ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਜੇਠ ਸੰਮਤ 549
ਵਿਚਾਰ ਪ੍ਰਵਾਹ: ਹਰੇਕ ਦੇਸ਼ ਇਕ ਚੰਗੇ ਗੁਆਂਢੀ ਦੀ ਉਮੀਦ ਰੱਖਦਾ ਹੈ। -ਥਾਮਸ ਜੈਫਰਸਨ

ਤਰਨਤਾਰਨ

ਜ਼ਿਲ੍ਹਾ ਭੱਠਾ ਐਸੋਸੀਏਸ਼ਨ ਵੱਲੋਂ 31 ਤੋਂ ਪਥੇਰ ਬੰਦ ਕਰਨ ਦਾ ਐਲਾਨ

ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਭੱਠਾ ਉਦਯੋਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਤਰਨ ਤਾਰਨ ਬਰਿੱਕ ਕਿਲਨ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸਥਾਨਕ ਸੈਵਨ ਸਟਾਰ ਰੈਸਟੋਰੈਂਟ ਵਿਖੇ ਬੁਲਾਈ ਗਈ। ਇਸ ਮੌਕੇ ਜ਼ਿਲ੍ਹੇ ਦੇ ਕੋਨੇ-ਕੋਨੇ ਤੋਂ ਪੁੱਜੇ ਭੱਠਾ ਮਾਲਕਾਂ ਨੇ ਸ਼ਮੂਲੀਅਤ ਕੀਤੀ, ਤੇ ਭੱਠਾ ਉਦਯੋਗ ਨੂੰ ਇਸ ਮੰਦੀ ਦੇ ਸੰਕਟ 'ਚੋਂ ਨਜਿੱਠਣ ਲਈ ਆਪੋ-ਆਪਣੇ ਸੁਝਾਅ ਦਿੱਤੇ। ਇਸ ਮੌਕੇ ਐਸੋਸੀਏਸ਼ਨ ਦੀ ਪਹਿਲੀ ਜ਼ਿਲ੍ਹਾ ਬਾਡੀ ਭੰਗ ਕਰਕੇ ਨਵੇਂ ਅਹੁਦੇਦਾਰਾਂ ਨੂੰ ਸੇਵਾ ਦਾ ਮੌਕਾ ਦਿੱਤੇ ਜਾਣ ਦੀ ਕੀਤੀ ਗਈ ਪੇਸ਼ਕਸ਼ ਪ੍ਰਤੀ ਸਾਰਿਆਂ ਦੀ ਸਹਿਮਤੀ ਨਾਲ ਐਸੋਸੀਏਸ਼ਨ ਦੇ ਪਹਿਲੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਢੋਟੀਆਂ ਤੇ ਹੋਰ ਪਹਿਲੇ ਅਹੁਦੇਦਾਰਾਂ ਨੂੰ ਹੀ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਵਾਗਡੋਰ ਸੌਂਪ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਢੋਟੀਆਂ ਨੇ ਸਮੂਹ ਭੱਠਾ ਐਸੋਸੀਏਸ਼ਨ ਵੱਲੋਂ ਪਹਿਲੀ ਬਾਡੀ ਨੂੰ ਫਿਰ ਦਿੱਤੀ ਸੇਵਾ ਦੀ ਜ਼ਿੰਮੇਵਾਰੀ ਪ੍ਰਤੀ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਤੋਂ ਰੇਤ ਬੱਜਰੀ ਦੀਆਂ ਕੀਮਤਾਂ 'ਚ ਵਾਧੇ ਤੇ ਕਿੱਲਤ ਦੇ ਕਾਰਨ ਉਸਾਰੀ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ, ਜਿਸ ਦਾ ਸਿੱਧਾ ਅਸਰ ਭੱਠਾ ਉਦਯੋਗ 'ਤੇ ਪੈਣ ਨਾਲ ਇੱਟ ਦੀ ਖ਼ਰੀਦ ਨਾਮਾਤਰ ਹੋ ਜਾਣ ਦੀ ਸੂਰਤ 'ਚ ਤੇ ਸਰਕਾਰਾਂ ਦੀ ਬੇਰੁਖੀ ਕਾਰਨ ਭੱਠਾ ਉਦਯੋਗ ਲਗਾਤਾਰ ਘਾਟੇ ਦੀ ਘੁੰਮਣਘੇਰੀ 'ਚ ਘਿਰਦਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਜ਼ਿਲ੍ਹਾ ਭੱਠਾ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਕਿ 31 ਮਈ 2017 ਤੋਂ ਪਥੇਰ ਦਾ ਕੰਮ ਬਿਲਕੁਲ ਬੰਦ ਕਰ ਦਿੱਤਾ ਜਾਵੇਗਾ, ਤੇ ਨਾਲ ਹੀ ਇਸ ਸਰਦੀ ਦੀ ਰੁੱਤ 'ਚ ਜ਼ਿਲ੍ਹੇ ਭਰ ਦੇ ਭੱਠੇ ਮੁਕੰਮਲ ਤੌਰ 'ਤੇ ਬੰਦ ਰੱਖੇ ਜਾਣਗੇ, ਜਿਸ ਦਾ ਭੱਠਾ ਮਾਲਕਾਂ ਵੱਲੋਂ ਪੂਰਨ ਤੌਰ 'ਤੇ ਸਾਥ ਦੇਣ ਦਾ ਵਿਸ਼ਵਾਸ਼ ਦੁਆਇਆ। ਇਸ ਮੌਕੇ ਜ਼ਿਲ੍ਹਾ ਐਸੋ: ਦੇ ਜਨ: ਸਕੱਤਰ ਸੁਖਬੀਰ ਸਿੰਘ ਸੰਧਾਵਾਲੀਆ, ਗੁਰਿੰਦਰ ਸਿੰਘ ਟੋਨੀ, ਜਰਨੈਲ ਸਿੰਘ ਤਖਤਮੱਲ੍ਹ, ਮਲਵਿੰਦਰ ਸਿੰਘ ਰਾਣਾ ਨੌਸ਼ਿਹਰਾ, ਵਾਈਸ ਪ੍ਰਧਾਨ ਹਰਮਹਿੰਦਰ ਸਿੰਘ ਜੋਗੀ, ਗੁਰਬਿੰਦਰ ਸਿੰਘ ਕਲੇਰ, ਬਲਵਿੰਦਰ ਸਿੰਘ ਖਵਾਸਪੁਰ, ਗੁਰਦੇਵ ਸਿੰਘ ਪਵਾਰ, ਗੁਰਬਚਨ ਸਿੰਘ ਕਰਮੂੰਵਾਲਾ, ਚੇਅ: ਸੁਰਿੰਦਰ ਸਿੰਘ ਆਸਲ, ਜਸਬੀਰ ਸਿੰਘ ਜੋਤੀ ਸ਼ਾਹ, ਸੁਰਿੰਦਰ ਸਿੰਘ ਪੱਟੀ, ਪੋਪਨ ਧਾਰੀਵਾਲ, ਹਰਮਿੰਦਰ ਸਿੰਘ ਮਿੰਦ ਪਹੂਵਿੰਡ, ਨਿਸ਼ਾਨ ਸਿੰਘ ਮਲ੍ਹੀਆ, ਸੁਖਵਿੰਦਰ ਸਿੰਘ ਮੱਲ੍ਹੀ, ਦੇਸ਼ਵੀਰ ਸਿੰਘ ਪਵਾਰ, ਰੰਜੂ ਬਾਊ, ਦਿਨੇਸ਼ ਕੁਮਾਰ, ਲੱਕੀ ਗੋਇਲ, ਬਬਲੂ ਗਰਗ, ਮਾ: ਹਰਿੰਦਰ ਸਿੰਘ ਬਾਕੀਪੁਰ, ਰਮਿੰਦਰ ਖੁਰਾਣਾ, ਜਗੀਰ ਸਿੰਘ ਕੁਹਾੜਕਾ, ਅਵਤਾਰ ਸਿੰਘ ਮੈਣੀ, ਸੁਖਬੀਰ ਸਿੰਘ ਮੈਣੀ, ਇੰਦਰਜੀਤ ਸਿੰਘ ਕਰਮੂੰਵਾਲਾ, ਜੱਸ ਦਿਆਲਪੁਰ, ਦਿਨੇਸ਼ ਖੰਨਾ, ਰਾਹੁਲ ਗੁਪਤਾ, ਬਿੱਟੂ ਸੈਦਪੁਰ, ਜਗਦੀਪ ਸਿੰਘ, ਰਾਜ ਪਹੂਵਿੰਡ, ਦੇਸ਼ਮੁੱਖ ਝਬਾਲ, ਭੁਪਿੰਦਰ ਸਿੰਘ, ਯਾਦੋ ਗੰਡੀਵਿੰਡ, ਗੁਰਮੁਖ ਸਿੰਘ ਪਾਹੜਾ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਪੱਟੀ ਵਾਲੀ ਰੋਹੀ ਦਾ ਮਾਮਲਾ ਗਰਮਾਇਆ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ (ਪੰਨੂੰ ਗਰੁੱਪ) ਵੱਲੋਂ ਹਥਾੜ ਖੇਤਰ ਦੇ ਪਿੰਡ ਸੀਤੋ ਨੋ ਅਬਾਦ ਦੀ ਜ਼ਮੀਨ ਅੰਦਰ ਪੱਟੀ ਵਾਲੀ ਰੋਹੀ ਦੇ ਨਿਕਾਸ ਲਈ ਨਵੀਂ ਖਲਾਈ ਨੂੰ ਲੈ ਕੇ ਮੋਰਚਾ ਲਗਾ ਦਿੱਤਾ ਗਿਆ ਹੈ¢ਇਸ ਸਬੰਧੀ ਸੂਬਾਈ ਕਿਸਾਨ ਆਗੂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਬੀਤੀ ਦਿਨੀਂ ਲਾਵਾਰਿਸ ਮਿਲੇ ਅਣਪਛਾਤੇ ਵਿਅਕਤੀ ਜਿਸ ਨੂੰ ਇਲਾਜ ਲਈ ਪੁਲਿਸ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਵਾਰਡ ਨੰ: 6 ਵਿਚ ਦਾਖ਼ਲ ਕਰਵਾਇਆ ਸੀ, ਦੀ ਅੱਜ ਮੌਤ ਹੋ ਗਈ | ਉਕਤ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਪੱਟੀ, 19 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਥਾਣਾ ਸ਼ਹਿਰੀ ਪੱਟੀ ਦੇ ਐਸ.ਐਚ.ਓ. ਮੋਹਿਤ ਕੁਮਾਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੱਟੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਟੀ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਦੀ ਅਗਵਾਈ 'ਚ ਟੀਮ ਵੱਲੋਂ ਮਿਡਲ ਸਕੂਲ ਬੇਗੇਪੁਰ ਦਾ ਦੌਰਾ

ਸਾਹਬਾਜਪੁਰ, 19 ਮਈ (ਪ੍ਰਦੀਪ ਬੇਗੇਪੁਰ)- ਸਰਕਾਰੀ ਮਿਡਲ ਸਕੂਲ ਬੇਗੇਪੁਰ ਜਿਸ ਨੂੰ ਪਿਛਲੇ ਚਾਰ ਦਿਨਾਂ ਤੋਂ ਅਧਿਆਪਕ ਨਾ ਹੋਣ ਕਾਰਨ ਜਿੰਦਰੇ ਲੱਗੇ ਹੋਏ ਹਨ, ਦੇ ਸਬੰਧ ਵਿਚ 'ਅਜੀਤ' ਵਿਚ ਲੱਗੀ ਖ਼ਬਰ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਵਪਾਰੀਆਂ ਨੂੰ ਜੀ. ਐੱਸ. ਟੀ. ਸਬੰਧੀ ਜਾਣਕਾਰੀ ਦੇਣ ਲਈ ਕੈਂਪ

ਤਰਨ ਤਾਰਨ, 19 ਮਈ (ਪ੍ਰਭਾਤ ਮੌਾਗਾ)- ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਟੈਕਸ ਦੀ ਇਕਸਾਰਤਾ ਲਿਆਉਣ ਲਈ ਲਾਗੂ ਕੀਤੇ ਗਏ ਜੀ.ਐੱਸ.ਟੀ. ਸਬੰਧੀ ਵਪਾਰੀਆਂ ਨੂੰ ਜਾਣਕਾਰੀ ਦੇਣ ਲਈ ਸੈਂਟਰਲ ਐਕਸਾਈਜ਼ ਅਤੇ ਸੇਲ ਟੈਕਸ ਵਿਭਾਗ ਵੱਲੋਂ ਵਿਭਾਗ ਦੇ ਅਸਿਸਟੈਂਟ ਕਮਿਸ਼ਨਰ ਬਾਬੂ ...

ਪੂਰੀ ਖ਼ਬਰ »

ਅਨੀਮੀਆ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ) - ਸੀ. ਐਚ. ਸੀ. ਕੈਰੋਂ ਵਿਖੇ ਐਸ. ਐਮ. ਓ. ਡਾ: ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ 15 ਤੋਂ 49 ਸਾਲ ਦੀਆਂ ਔਰਤਾਂ ਵਿਚ ਖੂਨ ਦੀ ਘਾਟ ਦੇ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਔਰਤਾਂ ਦੇ ਖੂਨ ਦੀ ਜਾਂਚ ਕੀਤੀ ਗਈ ਤੇ ...

ਪੂਰੀ ਖ਼ਬਰ »

ਡਾ: ਸ਼ਮਸ਼ੇਰ ਸਿੰਘ ਵੱਲੋਂ ਪ੍ਰੋਗਰਾਮ ਤੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਮਈ (ਕੱਦਗਿੱਲ)- ਡਾ: ਸ਼ਮਸ਼ੇਰ ਸਿੰਘ ਸਿਵਲ ਸਰਜਨ ਤਰਨ ਤਾਰਨ ਨੇ ਸਮੂਹ ਪ੍ਰੋਗਰਾਮ ਅਧਿਕਾਰੀਆਂ ਤੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਭਰ ਵਿਚ ਚੱਲ ਰਹੇ ਕੰਮ ਕਾਜ ਦਾ ਜਾਇਜ਼ਾ ਲਿਆ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ 5ਵੇਂ ਦਿਨ ਵੀ ਦਿੱਤਾ ਐਸ. ਡੀ. ਐਮ. ਦਫ਼ਤਰ ਸਾਹਮਣੇ ਧਰਨਾ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੱਟੀ ਦੇ ਐਸ.ਡੀ.ਐਮ. ਦਫਤਰ ਸਾਹਮਣੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੇ ਹੱਲ ਲਈ ਲੱਗਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਲਗਾਤਾਰ ਪੂਰੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵੱਲੋਂ ਵਿਧਾਇਕ ਗਿੱਲ ਨੂੰ ਮੰਗ-ਪੱਤਰ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਵੱਲੋਂ ਮੰਡਲ ਪ੍ਰਧਾਨ ਅਜੀਤ ਸਿੰਘ, ਪਰਮਜੀਤ ਸਿੰਘ ਜੇ.ਈ., ਰਸ਼ਪਾਲ ਸਿੰਘ, ਗੁਰਦੀਪ ਸਿੰਘ ਸੋਹਲ, ਉਮ ਪ੍ਰਕਾਸ਼ ਧਵਨ, ਹਰਭਜਨ ਸਿੰਘ ਪੱਟੀ, ਜਸਵੰਤ ਸਿੰਘ ਸਰਹਾਲੀ, ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ ਤੇ ਗੁੰਡਾ ਅਨਸਰਾਂ 'ਤੇ ਸਰਕਾਰ ਸ਼ਿਕੰਜਾ ਕੱਸੇ-ਗਿਆਨੀ ਪ੍ਰੇਮ ਸਿੰਘ

ਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਅਬਾਦ ਵਿਖੇ ਉਘੇ ਸਮਾਜ ਸੇਵੀ ਤੇ ਗਰੀਬਾਂ ਦੇ ਹਰ ਤਰ੍ਹਾਂ ਦੇ ਮਦਦਗਾਰ ਗਿਆਨੀ ਪ੍ਰੇਮ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਚੀਜ਼ ਸਾਨੂੰ ਸਾਹਮਣੇ ਨਜ਼ਰ ਆਉਂਦੀ ਸੀ, ਤੇ ਜਿਸ ਦੇ ਭਿਅੰਕਰ ਸਿੱਟਿਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨਤਾਰਨ, 19 ਮਈ (ਕੱਦਗਿੱਲ)- ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵਿਸ਼ੇਸ਼ ਮੀਟਿੰਗ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਿਮਲ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਸੰਸਥਾ ਦੇ ਪੰਜਾਬ ਦੇ ਜਨਰਲ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾਵੇ-ਤੁੜ੍ਹ

ਤਰਨ ਤਾਰਨ, 19 ਮਈ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾਵੇ | ਇਹ ਮੰਗ ਸਾਬਕਾ ਪੰਚਾਇਤ ਮੈਂਬਰ ਤੇ ਕਾਂਗਰਸੀ ਆਗੂ ਡਾ: ਅਮਰਜੀਤ ਸਿੰਘ ਤੁੜ੍ਹ ਨੇ ਸਾਥੀਆਂ ਨਾਲ ਪ੍ਰੈਸ ਨਾਲ ਸਾਂਝੇ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਚੇਤਨਾ ਕਨਵੈਨਸ਼ਨ

ਤਰਨਤਾਰਨ, 19 ਮਈ (ਲਾਲੀ ਕੈਰੋਂ)- ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪ: ਫੈੱਡ: ਏਟਕ ਦੇ ਸੂਬਾ ਪੱਧਰੀ ਸੱਦੇ 'ਤੇ ਪਾਵਰ ਮੈਨੇਜ਼ਮੈਂਟ ਦੇ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਅੜ੍ਹੀਅਲ ਰਵੱਈਏ ਖਿਲਾਫ਼ ਲੜ੍ਹੇ ਜਾ ਰਹੇ ਸੰਘਰਸ਼ਾਂ ਨੂੰ ਹੋਰ ਤਿੱਖਾ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਅਬਦੁਲ ਹਮੀਦ ਦੀ ਪਤਨੀ ਤੇ ਪਰਿਵਾਰ ਦਾ ਸਨਮਾਨ 22 ਨੂੰ - ਸੂਬੇਦਾਰ ਪ੍ਰਕਾਸ਼ ਚੰਦ

ਅਮਰਕੋਟ, 19 ਮਈ (ਗੁਰਚਰਨ ਸਿੰਘ ਭੱਟੀ)- ਸਾਬਕਾ ਸੈਨਿਕ ਭਲਾਈ ਸੰਮਤੀ ਹਿਮਾਚਲ ਪ੍ਰਦੇਸ਼ ਦੇ ਪ੍ਰਧਾਨ ਤੇ ਆਲ ਇੰਡੀਆ ਐਕਸ ਸਰਵਿਸਮੈਨ ਮੂਵਮੈਂਟ ਦੇ ਮੈਂਬਰ ਸੂਬੇਦਾਰ ਪ੍ਰਕਾਸ਼ ਚੰਦ ਨੇ ਪਿੰਡ ਆਸਲ ਉਤਾੜ ਵਿਖੇ 1965 ਦੀ ਜੰਗ ਦੇ ਸ਼ਹੀਦਾਂ ਦੇ ਸਥਾਨ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਅੱਤਵਾਦ ਵਿਰੋਧੀ ਦਿਵਸ ਸਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੁਕਾਈ ਸਹੁੰ

ਤਰਨ ਤਾਰਨ, 19 ਮਈ (ਕੱਦਗਿੱਲ)- ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਿਾੲਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਵੱਲੋਂ ਆਪਣੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਾਨਵਤਾ ਵਿਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫ਼ੁਲਿਤ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਹੱਕਾਂ ਵਾਸਤੇ ਜ਼ੋਰਦਾਰ ਸੰਘਰਸ਼ ਵਿੱਢਾਂਗੇ-ਸੋਹਲ

ਪੱਟੀ, 19 ਮਈ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਯੂਨਿਟ ਦੀ ਮੀਟਿੰਗ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲਗੜ੍ਹ ਚੌਕ ਭਾਂਡਿਆਂਵਾਲਾ ਵਿਖੇ ਹੋਈ, ਜਿਸ ਨੂੰ ਮੰਡਲ ਪੱਟੀ ਯੂਨਿਟ ਦੇ ਸਕੱਤਰ ਰਸ਼ਪਾਲ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚ ਖ਼ਾਲੀ ਪਈਆਂ ਆਸਾਮੀਆਂ ਨੂੰ ਭਰਨ ਦੀ ਮੰਗ

ਤਰਨ ਤਾਰਨ, 19 ਮਈ (ਕੱਦਗਿੱਲ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੇਰੁਜ਼ਗਾਰ ਆਗੂ ਮਨਜਿਾਂਦਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਸਿਹਤ ਵਰਕਰ ਭਰਤੀ ਹੋਣ ...

ਪੂਰੀ ਖ਼ਬਰ »

ਰੋਬਿਨਜੀਤ ਕੌਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਤਰਸਿੱਕਾ, 19 ਮਈ (ਅਤਰ ਸਿੰਘ ਤਰਸਿੱਕਾ)-ਅੱਜ ਮੈਡਮ ਰੋਬਿਨਜੀਤ ਕੌਰ ਨੇ ਸਬ ਤਹਿਸੀਲ ਤਰਸਿੱਕਾ 'ਚ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਨੂੰ ਜੀ ਆਇਆਂ ਕਹਿਣ ਵਾਲਿਆਂ 'ਚ ਰਣਧੀਰ ਸਿੰਘ ਧੀਰਾ, ਹਰਮਨਜੀਤ ਸਿੰਘ, ਸਮਸ਼ੇਰ ...

ਪੂਰੀ ਖ਼ਬਰ »

ਡੀ. ਸੀ. ਦੀ ਅਗਵਾਈ 'ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਤਰਨਤਾਰਨ, 19 ਮਈ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐੱਸ. ਖਰਬੰਦਾ ਦੀ ਅਗਵਾਈ ਵਿਚ ਉਨ੍ਹਾਂ ਦੇ ਦਫ਼ਤਰ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਵਰਾਣਾ ਤੇ ਗੁਜਰਪੁਰਾ ਵੱਲੋਂ ਐਸ. ਪੀ. ਹੈਡਕੁਆਰਟਰ ਦਾ ਸਨਮਾਨ

ਫਤਿਆਬਦ, 19 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਵਿਚ ਕੈਪਟਨ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਪੰਜਾਬ 'ਚ ਨਸ਼ੇ ਖਤਮ ਕਰਨ ਦਾ ਜੋ ਵਾਅਦਾ ਕੈਪਟਨ ਨੇ ਕੀਤਾ ਸੀ, ਉਸ ਵਾਅਦੇ ਅਨੁਸਾਰ ਨਸ਼ੇ ਖਤਮ ਕਰਨ ਦੇ ਕੀਤੇ ਯਤਨਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ...

ਪੂਰੀ ਖ਼ਬਰ »

ਨੱਥੂਪੁਰ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ

ਹਰੀਕੇ ਪੱਤਣ, 19 ਮਈ (ਸੰਜੀਵ ਕੁੰਦਰਾ)-ਪਿੰਡ ਨੱਥੂਪੁਰ ਵਿਖੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪ੍ਰਬੰਧਕ ਨਿਰਵੈਲ ਸਿੰਘ ਨੇ ਦੱਸਿਆ ਕਿ ਹਰੇਕ ਲਾਭਪਾਤਰੀ ਨੂੰ ਪੰਜ ਮਹੀਨਿਆਂ ਦੀ ਪੈਨਸ਼ਨ 2500 ਰੁਪਏ ਦਿੱਤੀ ਜਾ ਰਹੀ ਹੈ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਵੈਰੋਵਾਲ ਬਾਵਿਆਂ ਤੇ ਬਿਹਾਰੀਪੁਰ ਦੀਆਂ ਬਹਿਕਾਂ ਵੱਲੋਂ ਛਬੀਲ

ਖਡੂਰ ਸਾਹਿਬ, 19 ਮਈ (ਪ੍ਰਤਾਪ ਸਿੰਘ ਵੈਰੋਵਾਲ)- ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਵੈਰੋਵਾਲ ਬਾਵਿਆਂ ਤੇ ਬਿਹਾਰੀਪੁਰ ਦੀਆਂ ਬਹਿਕਾਂ ਵਾਲਿਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ...

ਪੂਰੀ ਖ਼ਬਰ »

ਔਕਸਫੋਰਡ ਸਕੂਲ ਨੌਸ਼ਿਹਰਾ ਪੰਨੂੰਆਂ ਦਾ ਨਤੀਜਾ ਸ਼ਾਨਦਾਰ ਰਿਹੈ

ਨੌਸ਼ਿਹਰਾ ਪੰਨੂੰਆਂ, 19 ਮਈ (ਪਰਮਜੀਤ ਜੋਸ਼ੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਔਕਸਫੋਰਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਿਹਰਾ ਪੰਨੂੰਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਐੱਮ.ਡੀ. ਰਜਨੀਸ਼ ਸੂਦ ...

ਪੂਰੀ ਖ਼ਬਰ »

'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ' ਵਿਸ਼ੇ 'ਤੇ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਲਗਾਈ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਾਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਵੱਲੋਂ ਇਕ ਰੋਜ਼ਾ ਸਕੂਲ ਟੀਚਰ ਓਰੀਐਾਟੇਸ਼ਨ ਵਰਕਸ਼ਾਪ ਕਰਵਾਈ ਗਈ ਜਿਸਦਾ ਮੁੱਖ ਵਿਸ਼ਾ 'ਨਿਰੰਤਰ ਵਿਕਾਸ ਲਈ ਵਿਗਿਆਨ, ਤਕਨਾਲੋਜੀ ...

ਪੂਰੀ ਖ਼ਬਰ »

ਕਿਸਾਨ ਆਗੂ ਬੀਬੀ ਜਸਬੀਰ ਕੌਰ ਚੱਬਾ ਨਮਿਤ ਸ਼ਰਧਾਂਜਲੀ ਸਮਾਰੋਹ

ਚੱਬਾ, 19 ਮਈ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸਰਗਰਮ ਵਰਕਰ ਬੀਬੀ ਜਸਬੀਰ ਕੌਰ ਚੱਬਾ ਦੀ ਆਂਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਚੱਬਾ ਵਿਖੇ ਹੋਇਆ | ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸੀ ਸਮਰਥਕਾਂ ਨੇ ਲਗਾਏ ਇਕ ਦੂਸਰੇ 'ਤੇ ਗੰਭੀਰ ਦੋਸ਼

ਵੇਰਕਾ, 19 ਮਈ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ 'ਚ ਅਬਾਦੀ ਕਬੀਰ ਨਗਰ ਤੰੁਗ ਬਾਲਾ ਵਿਖੇ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਭਾਜਪਾ ਸਮਰਥਕ ਨੇ ਕਾਂਗਰਸੀ ਸਮਰਥਕਾਂ ਉਪਰ ਗਲੀ 'ਚ ਰੋਕ ਕੇ ਉਸਦੀ ਕੁੱਟਮਾਰ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਚੌਥੇ ਸਲਾਨਾ 15 ਰੋਜ਼ਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨੀ ਸਮਾਰੋਹ

ਅਜਨਾਲਾ, 19 ਮਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਗੁਜਰਪੁਰਾ ਵਿਖੇ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ ਚੌਥੇ ਸਲਾਨਾ ਕਿ੍ਕਟ ਟੂਰਨਾਂਮੈਂਟ ਦਾ ਉਦਘਾਟਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸ: ਸੁਵਿੰਦਰ ਸਿੰਘ ਬੱਲ, ਲੋਕ ਗਾਇਕ ਤੇ ...

ਪੂਰੀ ਖ਼ਬਰ »

ਮੇਫ਼ਲਾਵਰ ਸੀ: ਸੈ: ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਚਾਂਦੀ ਦਾ ਤਗਮਾ

ਅੰਮਿ੍ਤਸਰ, 19 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮੇਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ 18ਵੀਂ ਕੌਮਾਂਤਰੀ ਓਪਨ ਕਰਾਟੇ ਪ੍ਰਤੀਯੋਗਤਾ 'ਚ ਚਾਂਦੀ ਤਗਮਾ ਜਿੱਤ ਕੇ ਨਾਮਣਾ ਖੱਟਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਡਾ. ਪਰਮਜੀਤ ...

ਪੂਰੀ ਖ਼ਬਰ »

ਕਾਂਗਰਸ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਰਣੀਕੇ

r ਸ਼੍ਰੋਮਣੀ ਅਕਾਲੀ ਦਲ ਦੀ ਛੇਹਰਟਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੱਲ੍ਹ ਛੇਹਰਟਾ, 19 ਮਈ (ਵਡਾਲੀ)-ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜਾਰ ਸਿੰਘ ਰਣੀਕੇ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਤਹਿਸੀਲ ਕਮੇਟੀ ਸੀ.ਪੀ.ਆਈ. (ਐਮ) ਵੱਲੋਂ ਮੰਗਾਂ ਸਬੰਧੀ ਰੋਸ ਵਿਖਾਵਾ-ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਸਥਾਨਕ ਤਹਿਸੀਲ ਕਮੇਟੀ ਸੀ. ਪੀ. ਆਈ. (ਐਮ) ਵੱਲੋਂ ਕਾਮਰੇਡ ਗੁਰਦੀਪ ਸਿੰਘ ਬੁਤਾਲਾ ਜ਼ਿਲ੍ਹਾ ਕਮੇਟੀ ਮੈਂਬਰ ਸੀ. ਪੀ. ਆਈ. (ਐਮ) ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ-ਦੋ ਜ਼ਖ਼ਮੀਂ

ਬਾਬਾ ਬਕਾਲਾ ਸਾਹਿਬ, 19 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)¸ਪਿੰਡ ਮਹਿਸਮਪੁਰ ਕਲਾਂ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਘਰ ਜਾ ਕੇ ਦੋ ਵਿਅਕਤੀਆਂ ਨੂੰ ਜ਼ਖਮੀਂ ਕਰਨ ਦਾ ਸਮਾਚਾਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜਰਨੈਲ ਸਿੰਘ (65) ਪੁੱਤਰ ਧਰਮ ਸਿੰਘ ਅਤੇ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਤੋਂ ਦੁਖੀ ਔਰਤ ਨੇ ਮੰਗੀ ਮਰਨ ਦੀ ਇਜਾਜ਼ਤ

ਅੰਮਿ੍ਤਸਰ, 19 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਦਫਤਰ 'ਚ ਇੱਕ ਔਰਤ ਨੇ ਮਰਨ ਦੀ ਇਜ਼ਾਜਤ ਮੰਗੀ ਹੈ | ਜਤਿੰਦਰ ਕੌਰ ਪਤਨੀ ਜੈ ਦੀਪ ਸਿੰਘ ਵਾਸੀ ਗਲੀ ਬੋਹੜ ਬੰਬੇ ਵਾਲਾ ਖੂਹ ਨੇ ਇਸ ਪਿੱਛੇ ਆਪਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਅਤੇ ਥਾਣਾ ਸੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

r ਪੰਜਾਬ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਜਲਦ ਪੂਰੇ ਕਰੇ-ਚੱਬਾ ਜਗਦੇਵ ਕਲਾ, 19 ਮਈ (ਸ਼ਰਨਜੀਤ ਸਿੰਘ ਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡ ਮੱਲੂਨੰਗਲ ਵਿਖੇ ਪ੍ਰਧਾਨ ਰੇਸ਼ਮ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX