ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਸੰਪਾਦਕੀ

ਬਿਹਾਰ ਵਿਚ ਵੀ ਹੋ ਰਹੀ ਹੈ ਕਾਂਗਰਸ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼

ਮਹਾਂਗਠਜੋੜ ਦੇ ਨਾਕਾਮ ਹੋ ਜਾਣ ਤੋਂ ਬਾਅਦ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਬਿਹਾਰ 'ਚ ਕਾਂਗਰਸ ਨੂੰ ਟੁੱਟਣ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਉਹ ਬਿਹਾਰ 'ਚ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਉਣ ਲਈ ਇੱਛੁਕ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਕ ਭੂਮੀਹਰ ਨੇਤਾ ਹੀ ਉਨ੍ਹਾਂ ਦੀ ਪਸੰਦ ਹੋਵੇਗਾ। ਬਿਹਾਰ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਸ਼ੋਕ ਚੌਧਰੀ ਵੱਲੋਂ 6 ਵਿਧਾਇਕਾਂ ਸਮੇਤ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਦੀ ਖ਼ਬਰ ਆਈ ਹੈ। ਕਾਂਗਰਸ ਦੇ ਬਿਹਾਰ ਵਿਧਾਨ ਸਭਾ ਅੰਦਰ 27 ਵਿਧਾਇਕ ਹਨ, ਜਿਸ ਦਾ ਮਤਲਬ ਹੈ ਕਿ ਜੇਕਰ ਇਹ 6 ਵਿਧਾਇਕ ਪਾਰਟੀ ਛੱਡਦੇ ਹਨ ਤਾਂ ਦਲਬਦਲੀ ਕਾਨੂੰਨ ਤੋਂ ਬਚਣ ਲਈ ਇਨ੍ਹਾਂ ਬਾਗ਼ੀ ਵਿਧਾਇਕਾਂ ਨੂੰ ਤਿੰਨ ਹੋਰ ਵਿਧਾਇਕਾਂ ਦੀ ਜ਼ਰੂਰਤ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਅਸ਼ੋਕ ਚੌਧਰੀ ਦੇ ਖਿਆਲ ਬਾਰੇ ਪਾਰਟੀ ਹਾਈ ਕਮਾਨ ਨੂੰ ਭਣਕ ਲੱਗ ਗਈ ਅਤੇ ਇਸ ਨੂੰ ਅਸਫ਼ਲ ਕਰਨ ਲਈ ਪਾਰਟੀ ਦੇ ਵਿਧਾਨ ਸਭਾ 'ਚ ਆਗੂ ਸਦਾਨੰਦ ਸਿੰਘ ਨਾਲ ਮੀਟਿੰਗ ਕਰਨ ਲਈ ਵਿਧਾਇਕਾਂ ਨੂੰ ਕਿਹਾ ਗਿਆ ਅਤੇ ਪਾਰਟੀ ਨੂੰ ਬਚਾਉਣ ਲਈ ਨਵੇਂ ਸਿਰੇ ਤੋਂ ਵਿਉਂਤਬੰਦੀ ਬਣਾਉਣ ਲਈ ਵੀ ਕਿਹਾ ਗਿਆ। ਇਹ ਵੀ ਚਰਚਾ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਕਾਂਗਰਸ ਦੇ ਪੰਜ ਵਿਧਾਇਕਾਂ ਨੂੰ ਉਨ੍ਹਾਂ ਦੀ ਸਰਕਾਰ ਦੀ ਹਮਾਇਤ ਕਰਨ 'ਤੇ ਮੰਤਰੀ ਦੇ ਅਹੁਦਿਆਂ ਦਾ ਲਾਲਚ ਦਿੱਤਾ ਵੀ ਗਿਆ ਹੈ। ਕਾਂਗਰਸ ਵੱਲੋਂ ਬਿਹਾਰ ਪਾਰਟੀ ਪ੍ਰਧਾਨ ਲਈ ਅਨਿਲ ਸ਼ਰਮਾ, ਅਖਿਲੇਸ਼ ਸਿੰਘ ਅਤੇ ਸ਼ਿਆਮ ਸੁੰਦਰ ਧਿਰਾਜ ਦੇ ਨਾਵਾਂ 'ਤੇ ਚਰਚਾ ਕੀਤੀ ਜਾ ਰਹੀ ਹੈ।
ਸ਼ਰਦ ਯਾਦਵ 'ਤੇ ਸਿਆਸੀ ਦਬਾਅ

ਬਿਹਾਰ ਵਿਚ ਨਿਤਿਸ਼ ਕੁਮਾਰ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਸਰਕਾਰ ਬਣਾਉਣ ਤੋਂ ਬਾਅਦ ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਜਨਤਾ ਦਲ (ਸੰਯੁਕਤ) ਦੇ ਕਾਰਕੁੰਨਾਂ ਦੁਆਰਾ ਪਾਰਟੀ ਆਗੂ ਸ਼ਰਦ ਯਾਦਵ 'ਤੇ ਨਵੀਂ ਰਾਸ਼ਟਰੀ ਪਾਰਟੀ ਬਣਾਉਣ ਦਾ ਦਬਾਅ ਪਾਇਆ ਜਾ ਰਿਹਾ ਹੈ। ਇਸ ਸਮੇਂ ਬਿਹਾਰ ਵਿਚ ਲਾਲੂ ਪ੍ਰਸਾਦ ਯਾਦਵ ਨਿਤਿਸ਼ ਕੁਮਾਰ ਵਿਰੁੱਧ ਗਠਜੋੜ ਬਣਾਉਣ 'ਚ ਰੁੱਝੇ ਹੋਏ ਹਨ। 'ਸਵਾਭੀਮਾਨ' ਜਾਂ 'ਭਾਜਪਾ ਹਟਾਓ ਦੇਸ਼ ਬਚਾਓ' ਰੈਲੀ ਰਾਹੀਂ ਲਾਲੂ ਅਤੇ ਹੋਰ ਮਹਾਂਗਠਜੋੜ ਦੀਆਂ ਪਾਰਟੀਆਂ ਨਿਤਿਸ਼ ਕੁਮਾਰ ਵਿਰੁੱਧ ਆਪਣੀ ਤਾਕਤ ਦੀ ਅਜਮਾਇਸ਼ ਕਰ ਸਕਦੀਆਂ ਹਨ ਅਤੇ ਰਾਸ਼ਟਰੀ ਜਨਤਾ ਦਲ ਦੇ ਆਗੂ ਵੱਲੋਂ ਆਪਣੇ ਮੁਸਲਿਮ-ਯਾਦਵ-ਦਲਿਤ ਵੋਟਾਂ ਨੂੰ ਪੱਕਾ ਕਰਨ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਲਾਲੂ ਦੇ ਬੇਟੇ ਤੇਜਸਵੀ ਯਾਦਵ ਵੱਲੋਂ ਸੂਬੇ ਅੰਦਰ ਪੈਦਲ ਯਾਤਰਾ ਕੱਢੀ ਜਾ ਰਹੀ ਹੈ ਤਾਂ ਕਿ ਉਹ ਲੋਕਾਂ ਨੂੰ ਦੱਸ ਸਕਣ ਕਿ ਕਿਸ ਤਰ੍ਹਾਂ ਨਿਤਿਸ਼ ਕੁਮਾਰ ਵੱਲੋਂ ਭਾਜਪਾ ਨਾਲ ਹੱਥ ਮਿਲਾਇਆ ਗਿਆ ਅਤੇ ਬਿਹਾਰ ਦੀ ਜਨਤਾ ਵੱਲੋਂ ਦਿੱਤੇ ਗਏ ਫ਼ੈਸਲੇ ਦਾ ਨਿਰਾਦਰ ਕੀਤਾ ਗਿਆ।
ਜਵਾਬੀ ਹਮਲੇ ਦੀ ਨੀਤੀ
ਸੂਤਰਾਂ ਦੇ ਅਨੁਸਾਰ ਪਿਛਲੇ ਹਫ਼ਤੇ ਗੁਲਾਮ ਨਬੀ ਆਜ਼ਾਦ, ਜੈਰਾਮ ਅਤੇ ਦਿਗਵਿਜੈ ਸਿੰਘ ਦੀ ਅਗਵਾਈ 'ਚ ਇਕ ਵਫ਼ਦ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਮੋਦੀ ਸਰਕਾਰ ਵੱਲੋਂ ਕਾਂਗਰਸ ਨੇਤਾਵਾਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਵਰਤੋਂ ਤੋਂ ਬਾਅਦ ਸੂਬਿਆਂ ਅੰਦਰ ਭਾਰਤੀ ਜਨਤਾ ਪਾਰਟੀ ਦੀਆਂ ਸਰਗਰਮੀਆਂ ਨੂੰ ਰੋਕਣ ਲਈ ਚਰਚਾ ਕੀਤੀ ਗਈ। ਸੋਨੀਆ ਗਾਂਧੀ ਵੱਲੋਂ ਉਨ੍ਹਾਂ ਨੂੰ ਭਾਜਪਾ ਸਰਕਾਰ ਵਿਰੁੱਧ ਹਮਲਾਵਰ ਰੁਖ਼ ਅਖ਼ਤਿਆਰ ਕਰਨ ਦੀ ਸਲਾਹ ਦਿੱਤੀ ਅਤੇ ਪੂਰੇ ਦੇਸ਼ ਅੰਦਰ ਲੋਕ ਵਿਰੋਧੀ ਨੀਤੀਆਂ ਦੇ ਮੁੱਦੇ 'ਤੇ ਧਰਨੇ ਦੇਣ ਲਈ ਕਿਹਾ ਗਿਆ।
ਭਾਜਪਾ ਦੀ ਅੱਖ ਸੰਜੇ ਸਿੰਘ 'ਤੇ
ਕਈ ਸੂਬਿਆਂ ਅੰਦਰ ਲਗਾਤਾਰ ਰਾਜ ਪਲਟਾ ਮਾਰਨ ਤੋਂ ਬਾਅਦ ਇਹ ਕਿਹਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਨੇਤਾ ਡਾ: ਸੰਜੇ ਸਿੰਘ 'ਤੇ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਲੋਕ ਸਭਾ ਹਲਕੇ ਅਮੇਠੀ ਅਤੇ ਰਾਇਬਰੇਲੀ 'ਚ ਉਨ੍ਹਾਂ ਨੂੰ ਭਵਿੱਖ 'ਚ ਨੁਕਸਾਨ ਪਹੁੰਚਾ ਸਕਣ। ਪਰ ਸੰਜੇ ਸਿੰਘ ਕੁਝ ਵੀ ਦਰਸਾਉਣ ਲਈ ਤਿਆਰ ਨਹੀਂ ਹਨ। ਸੂਤਰਾਂ ਦੇ ਅਨੁਸਾਰ ਉਨ੍ਹਾਂ ਨੂੰ ਰਾਜ ਬੱਬਰ ਦੀ ਜਗ੍ਹਾ ਉੱਤਰ ਪ੍ਰਦੇਸ਼ 'ਚ ਪਾਰਟੀ ਪ੍ਰਧਾਨ ਬਣਾ ਕੇ ਠਾਕੁਰਾਂ ਨੂੰ ਵੀ ਖੁਸ਼ ਕੀਤਾ ਜਾ ਸਕਦਾ ਹੈ।


ਖ਼ਬਰ ਸ਼ੇਅਰ ਕਰੋ

ਆਪਣੇ ਚਾਚਾ ਸ਼ਹੀਦ ਕਰਨੈਲ ਸਿੰਘ ਦੀ ਯਾਦ ਵਿਚ

ਮੈਂ ਆਪਣੇ ਚਾਚਾ ਜੀ ਸ਼ਹੀਦ ਕਰਨੈਲ ਸਿੰਘ ਬਾਰੇ ਲਿਖਣ ਲਈ ਖ਼ੁਦ ਗੋਆ ਜਾ ਕੇ ਸਾਰੇ ਤੱਥਾਂ ਦੀ ਛਾਣਬੀਣ ਕਰਨਾ ਚਾਹੁੰਦਾ ਸਾਂ। ਇਸ ਤੋਂ ਬਿਨਾਂ ਚਾਚਾ ਜੀ 'ਤੇ ਲੇਖ ਲਿਖਣਾ, ਹਵਾ ਵਿਚ ਤਲਵਾਰਾਂ ਚਲਾਉਣ ਮੂਜਬ ਸੀ। ਕਈ ਕਾਰਨਾਂ ਕਰਕੇ ਮੈਂ ਗੋਆ ਛੇਤੀ ਜਾ ਨਾ ਪਾਇਆ। ਫਿਰ ...

ਪੂਰੀ ਖ਼ਬਰ »

ਨੌਜਵਾਨਾਂ ਲਈ ਜ਼ਰੂਰੀ ਹਨ ਸਵੈ-ਰੱਖਿਆ ਦੇ ਨੁਕਤੇ

ਭਾਰਤੀ ਪ੍ਰਸ਼ਾਸਨ ਸੇਵਾ ਅਧਿਕਾਰੀ ਵੀਰੇਂਦਰ ਕੁੰਡੂ ਦੀ ਬੇਟੀ ਨਾਲ ਹਰਿਆਣਾ ਭਾਜਪਾ ਪ੍ਰਧਾਨ ਦੇ ਬੇਟੇ ਵਿਕਾਸ ਬਰਾਲਾ ਤੇ ਉਸ ਦੇ ਮਿੱਤਰ ਅਸ਼ੀਸ਼ ਕੁਮਾਰ ਵੱਲੋਂ ਕੀਤੀ ਛੇੜਛਾੜ ਨੇ ਦਿਨ-ਬ-ਦਿਨ ਵਧ ਰਹੇ ਸ਼ਰਮਨਾਕ ਵਰਤਾਰਿਆਂ ਨੂੰ ਜੱਗ ਜ਼ਾਹਰ ਕੀਤਾ ਹੈ। ਇਹ ਵੀ ਕਿ ਵੱਡੇ ...

ਪੂਰੀ ਖ਼ਬਰ »

ਔਰਤਾਂ ਦੇ ਵਾਲ ਕੱਟੇ ਜਾਣ ਦੀਆਂ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ ?

ਅੰਧ ਵਿਸ਼ਵਾਸ ਦੀ ਦਲਦਲ ਵਿਚ ਫਸੇ ਸਮਾਜ ਵਿਚ ਅਫਵਾਹਾਂ ਫੈਲਦੀਆਂ ਹਨ। ਭੂਤ-ਪ੍ਰੇਤਾਂ, ਡਾਇਣਾਂ ਚੁੜੇਲਾਂ, ਜਾਦੂ ਟੂਣਿਆਂ, ਦੈਵੀ ਸ਼ਕਤੀਆਂ, ਸ਼ੁੱਭ-ਅਸ਼ੁੱਭ, ਕੀਤੇ-ਕਰਾਏ ਆਦਿ ਵਿਚ ਉਨ੍ਹਾਂ ਲੋਕਾਂ ਦਾ ਗਹਿਰਾ ਵਿਸ਼ਵਾਸ ਹੁੰਦਾ ਹੈ, ਜੋ ਵੱਖ-ਵੱਖ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਮੰਦੀ ਹਾਲਤ ਹੈ ਸਰਕਾਰੀ ਹਸਪਤਾਲਾਂ ਦੀ

ਗੋਰਖਪੁਰ 'ਚ ਵਾਪਰਿਆ ਵੱਡਾ ਦੁਖਾਂਤ

ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੇ ਸਰਕਾਰੀ ਮੈਡੀਕਲ ਕਾਲਜ ਵਿਚ ਕੁਝ ਦਿਨਾਂ ਦੇ ਅਰਸੇ ਅੰਦਰ ਪੰਜ ਦਰਜਨ ਤੋਂ ਵਧੇਰੇ ਬੱਚਿਆਂ ਦੀ ਮੌਤ ਇਕ ਬੇਹੱਦ ਦੁਖਦਾਈ ਘਟਨਾ ਹੈ। ਗੋਰਖਪੁਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦਾ ਹਲਕਾ ਹੈ। ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX