ਤਾਜਾ ਖ਼ਬਰਾਂ


ਆਈ ਪੀ ਐੱਲ 2018 : ਹੈਦਰਾਬਾਦ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 140 ਦੌੜਾਂ ਦਾ ਟੀਚਾ
. . .  10 minutes ago
ਆਈ.ਪੀ.ਐਲ 2018: 15 ਓਵਰਾਂ ਬਾਅਦ ਸਨਰਾਈਜਰਜ਼ ਹੈਦਰਾਬਾਦ 88/6
. . .  39 minutes ago
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਛੇਵਾਂ ਝਟਕਾ
. . .  40 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਪੰਜਵਾਂ ਝਟਕਾ
. . .  58 minutes ago
ਆਈ.ਪੀ.ਐਲ 2018 -ਸਨਰਾਈਜ਼ਰਜ ਹੈਦਰਾਬਾਦ ਨੂੰ ਲਗਾਤਾਰ 2 ਝਟਕੇ
. . .  about 1 hour ago
ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਲੱਗੀ ਅੱਗ
. . .  about 1 hour ago
ਸ੍ਰੀਨਗਰ, 22 ਮਈ-ਜੰਮੂ-ਕਸ਼ਮੀਰ ਦੇ ਸੁੰਦਰਬਨੀ ਜੰਗਲ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜੰਗਲਾਤ ਰੇਂਜ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਅੱਗ ਜੰਗਲ ਦੇ ਅਲੱਗ-ਅਲੱਗ ਸਥਾਨਾਂ 'ਤੇ...
ਆਈ.ਪੀ.ਐਲ 2018 -ਸਨਰਾਈਜਰਜ਼ ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਆਈ.ਪੀ.ਐਲ-2018 : ਚੇਨਈ ਵੱਲੋਂ ਟਾਸ ਜਿੱਤ ਕੇ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ            
. . .  about 2 hours ago
ਨਿਪਾਹ ਵਾਈਰਸ ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੀ ਸਿਹਤ ਮੰਤਰੀ
. . .  about 2 hours ago
ਨਵੀਂ ਦਿੱਲੀ, 22 ਮਈ- ਕੋਝੀਕੋਡ ਤੇ ਮਲਪਪੁਰਮ ਕੇਰਲ ਦੇ ਅਜਿਹੇ ਸ਼ਹਿਰ ਹਨ ਜਿਸ 'ਚ ਨਿਪਾਹ ਵਾਈਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਵਾਇਰਸ ਹੁਣ ਤੱਕ 10 ਲੋਕਾਂ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਜਾਰੀ ਕੀਤਾ ਨੋਟਿਸ
. . .  1 minute ago
ਨਵੀਂ ਦਿੱਲੀ, 22 ਮਈ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਇਹ ਨੋਟਿਸ ਦਿੱਲੀ ਪੁਲਿਸ ਵਲੋਂ ਇੱਕ ਅਪਰਾਧੀ ਨੂੰ ਘਰੋਂ ਗ੍ਰਿਫ਼ਤਾਰ ਕਰਕੇ ਨਗਨ ਅਵਸਥਾ 'ਚ ਆਮ ਲੋਕਾਂ ਦੇ ਸਾਮਹਣੇ ਪੁਲਿਸ ਸਟੇਸ਼ਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਕਾਰਜਾਂ ਲਈ 2 ਕਰੋੜ 50 ਲੱਖ ਰੁਪਏ ਜਾਰੀ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- 14ਵੇਂ ਵਿੱਤ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵਿਕਾਸ ਲਈ 2 ਕਰੋੜ 50 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜਿਸ ਨਾਲ ਸ਼ਹਿਰ ਦਾ ਸਰਵਪੱਖੀ ਵਿਕਾਸ ਹੋਵੇਗਾ। ਇਹ ਜਾਣਕਾਰੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡ ਜਿੰਮਾਂ ਲਗਾਉਣ ਵਾਸਤੇ 97 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਹਦੂਦ ਨਾਲ ਲੱਗਦੇ ਪਿੰਡ ਅੱਛੇ ਵਾਲਾ (ਹਾਕੇ ਵਾਲਾ) ਅਤੇ ਬਸਤੀ ਨਿਜ਼ਾਮੁਦੀਨ ਨੂੰ ਨਗਰ ਕੌਂਸਲ ਫ਼ਿਰੋਜ਼ਪੁਰ ਸ਼ਹਿਰ ਵਿਚ ਸ਼ਾਮਿਲ ਕੀਤਾ ਜਾਵੇਗਾ, ਇਸ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਬਾਅਦ ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਦੇ ਸਮੂਹ ਇਲਾਕਿਆਂ 'ਚ 20 ਹਜ਼ਾਰ ਐੱਲ. ਈ. ਡੀ. ਲਾਈਟਾਂ ਲਗਵਾਈਆਂ ਜਾਣਗੀਆਂ ਅਤੇ ਦੀਵਾਲੀ ਤੋਂ ਪਹਿਲਾਂ ਹੀ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰ ਦੀ ਸਰਕੂਲਰ ਰੋਡ (ਰਿੰਗ ਰੋਡ) ਦਾ ਵੀ ਬਰਸਾਤੀ ਮੌਸਮ ਤੋਂ ਬਾਅਦ ਨਵੀਨੀਕਰਨ ਕੀਤਾ ਜਾਵੇਗਾ ਅਤੇ ਇਸ ਕੰਮ ਲਈ 75 ਲੱਖ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਟੈਂਡਰ ਹੋ ਚੁੱਕੇ ਹਨ ਤੇ ਬਰਸਾਤਾਂ ਤੋਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਿਚ ਜਿੱਥੇ-ਜਿੱਥੇ ਵੀ ਟਰਾਂਸਫ਼ਾਰਮਰ ਟ੍ਰੈਫਿਕ ਵਿਚ ਅੜਿੱਕਾ ਬਣਦੇ ਹਨ, ਉਨ੍ਹਾਂ ਨੂੰ ਵੀ ਹਟਵਾਇਆ ਜਾਵੇਗਾ ਤਾਂ ਜੋ ਟ੍ਰੈਫਿਕ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਉਹ ਹਲਕੇ ਨੂੰ ਵਿਕਾਸ ਪੱਖੋਂ ਰਾਜ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਇਲਾਕੇ ਦੇ ਉੱਘੇ ਐਡਵੋਕੇਟ ਤੇ ਸਮਾਜ ਸੇਵੀ ਗੁਲਸ਼ਨ ਮੋਂਗਾ ਨੇ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਹਲਕੇ ਦੇ ਵਿਕਾਸ ਲਈ ਜੀ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਹਲਕਾ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਇਸ ਮੌਕੇ ਹਰਜਿੰਦਰ ਸਿੰਘ ਬਿੱਟੂ ਸਾਂਘਾ, ਧਰਮਜੀਤ ਸਿੰਘ ਗਿਆਨ ਹੌਂਡਾ, ਬਲਵੀਰ ਸਿੰਘ ਬਾਠ, ਸੁਖਵਿੰਦਰ ਸਿੰਘ ਅਟਾਰੀ, ਦਲਬੀਰ ਸਿੰਘ ਦੁਲਚੀ ਕੇ, ਸੰਜੇ ਗੁਪਤਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਅੱਗ ਲੱਗਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਪਿੰਡ ਸਨ੍ਹੇਰ ਵਿਖੇ ਇਕ ਘਰ 'ਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਕੱਤਰ ਵੇਰਵਿਆਂ ਅਨੁਸਾਰ ਬਲਬੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਸਨ੍ਹੇਰ ਦੇ ਘਰ ਰਾਤ ਸਮੇਂ ਸ਼ਾਰਟ ਸਰਕਿਟ ਨਾਲ ਤੂੜੀ ਵਾਲੇ ਕਮਰੇ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੇ ਰੰਗ ਨਿਆਰੇ...

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਅੰਦਰ ਬਦਲੀ ਸੱਤ੍ਹਾ ਪ੍ਰਵਿਰਤੀ ਕਾਰਨ ਮੁਲਾਜ਼ਮਾਂ ਦੀਆਂ ਬਦਲੀਆਂ ਹੋਣਾ ਤੈਅ ਹੀ ਸੀ ਪ੍ਰੰਤੂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਵਿਭਾਗ ਦੇ ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਸਟਾਫ਼ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਝਗੜਿਆਂ 'ਚ 3 ਜਣੇ ਜ਼ਖ਼ਮੀ

ਜਲਾਲਾਬਾਦ, 16 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਨੇੜੇ ਪੈਂਦੇ ਵੱਖ-ਵੱਖ ਪਿੰਡਾਂ 'ਚ ਹੋਏ ਝਗੜਿਆਂ ਦੌਰਾਨ ਇਕ ਲੜਕੀ ਅਤੇ ਇਕ ਲੜਕੇ ਸਣੇ 3 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਪਹਿਲਾ ਝਗੜਾ ਪਿੰਡ ਕੰਨਲਾਂ ਵਾਲੇ ਝੁੱਗੇ ਵਿਚ ਹੋਇਆ, ਜਿਸ 'ਚ ਸੰਦੀਪ ਕੁਮਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਚੋਣ

ਅਸ਼ੋਕ ਕੁਮਾਰ ਲਾਧੂਕਾ ਪੰਜਾਬ ਪ੍ਰਧਾਨ ਨਿਯੁਕਤ

ਮੰਡੀ ਲਾਧੂਕਾ, 16 ਜੁਲਾਈ (ਮਨਪ੍ਰੀਤ ਸਿੰਘ ਸੈਣੀ)- ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਅੱਜ ਬਠਿੰਡਾ ਵਿਖੇ ਕੀਤੀ ਗਈ। ਇਸ ਮੀਟਿੰਗ 'ਚ ਪੰਜਾਬ ਭਰ ਤੋਂ ਪੁੱਜੇ ਪੀ. ਟੀ. ਆਈ. ਬੇਰੁਜ਼ਗਾਰ ਅਧਿਆਪਕ ਯੂਨੀਅਨ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਤਹਿਤ ਵਿਅਕਤੀ ਦਾ ਕਤਲ

ਅਬੋਹਰ, 16 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਦੇ ਪਿੰਡ ਗੱਦਾ ਡੋਬ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਗੱਦਾ ਡੋਬ 'ਚ ਰਣਜੀਤ ਸਿੰਘ ਪੁੱਤਰ ਗੁਰਦੇਵ ਸਿੰਘ (50 ਸਾਲ) ਦੀ ਪਿੰਡ ਦੇ ਕਿਸੇ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਨੇ ਰੇਲਵੇ ਪਾਰਕ 'ਚ ਕੂੜੇਦਾਨ ਰਖਵਾਏ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਤਰਜੀਹ ਦੇ ਰਹੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰੇਲਵੇ ਪਾਰਕ ਵਿਚ ਸਾਫ਼-ਸਫ਼ਾਈ ਰੱਖਣ ਲਈ 4 ਕੂੜੇਦਾਨ ਰਖਵਾਏ ਗਏ | ਰੋਜ਼ਾਨਾ ਪਾਰਕ ਵਿਚ ਸੈਰ ਕਰ ਰਹੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ

ਮੱਲਾਂਵਾਲਾ, 16 ਜੁਲਾਈ (ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਦੇ ਵਾਰਡ ਨੰਬਰ-8 'ਚ ਲੱਗੇ ਗੰਦਗੀ ਦੇ ਢੇਰ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਭਿੰਦਰ ਸਿੰਘ ਨੇ ਦੱਸਿਆ ਹੈ ਕਿ ਸਾਡੇ ਘਰ ਦੇ ਸਾਹਮਣੇ ਖਾਲੀ ਪਏ ਪਲਾਟ ਵਿਚ ...

ਪੂਰੀ ਖ਼ਬਰ »

ਡੇਰਾ ਭਜਨ ਗੜ੍ਹ ਗੋਲੂ ਕਾ ਮੋੜ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ੍ਰੀਮਾਨ 108 ਸੰਤ ਬਾਬਾ ਵਚਨ ਸਿੰਘ ਮਹਾਰਾਜ ਦਾ ਸਾਲਾਨਾ ਜੋੜ ਮੇਲਾ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜੋੜ ਮੇਲੇ 'ਚ ਵੱਖ-ਵੱਖ ਸੂਬਿਆਂ ਤੋਂ ਇਲਾਵਾ ਪੰਜਾਬ ਭਰ ਤੇ ਇਲਾਕੇ ਵਿਚ ...

ਪੂਰੀ ਖ਼ਬਰ »

ਵਿਧਾਇਕ ਰਾਣਾ ਸੋਢੀ ਭਲਕੇ ਹੋਣਗੇ ਲੋਕਾਂ ਦੇ ਰੂ-ਬ-ਰੂ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪੰਜਾਬ ਮੰਤਰੀ ਮੰਡਲ ਦੇ ਵਿਸਥਾਰ 'ਚ ਕੁਝ ਦੇਰੀ ਹੋ ਜਾਣ ਅਤੇ ਰਾਸ਼ਟਰਪਤੀ ਦੀ ਹੋ ਰਹੀ ਚੋਣ 'ਚ ਵੋਟ ਪਾਉਣ ਉਪਰੰਤ ਹੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ 17 ਜੁਲਾਈ ਨੂੰ ਸ਼ਾਮ ਤੱਕ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਪੂਹਲਾ ਦੇ ਸ਼ਹੀਦੀ ਦਿਹਾੜੇ 'ਤੇ ਫੈਡਰੇਸ਼ਨ ਗਰੇਵਾਲ ਵੱਲੋਂ ਕੇਸ ਸਤਿਕਾਰ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਕਿਸਾਨ ਆਗੂ ਸੁਰਜੀਤ ਸਿੰਘ ਭੜੋਲੀ ਭੰਨ ਦਾ ਦਿਹਾਂਤ

ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...

ਪੂਰੀ ਖ਼ਬਰ »

ਰਾਏ ਸਿੱਖ ਬਿਰਾਦਰੀ ਦੇ ਸੰਮੇਲਨ ਲਈ ਅਹੁਦੇਦਾਰਾਂ ਨੇ ਵਿਚਾਰੇ ਮਸਲੇ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਆਲ ਇੰਡੀਆ ਰਾਏ ਸਿੱਖ ਸ਼ੋ੍ਰਮਣੀ ਪੰਚਾਇਤ ਦੀ ਇਕ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਗੁਰੂਹਰਸਹਾਏ ਵਿਖੇ ਹੋਈ | ਇਸ ਮੀਟਿੰਗ 'ਚ 30 ਅਤੇ 31 ਅਗਸਤ ਨੂੰ ਹੋਣ ਵਾਲੇ ਰਾਏ ਸਿੱਖ ਬਿਰਾਦਰੀ ਸੰਮੇਲਨ ਦੇ ...

ਪੂਰੀ ਖ਼ਬਰ »

ਸਾਹਿਤ ਸਭਾ ਮੁੱਦਕੀ ਦੀ ਮੀਟਿੰਗ

ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਾਹਿਤ ਸਭਾ ਮੁੱਦਕੀ ਦੇ ਪ੍ਰਧਾਨ ਸੁਖਦੀਪ ਸਿੰਘ ਗਿੱਲ (ਰੰਮੀ ਗਿੱਲ) ਦੀ ਪ੍ਰਧਾਨਗੀ 'ਚ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਦੀ ਧਰਮਸ਼ਾਲਾ ਵਿਖੇ ਸਾਹਿਤ ਸਭਾ ਮੁੱਦਕੀ ਦੀ ਮੀਟਿੰਗ ਹੋਈ, ਜਿਸ 'ਚ ਮੁੱਦਕੀ ਅਤੇ ਲਾਗਲੇ ...

ਪੂਰੀ ਖ਼ਬਰ »

ਕਿਸਾਨ ਆਗੂ ਸੁਰਜੀਤ ਸਿੰਘ ਭੜੋਲੀ ਭੰਨ ਦਾ ਦਿਹਾਂਤ

ਮਮਦੋਟ, 16 ਜੁਲਾਈ (ਜਸਬੀਰ ਸਿੰਘ ਕੰਬੋਜ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਭੜੋਲੀ ਭੰਨ (45) ਦਾ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਬੀਤੇ 20-22 ਸਾਲ ਤੋਂ ਕਿਸਾਨ ਆਗੂ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਪੂਹਲਾ ਦੇ ਸ਼ਹੀਦੀ ਦਿਹਾੜੇ 'ਤੇ ਫੈਡਰੇਸ਼ਨ ਗਰੇਵਾਲ ਵੱਲੋਂ ਕੇਸ ਸਤਿਕਾਰ ਮੁਹਿੰਮ ਦਾ ਆਗਾਜ਼

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਮਹਾਨ ਗੁਰਸਿੱਖ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਮਨਾਇਆ ਗਿਆ ਜਿੱਥੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ 32 ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮੋਗਾ, 16 ਜੁਲਾਈ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਕੰਪਿਊਟਰ ਹਾਰਡਵੇਅਰ ਅਤੇ ਨੈੱਟਵਰਕਿੰਗ ਦੇ 45 ਰੋਜ਼ਾ ਕੋਰਸ ਟ੍ਰੇਨਿੰਗ ਸਮਾਪਤ ਹੋਣ 'ਤੇ ਸਰਟੀਫ਼ਿਕੇਟ ਵੰਡ ਸਮਾਰੋਹ ...

ਪੂਰੀ ਖ਼ਬਰ »

ਮਲਕੀਤ ਸਿੰਘ ਨੇ ਡੀ. ਈ. ਓ. ਸੈਕੰਡਰੀ ਦਾ ਕਾਰਜਭਾਰ ਸੰਭਾਲਿਆ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਮਲਕੀਤ ਸਿੰਘ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ ਦਾ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਪ੍ਰਗਟ ਸਿੰਘ ਬਰਾੜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਢਿੱਲੋਂ ਕੋਲਡ ਸਟੋਰ ਵਿਖੇ ਜਸਕਰਨ ਸਿੰਘ ਕੋਠੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਜਸਵਿੰਦਰ ਸਿੰਘ ਘੱਲ ਕਲਾਂ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਬੈਟਰਥਿੰਕ ਦੀ ਵਿਦਿਆਰਥਣ ਜਸਲੀਨ ਨੇ ਆਈਲੈਟਸ 'ਚੋਂ ਲਏ 6 ਬੈਂਡ

ਫ਼ਿਰੋਜ਼ਪੁਰ/ਜ਼ੀਰਾ, 16 ਜੁਲਾਈ (ਮਲਕੀਅਤ ਸਿੰਘ, ਜਗਤਾਰ ਸਿੰਘ ਮਨੇਸ)- ਬੈਟਰਥਿੰਕ ਅਤੇ ਮੈਕਰੋ ਗਲੋਬਲ ਸੰਸਥਾਵਾਂ ਸਿੱਖਿਆ ਦੇ ਖੇਤਰ 'ਚ ਪਿਛਲੇ ਲੰਮੇ ਸਮੇਂ ਤੋਂ ਅਹਿਮ ਸੇਵਾਵਾਂ ਨਿਭਾ ਰਹੀਆਂ ਹਨ, ਜਿਸ ਸਦਕਾ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਵਾਉਣ ਦੇ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰ ਯੂਨੀਅਨ ਜ਼ੀਰਾ ਦੀ ਮੀਟਿੰਗ

ਜ਼ੀਰਾ, 16 ਜੁਲਾਈ (ਮਨਜੀਤ ਸਿੰਘ ਢਿੱਲੋਂ)- ਫ਼ੋਟੋਗ੍ਰਾਫ਼ਰ ਯੂਨੀਅਨ ਜ਼ੀਰਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਕੁੱਕੀ ਦੀ ਪ੍ਰਧਾਨਗੀ ਹੇਠ ਜੀਵਨ ਮੱਲ ਸਰਕਾਰੀ ਸਕੂਲ ਵਿਖੇ ਹੋਈ | ਇਸ ਮੌਕੇ ਸਰਕਾਰ ਵੱਲਾ ਫੋਟੋਗ੍ਰਾਫ਼ਰੀ ਦੇ ਸਮਾਨ 'ਤੇ ਲਗਾਏ ਗਏ ਜੀ. ਐੱਸ. ਟੀ. ਦੀ ਨਿਖੇਧੀ ...

ਪੂਰੀ ਖ਼ਬਰ »

ਊਧਮ ਸਿੰਘ ਦੇ ਸ਼ਹੀਦੀ ਸਮਾਗਮ ਸਬੰਧੀ ਪੋਸਟਰ ਜਾਰੀ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 30 ਜੁਲਾਈ ਨੂੰ ਕੈਂਸਰ ਪੀੜਤ ਬੱਚਿਆਂ ਨੂੰ ਸਮਰਪਿਤ ਚੰਡੀਗੜ੍ਹ ਵਿਖੇ ਮਿਸਾਲ ਮਾਰਚ ਹੋ ਰਿਹਾ ਹੈ, ਜਿਸ ਦਾ ਪੋਸਟਰ ਅੱਜ ਗੋਲੂ ਕਾ ਮੋੜ ਵਿਖੇ ਸਾਬਕਾ ਮੰਤਰੀ ਹੰਸ ...

ਪੂਰੀ ਖ਼ਬਰ »

ਸਕੂਲ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ ਕਰਵਾਇਆ

ਫ਼ਿਰੋਜ਼ਪੁਰ, 16 ਜੁਲਾਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸ੍ਰੀ ਐੱਸ. ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੂਡੀਸ਼ੀਅਲ ਮਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਘੱਲ ਖੁਰਦ ਨੂੰ ਸਿਆਸੀ ਤਬਾਦਲਿਆਂ ਦਾ ਸੇਕ ਲੱਗਣਾ ਜਾਰੀ

ਫ਼ਿਰੋਜ਼ਸ਼ਾਹ, 16 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਸੂਬੇ 'ਚ ਆਏ ਸੱਤ੍ਹਾ ਪਰਿਵਰਤਨ ਦੌਰਾਨ ਅਕਾਲੀ-ਭਾਜਪਾ ਸਰਕਾਰ ਸਮੇਂ ਦਫ਼ਤਰਾਂ ਦਾ ਅਨੰਦ ਮਾਣਦੇ ਮੁਲਾਜ਼ਮਾਂ 'ਤੇ ਗਾਜ ਡਿੱਗਣੀ ਯਕੀਨੀ ਸੀ, ਜਿਸ ਤਹਿਤ ਬੀ.ਡੀ.ਪੀ.ਓ. ਦਫ਼ਤਰ ਘੱਲ ਖੁਰਦ ਵੀ ਸਿਆਸੀ ਸੇਕ ਤੋਂ ਬਚ ਨਾ ...

ਪੂਰੀ ਖ਼ਬਰ »

ਗਾਇਕ ਜੋੜੀ ਬਿੱਟੂ ਖੰਨੇ ਵਾਲਾ ਤੇ ਬੀਬਾ ਸੁਰਮਣੀ ਦਾ ਸਨਮਾਨ

ਗੁਰੂਹਰਸਹਾਏ, 16 ਜੁਲਾਈ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਕਰਵਾਏ ਗਏ ਸਾਲਾਨਾ ਮੇਲੇ 'ਤੇ ਪੁੱਜੀ ਗਾਇਕ ਜੋੜੀ ਬਿੱਟੂ ਖੰਨੇ ਵਾਲਾ ਤੇ ਬੀਬਾ ਸੁਰਮਣੀ ਦਾ ਵਧੀਆ ਗਾਇਕੀ ਬਦਲੇ ਮੇਲਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੇਲੇ 'ਚ ...

ਪੂਰੀ ਖ਼ਬਰ »

ਸਨ੍ਹੇਰ ਪਿੰਡ ਵਿਖੇ ਡਰਾਈ ਡੇਅ ਮਨਾਇਆ

ਜ਼ੀਰਾ 16 ਜੁਲਾਈ (ਜਗਤਾਰ ਸਿੰਘ ਮਨੇਸ)- ਸਿਵਲ ਸਰਜਨ ਫ਼ਿਰੋਜ਼ਪੁਰ ਤੇ ਮੁੱਢਲਾ ਸਿਹਤ ਕੇਂਦਰ ਕੱਸੋਆਣਾ ਦੇ ਐੱਸ. ਐੱਮ. ਓ. ਡਾ. ਗੁਰਬਖ਼ਸ਼ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ੀਰਾ ਦੇ ਨੇੜਲੇ ਪਿੰਡ ਸਨ੍ਹੇਰ ਵਿਖੇ ਡਰਾਈ ਡੇਅ ਮਨਾਇਆ ਗਿਆ | ਇਸ ਦੌਰਾਨ ਗੁਰਜੀਤ ...

ਪੂਰੀ ਖ਼ਬਰ »

ਦਿਨ-ਦਿਹਾੜੇ ਐਕਟਿਵਾ ਚੋਰੀ

ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ, ਮਲਕੀਅਤ ਸਿੰਘ)- ਦਿਨ-ਦਿਹਾੜੇ ਹੁੰਦੀਆਂ ਚੋਰੀਆਂ ਦਾ ਮਾਮਲਾ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ ਕਿਉਂਕਿ ਰੋਜ਼ਾਨਾ ਹੀ ਕਿਤੇ ਨਾ ਕਿਤੇ ਕਿਸੇ ਵਾਹਨ ਦੀ ਚੋਰੀ ਹੋਈ ਹੁੰਦੀ ਹੈ ਜਾਂ ਫਿਰ ਕਿਸੇ ਦੁਕਾਨ ਨੂੰ ਸੰਨ੍ਹ ਲੱਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX