ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  about 1 hour ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  about 1 hour ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  about 2 hours ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  about 3 hours ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  about 4 hours ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  about 4 hours ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  about 4 hours ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  about 5 hours ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  about 5 hours ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 6 hours ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 6 hours ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  about 6 hours ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  about 6 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  about 6 hours ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  about 6 hours ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  about 6 hours ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  about 7 hours ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  about 7 hours ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਸੰਗਰੂਰ

ਸੋਸ਼ਲ ਮੀਡੀਆ 'ਤੇ ਪਾਈ ਤਸਵੀਰ ਨੂੰ ਲੈ ਕੇ ਹੋਈ ਲੜਾਈ 'ਚ ਰੋੜਿਆਂ ਦੀ ਹੋਈ ਮੂਹਲੇਧਾਰ ਬਰਸਾਤ

ਭਵਾਨੀਗੜ੍ਹ, 12 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਬਾਲਦ ਕੈਂਚੀਆਂ ਤੋਂ ਨਾਭਾ ਨੂੰ ਜਾਂਦੀ ਸੜਕ 'ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿੱਚ ਇੱਕ ਕਾਰ ਦੀ ਭੰਨਤੋੜ ਕਰਨ ਕਾਰਨ ਪੁਲਿਸ ਵੱਲੋਂ ਦੋਵੇਂ ਦੇ ਕਰੀਬ ਸਾਢੇ ਚਾਰ ਦਰਜ਼ਨ ਵਿਅਕਤੀਆਂ 'ਤੇ ਮਾਮਲਾ ਦਰਜ਼ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ 'ਤੇ ਪ੍ਰਤੱਖ ਦਰਸੀਆਂ ਨੇ ਦੱਸਿਆ ਕਿ ਇੱਕ ਜੈਨ ਕਾਰ ਅਤੇ ਹੋਰ ਵਾਹਨਾਂ 'ਤੇ ਕਰੀਬ 15-20 ਨੌਜਵਾਨਾਂ ਵੱਲੋਂ ਬਾਲਦ ਕੈਂਚੀਆਂ ਤੋਂ ਨਾਭਾ ਨੂੰ ਜਾਣ ਵਾਲੀ ਸੜਕ 'ਤੇ ਤੇਜ਼ਧਾਰ ਹਥਿਆਰਾਂ ਅਤੇ ਰੋੜੇ ਵਗੈਰਾ ਆਪਣੇ ਨਾਲ ਲੈ ਕੇ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਅੱਖੀਂ ਦੇਖਣ ਵਾਲਿਆਂ ਨੇ ਦੱਸਿਆ ਕਿ ਕੁਝ ਹੀ ਸਮੇਂ ਬਾਅਦ ਨਾਭਾ ਵੱਲੋਂ ਕੁਝ ਗੱਡੀਆਂ ਅਤੇ ਮੋਟਰਸਾਈਕਲਾਂ 'ਤੇ ਕਰੀਬ 25-30 ਨੌਜਵਾਨ ਜਿਨ੍ਹਾਂ ਦੇ ਕੋਲ ਵੀ ਤੇਜ਼ਧਾਰ ਹਥਿਆਰਾਂ ਸਮੇਤ ਡਾਂਗਾਂ ਵਗ਼ੈਰਾ ਵੀ ਸਨ, ਦੇ ਆਉਂਦਿਆਂ ਹੀ ਦੋਵੇਂ ਪਾਸੋਂ ਲੜਾਈ ਸ਼ੁਰੂ ਹੋ ਗਈ, ਜਿਸ ਦੌਰਾਨ ਇੱਕ ਵਾਰ ਤਾਂ ਉਕਤ ਸੜਕ 'ਤੇ ਚੱਲਣ ਵਾਲੇ ਰਾਹਗੀਰਾਂ ਨੂੰ ਇੱਕ ਪਾਸੋਂ ਚੱਲੇ ਰੋੜਿਆਂ ਅਤੇ ਡਾਂਗਾਂ ਦੇ ਕਾਰਨ ਆਪਣੇ ਬਚਾਅ ਲਈ ਰੁਕਣਾ ਪਿਆ ਇਸੇ ਦੌਰਾਨ ਨੇੜਲੀਆਂ ਦੁਕਾਨਾਂ ਵਾਲਿਆਂ ਵੱਲੋਂ ਵੀ ਆਪਣੇ ਬਚਾਅ ਲਈ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ, ਇਹ ਲੜਾਈ ਜੋ ਕੁਝ ਸਮਾਂ ਚੱਲੀ, ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਸਬੰਧੀ ਕੋਈ ਪਤਾ ਨਹੀਂ ਲੱਗ ਸਕਿਆ ਪਰ ਇਸ ਲੜਾਈ ਦੌਰਾਨ ਇੱਕ ਜੈਨ ਕਾਰ ਦੀ ਭੰਨ ਤੋੜ ਕੀਤੀ ਗਈ | ਕਿਸੇ ਵੱਲੋਂ ਇਸ ਲੜਾਈ ਦੀ ਸੂਚਨਾ ਪੁਲਿਸ ਨੂੰ ਦਿੰਦਿਆਂ ਭਾਰੀ ਗਿਣਤੀ ਵਿੱਚ ਪੁਲਿਸ ਵੱਲੋਂ ਮੌਕੇ 'ਤੇ ਪਹੰੁਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਪਰ ਪੁਲਿਸ ਦੇ ਪਹੰੁਚਣ ਤੱਕ ਲੜਾਈ ਕਰਨ ਵਾਲੇ ਸਾਰੇ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ | ਇਸ ਸਬੰਧੀ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਲੜਾਈ ਫੇਸ ਬੁੱਕ 'ਤੇ ਪਾਈ ਫ਼ੋਟੋ ਨੂੰ ਲੈ ਕੇ ਹੋਈ ਹੈ ਜਿਸ ਦੌਰਾਨ ਦੋਵੇਂ ਧਿਰਾਂ ਦੇ ਨੌਜਵਾਨਾਂ ਜਿਸ ਵਿੱਚ ਇੱਕ ਧਿਰ ਦੇ ਰਾਕੇਸ਼ ਕੁਮਾਰ ਲੱਕੀ ਵਾਸੀ ਭਵਾਨੀਗੜ੍ਹ, ਦਲਜੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਘਰਾਚੋਂ ਸਮੇਤ 15-20 ਅਣਪਛਾਤੇ ਵਿਅਕਤੀਆਂ ਅਤੇ ਦੂਜੀ ਧਿਰ ਦੇ ਦਵਿੰਦਰ ਸਿੰਘ ਵਾਸੀ ਭੀਮਾਂ ਖੇੜੀ, ਜੱਗੂ, ਕਾਲੀ ਵਾਸੀਆਨ ਨਾਭਾ, ਗੱਗੂ ਵਾਸੀ ਸਾਧੋ ਹੇੜੀ ਸਮੇਤ 25-30 ਅਣਪਛਾਤੇ ਵਿਅਕਤੀਆਂ ਸਮੇਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਸ ਲੜਾਈ ਦੌਰਾਨ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਮਿਲ ਸਕੀ ਪਰ ਇੱਕ ਜੈਨ ਕਾਰ ਜੋ ਕਿ ਰਾਕੇਸ਼ ਕੁਮਾਰ ਲੱਕੀ ਵਾਲੀ ਧਿਰ ਦੀ ਹੈ, ਦੇ ਸ਼ੀਸ਼ੇ ਟੁੱਟੇ ਹੋਏ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਹਾਅ ਦਾ ਨਾਅਰਾ ਮਲੇਰਕੋਟਲਾ ਦੀ ਪ੍ਰਬੰਧਕ ਕਮੇਟੀ ਦੇ ਵਿਵਾਦ ਤੋਂ ਪ੍ਰਸ਼ਾਸਨ ਨੇ ਹੱਥ ਪਿੱਛੇ ਖਿੱਚੇ

ਮਲੇਰਕੋਟਲਾ, 12 ਅਗਸਤ (ਕੁਠਾਲਾ) - ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਮੌਕੇ ਨਵਾਬ ਮਲੇਰਕੋਟਲਾ ਵੱਲੋਂ ਬੁਲੰਦ ਕੀਤੇ ਹਾਅ ਦੇ ਨਾਅਰੇ ਦੀ ਮਹਾਨ ਇਤਿਹਾਸਕ ਯਾਦ ਵਿੱਚ ਸੁਸ਼ੋਭਿਤ ਇੱਕੋ ਇੱਕ ਯਾਦਗਾਰ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੀਆਂ ਐੱਸ. ਐੱਮ. ਸੀ. ਕਮੇਟੀਆਂ ਦਾ ਵਫ਼ਦ ਸਿੱਖਿਆ ਸਕੱਤਰ ਤੇ ਡੀ. ਜੀ. ਐੱਸ. ਈ. ਨੂੰ ਮਿਲਿਆ

ਧਰਮਗੜ੍ਹ, 12 ਅਗਸਤ (ਗੁਰਜੀਤ ਸਿੰਘ ਚਹਿਲ) - ਪੰਜਾਬ ਦੇ ਤਿੰਨ ਜ਼ਿਲਿ੍ਹਆਂ ਸੰਗਰੂਰ, ਬਰਨਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਐਫ.ਸੀ.ਐਸ. ਕੰਪਨੀ ਚੰਡੀਗੜ੍ਹ ਅਧੀਨ ਪੰਜ ਸਕੂਲਾਂ ਕਾਲੇਕੇ, ਬਾਲਦ ਖ਼ੁਰਦ, ਗੰਢੂਆਂ, ਜੰਡਿਆਲਾ ਅਤੇ ਨਵਾਂਗਰਾ ਨੂੰ ਉਕਤ ਕੰਪਨੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਸਿੱਖਿਆ ਮੰਤਰੀ ਲਹਿਰਾਉਣਗੇ ਕੌਮੀ ਝੰਡਾ

ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ)-ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੰੂ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਪੁਲਿਸ ਲਾਈਨ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਸਮਾਰੋਹ ਦੌਰਾਨ ਪੰਜਾਬ ਦੇ ਰਾਜ ਸਿੱਖਿਆ ...

ਪੂਰੀ ਖ਼ਬਰ »

ਟਰਾਲੇ ਤੇ ਸਕੂਟਰੀ ਦੀ ਟੱਕਰ 'ਚ ਦੋ ਲੜਕੀਆਂ ਗੰਭੀਰ ਜ਼ਖ਼ਮੀ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਪਟਿਆਲਾ ਰੋਡ ਸਥਿਤ ਸੰਗਰੂਰ ਬਾਈਪਾਸ ਲਾਗੇ ਇਕ ਸੜਕ ਦੁਰਘਟਨਾ ਵਿੱਚ ਦੋ ਲੜਕੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਤੋਂ ਪਟਿਆਲਾ ਵੱਲ ਨੂੰ ਜਾ ...

ਪੂਰੀ ਖ਼ਬਰ »

ਸੰਦੌੜ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਫੜਿਆ

ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਸੰਦੌੜ ਪੁਲਿਸ ਵੱਲੋਂ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਦੋ ਵੱਖ ਵੱਖ ਮਾਮਲਿਆਂ ਵਿਚ ਨਜਾਇਜ਼ ਤੌਰ 'ਤੇ ਵਿਕ ਰਹੀ ਠੇਕਾ ਸ਼ਰਾਬ ਦੇਸੀ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਢੋਲ ਮਾਰਚ ਕੱਢਿਆ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਕਸਬੇ ਦੇ ਬਾਜ਼ਾਰ ਵਿਖੇ ਮੇਨ ਚੌਾਕ 'ਤੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਢੋਲ ...

ਪੂਰੀ ਖ਼ਬਰ »

ਪਰਖ ਕਾਲ ਦੋ ਸਾਲ ਕਰਨ ਲਈ ਦਿੱਤਾ ਮੰਗ-ਪੱਤਰ

ਅਮਰਗੜ੍ਹ, 12 ਅਗਸਤ (ਸੁਖਜਿੰਦਰ ਸਿੰਘ ਝੱਲ) - ਨਵ-ਨਿਯੁਕਤ ਈ.ਟੀ.ਟੀ. 6505 ਅਧਿਆਪਕਾਂ ਨੇ ਪਰਖ ਕਾਲ ਦੋ ਸਾਲ ਕਰਨ ਲਈ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੰੂ ਦਿੱਤਾ | ਈ.ਟੀ.ਟੀ. ਟੈੱਟ ਪਾਸ ਯੂਨੀਅਨ ਆਗੂ ਗੁਰਪ੍ਰੀਤ ਸਿੰਘ (ਗੁਰੀ) ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਤੀਆਂ ਵਾਂਗ ਤੂਤਾਂ ਵਾਲੇ ਖੂਹ 'ਤੇ ਧੀਆਂ ਦੀ ਲੋਹੜੀ ਮੰੁਡਿਆਂ ਵਾਂਗ ਮਨਾਈ ਜਾਵੇਗੀ-ਸੁੱਖੀ ਬਰਾੜ

ਦਿੜ੍ਹਬਾ ਮੰਡੀ, 12 ਅਗਸਤ (ਪਰਵਿੰਦਰ ਸੋਨੂੰ) - ਵਰਲਡ ਪੰਜਾਬੀ ਹੈਰੀਟੇਜ ਸੈਂਟਰ ਦੀ ਫਾਉਂਡਰ ਡਾਇਰੈਕਟਰ ਅਤੇ ਨਾਮਵਰ ਗਾਇਕਾ ਬੀਬਾ ਸੁਖਮਿੰਦਰ ਕੌਰ ਸੁੱਖੀ ਬਰਾੜ ਨੇ ਕਿਹਾ ਕਿ ਦਿੜ੍ਹਬਾ ਪਿੰਡ ਅਜੇ ਵੀ ਆਪਣੇ ਪੁਰਾਣੇ ਵਿਰਸੇ ਨੂੰ ਆਪਣੇ ਵਿੱਚ ਸਮੋਈ ਬੈਠਾ ਹੈ | ਤੀਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਨਦਾਮਪੁਰ/ਚੰਨੋਂ, 12 ਅਗਸਤ (ਹਰਜੀਤ ਸਿੰਘ ਨਿਰਮਾਣ) - ਨੌਜਵਾਨ ਭਾਰਤ ਸਭਾ ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪਿੰਡ ਫੁੰਮਣਵਾਲ (ਭਵਾਨੀਗੜ੍ਹ) ਵਿਖੇ ਕੀਤੀ ਸਿਆਸੀ ਕਾਨਫ਼ਰੰਸ ਅਤੇ ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਦਾ ਨਵਾਂ ਮਾਡਲ ਕੀਤਾ ਲਾਂਚ

ਦਿੜ੍ਹਬਾ ਮੰਡੀ, 12 ਅਗਸਤ (ਪਰਵਿੰਦਰ ਸੋਨੂੰ) - ਬਜਾਜ ਆਟੋ ਦੇ ਡੀਲਰ ਗੋਇਲ ਇੰਟਰਪ੍ਰਾਇਜਜ ਦਿੜ੍ਹਬਾ ਦੇ ਸ਼ੋਅ-ਰੂਮ ਵਿਖੇ ਗਾਹਕਾਂ ਦੀ ਮੰਗ ਅਨੁਸਾਰ ਬਜਾਜ ਕੰਪਨੀ ਨੇ ਆਪਣੇ ਨਵੇਂ ਸੀ.ਟੀ 100 ਸੈੱਲਫ਼ ਸਟਾਰਟ ਮੋਟਰਸਾਈਕਲ ਦਾ ਨਵਾਂ ਮਾਡਲ ਲਾਂਚ ਕੀਤਾ | ਲਾਂਚ ਕਰਨ ਮੌਕੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਗਾਇਆ ਵਿਸ਼ੇਸ਼ ਟੂਰ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਕਾਊਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵੱਲੋਂ ਨਿਰਧਾਰਿਤ ਪ੍ਰੋਗਰਾਮ ਹਿਤ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਘਾਂਬਦਾ ਦੇ 47 ਵਿਦਿਆਰਥੀਆਂ ਅਤੇ ਤਿੰਨ ਅਧਿਆਪਕਾਂ ਦੀ ਟੀਮ ਨੇ ਪੈਪਸੀ ...

ਪੂਰੀ ਖ਼ਬਰ »

ਪੈਰਾਮਾਊਟ ਦੇ ਖਿਡਾਰੀਆਂ ਨੇ ਜਿੱਤੇ 12 ਗੋਲਡ ਮੈਡਲ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ) - ਸਥਾਨਕ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਜੋ ਸੁਨਾਮ ਵਿਖੇ ਹੋਏ ਵਿਚ 12 ਖਿਡਾਰੀਆਂ ਨੇ ਅੰਡਰ 14, 17, 19 ਵਰਗ ਵਿਚ ਗੋਲਡ ਮੈਡਲ ਹਾਸਲ ਕਰ ਕੇ ਜਿੱਥੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਭਵਾਨੀਗੜ੍ਹ, 12 ਅਗਸਤ (ਜਰਨੈਲ ਸਿੰਘ ਮਾਝੀ)-ਸਰਕਾਰੀ ਮਿਡਲ ਸਕੂਲ ਰਾਮਪੁਰਾ ਵਿਖੇ ਪੰਜਾਬ ਸਕੂਲ ਜ਼ੋਨ ਭਵਾਨੀਗੜ੍ਹ ਵੱਲੋਂ ਅੰਡਰ-19 ਸਰਕਲ ਕਬੱਡੀ ਟੂਰਨਾਮੈਂਟ ਜ਼ੋਨ ਸਕੱਤਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਜ਼ੀਗਰ ਭਾਈਚਾਰੇ ਵੱਲੋਂ ਪ੍ਰਧਾਨ ਨਗਰ ਕੌ ਾਸਲ ਦਾ ਸਨਮਾਨ

ਅਹਿਮਦਗੜ੍ਹ, 12 ਅਗਸਤ (ਪੁਰੀ)-ਨਗਰ ਕੌਸ਼ਲ ਅਹਿਮਦਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਸ਼ਿਰਾਜ਼ ਮੁਹੰਮਦ ਦਾ ਅੱਜ ਸਥਾਨਕ ਬਾਜ਼ੀਗਰ ਭਾਈਚਾਰੇ ਵੱਲੋਂ ਸਨਮਾਨ ਕੀਤਾ ਗਿਆ | ਬਾਜ਼ੀਗਰ ਬਸਤੀ ਪੰਜਾਬ ਪ੍ਰਦੇਸ਼ ਕਾਂਗਰਸ ਬਾਜ਼ੀਗਰ ਸੈੱਲ ਦੇ ਪ੍ਰਧਾਨ ਸ੍ਰੀ ਜੱਗੀ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਧਾਲੀਵਾਲ, ਭੁੱਲਰ) - ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਸੁਨਾਮ ਵੱਲੋਂ ਮੈਡਮ ਸੁਖਦੀਪ ਕੌਰ ਦੀ ਅਗਵਾਈ ਵਿੱਚ ਸਥਾਨਕ ਤੋਰਨ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਕਮੇਟੀਆਂ ਦਾ ਵਫ਼ਦ ਸਿੱਖਿਆ ਸਕੱਤਰ ਤੇ ਡੀ. ਜੀ. ਐੱਸ. ਈ. ਨੂੰ ਮਿਲਿਆ

ਅਤੇ ਰਣਧੀਰ ਸਿੰਘ ਧੀਰਾ ਨੇ ਡੀ.ਜੀ.ਐਸ.ਈ. ਨੂੰ ਦੱਸਿਆ ਕਿ ਪਿਛਲੇ ਪੰਜ ਸਾਲ ਤੋ ਇਨ੍ਹਾਂ ਸਕੂਲਾਂ ਨੂੰ ਚਲਾ ਰਹੀ ਐਫ.ਸੀ.ਐਸ. ਸਾਫ਼ਟਵੇਅਰ ਸਲਿਉਸ਼ਨ ਕੰਪਨੀ ਚੰਡੀਗੜ੍ਹ ਨੇ ਅਪ੍ਰੈਲ 2017 ਤੋ ਬੜੇ ਹੀ ਗੈਰ-ਜਿੰਮੇਵਾਰਾਨਾ ਢੰਗ ਨਾਲ ਇਨ੍ਹਾਂ ਸਕੂਲਾਂ ਨੂੰ ਚਲਾਉਣ ਤੋ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਕੈਦੀ 1 ਕਿੱਲੋ ਅਫ਼ੀਮ ਸਣੇ ਕਾਬੂ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫ਼ੀਮ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਘਰ ਨੰੂ ਚੋਰਾਂ ਨੇ ਰਾਤ ਸਮੇਂ ਲਾਇਆ ਪਾੜ

ਅਮਰਗੜ•, 12 ਅਗਸਤ (ਸੁਖਜਿੰਦਰ ਸਿੰਘ ਝੱਲ) – ਪਿੰਡ ਬਾਠਾਂ ਵਿਖੇ ਖੇਤਾਂ ਵਿਚ ਬਣੇ ਇਕ ਘਰ ਨੂੰ ਚੋਰਾਂ ਨੇ ਰਾਤ ਸਮੇਂ ਪਾੜ ਲਾ ਕੇ ਨਗਦੀ ਅਤੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਦਰਸ਼ਨ ਸਿੰਘ ਦੱਸਿਆ ਕਿ ਜਗਮੇਲ ਸਿੰਘ ਪੁੱਤਰ ਭਜਨ ਸਿੰਘ ਜੋ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਦਾ ਨਤੀਜਾ-ਰਾਏ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਨਗਰ ਕੌਾਸਲ ਲਹਿਰਾਗਾਗਾ ਦੇ ਕਾਂਗਰਸੀ ਕੌਾਸਲਰ ਗੁਰਲਾਲ ਸਿੰਘ ਵੱਲੋਂ ਨਗਰ ਕੌਾਸਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ 50 ਹਜ਼ਾਰ ਤੋਂ ਵੱਧ ਇੱਟਾਂ ਖ਼ੁਰਦ-ਬੁਰਦ ਕਰਨ ਦੇ ਲਗਾਏ ਦੋਸ਼ਾਂ ਤੋਂ ਬਾਅਦ ਇਹ ਗੱਲ ...

ਪੂਰੀ ਖ਼ਬਰ »

ਮੰਡਲ ਦਫ਼ਤਰ ਦੇ ਗੇਟ ਅੱਗੇ ਦਿੱਤਾ ਰੋਸ ਧਰਨਾ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪਿੰਡ ਕੜੈਲ ਅਤੇ ਰਾਮਪੁਰਾ ਗੁੱਜਰਾਂ ਦੇ ਕੁਝ ਵਿਅਕਤੀਆਂ ਵੱਲੋਂ ਬਿਜਲੀ ਚੋਰੀ ਦੀ ਚੈਕਿੰਗ ਸਬੰਧੀ ਬਣੀ ਟੀਮ ਨਾਲ ਕੀਤੇ ਦੁਰ ਵਿਵਹਾਰ, ਗਾਲ਼ੀ-ਗਲੋਚ ਅਤੇ ਰਿਕਾਰਡ ਖੋਹਣ ਦੇ ਮਾਮਲੇ ਨੂੰ ਲੈ ਕੇ ਬਿਜਲੀ ਕਾਮਿਆਂ ...

ਪੂਰੀ ਖ਼ਬਰ »

ਡਰਾਇੰਗ ਡਿਪਲੋਮਾ ਹੋਲਡਰਾਂ ਨੇ ਨੌਕਰੀ ਦੇਣ ਦੀ ਕੀਤੀ ਮੰਗ

ਸੰਗਰੂਰ, 12 ਅਗਸਤ (ਬਿੱਟਾ, ਦਮਨ) - ਮਾਤਾ ਨੈਣਾਂ ਦੇਵੀ ਮੰਦਰ ਸੰਗਰੂਰ ਵਿਖੇ ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕਾਂ ਦੀ ਮੀਟਿੰਗ ਹੋਈ | ਸਰਬਸੰਮਤੀ ਨਾਲ ਮਤਾ ਪਾਇਆ ਗਿਆ ਜਿਸ ਵਿਚ ਸਸਪਾਲ ਸਿੰਘ ਰਟੌਲਾਂ ਨੰੂ ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦਾ ...

ਪੂਰੀ ਖ਼ਬਰ »

ਜ਼ੋਨ ਪੱਧਰੀ ਤਾਇਕਵਾਂਡੋ ਖੇਡ ਮੁਕਾਬਲੇ ਕਰਵਾਏ

ਧਰਮਗੜ੍ਹ, 12 ਅਗਸਤ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਵਿਖੇ ਸੁਨਾਮ ਜ਼ੋਨ ਦੇ ਤਾਇਕਵਾਂਡੋ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਵਧ-ਚੜ੍ਹ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 12 ਅਗਸਤ (ਜਰਨੈਲ ਸਿੰਘ ਮਾਝੀ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਭਵਾਨੀਗੜ੍ਹ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX