ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਸੱਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਅਤੇ ਲਾਹਣ ਬਰਾਮਦ ਕਰਕੇ ਉਨ੍ਹਾਂ ਦੇ ਿਖ਼ਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਤਰਲੋਚਨ ਸਿੰਘ ਨੇ ਗਸ਼ਤ ਦੌਰਾਨ ਇਕ ਬਿਨਾਂ ਨੰਬਰ ਮੋਟਰਸਾਈਕਲ ਨੂੰ ਆਉਂਦਿਆਂ ਦੇਖਿਆ, ਜਿਸ ਉੱਪਰ ਦੋ ਵਿਅਕਤੀ ਸਵਾਰ ਸਨ | ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਮੋਟਰਸਾਈਕਲ ਸਵਾਰ ਲਵਦੀਪ ਸਿੰਘ ਉਰਫ਼ ਲਵ ਪੁੱਤਰ ਅਜੀਤ ਸਿੰਘ ਵਾਸੀ ਧੂੰਦਾ ਪਾਸੋਂ 7 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ, ਜਦ ਕਿ ਦੂਸਰੇ ਨੌਜਵਾਨ ਇੰਦਰਪਾਲ ਸਿੰਘ ਪੱੁਤਰ ਗੁਰਚਰਨ ਸਿੰਘ ਵਾਸੀ ਧੂੰਦਾ ਪਾਸੋਂ ਪੁਲਿਸ ਨੇ 7 ਗ੍ਰਾਮ ਹੈਰੋਇਨ ਅਤੇ 100 ਨਸ਼ੀਲੇ ਕੈਪਸੁਲ ਬਰਾਮਦ ਕੀਤੇ ਹਨ | ਫੜੇ ਗਏ ਦੋਵਾਂ ਵਿਅਕਤੀਆਂ ਿਖ਼ਲਾਫ਼ ਥਾਣਾ ਚੋਹਲਾ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਸੁਖਚੈਨ ਸਿੰਘ ਨੇ ਸੰਗਵਾਂ ਪਿੰਡ ਦੇ ਅੱਡੇ ਲਾਗੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਫੜ੍ਹੇ ਗਏ ਵਿਅਕਤੀ ਦੀ ਪਛਾਣ ਜੁਗਰਾਜ ਸਿੰਘ ਉਰਫ਼ ਜੱਜ ਪੁੱਤਰ ਰਣਜੀਤ ਸਿੰਘ ਵਾਸੀ ਬਰਵਾਲਾ ਹਾਲ ਆਸਲ ਭੱਠਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਹਰੀਕੇ ਦੇ ਏ.ਐੱਸ.ਆਈ. ਹਰਦਿਆਲ ਸਿੰਘ ਨੇ ਗਸ਼ਤ ਦੌਰਾਨ ਬਲਜੀਤ ਸਿੰਘ ਪੁੱਤਰ ਗੁਰਵੇਲ ਸਿੰਘ ਵਾਸੀ ਗੰਡੀਵਿੰਡ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 800 ਨਸ਼ੀਲੀਆਂ ਗੋਲੀਆਂ, ਥਾਣਾ ਖਾਲੜਾ ਦੇ ਐੱਚ.ਸੀ. ਸਤਨਾਮ ਸਿੰਘ ਨੇ ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮਾੜੀ ਮੇਘਾ ਪਾਸੋਂ 180 ਕਿਲੋ ਲਾਹਣ, ਥਾਣਾ ਪੱਟੀ ਸਿਟੀ ਦੇ ਹੌਲਦਾਰ ਰਾਜਪਾਲ ਸਿੰਘ ਨੇ ਗੁਰਦੇਵ ਸਿੰਘ ਉਰਫ਼ ਦੇਬਾ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 13 ਪੱਟੀ ਪਾਸੋਂ 30 ਹਜ਼ਾਰ ਮਿ: ਲੀ: ਨਾਜਾਇਜ਼ ਸ਼ਰਾਬ ਅਤੇ ਥਾਣਾ ਵੈਰੋਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਸੰਤੋਖ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਾਗੋਕੇ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ |
ਹਰੀਕੇ ਪੱਤਣ, 12 ਅਗਸਤ (ਸੰਜੀਵ ਕੁੰਦਰਾ)-ਬਿਆਸ-ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਨੇ ਜਿਥੇ ਹਥਾੜ ਇਲਾਕੇ ਵਿਚ ਹੜਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ, ਉਥੇ ਹੀ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਵੀ ਪਾਣੀ ਦੀ ਮਾਰ ਨਾਲ ਬਰਬਾਦ ਹੋ ਗਈ | ...
ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)-15 ਅਗਸਤ ਨੂੰ ਸਬ ਡਵੀਜ਼ਨ ਪੱਧਰ 'ਤੇ ਮਨਾਏ ਜਾ ਰਹੇ 71ਵੇਂ ਆਜ਼ਾਦੀ ਦਿਹਾੜੇ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਫੁੱਲ ਡਰੈਸ ਰਿਹਰਸਲ ਹੋਈ, ਜਿਸ ਦਾ ਨਿਰੀਖਣ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਕੀਤਾ ਅਤੇ ...
ਨੌਸ਼ਹਿਰਾ ਪੰਨੂੰਆਂ, 12 ਅਗਸਤ (ਪਰਮਜੀਤ ਜੋਸ਼ੀ)¸ਵਿਸ਼ਾਲ ਭਗਵਤੀ ਜਾਗਰਣ ਠਾਕੁਰ ਦੁਆਰਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਪਿੰਡ ਢੋਟੀਆਂ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਆਸ਼ੂ ਸ਼ਰਮਾ ਤਰਨ ਤਾਰਨ ਵਾਲਿਆਂ ਨੇ ਗਣੇਸ਼ ਅਰਾਧਨਾ ਅਤੇ ਤਾਰਾ ...
ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨੀਲ ਕਮਲ ਰਾਮ ਲੀਲਾ ਕਲੱਬ ਵਿਖੇ ਵਿਪਨ ਕੁਮਾਰ ਸ਼ਰਮਾ ਅਤੇ ਪਰਿਵਾਰ ਵੱਲੋਂ ਮਾਤਾ ਰਾਣੀ ਦੀ ਚੌਕੀ ਕਰਵਾਈ ਗਈ | ਇਸ ਮੌਕੇ ਭਜਨ ਗਾਇਕ ਜਸਬੀਰ ਜੱਸੀ ਅਤੇ ਵਿੱਕੀ ਭੁੱਲਰ ਵੱਲੋਂ ਮਹਾਂਮਾਈ ਦੀਆਂ ਭੇਟਾਂ ਦਾ ਗੁਨਗਾਣ ...
ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀਆਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਬੰਧਿਤ ਵਿਅਕਤੀ ਫ਼ਰਾਰ ਦੱਸਿਆ ਜਾਂਦਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਕਾਬਲ ...
ਗੋਇੰਦਵਾਲ ਸਾਹਿਬ, 12 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਭੈਣਾਂ ਵੱਲੋਂ ਭਰਾ ਦੇ ਰਿਸ਼ਤੇ ਨੂੰ ਭੁਲਾ ਕੇ ਲਾਲਚ ਵੱਸ ਹੋ ਕੇ ਆਪਣੇ ਭਰਾ ਨੂੰ ਪਿਤਾ ਦੀ ਜਾਇਦਾਦ ਤੋਂ ਪਾਸੇ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਥਾਨਕ ਕਸਬੇ ਦੇ ਵਾਸੀ ਰਣਜੀਤ ਸਿੰਘ ਪੁੱਤਰ ...
ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸'ਸਾਥ' ਸੰਸਥਾ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਰਮਨੀਕ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਮਨੀਕ ਸਿੰਘ ...
ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਟੇਟ ਬੈਂਕ ਆਫ਼ ਇੰਡੀਆ ਕੋਰਟ ਰੋਡ ਬ੍ਰਾਂਚ ਪੱਟੀ ਵੱਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਜੇ.ਪੀ. ਸਿੰਘ ਚੌਹਾਨ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਐੱਲ.ਐੱਚ.ਓ. ...
ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਟੇਟ ਬੈਂਕ ਆਫ਼ ਇੰਡੀਆ ਕੋਰਟ ਰੋਡ ਬ੍ਰਾਂਚ ਪੱਟੀ ਵੱਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਜੇ.ਪੀ. ਸਿੰਘ ਚੌਹਾਨ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਐੱਲ.ਐੱਚ.ਓ. ...
ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਨੇੜਲੇ ਪਿੰਡ ਉਸਮਾ ਵਿਖੇ ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਡੋਰੀ ਨੇ ਕਿਹਾ ਕਿ ਕਿਰਤ ਵਿਭਾਗ ਦਾ ਦਫ਼ਤਰ ਅਜੇ ਤੱਕ ਤਰਨ ਤਾਰਨ ...
ਝਬਾਲ, 12 ਅਗਸਤ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਰੱਲ ਕੇ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰਕ ...
ਅਮਰਕੋਟ, 12 ਅਗਸਤ (ਭੱਟੀ)¸ਬਲਾਕ ਸੰਮਤੀ ਵਲਟੋਹਾ ਦੇ ਦਫ਼ਤਰ ਵਿਖੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਬਲਾਕ ਵਲਟੋਹਾ ਤੇ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਦੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਤੇ ਮੋਹਤਬਰਾਂ ...
ਝਬਾਲ, 12 ਅਗਸਤ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਦੀ ਮੀਟਿੰਗ ਪਿੰਡ ਬਘਿਆੜੀ ਵਿਖੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਪੰਜਵੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੱਸਾਂ ਅਤੇ ਟਰੈਕਟਰਾਂ ਉੱਪਰ ਚੱਲਦੇ ਲੱਚਰ ਗਾਣਿਆਂ ਦੀ ਰੋਕ ਲਈ ਵਿਚਾਰ ...
ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਵੱਲੋਂ ਤਰਨ ਤਾਰਨ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ | ਇਹ ਸੰਮੇਲਨ ਭਾਜਪਾ ਦੇ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਅਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ...
ਚੋਹਲਾ ਸਾਹਿਬ 12 ਅਗਸਤ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ਵਿੱਦਿਅਕ ਸ਼ੈਸਨ 2017-18 ਦੀ ਅਰੰਭਤਾ ਸਮੇਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਨ੍ਹਾਂ ਵਿਚ ਸ੍ਰੀ ਸੁਖਮਨੀ ਸਾਹਿਬ ...
ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)¸ਹੋਮੀਓਪੈਥਿਕ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਹੋਮੀਓਪੈਥਿਕ ਅਫ਼ਸਰ ਤਰਨ ਤਾਰਨ ਡਾ: ਰਾਕੇਸ਼ ਖੁੱਲ੍ਹਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਹੋਮੀਓਪੈਥਿਕ ਡਿਸਪੈਂਸਰੀ ਦੀ ...
ਝਬਾਲ, 12 ਅਗਸਤ (ਸੁਖਦੇਵ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਕਸੇਲ ਦੇ ਸੱਤ ਪਿੰਡ ਤੰਬਾਕੂ ਮੁਕਤ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ...
ਭਿੱਖੀਵਿੰਡ, 12 ਅਗਸਤ (ਬੌਬੀ)-ਸਰਹੱਦੀ ਇਲਾਕੇ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣੇ ਸੈਕਰਡ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥਣਾਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਵੱਲੋਂ ਰਲ ਮਿਲ ਕੇ ਮਨਾਇਆ ਗਿਆ | ਸਕੂਲ ਵਿਚ ਮਨਾਇਆ ਜਾ ਰਿਹਾ ਤੀਆਂ ਦਾ ਤਿਉਹਾਰ ...
ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਧਾਮ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਵੱਲੋਂ ਪੁਲਿਸ ਅਕੈਡਮੀ ਗਵਾਲੀਅਰ ਵਿਖੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਅਰੰਭਤਾ ...
ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਰਪ੍ਰਸਤੀ ਹੇਠ ਚੱਲ ਰਹੀ ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਇੰਟਰਨੈਸ਼ਨਲ ਖਿਡਾਰੀ ਹਰਬੀਰ ਸਿੰਘ ਹੀਰੋ ਵੱਲੋਂ ਟੀ-ਸ਼ਰਟਾਂ ਵੰਡੀਆਂ ...
ਖਡੂਰ ਸਾਹਿਬ, 12 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)-ਕਸ਼ਯਪ ਰਾਜਪੂਤ ਬਰਾਦਰੀ ਦੀ ਮੀਟਿੰਗ ਪਿੰਡ ਸ਼ੇਖ਼ ਚੱਕ ਵਿਖੇ ਅੰਗਰੇਜ਼ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਰਾਜਪੂਤ ਬਰਾਦਰੀ ਦੇ ਚੇਅਰਮੈਨ ਅਜੀਤਪਾਲ ਸਿੰਘ ਨੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਅਤੇ ਰਾਜਨ ...
ਬਾਬਾ ਬਕਾਲਾ ਸਾਹਿਬ, 12 ਅਗਸਤ (ਰਾਜਨ)- ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ ਦਾ ਅਜ਼ਾਦੀ ਦਿਹਾੜਾ 15 ਅਗਸਤ ਨੂੰ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਧੂੁਮ ਧਾਮ ਨਾਲ ਮਨਾਇਆ ਜਾਵੇਗਾ | ਸ: ਬਲਜਿੰਦਰ ਸਿੰਘ ਤਹਿਸੀਲਦਾਰ ਅਤੇ ਸ: ਗੁਰਬਰਿੰਦਰ ਸਿੰਘ ...
ਪੱਟੀ, 12 ਅਗਸਤ (ਕਾਲੇਕੇ)¸ਪਿੰਡ ਚੂਸਲੇਵੜ ਦੇ ਸਰਕਾਰੀ ਐਲੀਮੈਂਟਰੀ ਸਕੂਲ ਮੈਨੇਜਮੈਂਟ ਦੀ ਮੀਟਿੰਗ ਸਕੂਲ ਵਿਖੇ ਹੋਈ, ਜਿਸ ਵਿਚ ਸੁਖਚੈਨ ਸਿੰਘ, ਪਿੰਡ ਚੂਸਲੇਵੜ ਦੇ ਸਰਕਾਰੀ ਸਕੂਲ ਦੀ ਪਸਵਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਮਾਸਟਰ ਬਲਦੇਵ ਸਿੰਘ, ...
ਫਤਿਆਬਾਦ, 12 ਅਗਸਤ (ਧੂੰਦਾ)¸ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਵਿਖੇ ਸਕੂਲ ਦੀਆਂ ਅਧਿਆਪਕਾਂ ਅਤੇ ਵਿਦਿਆਰਥਣਾਂ ਵੱਲੋਂ ਤੀਆਂ ਦਾ ਮੇਲਾ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ...
ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੁਰਿੰਦਰ ਸਿੰਘ ਸ਼ਿੰਦਾ ਜਮਾਲਪੁਰ, ਜਿਨ੍ਹਾਂ ਦੇ ਪਿਤਾ ਸਾਬਕਾ ਮੇਜਰ ਸਵਰਨ ਸਿੰਘ ਜਮਾਲਪੁਰ ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਦੀ ਹੋਈ ਮੌਤ 'ਤੇ ਆਦੇਸ਼ਪ੍ਰਤਾਪ ਸਿੰਘ ਕੈਰੋਂ ਸਾਬਕਾ ਕੈਬਨਿਟ ਮੰਤਰੀ ਨੇ ...
ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਵ: ਸੂਬੇਦਾਰ ਸਵਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 'ਦੀ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ ਪੱਟੀ' ਵਿਖੇ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਕੀਰਤਨੀ ਜਥਾ ਹਜੂਰੀ ਰਾਗੀ ਸ੍ਰੀ ...
ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਲੰਮੇ ਸਮੇਂ ਤੋਂ ਅਪਣੀਆਂ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਵੇਖ ਕੇ ਮਿਡ-ਡੇ-ਮੀਲ ਮੁਲਾਜ਼ਮਾਂ ਅਤੇ ਵਰਕਰਾਂ ਦੇ ਸਬਰ ਦਾ ਬੰਨ ਟੁੱਟ ਗਿਆ ਹੈ, ਜਿਸ ਦੇ ਸਿੱਟੇ ਵਜੋਂ ਮੁਲਾਜ਼ਮਾਂ ਅਤੇ ਵਰਕਰਾਂ ਨੇ ਡੈਮੋਕਰੈਟਿਕ ਮੁਲਾਜ਼ਮ ...
ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਨਿਰਸਵਾਰਥ ਹੋ ਕੇ ਜੁੜੇ ਆ ਰਹੇ ਆਗੂ ਮਨਜਿੰਦਰ ਸਿੰਘ ਸਿੱਧੂ ਨੂੰ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸੇ ...
ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਵਾਸੀ ਪੱਟੀ ਦਾ ਬੱਚਾ ਸਤਮਾਇਆ ਹੋਣ ਕਰਕੇ ਬਹੁਤ ਬਿਮਾਰ ਸੀ, ਜਿਸ ਦਾ ਇਲਾਜ ਗਿੱਲ ...
ਤਰਨ ਤਾਰਨ, 12 ਅਗਸਤ (ਕੱਦਗਿੱਲ)-ਦੇਸ਼ ਭਰ ਵਿਚ ਚੱਲ ਰਹੇ 15 ਰੋਜ਼ਾ ਸਵੱਛਤਾ ਪੰਦਰਵਾੜਾ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਖੇਡ ਤੇ ਯੁਵਕ ਸੇਵਾਵਾਂ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ: ਬਿਕਰਮ ਸਿੰਘ ਗਿੱਲ ਦੀ ਅਗਵਾਈ ...
ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)¸ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਸਿਰ 'ਤੇ ਜੀ.ਐੱਸ.ਟੀ. ਦੀ ਅਜਿਹੀ ਤਲਵਾਰ ਲਟਕਾਈ ਹੈ ਕਿ ਅੱਜ ਛੋਟੇ ਤੇ ਦਰਮਿਆਨੇ ਦੁਕਾਨਦਾਰ ਅਤੇ ਕਾਰਖ਼ਾਨੇ ਪੂਰੀ ਤਰ੍ਹਾਂ ਮੰਦੀ ਦੀ ਮਾਰ ਹੇਠ ਆ ਗਏ ਹਨ ...
ਖਡੂਰ ਸਾਹਿਬ, 12 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)-ਕੁਲ ਹਿੰਦ ਦੀ ਮਾਰਕਸਵਾਦੀ ਕਮਿਊਨਿਸਟ ਇਨਕਲਾਬੀ (ਆਰ.ਐੱਮ.ਪੀ.ਆਈ.) ਦੀ ਬੀਤੇ ਕੱਲ੍ਹ 11 ਅਗਸਤ ਨੂੰ ਜੋ ਜੰਡਿਆਲੀਾ ਗੁਰੂ ਵਿਖੇ ਹੋਈ ਵਿਸ਼ਾਲ ਕਾਨਫਰੰਸ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਇਸਤਰੀਆਂ ਦੀਆਂ ਜਥੇਬੰਦੀਆਂ ...
ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਵਧਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ...
ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੀ ਮੀਟਿੰਗ ਪਿੰਡ ਦੁਗਲਵਾਲਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਚੇਅਰਮੈਨ ਡਾ: ਬੇਅੰਤ ਸਿੰਘ ਸੇਰੋਂ ਨੇ ਕਿਹਾ ਕਿ ਹਲਕਾ ਖਡੂਰ ...
ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)-ਮਨੁੱਖਤਾ ਦੇ ਭਲੇ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਪੱਟੀ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਐਤਵਾਰ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀ ...
ਫਤਿਆਬਾਦ, 12 ਅਗਸਤ (ਧੂੰਦਾ)¸ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 'ਅਜੀਤ' ਦੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦੇ 5 ਮਹੀਨਿਆਂ ਦੇ ਰਾਜ ਵਿਚ ਇਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਕਈ ਤਰ੍ਹਾਂ ਦੇ ...
ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਦੇ ਵੱਖ-ਵੱਖ ਸੱਭਿਆਚਾਰਕ ਮੁਕਾਬਲੇ ...
ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਫੌਜ ਦੁਆਰਾ ਐਨ.ਸੀ.ਸੀ ਭਰਤੀ ਰੈਲੀ ਕੀਤੀ ਗਈ | ਜਿਸ ਵਿਚ ਗਿਆਰਾਂ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮਿ੍ਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX