ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  12 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 minute ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਅੰਮ੍ਰਿਤਸਰ

ਪਿੰਗਲਵਾੜਾ ਆ ਕੇ ਰੂਹਾਨੀ ਖੁਸ਼ੀ ਮਿਲੀ-ਹਰਜੀਤ ਸਿੰਘ ਸੱਜਣ

ਅੰਮਿ੍ਤਸਰ/ਮਾਨਾਂਵਾਲਾ, 20 ਅਪ੍ਰੈਲ (ਹਰਮਿੰਦਰ ਸਿੰਘ, ਗੁਰਦੀਪ ਸਿੰਘ ਨਾਗੀ)-ਸਿੱਖ ਕੌਮ ਦਾ ਪ੍ਰਚੰਮ ਵਿਦੇਸ਼ ਦੀ ਧਰਤੀ 'ਤੇ ਲਹਿਰਾਉਣ ਵਾਲੀ ਸਖਸ਼ੀਅਤ ਕੈਨੇਡਾ ਦੇ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

ਪਿੰਡ ਮੱਦੂਛਾਂਗਾ ਵਿਚ 5 ਏਕੜ ਕਣਕ ਸੜੀ

ਸੁਧਾਰ, 20 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਪਿੰਡ ਮੱਦੂਛਾਂਗਾ 'ਚ ਇਕ ਕਿਸਾਨ ਦੀ 5 ਏਕੜ ਕਣਕ ਸੜ ਕੇ ਸਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧ 'ਚ ਕਿਸਾਨ ਨਰਿੰਦਰਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੱਦੂਛਾਂਗਾ ਨੇ ਦੱਸਿਆ ਕਿ ਮੇਰੀ ਪੁੱਤਾਂ ਵਾਂਗ ...

ਪੂਰੀ ਖ਼ਬਰ »

ਖੁਦਕੁਸ਼ੀ ਨਹੀਂ, ਗਲਾ ਦਬਾ ਕੇ ਕੀਤੀ ਗਈ ਨੌਜਵਾਨ ਦੀ ਹੱਤਿਆ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਸਥਾਨਕ ਗੋਲਡਨ ਐਵੀਨਿਊ ਦੇ ਰਹਿਣ ਵਾਲੇ ਇਕ 23 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਚਰਚਿਤ ਮਾਮਲਾ ਉਸ ਵੇਲੇ ਨਵਾਂ ਮੋੜ ਲੈ ਗਿਆ ਜਦੋਂ ਕਿ ਪੋਸਟ ਮਾਰਟਮ ਰਿਪੋਰਟ 'ਚ ਮਾਹਿਰ ਡਾਕਟਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਅੰਮਿ੍ਤਸਰ, 20 ਅਪ੍ਰੈਲ (ਹਰਮਿੰਦਰ ਸਿੰਘ)-ਸਥਾਨਕ ਹਵਾਈ ਅੱਡਾ ਮਾਰਗ 'ਤੇ ਟਰੱਕ ਦੀ ਲਪੇਟ 'ਚ ਆਉਣ ਕਰਕੇ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਚੌਾਕੀ ਗੁਮਟਾਲਾ ਦੇ ਇੰਚਾਰਜ ਸ: ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਪੁੱਤਰ ਸਵਿੰਦਰ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਰੇਲ ਕਾਰਗੋ ਦੇ ਕਸਟਮ ਦਫ਼ਤਰ 'ਚ ਲੱਗੀ ਅੱਗ-ਰਿਕਾਰਡ ਤੇ ਕੰਪਿਊਟਰ ਹੋਏ ਸੁਆਹ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਰੇਲ ਕਾਰਗੋ ਵਿਚਲੇ ਕਸਟਮ ਦਫ਼ਤਰ 'ਚ ਅੱਜ ਸਵੇਰੇ ਅੱਗ ਲੱਗਣ ਨਾਲ ਦਫ਼ਤਰ 'ਚ ਪਏ ਜ਼ਰੂਰੀ ਦਸਤਾਵੇਜ਼ਾਂ ਅਤੇ ਰਿਕਾਰਡ ਸਹਿਤ ਕੰਪਿਊਟਰਾਂ ਨੂੰ ਵੱਡਾ ਨੁਕਸਾਨ ਪਹੁੰਚਿਆ | ਅੱਗ ਲੱਗਣ ਦਾ ...

ਪੂਰੀ ਖ਼ਬਰ »

ਸਿਆਸੀ ਰੰਜਿਸ਼ ਦੇ ਚੱਲਦਿਆਂ ਪਿੰਡ ਜੰਡ 'ਚ ਗੋਲੀ ਚੱਲੀ-ਦੋ ਜ਼ਖਮੀ

ਮਾਨਾਂਵਾਲਾ, 20 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਜੰਡ 'ਚ ਪੁਰਾਣੀ ਸਿਆਸੀ ਰੰਜਿਸ਼ ਦੇ ਚੱਲਦਿਆਂ ਅਕਾਲੀ ਧੜੇ ਵੱਲੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਕੁਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਗੋਲੀ ਚਲਾਈ, ਜਿਸ ਦੌਰਾਨ ਦੋ ਵਿਅਕਤੀ ...

ਪੂਰੀ ਖ਼ਬਰ »

ਖਸਤਾ ਹਾਲਤ ਟੈਂਕੀ ਤੇ ਸਹੂਲਤਾਂ ਤੋਂ ਸੱਖਣੇ ਪਾਰਕ ਵਿਕਾਸ ਕਾਰਜਾਂ ਨੂੰ ਲਗਾ ਰਹੇ ਹਨ ਗ੍ਰਹਿਣ

ਅੰਮਿ੍ਤਸਰ /ਛੇਹਰਟਾ, 20 ਅਪ੍ਰੈਲ (ਹਰਮਿੰਦਰ ਸਿੰਘ/ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਅਧੀਨ ਆਉਂਦੀ ਵਾਰਡ ਨੰਬਰ 2 ਜਿਸ 'ਚ ਜਿੱਥੇ ਕਈ ਵਿਕਾਸਸ਼ੀਲ ਕਲੋਨੀਆ ਪੈਂਦੀਆ ਹਨ, ਉਥੇ ਕੁਝ ਪੱਛੜੇ ਇਲਾਕੇ ਵੀ ਇਸ ਵਾਰਡ ਦੇ ਘੇਰੇ ਵਿੱਚ ਆਉਂਦੇ ਹਨ | ਇਸ ਵਾਰਡ ਤੋਂ ਅਕਾਲੀ ਦਲ ...

ਪੂਰੀ ਖ਼ਬਰ »

ਧਾਗਾ ਫੈਕਟਰੀ ਨੂੰ ਅੱਗ-ਲੱਖਾਂ ਦਾ ਨੁਕਸਾਨ

ਮਾਨਾਂਵਾਲਾ, 20 ਅਪ੍ਰੈਲ (ਗੁਰਦੀਪ ਸਿਾੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ ਤੇ ਮਾਨਾਂਵਾਲਾ ਵਿਖੇ ਇਕ ਧਾਗਾ ਫੈਕਟਰੀ ਨੂੰ ਅੱਗ ਲੱਗਣ ਦੀ ਸੂਚਨਾ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹਿਮਾਲਿਆ ਸਿਜਪਨਿਗ ਮਿਲ ਜਿਥੇ ਰਾਤ ਦੀ ਸ਼ਿਫਟ ਦੇ ...

ਪੂਰੀ ਖ਼ਬਰ »

ਕੈਪਟਨ ਦੇ ਰਾਜ ਮੌਕੇ ਕਿਸਾਨਾਂ ਮਜ਼ਦੂਰਾਂ ਨੂੰ ਰੁਲਣਾ ਨਹੀਂ ਪਵੇਗਾ-ਹਰਪ੍ਰਤਾਪ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਅਵਾਣ ਵਿਖੇ ਰਣਜੀਤ ਸਿੰਘ, ਨਿਰਮਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਜਿੱਤ ਦੀ ਖੁਸ਼ੀ ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਇੱਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਜਨ-ਚੇਤਨਾ ਰੈਲੀ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਵਿਭਾਗ ਦੇ ਬਲਾਕ ਅੰਮਿ੍ਤਸਰ-6 ਅਧੀਨ ਸੈਂਟਰ ਭਗਤਾਂ ਵਾਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਨ ਚੇਤਾਨਾਂ ਰੈਲੀ ਕਰਵਾਈ ਗਈ ਜਿਸ ਨੂੰ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸਕੱਤਰੀ ਬਾਗ਼ : ਨਾ ਇਤਿਹਾਸ ਬਚਿਆ, ਨਾ ਸਲਾਮਤ ਰਹੀ ਸ਼ਾਨ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਚਾਟੀਵਿੰਡ ਦਰਵਾਜ਼ੇ ਦੇ ਬਾਹਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਦੇ ਬਿਲਕੁਲ ਨਾਲ ਮੌਜੂਦ ਸ਼ਹਿਰ ਦਾ ਇਤਿਹਾਸਕ ਸਕੱਤਰੀ ਬਾਗ਼ ਮੌਜੂਦਾ ਸਮੇਂ ਆਪਣੇ ਇਤਿਹਾਸ ਅਤੇ ਸ਼ਾਨ ਤੋਂ ਪੂਰੀ ਤਰ੍ਹਾਂ ਮਹਿਰੂਮ ਹੋ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਵਿਸ਼ਵ ਹੈਰੀਟੇਜ ਦਿਵਸ ਮਨਾਇਆ

ਅੰਮਿ੍ਤਸਰ, 20 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਵਿਸ਼ਵ ਹੈਰੀਟੇਜ ਦਿਵਸ ਮਨਾਇਆ ਗਿਆ | ਇਸ ਦੌਰਾਨ +2ਵੀ ਜਮਾਤ ਦੇ ਵਿਦਿਆਰਥਣ ਸੁਖਦੀਪ ਕੌਰ ਨੇ ਬੱਚਿਆਂ ਨੂੰ ਵਿਸ਼ਵ ਦੀ ਵਿਰਾਸਤ ਸੰਭਾਲਣ ...

ਪੂਰੀ ਖ਼ਬਰ »

ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਗੁਰਮਤਿ ਕਾਲਜ ਫਤਿਹਗੜ੍ਹ ਸਭਰਾ ਵਿਖੇ ਦਾਖਲਾ ਟੈਸਟ 29 ਨੂੰ

ਬੰਡਾਲਾ, 20 ਅਪ੍ਰੈਲ (ਅਮਰਪਾਲ ਸਿੰਘ ਬੱਬੂ)- ਬਾਬਾ ਸ਼ਿੰਦਰ ਸਿੰਘ ਕਾਰ ਸੇਵਾ ਫਤਿਹਗੜ੍ਹ ਸਭਰਾ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ਼ਹੀਦ ਸ: ਸ਼ਾਮ ਸਿੰਘ ਅਟਾਰੀ ਗੁਰਮਤਿ ਕਾਲਜ ਫਤਿਹਗੜ੍ਹ ਸਭਰਾ ਵਿਖੇ ਮੁਫ਼ਤ 3 ਸਾਲਾ ਗੁਰਮਤਿ ਡਿਪਲੋਮਾ ਦੇ ਨਾਲ-ਨਾਲ ਬੀ. ਏ. (ਧਰਮ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਲੋਪੋਕੇ 'ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਲੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ. ਐਮ. ਓ. ਡਾ: ਸੰਜੇ ਕਪੂਰ ਦੀ ਅਗਵਾਈ 'ਚ ਕਮਿਊਨਟੀ ਹੈਲਥ ਸੈਂਟਰ ਲੋਪੋਕੇ ਵਿਖੇ ਬਲਾਕ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ | ਜਿਸ 'ਚ ਸਮੂਹ ਸਟਾਫ, ...

ਪੂਰੀ ਖ਼ਬਰ »

22 ਨੂੰ ਜਲੰਧਰ ਦੇ ਦੇਸ਼ ਭਗਤ ਹਾਲ 'ਚ ਹੋਵੇਗਾ ਸੈਮੀਨਾਰ

ਅੰਮਿ੍ਤਸਰ, 20 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਧਰਮ ਨਿਰਪੱਖਤਾ, ਜਮਹੂਰੀਅਤ ਅਤੇ ਹਕੀਕੀ ਰਾਸ਼ਟਰਵਾਦ ਦੀ ਰਾਖੀ ਲਈ 22 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਇੱਕ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ

ਗੱਗੋਮਾਹਲ, 20 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਐਲੀਮੈਂਟਰੀ ਟੀਚਰਜ ਯੂਨੀਅਨ ਦੀ ਪਿੰਡ ਗੱਗੋਮਾਹਲ ਵਿਖੇ ਯੂਨੀਅਨ ਦੀ ਭਰਵੀਂ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਧੀਰ ਢੰਡ ਨੇ ਦੱਸਿਆ ਕਿ ਅੱਜ ਬਲਾਕ ਅਜਨਾਲਾ ਦੇ ਬਹੁਗਿਣਤੀ ਈ. ਟੀ. ਟੀ. ਅਧਿਆਪਕਾਂ ਦੀ ...

ਪੂਰੀ ਖ਼ਬਰ »

ਨਿਸ਼ਕਾਮ ਸੇਵਕ ਜਥਾ ਵੱਲੋਂ ਪਿ੍ੰ: ਚਰਨ ਸਿੰਘ ਭੋਰਸ਼ੀ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਵਿਖੇ ਨਿਸ਼ਕਾਮ ਸੇਵਕ ਜਥੇ ਵੱਲੋਂ ਪ੍ਰਸਿੱਧ ਲਿਖਾਰੀ ਪਿ੍ੰ: ਚਰਨ ਸਿੰਘ ਭੋਰਸ਼ੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰ: ਚਰਨ ਸਿੰਘ ਨੇ ਜਿਨ੍ਹਾਂ ਨੇ ਅਨੇਕਾਂ ਧਾਰਮਿਕ ਜੀਵਨ ...

ਪੂਰੀ ਖ਼ਬਰ »

ਪੁਲਿਸ ਵੱਲੋਂ ਪਰਚਾ ਕੱਟਣ ਉਪਰੰਤ ਵਿਸ਼ਵ ਸੂਫ਼ੀ ਸੰਤ ਸਮਾਜ ਨੇ ਮਾਮਲਾ ਲਿਆ ਆਪਣੇ ਹੱਥ 'ਚ

ਅਟਾਰੀ, 20 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਪੁਲਿਸ ਥਾਣਾ ਘਰਿੰਡਾ ਵੱਲੋਂ ਸਰਹੱਦੀ ਪਿੰਡ ਰਾਜਾਤਾਲ ਸਥਿਤ ਮੁਗਲਕਾਲ ਵੇਲੇ ਦੀ ਦਰਗਾਹ ਤੇ ਪਿੰਡ ਦੇ ਕਾਂਗਰਸੀ ਆਗੂ ਅਤੇ ਉਸ ਦੇ ਪਰਿਵਾਰ 'ਤੇ ਕਬਜ਼ਾ ਕਰਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਰਚਾ ਦਰਜ਼ ਕਰ ਲ਼ਿਆ ਗਿਆ, ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਵਿਸ਼ਵੀਕਰਨ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ

ਅੰਮਿ੍ਤਸਰ, 20 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ਵਿਸ਼ਵੀਕਰਨ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋ. ਇਕਬਾਲ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੱਤਾ | ...

ਪੂਰੀ ਖ਼ਬਰ »

ਖ਼ਾਲਸਾ ਯੂਨੀਵਰਸਿਟੀ ਨਿੱਜੀ ਸਾਜ਼ਿਸ਼ ਦਾ ਸ਼ਿਕਾਰ ਬਣੀ-ਸੱਤਿਆਜੀਤ ਸਿੰਘ ਮਜੀਠੀਆ

ਅੰਮਿ੍ਤਸਰ, 20 ਅਪ੍ਰੈਲ (ਸਟਾਫ ਰਿਪੋਰਟਰ)¸ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਖ਼ਾਲਸਾ ਯੂਨੀਵਰਸਿਟੀ ਸਬੰਧੀ ਐਕਟ ਰੱਦ ਕੀਤੇ ਜਾਣ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਧਾਨ ਅਤੇ 'ਵਰਸਿਟੀ ਦੇ ਚਾਂਸਲਰ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਚਿੰਤਾ ਜ਼ਾਹਿਰ ...

ਪੂਰੀ ਖ਼ਬਰ »

ਪੰਜਾਬ ਦੇ 56 ਤੇ ਹਰਿਆਣਾ ਦੇ 60 ਜੱਜ ਬਦਲੇ

ਚੰਡੀਗੜ੍ਹ, 20 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸਜੇ ਵਜੀਫਦਾਰ ਨੇ ਇੱਥੇ ਵੀਰਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ 'ਚ 56 ਤੇ ਹਰਿਆਣਾ 'ਚ 60 ਜੱਜਾਂ ਦੀਆਂ ਬਦਲੀਆਂ ਕੀਤੀਆਂ ਹਨ | ਪੰਜਾਬ 'ਚ ਛੇ ਸੈਸ਼ਨ ਜੱਜ ਤੇ 50 ਵਧੀਕ ਸੈਸ਼ਨ ...

ਪੂਰੀ ਖ਼ਬਰ »

ਲੁੱਟ ਦੀ ਨੀਅਤ ਨਾਲ ਦੋ ਨੌਜਵਾਨਾਂ 'ਤੇੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਚੱਬਾ, 20 ਅਪ੍ਰੈਲ (ਜੱਸਾ ਅਨਜਾਣ)-ਬੀਤੀ ਰਾਤ ਪਿੰਡ ਗੁਰੂਵਾਲੀ ਤੋਂ ਕੰਮਕਾਰ ਕਰਕੇ ਆਪਣੇ ਪਿੰਡ ਚਾਟੀਵਿੰਡ ਨੂੰ ਆ ਰਹੇ ਦੋ ਨੌਜਵਾਨਾਂ ਤੇ ਕੁੱਝ ਹਮਲਾਵਰਾਂ ਨੇ ਲੁੱਟ ਦੀ ਨੀਅਤ ਨਾਲ ਉਨ੍ਹਾਂ ਦਾ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਗੰਭੀਰ ਰੂਪ ...

ਪੂਰੀ ਖ਼ਬਰ »

ਦਸ਼ਮੇਸ਼ ਨਗਰ ਹਾਦਸੇ 'ਚ ਮਾਰੇ ਗਏ 4 ਵਿਦਿਆਰਥੀਆਂ ਨਮਿਤ ਭੋਗ ਅੱਜ

ਜੰਡਿਆਲਾ ਗੁਰੂ, 20 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨੀਂ ਤੇਜ਼ ਰਫ਼ਤਾਰ ਬੋਲੈਰੋ ਗੱਡੀ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਦਸ਼ਮੇਸ਼ ਨਗਰ ਵਿਖੇ ਹਾਦਸਾ ਕਰਨ ਕਾਰਨ 4 ਮਾਸੂਮ ਬੱਚਿਆਂ ਅਤੇ ਦੋ ਵਿਅਕਤੀਆਂ ਸਮੇਤ 6 ਮੌਤਾਂ ਹੋ ਗਈਆਂ ਸਨ, ਵਿਚੋਂ ਉਪਰੋਕਤ 4 ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਤੇ ਸੈਨਿਕ ਵਿਧਵਾਵਾਂ ਦੇ ਬੱਚਿਆਂ ਦੇ ਸਕਾਲਰਸ਼ਿਪ ਫਾਰਮ ਭਰਨੇ ਸ਼ੁਰੂ-ਕਰਨਲ ਚਾਹਲ

ਅੰਮਿ੍ਤਸਰ , 20 ਅਪ੍ਰੈਲ (ਰੇਸ਼ਮ ਸਿੰਘ) -ਕੇਂਦਰੀ ਸੈਨਿਕ ਬੋਰਡ ਸਾਬਕਾ ਸੈਨਿਕਾਂ ਤੇ ਸੈਨਿਕ ਵਿਧਵਾਵਾਂ ਨੂੰ ਉਨ੍ਹਾਂ ਦੇ ਬੱਚਿਆਂ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਤਹਿਤ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਸਮੇਂ ਸਿਰ ...

ਪੂਰੀ ਖ਼ਬਰ »

ਵਿਅਕਤੀ 2 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ

ਛੇਹਰਟਾ, 20 ਅਪ੍ਰੈਲ (ਪ. ਪ.) ¸ਪੁਲਿਸ ਚੌਾਕੀ ਕਬੀਰ ਪਾਰਕ ਦੇ ਇੰਨਚਾਰਜ ਏਐਸ਼ਆਈ ਗੁਰਜਿੰਦਰ ਸਿੰਘ ਨੇ ਦੱਸਿਆਂ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਾੀਵਰਸਿਟੀ ਦੇ ਸਾਹਮਣੇ ਕਬੀਰ ਪਾਰਕ ਮਾਰਕੀਟ ਵਿਖੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਸ਼ੱਕ ਪੈਣ 'ਤੇ ਇਕ ਵਿਅਕਤੀ ...

ਪੂਰੀ ਖ਼ਬਰ »

ਗੁ: ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ

ਬਾਬਾ ਬਕਾਲਾ ਸਾਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਗੁ: ਛੇਵੀਂ ਪਾਤਸ਼ਾਹੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਾਧ ...

ਪੂਰੀ ਖ਼ਬਰ »

ਨਾੜ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਅਨਾਊਸਮੈਂਟ ਕਰਵਾਈ

ਚੇਤਨਪੁਰਾ, 20 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਸਥਾਨਕ ਨਗਰ ਚੇਤਨਪੁਰਾ ਅਤੇ ਆਸ-ਪਾਸ ਦੇ ਪਿੰਡਾਂ ਸੰਤੂਨੰਗਲ, ਕੰਦੋਵਾਲੀ, ਮੱਝੁਪੁਰਾ ਸੰਗਤਪੁਰਾ, ਝੰਡੇਰ, ਮਾਛੀਨੰਗਲ, ਲਸ਼ਕਰੀਨੰਗਲ ਆਦਿ ਪਿੰਡਾਂ ਵਿਚ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਖੇਤੀਬਾੜੀ ...

ਪੂਰੀ ਖ਼ਬਰ »

ਹਵਾਈ ਫੌਜ ਵਿਚ ਭਰਤੀ ਰੈਲੀ ਦੇ ਪ੍ਰਬੰਧ ਮੁਕੰਮਲ-ਡੀ. ਸੀ.

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)-ਕਾਫੀ ਲੰਮੇ ਸਮੇਂ ਬਾਅਦ ਭਾਰਤੀ ਫੌਜ ਲਈ ਅੰਮਿ੍ਤਸਰ 'ਚ ਹੋ ਰਹੀ ਭਰਤੀ ਰੈਲੀ ਸਬੰਧੀ ਹਵਾਈ ਫੌਜ ਅਧਿਕਾਰੀਆਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡੀ.ਸੀ. ਸ: ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 5 ...

ਪੂਰੀ ਖ਼ਬਰ »

ਗਰਮ ਦਲੀਆਂ ਵੱਲੋਂ ਨਾਅਰੇਬਾਜ਼ੀ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਵੱਲੋਂ ਰੱਖਿਆ ਮੰਤਰੀ ਦੇ ਸਵਾਗਤ ਤੇ ਸਨਮਾਨ ਕਰਨ ਮੌਕੇ ਕੁਝ ਗਰਮ ਦਲੀਆਂ ਵੱਲੋਂ ਖਾਲਿਸਤਾਨ ਤੇ ਸੰਤ ਭਿੰਡਰਾਂਵਾਲਾ ਦੇ ਹੱਕ 'ਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ | ਸ: ਹਰਜੀਤ ਸਿੰਘ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਨੇ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਐਲਾਨਿਆ

ਅੰਮਿ੍ਤਸਰ, 20 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਧਾਰਮਿਕ ਵਿਦਿਆ ਦੇਣ ਲਈ ਸਕੂਲਾਂ-ਕਾਲਜਾਂ 'ਚ ਲਈ ਜਾਂਦੀ 'ਧਾਰਮਿਕ ਪ੍ਰੀਖਿਆ 2016' ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ...

ਪੂਰੀ ਖ਼ਬਰ »

ਭਾਰਤ-ਪਾਕਿ ਸਰਹੱਦ 'ਤੇ 'ਜੈ ਜਵਾਨ ਜੈ ਕਿਸਾਨ' ਦਾ ਨਾਅਰਾ ਹੋ ਰਿਹਾ ਹੈ ਸਾਕਾਰ

ਅਟਾਰੀ, 20 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿ ਸਰਹੱਦ 'ਤੇ ਐਨ ਉਪਰ ਪੈਂਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ 'ਤੇ ਕਣਕ ਦੀ ਫ਼ਸਲ ਨੂੰ ਕੱਟਣ ਲਈ ਰਾਤ-ਦਿਨ ਇਕ ਕੀਤੀ ਜਾ ਰਹੀ ਹੈ | ਫ਼ਸਲ ਨੂੰ ਸਾਂਭਣ 'ਚ ਬੀ. ਐਸ. ਐਫ਼. ਦੇ ਜਵਾਨ ...

ਪੂਰੀ ਖ਼ਬਰ »

25 ਬੋਤਲਾਂ ਦੇਸੀ ਲਾਹਣ ਸਮੇਤ ਇਕ ਕਾਬੂ

ਲੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵੱਲੋਂ ਨਸ਼ਿਆ ਵਿਰੁੱਧ ਛੇੜੀ ਗਈ ਮੁਹਿੰਮ ਨੂੰ ਉਦੋ ਸਫਲਤਾ ਮਿਲੀ ਜਦੋਂ ਏ.ਐਸ ਆਈ ਮੇਜਰ ਸਿੰਘ, ਏ,ਐਸ.ਆਈ ਲਖਵਿੰਦਰ ਸਿੰਘ ਗਸ਼ਤ ਕਰ ਰਹੇ ਪੁਲਿਸ ਪਾਰਟੀ ਵੱਲੋਂ ਪਿੰਡ ਨੂਰਪੁਰ ਦੀ ਡਰੈਨ ਉਪਰ ਇਕ ...

ਪੂਰੀ ਖ਼ਬਰ »

ਤਨਖਾਹ 'ਚ ਕਟੌਤੀ ਕਾਰਨ ਪਨਸਬ ਵਰਕਰਾਂ ਵੱਲੋਂ ਹੜਤਾਲ

ਅੰਮਿ੍ਤਸਰ, 20 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਤਨਖਾਹ 'ਚ ਕਟੌਤੀ ਤੋਂ ਨਰਾਜ਼ ਪਨਬਸ ਵਰਕਰਾਂ ਨੇ ਅੱਜ ਅੰਮਿ੍ਤਸਰ-1 ਦੇ ਡਿਪੂ 'ਚ ਅੱਜ ਹੜਤਾਲ ਕੀਤੀ ਅਤੇ ਸਾਰਾ ਦਿਨ ਕੋਈ ਵੀ ਬੱਸ ਨਹੀਂ ਚੱਲਣ ਦਿੱਤੀ | ਪੰਜਾਬ ਰੋਡਵੇਜ਼ ਪਨਬਸ-ਰੋਡਵੇਜ਼ ਠਕਾ ਵਰਕਰਜ਼ ਯੂਨੀਅਨ ਅੰਮਿ੍ਤਸਰ ਡਿਪੂ-1 ਦੇ ਪ੍ਰਧਾਨ ਤੇਜਿੰਦਰ ਸਿੰਘ, ਸਕੱਤਰ ਸੁਖਚੈਨ ਸਿੰਘ ਦਾ ਕਹਿਣਾ ਹੈ ਕਿ ਸੜਕ ਹਾਦਸਿਆਂ ਦਾ ਭੁਗਤਾਨ ਪੰਜਾਬ ਸਰਕਾਰ ਕੋਲੋਂ ਵਸੂਲਣ ਦੀ ਬਜਾਏ ਉਸਦਾ ਭਾਰ ਪਨਬਸ ਵਰਕਰਾਂ ਉਤੇ ਪਾ ਦਿੱਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀ ਤਨਖਾਹ ਕੱਟ ਲਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੁਲਾਜ਼ਮਾਂ ਨੂੰ 'ਬਰਾਬਰ ਕੰਮ-ਬਰਾਬਰ ਤਨਖਾਹ' ਨਾ ਦੇ ਕੇ ਉਨ੍ਹਾਂ ਨਾਲ ਧੱਕਾ ਕੀਤਾ ਜਾਂਦਾ ਹੈ ਅਤੇ ਦੂਸਰੇ ਪਾਸੇ ਐਮ. ਏ. ਸੀ. ਟੀ. ਕੇਸਾਂ ਦੇ ਮੁਆਵਜ਼ਿਆਂ ਦਾ ਭਾਰ ਵੀ ਉਨ੍ਹਾਂ ਉਤੇ ਹੀ ਪਾ ਦਿੱਤਾ ਜਾਂਦਾ ਹੈ | ਇਸ ਮੌਕੇ ਜਦ ਅੰਮਿ੍ਤਸਰ ਡਿਪੂ-1 ਦੇ ਜੀ. ਐਮ. ਹਰਜਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਾਰੇ ਮੁਲਾਜ਼ਮ ਠੇਕੇਦਾਰ ਦੇ ਅਧੀਨ ਕੰਮ ਕਰਦੇ ਹਨ | ਤਨਖਾਹ ਕੱਟਣ ਦੇ ਮਾਮਲੇ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਾਜ਼ਰੀ ਦੇ ਅਨੁਸਾਰ ਪੈਸਿਆਂ ਦੀ ਲਿਸਟ ਤਿਆਰ ਕਰ ਠੇਕੇਦਾਰ ਨੂੰ ਭੇਜੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਸੜਕ ਹਾਦਸਿਆਂ ਦੇ ਮੁਆਵਜ਼ਿਆਂ ਦੀ ਭਰਪਾਈ ਠੇਕੇਦਾਰ ਇਨਾਂ ਮੁਲਾਜ਼ਮਾਂ ਦੀ ਤਨਖਾਹ 'ਚੋਂ ਕਟਦੇ ਹੋਣ | ਇਸ ਮੌਕੇ ਪਨਬਸ ਵਰਕਰਾਂ ਨੇ ਕੋਈ ਵੀ ਬੱਸ ਨੂੰ ਡਿਪੂ ਤੋਂ ਬਾਹਰ ਨਹੀਂ ਜਾਣ ਦਿੱਤਾ | ਇਸ ਮੌਕੇ ਸਵਿੰਦਰ ਸਿੰਘ, ਗੁਰਸਾਹਿਬ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਯੋਗਰਾਜ਼ ਸਿੰਘ, ਬਲਜਿੰਦਰ ਸਿੰਘ, ਯੁਵਰਾਜ਼ ਸਿੰਘ, ਸਤਨਾਮ ਸਿੰਘ, ਭੁਪਿੰਦਰ ਸਿੰਘ, ਜਤਿੰਦਰ ਸਿੰਘ, ਬਲਜੀਤ ਸਿੰਘ ਆਦਿ ਮੌਜ਼ੂਦ ਸਨ |


ਖ਼ਬਰ ਸ਼ੇਅਰ ਕਰੋ

ਚੀਫ਼ ਖ਼ਾਲਸਾ ਦੀਵਾਨ ਨੇ ਕੈਨੇਡਾ 'ਚ ਹੋਣ ਵਾਲੀ ਸਿੱਖ ਵਿੱਦਿਅਕ ਕਾਨਫਰੰਸ ਲਈ ਰੱਖਿਆ ਮੰਤਰੀ ਸੱਜਣ ਨੂੰ ਦਿੱਤਾ ਸੱਦਾ ਪੱਤਰ

ਅੰਮਿ੍ਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)-ਕੈਨੇਡੀਅਨ ਰੱਖਿਆ ਮੰਤਰੀ ਸ: ਹਰਜੀਤ ਸਿੰਘ ਸੱਜਣ ਦੀ ਅੰਮਿ੍ਤਸਰ ਫੇਰੀ ਸਮੇਂ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਦੀ ਮੈਨੇਜਮੈਂਟ ਵੱਲੋਂ 2018 'ਚ ਕੈਨੇਡਾ ਦੀ ਧਰਤੀ 'ਤੇ ਕਰਵਾਈ ਜਾ ਰਹੀ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ...

ਪੂਰੀ ਖ਼ਬਰ »

ਪੋਲੀਟੈਕਨੀਕਲ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਦੀ ਨਵੀਂ ਟੀਮ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 20 ਅਪ੍ਰੈਲ (ਵਿ:ਪ੍ਰ)-ਪੰਜਾਬ ਪੋਲਟੈਕਨੀਕਲ ਵਰਕਸ਼ਾਪ ਸਟਾਫ਼ ਐਸੋਸੀਏਸ਼ਨ ਦੀ ਮੀਟਿੰਗ ਚੇਅਰਮੈਨ ਸ: ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ 'ਚ ਹੋਈ | ਜਿਸ 'ਚ ਸੂਬਾਈ ਪ੍ਰਧਾਨ ਤੇਜਪ੍ਰਤਾਪ ਸਿੰਘ ਕਾਹਲੋਂ, ਉਪ ਚੇਅਰਮੈਨ ਜਸਵੀਰ ਸਿੰਘ ਲੁਧਿਆਣਾ, ਜਨਰਲ ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਪ੍ਰਧਾਨ ਤਰਸਿੱਕਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਤਰਸਿੱਕਾ, 20 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਅੱਜ ਕਿਸਾਨਾਂ ਦੇ ਚਿਹਰਿਆਂ 'ਤੇ ਉਸ ਵੇਲੇ ਰੌਣਕ ਆ ਗਈ, ਜਦ ਸ਼ਿਵਰਾਜ ਸਿੰਘ ਪ੍ਰਧਾਨ ਬਲਾਕ ਕਾਂਗਰਸ ਤਰਸਿੱਕਾ ਨੇ ਦਾਣਾ ਮੰਡੀ ਤਰਸਿੱਕਾ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੰਡੀ 'ਚ ਕਿਸਾਨਾਂ ...

ਪੂਰੀ ਖ਼ਬਰ »

ਸਾਉਣੀ ਫ਼ਸਲ ਦੀ ਸਾਂਭ-ਸੰਭਾਲ ਤੇ ਨਾੜ ਨੂੰ ਅੱਗ ਲਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਜੇਠੂਵਾਲ, 20 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਨਿਰਦੇਸ਼ਾ ਤਹਿਤ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਸਿੰਘ ਮੋਮੀ ਦੀ ਰਹਿਨੁਮਾਈ ਹੇਠ ਬਲਾਕ ਪੱਧਰੀ ਪਿੰਡ ਮੈਹਣੀਆ ਕੁਹਾਰਾ ਵਿਖੇ ਖੇਤੀਬਾੜੀ ਮਹਿਕਮੇ ਵੱਲੋਂ ਸਾਉਣੀ ਦੀਆਂ ਫਸਲਾਂ ਦੀ ਸਾਂਭ-ਸੰਭਾਲ ਤੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਮੁਫ਼ਤ ਉਪਕਰਨ ਵੰਡੇ

ਬਾਬਾ ਬਕਾਲਾ ਸਹਿਬ, 20 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਦਫ਼ਤਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਅਲਿਮਕੋ ਸੰਸਥਾ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਵੱਖ-ਵੱਖ 'ਹੈਲਪਿੰਗ ਏਡ' ...

ਪੂਰੀ ਖ਼ਬਰ »

ਸਿੱਖਿਆ ਅਫਸਰ ਵੱਲੋਂ ਲੋਪੋਕੇ ਸਕੂਲ ਦਾ ਨਿਰੀਖਣ

ਲੋਪੋਕੇ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਪੋਕੇ ਵਿਖੇ ਅੱਜ ਮੰਡਲ ਸਿੱਖਿਆ ਅਫਸਰ ਜਲੰਧਰ ਵੱਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਿ੍ੰਸੀਪਲ ਬਲਰਾਜ ਸਿੰਘ ਢਿੱਲੋਂ ਅਤੇ ਸਮੂਹ ਸਟਾਫ ਵੱਲੋਂ ਸਕੂਲ ਦੇ ਪੱਧਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX