ਤਾਜਾ ਖ਼ਬਰਾਂ


ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  2 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  6 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  8 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  19 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  29 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  40 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਹਿਲਾ ਸਫ਼ਾ

ਰਾਸ਼ਟਰਪਤੀ ਚੋਣਾਂ

ਦੇਸ਼ ਭਰ 'ਚ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਪਾਈਆਂ ਵੋਟਾਂ

* ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਮੋਦੀ * 99 ਫੀਸਦੀ ਵੋਟਿੰਗ * ਨਤੀਜਾ 20 ਨੂੰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਜੁਲਾਈ -ਭਾਰਤ ਦਾ 14ਵਾਂ ਰਾਸ਼ਟਰਪਤੀ ਚੁਣਨ ਲਈ ਦੇਸ਼ ਭਰ 'ਚ ਬਣਾਏ ਗਏ 32 ਬੂਥਾਂ 'ਤੇ 99 ਫ਼ੀਸਦੀ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ 'ਚ ਸਭ ਤੋਂ ਪਹਿਲਾਂ ਵੋਟ ਪਾਈ। ਰਾਸ਼ਟਰਪਤੀ ਚੋਣਾਂ ਲਈ ਬਣਾਏ ਗਏ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਤੇ ਬਾਦਲ ਸਮੇਤ 116 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਹਰਕਵਲਜੀਤ ਸਿੰਘ)-ਰਾਸ਼ਟਰਪਤੀ ਦੀ ਚੋਣ ਲਈ ਅੱਜ ਪੰਜਾਬ ਤੋਂ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ 'ਚੋਂ 116 ਵਿਧਾਇਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ. ਐਚ.ਐਸ. ਫੂਲਕਾ ਜੋ ਕਿ ਅੱਜ ਵਿਧਾਨ ਸਭਾ ਜ਼ਰੂਰ ਆਏ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਜਵਾਨ ਸ਼ਹੀਦ, ਬੱਚੀ ਦੀ ਮੌਤ

ਪੁਣਛ ਤੇ ਰਾਜੌਰੀ ਜ਼ਿਲ੍ਹਿਆਂ 'ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਸੈਕਟਰ 'ਚ ਪਾਕਿ ਫੌਜ ਦੀ ਗੋਲੀਬਾਰੀ 'ਚ ਇਕ ਬੱਚੀ ਸਮੇਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਸਿਵਲ ਪ੍ਰਸ਼ਾਸਨ ਦੇ ਨਿਰਦੇਸ਼ 'ਤੇ 16 ਸਕੂਲਾਂ ਨੂੰ ਭਾਰੀ ਗੋਲੀਬਾਰੀ ...

ਪੂਰੀ ਖ਼ਬਰ »

ਅਨੰਤਨਾਗ 'ਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਣੇ 3 ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਏਜੰਸੀ)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਜ਼ਿਬਰਾਨ ਸਮੇਤ 3 ਅੱਤਵਾਦੀ ਹਲਾਕ ਹੋ ਗਏ। ਅਨੰਤਨਾਗ ਦੇ ਵਾਨੀਹਮਾ ਪਿੰਡ 'ਚ ਰਾਤ ਕਰੀਬ 8 ਵਜੇ ਇਹ ਮੁਕਾਬਲਾ ਸ਼ੁਰੂ ਹੋਇਆ। ਮਾਰੇ ਗਏ ਦੋ ਹੋਰ ...

ਪੂਰੀ ਖ਼ਬਰ »

ਜਵਾਬੀ ਕਾਰਵਾਈ ਦਾ ਹੱਕ ਰੱਖਦੇ ਹਾਂ-ਭਾਰਤ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਭਾਰਤ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨੇ ਇਕ ਸਖਤ ਸੰਦੇਸ਼ ਵਿਚ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਉਲੰਘਣਾ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦਾ ਭਾਰਤ ਹੱਕ ਰਾਖਵਾਂ ...

ਪੂਰੀ ਖ਼ਬਰ »

ਵੈਂਕਈਆ ਨਾਇਡੂ ਉੱਪ-ਰਾਸ਼ਟਰਪਤੀ ਲਈ ਐਨ. ਡੀ. ਏ. ਦੇ ਉਮੀਦਵਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਵੱਲੋਂ ਉੱਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਕੇਂਦਰੀ ਸੂਚਨਾ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਂਅ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 68 ਸਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ

ਟਰੱਕ ਆਪ੍ਰੇਟਰਾਂ ਦੇ ਹਿਤਾਂ ਨੂੰ ਸੁਰੱਖਿਅਤ ਕਰਨ ਲਈ ਸਾਰੇ ਕਦਮ ਚੁੱਕਣ ਦਾ ਭਰੋਸਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਾਉਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਉਨ੍ਹਾਂ ਨੇ ਇਸ ਮੁੱਦੇ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਔਰਬਿਟ ਬੱਸ ਕਾਂਡ 'ਚ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਬਰੀ

ਅਦਾਲਤੀ ਕਾਰਵਾਈ ਦੌਰਾਨ ਮੁੱਖ ਮੁਦਈ ਹੀ ਮੁੱਕਰ ਗਏ ਸਨ ਬਿਆਨਾਂ ਤੋਂ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਚੱਲਦੀ ਬੱਸ 'ਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਅੱਜ ਮੋਗਾ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ। ਥਾਣਾ ਬਾਘਾ ਪੁਰਾਣਾ ਵਿਚ ਉਸ ਸਮੇਂ ਦਰਜ ਕੀਤੀ ਐਫ.ਆਈ.ਆਰ. ਅਨੁਸਾਰ 29 ਅਪ੍ਰੈਲ, 2015 ਨੂੰ ਮੋਗਾ ਤੋਂ ਬਾਘਾ ਪੁਰਾਣਾ ਜਾ ਰਹੀ ਔਰਬਿਟ ਬੱਸ ਵਿਚ ਦਲਿਤ ਪਰਿਵਾਰ ਨਾਲ ਸਬੰਧਿਤ ਸ਼ਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਲੰਢੇਕੇ ਜੋ ਕਿ ਆਪਣੀ 13 ਸਾਲਾ ਬੱਚੀ ਅਰਸ਼ਦੀਪ ਕੌਰ ਅਤੇ ਬੇਟੇ ਅਕਾਸ਼ਦੀਪ ਨਾਲ ਬਾਘਾ ਪੁਰਾਣਾ ਜਾ ਰਹੀ ਸੀ ਤੇ ਜਦ ਬੱਸ ਗਿੱਲ ਪਿੰਡ ਕੋਲ ਪਹੁੰਚੀ ਤਾਂ ਬੱਸ ਦੇ ਕੰਡਕਟਰ ਸਮੇਤ ਹੈਲਪਰਾਂ ਨੇ ਸ਼ਿੰਦਰ ਕੌਰ ਤੇ ਉਸ ਦੀ ਬੇਟੀ ਨਾਲ ਅਸ਼ਲੀਲ ਹਰਕਤਾਂ ਕਰਨ ਤੋਂ ਬਾਅਦ ਬੱਸ 'ਚੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਸੀ ਜਿਸ ਦੌਰਾਨ ਅਰਸ਼ਦੀਪ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਸ਼ਿੰਦਰ ਕੌਰ ਜ਼ਖਮੀ ਹੋ ਗਈ ਸੀ। ਇਸ ਸਬੰਧੀ ਥਾਣਾ ਬਾਘਾ ਪੁਰਾਣਾ 'ਚ ਬੱਸ ਦੇ ਡਰਾਈਵਰ ਰਣਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ (ਬਠਿੰਡਾ), ਕੰਡਕਟਰ ਸੁਖਵਿੰਦਰ ਸਿੰਘ ਉਰਫ਼ ਪੰਮਾ ਪੁੱਤਰ ਇਕਬਾਲ ਸਿੰਘ ਵਾਸੀ ਬਹਾਵਲ (ਅਬੋਹਰ), ਹੈਲਪਰ ਗੁਰਦੀਪ ਸਿੰਘ ਉਰਫ਼ ਜਿੰਮੀ ਪੁੱਤਰ ਸੁਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਮੋਗਾ ਅਤੇ ਇੱਕ ਹੋਰ ਹੈਲਪਰ ਅਮਰ ਰਾਮ ਉਰਫ਼ ਦਾਨਾ ਪੁੱਤਰ ਨੂਰਾ ਰਾਮ ਵਾਸੀ ਚੱਕ ਬਖਤੂ (ਬਠਿੰਡਾ) ਨੂੰ ਸ਼ਾਮਿਲ ਕਰ ਕੇ ਉਨ੍ਹਾਂ 'ਤੇ 30 ਅਪ੍ਰੈਲ 2015 ਨੂੰ ਧਾਰਾ 302, 307, 354, 120 ਬੀ ਆਈ.ਪੀ.ਸੀ. ਸਮੇਤ ਐਸ.ਸੀ. ਐਸ.ਟੀ. ਐਕਟ ਦੇ ਨਾਲ-ਨਾਲ ਪ੍ਰੋਟੈਕਸ਼ਨ ਆਫ਼ ਚਿਲਡਰਨ ਅਫੈਂਨਸ 2012 ਅਧੀਨ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਘਟਨਾ ਦੀ ਪੀੜਤ ਮੁੱਖ ਮੁਦਈ ਸ਼ਿੰਦਰ ਕੌਰ 9 ਫਰਵਰੀ, 2016 ਨੂੰ ਆਪਣੇ ਬਿਆਨਾਂ ਤੋਂ ਇਹ ਕਹਿ ਕੇ ਮੁੱਕਰ ਗਈ ਕਿ ਉਹ ਉਸ ਸਮੇਂ ਬੇਹੋਸ਼ ਸੀ ਤੇ ਉਸ ਦੀ ਬੇਟੀ ਦੀ ਮੌਤ ਕਿਵੇਂ ਹੋਈ, ਉਸ ਨੂੰ ਪਤਾ ਨਹੀਂ। ਉਸ ਨੇ ਅਦਾਲਤ 'ਚ ਇਹ ਵੀ ਦੱਸਿਆ ਸੀ ਕਿ ਬੱਸ ਕੰਡਕਟਰ ਨਾਲ ਸਿਰਫ਼ ਪੰਜ ਰੁਪਏ ਦੇ ਲੈਣ-ਦੇਣ ਵਿਚ ਝਗੜਾ ਹੋਇਆ ਸੀ ਜਦ ਕਿ ਕਿਸੇ ਨੇ ਵੀ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਨਹੀਂ ਕੀਤੀਆਂ ਸਨ। ਉਸ ਤੋਂ ਪਹਿਲਾ ਸ਼ਿੰਦਰ ਕੌਰ ਦੇ ਪਤੀ ਸੁਖਦੇਵ ਸਿੰਘ ਨੇ 11 ਦਸੰਬਰ 2015 ਨੂੰ ਅਦਾਲਤ ਵਿਚ ਦਿੱਤੇ ਬਿਆਨ ਵਿਚ ਕਿਹਾ ਸੀ ਕਿ ਉਸ ਨੂੰ ਕਿਸੇ ਗੱਲ ਦਾ ਪਤਾ ਨਹੀਂ ਸੀ ਅਤੇ ਨਾ ਹੀ ਕਿਸੇ ਪਰਿਵਾਰਕ ਮੈਂਬਰ ਨੇ ਉਸ ਨੂੰ ਦੱਸਿਆ ਸੀ, ਉਸ ਨੂੰ ਤਾਂ ਉਸ ਸਮੇਂ ਪਤਾ ਲੱਗਾ ਜਦੋਂ ਉਹ ਹਸਪਤਾਲ ਪੁੱਜਾ। ਅਦਾਲਤੀ ਪ੍ਰਕਿਰਿਆ ਵਿਚ ਚੱਲਦਾ ਇਹ ਕੇਸ ਉਸ ਸਮੇਂ ਕਮਜ਼ੋਰ ਹੋ ਗਿਆ ਜਦੋਂ ਮੁੱਖ ਮੁਦਈ ਆਪਣੇ ਪਹਿਲੇ ਦਿੱਤੇ ਬਿਆਨਾਂ ਤੋਂ ਮੁੱਕਰ ਗਏ। 2 ਸਾਲ 6 ਮਹੀਨੇ ਦੇ ਕਰੀਬ ਚੱਲੇ ਇਸ ਮਾਮਲੇ ਦੇ ਅੱਜ ਫ਼ੈਸਲੇ ਦੌਰਾਨ ਬਚਾਅ ਪੱਖ ਦੇ ਵਕੀਲ ਰਮਨਦੀਪ ਸਿੰਘ ਔਲਖ ਅਤੇ ਅਨੂਪ ਇੰਦਰ ਸਿੰਘ ਸ਼ੇਖ਼ੋ ਵੱਲੋਂ ਦਿੱਤੀਆਂ ਦਲੀਲਾਂ ਅਤੇ ਸਬੂਤਾਂ ਦੀ ਘਾਟ ਦੇ ਚੱਲਦਿਆਂ ਅਦਾਲਤ ਨੇ ਇਸ ਮਾਮਲੇ 'ਚ ਸ਼ਾਮਿਲ ਚਾਰੇ ਦੋਸ਼ੀਆਂ ਨੂੰ ਬਰੀ ਕਰਨ ਦੇ ਆਦੇਸ਼ ਦੇ ਦਿੱਤੇ।


ਖ਼ਬਰ ਸ਼ੇਅਰ ਕਰੋ

25 ਫ਼ੀਸਦੀ ਫ਼ਸਲ ਚੁੱਕੀ ਤਾਂ ਬਾਕੀ ਕਿਸਾਨ ਕਿੱਥੇ ਜਾਣਗੇ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ 'ਚ ਮੱਕੀ ਤੇ ਸੂਰਜਮੁਖੀ ਦੀ ਖ਼ਰੀਦ ਲਈ ਮੰਡੀਆਂ 'ਚ ਆਈ ਫ਼ਸਲ 'ਚੋਂ ਸਿਰਫ਼ 25 ਫ਼ੀਸਦੀ ਦੀ ਸਰਕਾਰੀ ਖ਼ਰੀਦ ਦੀ ਨੀਤੀ 'ਤੇ ਸਖ਼ਤ ਝਾੜ ਪਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਤੇ ਜਸਟਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ-2 ਦੀ ਮੌਤ

ਗੁਰੂਹਰਸਹਾਏ, ਪੰਜੇ ਕੇ ਉਤਾੜ, 17 ਜੁਲਾਈ (ਹਰਚਰਨ ਸਿੰਘ ਸੰਧੂ, ਪ੍ਰਿਥਵੀ ਰਾਜ ਕੰਬੋਜ, ਪੱਪੂ ਸੰਧਾ)-ਨੌਜਵਾਨਾਂ ਦੀ ਆਪਸੀ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਜਾਣ 'ਤੇ ਸਰਹੱਦੀ ਪਿੰਡ ਪਾਲੇ ਚੱਕ ਵਿਖੇ ਮਾਤਮ ਛਾ ਗਿਆ। ਜਾਣਕਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜੇਲ੍ਹ 'ਚ ਗੈਂਗਸਟਰਾਂ ਤੇ ਪ੍ਰਸ਼ਾਸਨ 'ਚ ਜ਼ਬਰਦਸਤ ਝੜਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦ ਇਕ ਗੈਂਗਸਟਰ ਨੂੰ ਛੁਡਾਉਣ ਅਤੇ ਫ਼ਰਾਰ ਹੋਣ ਦੀ ਨੀਅਤ ਨਾਲ ਸੁਰੱਖਿਆ ਵਾਰਡ ਦੀ ਕੰਧ ਟੱਪਣ ਵਾਲੇ 10 ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਲੰਮੀ ਜੱਦੋ-ਜਹਿਦ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਪਰੋਸਣ ਦੇ ਅਧਿਕਾਰ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਰਾਜਪਾਲ ਪੰਜਾਬ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲ ਜਿਸ ਅਨੁਸਾਰ ਆਬਕਾਰੀ ਐਕਟ 'ਚ ਸ਼ਰਾਬ ਵੇਚਣ ਤੋਂ ਸ਼ਰਾਬ ਪਰੋਸਣ ਨੂੰ ਵੱਖਰਾ ਕਰ ਦਿੱਤਾ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਤਰਮੀਮ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ...

ਪੂਰੀ ਖ਼ਬਰ »

ਬੱਸ 'ਚੋਂ ਉਤਾਰ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਕੁਰੂਕਸ਼ੇਤਰ/ਅੰਬਾਲਾ, 17 ਜੁਲਾਈ (ਜਸਬੀਰ ਸਿੰਘ ਦੁੱਗਲ, ਭੂਪਿੰਦਰ ਸਿੰਘ)- ਜ਼ਿਲ੍ਹਾ ਅੰਬਾਲਾ ਦੇ ਕਸਬਾ ਮੁਲਾਨਾ 'ਚ ਸਿੱਖ ਨੌਜਵਾਨ ਨੂੰ ਬੱਸ 'ਚੋਂ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੇ ਨਾਲ ਸੰਸਦ ਦੇ ਮੌਨਸੂਨ ਇਜਲਾਸ ਦਾ ਆਗਾਜ਼

ਵਿਨੋਦ ਖੰਨਾ ਅਤੇ ਅਨਿਲ ਮਾਧਵ ਦਵੇ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਅੱਜ ਮੌਨਸੂਨ ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਦੇ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਤੋਂ ਪਹਿਲਾਂ ਇਸ ਦੇ ਸੁਚਾਰੂ ਢੰਗ ਨਾਲ ਚੱਲਣ ਦੀ ਕਾਮਨਾ ਕਰਦਿਆਂ ਜੀ. ਐਸ. ਟੀ. ਲਾਗੂ ਕਰਨ ਲਈ ...

ਪੂਰੀ ਖ਼ਬਰ »

ਜੀਨ ਤਬਦੀਲੀ ਵਾਲੀ ਸਰ੍ਹੋਂ ਬਾਰੇ ਅਜੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ-ਸਰਕਾਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ )-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਅਜੇ ਤੱਕ ਜੀਨ ਤਬਦੀਲੀ (ਜੀ. ਐਮ.) ਵਾਲੀ ਸਰੋਂ ਨੂੰ ਵਪਾਰਕ ਤੌਰ 'ਤੇ ਜਾਰੀ ਕਰਨ ਬਾਰੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ। ਚੀਫ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX