ਤਾਜਾ ਖ਼ਬਰਾਂ


ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  18 minutes ago
ਪੁਣੇ, 17 ਅਕਤੂਬਰ- ਮਹਾਰਾਸ਼ਟਰ ਦੇ ਪੁਣੇ ਵਿਖੇ ਸਥਿਤ ਖੜਕੀ ਮਿਲਟਰੀ ਹਸਪਤਾਲ 'ਚ ਤਾਇਨਾਤ ਫੌਜ ਦੇ ਚਾਰ ਜਵਾਨਾਂ 'ਤੇ ਛੇੜਛਾੜ ਅਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਜਵਾਨਾਂ 'ਤੇ ਹਸਪਤਾਲ 'ਚ ਕੰਮ ਕਰਨ ਵਾਲੀ ਇੱਕ ਗੁੰਗੀ-ਬੋਲੀ ਔਰਤ...
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  35 minutes ago
ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਮੰਤਰੀ ਮੰਡਲ ਨੇ ਸੂਬੇ 'ਚ ਵਸੀਲੇ ਪੈਦਾ ਕਰਨ ਲਈ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ...
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਸਾਬਕਾ ਵਿਦੇਸ਼ ਮੰਤਰੀ ਜਸਵੰਤ ਸਿੰਘ ਅਤੇ ਰਾਜਸਥਾਨ 'ਚ ਭਾਜਪਾ ਵਿਧਾਇਕ ਮਾਨਵੇਂਦਰ ਸਿੰਘ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਜਸਵੰਤ ਸਿੰਘ ਭਾਜਪਾ ਦੇ ਸੰਸਥਾਪਕ ਮੈਂਬਰਾਂ 'ਚੋਂ...
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 1 hour ago
ਅਮਰਾਵਤੀ, 17 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਅਲੁਰ ਡਿਵੀਜ਼ਨ ਦੇ ਪੇਡਾ ਹੋਥੁਰ ਇਲਾਕੇ 'ਚ ਅੱਜ ਲਾਰੀ ਅਤੇ ਭਾਰ ਢੋਹਣ ਵਾਲੇ ਇੱਕ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਛੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਉੱਥੇ...
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 1 hour ago
ਚੰਡੀਗੜ੍ਹ, 17 ਅਕਤੂਬਰ- ਹੱਤਿਆ ਦੇ ਇੱਕ ਹੋਰ ਮਾਮਲੇ (ਐੱਫ. ਆਈ. ਆਰ. 430) 'ਚ ਵੀ ਅੱਜ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਹਿਸਾਰ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ...
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਕਾਬੁਲ, 17 ਅਕਤੂਬਰ- ਅਫ਼ਗਾਨਿਸਤਾਨ ਦੇ ਲਸ਼ਕਰਗਾਹ ਸ਼ਹਿਰ 'ਚ ਅੱਜ ਸਵੇਰੇ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰੀ ਵਾਈਸ ਅਹਿਮਦ ਬਰਮਕ ਨੇ ਇਸ ਸੰਬੰਧੀ ਪੁਸ਼ਟੀ ਕੀਤੀ ਹੈ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 2 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ 'ਚ 10-50 ਸਾਲ ਦੀਆਂ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ...
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 2 hours ago
ਫਤਿਆਬਾਦ, 17 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਜਾਮਾਰਾਏ ਦੇ ਪੁਲ ਨੇੜੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਜੀਤ ਸਿੰਘ (48) ਵਾਸੀ ਦਲੋਲਪੁਰ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ...
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 2 hours ago
ਪਟਨਾ, 17 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ 'ਪ੍ਰੀਵੈਸ਼ਨ ਆਫ ਮਨੀ ਲਾਂਡਰਿੰਗ ਐਕਟ' (ਪੀ. ਐੱਮ. ਐੱਲ. ਏ.) ਤਹਿਤ ਕੇਸ ਦਰਜ ਕੀਤਾ ਹੈ। ਈ. ਡੀ. ਦੇ ਸੂਤਰਾਂ ਮੁਤਾਬਕ ਮਾਮਲੇ 'ਚ ਮੁਲਜ਼ਮ ਬ੍ਰਜੇਸ਼...
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 3 hours ago
ਰਾਏਪੁਰ, 17 ਅਕਤੂਬਰ- ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ 'ਚ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਸਵਾਰ ਲੋਕ ਬੀਤੀ ਰਾਤ ਉੜੀਸਾ 'ਚ ਇੱਕ ਮਾਤਾ ਦੇ ਮੰਦਰ 'ਚ ਦਰਸ਼ਨ ਕਰਕੇ ਵਾਪਸ...
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 3 hours ago
ਲਖਨਊ, 17 ਅਕਤੂਬਰ- ਭਾਰਤੀ ਫੌਜ ਦੇ ਇੱਕ ਜਵਾਨ ਨੂੰ ਜਾਸੂਸੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੌਜ ਦੀ ਸਿਗਨਲ ਰੈਜੀਮੈਂਟ ਦੇ ਉਕਤ ਜਵਾਨ ਨੂੰ ਉੱਤਰ ਪ੍ਰਦੇਸ਼ 'ਚ ਮੇਰਠ ਛਾਉਣੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਜਵਾਨ ਕੋਲੋਂ ਪੁੱਛਗਿੱਛ ਜਾਰੀ...
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਰੁਪਏ ਦੀ ਸ਼ੁਰੂਆਤ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਦੇ ਵਾਧੇ ਨਾਲ 73.41 ਦੇ ਪੱਧਰ 'ਤੇ ਖੁੱਲ੍ਹਿਆ ਹੈ, ਜਿਹੜਾ ਕਿ ਇਸ ਦਾ ਪਿਛਲੇ ਦੋ ਹਫ਼ਤਿਆਂ ਦਾ...
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 4 hours ago
ਸ੍ਰੀਨਗਰ, 17 ਅਕਤੂਬਰ - ਜੰਮੂ ਕਸ਼ਮੀਰ ਦੇ ਫਤਿਹ ਕਦਲ ਇਲਾਕੇ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ 3 ਅੱਤਵਾਦੀ ਢੇਰ ਹੋ ਗਏ ਹਨ ਤੇ ਇਕ ਪੁਲਿਸ ਜਵਾਨ ਸ਼ਹੀਦ ਹੋ ਗਿਆ ਹੈ ਤੇ 3 ਜਵਾਨ ਜ਼ਖਮੀ ਹੋਏ ਹਨ। ਮਰਨ ਵਾਲੇ 3 ਅੱਤਵਾਦੀਆਂ ਵਿਚ ਇਕ ਲਸ਼ਕਰ ਏ ਤਾਇਬਾ ਦਾ...
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  about 5 hours ago
ਤਿਰੁਵਨੰਤਪੁਰਮ, 17 ਅਕਤੂਬਰ - ਕੇਰਲ ਦੇ ਪ੍ਰਸਿੱਧ ਸਬਰੀਮਾਲਾ ਮੰਦਰ ਦੇ ਕਪਾਟ ਖੁੱਲਣ ਦਾ ਵਕਤ ਜਿਵੇਂ ਜਿਵੇਂ ਕਰੀਬ ਆ ਰਿਹਾ ਹੈ, ਤਣਾਅ ਵਧਦਾ ਹੀ ਜਾ ਰਿਹਾ ਹੈ। ਕਿਉਂਕਿ ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਔਰਤਾਂ ਨੂੰ ਦਾਖਲਾ ਨਹੀਂ ਦਿੱਤਾ ਜਾ ਰਿਹਾ ਹੈ। ਮੰਦਰ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ...
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  about 5 hours ago
ਲਾਹੌਰ, 17 ਅਕਤੂਬਰ - ਅੱਜ ਪਾਕਿਸਤਾਨ ਨੇ ਸੱਤ ਸਾਲਾਂ ਜੈਨਬ ਅਨਸਾਰੀ ਦੇ 24 ਸਾਲਾਂ ਜਬਰ ਜਨਾਹੀ ਤੇ ਹਤਿਆਰੇ ਇਮਰਾਨ ਅਲੀ ਨੂੰ ਲਾਹੌਰ ਦੀ ਕੋਟ ਲੱਖਪਤ ਜੇਲ 'ਚ ਸਥਾਨਕ ਸਮੇਂ 5.30 ਵਜੇ ਫਾਂਸੀ 'ਤੇ ਲਟਕਾ ਦਿੱਤਾ। ਅਲੀ ਨੇ ਆਪਣਾ ਜੁਰਮ ਕਾਬੂਲ ਕਰਦੇ ਹੋਏ ਮੰਨਿਆ ਸੀ ਕਿ ਉਸ ਨੇ ਜੈਨਬ ਅਨਸਾਰੀ...
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ

ਕਪੂਰਥਲਾ / ਫਗਵਾੜਾ

ਬਾਰਿਸ਼ ਨਾਲ ਫਗਵਾੜਾ ਸ਼ਹਿਰ ਹੋਇਆ ਜਲ ਥਲ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਅੱਜ ਹੋਈ ਭਾਰੀ ਬਾਰਿਸ਼ ਨੇ ਜਿੱਥੇ ਕਿ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਹਿਸੂਸ ਹੋਈ ਉੱਥੇ ਹੀ ਫਗਵਾੜਾ ਵਿਖੇ ਸ਼ਾਮ ਵੇਲੇ ਹੋਈ ਬਾਰਸ਼ ਨਾਲ ਮੌਸਮ ਵੀ ਕਾਫ਼ੀ ਖੁਸ਼ਨੁਮਾ ਹੋ ਗਿਆ | ਖੇਤੀ ਵਿਗਿਆਨੀਆਂ ਅਨੁਸਾਰ ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਗੁਰਚਰਨ ਸਿੰਘ ਨੇ ਅਹੁਦਾ ਸੰਭਾਲਿਆ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਜੋਂ ਗੁਰਚਰਨ ਸਿੰਘ ਨੇ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਂਬਰਾ (ਜਲੰਧਰ) ਵਿਚ ਤਾਇਨਾਤ ਸਨ | ਉਨ੍ਹਾਂ ਦੇ ਅਹੁਦਾ ...

ਪੂਰੀ ਖ਼ਬਰ »

ਸਕੂਲ ਦੇ ਕਮਰੇ ਦੀ ਛੱਤ 'ਤੇ ਲੈਂਟਰ ਪਾਇਆ

ਕਪੂਰਥਲਾ, 16 ਜੁਲਾਈ (ਅ.ਬ.)-ਸਰਕਾਰੀ ਹਾਈ ਸਕੂਲ ਤਲਵੰਡੀ ਪਾਈਾ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਵੇਂ ਬਣੇ ਕਮਰੇ ਦੀ ਛੱਤ 'ਤੇ ਲੈਂਟਰ ਪਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਤਜਿੰਦਰ ਕੌਰ, ਸਕੂਲ ਵੈੱਲਫੇਅਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਲਦੀ ਪੇਸ਼ ਕਰੇ-ਅਧਿਆਪਕ ਆਗੂ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਮਾਸਟਰ ਕੇਡਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਸੂਬਾਈ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਖੁੰਡਾ, ਸੂਬਾਈ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਦੁਰਗਾਪੁਰ, ਜ਼ਿਲ੍ਹਾ ਉਪ ਪ੍ਰਧਾਨ ਸੁਖਵਿੰਦਰ ਸਿੰਘ ਰੂਬੀ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਕਾਲਾ ਸੰਘਿਆਂ, 16 ਜੁਲਾਈ (ਸੰਘਾ)- ਦੋਨਾਂ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਦੇ ਬੀ.ਕਾਮ ਦੂਜਾ ਸਮੈਸਟਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਲਈ ਪ੍ਰੀਖਿਆ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਖਹਿਰਾ ਵੱਲੋਂ ਰਾਣਾ ਗੁਰਜੀਤ ਸਿੰਘ ਨੂੰ ਬਹਿਸ ਦੀ ਖੁੱਲ੍ਹੀ ਚੁਣੌਤੀ

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਰਾਜ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਚਾਲੇ ਖਾਨਾਜੰਗੀ ਵਧਦੀ ਜਾ ਰਹੀ ਹੈ | ਸ. ਖਹਿਰਾ ਨੇ ਅੱਜ ਕਿਹਾ ਕਿ ਮੇਰੇ ਵੱਲੋਂ ਉਠਾਏ ਗਏ ਭਿ੍ਸ਼ਟਾਚਾਰ ਤੇ ...

ਪੂਰੀ ਖ਼ਬਰ »

ਇੰਜੀਨੀਅਰ ਐਸੋਸੀਏਸ਼ਨ ਦੇ ਇਜਲਾਸ 'ਚ ਮੁੱਖ ਅਹੁਦੇਦਾਰਾਂ ਦੀ ਚੋਣ

ਹੁਸੈਨਪੁਰ, 16 ਜੁਲਾਈ (ਸੋਢੀ)-ਇੰਜੀਨੀਅਰ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਦਾ ਦੋ ਸਾਲਾ ਇਜਲਾਸ ਸ਼ਹੀਦ ਭਗਤ ਸਿੰਘ ਸੰਸਥਾਨ ਆਰ. ਸੀ. ਐਫ ਵਿਖੇ ਹੋਇਆ | ਜਿਸ ਵਿਚ ਵੱਡੀ ਗਿਣਤੀ 'ਚ ਐਸੋਸੀਏਸ਼ਨ ਮੈਂਬਰਾਂ ਨੇ ਹਿੱਸਾ ਲਿਆ | ਇਸ ਇਜਲਾਸ ਵਿਚ ਐਸੋਸੀਏਸ਼ਨ ਦੇ ਮੁੱਖ ...

ਪੂਰੀ ਖ਼ਬਰ »

ਮੈਡੀਕਲ ਲੈਬ ਐਸੋਸੀਏਸ਼ਨ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 16 ਜੁਲਾਈ (ਸਡਾਨਾ)-ਮੈਡੀਕਲ ਲੈਬ ਐਸੋਸੀਏਸ਼ਨ ਦੀ ਸਥਾਨਕ ਇਕਾਈ ਵੱਲੋਂ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਜਾਣੂ ਕਰਵਾਇਆ ਗਿਆ ਤੇ ਐਸੋਸੀਏਸ਼ਨ ਦੇ ਵਫ਼ਦ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਕਾਇਆ ਕਲਪ ਲਈ ਸਰਕਾਰ ਨੇ 2 ਹਜ਼ਾਰ ਕਰੋੜ ਰੱਖੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵੱਲੋਂ ਬਿਜਲੀ ਵਿਭਾਗ ਦੀ ਕਾਇਆ ਕਲਪ ਲਈ 2 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ | ਜਿਸ ਵਿਚ ਇਸ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਤੇ ਬਿਜਲੀ ਨਾਲ ਸਬੰਧਿਤ ਯੰਤਰਾਂ ਦੀ ਮੁਰੰਮਤ ਦਾ ਕੰਮ ਵੀ ਸ਼ਾਮਲ ਹੈ | ਇਹ ...

ਪੂਰੀ ਖ਼ਬਰ »

ਸੰਗਰਾਂਦ ਦੇ ਪਾਵਨ ਦਿਹਾੜੇ 'ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਗੁਰਮਤਿ ਸਮਾਗਮ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)-ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਵੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਫਗਵਾੜਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਦੇ ਕਸਬਾ ਪਾਂਸ਼ਟਾ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਬਠਿੰਡਾ ਆਪਣੇ ਕਿਸੇ ਕੰਮ ਦੇ ਸਬੰਧ ਵਿਚ ਪਾਂਸ਼ਟਾ ਵਿਖੇ ...

ਪੂਰੀ ਖ਼ਬਰ »

ਪਾਸਟਰ ਸੁਲਤਾਨ ਮਸੀਹ ਦੇ ਕਤਲ 'ਤੇ ਮਸੀਹ ਭਾਈਚਾਰੇ ਵੱਲੋਂ ਰੋਸ ਦਾ ਪ੍ਰਗਟਾਵਾ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਪਵਿੱਤਰ ਮਸੀਹੀ ਕਲੀਸ਼ੀਆ ਚਰਚ ਪਿੰਡ ਦਬੁਰਜੀ ਵਿਚ ਇਲਾਕੇ ਦੀਆਂ ਮਸੀਹੀ ਸੰਗਤਾਂ ਨੇ ਇਕੱਤਰ ਹੋ ਕੇ ਲੁਧਿਆਣਾ ਵਿਚ ਮਸੀਹੀ ਪਾਸਟਰ ਸੁਲਤਾਨ ਮਸੀਹੀ ਨੂੰ ਕੁੱਝ ਸ਼ਰਾਰਤੀਆਂ ਵੱਲੋਂ ਗੋਲੀਆਂ ਮਾਰ ਕੇ ਮਾਰੇ ਜਾਣ 'ਤੇ ਰੋਸ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੀ ਰਿਧਮ ਸ਼ਰਮਾ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 16 ਜੁਲਾਈ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ.ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਰਿਧਮ ਸ਼ਰਮਾ ਨੇ 700 ਵਿਚੋਂ 584 ਅੰਕ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਭ ਨੂੰ ਬੂਟੇ ਲਗਾਉਣੇ ਚਾਹੀਦੇ-ਸੰਘਾ

ਕਾਲਾ ਸੰਘਿਆ, 16 ਜੁਲਾਈ (ਸੰਘਾ)-ਵਾਤਾਵਰਣ ਦੀ ਸੰਭਾਲ ਲਈ ਯਤਨਾ ਤਹਿਤ ਪਿੰਡ ਕਮੇਟੀ ਕਾਲਾ ਸੰਘਿਆ ਵੱਲੋਂ ਪਿੰਡ 'ਚ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਸਟੇਡੀਅਮ ਨੂੰ ਜਾਂਦੇ ਰਸਤੇ 'ਤੇ ਵੱਖ-ਵੱਖ ਤਰ੍ਹਾਂ ਦੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਹੇਠਲੇ ਪੱਧਰ 'ਤੇ ਲਾਭ ਪਹੁੰਚਾਇਆ ਜਾਵੇ-ਵਿਜੇ ਸਾਂਪਲਾ

ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਨਿਆਂ ਤੇ ਸ਼ਸਕਤੀਕਰਨ ਬਾਰੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਨੂੰ ਗੋਦ ਲਿਆ

ਬੇਗੋਵਾਲ, 16 ਜੁਲਾਈ (ਮੁਲਤਾਨੀ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਜਾਰੀ ਰੱਖਦੇ ਹੋਏ ਅੱਜ ਪ੍ਰਧਾਨ ਗੁਰਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਨੰਗਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਗੋਦ ਲਿਆ | ਇਸ ਮੌਕੇ ਉਨ੍ਹਾਂ ਨਾਲ ਸਕੂਲ ...

ਪੂਰੀ ਖ਼ਬਰ »

ਤਲਵੰਡੀ ਕੂਕਾਂ ਸਕੂਲ 'ਚ ਨਸ਼ਾ ਵਿਰੋਧੀ ਰੈਲੀ ਕੱਢੀ

ਨਡਾਲਾ, 16 ਜੁਲਾਈ (ਮਾਨ)-ਸਰਕਾਰੀ ਮਿਡਲ ਸਕੂਲ ਤਲਵੰਡੀ ਕੂਕਾਂ ਵਿਖੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਸਕੂਲ ਮੁਖੀ ਦਵਿੰਦਰ ਕੌਰ ਨੇ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਕੁਰੀਤੀ ...

ਪੂਰੀ ਖ਼ਬਰ »

ਨਵਜੀਤ ਗਿੱਲ ਦਾ ਸਿੰਗਲ ਟਰੈਕ ਰਾਤਾਂ ਲਹਿੰਬਰ ਹੁਸੈਨਪੁਰੀ ਵੱਲੋਂ ਰਿਲੀਜ਼

ਕਾਲਾ ਸੰਘਿਆਂ, 15 ਜੁਲਾਈ (ਸੰਘਾ)-ਆਵਾਜ਼ ਪੰਜਾਬ ਦੀ ਫੇਮ ਨਵਜੀਤ ਗਿੱਲ ਦਾ ਪਲੇਠਾ ਸਿੰਗਲ ਟਰੈਕ ਇੰਟਰਨੈਸ਼ਨਲ ਪੰਜਾਬੀ ਫੋਕ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਲੋਕ ਰੰਗ ਕੰਪਲੈਕਸ ਵਿਖੇ ਰਿਲੀਜ਼ ਕੀਤਾ ਗਿਆ | ਜਪਸ ਮਿਊਜ਼ਿਕ ਪ੍ਰੋਡਿਕਸ਼ਨ ਦੀ ਪੇਸ਼ਕਸ਼ 'ਅਸੀਂ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਵਰਕਰ ਯੂਨੀਅਨ ਦੀ ਮੀਟਿੰਗ

ਜਲੰਧਰ, 16 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਗ੍ਰਾਮ ਸਿੰਘ ਅਤੇ ਜਨਰਲ ਸਕੱਤਰ ਪੰਜਾਬ ਮੇਜਰ ਸਿੰਘ ਸੈਣੀ ਦੀ ਸਾਂਝੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਨਵੀਂ ਬਾਰਾਦਰੀ ਜਲੰਧਰ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਲਈ ਸਰਕਾਰੀ ਪੁਲੀਆਂ ਖੁਲ੍ਹਵਾਉਣ ਦੀ ਮੰਗ

ਤਲਵੰਡੀ ਚੌਧਰੀਆਂ/ਫੱਤੂਢੀਂਗਾ, 16 ਜੁਲਾਈ (ਪਰਸਨ ਲਾਲ ਭੋਲਾ, ਬਲਜੀਤ ਸਿੰਘ)-ਬਾਰਸ਼ਾਂ ਦੇ ਪਾਣੀ ਕੁਦਰਤੀ ਆਫ਼ਤਾਂ ਕਾਰਨ ਪਾਣੀ ਦੇ ਨਿਕਾਸ ਲਈ ਪੰਜਾਬ ਸਰਕਾਰ ਦੇ ਪੀ. ਡਵਲਯੂ. ਡੀ. ਵਿਭਾਗ ਵੱਲੋਂ ਮੁੰਡੀ ਮੋੜ ਜੀ.ਟੀ. ਰੋਡ ਤੋਂ ਲੈ ਕੇ ਪਿੰਡ ਸੂਜੋਕਾਲੀਆ 8-9 ਸਰਕਾਰੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦਾ ਠਹਿਰਾਓ ਬਹਾਲ ਕੀਤੇ ਜਾਣ ਦੀ ਮੰਗ

ਢਿਲਵਾਂ, 16 ਜੁਲਾਈ (ਪ੍ਰਵੀਨ ਕੁਮਾਰ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾ ਰੇਲ ਵਿਚ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ...

ਪੂਰੀ ਖ਼ਬਰ »

ਸਪੋਰਟਸ ਵਿੰਗ (ਕਾਲਜਾਂ) 'ਚ ਖਿਡਾਰੀਆਂ ਦੇ ਦਾਖਲੇ ਲਈ ਚੋਣ ਟਰਾਇਲ ਅੱਜ ਤੇ ਕੱਲ੍ਹ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵੱਲੋਂ 2017-18 ਦੇ ਸੈਸ਼ਨ ਲਈ ਸਪੋਰਟਸ ਵਿੰਗ (ਕਾਲਜਾਂ ਵਿਚ) ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 17 ਤੇ 18 ਜੁਲਾਈ ਨੂੰ ਵੱਖ-ਵੱਖ ਸਥਾਨ 'ਤੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੁੱਖਾਂ ਤੇ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਇਸ ਦਾ ਖ਼ਮਿਆਜ਼ਾ ਭੁਗਤਣਾ ਪਏਗਾ–ਜੋਤੀ ਬਾਲਾ ਮੱਟੂ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਦੋਆਬੇ ਦਾ ਮਾਣ, ਸਮਾਜ ਸੇਵਾ ਦੇ ਖੇਤਰ 'ਚ ਅਹਿਮ ਰੋਲ ਅਦਾ ਕਰਨ ਵਾਲੀ ਸਮਾਜ ਸੇਵੀ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਵਾਤਾਵਰਨ ਨੂੰ ਸ਼ੁੱਧ ਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਦੇ ਮਨੋਰਥ ਨਾਲ ਵਣ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਹੋ ਰਿਹੈ ਵਾਧਾ–ਜਥੇਦਾਰ ਸਰੂਪ ਸਿੰਘ ਖਲਵਾੜਾ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਆਜ਼ਾਦੀ ਦੇ 70 ਵਰ੍ਹੇ ਬਾਅਦ ਵੀ ਦੇਸ਼ ਦੀ ਆਬਾਦੀ ਦਾ ਤੀਜਾ ਹਿੱਸਾ ਲੋਕ ਅਜੇ ਵੀ ਅਨਪੜ੍ਹ-ਡਾ: ਅਨੂਪ ਸਿੰਘ

ਕਪੂਰਥਲਾ, 16 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਉਹ ਦੇਸ਼ ਹੀ ਤਰੱਕੀ ਕਰ ਸਕਦਾ ਹੈ | ਜਿਸ ਦੇਸ਼ ਦੇ ਨਾਗਰਿਕ ਮਿਆਰੀ ਸਿੱਖਿਆ ਹਾਸਲ ਕਰ ਚੁੱਕੇ ਹੋਣ, ਪ੍ਰੰਤੂ ਬੜੇ ਅਫ਼ਸੋਸ ਦੀ ਗੱਲ ਹੈ ਕਿ ਆਜ਼ਾਦੀ ਦੇ 70 ਸਾਲ ਬਾਅਦ ਵੀ ਦੇਸ਼ ਦੀ ਆਬਾਦੀ ਦਾ ਤੀਜਾ ਹਿੱਸਾ ਲੋਕ ਅਜੇ ਵੀ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਲੱਖ ਦਾਤਾ ਦਾ ਮੇਲਾ ਮਨਾਇਆ

ਫਗਵਾੜਾ, 16 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਮੁਹੱਲਾ ਆਹਲੂਵਾਲੀਆ ਵਿਖੇ ਲੱਖ ਦਾਤਾ ਦਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਹਿਲਾਂ ਚਾਦਰ ਅਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ਦੇਰ ਰਾਤ ਤੱਕ ਚੱਲੇ ਇਸ ਜੋੜ ਮੇਲੇ ...

ਪੂਰੀ ਖ਼ਬਰ »

ਫਗਵਾੜਾ-ਵਾਹਦ ਸੜਕ 'ਤੇ ਪ੍ਰੀਮਿਕਸ ਪਾਉਣ ਦੀ ਮੰਗ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਫਗਵਾੜਾ ਤੋਂ ਵਾਹਦ ਤੱਕ ਸੜਕ ਬਣ ਰਹੀ ਨੂੰ ਲਗਭਗ 5-6 ਮਹੀਨੇ ਹੋ ਗਏ ਹਨ ਪ੍ਰੰਤੂ ਇਸ ਸੜਕ ਨੂੰ ਫਗਵਾੜਾ ਤੋਂ ਘੰੁਮਣਾਂ ਤੱਕ ਬਣਾ ਦਿੱਤਾ ਗਿਆ ਹੈ ਅਤੇ ਘੰੁਮਣਾ ਤੋਂ ਵਾਹਦ ਤੱਕ ਪੱਥਰ ਬਹੁਤ ਬੁਰੀ ਤਰ੍ਹਾਂ ਬਿਖਰਿਆ ਹੋਇਆ ਹੈ | ਇਸ ...

ਪੂਰੀ ਖ਼ਬਰ »

'ਆਪ' ਦੇ ਆਗੂ ਤੇ ਖੇਤੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਕਾਂਗਰਸ ਪਾਰਟੀ 'ਚ ਸ਼ਾਮਿਲ

ਢਿਲਵਾਂ, 16 ਜੁਲਾਈ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-ਨਜ਼ਦੀਕੀ ਪਿੰਡ ਬੁਤਾਲਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਖੇਤੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਗੋਬਿੰਦਰ ਸਿੰਘ ਬੱਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਨੇ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਏ.ਸੀ.ਪੀ. ਦੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ-ਡੀ.ਟੀ.ਐਫ. ਵੱਲੋਂ ਮੰਗ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਬਲਾਕ ਕਪੂਰਥਲਾ 2 ਦੀ ਮੀਟਿੰਗ ਬਲਾਕ ਦੇ ਪ੍ਰਧਾਨ ਬਲਵਿੰਦਰ ਸਿੰਘ ਭੰਡਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਕਤੂਬਰ 11 ਤੋਂ ਬਾਅਦ 4-9-14 ਸਾਲਾ ਏ.ਸੀ.ਪੀ. ਦੇ ਕੇਸਾਂ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੇਹਟੀਆਣਾ ਨੇ ਛਾਂਦਾਰ ਬੂਟੇ ਲਗਾਏ

ਰਿਹਾਣਾ ਜੱਟਾਂ, 16 ਜੁਲਾਈ (ਹਰਜੀਤ ਸਿੰਘ ਜੁਨੇਜਾ)-ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ ਵੱਲੋਂ ਪ੍ਰਧਾਨ ਪਰਮਿੰਦਰਪਾਲ ਸਿੰਘ ਨਿੱਝਰ ਦੀ ਅਗਵਾਈ ਹੇਠ ਪਿੰਡ ਮੇਹਟੀਆਣਾ ਦੇ ਖੇਡ ਮੈਦਾਨ ਵਿਚ 50 ਦੇ ਕਰੀਬ ਛਾਂਦਾਰ ਬੂਟੇ ਲਗਾਏ ਗਏ | ਇਸ ਮੌਕੇ ਕਲੱਬ ਦੇ ਜ਼ੋਨ ...

ਪੂਰੀ ਖ਼ਬਰ »

ਹੈੱਡ ਟੀਚਰ ਗੁਰਦੀਪ ਸਿੰਘ ਕਾਲਰੂ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਸਿੱਖਿਆ ਵਿਭਾਗ ਵਿਚ 35 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਵਾਲੇ ਹੈੱਡ ਟੀਚਰ ਗੁਰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕਾਲਰੂ ਨੂੰ ਸੇਵੀ ਮੁਕਤੀ 'ਤੇ ਬਲਾਕ ਸੁਲਤਾਨਪੁਰ ਲੋਧੀ 2 ਦੇ ਸਮੂਹ ਅਧਿਆਪਕਾਂ ਵੱਲੋਂ ਬੀ.ਪੀ.ਈ.ਓ. ...

ਪੂਰੀ ਖ਼ਬਰ »

ਆਇਰਨ ਦੀਆਂ ਗੋਲੀਆਂ ਦੇਣ ਵਾਲੇ ਅਧਿਆਪਕ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 16 ਜੁਲਾਈ (ਅ.ਬ.)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ ਕਪੂਰਥਲਾ, ਸੂਬਾਈ ਆਗੂ ਰਕੇਸ਼ ਭਾਸਕਰ, ਰਜੇਸ਼ ਜੌਲੀ, ਭਜਨ ਸਿੰਘ ਮਾਨ ਤੇ ਗੁਰਮੁਖ ਸਿੰਘ ਬਾਬਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪਿਛਲੇ ਦਿਨੀ ਸਰਕਾਰੀ ...

ਪੂਰੀ ਖ਼ਬਰ »

ਸੁਰਖਪੁਰ ਸਕੂਲ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਕਪੂਰਥਲਾ, 16 ਜੁਲਾਈ (ਸਡਾਨਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ ਵਿਖੇ ਪਿ੍ੰਸੀਪਲ ਕੁਲਬੀਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਤੋਂ ਇਲਾਵਾ ਸਟਾਫ਼ ਮੈਂਬਰਾਂ ਨੇ ਵੱਧ ਰਹੀ ਆਬਾਦੀ ਦੇ ...

ਪੂਰੀ ਖ਼ਬਰ »

ਖੇਤੀ ਸੈਕਟਰ ਨੂੰ ਜੀ.ਐਸ.ਟੀ. ਤੋਂ ਬਾਹਰ ਰੱਖਿਆ ਜਾਵੇ-ਕਿਸਾਨ ਸੰਘਰਸ਼ ਕਮੇਟੀ

ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਖੇਤੀ ਸੈਕਟਰ ਨੂੰ ਜੀ.ਐਸ.ਟੀ ਦੇ ਘੇਰੇ ਤੋਂ ਬਾਹਰ ਰੱਖਣ ਲਈ ਪ੍ਰਧਾਨ ਨਰਿੰਦਰ ਮੋਦੀ ਨੂੰ ਐਸ.ਡੀ.ਐਮ, ਡੀ.ਸੀ ਰਾਹੀਂ ਯਾਦ ਪੱਤਰ ਦਿੱਤੇ ਜਾਣਗੇ ਤਾਂ ਜੋ ਦੇਸ਼ ਦੇ ਕਿਸਾਨਾਂ ਨੂੰ ਪੈਣ ਵਾਲੇ ਬੇਲੋੜੇ ਬੋਝ ਤੋਂ ਬਚਾਇਆ ਜਾ ਸਕੇ ...

ਪੂਰੀ ਖ਼ਬਰ »

ਕੰਪਿਊਟਰਾਈਜ਼ਡ ਅਕਾਊਾਟਿੰਗ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਬੇਰੁਜ਼ਗਾਰ ਨੌਜਵਾਨਾਂ ਲਈ ਹੁਨਰ ਵਿਕਾਸ ਕੇਂਦਰ ਲਾਹੇਵੰਦੇ ਸਾਬਤ ਹੋ ਰਹੇ ਹਨ | ਇਹ ਸ਼ਬਦ ਰਕੇਸ਼ ਕੁਮਾਰ ਡੀ.ਡੀ.ਐਮ ਨਬਾਰਡ ਨੇ ਅੱਜ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾਨ ਵੱਲੋਂ ਕੰਪਿਊਟਰਾਈਜ਼ਡ ਅਕਾਊਾਟਿੰਗ ਦੀ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਹੋ ਰਿਹੈ ਵਾਧਾ–ਜਥੇਦਾਰ ਸਰੂਪ ਸਿੰਘ ਖਲਵਾੜਾ

ਖਲਵਾੜਾ, 16 ਜੁਲਾਈ (ਮਨਦੀਪ ਸਿੰਘ ਸੰਧੂ)-ਕਿਸਾਨਾਂ ਦੀਆਂ ਖੁਦਕੁਸ਼ੀਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਸਰੂਪ ਸਿੰਘ ਖਲਵਾੜਾ ਜਥੇਬੰਦਕ ਸਕੱਤਰ ...

ਪੂਰੀ ਖ਼ਬਰ »

ਸਵਰਨ ਹਸਪਤਾਲ ਦੀ ਸੰਚਾਲਕ ਬੀਬੀ ਜਸਵਿੰਦਰ ਕੌਰ ਦਾ ਅੰਤਿਮ ਸੰਸਕਾਰ

ਫਗਵਾੜਾ, 16 ਜੁਲਾਈ (ਚਾਵਲਾ)-ਅੱਜ ਇੱਥੇ ਸਵਰਨ ਹਸਪਤਾਲ ਦੀ ਸੰਚਾਲਕ ਬੀਬੀ ਜਸਵਿੰਦਰ ਕੌਰ ਪਤਨੀ ਸਵ: ਡਾ: ਕੁਲਦੀਪ ਸਿੰਘ ਦਾ ਬੰਗਾ ਰੋਡ ਸ਼ਮਸ਼ਾਨ ਘਾਟ 'ਚ ਦਾਹ ਸਸਕਾਰ ਸਮੇਂ ਉਨ੍ਹਾਂ ਦੇ ਸਪੁੱਤਰ ਡਾ: ਮਨਦੀਪ ਸਿੰਘ ਅਤੇ ਨਜ਼ਦੀਕੀ ਸਬੰਧੀ ਰਾਜਵੰਤ ਸਿੰਘ ਝਿੱਕਾ ਨਾਲ ਦੁੱਖ ਵਿਅਕਤ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ ਸ਼ੋ੍ਰਮਣੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਭੌਰ ਤੋਂ ਇਲਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਡਾ: ਆਰ.ਪੀ.ਐਮ. ਵਿਰਕ, ਡਾ: ਸਤਨਾਮ ਸਿੰਘ ਪਰਮਾਰ, ਡਾ: ਏ.ਐਸ. ਪ੍ਰਹਾਰ, ਡਾ: ਏ.ਕੇ. ਸ਼ਰਮਾ, ਡਾ: ਮੋਹਨ ਸਿੰਘ ਅਤੇ ਸ਼ਹਿਰੀ ਆਗੂਆਂ 'ਚੋਂ ਸੁਖਜੀਤ ਸਟਾਰਚ ਮਿਲ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਸ੍ਰੀ ਕੇ.ਕੇ. ਸਰਦਾਨਾ, ਕਾਂਗਰਸ ਆਗੂ ਸਤਿਬੀਰ ਸਿੰਘ ਸਾਹਬੀ, ਅਧਿਆਪਕ ਆਗੂ ਪ੍ਰੋ: ਜਸਵੰਤ ਸਿੰਘ ਗੰਡਮ ਅਤੇ ਜਲੰਧਰ ਤੋਂ ਮੋਹਨ ਸਿੰਘ ਸਹਿਗਲ ਅਤੇ ਕੁਲਦੀਪ ਸਮੇਤ ਵੱਖ-ਵੱਖ ਵਰਗਾਂ ਦੇ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਨ ਮਨਾਇਆ

ਭੰਡਾਲ ਬੇਟ, 16 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਨ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬਾਬਾ ਬੀਰ ਸਿੰਘ ...

ਪੂਰੀ ਖ਼ਬਰ »

ਮੰਦਿਰ ਸਿੰਘ ਭਵਾਨੀ ਵਿਖੇ ਸਾਲਾਨਾ ਜਗਰਾਤਾ ਕਰਵਾਇਆ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ, ਥਿੰਦ)-ਸ੍ਰੀ ਦੁਰਗਾ ਭਜਨ ਮੰਡਲੀ ਮੰਦਿਰ ਸਿੰਘ ਭਵਾਨੀ ਸੁਲਤਾਨਪੁਰ ਲੋਧੀ ਵੱਲੋਂ ਬੀਤੀ ਰਾਤ 42ਵਾਂ ਸਾਲਾਨਾ ਜਗਰਾਤਾ ਸ਼ਹਿਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਜੋਤ ਦੀ ਪੂਜਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਦਵਾਈਆਂ 'ਤੇ ਲਗਾਇਆ ਜੀ.ਐਸ.ਟੀ. ਹਟਾਇਆ ਜਾਵੇ- ਮੱਲ, ਸੰਧੂ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ)-ਪੰਜਾਬ ਕਾਂਗਰਸ ਦੇ ਕਿਸਾਨ ਸੈੱਲ ਦੇ ਸੂਬਾ ਵਾਈਸ ਚੇਅਰਮੈਨ ਨਿਰਮਲ ਸਿੰਘ ਮੱਲ ਅਤੇ ਮੰਡ ਖੇਤਰ ਸੁਲਤਾਨਪੁਰ ਦੇ ਸਰਗਰਮ ਕਾਂਗਰਸੀ ਆਗੂ ਨਿਸ਼ਾਨ ਸਿੰਘ ਸੰਧੂ ਹਜ਼ਾਰਾ ਨੇ ਇਕ ਸਾਂਝੇ ਬਿਆਨ ਰਾਹੀਂ ਕੇਂਦਰ ਸਰਕਾਰ ਵੱਲੋਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੱਲੋਂ ਮੰਗਾਂ ਸਬੰਧੀ ਮੀਟਿੰਗ

ਰਿਹਾਣਾ ਜੱਟਾਂ, 16 ਜੁਲਾਈ (ਹਰਜੀਤ ਸਿੰਘ ਜੁਨੇਜਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਮ ਲੁਭਾਇਆ ਰਿਹਾਣਾ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਸਕੱਤਰ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ ਅੱਜ

ਭੰਡਾਲ ਬੇਟ, 16 ਜੁਲਾਈ (ਜਾਤੀਕੇ)-ਸਮੂਹ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਪੀਰ ਬਾਬਾ ਝੰਡੇ ਸ਼ਾਹ ਦੀ ਯਾਦ ਵਿਚ 15ਵਾਂ ਸਭਿਆਚਾਰਕ ਮੇਲਾ 17 ਜੁਲਾਈ ਦਿਨ ਸੋਮਵਾਰ ਨੂੰ ਪਿੰਡ ਤੱਜਪੁਰ ਵਿਖੇ ...

ਪੂਰੀ ਖ਼ਬਰ »

ਭਾਈ ਘਨੱਈਆ ਸਿੱਖਿਆ ਵਿਕਾਸ ਸੁਸਾਇਟੀ ਵੱਲੋਂ ਆਮ ਗਿਆਨ ਮੁਕਾਬਲੇ ਕਰਵਾਏ

ਡਡਵਿੰਡੀ, 16 ਜੁਲਾਈ (ਬਲਬੀਰ ਸੰਧਾ)-ਭਾਈ ਘਨੱਈਆ ਸਿੱਖਿਆ ਵਿਕਾਸ ਸੁਸਾਇਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਤਾਸ਼ਪੁਰ ਵਿਖੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਬਰਿੰਦਪੁਰੀ ਦੀ ਅਗਵਾਈ ਹੇਠ ਕੰਪਿਊਟਰ ਵਿਸ਼ੇ ਨਾਲ ਸਬੰਧਿਤ ਆਮ ਗਿਆਨ ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਸ਼ਿਵ ਮੰਦਿਰ ਨਾਥਾਂ ਦੇ ਡੇਰੇ 'ਚ ਯੱਗ ਕਰਵਾਇਆ

ਕਪੂਰਥਲਾ, 16 ਜੁਲਾਈ (ਵਿ.ਪ੍ਰ.)-ਸਾਵਣ ਮਹੀਨੇ ਦੀ ਆਗਮਨ 'ਤੇ ਸਕਰਾਂਤੀ ਦੇ ਸ਼ੁੱਭ ਮੌਕੇ ਪੁਲਿਸ ਲਾਈਨ ਨੇੜੇ ਸ਼ਿਵ ਮੰਦਿਰ ਨਾਥਾਂ ਦੇ ਡੇਰੇ 'ਤੇ ਡੇਰੇ ਦੇ ਸੰਚਾਲਕ ਬਾਬਾ ਵਿਜੇ ਨਾਥ ਦੀ ਅਗਵਾਈ ਵਿਚ ਰੁਦਰ ਅਭਿਸ਼ੇਕ ਯੱਗ ਕਰਵਾਇਆ ਗਿਆ | ਇਸ ਮੌਕੇ ਪਹਿਲਵਾਨ ਸੁਖਦੇਵ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 16 ਜੁਲਾਈ (ਨਰੇਸ਼ ਹੈਪੀ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੀ ਪਲੇਠੀ ਮੀਟਿੰਗ ਕਲੱਬ ਦੇ ਪ੍ਰਧਾਨ ਲਾਇਨ ਨਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਲ 2017-18 ਵਿਚ ਕਲੱਬ ਵੱਲੋਂ ਕੀਤੇ ਜਾਣ ਵਾਲੇ ਸਮਾਜ ਸੇਵਾ ਦੇ ਪ੍ਰੋਜੈਕਟਾਂ ਦੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ

ਭੁਲੱਥ, 16 ਜੁਲਾਈ (ਮੁਲਤਾਨੀ)-ਸਥਾਨਕ ਕਸਬੇ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ ਪ੍ਰਧਾਨ ਕੈਪਟਨ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਰੱਖਣ ਲਈ ਬੂਟੇ ਲਵਾਉਣੇ ਜ਼ਰੂਰੀ-ਪ੍ਰਭਜੋਤ ਢਿੱਲੋਂ

ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਅੱਜਕੱਲ ਵਾਤਾਵਰਨ ਦਿਨੋ-ਦਿਨ ਪ੍ਰਦੂਸ਼ਿਤ ਹੋ ਰਿਹਾ ਹੈ | ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਅੱਜ ਮਨੁੱਖ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨਾਲ ਗ੍ਰਸਤ ਹੋ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪਿੰਡ ਧਾਲੀਵਾਲ ਕਾਦੀਆਂ 'ਚ ਕਣਕ ਵੰਡੀ

ਲਾਂਬੜਾ, 16 ਜੁਲਾਈ (ਕੁਲਜੀਤ ਸਿੰਘ ਸੰਧੂ)-ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਅਧੀਨ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਧਾਲੀਵਾਲ ਕੋ-ਆਪ੍ਰੇ. ਐਗਰੀਕਲਚਰ ਸੁਸਾਇਟੀ ਵੱਲੋਂ ਰਾਸ਼ਨ ਡਿਪੂ 'ਤੇ ਕਣਕ ਦੀ ਵੰਡ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਘਨੱਈਆ ਸਿੱਖਿਆ ਵਿਕਾਸ ਕਮੇਟੀ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 16 ਜੁਲਾਈ (ਥਿੰਦ, ਹੈਪੀ)-ਭਾਈ ਘਨੱਈਆ ਜੀ ਸਿੱਖਿਆ ਵਿਕਾਸ ਕਮੇਟੀ ਵੱਲੋਂ ਧੰਜੂ ਮੋਟਰਜ਼ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪੰਜਾਬ ਦੀ ...

ਪੂਰੀ ਖ਼ਬਰ »

ਰਤਨ ਸਿੰਘ ਕਾਹਲੋਂ ਨਮਿਤ ਭੋਗ ਕੱਲ੍ਹ

ਨਡਾਲਾ, 16 ਜੁਲਾਈ (ਮਾਨ)-ਰਤਨ ਸਿੰਘ ਕਾਹਲੋਂ ਵਾਸੀ ਬੀਬੜੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ 18 ਜੁਲਾਈ ਦਿਨ ਮੰਗਲਵਾਰ ਨੂੰ ਗ੍ਰਹਿ ਪਿੰਡ ਬੀਬੜੀ ਨੇੜੇ ਰੇਲ ਕੋਚ ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਰੱਖਣ ਲਈ ਬੂਟੇ ਲਵਾਉਣੇ ਜ਼ਰੂਰੀ-ਪ੍ਰਭਜੋਤ ਢਿੱਲੋਂ

ਢਿਲਵਾਂ, 16 ਜੁਲਾਈ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਅੱਜਕੱਲ ਵਾਤਾਵਰਨ ਦਿਨੋ-ਦਿਨ ਪ੍ਰਦੂਸ਼ਿਤ ਹੋ ਰਿਹਾ ਹੈ | ਵਾਤਾਵਰਨ ਪ੍ਰਦੂਸ਼ਿਤ ਹੋਣ ਨਾਲ ਅੱਜ ਮਨੁੱਖ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਨਾਲ ਗ੍ਰਸਤ ਹੋ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX