ਤਾਜਾ ਖ਼ਬਰਾਂ


ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  10 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ....
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  19 minutes ago
ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ .....
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  37 minutes ago
ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ....
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  44 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ....
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ...
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 1 hour ago
ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ...
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 2 hours ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 2 hours ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 3 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549
ਵਿਚਾਰ ਪ੍ਰਵਾਹ: ਨਿਆਂ ਤੋਂ ਬਿਨਾਂ ਅਮਨ ਧੱਕੇਸ਼ਾਹੀ ਦੀ ਨਿਸ਼ਾਨੀ ਹੈ। -ਵਿਲੀਅਮ ਐਲਨ ਵਾਈਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੰਢੀ ਦੇ ਕਿਸਾਨਾਂ ਨੂੰ ਜੰਗਲੀ ਜੀਵਾਂ ਤੋਂ ਬਚਾਅ ਲਈ ਸਬਸਿਡੀ 'ਤੇ ਕੰਡਿਆਲੀ ਤਾਰ ਜਲਦ-ਸਾਧੂ ਸਿੰਘ ਧਰਮਸੋਤ

ਬਲਾਚੌਰ, 20 ਅਪੈ੍ਰਲ (ਦੀਦਾਰ ਸਿੰਘ ਬਲਾਚੌਰੀਆ)- ਕੰਢੀ ਦੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਜੰਗਲੀ ਜੀਵਾਂ ਤੋਂ ਬਚਾਉਣ ਲਈ ਕੰਡਿਆਲੀ ਤਾਰ 'ਤੇ ਸਬਸਿਡੀ ਸਕੀਮ ਸਰਕਾਰ ਦੇ ਵਿਚਾਰ ਅਧੀਨ ਹੈ | ਇਸ 'ਤੇ ਜਲਦ ਹੀ ਫ਼ੈਸਲਾ ਲੈ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੇ ਵਾਰਿਸਾਂ ਨੇ ਪੁਲਿਸ ਚੌਕੀ ਸਮੁੰਦੜਾ ਮੂਹਰੇ ਕੀਤੀ ਨਾਅਰੇਬਾਜ਼ੀ

ਸਮੁੰਦੜਾ, 20 ਅਪ੍ਰੈਲ (ਤੀਰਥ ਸਿੰਘ ਰੱਕੜ)- ਬੀਤੇ ਦਿਨੀਂ 19 ਮਾਰਚ ਨੂੰ ਦੇਰ ਸ਼ਾਮ ਪਿੰਡ ਘਾਗੋਂ-ਮੁਕੰਦਪੁਰ ਸੰਪਰਕ ਸੜਕ 'ਤੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਰੇ ਗਏ ਪਿੰਡ ਮੁਕੰਦਪੁਰ ਦੇ ਨੌਜਵਾਨ ਬੂਟਾ ਰਾਮ (32) ਪੁੱਤਰ ਕੇਵਲ ਰਾਮ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਕੁਲਥਮ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਮੇਹਲੀ, 20 ਅਪ੍ਰੈਲ (ਸੰਦੀਪ ਸਿੰਘ ਬਹੂਆ)- ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਪਿੰਡ ਕੁਲਥਮ ਵਿਖੇ 126ਵਾਂ ਜਨਮ ਦਿਨ ਸਮੂਹ ਨਗਰ ਨਿਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਹਿਲੇ ਦਿਨ ਸ਼ੋਭਾ ਯਾਤਰਾ ਕੱਢੀ ਗਈ ਅਤੇ ਦੂਸਰੇ ਦਿਨ ਪਿੰਡ ਵਾਸੀਆਂ ਤੇ ਆਏ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਨਹੀਂ ਕੀਤਾ ਜਾਵੇਗਾ-ਡਾ: ਜੋਸ਼ੀ

ਬਹਿਰਾਮ, 20 ਅਪ੍ਰੈਲ (ਨਛੱਤਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਰਜਿ: ਨੰਬਰ 295 ਦੇ ਸੂਬਾ ਪ੍ਰਧਾਨ ਡਾ. ਧੰਨਾ ਮਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੀਤ ਪ੍ਰਧਾਨ ਡਾ. ਕਪਲੇਸ਼ ਜੋਸ਼ੀ ਨੇ ਕਿਹਾ ਕਿ 24 ਅਪ੍ਰੈਲ ਨੂੰ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਹਲਕਾ ਵਿਧਾਇਕ ਬਲਦੇਵ ਸਿੰਘ ਖੈਹਰਾ ਵੱਲੋਂ ਲਸਾੜਾ ਦਾਣਾ ਮੰਡੀ ਦਾ ਦੌਰਾ

ਉੜਾਪੜ/ਲਸਾੜਾ, 20 ਅਪ੍ਰੈਲ (ਲਖਵੀਰ ਸਿੰਘ ਖੁਰਦ)- ਅਕਾਲੀ ਦਲ ਦੇ ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖੈਹਰਾ ਆਪਣੇ ਸਾਥੀਆਂ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਬਾਬਾ ਸਰੂਪ ਸਿੰਘ ਬਛੋਵਾਲ, ਸੀਨੀਅਰ ਆਗੂ ਕੁਲਦੀਪ ਸਿੰਘ ਢੱਕ ਮਜਾਰਾ ਸਮੇਤ ਦਾਣਾ ਮੰਡੀ ਲਸਾੜਾ ...

ਪੂਰੀ ਖ਼ਬਰ »

ਜੇ. ਐਨ. ਵੀ. ਪੋਜੇਵਾਲ ਵਿਖੇ ਪੰਜਾਬ ਤੇ ਚੰਡੀਗੜ੍ਹ ਦਾ ਕਲੱਸਟਰ ਪੱਧਰੀ ਭਾਰਤ ਸਕਾਊਟ ਐਾਡ ਗਾਈਡ ਦਾ ਤੀਸਰੇ ਸੋਪਾਨ ਦਾ ਸਿਖਲਾਈ ਕੈਂਪ

ਪੋਜੇਵਾਲ ਸਰਾਂ, 20 ਅਪ੍ਰੈਲ (ਰਮਨ ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆਂ ਪੋਜੇਵਾਲ ਵਿਖੇ ਨਵੋਦਿਆ ਦੇ ਭਾਰਤ ਸਕਾਊਟ ਐਾਡ ਗਾਈਡ ਦਾ ਛੇ ਰੋਜ਼ਾ ਪੰਜਾਬ ਤੇ ਚੰਡੀਗੜ੍ਹ ਦਾ ਕਲੱਸਟਰ ਪੱਧਰੀ ਤੀਸਰੇ ਸੋਪਾਨ ਦਾ ਸਿਖਲਾਈ ਕੈਂਪ ਪਿ੍ੰਸੀਪਲ ਸੂਰਯਾ ਪ੍ਰਕਾਸ਼ ਅਤੇ ਵਾਇਸ ...

ਪੂਰੀ ਖ਼ਬਰ »

ਬੰਗਾ ਸ਼ਹਿਰ ਦੇ ਦੁਕਾਨਦਾਰਾਂ ਤੇ ਆਗੂਆਂ ਵੱਲੋਂ ਮੋਮਬੱਤੀ ਮਾਰਚ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ ਵਿਚਕਾਰ ਬਣਾਏ ਜਾ ਰਹੇ ਐਲੀਵੇਟਿਡ ਰੋਡ ਦੇ ਵਿਰੋਧ ਵਿੱਚ ਸ਼ਹਿਰ ਦੇ ਦੁਕਾਨਦਾਰਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮੋਮਬੱਤੀ ਮਾਰਚ ਕੀਤਾ ਗਿਆ | ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਅਤੇ ਸਤਵੀਰ ...

ਪੂਰੀ ਖ਼ਬਰ »

ਵਸੀਕਾ ਨਵੀਸਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ

ਨਵਾਂਸ਼ਹਿਰ, 20 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਮਾਲ ਵਿਭਾਗ ਦੇ ਰਿਕਾਰਡ ਵਿਚ ਫੇਰਬਦਲ ਕਰ ਕੇ ਕਰਵਾਈ ਗਈ ਰਜਿਸਟਰੀ ਦੇ ਇਕ ਮਾਮਲੇ ਵਿਚ ਪੁਲਿਸ ਵੱਲੋਂ 2 ਵਸੀਕਾ ਨਵੀਸਾਂ ਉੱਤੇ ਦਰਜ ਕੀਤੇ ਗਏ ਧੋਖਾਦੇਹੀ ਦੇ ਮਾਮਲੇ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਚਹਿਰੀਆਂ ਦੇ ...

ਪੂਰੀ ਖ਼ਬਰ »

ਬੋਰਡ ਅਧਿਕਾਰੀਆਂ ਵੱਲੋਂ ਆਦਰਸ਼ ਖਟਕੜ ਕਲਾਂ ਸਕੂਲ ਦੀ ਅਚਨਚੇਤ ਜਾਂਚ

ਬੰਗਾ, 20 ਅਪ੍ਰੈਲ (ਲਾਲੀ ਬੰਗਾ)- ਸਿੱਖਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੀ ਸਿੱਖਿਆ ਸੰਸਥਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜਕਲਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੀਨੀਅਰ ਵਾਈਸ ਚੇਅਰਪਰਸਨ ਡਾ: ਸ਼ਸ਼ੀ ਕਾਂਤਾ ਵਲੋਂ ਅਚਨਚੇਤ ਨਿਰੀਖਣ ਕੀਤਾ ...

ਪੂਰੀ ਖ਼ਬਰ »

9 ਬੋਤਲਾਂ ਪੰਜਾਬ ਕਿੰਗਜ਼ ਵਿਸਕੀ ਸਮੇਤ ਇਕ ਕਾਬੂ

ਨਵਾਂਸ਼ਹਿਰ, 20 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਨਵਾਂਸ਼ਹਿਰ ਪੁਲਿਸ ਨੇ ਬੀਤੀ ਸ਼ਾਮ ਪਿੰਡ ਗੁਜਰਪੁਰ ਲਾਗਿਓਾ ਇੱਕ ਵਿਅਕਤੀ ਨੂੰ 9 ਬੋਤਲਾਂ ਮਾਰਕਾ ਪੰਜਾਬ ਕਿੰਗਜ਼ ਸੁਪਰ ਵਿਸਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇੰਸਪੈਕਟਰ ਰਾਜ ਕੁਮਾਰ ਐੱਸ.ਐਚ.ਓ. ਥਾਣਾ ...

ਪੂਰੀ ਖ਼ਬਰ »

ਗਲੀ-ਸੜੀ ਲਾਸ਼ ਮਿਲੀ

ਸੜੋਆ, 20 ਅਪ੍ਰੈਲ (ਨਾਨੋਵਾਲੀਆ)- ਨੇੜਲੇ ਪਿੰਡ ਸਹੂੰਗੜਾ ਵਿਖੇ ਇੱਕ ਅਣਪਛਾਤੇ ਬਜ਼ੁਰਗ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪਿੰਡ ਸਹੂੰਗੜਾ ਦੀ ਹਦੂਦ ਵਿਚ ਅਵਤਾਰ ਸਿੰਘ ਵਾਸੀ ਰੋੜ ...

ਪੂਰੀ ਖ਼ਬਰ »

ਕੁਲਦੀਪ ਸਿੰਘ ਦੌੜਕਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਨਵਾਂਸ਼ਹਿਰ, 20 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਨਰਲ ਕੌਾਸਲ ਦੇ ਫ਼ੈਸਲੇ ਅਨੁਸਾਰ ਬਲਾਕ ਅਤੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਲੈਣ, ਨਾਮਜ਼ਦਗੀਆਂ ਦੀ ਵਾਪਸੀ ਉਪਰੰਤ ਕੁਲਦੀਪ ਸਿੰਘ ਦੌੜਕਾ ਗੌਰਮਿੰਟ ਟੀਚਰਜ਼ ...

ਪੂਰੀ ਖ਼ਬਰ »

ਬੰਗਾ ਦਾਣਾ ਮੰਡੀ 'ਚ ਸਾਬਕਾ ਐਮ. ਪੀ. ਕੈਂਥ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਦਾਣਾ ਮੰਡੀ ਬੰਗਾ ਵਿਖੇ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਮੀਤ ਪ੍ਰਧਾਨ ਪੰਜਾਬ ਕਾਂਗਰਸ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀ ਮੁਸ਼ਕਿਲਾਂ ਵੀ ਸੁਣੀਆਂ | ਕੈਂਥ ਨੇ ਆਖਿਆ ਕੈਪਟਨ ...

ਪੂਰੀ ਖ਼ਬਰ »

ਛੱਪੜ ਦਾ ਗੰਦਾ ਪਾਣੀ ਦੇ ਰਿਹਾ ਹੈ ਭਿਆਨਕ ਬਿਮਾਰੀਆਂ ਨੂੰ ਸੱਦਾ

ਘੁੰਮਣਾ, 20 ਅਪ੍ਰੈਲ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾ 'ਚ ਜੋ ਮਾਂਗਟਾ ਰੋਡ 'ਤੇ ਛੱਪੜ ਹੈ ਉਸ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਉਹ ਪਾਣੀ ਬਦਬੂ ਮਾਰ ਰਿਹਾ ਹੈ | ਜਿਸ ਨਾਲ ਅਨੇਕਾਂ ਬਿਮਾਰੀਆਂ ਲੱਗਣ ਦਾ ਖਦਸ਼ਾ ਹੈ | ਇਸ ਬਸਤੀ ਦੇ ਲੋਕ ਨਰਕ ਦੀ ਜਿੰਦਗੀ ਜੀ ਰਹੇ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ ਦਾ ਨਤੀਜਾ ਤਹਿ ਸਮੇਂ 'ਤੇ ਹੀ ਨਿਕਲੇਗਾ-ਵਾਈਸ ਚੇਅਰਪਰਸਨ ਸ਼ਸ਼ੀ ਕਾਂਤਾ

ਬੰਗਾ, 20 ਅਪ੍ਰੈਲ (ਲਾਲੀ ਬੰਗਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਗਈਆਂ ਦਸਵੀਂ ਅਤੇ ਬਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਤਹਿ ਸਮੇਂ ਅਨੁਸਾਰ ਹੀ ਐਲਾਨਿਆ ਜਾਵੇਗਾ | ਇਹ ਸ਼ਬਦ ਡਾ. ਸ਼ਸ਼ੀ ਕਾਂਤਾ ਸੀਨੀਅਰ ਵਾਈਸ ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਪ੍ਰੀਖਿਆ ਵਿਚ ਭੰਗਲ ਖੁਰਦ ਸਕੂਲ ਦੀ ਪੰਜਾਬ ਪੱਧਰ 'ਤੇ ਝੰਡੀ

ਮੱਲਪੁਰ ਅੜਕਾਂ, 20 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਇੱਕ ਸਾਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਐਸ. ਸੀ. ਈ. ਆਰ. ਟੀ. ਚੰਡੀਗੜ੍ਹ ਵੱਲੋਂ ਲਈ ਗਈ ਐਨ.ਐਮ.ਐਮ.ਐਸ. ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ 12 ...

ਪੂਰੀ ਖ਼ਬਰ »

ਇਲਾਕੇ ਅੰਦਰ ਕੈਂਸਰ ਜਾਗਰੂਕਤਾ ਕੈਂਪ ਲਗਾਉਣ ਦੀ ਮੰਗ

ਭੱਦੀ, 20 ਅਪੈ੍ਰਲ (ਨਰੇਸ਼ ਧੌਲ)- ਪਿਛਲੇ ਲੰਬੇ ਸਮੇਂ ਤੋਂ ਜਿੱਥੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਕੈਂਸਰ ਦੀ ਭਿਆਨਕ ਬਿਮਾਰੀ ਨੇ ਵੱਡੇ ਪੱਧਰ 'ਤੇ ਪੈਰ ਪਸਾਰ ਲਏ ਹਨ ਉੱਥੇ ਹੁਣ ਕੰਢੀ ਇਲਾਕੇ ਅੰਦਰ ਵੀ ਕੈਂਸਰ ਰੂਪੀ ਦੈਂਤ ਕਈ ਵਿਅਕਤੀਆਂ ਦੀ ਜਾਨ ਲੈ ਚੁੱਕਾ ਹੈ | ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 20 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਸਹਾਇਕ ਇੰਜੀਨੀਅਰ (ਸ਼ਹਿਰੀ) ਪਾਵਰ ਕਾਮ ਨਵਾਂਸ਼ਹਿਰ ਨੇ ਦੱਸਿਆ ਕਿ 11 ਕੇ.ਵੀ. ਚੰਡੀਗੜ੍ਹ ਰੋਡ ਫੀਡਰ 'ਤੇ ਜ਼ਰੂਰੀ ਕੰਮ ਕਰਨ ਕਰਕੇ 22 ਅਪੈ੍ਰਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ | ਜਿਸ ਕਾਰਨ ...

ਪੂਰੀ ਖ਼ਬਰ »

ਨਸ਼ਿਆਂ ਦੇ ਸਮੱਗਲਰਾਂ ਨੂੰ ਗਿ੍ਫ਼ਤਾਰ ਕਰਨ ਲਈ ਥਾਣੇ ਦਾ ਘਿਰਾਓ

ਬੰਗਾ, 20 ਅਪੈ੍ਰਲ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਵਾਸੀਆਂ ਨੇ ਨਸ਼ੇ ਵੇਚਣ ਵਾਲੇ ਗਰੋਹ ਨੂੰ ਗਿ੍ਫਤਾਰ ਕਰਨ ਦੀ ਮੰਗ ਨੂੰ ਲੈ ਕੇ ਬੰਗਾ ਥਾਣੇ ਅੱਗੇ ਧਰਨਾ ਦਿੱਤਾ | ਪਿੰਡ ਦੀਆਂ ਔਰਤਾਂ ਤੇ ਮੋਹਤਵਰ ਵਿਅਕਤੀਆਂ ਨੇ ਮੰਗ ਕੀਤੀ ਕਿ ਜਿਹੜੇ ਕੁੱਝ ਵਿਅਕਤੀ ਨਸ਼ੇ ਦਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤਾ ਪਿੰਡ ਅਲਾਚੌਰ ਤੇ ਗੁਜਰਪੁਰ ਦਾ ਧੰਨਵਾਦੀ ਦੌਰਾ

ਨਵਾਂਸ਼ਹਿਰ, 20 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਸੈਣੀ ਦਾ ਪਿੰਡ ਅਲਾਚੌਰ ਅਤੇ ਗੁਜਰਪੁਰ ਵਾਸੀਆਂ ਵਲੋਂ ਉਨ੍ਹਾਂ ਦਾ ਧੰਨਵਾਦੀ ਦੌਰਾ ਕਰਨ ਸਮੇਂ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ਅਲਾਚੌਰ ਵਿਖੇ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਭਾਰੀ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 20 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਡਾ: ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 126 ਵਾਂ ਜਨਮ ਦਿਨ ਮਨਾਇਆ ਗਿਆ | ਸਰਪੰਚ ਨਿਰਮਲ ਕੌਰ ਧੀਰ, ...

ਪੂਰੀ ਖ਼ਬਰ »

ਡੀ. ਐਸ. ਐਮ. ਫ਼ੈਕਟਰੀ ਵੱਲੋਂ ਪ੍ਰਾਇਮਰੀ ਸਕੂਲ ਚਾਹਲ ਨੂੰ ਡੈਸਕ ਤੇ ਵਾਟਰ ਕੂਲਰ ਆਦਿ ਭੇਟ

ਕਾਠਗੜ੍ਹ, 20 ਅਪ੍ਰੈਲ (ਰਵਿੰਦਰ ਸੂਰਾਪੁਰੀ)- ਸਰਕਾਰੀ ਪ੍ਰਾਇਮਰੀ ਸਕੂਲ ਚਾਹਲ ਵਿਖੇ ਸਕੂਲ ਦੇ ਮੁੱਖ ਅਧਿਆਪਕ ਗਿਆਨ ਸਿੰਘ ਕਟਾਰੀਆ ਦੀ ਅਗਵਾਈ 'ਚ ਮੀਟਿੰਗ ਹੋਈ | ਮੀਟਿੰਗ ਦੌਰਾਨ ਸਕੂਲ ਮੁਖੀ ਨੇ ਪਿੰਡ ਵਾਸੀਆਂ ਨੂੰ ਡੀ.ਐੱਸ.ਐੱਮ ਫ਼ੈਕਟਰੀ ਟੌਾਸਾ ਦੇ ਸੀ.ਐੱਸ.ਆਰ. ...

ਪੂਰੀ ਖ਼ਬਰ »

ਰੋਡਵੇਜ਼ ਪੈਨਸ਼ਨਰ ਅਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੀਟਿੰਗ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰ ਤੇ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਤਰਸੇਮ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੋਹਨ ਲਾਲ, ਗੁਰਮੁਖ ਸਿੰਘ, ...

ਪੂਰੀ ਖ਼ਬਰ »

ਸਾਂਝ ਕੇਂਦਰ ਵੱਲੋਂ ਸੈਮੀਨਾਰ

ਦਸੂਹਾ, 20 ਅਪ੍ਰੈਲ (ਕੌਸ਼ਲ)- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਤੇ ਲੋਕਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਹਿਤ ਆਰੰਭ ਮੁਹਿੰਮ ਤਹਿਤ ਸਾਂਝ ਕੇਂਦਰ ਦਸੂਹਾ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਛਿੰਝ ਮੇਲਾ ਕਰਵਾਇਆ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਡਾ: ਬੀ.ਆਰ ਅੰਬੇਡਕਰ ਨੂੰ ਸਮਰਪਿਤ ਦੂਜਾ ਛਿੰਝ ਮੇਲਾ ਡਾ: ਬੀ.ਆਰ ਅੰਬੇਡਕਰ ਪਾਰਕ ਰਹੀਮਪੁਰ ਵਿਖੇ ਕਰਵਾਇਆ ਗਿਆ | ਇਸ ਛਿੰਝ ਮੇਲੇ ਦੌਰਾਨ ਵੱਖ-ਵੱਖ ਸ਼ਹਿਰਾਂ ਦੇ ਵੱਖ-ਵੱਖ ਅਖਾੜਿਆਂ ਤੋਂ ਆਏ ਨਾਂਮਵਾਰ ਪਹਿਲਵਾਨਾਂ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਦੇ ਫੀਸ ਵਾਧੇ ਖਿਲਾਫ਼ ਕਾਨੂੰਨ ਬਣਾਉਣਾ ਸ਼ਲਾਘਾਯੋਗ ਕਦਮ-ਜੈਰਥ

ਹੁਸ਼ਿਆਰਪੁਰ, 20 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਾਈਵੇਟ ਸਕੂਲਾਂ 'ਚ ਪੜ੍ਹਨ ਵਾਲੇ ਬੱਚੇ ਤੇ ਉਨ੍ਹਾਂ ਦੇ ਮਾਤਾ ਪਿਤਾ ਇਨ੍ਹਾਂ ਸਕੂਲਾਂ ਵੱਲੋਂ ਨਾਜਾਇਜ਼ ਤੌਰ 'ਤੇ ਕੀਤੇ ਜਾ ਰਹੇ ਭਾਰੀ ਫੀਸ ਵਾਧੇ ਦੇ ਕਾਰਨ ਬਹੁਤ ਪ੍ਰੇਸ਼ਾਨ ਸਨ ਪਰ ਪੰਜਾਬ ਦੀ ...

ਪੂਰੀ ਖ਼ਬਰ »

ਤੇਲੀ ਚੱਕ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਪੱਸੀ ਕੰਢੀ, 20 ਅਪ੍ਰੈਲ (ਅਮਰਜੀਤ ਸਿੰਘ ਤਿਹਾੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਲੀ ਚੱਕ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਹਿਯੋਗ ਨਾਲ ਸਕੂਲ ਇੰਚਾਰਜ ਲੈਕਚਰਾਰ ਪੁਸ਼ਪਿੰਦਰ ਕੌਰ ਤੇ ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਪੁੱਟੇ ਟੋਏ ਬਣ ਰਹੇ ਹਨ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ

ਹਰਿਆਣਾ, 20 ਅਪ੍ਰੈਲ (ਖੱਖ)-ਕਸਬਾ ਹਰਿਆਣਾ ਦੇ ਮੁਹੱਲਾ ਦਿੱਲੀ ਗੇਟ ਦੇ ਨਿਵਾਸੀ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ | ਮੁਹੱਲਾ ਵਾਸੀ ਅਸ਼ਵਨੀ ਡਡਵਾਲ, ਅਵਤਾਰ ਸਿੰਘ, ਕਮਲਜੀਤ ਕੌਰ, ਗੁਰਮੀਤ ਕੌਰ ਤੇ ਹੋਰਨਾਂ ਨੇ ਦੱਸਿਆ ਕਿ ਇੱਥੇ ਆਲੇ-ਦੁਆਲੇ ਤਿੰਨ-ਚਾਰ ਸਕੂਲ ...

ਪੂਰੀ ਖ਼ਬਰ »

ਦੋ ਖ਼ੁਸਰਿਆਂ ਸਮੇਤ 4 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਹਾਜੀਪੁਰ, 20 ਅਪ੍ਰੈਲ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਦੋ ਖ਼ੁਸਰਿਆ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਪ੍ਰੀਤੀ ਮਹੰਤ ਚੇਲਾ ਪ੍ਰੇਮ ਲਤਾ ਮਹੰਤ ਵਾਸੀ ਹਾਜੀਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਨੰਨਿਆ ...

ਪੂਰੀ ਖ਼ਬਰ »

ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਅੱਡਾ ਸਰਾਂ, 20 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪਿੰਡ ਮਿਰਜਾਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਮੁਖੀ ਜਸਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਸ ਸਮਾਗਮ ਦੌਰਾਨ ਸਰਪੰਚ ਕੁਲਵਿੰਦਰ ਕੌਰ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਭਾਰਜ ਲਾਈਫ ਕੇਅਰ ਹਸਤਪਾਲ ਵੱਲੋਂ ਮੁਫ਼ਤ ਮੈਡੀਕਲ ਕੈਂਪ 23 ਨੂੰ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪਿੰਡ ਮੋਨਾਂ ਕਲਾਂ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਾਰਜ ਲਾਈਫ ਕੇਅਰ ਹਸਪਤਾਲ ਤੇ ਟੋ੍ਰਮਾ ਸੈਂਟਰ ਹੁਸ਼ਿਆਰਪੁਰ ਵੱਲੋਂ 23 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 9 ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਦਾ ਵਫ਼ਦ ਵਿਧਾਇਕ ਆਦੀਆ ਨੂੰ ਮਿਲਿਆ

ਹਰਿਆਣਾ, 20 ਅਪ੍ਰੈਲ (ਹਰਮੇਲ ਸਿੰਘ ਖੱਖ)-ਕਬੱਡੀ ਖਿਡਾਰੀ ਤੇ ਖੇਡ ਪ੍ਰੇਮੀਆਂ ਦਾ ਵਫ਼ਦ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮ ਚੁਰਾਸੀ ਨੂੰ ਮਿਲਿਆ | ਇਸ ਮੌਕੇ ਜਸਪ੍ਰੀਤ ਸਿੰਘ ਜੱਸੀ, ਯੁਵਰਾਜ ਸਿੰਘ, ਸਤਵੀਰ ਸਿੰਘ ਜੰਡਾ ਨੇ ਆਦੀਆਂ ਨੂੰ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਐਨ. ਆਰ. ਆਈ. ਕੁਲਦੀਪ ਬਾਗੜੀ ਵੱਲੋਂ ਸਕੂਲ ਨੂੰ 75 ਹਜ਼ਾਰ ਦਾ ਚੈੱਕ ਭੇਟ

ਭੱਦੀ, 20 ਅਪ੍ਰੈਲ (ਨਰੇਸ਼ ਧੌਲ)- ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਕੁੱਝ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈ. ਵੀਰ ਵੀ ਵੱਡੇ ਪੱਧਰ 'ਤੇ ਸਹਿਯੋਗ ਦੇ ਰਹੇ ਹਨ | ਨਵਾਂ ਪਿੰਡ ਟੱਪਰੀਆਂ ਵਾਸੀ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵੱਲੋਂ ਰੈਲਮਾਜਰਾ ਵਿਚ ਵੋਟਰਾਂ ਦਾ ਧੰਨਵਾਦ

ਰੈਲਮਾਜਰਾ, 20 ਅਪ੍ਰੈਲ (ਰਕੇਸ਼ ਰੋਮੀ, ਸੁਭਾਸ਼ ਟੌਾਸਾ)- ਹਲਕਾ ਬਲਾਚੌਰ ਤੋਂ ਵਿਧਾਇਕ ਮੰਗੂਪੁਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਦਾ ਧੰਨਵਾਦ ਕਰਨ ਚੱਲ ਰਹੀ ਲੜੀ ਤਹਿਤ ਉਹ ਅੱਜ ਪਿੰਡ ਰੈਲਮਾਜਰਾ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਪਹੁੰਚੇ | ਪਿੰਡ ...

ਪੂਰੀ ਖ਼ਬਰ »

ਸਤਨਾਮ ਕੈਂਥ ਵੱਲੋਂ ਦਾਣਾ ਮੰਡੀ ਕਟਾਰੀਆਂ 'ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਕਟਾਰੀਆਂ, 20 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)- ਸਾਬਕਾ ਐਮ.ਪੀ. ਸਤਨਾਮ ਸਿੰਘ ਕੈਂਥ ਨੇ ਦਾਣਾ ਮੰਡੀ ਕਟਾਰੀਆਂ 'ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਕਿਸਾਨ ਮੰਡੀ 'ਚ ਕਣਕ ਪੂਰੀ ਤਰ੍ਹਾਂ ਸੁਕਾ ਕਿ ਲਿਆ ਰਹੇ ਹਨ ਜਿਸ ਨਾਲ ਖਰੀਦ ਪ੍ਰਬੰਧ ਵਧੀਆ ਤੇ ...

ਪੂਰੀ ਖ਼ਬਰ »

ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ ਵਿਚੋਂ ਅੱਵਲ ਆਇਆਂ ਦਾ ਸਨਮਾਨ

ਮੁਕੰਦਪੁਰ, 20 ਅਪ੍ਰੈਲ (ਹਰਪਾਲ ਸਿੰਘ ਰਹਿਪਾ) - ਸਿੱਖਿਆ ਵਿਭਾਗ ਪੰਜਾਬ ਵੱਲੋਂ ਨੈਸ਼ਨਲ ਮੀਨਜ ਕਮ ਮੈਰਿਟ ਸਕਾਲਰਸ਼ਿੱਪ ਪ੍ਰੀਖਿਆ 2016-17 ਦੇ ਐਲਾਨੇ ਗਏ ਸ਼ਹੀਦ ਭਗਤ ਸਿੰਘ ਨਗਰ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੇ ਦੋ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬੰਗਾ 'ਚ ਸੰਧੂ ਇੰਸਟੀਚਿਊਟ ਵੱਲੋਂ ਵਿਸ਼ਵ ਜਿਗਰ ਦਿਵਸ ਮਨਾਇਆ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਸਿਵਲ ਹਸਪਤਾਲ ਬੰਗਾ ਵਿਖੇ ਸੰਧੂ ਇੰਸਟੀਚਿਊਟ ਆਫ ਨਰਸਿੰਗ ਵਲੋਂ ਵਿਸ਼ਵ ਜਿਗਰ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਦੇ ਨਛੱਤਰ ਕੌਰ ਨੇ ਵਿਦਿਆਰਥੀਆਂ ਨੂੰ ਜਿਗਰ ਸਬੰਧੀ ਲਾਭਦਾਇਕ ਜਾਣਕਾਰੀ ਦਿੱਤੀ ਜਿਸ ਵਿਚ ...

ਪੂਰੀ ਖ਼ਬਰ »

ਚੁਸ਼ਮਾ ਦੇ ਧਾਰਮਿਕ ਅਸਥਾਨ 'ਤੇ ਹੋਇਆ ਧਾਰਮਿਕ ਪ੍ਰੋਗਰਾਮ

ਮਜਾਰੀ ਸਾਹਿਬਾ, 20 ਅਪੈ੍ਰਲ (ਨਿਰਮਲਜੀਤ ਸਿੰਘ ਚਾਹਲ)- ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੋਜ਼ਾ ਲੱਖ ਦਾਤਾ ਪੀਰ ਭੈਰੋਯਤੀ ਮੰਦਰ ਚੁਸ਼ਮਾ ਵਿਖੇ ਜੇਠੇ ਵੀਰਵਾਰ ਦੇ ਸਬੰਧ ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪ੍ਰਸਿੱਧ ਗਾਇਕ ਲਾਡੀ ਧਾਰੀਵਾਲ ...

ਪੂਰੀ ਖ਼ਬਰ »

ਦੋਆਬਾ ਸੱਭਿਆਚਾਰ ਸੰਗੀਤ ਸੁਸਾਇਟੀ ਸ. ਭ. ਸ. ਨਗਰ ਦਾ ਕੀਤਾ ਗਠਨ

ਨਵਾਂਸ਼ਹਿਰ, 20 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਅੱਜ ਸ੍ਰੀ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਦੋਆਬਾ ਸਭਿਆਚਾਰਕ ਸੰਗੀਤ ਸੁਸਾਇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਗਠਨ ਕੀਤਾ ਗਿਆ | ਜਿਸ ਵਿਚ ਕਲਾਕਾਰ, ਰੰਗ ਕਰਮੀ, ਗੀਤਕਾਰ, ਲੇਖਕਾ, ਢਾਡੀ, ...

ਪੂਰੀ ਖ਼ਬਰ »

ਰਿਆਤ ਬਾਹਰਾ ਵਿਖੇ 'ਇੰਟਲੈਕਚੁਅਲ ਪ੍ਰਾਪਟੀ ਰਾਈਟਸ' 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ

ਰੈਲਮਾਜਰਾ, 20 ਅਪੈ੍ਰਲ (ਰਾਕੇਸ਼ ਰੋਮੀ)- ਰਿਆਤ ਬਾਹਰਾ ਰੋਪੜ ਕੈਂਪਸ ਦੇ ਕੰਪਿਊਟਰਸ ਸਾਇੰਸ ਐਾਡ ਇੰਜੀਨੀਅਰਿੰਗ ਵਿਭਾਗ ਵੱਲੋਂ ਇੰਟਲੈਕਚੁਅਲ ਪ੍ਰਾਪਟੀ ਰਾਈਟਸ' (ਆਈ.ਪੀ.ਆਰ.) ਵਿਸ਼ੇ 'ਤੇ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਹਰਿਆਣਾ ਸਰਕਾਰ ਦੇ ਵਿਗਿਆਨ ਅਤੇ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਸੁਹਿਰਦ

ਬਲਾਚੌਰ, 20 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਦੇ ਵਣ ਅਤੇ ਜੰਗਲੀ ਜੀਵ ਮਹਿਕਮੇ ਦੇ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਅੱਜ ਬਲਾਚੌਰ ਦੀ ਪਲੇਠੀ ਫੇਰੀ ਦੌਰਾਨ ਵਿਧਾਇਕ ਚੌ ਦਰਸ਼ਨ ਲਾਲ ਮੰਗੂਪੁਰ ਦੇ ਗ੍ਰਹਿ ਵਿਖੇ ਪੱਤਰਕਾਰਾਂ ਵੱਲੋਂ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ | ਹਾਲ ਵਿਚ ਪੱਤਰਕਾਰਾਂ ਨੂੰ ਦਿੱਤੀ ਟੋਲ ਕਰ ਰਾਹਤ ਸਬੰਧੀ ਜਦੋਂ ਪੁੱਛਿਆ ਗਿਆ, ਕਿ ਇਹ ਲਾਭ ਫ਼ੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਵੀ ਦੇਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰਾ ਆਪਣੀਆਂ ਸਾਰੀਆਂ ਮੰਗਾਂ ਲਿਖਤੀ ਰੂਪ ਵਿਚ ਦੇਣ | ਉਹ ਬਿਨ੍ਹਾਂ ਦੇਰੀ ਮੁੱਖ ਮੰਤਰੀ ਦੇ ਧਿਆਨ ਵਿਚ ਲਿਆ ਕੇ ਅਮਲੀ ਜਾਮਾ ਪਹਿਨਾਇਆ ਜਵੇਗਾ | ਇਸ ਮੌਕੇ ਚੌਧਰੀ ਅਜੇ ਕੁਮਾਰ ਮੰਗੂਪੁਰ, ਗੌਰਵ ਚੌਧਰੀ, ਤਰਸੇਮ ਲਾਲ ਚੰਨਿਆਣੀ ਸਾਬਕਾ ਚੇਅਰਮੈਨ, ਰਿੱਕੀ ਬਜਾਜ, ਬਲਦੇਵ ਸਿੰਘ ਭਾਟੀਆ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਰਾਇਣੀ ਆਯੁਰਵੈਦਿਕ ਆਰਥੋ ਕਿਟ ਦੇ ਚਮਤਕਾਰੀ ਨਤੀਜੇ, ਕੈਂਪ ਅੱਜ

ਨਵਾਂਸ਼ਹਿਰ, 20 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੂਰ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਰਾਇਣੀ ਆਯੁਰਵੈਦਿਕ ਗਰੁੱਪ ਵੱਲੋਂ ਪੁਰਾਤਨ ਜਾਣਕਾਰੀ ...

ਪੂਰੀ ਖ਼ਬਰ »

ਚੱਕ ਕਲਾਲ 'ਚ ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਸਮਾਗਮ

ਬੰਗਾ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਪਿੰਡ ਚੱਕ ਕਲਾਲ ਦੇ ਪ੍ਰਾਇਮਰੀ ਸਕੂਲ ਵਿਖੇ ਡਾ. ਬੀ.ਆਰ. ਅੰਬੇਡਕਰ ਦਾ 126ਵਾਂ ਜਨਮ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਸਤਨਾਮ ਸਿੰਘ ਕੈਂਥ, ਉੱਘੇ ਲੇਖਕ ਐਸ. ਅਸ਼ੋਕ ਭੌਰਾ ਅਤੇ ਡਾ. ...

ਪੂਰੀ ਖ਼ਬਰ »

ਸਾਹਲੋਂ 'ਚ ਕਿ੍ਕਟ ਮੁਕਾਬਲੇ ਸ਼ੁਰੂ

ਸਾਹਲੋਂ, 20 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਾਹਲੋਂ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਕਿ੍ਕਟ ਮੁਕਾਬਲੇ ਕਰਵਾਏ | ਜਿਨ੍ਹਾਂ ਦਾ ਉਦਘਾਟਨ ਸਰਪੰਚ ਜਰਨੈਲ ਸਿੰਘ ਤੇ ਪਤਵੰਤੇ ਸੱਜਣਾਂ ਨੇ ਸਾਂਝੇ ਤੌਰ 'ਤੇ ਕੀਤਾ | ਇਸ ਟੂਰਨਾਮੈਂਟ ਵਿਚ 21 ਸਾਲ ਵਰਗ ਦੇ ...

ਪੂਰੀ ਖ਼ਬਰ »

ਐਨ. ਆਰ. ਆਈ. ਸਭਾ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦਾ ਕਰੇਗੀ ਵਿਸ਼ੇਸ਼ ਸਨਮਾਨ

ਨਵਾਂਸ਼ਹਿਰ, 20 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਐਨ.ਆਰ.ਆਈ. ਸਭਾ ਦੇ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਦੋਆਬੇ ਦੀ ਧਰਤੀ ਦੇ ਜੰਮਪਲ ਅਤੇ ਕੈਨੇਡਾ ਸਰਕਾਰ ਦੇ ਰੱਖਿਆ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਰਜੀਤ ਸਿੰਘ ਸੱਜਣ ਦਾ ਪੰਜਾਬ ਦੀ ਧਰਤੀ 'ਤੇ ਆਉਣ ...

ਪੂਰੀ ਖ਼ਬਰ »

ਰੱਤੂ ਦੀ ਮਾਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ, 20 ਅਪ੍ਰੈਲ (ਪਿ੍ਤਪਾਲ ਸਿੰਘ)-ਪੰਜਾਬ ਡਬਲਿਊ.ਡੀ. ਵਰਕਰਜ਼ ਯੂਨੀਅਨ (ਇੰਟਕ) ਜਲੰਧਰ ਦੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਨਵੀਂ ਬਾਰਾਦਰੀ ਯੂਨੀਅਨ ਦੇ ਦਫ਼ਤਰ ਵਿਖੇ ਹੋਈ, ਜਿਸ ਵਿਚ ਗੁਰਮੀਤ ਸਿੰਘ ਰੱਤੂ ਅਦਾਰਾ ਅਜੀਤ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ ਖਾਤਾਧਾਰਕ ਪੈਨ ਕਾਰਡ ਅਪਲਾਈ ਕਰਨ

ਬਲਾਚੌਰ, 20 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਦੀ ਰੱਕੜਾ ਬੇਟ ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ ਦੇ ਸਕੱਤਰ ਬਲਿਹਾਰ ਸਿੰਘ ਜੌਹਲ ਨੇ ਖਾਤਾ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੈੱਨ ਕਾਰਡ ਲਈ ਤੁਰੰਤ ...

ਪੂਰੀ ਖ਼ਬਰ »

ਅੱਗ ਲੱਗਣ 'ਤੇ 5 ਕਿੱਲੇ ਕਣਕ ਤੇ ਨਾੜ ਸੜਿਆ

ਹੁਸ਼ਿਆਰਪੁਰ, 20 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਬਿਜਲੀ ਵਿਭਾਗ 'ਚ ਚੱਲ ਰਹੀ ਮੁਲਾਜ਼ਮਾਂ ਦੀ ਘਾਟ ਤੇ ਵਿਭਾਗ ਵੱਲੋਂ ਸਮਾਂ ਰਹਿੰਦਿਆਂ ਨਾ ਕੀਤੇ ਪ੍ਰਬੰਧਾਂ ਕਾਰਨ ਕਣਕ ਦੀ ਵਾਢੀ ਦੇ ਦਿਨਾਂ 'ਚ ਜਗ੍ਹਾ-ਜਗ੍ਹਾ ਤੋਂ ਬਿਜਲੀ ਦੀਆਂ ਤਾਰਾਂ ਨਾਲ ਅੱਗ ਲੱਗ ਕੇ ਕਣਕ ਦੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 23 ਤੋਂ

ਟਾਂਡਾ ਉੜਮੁੜ, 20 ਅਪੈ੍ਰਲ (ਸੁਖਨਿੰਦਰ ਸਿੰਘ ਕਲੋਟੀ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਤਿੰਨ ਦਿਨਾ ਗੁਰਮਤਿ ਸਮਾਗਮ 23 ਤੋਂ 25 ਅਪੈ੍ਰਲ ਤੱਕ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਪਵਨ ਸ਼ਰਮਾ ਧੌਲਾ ਖੇੜਾ ਨਹੀਂ ਰਹੇ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਪਵਨ ਕੁਮਾਰ ਮੈਂਬਰ ਬਲਾਕ ਸੰਮਤੀ ਮੁਕੇਰੀਆਂ ਤੇ ਸਾਬਕਾ ਸਰਪੰਚ ਧੌਲਾ ਖੇੜਾ ਦੀ ਦੋਨੋਂ ਗੁਰਦੇ ਫ਼ੇਲ੍ਹ ਹੋ ਜਾਣ ਕਾਰਨ ਐਸ ਕਾਰਟ ਹਸਪਤਾਲ ਅੰਮਿ੍ਤਸਰ ਵਿਚ ਮੌਤ ਹੋ ਗਈ | ਪਵਨ ਕੁਮਾਰ 45 ਕੁ ਸਾਲ ਦੇ ਸਨ | ਉਹ ਸਵਾਮੀ ਦੁਆਰਕਾ ਨਾਥ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅੰਗਹੀਣਾਂ ਲਈ ਸਹਾਇਤਾ ਕੈਂਪ 30 ਨੂੰ -ਐਡਵੋਕੇਟ ਸ਼ਰਮਾ

ਮੁਕੇਰੀਆਂ, 20 ਅਪ੍ਰੈਲ (ਰਾਮਗੜ੍ਹੀਆ)-ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਹਮੇਸ਼ਾ ਗ਼ਰੀਬ ਤੇ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਲਈ ਤਤਪਰ ਰਹਿੰਦੀ ਹੈ | ਇਸੇ ਕੜੀ ਤਹਿਤ ਪ੍ਰੀਸ਼ਦ ਵੱਲੋਂ ਅੰਗਹੀਣ ਵਿਅਕਤੀਆਂ ਲਈ ਬਣਾਉਟੀ ਅੰਗ ਤੇ ਸੁਣਨ ਵਾਲੀ ਮਸ਼ੀਨ ਤੇ ਟਰਾਈ ਸਾਈਕਲ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਵਾਲਾ ਨੌਜਵਾਨ ਕਾਬੂ

ਕੋਟ ਫਤੂਹੀ, 20 ਅਪ੍ਰੈਲ (ਅਟਵਾਲ)-ਪਿੰਡ ਕਟਾਰੀਆ ਦੀ ਪੁਲਿਸ ਚੌਕੀ ਵੱਲੋਂ ਇੱਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਵਾਲੇ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਨੱਥ ਪਾਉਣ ਲਈ ਕਮਰ ਕੱਸੀ- ਹਰੀਸ਼ ਆਨੰਦ

ਹੁਸ਼ਿਆਰਪੁਰ, 20 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਪੂਰੀ ਤਰਾਂ ਕਾਬੂ ਪਾਉਣ ਲਈ ਕਮਰ ਕੱਸ ਲਈ ਹੈ ਅਤੇ ਇਸ ਕੰਮ ਵਾਸਤੇ ਸਰਕਾਰ ਨੇ ਟਾਸਕ ਫੋਰਸ ਦਾ ਗਠਨ ਕੀਤਾ ਹੈ | ਪਿਛਲੇ ਚਾਰ ਹਫਤਿਆਂ ਦੌਰਾਨ ਨਸ਼ਿਆਂ ਵਿਰੁੱਧ 1300 ਕੇਸ ਦਰਜ ਕੀਤੇ ਗਏ ਹਨ ਅਤੇ ...

ਪੂਰੀ ਖ਼ਬਰ »

ਨੰਬਰਦਾਰ ਦੇਸ ਰਾਜ ਦਾ ਦਿਹਾਂਤ

ਭੱਦੀ, 20 ਅਪ੍ਰੈਲ (ਨਰੇਸ਼ ਧੌਲ)- ਨੰਬਰਦਾਰ ਦੇਸ ਰਾਜ (44 ਸਾਲ) ਪਿੰਡ ਟਕਾਰਲਾ ਜੋ ਪਿਛਲੇ ਕੁੱਝ ਦਿਨਾਂ ਤੋਂ ਸਿਹਤ ਖਰਾਬ ਹੋਣ ਕਾਰਨ ਲੁਧਿਆਣਾ ਦੇ ਨਾਮੀ ਹਸਪਤਾਲ ਵਿਖੇ ਦਾਖਲ ਸੀ | ਇਸ ਦੌਰਾਨ ਅਚਾਨਕ ਹੀ ਉਹ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਦੇਰ ਰਾਤ ਅਕਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 23 ਨੂੰ

ਗੜ੍ਹਸ਼ੰਕਰ, 20 ਅਪ੍ਰੈਲ (ਸੁਮੇਸ਼ ਬਾਲੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੜ੍ਹਸ਼ੰਕਰ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ 23 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX