ਤਾਜਾ ਖ਼ਬਰਾਂ


ਇਨਕਮ ਟੈਕਸ ਵਿਭਾਗ ਦੀ ਪਰੀਤਾ ਹਰਿਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਨਵੀਂ ਦਿੱਲੀ ,20 ਮਾਰਚ -ਮੇਰਠ ਦੀ ਇਨਕਮ ਟੈਕਸ ਮੁਖੀ ਪਰੀਤਾ ਹਰਿਤ ਨੇ ਆਪਣੇ ਅਹੁਦੇ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਈ ।ਉੱਤਰ ਪ੍ਰਦੇਸ਼ ਇਕਾਈ ਦੇ ਮੁਖੀ ਰਾਜ ਬਾਬਰ ਨੇ ਉਨ੍ਹਾਂ ਨੂੰ ਜੀ ਆਇਆਂ ...
ਅਣਪਛਾਤੇ ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
. . .  1 day ago
ਢਿਲਵਾਂ{ਕਪੂਰਥਲਾ },20 ਮਾਰਚ {ਪਲਵਿੰਦਰ,ਸੁਖੀਜਾ ,ਪਰਵੀਨ }- 3 ਅਣਪਛਾਤੇ ਕਾਰ ਸਵਾਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ । ਇਸ ਮੌਕੇ 'ਤੇ 2 ਲੋਕ ਜ਼ਖ਼ਮੀ ਹੋਏ ਹਨ। ਇਸ ਘਟਨਾ ਤੋਂ ਬਾਅਦ ਸਹਿਮ...
ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ - ਸੁਖਬੀਰ ਬਾਦਲ
. . .  1 day ago
ਮਹਿਲ ਕਲਾਂ, 20 ਮਾਰਚ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਹਰਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਕੋਲ ਤਕੜਾ ਹਥਿਆਰ ਮੌਜੂਦ ਹੈ, ਜਿਸ ਦਾ ਖੁਲਾਸਾ ਆਉਣ ...
ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ
. . .  1 day ago
ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ .....
ਪੀ.ਐਨ.ਬੀ. ਘੋਟਾਲਾ : 29 ਮਾਰਚ ਨੂੰ ਹੋਵੇਗੀ ਗ੍ਰਿਫ਼ਤਾਰ ਨੀਰਵ ਮੋਦੀ 'ਤੇ ਅਗਲੀ ਸੁਣਵਾਈ
. . .  1 day ago
ਲੰਡਨ, 20 ਮਾਰਚ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਫ਼ਰਾਰ ਦੋਸ਼ੀ ਨੀਰਵ ਮੋਦੀ ਨੂੰ ਲੰਡਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਨੀਰਵ ਮੋਦੀ ਨੂੰ ਲੰਡਨ ਦੀ ਵੈਸਟਮਿੰਸਟਰ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ....
ਹਲਕਾ ਬੱਲੂਆਣਾ ਦੇ ਸਾਬਕਾ ਵਿਧਾਇਕ ਗੁਰਤੇਜ ਘੁੜਿਆਣਾ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਕਰਨਗੇ ਘਰ ਵਾਪਸੀ
. . .  1 day ago
ਅਬੋਹਰ, 20 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਸਰਦਾਰ ਗੁਰਤੇਜ ਸਿੰਘ ਘੁੜਿਆਣਾ ਅੱਜ ਦੋ ਸਾਲਾਂ ਬਾਅਦ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਘਰ ਵਾਪਸੀ ਕਰਨਗੇ। ਸਰਦਾਰ ....
ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਸਾਰੇ ਦੋਸ਼ੀ ਬਰੀ
. . .  1 day ago
ਪੰਚਕੂਲਾ, 20 ਮਾਰਚ- ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ ਅਦਾਲਤ ਨੇ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ 'ਚ ਅਸੀਮਾਨੰਦ ਸਮੇਤ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਅਸੀਮਾਨੰਦ ਦੇ ਇਲਾਵਾ ਲੋਕੇਸ਼ ਸ਼ਰਮਾ, ਕਮਲ ਚੌਹਾਨ ਅਤੇ ਰਾਜਿੰਦਰ ਚੌਧਰੀ ਇਸ ਮਾਮਲੇ ....
ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਤੋਂ ਪੁੱਛਗਿੱਛ ਕਰੇਗੀ ਈ.ਡੀ.
. . .  1 day ago
ਨਵੀਂ ਦਿੱਲੀ, 20 ਮਾਰਚ - ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਦੇ ਜਵਾਈ ਅਲਤਾਫ਼ ਸ਼ਾਹ ਤੋਂ ਅੱਤਵਾਦੀ ਫੰਡਿਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਪੁੱਛਗਿੱਛ ਕਰੇਗੀ। ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ.....
ਮਨੀ ਲਾਂਡਰਿੰਗ ਮਾਮਲੇ 'ਚ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਨਵੀਂ ਦਿੱਲੀ, 20 ਮਾਰਚ- ਰਾਬਰਟ ਵਾਡਰਾ ਨੇ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹੋਏ ਈ.ਡੀ. ਵੱਲੋਂ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ 'ਚ ਪਟੀਸ਼ਨ ਦਾਇਰ ਕਰਨ ਦੀ.....
ਹਰ ਫਰੰਟ 'ਤੇ ਫੇਲ੍ਹ ਹੋਈ ਕੈਪਟਨ ਸਰਕਾਰ- ਸੁਖਬੀਰ ਬਾਦਲ
. . .  1 day ago
ਤਪਾ ਮੰਡੀ/ਸ਼ਹਿਣਾ, 20 ਮਾਰਚ (ਵਿਜੇ ਸ਼ਰਮਾ, ਸੁਰੇਸ਼ ਗੋਗੀ)- ਸੂਬੇ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ, ਕਿਉਂਕਿ ਹਰ ਵਰਗ ਆਪਣੀਆਂ ਹੱਕੀ ਮੰਗਾਂ ਨੂੰ ਲੈ ਸੜਕਾਂ 'ਤੇ ਧਰਨੇ ਦੇ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ...
ਅਕਾਲੀ ਦਲ ਵੱਲੋਂ ਇੱਕ ਹਫ਼ਤੇ 'ਚ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ- ਸੁਖਬੀਰ ਬਾਦਲ
. . .  1 day ago
ਮਹਿਲ ਕਲਾ, 20 ਮਾਰਚ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਸਭਾ ਉਮੀਦਵਾਰਾਂ ਦਾ ਐਲਾਨ ਇੱਕ ਹਫ਼ਤੇ 'ਚ ਕਰ ਦਿੱਤਾ .....
ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਡੈਮ ਮੁਲਾਜ਼ਮ, ਪ੍ਰਸ਼ਾਸਨ 'ਤੇ ਲਗਾਇਆ ਅਣਦੇਖੀ ਦਾ ਦੋਸ਼
. . .  1 day ago
ਪਠਾਨਕੋਟ, 20 ਮਾਰਚ (ਸੰਧੂ)- ਪ੍ਰਸ਼ਾਸਨ ਨੂੰ ਅੱਜ ਉਦੋਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਸਥਿਤ ਪਾਣੀ ਦੀ ਟੈਂਕੀ 'ਤੇ ਨੌਕਰੀ ਦੀ ਮੰਗ ਨੂੰ ਲੈ ਕੇ ਪੰਜ ਡੈਮ ਔਸਤੀ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਪਾਣੀ ਦੀ ਟੈਂਕੀ 'ਤੇ ਚੜ੍ਹਨ ਤੋਂ ਬਾਅਦ ਉਨ੍ਹਾਂ ....
ਕੌਣ ਹੈ ਅਰੂਸਾ ਆਲਮ, ਕਿਸ ਹੈਸੀਅਤ ਨਾਲ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਚ ਬੈਠੀ ਹੈ- ਬੀਰ ਦਵਿੰਦਰ ਸਿੰਘ
. . .  1 day ago
ਰੂਪਨਗਰ, 20 ਮਾਰਚ (ਸਤਨਾਮ ਸਿੰਘ ਸੱਤੀ)- ਟਕਸਾਲੀ ਅਕਾਲੀ ਦਲ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਉਮੀਦਵਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਗੰਭੀਰ ਦੋਸ਼...
ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਿਚਾਲੇ ਹੋਇਆ ਗਠਜੋੜ
. . .  1 day ago
ਸ੍ਰੀਨਗਰ, 20 ਮਾਰਚ- ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ ਨੈਸ਼ਨਲ ਕਾਨਫ਼ਰੰਸ ਵਲੋਂ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਜਾਣਗੀਆਂ। ਨੈਸ਼ਨਲ ਕਾਨਫ਼ਰੰਸ ਦੇ ਨੇਤਾ ਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ...
ਮੇਰੇ ਨਾਲ ਮੰਤਰ ਉਚਾਰਨ ਦਾ ਮੁਕਾਬਲਾ ਕਰਕੇ ਦਿਖਾਉਣ ਮੋਦੀ ਤੇ ਸ਼ਾਹ - ਮਮਤਾ ਬੈਨਰਜੀ
. . .  1 day ago
ਨਵੀਂ ਦਿੱਲੀ, 20 ਮਾਰਚ - ਲੋਕ ਸਭਾ ਚੋਣਾਂ ਦਾ ਬਿਗਲ ਵਜਦੇ ਹੀ ਨੇਤਾਵਾਂ ਵਿਚਕਾਰ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਧਰਮ 'ਤੇ ਸਵਾਲ ਉਠਾਉਣ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਮਮਤਾ ਬੈਨਰਜੀ...
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਪੀ. ਐੱਨ. ਬੀ. ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ 'ਚ ਗ੍ਰਿਫ਼ਤਾਰ
. . .  1 day ago
ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਐਨ.ਜੀ.ਓਜ਼. ਦੇ ਸਹਿਯੋਗ ਨਾਲ ਪਟਿਆਲਾ ਨੂੰ ਭੀਖ ਮੁਕਤ ਸ਼ਹਿਰ ਬਣਾਵਾਂਗੇ-ਪ੍ਰਨੀਤ ਕੌਰ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਭੀਖ ਮੰਗਣਾ ਨਾ ਕੇਵਲ ਇੱਕ ਸਰਾਪ ਹੈ ਬਲਕਿ ਸਮਾਜ ਵਿਚ ਇਹ ਇਕ ਅਜਿਹੀ ਬਿਮਾਰੀ ਹੈ ਜਿਹੜੀ ਕਿ ਪੀੜ੍ਹੀ ਦਰ ਪੀੜ੍ਹੀ ਫੈਲਦੀ ਰਹਿੰਦੀ ਹੈ ਅਤੇ ਸਮਾਜ ਨੂੰ ਨਾਕਾਰਾਤਮਕ ਤਰੀਕੇ ਨਾਲ ਪ੍ਰਭਾਵਿਤ ਕਰਦੀ ਹੈ | ਇਸ ਲਈ ਜਿੰਨੇ ਕਸੂਰਵਾਰ ਉਹ ਲੋਕੀਂ ਹਨ ਜਿਹੜੇ ਕਿ ਭੀਖ ਮੰਗਦੇ ਹਨ ਓਨੇ ਹੀ ਉਹ ਲੋਕੀ ਵੀ ਹਨ ਜਿਹੜੇ ਕਿ ਭੀਖ ਦਿੰਦੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਐਨ.ਜੀ.ਓਜ਼. ਦੇ ਸਹਿਯੋਗ ਨਾਲ ਪਟਿਆਲਾ ਸ਼ਹਿਰ ਨੂੰ ਜਲਦੀ ਹੀ ਭੀਖ ਮੁਕਤ ਸ਼ਹਿਰ ਬਣਾਉਣਗੇ | ਉਨ੍ਹਾਂ ਮਾਲ ਰੋਡ 'ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਕਈ ਸਵੈ-ਸੇਵੀ ਸੰਸਥਾਵਾਂ ਵੱਲੋਂ ਪਟਿਆਲਾ ਨੂੰ ਭੀਖ ਮੁਕਤ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਕੇਂਦਰੀ ਲਾਇਬਰੇਰੀ, ਸ੍ਰੀ ਕਾਲੀ ਮਾਤਾ ਮੰਦਰ ਤੋਂ ਲੈ ਕੇ ਫੁਹਾਰਾ ਚੌਾਕ ਤੱਕ ਸਕੂਲੀ ਬੱਚਿਆਂ ਦੀ ਬਣਾਈ ਗਈ ਇੱਕ ਵਿਸ਼ਾਲ ਮਨੁੱਖੀ ਚੇਨ ਨੂੰ ਓਮੈਕਸ ਮਾਲ ਦੇ ਸਾਹਮਣੇ ਸੰਬੋਧਨ ਕਰਦਿਆਂ ਕਿਹਾ ਕਿ ਪਟਿਆਲਾ ਪ੍ਰਸ਼ਾਸਨ ਸ਼ਹਿਰ ਨੂੰ ਭੀਖ ਮੁਕਤ ਬਣਾਉਣ ਲਈ ਕਾਫ਼ੀ ਯਤਨ ਕਰ ਰਿਹਾ ਹੈ ਪਰ ਇਹ ਯਤਨ ਤਾਂ ਹੀ ਸਿਰੇ ਚੜ੍ਹ ਸਕਦੇ ਹਨ ਜੇਕਰ ਲੋਕੀਂ ਵੀ ਇਸ ਵਿਚ ਸ਼ਾਮਲ ਹੋਣ | ਉਨ੍ਹਾਂ ਆਸ ਜ਼ਾਹਿਰ ਕੀਤੀ ਕਿ ਹੌਲੀ-ਹੌਲੀ ਪੰਜਾਬ ਦੇ ਹੋਰ ਜ਼ਿਲਿ੍ਹਆਂ ਵਿਚ ਵੀ ਅਜਿਹੀ ਮੁਹਿੰਮ ਚੱਲੇਗੀ | ਦੂਜੇ ਪਾਸੇ ਅੱਜ ਸਾਰਾ ਦਿਨ ਗਰਮੀ ਅਤੇ ਹੁੰਮਸ ਦੇ ਬਾਵਜੂਦ 9 ਹਜ਼ਾਰ ਤੋਂ ਵੱਧ ਸਕੂਲੀ ਬੱਚਿਆਂ ਨੇ ਇੱਕ ਵਿਸ਼ਾਲ ਮਨੁੱਖੀ ਚੇਨ ਬਣਾ ਕੇ ਸ਼ਹਿਰ ਨੂੰ ਭੀਖ ਮੁਕਤ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ | ਇਨ੍ਹਾਂ ਬੱਚਿਆਂ ਵਿਚ ਉਹ ਦਿਵਿਆਂਗ ਬੱਚੇ ਵੀ ਸਨ ਜਿਹੜੇ ਕਿ ਬੋਲ ਅਤੇ ਸੁਣ ਨਹੀਂ ਸਕਦੇ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ: ਐਸ.ਭੂਪਤੀ ਨੇ ਇਸ ਮਨੁੱਖੀ ਚੇਨ ਦੀ ਸ਼ੁਰੂਆਤ ਸਵੇਰੇ ਲਗਪਗ 9.00 ਵਜੇ ਕੀਤੀ | ਕੁਮਾਰ ਅਮਿਤ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਭੀਖ ਮੰਗਣ ਵਾਲੇ 70 ਬੱਚਿਆਂ ਨੂੰ ਵੱਖ-ਵੱਖ ਸਕੂਲਾਂ ਦੀਆਂ ਸਮਾਰਟ ਕਲਾਸਾਂ ਵਿਚ ਪੜ੍ਹਾਇਆ ਜਾ ਰਿਹਾ ਹੈ ਅਤੇ ਕੋਸ਼ਿਸ਼ ਹੋਵੇਗੀ ਕਿ ਵੱਧ ਤੋਂ ਵੱਧ ਭੀਖ ਮੰਗਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਕੇ ਸਕੂਲਾਂ ਵਿਚ ਲਿਆਂਦਾ ਜਾਵੇ | ਇਨ੍ਹਾਂ ਬੱਚਿਆਂ ਨੇ ਛੋਟੇ-ਛੋਟੇ ਗਰੁੱਪਾਂ ਵਿਚ ਪੀ. ਆਰ.ਟੀ.ਸੀ. ਦੀਆਂ ਬੱਸਾਂ ਵਿਚ ਜਾ ਕੇ ਭੀਖ ਮੰਗ ਕੇ ਲੋਕਾਂ ਨੂੰ ਜਾਗਰੂਕ ਕੀਤਾ | ਸ਼ਾਪਿੰਗ ਮਾਲ ਦੇ ਬਾਹਰ ਬੱਚਿਆਂ ਨੇ ਸਾਰਾ ਦਿਨ ਸਕਿੱਟ ਅਤੇ ਨੁੱਕੜ ਨਾਟਕਾਂ ਦੀ ਪੇਸ਼ਕਾਰੀ ਕੀਤੀ ਜਿਸ ਰਾਹੀਂ ਲੋਕਾਂ ਨੂੰ ਭੀਖ ਨਾ ਦੇਣ ਬਾਰੇ ਜਾਗਰੂਕ ਕੀਤਾ | ਇਸ ਪ੍ਰੋਗਰਾਮ ਦੀ ਸਮਾਪਤੀ ਮੌਕੇ ਓਮੈਕਸ ਮਾਲ ਵਿਖੇ ਆਈ.ਜੀ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ: ਐਸ. ਭੂਪਤੀ ਦੀ ਹਾਜ਼ਰੀ ਵਿਚ ਸਕੂਲੀ ਬੱਚਿਆਂ ਵੱਲੋਂ ਭੀਖ ਦੇ ਖ਼ਾਤਮੇ ਵਾਲੇ ਸਲੋਗਨਾਂ ਵਾਲੇ 6 ਹਜ਼ਾਰ ਗ਼ੁਬਾਰੇ ਛੱਡੇ ਗਏ | ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਕੇ.ਕੇ. ਸ਼ਰਮਾ, ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕਿਸ਼ਨਪੁਰੀ, ਨਗਰ ਨਿਗਮ ਵਿਖੇ ਵਿਰੋਧੀ ਧਿਰ ਦੇ ਆਗੂ ਸੰਜੀਵ ਬਿੱਟੂ ਸ਼ਰਮਾ, ਬਲਾਕ ਪ੍ਰਧਾਨ ਕੇ.ਕੇ. ਮਲਹੋਤਰਾ, ਬਲਾਕ ਪ੍ਰਧਾਨ ਨਰੇਸ਼ ਦੁੱਗਲ ,ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼ੌਕਤ ਅਹਿਮਦ ਪਰੇ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਸ੍ਰੀਮਤੀ ਅਨੀਤਾਪ੍ਰੀਤ ਕੌਰ, ਐਸ.ਪੀ. ਸਿਟੀ ਕੇਸਰ ਸਿੰਘ, ਜ਼ਿਲ੍ਹਾ ਬਾਲ ਵਿਕਾਸ ਅਧਿਕਾਰੀ ਸ੍ਰੀਮਤੀ ਸ਼ਾਇਨਾ ਕਪੂਰ ਅਤੇ ਵੱਖ-ਵੱਖ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਸਕੂਲਾਂ ਦੇ ਅਧਿਆਪਕ ਤੇ ਬੱਚੇ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵਿਜੀਲੈਂਸ ਟੀਮ ਵੱਲੋਂ ਸ਼ੰਭੂ ਵਿਖੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਪੁਲਿਸ ਵਿਜੀਲੈਂਸ ਬਿਊਰੋ ਸ਼ਾਖਾ ਪੰਜਾਬ-ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੀਤੀਪਾਲ ਸਿੰਘ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਦੀ ...

ਪੂਰੀ ਖ਼ਬਰ »

ਜੀ.ਐਸ.ਟੀ ਕਾਰਨ ਹੋਈ ਮਹਿੰਗਾਈ ਨੂੰ ਰੋਕਣ ਲਈ ਠੋਸ ਅਤੇ ਸਖ਼ਤ ਕਦਮ ਚੁੱਕੇ ਜਾਣ-ਕਾਕਾ

ਪਟਿਆਲਾ, 12 ਅਗਸਤ (ਜ.ਸ. ਢਿੱਲੋਂ)-ਜੀ.ਐਸ.ਟੀ. ਲੱਗਣ ਤੋਂ ਬਾਅਦ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਮੰਨਦੇ ਹੋਏ ਸਮਾਜ ਸੇਵੀ ਸੰਸਥਾ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਨਹਿਰ 'ਚੋ ਮਿਲੀ ਨੌਜਵਾਨ ਦੀ ਲਾਸ਼

ਨਾਭਾ, 12 ਅਗਸਤ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਥੂਹੀ ਤੋਂ ਲੰਘਦੀ ਨਹਿਰ ਵਿਚੋਂ ਇਕ ਤੈਰਦੀ ਲਾਸ਼ ਮਿਲਣ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ | ਇਸ ਸਬੰਧੀ ਸਦਰ ਥਾਣਾ ਨਾਭਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਥੂਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਲੰਘੀ ਰਾਤ ਸਥਾਨਕ ਗਗਨ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਬੱਸ ਅੱਡਾ ਪੁਲਿਸ ਚੌਕੀ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਿਤਿਕ ਤੁਲੀ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ-ਪਤਨੀ ਜ਼ਖ਼ਮੀ

ਪਟਿਆਲਾ, 12 ਅਗਸਤ (ਆਤਿਸ਼ ਗੁਪਤਾ)-ਇੱਥੇ ਦੇ ਘੁੰਮਣ ਨਗਰ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਪਤੀ-ਪਤੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ | ਜ਼ਖਮੀਆਂ 'ਚ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੋਰ ਵਾਸੀ ਘੁੰਮਣ ਨਗਰ-ਬੀ ਪਟਿਆਲਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ਤਹਿਤ ਸੈਂਕੜਿਆਂ ਦੀ ਗਿਣਤੀ ਵਿਚ ਸਥਾਨਕ ਨਹਿਰੂ ਪਾਰਕ ਵਿਚ ਇਕੱਤਰ ਹੋ ਕੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂਅ ਤਹਿਸੀਲਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਗੁੱਤ ਕੱਟਣ ਵਾਲਿਆਂ ਦੀ ਦਹਿਸ਼ਤ ਨਾਭਾ ਵਿਚ ਵੀ

ਨਾਭਾ, 12 ਅਗਸਤ (ਕਰਮਜੀਤ ਸਿੰਘ)-ਨੇੜਲੇ ਪਿੰਡ ਦੁਲੱਦੀ ਸਥਿਤ ਬਾਜ਼ੀਗਰ ਬਸਤੀ ਪਹਾੜਪੁਰ ਸੜਕ 'ਤੇ ਇਕ 23 ਸਾਲਾ ਔਰਤ ਦੇ ਗੁੱਤ ਦੇ ਵਾਲ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ | ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ 14 ਅਤੇ 15 ਅਗਸਤ ਨੂੰ ਜ਼ਿਲ੍ਹਾ ਮੁਕਾਮਾਂ 'ਤੇ ਕਰਨਗੇ ਭੁੱਖ ਹੜਤਾਲ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਅੱਜ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਚੌਥਾ ਦਰਜਾ ਮੁਲਾਜ਼ਮ ਆਗੂਆਂ ਦੀ ਬੈਠਕ ਹੋਈ ਜਿਸ ਵਿਚ ਰਾਮ ਪ੍ਰਸਾਦ ਸਹੋਤਾ, ਸੂਬਾ ਪ੍ਰਧਾਨ ਸਾਥੀ ਦਰਸ਼ਨ ਸਿੰਘ ਲੁਬਾਣਾ ਸ਼ਾਮਲ ਹੋਏ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮੋਹਨ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਰੇਲਵੇ ਸਟੇਸ਼ਨ 'ਤੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਦੌਰਾਨ ਅਮਨ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਫੋਰਸ ਵੱਲੋਂ ਰੇਲਵੇ ਸੁਰੱਖਿਆ ਫੋਰਸ ਦੀ ਸੀਨੀਅਰ ਕਮਾਡੈਂਟ ਮੈਡਮ ਕਮਲਜੋਤ ਬਰਾੜ ਦੀ ਅਗਵਾਈ ...

ਪੂਰੀ ਖ਼ਬਰ »

27ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 12 ਅਗਸਤ (ਗੁਪਤਾ) - 27ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਰੋਲਰ ਸਕੇਟਿੰਗ ਟਰੈਕ ਤੇ ਕੀਤਾ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਹਾਜਰ ਹੋਏ ਜਦਕਿ ਆਈ.ਏ.ਐਸ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਬਿ੍ਗੇਡੀਅਰ ਮਕੋਲ ਨੇ ਐਨ.ਸੀ.ਸੀ. ਕੈਡਿਟਾਂ ਨੂੰ ਇੱਕਜੁੱਟ ਹੋ ਕੇ ਧਰਤੀ ਦੀ ਰੱਖਿਆ ਲਈ ਕੀਤਾ ਪ੍ਰੇਰਿਤ

ਪਟਿਆਲਾ, 12 ਅਗਸਤ (ਜ. ਸ. ਢਿੱਲੋਂ)-ਬਿ੍ਗੇਡੀਅਰ ਜੇ. ਐਸ. ਮਕੋਲ, ਗਰੁੱਪ ਕਮਾਂਡਰ ਐਨ.ਸੀ.ਸੀ. ਗਰੁੱਪ ਹੈੱਡ ਕੁਆਟਰ, ਪਟਿਆਲਾ ਨੇ 4 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਪਟਿਆਲਾ ਅਤੇ 3 ਪੰਜਾਬ ਏਅਰ ਸੁਕੇਰਡਨ ਦੇ ਕੈਡਟਾਂ ਨੂੰ ਰੁੱਖ ਲਗਾਉਣ ਅਤੇ ਬਚਾਉਣ ਦੀ ਮੁਹਿੰਮ ਵਿਚ ਵੱਧ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਦੀ ਹੋਈ ਬੈਠਕ

ਪਟਿਆਲਾ, 12 ਅਗਸਤ (ਢਿੱਲੋਂ)-ਪੱਲੇਦਾਰ ਯੂਨੀਅਨ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਮੰਜੋਲੀ ਦੀ ਪ੍ਰਧਾਨਗੀ 'ਚ ਹੋਈ | ਇਸ ਬੈਠਕ 'ਚ ਜਥੇਬੰਦੀ ਦੇ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਈ ਬੈਠਕ ਬਾਰੇ ਕੀਤੀਆਂ ਗਈਆਂ ਵਿਚਾਰਾਂ ਸਬੰਧੀ ਜਾਣੂੰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਬਸੀ ਪਠਾਣਾ ਰੇਲਵੇ ਸਟੇਸ਼ਨ ਪਹੰੁਚੀ ਪੁਲਿਸ ਦੀ ਐਾਟੀ ਸਾਬੋਟਾਜ ਫੋਰਸ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਆਜ਼ਾਦੀ ਦਿਵਸ ਮੌਕੇ ਅਣਸੁਖਾਵੀਂ ਘਟਣਾ ਰੋਕਣ ਲਈ ਚੌਕਸ ਹੋਈ ਬਸੀ ਪਠਾਣਾ ਪੁਲਿਸ ਨੇ ਗਸ਼ਤ ਵਧਾ ਦਿੱਤੀ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਗਸ਼ਤ ਵਧਾਉਣ ਦੇ ਨਾਲ-ਨਾਲ ਬਸੀ ਪਠਾਣਾ ...

ਪੂਰੀ ਖ਼ਬਰ »

ਉਜਾਲਾ ਯੋਜਨਾ ਤਹਿਤ ਹਰੇਕ ਸਾਲ ਪੰਜਾਬ ਵਿਚ 600 ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ-ਪ੍ਰਨੀਤ ਕੌਰ

ਪਟਿਆਲਾ, 12 ਅਗਸਤ(ਜਸਪਾਲ ਸਿੰਘ ਢਿੱਲੋਂ) : ਪੰਜਾਬ ਬਿਜਲੀ ਨਿਗਮ ਦੀ ਉਜਾਲਾ ਯੋਜਨਾ ਦਾ ਉਦਘਾਟਨ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕੀਤਾ | ਇਸ ਯੋਜਨਾ ਤਹਿਤ ਬਿਜਲੀ ਨਿਗਮ ਖਪਤਕਾਰ ਨੂੰ ਐਲ.ਈ.ਡੀ. ਬਲਬ ਅਤੇ ਹੋਰ ਸਾਜੋ ਸਮਾਨ ਮੁਹੱਈਆ ਕਰਵਾਏਗਾ | ਇਸ ...

ਪੂਰੀ ਖ਼ਬਰ »

7 ਗਰਾਮ ਸਮੈਕ ਅਤੇ 60 ਪੇਟੀਆਂ ਸ਼ਰਾਬ ਬਰਾਮਦ

ਪਟਿਆਲਾ, 12 ਅਗਸਤ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 7 ਗਰਾਮ ਸਮੈਕ ਅਤੇ 60 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਇਹ ਕਾਰਵਾਈ ਥਾਣਾ ਤਿ੍ਪੜੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਅਤੇ ਸਮਾਜ-ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮਿਲ ਕੇ ਵਣ ਮਹਾਂਉਤਸਵ ਮਨਾਇਆ

ਪਟਿਆਲਾ, 11 ਅਗਸਤ (ਜ.ਸ. ਢਿੱਲੋਂ, ਆਹਲੂਵਾਲੀਆ)-ਅੱਜ ਇੱਥੇ ਬਾਗ਼ਬਾਨੀ ਵਿਭਾਗ ਨੇ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਵਿਕਾਸ ਸ਼ੌਕਤ ਅਹਿਮਦ ਪਰੇ ਨੇ ਸ਼ਿਰਕਤ ਕੀਤੀ | ਇਸ ਮੌਕੇ ਉਪ ਨਿਰਦੇਸ਼ਕ ...

ਪੂਰੀ ਖ਼ਬਰ »

ਗੁਰੂ ਕੁੱਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਗੁਰੂ ਕੁਲ ਗਲੋਬਲ ਕਰਿਐਜਾਂ 'ਚ ਸੁਤੰਤਰਤਾ ਦਿਵਸ ਅਤੇ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਸ੍ਰੀ ਕਿ੍ਸ਼ਨ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ ਦਿਖਾਈਆਂ ਗਈਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸੇਵਾ ਮੁਕਤ ਡੀ.ਐਸ.ਪੀ. ਜਰਮੇਜ ਸਿੰਘ ਸੰਧੂ

ਪਟਿਆਲਾ-ਪੰਜਾਬ ਪੁਲਿਸ 'ਚੋਂ ਬਤੌਰ ਉਪ ਪੁਲਿਸ ਕਪਤਾਨ ਸੇਵਾ ਮੁਕਤ ਹੋਏ ਸ. ਜਰਮੇਜ ਸਿੰਘ ਸੰਧੂ ਦਾ ਜਨਮ 1930 'ਚ ਜ਼ਿਲ੍ਹਾ ਤਰਨਤਾਰਨ ਦੇ ਮਸ਼ਹੂਰ ਪਿੰਡ ਸ਼ਕਰੀ ਦੇ ਵਾਸੀ ਸ. ਲਛਮਣ ਸਿੰਘ ਦੇ ਘਰ ਹੋਇਆ | ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਸਰਹਾਲੀ ਕਲਾਂ ਤੋਂ ...

ਪੂਰੀ ਖ਼ਬਰ »

48 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਕਾਬੂ

ਅਮਲੋਹ, 12 ਅਗਸਤ (ਸੂਦ)-ਥਾਣਾ ਅਮਲੋਹ ਦੀ ਪੁਲਿਸ ਦੇ ਥਾਣੇਦਾਰ ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਤਿੰਦਰ ਸਿੰਘ ਉਰਫ਼ ਬਿੰਦੂ ਪੁੱਤਰ ਸਵਰਗੀ ਜਸਵੰਤ ਸਿੰਘ ਵਾਸੀ ਵਾਰਡ ਨੰਬਰ 7 ਅੰਨੀਆਂ ਰੋਡ ਅਮਲੋਹ ਨੂੰ 48 ਬੋਤਲਾਂ ਸ਼ਰਾਬ ਦੇਸੀ ਮਾਰਕਾ ਮੋਟਾ ਸੰਤਰਾ ਜੋ ...

ਪੂਰੀ ਖ਼ਬਰ »

ਮਾਲਵਾ ਸਕੂਲ ਜੱਸੋਵਾਲ ਦੇ ਬੱਚਿਆਂ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀ

ਪਟਿਆਲਾ, 12 ਅਗਸਤ(ਭਗਵਾਨ ਦਾਸ)- ਸੀਨੀਅਰ ਸੈਕੰਡਰੀ ਸਕੂਲ ਮਾਲਵਾ ਜੱਸੋਵਾਲ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਵੱਖ -ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ 14, 17, 19, ਆਦਿ ਵਰਗਾਂ ਦੇ ਮੁਕਾਬਲੇ ਵਿੱਚ 95 ਕਿਲੋ ਕੁਸ਼ਤੀ ਵਰਗ ਵਿੱਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਿਕੰਦਰ ਸਿੰਘ ਚੱਕਲਾਂ ਵਿਰੁੱਧ ਮੁਕੱਦਮਾ ਦਰਜ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)- ਬੀਤੇ ਦਿਨੀਂ ਡੱਲਾਂ ਪੁਲਿਸ ਨੇ ਨਜ਼ਦੀਕੀ ਪਿੰਡ ਕਾਹਨਪੁਰ ਵਿਖੇ ਕੀਤੀ ਜਾ ਰਹੀ ਗ਼ੈਰ ਕਾਨੂੰਨੀ ਰੇਤੇ ਦੀ ਨਿਕਾਸੀ ਕਰਦੇ ਸਮੇਂ ਕਾਂਗਰਸੀ ਆਗੂ ਸਿਕੰਦਰ ਸਿੰਘ ਚੱਕਲਾਂ ਵਿਰੁੱਧ ਮਾਈਨਿੰਗ ਐਕਟ ਵਿਰੁੱਧ ਮੁਕੱਦਮਾ ਨੰਬਰ 82 ਦਰਜ ...

ਪੂਰੀ ਖ਼ਬਰ »

ਪੀ.ਜੀ.ਆਈ. ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਤਿੰਨ ਦਿਨ ਲਈ ਬੰਦ ਰਹੇਗੀ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਅਰੰਭ ਕੀਤੀ ਮੁਫ਼ਤ ਬੱਸ ਸੇਵਾ ਤਿੰਨ ਦਿਨ ਲਈ ਬੰਦ ਰਹੇਗੀ | ...

ਪੂਰੀ ਖ਼ਬਰ »

ਵਤਨ ਲਈ ਮਰ ਮਿੱਟਣ ਵਾਲੇ ਸ਼ਹੀਦ ਸਾਡੇ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ- ਚੰਦੂਮਾਜਰਾ

ਪੁਰਖਾਲੀ, 12 ਅਗਸਤ (ਬੰਟੀ)- ਪਿੰਡ ਬੁਰਜਵਾਲਾ ਦੇ ਪੰਪੋਰ ਹਮਲੇ 'ਚ ਸ਼ਹੀਦ ਜਵਾਨ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਯਾਦ 'ਚ ਬਣਨ ਵਾਲੇ ਜਿੰਮ ਦੇ ਕਮਰੇ ਦਾ ਨੀਂਹ ਪੱਥਰ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਕੋਆਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਕ੍ਰਾਂਤੀਕਾਰੀ ਯੂਥ ਕਲੱਬ ਬੇਲਾ ਅਤੇ ਬੇਲਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਬੀ ਸ਼ਰਨ ਕੌਰ ਆਡੀਟੋਰੀਅਮ ਵਿਖੇ ਬਲਾਕ ਪੱਧਰੀ ਯੂਥ ...

ਪੂਰੀ ਖ਼ਬਰ »

ਪਿਤਾ ਵੱਲੋਂ ਬੇਟੇ ਨੂੰ ਜ਼ਮੀਨ ਦਾ ਹੱਕ ਨਾ ਦੇਣ ਕਾਰਨ ਬੇਟਾ ਪੇ੍ਰਸ਼ਾਨ, ਇਨਸਾਫ਼ ਦੀ ਮੰਗ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਢੰਗਰਾਲੀ ਦੇ ਵਸਨੀਕ ਕੁਲਵੰਤ ਸਿੰਘ(61) ਪੁੱਤਰ ਹਰਭਜਨ ਸਿੰਘ ਨੇ ਇੱਕ ਹਲਫ਼ੀਆ ਬਿਆਨ ਰਾਹੀਂ ਆਪਣੀ ਦਰਦ ਭਰੀ ਕਹਾਣੀ ਸੁਣਾਉਂਦਿਆਂ ਦੱਸਿਆ ਹੈ ਕਿ ਉਸ ਦੇ ਪਿਤਾ ਹਰਭਜਨ ਸਿੰਘ ਕੋਲ 8 ਏਕੜ ਜ਼ਮੀਨ ਪਿੰਡ ਢੰਗਰਾਲੀ ਵਿਚ ਸੀ ਜਿਸ ...

ਪੂਰੀ ਖ਼ਬਰ »

ਪਿੰਡ ਖਾਬੜਾ ਵਿਖੇ ਨਸ਼ਿਆਂ 'ਤੇ ਲਗਾਇਆ ਸੈਮੀਨਾਰ

ਰੂਪਨਗਰ, 12 ਅਗਸਤ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਖਾਬੜਾ ਦੀ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਅਲੈਕਸ਼ਰੇਆ ਫਾਊਾਡੇਸ਼ਨ' ਵੱਲੋਂ ਨਸ਼ਿਆਂ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੇ ਉਨ੍ਹਾਂ ਤੋਂ ਬੱਚਣ ਦੇ ਉਪਾਅ 'ਤੇ ਸੈਮੀਨਾਰ ...

ਪੂਰੀ ਖ਼ਬਰ »

ਅਕੈਡਮੀ ਵਿਖੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਰੂਪਨਗਰ, 12 ਅਗਸਤ (ਪ.ਪ.)-ਸੰਤ ਕਰਮ ਸਿੰਘ ਅਕੈਡਮੀ ਵਿਚ ਐਜੂਕੇਸ਼ਨ ਸੈੱਲ ਦੇ ਸੈਮੀਨਾਰ ਦੌਰਾਨ ਐਸ.ਪੀ. ਟ੍ਰੈਫ਼ਿਕ ਸੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਸੁਖਦੇਵ ਸਿੰਘ ਅਤੇ ਹੌਲਦਾਰ ਹਰਜਾਪ ਸਿੰਘ ਐਜੂਕੇਸ਼ਨ ਸੈੱਲ ਰੂਪਨਗਰ ਨੇ ਸੰਤ ਕਰਮ ਸਿੰਘ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵੱਲੋਂ ਅੱਜ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਅਤੇ ਬੱਚਤ ਬਾਰੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਡਾ: ਅਨੰਤ ਰਾਮ ਬਣੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਂਡਸਾ)- ਲੰਬੇ ਸਮੇਂ ਤੋਂ ਨੂਰਪੁਰ ਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਦੀ ਸੇਵਾ ਕਰਨ ਵਾਲੇ ਵੈਟਰਨਰੀ ਡਾ. ਅਨੰਤ ਰਾਮ ਰੋਪੜ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਬਣ ਗਏ ਹਨ | ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ 'ਅਜੀਤ' ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਟਾਂ ਨੇ ਮਨਾਇਆ ਵਣ-ਮਹਾਂਉਤਸਵ

ਸ੍ਰੀ ਅਨੰਦਪੁਰ ਸਾਹਿਬ, 12 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਕਰਨਲ ਆਰ. ਐਸ. ਗੁਲੇਰੀਆ ਕਮਾਂਡਿੰਗ ਅਫ਼ਸਰ ਅਤੇ ਕਰਨਲ ਵਿਵੇਕ ਜਸਵਾਲ ਪ੍ਰਬੰਧਕ ਅਫ਼ਸਰ 23 ਪੰਜਾਬ ਬਟਾਲੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਐਸ.ਜੀ. ਐਸ. ਖ਼ਾਲਸਾ ਸੀ. ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਦਵਾਈਆਂ ਦੀ ਦੁਕਾਨ ਦਾ ਵਿਧਾਇਕ ਕੰਬੋਜ ਨੇ ਕੀਤਾ ਉਦਘਾਟਨ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਰਣਜੀਤ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਦੀ ਸਕੀਮ ਜਨ ਔਸ਼ਧੀ ਤਹਿਤ ਸਸਤੀਆਂ ਦਵਾਈਆਂ ਦੀ ਦੁਕਾਨ ਦੀ ਸ਼ੁਰੂਆਤ ਕਰਨ ਲਈ ਇਕ ਸਮਾਰੋਹ ਕਰਵਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਰਾਜਪੁਰਾ ਦੇ ...

ਪੂਰੀ ਖ਼ਬਰ »

ਰਣਧੀਰ ਸਿੰਘ ਪਹਿਰ ਚੁਣੇ ਨੰਬਰਦਾਰਾ ਯੂਨੀਅਨ ਦੇ ਤਹਿਸੀਲ ਪ੍ਰਧਾਨ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਜਪੁਰਾ ਦੀ ਇਕ ਬੈਠਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਵਿਚ ਯੂਨੀਅਨ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਚੱਕ ਅਤੇ ਯੂਨੀਅਨ ਦੇ ਚੀਫ਼ ਆਡੀਟਰ ਰਾਮ ਸਿੰਘ ਮਿਰਜ਼ਾਪੁਰ ਦੀ ਸਾਂਝੀ ...

ਪੂਰੀ ਖ਼ਬਰ »

ਯੂਥ ਆਗੂ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ-ਬ੍ਰਹਮ ਮਹਿੰਦਰਾ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਐਨ.ਐਸ.ਯੂ.ਆਈ. ਦੇ ਪੰਜਾਬ ਪ੍ਰਧਾਨ ਦੇ ਉਮੀਦਵਾਰ ਗੁੱਗੀ ਜੈ ਸਿੰਘ ਪੁਰ ਦੀ ਅਗਵਾਈ ਹੇਠ ਯੂਥ ਕਾਂਗਰਸੀ ਦਾ ਇਕ ਵਫ਼ਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਣ ਪਹੁੰਚਿਆ | ਉਨ੍ਹਾਂ ਨੂੰ ਵਾਰਡ ਨੰ. 16 ਡੀ.ਐਮ.ਡਬਲਿਊ. ...

ਪੂਰੀ ਖ਼ਬਰ »

ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਵੱਲੋਂ ਸੈਮੀਨਾਰ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਕੈਰੀਅਰ ਸਬੰਧੀ ਕੈਰੀਅਰ ਅਕੈਡਮੀ ਭਾਦਸੋਂ ਰੋਡ ਪਟਿਆਲਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਅਜਾਇਬ ਸਿੰਘ ਬਿਸ਼ਨਪੁਰਾ ਪ੍ਰਤਾਪ ਨਗਰ ਸੁਧਾਰ ਸਭਾ ਦੇ ਪ੍ਰਧਾਨ ਬਣੇ

ਪਟਿਆਲਾ, 12 ਅਗਸਤ (ਜ.ਸ.ਢਿੱਲੋਂ)-ਪ੍ਰਤਾਪ ਨਗਰ ਪਟਿਆਲਾ ਵਿਖੇ ਨਗਰ ਨਿਵਾਸੀਆਂ ਦਾ ਇਕੱਠ ਹੋਇਆ ਜਿਸ ਵਿਚ ਸ੍ਰੀ ਨਰੇਸ਼ ਕੁਮਾਰ ਦੁੱਗਲ ਸਾਬਕਾ ਕੌਾਸਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ | ਮੁਹੱਲਾ ਵਾਸੀਆਂ ਨੇ ਇਕਮਤ ਹੋ ਕੇ ਸਰਬ ਸੰਮਤੀ ਨਾਲ ਪ੍ਰਤਾਪ ਨਗਰ ਸੁਧਾਰ ਸਭਾ ਦੇ ...

ਪੂਰੀ ਖ਼ਬਰ »

ਲੋਕਾਂ ਦੇ ਮਸਲਿਆਂ ਨੂੰ ਨਿਬੇੜਨ ਲਈ ਲੋਕ ਦਰਬਾਰ ਲਾਉਣ ਦਾ ਵੱਡਾ ਲਾਭ ਹੋ ਰਿਹੈ-ਹੈਰੀ ਮਾਨ

ਦੇਵੀਗੜ੍ਹ, 12 ਅਗਸਤ (ਮੁਖਤਿਆਰ ਸਿੰਘ ਨੋਗਾਵਾਂ)-ਪਿੰਡਾਂ ਦੇ ਲੋਕਾਂ ਦੇ ਮਸਲਿਆਂ ਅਤੇ ਝਗੜਿਆਂ ਨੂੰ ਨਿਬੇੜਨ ਲਈ ਇਕ ਪਲੇਟਫ਼ਾਰਮ 'ਤੇ ਅਧਿਕਾਰੀਆਂ ਨੂੰ ਇਕੱਠੇ ਕਰਕੇ ਲਾਏ ਜਾ ਰਹੇ ਲੋਕ ਦਰਬਾਰਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਹੱਕੀ ਮੰਗਾਂ ਲਈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਅਰਨੋਂ, 12 ਅਗਸਤ (ਦਰਸ਼ਨ ਸਿੰਘ ਪਰਮਾਰ)-ਪੰਜਾਬ ਨੰਬਰਦਾਰ ਯੂਨੀਅਨ ਦਾ ਇਕ ਵਫ਼ਦ ਹੱਕੀ ਮੰਗਾਂ ਲਈ ਕਾਰਜਕਾਰੀ ਸੂਬਾ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਅਗਵਾਈ ਹੇਠ ਕਰਨਬੀਰ ਸਿੰਘ ਸਿੱਧੂ ਪ੍ਰਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਪੰਜਾਬ ਨੂੰ ਮਿਲਿਆ | ਇਸ ਸਬੰਧ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX