਿਆ | ਇਸ ਸਮੇਂ ਕਥਾਵਾਚਕ ਪੰਡਿਤ ਅਸ਼ਵਨੀ ਕੁਮਾਰ ਕਾਲਿਆਂ ਵਾਲੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲੈਟਸ 'ਚ ਵਧੀਆ ਬੈਂਡ ਲਏ

ਬਰਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਇਮੀਗ੍ਰੇਸ਼ਨ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਅਤੇ ਆਈਲੈਟਸ ਦੀ ਤਿਆਰੀ ਕਰਵਾਉਣ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਰਨਾਲਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਏ ...

ਪੂਰੀ ਖ਼ਬਰ »

ਕੱਚੇ ਫੜ੍ਹ ਨੂੰ ਲੱਖਾਂ ਦੀ ਲਾਗਤ ਨਾਲ ਪੱਕਾ ਕਰਨ ਦੀ ਸ਼ੁਰੂਆਤ

ਮਹਿਲ ਕਲਾਂ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਦੀ ਹਦੂਦ ਅਧੀਨ ਪੈਂਦੇ ਪਿੰਡ ਚੁਹਾਣਕੇ ਖ਼ੁਰਦ ਵਿਖੇ ਗਰਾਮ ਪੰਚਾਇਤ ਵੱਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਅਜੀਤ ਸਿੰਘ ਕੁਤਬਾ ਸੰਧੂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਵਿਸ਼ਵ ਚਿੜੀ ਦਿਵਸ ਮਨਾਇਆ

ਬਰਨਾਲਾ, 20 ਮਾਰਚ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵੱਲੋਂ ਵਿਸ਼ਵ ਚਿੜੀ ਦਿਵਸ ਮਨਾਇਆ ਗਿਆ | ਇਸ ਮੌਕੇ ਗਾਰਗੀ ਫਾੳਾੂਡੇਸ਼ਨ ਤਪਾ ਦੇ ਪ੍ਰਧਾਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ

ਸ਼ਹਿਣਾ, 20 ਮਾਰਚ (ਸੁਰੇਸ਼ ਗੋਗੀ)-ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦਾ ਨਤੀਜਾ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਧੀਰ, ਪਿ੍ੰਸੀਪਲ ਮੈਡਮ ਉਰਮਿਲਾ ਧੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਵਿੰਗ ਦੇ ਦੇ ਪਿ੍ੰਸੀਪਲ ਮੈਡਮ ਜਸਪਾਲ ਕੌਰ ਵੱਲੋਂ ...

ਪੂਰੀ ਖ਼ਬਰ »

ਰਾਏਸਰ ਪਟਿਆਲਾ ਦੇ ਕਮਿਊਨਿਟੀ ਹਾਲ 'ਚ ਬੇਖ਼ੌਫ ਫ਼ੈਕਟਰੀ ਦੀ ਵੇਸਟੇਜ ਨਾਲ ਭਰਤ ਪਵਾਉਣ ਦਾ ਕੰਮ ਜਾਰੀ

ਮਹਿਲ ਕਲਾਂ , 20 ਮਾਰਚ (ਤਰਸੇਮ ਸਿੰਘ ਚੰਨਣਵਾਲ)-ਜਿੱਥੇ ਪਿਛਲੀ ਗੱਠਜੋੜ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ 38 ਤੋਂ 45 ਕਰੋੜ ਰੁਪਏ ਦੀਆਂ ਗਰਾਂਟਾਂ ਦੀ ਵੰਡ ਵੱਖ ਵੱਖ ਪਿੰਡਾਂ ਨਾਲ ਸਬੰਧਿਤ ਗਰਾਮ ਪੰਚਾਇਤਾਂ ਨੰੂ ਕਰਕੇ ਪਿੰਡਾਂ ਦੀ ਨੁਹਾਰ ...

ਪੂਰੀ ਖ਼ਬਰ »

ਮੈਡਮ ਸੁਰਿੰਦਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ

ਧੂਰੀ, 20 ਮਾਰਚ (ਨਰਿੰਦਰ ਸੇਠ) - ਅਧਿਆਪਕ ਦਲ ਪੰਜਾਬ (ਜਹਾਂਗੀਰ) ਦੇ ਜ਼ਿਲ੍ਹਾ ਪ੍ਰਧਾਨ ਸ: ਅਵਤਾਰ ਸਿੰਘ ਢਢੋਗਲ ਦੀ ਧਰਮ ਪਤਨੀ ਮੈਡਮ ਸੁਰਿੰਦਰ ਕੌਰ ਦੀ ਆਤਮਾ ਦੀ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਧੂਰੀ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਗੋਤਮ ਜਲੰਧਰੀ ਨੇ ਭਜਨਾਂ ਨਾਲ ਸੰਗਤਾਂ ਨੂੰ ਕੀਤਾ ਨਿਹਾਲ

ਮੂਣਕ, 20 ਮਾਰਚ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਸਿੱਖ ਬਾਬਾ ਬਾਲਕ ਨਾਥ ਮੰਦਰ ਕਮੇਟੀ ਮੂਣਕ ਵੱਲੋਂ ਹਰ ਸਾਲ ਦੀ ਤਰ੍ਹਾਂ ਬਾਬਾ ਬਾਲਕ ਨਾਥ ਦੇ ਮੰਦਰ ਵਿਖੇ ਵਿਸ਼ਾਲ ਜਾਗਰਣ ਅਤੇ ਭੰਡਾਰਾ ਲਗਾਇਆ ਗਿਆ | ਵਿਸ਼ਾਲ ਜਾਗਰਣ ਦੀ ਸ਼ੁਰੂਆਤ ਜਾਗਰਨ ਵਿਚ ਹਾਜ਼ਰੀ ਲਗਵਾਉਣ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਇਕਾਈਆਂ ਬਣਾਈਆਂ

ਸ਼ੇਰਪੁਰ, 20 ਮਾਰਚ (ਦਰਸ਼ਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਸਬ ਤਹਿਸੀਲ ਸ਼ੇਰਪੁਰ ਵਿਖੇ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ, ਨੰਬਰਦਾਰਾਂ ਨੇ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਨੇ ਮੰਗ ਪੱਤਰ ਦਿੱਤਾ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਧਾਲੀਵਾਲ, ਭੁੱਲਰ)- ਕੁਲ ਹਿੰਦ ਕਿਸਾਨ ਸਭਾ ਤਹਿਸੀਲ ਇਕਾਈ ਸੁਨਾਮ ਦਾ ਇੱਕ ਵਫ਼ਦ ਕਾ ਜਰਨੈਲ ਸਿੰਘ ਜਨਾਲ ਦੀ ਅਗਵਾਈ ਵਿਚ ਐਸ ਡੀ ਐਮ ਸੁਨਾਮ ਰਾਜਦੀਪ ਸਿੰਘ ਬਰਾੜ੍ਹ ਨੂੰ ਮਿਲਿਆ ਅਤੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਐਸ. ...

ਪੂਰੀ ਖ਼ਬਰ »

ਪਿੰਗਲਵਾੜੇ ਦੇ ਸਹਿਯੋਗ ਸਦਕਾ ਮਰੀਜ਼ ਪਰਿਵਾਰ ਨੂੰ ਮਿਲਿਆ

ਸੰਗਰੂਰ, 20 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸੰਗਰੂਰ ਬਰਾਂਚ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਬਜ਼ੁਰਗ ਲਾਵਾਰਸ ਨੂੰ ਇਲਾਜ ਉਪਰੰਤ ਉਸ ਦੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ | ਸੰਸਥਾ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਧੀਮਾਨ ਅਹਿਮ ਭੂਮਿਕਾ ਨਿਭਾਉਣਗੇ-ਮੰਨਵੀ

ਰੁੜਕੀ ਕਲਾਂ, 20 ਮਾਰਚ (ਜਤਿੰਦਰ ਮੰਨਵੀ) -ਲੰਘੇ ਪਿਛਲੇ ਦਹਾਕੇ ਤੋ ਹਲਕੇ 'ਚ ਵਧੀ ਗੁੰਡਾਗਰਦੀ ਤੇ ਅਫ਼ਸਰਸ਼ਾਹੀ ਦਾ ਅੰਤ ਕਰ ਅਮਨ-ਸ਼ਾਂਤੀ ਵਾਲਾ ਮਾਹੌਲ ਸਿਰਜਦਿਆਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਹਲਕੇ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਰਵੀ ਭਗਤ ਨੇ ਪੁੱਡਾ ਦੇ ਨਵੇਂ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 20 ਮਾਰਚ (ਝਾਂਮਪੁਰ)- ਰਵੀ ਭਗਤ ਨੇ ਮਨਵੇਸ਼ ਸਿੰਘ ਸਿੱਧੂ ਦੇ ਸਥਾਨ 'ਤੇ ਪੁੱਡਾ ਦੇ ਮੁੱਖ ਪ੍ਰਸ਼ਾਸ਼ਕ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਦਾ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਲਾਚੋਵਾਲ, ਉਪ ਪ੍ਰਧਾਨ ਅਨੁਜ ...

ਪੂਰੀ ਖ਼ਬਰ »

ਸ਼ੇਰਗੜ੍ਹ ਚੀਮਾ ਕਬੱਡੀ ਕੱਪ ਸਾਨੋ੍ਹ ਸ਼ੌਕਤ ਨਾਲ ਸ਼ੁਰੂ

ਸੰਦੌੜ, 20 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਸ਼ੇਰਗੜ੍ਹ ਚੀਮਾ ਵਿਖੇ ਬਾਬੇ ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨੌਜਵਾਨ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ੇਰਗੜ੍ਹ ਚੀਮਾ ਵੱਲੋਂ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾ ਰਿਹਾ 6ਵਾਂ ...

ਪੂਰੀ ਖ਼ਬਰ »

ਨਵੇਂ ਫ਼ੈਸਲੇ ਨਾਲ ਸ਼ਰਾਬ ਦੇ ਦਰਿਆ ਨੰੂ ਠੱਲ੍ਹ ਪਵੇਗੀ-ਸੰਧੂ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਰੁਪਿੰਦਰ ਸਿੰਘ ਸੱਗੂ) - ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਸ੍ਰ ਅਜੈਬ ਸਿੰਘ ਸੰਧੂ ਨੇ ਅੱਜ ਕਿਹਾ ਹੈ ਕਿ ਕੈਪਟਨ ਸਾਹਿਬ ਵੱਲੋਂ ਪੰਜਾਬ ਦੇ ਹਰ ਘਰ ਵਿਚ ਨੌਕਰੀ ਦੇਣ ਦਾ ਜੋ ਬੀੜਾ ਚੁੱਕਿਆ ਗਿਆ ਉਹ ਪੰਜਾਬ ਦੇ ਨੌਜਵਾਨਾ ਲਈ ਇੱਕ ਬਹੁਤ ਵੱਡੀ ਆਸ ਦੀ ਕਿਰਨ ਹੈ | ਉਨ੍ਹਾਂ ਇਸ ਮੌਕੇ ਸੂਬੇ ਅੰਦਰ ਪੰਜਾਬ ਕਾਂਗਰਸ ਪਾਰਟੀ ਦੀ ਕੈਬਨਿਟ ਵੱਲੋਂ ਲਏ ਗਏ ਸ਼ਲਾਘਾ ਯੋਗ ਫ਼ੈਸਲਿਆਂ ਨਾਲ ਪੰਜਾਬ ਅੰਦਰ ਇੱਕ ਨਵੀਂ ਸਵੇਰ ਦੀ ਸ਼ੁਰੂਆਤ ਹੋ ਚੁੱਕੀ ਹੈ | ਸ੍ਰ ਸੰਧੂ ਨੇ ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਸਮੇਤ ਸਮੁੱਚੀ ਕੈਬਨਿਟ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਜੋ ਕੌਮੀ ਰਾਜ ਮਾਰਗਾਂ ਤੋਂ 500 ਮੀਟਰ ਦੂਰ ਠੇਕੇ ਰਹਿਣ ਦਾ ਫ਼ੈਸਲਾ ਲਿਆ ਹੈ ਇਸ ਨਾਲ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਵੀ ਜਿੱਥੇ ਘਟੇਗਾ ਉੱਥੇ ਸੂਬੇ ਅੰਦਰ ਰਹੇ ਨਿੱਤ ਦੇ ਐਕਸੀਡੈਂਟਾਂ ਨੂੰ ਵੀ ਠੱਲ੍ਹ ਪਵੇਗੀ | ਇਸ ਮੌਕੇ ਸ੍ਰ ਹਰਿੰਦਰ ਸਿੰਘ ਲਖਮੀਰਵਾਲਾ, ਗੁਰਚਰਨ ਸਿੰਘ ਸਤੌਜ, ਸ਼ਰਨਜੀਤ ਸਿੰਘ ਕਾਕਾ, ਬਲਵੀਰ ਸਿੰਘ ਢਿੱਲੋਂ, ਮਨਜੀਤ ਸਿੰਘ ਟੇਲਰ, ਤਰਸੇਮ ਸਿੰਘ ਬੌਬੀ, ਰਮੇਸ਼ ਕੁਮਾਰ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੰਤਰ-ਕਾਲਜ ਮੁਕਾਬਲਿਆਂ 'ਚ ਸੇਹਕੇ ਕਾਲਜ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮਲੇਰਕੋਟਲਾ, 20 ਮਾਰਚ (ਕੁਠਾਲਾ) -ਰਿਮਟ ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਏ ਅੰਤਰ ਕਾਲਜੀ ਮੁਕਾਬਲਿਆਂ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਸੇਹਕੇ ਦੇ ਵਿਦਿਆਰਥੀਆਂ ਨੇ ਵੱਖ ਵੱਖ ਖੇਤਰਾਂ ਵਿਚ ਬਿਹਤਰੀਨ ਕਲਾ ਦਾ ਪ੍ਰਦਰਸ਼ਨ ਕਰਦਿਆਂ ਮੋਹਰੀ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਦੀ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 20 ਮਾਰਚ (ਭੁੱਲਰ, ਧਾਲੀਵਾਲ) -ਸਾਹਿਤ ਸਭਾ ਸੁਨਾਮ ਦੀ ਸ਼ਹੀਦੇ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਇੱਕ ਸਾਹਿਤਕ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX