ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  10 minutes ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  16 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  24 minutes ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  27 minutes ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  47 minutes ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 minute ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  about 2 hours ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 3 hours ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 3 hours ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 4 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 4 hours ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 4 hours ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 4 hours ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 4 hours ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਹਿਲਾ ਸਫ਼ਾ

ਰਾਸ਼ਟਰਪਤੀ ਚੋਣਾਂ

ਦੇਸ਼ ਭਰ 'ਚ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਪਾਈਆਂ ਵੋਟਾਂ

* ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਮੋਦੀ * 99 ਫੀਸਦੀ ਵੋਟਿੰਗ * ਨਤੀਜਾ 20 ਨੂੰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 17 ਜੁਲਾਈ -ਭਾਰਤ ਦਾ 14ਵਾਂ ਰਾਸ਼ਟਰਪਤੀ ਚੁਣਨ ਲਈ ਦੇਸ਼ ਭਰ 'ਚ ਬਣਾਏ ਗਏ 32 ਬੂਥਾਂ 'ਤੇ 99 ਫ਼ੀਸਦੀ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ 'ਚ ਸਭ ਤੋਂ ਪਹਿਲਾਂ ਵੋਟ ਪਾਈ। ਰਾਸ਼ਟਰਪਤੀ ਚੋਣਾਂ ਲਈ ਬਣਾਏ ਗਏ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਤੇ ਬਾਦਲ ਸਮੇਤ 116 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਹਰਕਵਲਜੀਤ ਸਿੰਘ)-ਰਾਸ਼ਟਰਪਤੀ ਦੀ ਚੋਣ ਲਈ ਅੱਜ ਪੰਜਾਬ ਤੋਂ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ 'ਚੋਂ 116 ਵਿਧਾਇਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ. ਐਚ.ਐਸ. ਫੂਲਕਾ ਜੋ ਕਿ ਅੱਜ ਵਿਧਾਨ ਸਭਾ ਜ਼ਰੂਰ ਆਏ ...

ਪੂਰੀ ਖ਼ਬਰ »

ਪਾਕਿ ਗੋਲਾਬਾਰੀ 'ਚ ਜਵਾਨ ਸ਼ਹੀਦ, ਬੱਚੀ ਦੀ ਮੌਤ

ਪੁਣਛ ਤੇ ਰਾਜੌਰੀ ਜ਼ਿਲ੍ਹਿਆਂ 'ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਸੈਕਟਰ 'ਚ ਪਾਕਿ ਫੌਜ ਦੀ ਗੋਲੀਬਾਰੀ 'ਚ ਇਕ ਬੱਚੀ ਸਮੇਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਸਿਵਲ ਪ੍ਰਸ਼ਾਸਨ ਦੇ ਨਿਰਦੇਸ਼ 'ਤੇ 16 ਸਕੂਲਾਂ ਨੂੰ ਭਾਰੀ ਗੋਲੀਬਾਰੀ ...

ਪੂਰੀ ਖ਼ਬਰ »

ਅਨੰਤਨਾਗ 'ਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਣੇ 3 ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਏਜੰਸੀ)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਜ਼ਿਬਰਾਨ ਸਮੇਤ 3 ਅੱਤਵਾਦੀ ਹਲਾਕ ਹੋ ਗਏ। ਅਨੰਤਨਾਗ ਦੇ ਵਾਨੀਹਮਾ ਪਿੰਡ 'ਚ ਰਾਤ ਕਰੀਬ 8 ਵਜੇ ਇਹ ਮੁਕਾਬਲਾ ਸ਼ੁਰੂ ਹੋਇਆ। ਮਾਰੇ ਗਏ ਦੋ ਹੋਰ ...

ਪੂਰੀ ਖ਼ਬਰ »

ਜਵਾਬੀ ਕਾਰਵਾਈ ਦਾ ਹੱਕ ਰੱਖਦੇ ਹਾਂ-ਭਾਰਤ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਭਾਰਤ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨੇ ਇਕ ਸਖਤ ਸੰਦੇਸ਼ ਵਿਚ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਉਲੰਘਣਾ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦਾ ਭਾਰਤ ਹੱਕ ਰਾਖਵਾਂ ...

ਪੂਰੀ ਖ਼ਬਰ »

ਵੈਂਕਈਆ ਨਾਇਡੂ ਉੱਪ-ਰਾਸ਼ਟਰਪਤੀ ਲਈ ਐਨ. ਡੀ. ਏ. ਦੇ ਉਮੀਦਵਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਵੱਲੋਂ ਉੱਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਕੇਂਦਰੀ ਸੂਚਨਾ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਂਅ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 68 ਸਾਲਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ

ਟਰੱਕ ਆਪ੍ਰੇਟਰਾਂ ਦੇ ਹਿਤਾਂ ਨੂੰ ਸੁਰੱਖਿਅਤ ਕਰਨ ਲਈ ਸਾਰੇ ਕਦਮ ਚੁੱਕਣ ਦਾ ਭਰੋਸਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਾਉਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਉਨ੍ਹਾਂ ਨੇ ਇਸ ਮੁੱਦੇ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ...

ਪੂਰੀ ਖ਼ਬਰ »

ਔਰਬਿਟ ਬੱਸ ਕਾਂਡ 'ਚ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਬਰੀ

ਅਦਾਲਤੀ ਕਾਰਵਾਈ ਦੌਰਾਨ ਮੁੱਖ ਮੁਦਈ ਹੀ ਮੁੱਕਰ ਗਏ ਸਨ ਬਿਆਨਾਂ ਤੋਂ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਚੱਲਦੀ ਬੱਸ 'ਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ...

ਪੂਰੀ ਖ਼ਬਰ »

25 ਫ਼ੀਸਦੀ ਫ਼ਸਲ ਚੁੱਕੀ ਤਾਂ ਬਾਕੀ ਕਿਸਾਨ ਕਿੱਥੇ ਜਾਣਗੇ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ 'ਚ ਮੱਕੀ ਤੇ ਸੂਰਜਮੁਖੀ ਦੀ ਖ਼ਰੀਦ ਲਈ ਮੰਡੀਆਂ 'ਚ ਆਈ ਫ਼ਸਲ 'ਚੋਂ ਸਿਰਫ਼ 25 ਫ਼ੀਸਦੀ ਦੀ ਸਰਕਾਰੀ ਖ਼ਰੀਦ ਦੀ ਨੀਤੀ 'ਤੇ ਸਖ਼ਤ ਝਾੜ ਪਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਤੇ ਜਸਟਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ-2 ਦੀ ਮੌਤ

ਗੁਰੂਹਰਸਹਾਏ, ਪੰਜੇ ਕੇ ਉਤਾੜ, 17 ਜੁਲਾਈ (ਹਰਚਰਨ ਸਿੰਘ ਸੰਧੂ, ਪ੍ਰਿਥਵੀ ਰਾਜ ਕੰਬੋਜ, ਪੱਪੂ ਸੰਧਾ)-ਨੌਜਵਾਨਾਂ ਦੀ ਆਪਸੀ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਜਾਣ 'ਤੇ ਸਰਹੱਦੀ ਪਿੰਡ ਪਾਲੇ ਚੱਕ ਵਿਖੇ ਮਾਤਮ ਛਾ ਗਿਆ। ਜਾਣਕਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜੇਲ੍ਹ 'ਚ ਗੈਂਗਸਟਰਾਂ ਤੇ ਪ੍ਰਸ਼ਾਸਨ 'ਚ ਜ਼ਬਰਦਸਤ ਝੜਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦ ਇਕ ਗੈਂਗਸਟਰ ਨੂੰ ਛੁਡਾਉਣ ਅਤੇ ਫ਼ਰਾਰ ਹੋਣ ਦੀ ਨੀਅਤ ਨਾਲ ਸੁਰੱਖਿਆ ਵਾਰਡ ਦੀ ਕੰਧ ਟੱਪਣ ਵਾਲੇ 10 ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਲੰਮੀ ਜੱਦੋ-ਜਹਿਦ ਉਪਰੰਤ ਕਾਬੂ ਕੀਤਾ। ਦੱਸਿਆ ਜਾਂਦਾ ਹੈ ਕਿ ਉਕਤ ਕੈਦੀਆਂ ਨੇ ਡਿਪਟੀ ਜੇਲ੍ਹ ਸੁਪਰਡੈਂਟ 'ਤੇ ਹਮਲਾ ਵੀ ਕੀਤਾ ਅਤੇ ਉਸ ਦੇ ਬਚਾਅ 'ਚ ਆਉਣ ਵਾਲੇ ਸੁਰੱਖਿਆ ਕਰਮਚਾਰੀਆਂ ਨਾਲ ਵੀ ਉਹ ਭਿੜ ਗਏ। ਜੇਲ੍ਹ ਦਾ ਅਲਾਰਮ ਵੱਜਣ 'ਤੇ ਜੇਲ੍ਹ ਗਾਰਦ ਨੇ ਇਕੱਠਿਆਂ ਹੋ ਕੇ ਹਮਲਾਵਰਾਂ ਨੂੰ ਕਾਬੂ ਕੀਤਾ। ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਸਿਟੀ ਸੁਖਵਿੰਦਰ ਸਿੰਘ, ਐੱਸ.ਐੱਚ.ਓ. ਸਿਟੀ ਕਮਲਜੀਤ ਸਿੰਘ ਅਤੇ ਵੱਡੀ ਗਿਣਤੀ 'ਚ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ਕਿਲ ਨਾਲ ਹਾਲਾਤ 'ਤੇ ਕਾਬੂ ਪਾਇਆ ਅਤੇ ਗੈਂਗਸਟਰ ਬੰਦੀਆਂ ਨੂੰ ਉਨ੍ਹਾਂ ਦੇ ਬਲਾਕਾਂ 'ਚ ਬੰਦ ਕੀਤਾ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਆਸ਼ਾ ਨੰਦ ਨੇ ਥਾਣਾ ਸਿਟੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਕੈਦੀ ਗੁਰਪ੍ਰੀਤ ਸਿੰਘ ਉਰਫ਼ ਲਾਡੀ ਪੁੱਤਰ ਮਹਿੰਦਰ ਸਿੰਘ ਵਾਸੀ ਸ਼ੇਰ ਖ਼ਾਨ ਜ਼ਿਲ੍ਹਾ ਫ਼ਿਰੋਜ਼ਪੁਰ, ਜੋ ਧਾਰਾ 307/115/120ਬੀ. ਆਈ.ਪੀ.ਸੀ. ਅਤੇ ਆਰਮਜ਼ ਐਕਟ ਤਹਿਤ 3 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਇਸ ਦੇ ਖ਼ਿਲਾਫ਼ 14 ਹੋਰ ਕੇਸ ਬਕਾਇਆ ਹਨ। ਉਨ੍ਹਾਂ ਦੱਸਿਆ ਕਿ 16 ਜੁਲਾਈ ਨੂੰ ਉਕਤ ਕੈਦੀ ਵੱਲੋਂ ਸੁਰੱਖਿਆ ਵਾਰਡ ਦੀ ਕੰਧ ਟੱਪੀ ਸੀ, ਜਿਸ ਕਰਕੇ ਇਸ ਨੂੰ ਵੱਖਰੇ ਬਲਾਕ ਨੰ: 8 'ਚ ਬੰਦ ਕੀਤਾ ਗਿਆ ਸੀ। ਅੱਜ ਬਲਾਕ 12 ਅਤੇ 13 'ਚ ਬੰਦ ਗੈਂਗਸਟਰ ਬੰਦੀ ਕੰਧਾਂ ਟੱਪ ਕੇ ਜੇਲ੍ਹ 'ਚੋਂ ਫ਼ਰਾਰ ਹੋਣ ਦੀ ਨੀਅਤ ਨਾਲ ਆਏ ਅਤੇ ਬਲਾਕ ਨੰ: 8 'ਚ ਬੰਦੀ ਗੁਰਪ੍ਰੀਤ ਸਿੰਘ ਉਰਫ਼ ਲਾਡੀ ਨੂੰ ਜ਼ਬਰਦਸਤੀ ਛੁਡਵਾਉਣ ਲਈ ਇਨ੍ਹਾਂ ਨੇ ਕੈਦੀ ਨਿਗਰਾਨਾਂ ਅਤੇ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ। ਇਸ ਮੌਕੇ ਡਿਪਟੀ ਸੁਪਰਡੈਂਟ ਜੇਲ੍ਹ ਵੱਲੋਂ ਕਰਮਚਾਰੀਆਂ ਸਮੇਤ ਇਨ੍ਹਾਂ ਗੈਂਗਸਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਨ੍ਹਾਂ ਨੇ ਇਕੱਠੇ ਹੋ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਵਰਦੀ ਪਾੜਨ ਦੀ ਵੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਫ਼ਰਾਰ ਹੋਣ ਦੀ ਨੀਅਤ ਵਾਲਿਆਂ 'ਚ ਹਵਾਲਾਤੀ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਕਸ਼ਮੀਰ ਸਿੰਘ, ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਸੁਰਿੰਦਰ ਸਿੰਘ, ਕੈਦੀ ਚੜ੍ਹਤ ਸਿੰਘ ਪੁੱਤਰ ਕਾਰਜ ਸਿੰਘ, ਹਵਾਲਾਤੀ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਜਰਨੈਲ ਸਿੰਘ, ਕੈਦੀ ਦਲਜੀਤ ਸਿੰਘ ਉਰਫ਼ ਭਾਨਾ ਪੁੱਤਰ ਲਖਵਿੰਦਰ ਸਿੰਘ, ਹਵਾਲਾਤੀ ਸਤੀਸ਼ ਗਿੱਲ ਪੁੱਤਰ ਬਾਵਾ ਰਾਮ, ਦਲਵੀਰ ਸਿੰਘ ਉਰਫ਼ ਦਲਵੀਰਾ ਪੁੱਤਰ ਜੋਗਿੰਦਰ ਸਿੰਘ, ਰਣਵੀਰ ਸਿੰਘ ਪੁੱਤਰ ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਨਿਰਮਲ ਸਿੰਘ, ਕੈਦੀ ਰਾਜਵੀਰ ਸਿੰਘ ਪੁੱਤਰ ਜਗਤਾਰ ਸਿੰਘ ਸ਼ਾਮਿਲ ਸਨ। ਇਸ ਸਬੰਧੀ ਥਾਣਾ ਸਿਟੀ ਦੇ ਐੱਸ.ਐੱਚ.ਓ. ਕਮਲਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਕਤ ਗੈਂਗਸਟਰਾਂ ਖ਼ਿਲਾਫ਼ ਸਹਾਇਕ ਸੁਪਰਡੈਂਟ ਕੇਂਦਰ ਜੇਲ੍ਹ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਉਸ 'ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਪਰੋਸਣ ਦੇ ਅਧਿਕਾਰ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਰਾਜਪਾਲ ਪੰਜਾਬ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲ ਜਿਸ ਅਨੁਸਾਰ ਆਬਕਾਰੀ ਐਕਟ 'ਚ ਸ਼ਰਾਬ ਵੇਚਣ ਤੋਂ ਸ਼ਰਾਬ ਪਰੋਸਣ ਨੂੰ ਵੱਖਰਾ ਕਰ ਦਿੱਤਾ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਤਰਮੀਮ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ...

ਪੂਰੀ ਖ਼ਬਰ »

ਬੱਸ 'ਚੋਂ ਉਤਾਰ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਕੁਰੂਕਸ਼ੇਤਰ/ਅੰਬਾਲਾ, 17 ਜੁਲਾਈ (ਜਸਬੀਰ ਸਿੰਘ ਦੁੱਗਲ, ਭੂਪਿੰਦਰ ਸਿੰਘ)- ਜ਼ਿਲ੍ਹਾ ਅੰਬਾਲਾ ਦੇ ਕਸਬਾ ਮੁਲਾਨਾ 'ਚ ਸਿੱਖ ਨੌਜਵਾਨ ਨੂੰ ਬੱਸ 'ਚੋਂ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੇ ਨਾਲ ਸੰਸਦ ਦੇ ਮੌਨਸੂਨ ਇਜਲਾਸ ਦਾ ਆਗਾਜ਼

ਵਿਨੋਦ ਖੰਨਾ ਅਤੇ ਅਨਿਲ ਮਾਧਵ ਦਵੇ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਅੱਜ ਮੌਨਸੂਨ ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਦੇ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਤੋਂ ਪਹਿਲਾਂ ਇਸ ਦੇ ਸੁਚਾਰੂ ਢੰਗ ਨਾਲ ਚੱਲਣ ਦੀ ਕਾਮਨਾ ਕਰਦਿਆਂ ਜੀ. ਐਸ. ਟੀ. ਲਾਗੂ ਕਰਨ ਲਈ ...

ਪੂਰੀ ਖ਼ਬਰ »

ਜੀਨ ਤਬਦੀਲੀ ਵਾਲੀ ਸਰ੍ਹੋਂ ਬਾਰੇ ਅਜੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ-ਸਰਕਾਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ )-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਅਜੇ ਤੱਕ ਜੀਨ ਤਬਦੀਲੀ (ਜੀ. ਐਮ.) ਵਾਲੀ ਸਰੋਂ ਨੂੰ ਵਪਾਰਕ ਤੌਰ 'ਤੇ ਜਾਰੀ ਕਰਨ ਬਾਰੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ। ਚੀਫ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX