ਤਾਜਾ ਖ਼ਬਰਾਂ


ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 2 hours ago
ਬਾਘਾ ਪੁਰਾਣਾ ,20 ਅਗਸਤ {ਬਲਰਾਜ ਸਿੰਗਲਾ}- ਆਪਣੇ ਹੀ ਲਾਇਸੰਸੀ ਰਿਵਾਲਵਰ ਨੂੰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਨਾਲ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਬੂਟਾ ਸਿੰਘ ਦੀ ਮੌਤ ਹੋ ਗਈ । ਪੁਲਿਸ ਨੇ 174 ਦੀ ਕਾਰਵਾਈ ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 2 hours ago
ਸਮਾਣਾ (ਪਟਿਆਲਾ) ,20 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ ਵਿਚੋਂ ਦੂਸਰੀ ਦੀ ਲਾਸ਼ ਵੀ ਭਾਖੜਾ ਨਹਿਰ ਦੇ ਖਨੌਰੀ ਹੈਡ ਵਿਚੋਂ ਬਰਾਮਦ ਕਰ ਲਈ ਗਈ ...
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  about 2 hours ago
ਫ਼ਤਹਿਗੜ੍ਹ ਸਾਹਿਬ, 20 ਅਗਸਤ (ਅਰੁਣ ਆਹੂਜਾ)-ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਪੱਧਰ 'ਤੇ ਚਲਾਏ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ...
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  about 2 hours ago
ਲੋਹੀਆਂ ਖਾਸ, 20 ਅਗਸਤ (ਦਿਲਬਾਗ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ. ਐਸ. ਪੀ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕਰੀਬ 50 ਪਿੰਡਾਂ ਦੀ 30,000 ਏਕੜ ਜਮੀਨ ’ਤੇ ...
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 20 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਵਿਅਕਤੀ ਭੱਜਣ 'ਚ ਸਫਲ ਹੋ ਗਿਆ। ਫੜੀਆਂ ਗਲੀਆਂ ਦੀ ਕੀਮਤ ...
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 3 hours ago
ਰਾਜਪੁਰਾ, 20 ਅਗਸਤ (ਰਣਜੀਤ ਸਿੰਘ) - ਅੱਜ ਇੱਥੇ ਹਲਕਾ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ...
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 3 hours ago
ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ )- ਸੰਤ ਸਮਾਜ ਵੱਲੋਂ 21 ਅਗਸਤ ਨੂੰ ਦਿੱਲੀ ਵਿਖੇ ਜੰਤਰ-ਮੰਤਰ ਨੂੰ ਢਾਹੇ ਜਾਣ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ....
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  about 4 hours ago
ਜ਼ੀਰਾ, 20 ਅਗਸਤ (ਮਨਜੀਤ ਸਿੰਘ ਢਿੱਲੋਂ)- ਬਲਾਕ ਜ਼ੀਰਾ ਦੇ ਪਿੰਡ ਨੂਰਪੁਰ ਮਾਛੀਵਾੜਾ 'ਚ ਇਕ 24 ਸਾਲਾ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰ ਡੋਜ਼ ...
ਮਾਮਲਾ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦਾ, ਫਿਲੌਰ ਤੋਂ ਦਿੱਲੀ ਰਵਾਨਾ ਹੋਇਆ ਬਸਪਾ ਦਾ ਜਥਾ
. . .  about 5 hours ago
ਫਿਲੌਰ, 20 ਅਗਸਤ (ਇੰਦਰਜੀਤ ਚੰਦੜ੍ਹ)- ਦਿੱਲੀ ਦੇ ਤੁਗਲਕਾਬਾਦ ਵਿਖੇ ਢਾਹੇ ਗਏ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਦੀ ਮੁੜ ਉਸਾਰੀ ਲਈ ਸੰਤ ਸਮਾਜ ਵਲੋਂ 21 ਅਗਸਤ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ...
ਕੇਰਲ 'ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 123
. . .  about 5 hours ago
ਤਿਰੂਵਨੰਤਪੁਰਮ, 20 ਅਗਸਤ- ਕੇਰਲ 'ਚ ਭਾਰੀ ਮੀਂਹ ਦੇ ਕਾਰਨ ਆਏ ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 123 ਹੋ ਗਈ ਹੈ ਜਦਕਿ 19 ਲੋਕ ...
ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  about 5 hours ago
ਬੁਢਲਾਡਾ, 20 ਅਗਸਤ (ਰਾਹੀ) - ਪਿੰਡ ਗੁਰਨੇ ਕਲਾਂ ਦੇ ਨੌਜਵਾਨ ਕਿਸਾਨ ਦੀ ਖੇਤੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ...
ਮੁੱਖ ਮੰਤਰੀ ਵਲੋਂ ਸੂਬੇ ਅੰਦਰ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ
. . .  about 5 hours ago
ਐੱਸ. ਏ. ਐੱਸ. ਨਗਰ, 20 ਅਗਸਤ (ਕੇ. ਐੱਸ. ਰਾਣਾ)- ਪੰਜਾਬ ਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 'ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ 76 ਫ਼ੀਸਦੀ...
ਭਤੀਜੀ ਨੂੰ ਦਿੱਲੀ ਏਅਰਪੋਰਟ ਛੱਡ ਵਾਪਸ ਪਰਤਦਿਆਂ ਵਾਪਰੇ ਹਾਦਸੇ 'ਚ ਤਿੰਨ ਮੌਤਾਂ
. . .  about 5 hours ago
ਬੰਗਾ, 20 ਅਗਸਤ (ਗੁਰਜਿੰਦਰ ਸਿੰਘ ਗੁਰੂ)- ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਟਾਰੀ ਦਾ ਨੌਜਵਾਨ ਮਨਜੀਤ ਕੁਮਾਰ ਜੋ ਆਪਣੀ ਭਤੀਜੀ ਨੂੰ ਦਿੱਲੀ ਏਅਰਪੋਰਟ ਤੇ ਚੜ੍ਹਾ ਕੇ...
ਸ਼ਰਾਬ ਦੀ ਲਤ ਨੇ ਫਿਰ ਦਿਖਾਇਆ ਦਰਦਨਾਕ ਮੰਜਰ, ਪਤਨੀ ਨੂੰ ਜ਼ਖ਼ਮੀ ਕਰਕੇ ਪਤੀ ਨੇ ਲਿਆ ਫਾਹਾ
. . .  about 5 hours ago
ਮਾਛੀਵਾੜਾ ਸਾਹਿਬ, 20 ਅਗਸਤ (ਮਨੋਜ ਕੁਮਾਰ)- ਨਸ਼ਾ ਚਾਹੇ ਕੋਈ ਵੀ ਹੋਵੇ, ਉਸ ਦਾ ਅੰਤ ਕਦੇ ਵੀ ਸੁਖਦਾਈ ਨਹੀ ਹੋ ਸਕਦਾ। ਅੱਜ ਫਿਰ ਇਸੇ ਨਸ਼ੇ ਦਾ ਗਵਾਹ ਉਹ ਦਰਦਨਾਕ ਮੰਜਰ ਬਣਿਆ, ਜਦੋਂ ਪਿੰਡ ਮਿਲਕਵਾਲ ਦੇ ਵਸਨੀਕ 43 ਸਾਲਾ ਮੋਹਣ ਸਿੰਘ ਨੇ ਸ਼ਰਾਬ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਨੇੜੇ ਧੁੱਸੀ ਬੰਨ੍ਹ 'ਚ ਇੱਕ ਹੋਰ ਪਾੜ ਪੈਣ ਕਾਰਨ ਹੜ੍ਹ ਦੀ ਸਥਿਤੀ ਬਣੀ ਗੰਭੀਰ
. . .  about 5 hours ago
ਲੋਹੀਆ ਖ਼ਾਸ, 20 ਅਗਸਤ (ਦਿਲਬਾਗ ਸਿੰਘ)- ਸਬ-ਡਵੀਜ਼ਨ ਲੋਹੀਆ ਖ਼ਾਸ ਨਾਲ ਲਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ 'ਚ ਅੱਜ ਸਵੇਰੇ ਇੱਕ ਹੋਰ ਪਾੜ ਪੈਣ ਨਾਲ ਇਲਾਕੇ ਭਰ 'ਚ ਹੜ੍ਹ ਦੀ ਸਥਿਤੀ ਬੜੀ ਗੰਭੀਰ...
ਸਬ-ਡਵੀਜ਼ਨ ਸ਼ਾਹਕੋਟ 'ਚ ਕੱਲ੍ਹ ਵੀ ਬੰਦ ਰਹਿਣਗੇ ਸਕੂਲ
. . .  about 6 hours ago
ਅਮਿਤ ਸ਼ਾਹ ਨੇ ਅਸਮ 'ਚ ਐਨ.ਆਰ.ਸੀ ਦੇ ਅੰਤਿਮ ਪ੍ਰਕਾਸ਼ਨ ਨਾਲ ਜੁੜੇ ਮੁੱਦਿਆਂ ਦੀ ਕੀਤੀ ਸਮੀਖਿਆ
. . .  about 6 hours ago
ਪੁਲਿਸ ਨੇ ਡਕੈਤੀ ਦੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਕੀਤਾ ਹੱਲ, ਦੋ ਦੋਸ਼ੀ ਕਾਬੂ
. . .  about 6 hours ago
ਆਈ.ਐੱਨ.ਐਕਸ. ਮੀਡੀਆ ਮਾਮਲਾ : ਚਿਦੰਬਰਮ 'ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਅਗਾਊਂ ਜ਼ਮਾਨਤ ਪਟੀਸ਼ਨਾਂ ਖ਼ਾਰਜ
. . .  about 6 hours ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ, 1 ਜ਼ਖ਼ਮੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਬਰਨਾਲਾ

ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਇਨਕਲਾਬੀ ਜੋਸ਼ੋ-ਖਰੋਸ਼ ਨਾਲ ਮਨਾਈ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਵਿਦਿਆਰਥਣ ਕਿਰਨਜੀਤ ਕੌਰ ਦੀ 20ਵੀਂ ਬਰਸੀ ਐਕਸ਼ਨ ਕਮੇਟੀ ਮਹਿਲ ਕਲਾਂ ਵੱਲੋਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਮਹਿਲ ਕਲਾਂ ਵਿਖੇ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ | ਇਸ ਮੌਕੇ ਲੋਕਾਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲ ਰਿਹੈ ਕੈਪਟਨ ਅਮਰਿੰਦਰ ਸਿੰਘ- ਖਹਿਰਾ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)- ਸੱਤਾ ਪ੍ਰਾਪਤੀ ਲਈ ਲੋਕਾਂ ਨੂੰ ਮਨ ਲਭਾਊ ਨਾਅਰੇ ਦੇਣ ਵਾਲਾ ਸੂਬੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਹੀ ਚਲ ਰਿਹਾ ਹੈ | ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਪਿੰਡ ਬੱਲੋਕੇ ਵਿਖੇ ਸਾਬਕਾ ਫ਼ੌਜੀ ਨੇ ਫਾਹਾ ਲਿਆ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਬੱਲੋਕੇ ਵਿਖੇ ਬੀਤੀ ਰਾਤ ਇਕ ਸਾਬਕਾ ਫ਼ੌਜੀ ਨੇ ਘਰ ਵਿਚ ਛੱਤ ਵਾਲੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਥਾਣਾ ਸ਼ਹਿਣਾ ਦੇ ਏ.ਐਸ.ਆਈ. ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜਾ ਸਿੰਘ ...

ਪੂਰੀ ਖ਼ਬਰ »

90 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਧਨੌਲਾ, 12 ਅਗਸਤ (ਚੰਗਾਲ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਤੇ ਡੀ.ਐਸ.ਪੀ. ਬਰਨਾਲਾ ਰਾਜੇਸ਼ ਛਿੱਬਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਥਾਣਾ ਧਨੌਲਾ ਦੇ ਐਸ.ਐਚ.ਓ. ਇੰਸ. ਕੁਲਦੀਪ ਸਿੰਘ ਦੀ ਅਗਵਾਈ ਹੇਠ ਧਨੌਲਾ ...

ਪੂਰੀ ਖ਼ਬਰ »

ਪੰਧੇਰ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ

ਧਨੌਲਾ, 12 ਅਗਸਤ (ਜਤਿੰਦਰ ਸਿੰਘ ਧਨੌਲਾ)-ਪਿੰਡ ਪੰਧੇਰ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ | ਕੈਂਪ ਦੌਰਾਨ ਬਲਾਕ ਬਰਨਾਲਾ ਦੇ ਸੁਖਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਗੁਰਮੀਤ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਨਰਮੇ ਦੀ ਫ਼ਸਲ ਤੇ ...

ਪੂਰੀ ਖ਼ਬਰ »

ਬੀਬੜੀਆਂ ਮਾਈਆਂ ਮੰਦਿਰ ਵਿਖੇ ਪੁਰਾਤਨ ਛੱਪੜੀ ਨੂੰ ਸੰਵਾਰਨ ਦਾ ਕਾਰਜ ਸ਼ੁਰੂ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪ੍ਰਾਚੀਨ ਬੀਬੜੀਆਂ ਮਾਈਆਂ ਮੰਦਰ ਵਿਖੇ ਪੁਰਾਤਨ ਛੱਪੜੀ ਜਿੱਥੇ ਕਿ ਛਿਮਾਹੀ ਮੇਲੇ ਦੌਰਾਨ ਸ਼ਰਧਾਲੂ ਮਿੱਟੀ ਕੱਢਦੇ ਹਨ, ਉਕਤ ਛੱਪੜੀ ਦੀ ਦਿੱਖ ਸੰਵਾਰਨ ਲਈ ਬੀਬੜੀਆਂ ਮਾਈਆਂ ਪ੍ਰਬੰਧਕੀ ਕਮੇਟੀ ਵੱਲੋਂ ਕਾਰਜ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਸਮਾਗਮ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ

ਬਰਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਫੁੱਲ ਡਰੈਸ ਰਿਹਰਸਲ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਉਗੋਕੇ ਵਿਖੇ ਤੀਜ ਦੀਆਂ ਤੀਆਂ ਦਾ ਤਿਉਹਾਰ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ 'ਤੇ ਵਿਦਿਆਰਥਣਾਂ ਦੇ ਮਹਿੰਦੀ ਰਚਾਉਣ ਦੇ ਮੁਕਾਬਲੇ ਕਰਵਾਏ ਗਏ | ਸੁੰਦਰ ਮਹਿੰਦੀ ਰਚਾਉਣ ...

ਪੂਰੀ ਖ਼ਬਰ »

ਸੰਤ ਹਰਚੰਦ ਸਿੰਘ ਲੌ ਾਗੋਵਾਲ ਦੀ ਬਰਸੀ ਸਬੰਧੀ ਮੀਟਿੰਗ

ਤਪਾ ਮੰਡੀ, 12 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀਂ ਦੇ ਸਬੰਧ ਵਿਚ ਅੱਜ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਤਪਾ ਅਤੇ ਰੂੜੇਕੇ ਸਰਕਲਾਂ ਦੀ ਸ਼੍ਰੋਮਣੀ ...

ਪੂਰੀ ਖ਼ਬਰ »

ਵਾਈ. ਐੱਸ. ਦੇ ਵਿਦਿਆਰਥੀਆਂ ਨੇ 'ਗੂੰਗੇ-ਬੋਲੇ' ਸਕੂਲ ਦੀ ਲਗਾਈ ਫੇਰੀ

ਬਰਨਾਲਾ, 12 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ 'ਗੂੰਗੇ-ਬੋਲੇੇ' ਸਕੂਲ ਬਰਨਾਲਾ ਦੀ ਫੇਰੀ ਲਗਾਈ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੂੰਗੇ-ਬੋਲੇ ਬੱਚਿਆਂ ਬਾਰੇ ਦੱਸਣਾ ਸੀ ਕਿ ਉਹ ਕਿਵੇਂ ਜ਼ਿੰਦਗੀ ਵਿਚ ਆਵਾਜ਼ ਨਾ ਹੋਣ ਦੇ ...

ਪੂਰੀ ਖ਼ਬਰ »

ਪੈਰਾਮਾਊਟ ਦੇ ਖਿਡਾਰੀਆਂ ਨੇ ਜਿੱਤੇ 12 ਗੋਲਡ ਮੈਡਲ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ) - ਸਥਾਨਕ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਜੋ ਸੁਨਾਮ ਵਿਖੇ ਹੋਏ ਵਿਚ 12 ਖਿਡਾਰੀਆਂ ਨੇ ਅੰਡਰ 14, 17, 19 ਵਰਗ ਵਿਚ ਗੋਲਡ ਮੈਡਲ ਹਾਸਲ ਕਰ ਕੇ ਜਿੱਥੇ ...

ਪੂਰੀ ਖ਼ਬਰ »

ਘੋੜਾ ਟਰਾਲੇ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲਿਆ

ਧਨੌਲਾ, 12 ਅਗਸਤ (ਚੰਗਾਲ)-ਅੱਜ ਧਨੌਲਾ ਨਜ਼ਦੀਕ ਬਣੇ ਬਾਈਪਾਸ ਰਾਜਗੜ੍ਹ ਰੋਡ 'ਤੇ ਟਰਾਲੇ ਵੱਲੋਂ ਮੋਟਰਸਾਈਕਲ 'ਤੇ ਆ ਰਹੇ ਨੌਜਵਾਨ ਨੂੰ ਕੁਚਲ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਥਾਣੇਦਾਰ ਦਿਲਬਾਰ ਸਿੰਘ, ਹੋਲਦਾਰ ਯਾਦਵਿੰਦਰ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਭਵਾਨੀਗੜ੍ਹ, 12 ਅਗਸਤ (ਜਰਨੈਲ ਸਿੰਘ ਮਾਝੀ)-ਸਰਕਾਰੀ ਮਿਡਲ ਸਕੂਲ ਰਾਮਪੁਰਾ ਵਿਖੇ ਪੰਜਾਬ ਸਕੂਲ ਜ਼ੋਨ ਭਵਾਨੀਗੜ੍ਹ ਵੱਲੋਂ ਅੰਡਰ-19 ਸਰਕਲ ਕਬੱਡੀ ਟੂਰਨਾਮੈਂਟ ਜ਼ੋਨ ਸਕੱਤਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਧਾਲੀਵਾਲ, ਭੁੱਲਰ) - ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਸੁਨਾਮ ਵੱਲੋਂ ਮੈਡਮ ਸੁਖਦੀਪ ਕੌਰ ਦੀ ਅਗਵਾਈ ਵਿੱਚ ਸਥਾਨਕ ਤੋਰਨ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਬਾਜ਼ੀਗਰ ਭਾਈਚਾਰੇ ਵੱਲੋਂ ਪ੍ਰਧਾਨ ਨਗਰ ਕੌ ਾਸਲ ਦਾ ਸਨਮਾਨ

ਅਹਿਮਦਗੜ੍ਹ, 12 ਅਗਸਤ (ਪੁਰੀ)-ਨਗਰ ਕੌਸ਼ਲ ਅਹਿਮਦਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਸ਼ਿਰਾਜ਼ ਮੁਹੰਮਦ ਦਾ ਅੱਜ ਸਥਾਨਕ ਬਾਜ਼ੀਗਰ ਭਾਈਚਾਰੇ ਵੱਲੋਂ ਸਨਮਾਨ ਕੀਤਾ ਗਿਆ | ਬਾਜ਼ੀਗਰ ਬਸਤੀ ਪੰਜਾਬ ਪ੍ਰਦੇਸ਼ ਕਾਂਗਰਸ ਬਾਜ਼ੀਗਰ ਸੈੱਲ ਦੇ ਪ੍ਰਧਾਨ ਸ੍ਰੀ ਜੱਗੀ ...

ਪੂਰੀ ਖ਼ਬਰ »

ਟੇਲੈਂਟ ਹੰਟ ਤੇ ਦਸਤਾਰ ਮੁਕਾਬਲੇ ਕਰਵਾਏ

ਮਲੇਰਕੋਟਲਾ, 12 ਅਗਸਤ (ਕੁਠਾਲਾ, ਹਨੀਫ਼ ਥਿੰਦ)-ਸਥਾਨਕ ਤਾਰਾ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਆਪਣੀ ਮਾਣਮੱਤੀ ਵਿਰਾਸਤ ਨਾਲ ਜੋੜਨ ਅਤੇ ਉਨ੍ਹਾਂ ਅੰਦਰਲੀ ਕਲਾਤਮਕਤਾ ਨੂੰ ਉਭਾਰਨ ਲਈ ਲੜਕਿਆਂ ਦੇ ਟੇਲੈਂਟ ਹੰਟ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਘਰ ਨੰੂ ਚੋਰਾਂ ਨੇ ਰਾਤ ਸਮੇਂ ਲਾਇਆ ਪਾੜ

ਅਮਰਗੜ•, 12 ਅਗਸਤ (ਸੁਖਜਿੰਦਰ ਸਿੰਘ ਝੱਲ) – ਪਿੰਡ ਬਾਠਾਂ ਵਿਖੇ ਖੇਤਾਂ ਵਿਚ ਬਣੇ ਇਕ ਘਰ ਨੂੰ ਚੋਰਾਂ ਨੇ ਰਾਤ ਸਮੇਂ ਪਾੜ ਲਾ ਕੇ ਨਗਦੀ ਅਤੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਦਰਸ਼ਨ ਸਿੰਘ ਦੱਸਿਆ ਕਿ ਜਗਮੇਲ ਸਿੰਘ ਪੁੱਤਰ ਭਜਨ ਸਿੰਘ ਜੋ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਕੈਦੀ 1 ਕਿੱਲੋ ਅਫ਼ੀਮ ਸਣੇ ਕਾਬੂ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫ਼ੀਮ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

45 ਲੱਖ ਦੀ ਠੱਗੀ ਮਾਰਨ ਵਾਲੇ ਵਿਰੁੱਧ ਮਾਮਲਾ ਦਰਜ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵੱਲੋਂ ਨੋਟ ਬਦਲੀ ਦੇ ਨਾਂਅ ਉੱਤੇ 45 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਦਾ ਨਤੀਜਾ-ਰਾਏ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਨਗਰ ਕੌਾਸਲ ਲਹਿਰਾਗਾਗਾ ਦੇ ਕਾਂਗਰਸੀ ਕੌਾਸਲਰ ਗੁਰਲਾਲ ਸਿੰਘ ਵੱਲੋਂ ਨਗਰ ਕੌਾਸਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ 50 ਹਜ਼ਾਰ ਤੋਂ ਵੱਧ ਇੱਟਾਂ ਖ਼ੁਰਦ-ਬੁਰਦ ਕਰਨ ਦੇ ਲਗਾਏ ਦੋਸ਼ਾਂ ਤੋਂ ਬਾਅਦ ਇਹ ਗੱਲ ...

ਪੂਰੀ ਖ਼ਬਰ »

ਮੰਡਲ ਦਫ਼ਤਰ ਦੇ ਗੇਟ ਅੱਗੇ ਦਿੱਤਾ ਰੋਸ ਧਰਨਾ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪਿੰਡ ਕੜੈਲ ਅਤੇ ਰਾਮਪੁਰਾ ਗੁੱਜਰਾਂ ਦੇ ਕੁਝ ਵਿਅਕਤੀਆਂ ਵੱਲੋਂ ਬਿਜਲੀ ਚੋਰੀ ਦੀ ਚੈਕਿੰਗ ਸਬੰਧੀ ਬਣੀ ਟੀਮ ਨਾਲ ਕੀਤੇ ਦੁਰ ਵਿਵਹਾਰ, ਗਾਲ਼ੀ-ਗਲੋਚ ਅਤੇ ਰਿਕਾਰਡ ਖੋਹਣ ਦੇ ਮਾਮਲੇ ਨੂੰ ਲੈ ਕੇ ਬਿਜਲੀ ਕਾਮਿਆਂ ਵਿੱਚ ਭਾਰੀ ਰੋਸ ਦਿਖਾਈ ਦੇ ਰਿਹਾ ਹੈ | ਜਥੇਬੰਦੀਆਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਮੰਡਲ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾਇਆ ਗਿਆ ਅਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ | ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਚੋਰੀ ਕਰਨ ਦੇ ਆਦੀ (ਖਪਤਕਾਰ) ਕੁਝ ਵਿਅਕਤੀ ਚੋਰੀ ਰੋਕਣ ਦੀ ਮੁਹਿੰਮ ਨੂੰ ਰੋਕਣਾ ਚਾਹੁੰਦੇ ਹਨ ਅਤੇ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੂਨਕ ਪੁਲਿਸ ਅਧਿਕਾਰੀ ਅੱਜ ਤੱਕ ਵੀ ਕੋਈ ਕੇਸ ਦਰਜ ਕਰਨ ਦੀ ਬਜਾਏ ਦੋਸ਼ੀ ਵਿਅਕਤੀਆਂ ਦੀ ਮਦਦ ਕਰ ਰਹੇ ਹਨ, ਨਾਲ ਹੀ ਪਾਵਰਕਾਮ ਦੀ ਮੈਨੇਜਮੈਂਟ ਦੀ ਵੀ ਨਿਖੇਧੀ ਕੀਤੀ ਕਿ ਮੀਟਰਾਂ ਨੂੰ ਘਰਾਂ ਤੋਂ ਬਾਹਰ ਲਗਾਉਣ ਦੇ ਫ਼ੈਸਲੇ 'ਤੇ ਕੋਈ ਅਮਲ ਨਹੀਂ ਕਰ ਰਹੀ ਜਿਸ ਕਾਰਨ ਬਿਜਲੀ ਚੋਰੀ ਦਾ ਰੁਝਾਨ ਜਾਰੀ ਹੈ ਅਤੇ ਰੋਕਣ ਤੇ ਮੁਲਾਜ਼ਮਾਂ ਨਾਲ ਦੂਰ ਵਿਵਹਾਰ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਦੋਸ਼ੀਆਂ ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਨਾ ਕੀਤਾ ਤਾਂ ਅਣਮਿਥੇ ਸਮੇਂ ਲਈ ਮੰਡਲ ਦਫ਼ਤਰ ਨਾਲ ਸਬੰਧਿਤ ਸਾਰੇ ਦਫ਼ਤਰਾਂ ਵਿੱਚ ਕੰਮ ਬੰਦ ਕੀਤਾ ਜਾ ਸਕਦਾ ਹੈ | ਜਿਸ ਸਬੰਧੀ ਨਿਕਲਣ ਵਾਲੇ ਨਤੀਜਿਆਂ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਦਵਿੰਦਰ ਸਿੰਘ ਪਿਸ਼ੋਰ, ਰਾਮਚੰਦਰ ਸਿੰਘ ਖਾਈ, ਮਹਿੰਦਰ ਸਿੰਘ ਲਹਿਰਾਗਾਗਾ, ਗੁਰਮੇਲ ਸਿੰਘ ਖਾਈ, ਗੁਰਚਰਨ ਸਿੰਘ, ਰਾਮਫਲ ਸਿੰਘ, ਛਿੰਦਰ ਸਿੰਘ ਮੂਨਕ, ਗੁਰਮੀਤ ਸਿੰਘ, ਨਰੰਜਣ ਸਿੰਘ, ਸੁਰਿੰਦਰ ਮੋਹਣ, ਮਨਜੀਤ ਕੁਮਾਰ ਜੇ.ਈ, ਨਰਾਇਣ ਦੱਤ, ਨਛੱਤਰ ਸਿੰਘ, ਤਰਸੇਮ ਚੰਦ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਸੋਸ਼ਲ ਮੀਡੀਆ 'ਤੇ ਪਾਈ ਤਸਵੀਰ ਨੂੰ ਲੈ ਕੇ ਹੋਈ ਲੜਾਈ 'ਚ ਰੋੜਿਆਂ ਦੀ ਹੋਈ ਮੂਹਲੇਧਾਰ ਬਰਸਾਤ

ਭਵਾਨੀਗੜ੍ਹ, 12 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਬਾਲਦ ਕੈਂਚੀਆਂ ਤੋਂ ਨਾਭਾ ਨੂੰ ਜਾਂਦੀ ਸੜਕ 'ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿੱਚ ਇੱਕ ਕਾਰ ਦੀ ਭੰਨਤੋੜ ਕਰਨ ਕਾਰਨ ਪੁਲਿਸ ਵੱਲੋਂ ਦੋਵੇਂ ਦੇ ਕਰੀਬ ਸਾਢੇ ਚਾਰ ਦਰਜ਼ਨ ਵਿਅਕਤੀਆਂ 'ਤੇ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਤੀਆਂ ਵਾਂਗ ਤੂਤਾਂ ਵਾਲੇ ਖੂਹ 'ਤੇ ਧੀਆਂ ਦੀ ਲੋਹੜੀ ਮੰੁਡਿਆਂ ਵਾਂਗ ਮਨਾਈ ਜਾਵੇਗੀ-ਸੁੱਖੀ ਬਰਾੜ

ਦਿੜ੍ਹਬਾ ਮੰਡੀ, 12 ਅਗਸਤ (ਪਰਵਿੰਦਰ ਸੋਨੂੰ) - ਵਰਲਡ ਪੰਜਾਬੀ ਹੈਰੀਟੇਜ ਸੈਂਟਰ ਦੀ ਫਾਉਂਡਰ ਡਾਇਰੈਕਟਰ ਅਤੇ ਨਾਮਵਰ ਗਾਇਕਾ ਬੀਬਾ ਸੁਖਮਿੰਦਰ ਕੌਰ ਸੁੱਖੀ ਬਰਾੜ ਨੇ ਕਿਹਾ ਕਿ ਦਿੜ੍ਹਬਾ ਪਿੰਡ ਅਜੇ ਵੀ ਆਪਣੇ ਪੁਰਾਣੇ ਵਿਰਸੇ ਨੂੰ ਆਪਣੇ ਵਿੱਚ ਸਮੋਈ ਬੈਠਾ ਹੈ | ਤੀਆਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਬਾਈਕਾਟ ਦਾ ਐਲਾਨ

ਸੰਗਰੂਰ, 12 ਅਗਸਤ (ਦਮਨ, ਅਮਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤਵਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 15 ਅਗਸਤ ਨੰੂ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਜ਼ਾਦੀ ...

ਪੂਰੀ ਖ਼ਬਰ »

ਹੈਮਰ ਥ੍ਰੋਅ 'ਚ ਤਗ਼ਮਾ ਜਿੱਤਣ ਵਾਲੇ ਖਿਡਾਰੀ ਦਾ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਸਨਮਾਨ

ਬਰਨਾਲਾ, 12 ਅਗਸਤ (ਰਾਜ ਪਨੇਸਰ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਸ਼ਹਿਰ ਬਰਨਾਲਾ ਦੇ ਹੋਣਹਾਰ ਖਿਡਾਰੀ ਦਮਨੀਤ ਸਿੰਘ ਦਾ ਚੈਂਪੀਅਨ ਅਥਲੀਟ ਵਿਚ ਤਗ਼ਮਾ ਜਿੱਤਣ 'ਤੇ ਘਰ ਜਾ ਕੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਤਿੰਨ ਰੋਜ਼ਾ ਸਮਾਗਮ ਕਰਵਾਇਆ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਜਥੇਦਾਰ ਕ੍ਰਿਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸੁੱਚਾਸਰ ਪੱਖੋਕੇ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਅਤੇ ਸੰਤ ਦਰਬਾਰ ਸਿੰਘ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਵੜੈਚ ਨੇ ਦਲਜੀਤ ਕੌਰ ਤੋਂ ਵਸੂਲ ਕੀਤੀ ਜੁਰਮਾਨੇ ਦੀ ਰਕਮ ਪੰਚ ਪਰਮਜੀਤ ਕੌਰ ਨੂੰ ਸੌ ਾਪੀ

ਮਹਿਲ ਕਲਾਂ, 12 ਅਗਸਤ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲ ਮਾਜਰਾ ਦੇ ਵਾਰਡ ਨੰ: 5 ਅਤੇ ਬੂਥ ਨੰ: 64 ਨਾਲ ਸਬੰਧਤ ਪੰਚ ਦੇ ਅਹੁਦੇ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਪਰਮਜੀਤ ਕੌਰ ਬਨਾਮ ਦਲਜੀਤ ਕੌਰ ਪਿੰਡ ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਮੁਖੀ ਨੇ ਵਿਦਿਆਰਥੀਆਂ ਨਾਲ ਟਰੈਫ਼ਿਕ ਸਬੰਧੀ ਕੀਤੇ ਨੁਕਤੇ ਸਾਂਝੇ

ਤਪਾ ਮੰਡੀ, 12 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਟਰੈਫ਼ਿਕ ਨਿਯਮਾਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਦੇ ਮੱੁਖ ਮਹਿਮਾਨ ਬਰਨਾਲਾ ਜ਼ਿਲੇ• ਦੇ ਐਸ.ਐਸ.ਪੀ ਹਰਜੀਤ ਸਿੰਘ ਸਨ ਜਿਨ•ਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵੱਲੋਂ ਮੋਟਰਸਾਈਕਲ ਮਾਰਚ ਭਲਕੇ

ਬਰਨਾਲਾ, 12 ਅਗਸਤ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸਥਾਨਕ ਗੁ: ਸਿੰਘ ਸਭਾ ਵਿਖੇ ਰੱਖੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 70 ਸਾਲ ਦੇ ਕਰੀਬ ਬੀਤ ...

ਪੂਰੀ ਖ਼ਬਰ »

ਬੀਬੀ ਘਨੌਰੀ ਵੱਲੋਂ ਸਰਪੰਚ ਸੁਖਦੇਵ ਸਿੰਘ ਮਨਾਲ ਦਾ ਸਨਮਾਨ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਮਨਾਲ ਵਿਖੇ ਸੁਖਦੇਵ ਸਿੰਘ ਮਨਾਲ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣੇ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਬੀਬੀ ਹਰਚੰਦ ਕੌਰ ਘਨੌਰੀ ਵਲੋਂ ਸਰਪੰਚ ਸੁਖਦੇਵ ਸਿੰਘ ਮਨਾਲ ਅਤੇ ਪੰਚ ਨਿਰਮਲ ...

ਪੂਰੀ ਖ਼ਬਰ »

ਸ਼ਹਿਣਾ ਪੁਲਿਸ ਨੇ ਚੋਰੀ ਦੇ ਤਿੰਨ ਸਿਲੰਡਰਾਂ ਸਮੇਤ ਨੌਜਵਾਨ ਕੀਤਾ ਕਾਬੂ

ਸ਼ਹਿਣਾ, 12 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵੱਲੋਂ ਗੈਸ ਸਿਲੰਡਰ ਚੋਰੀ ਕਰਨ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਚੋਰੀ ਦੇ ਤਿੰਨ ਸਿਲੰਡਰਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਸ਼ਹਿਣਾ ਦੇ ਗੁਰਦੀਪ ...

ਪੂਰੀ ਖ਼ਬਰ »

ਬੀਹਲਾ ਵਿਖੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਸੈਮੀਨਾਰ

ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵਿਖੇ ਹੈੱਡ ਟੀਚਰ ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਹੇਠ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਾਲ ਵਿਕਾਸ ਅਫ਼ਸਰ ਮੀਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX