ਤਾਜਾ ਖ਼ਬਰਾਂ


ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  11 minutes ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  29 minutes ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 1 hour ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 1 hour ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 2 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 2 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 2 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 2 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 3 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 3 hours ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 3 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 3 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 4 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 4 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਲੋਕ ਸਭਾ ਜ਼ਿਮਨੀ ਚੋਣ ਨੂੰ ਸੁਚਾਰੂ ਢੰਗ ਨਾਲ ਚਾੜਿ੍ਹਆ ਜਾਵੇਗਾ ਨੇਪਰੇ- ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 13 ਸਤੰਬਰ (ਆਰਿਫ਼/ਬੰਦੇਸ਼ਾ)- 11 ਅਕਤੂਬਰ 2017 ਨੂੰ ਹੋਣ ਵਾਲੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਗੁਰਲਵਲੀਨ ਸਿੰਘ ਸਿੱਧੂ ਵੱਲੋਂ ਗੁਰਦਾਸਪੁਰ ਤੇ ਪਠਾਨਕੋਟ ਦੇ ਚੋਣ ...

ਪੂਰੀ ਖ਼ਬਰ »

ਮਨਰੇਗਾ ਅਤੇ ਪੇਂਡੂ ਮਜ਼ਦੂਰਾਂ ਵੱਲੋਂ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਮਨਰੇਗਾ ਅਤੇ ਪੇਂਡੂ ਮਜ਼ਦੂਰਾਂ ਵੱਲੋਂ ਸੀ.ਪੀ.ਆਈ.(ਐਮ.ਐਲ) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਸਥਾਨਿਕ ਨਹਿਰੂ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਬੀ.ਡੀ.ਪੀ.ਓ ਦਫ਼ਤਰ ਸਾਹਮਣੇੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਭਿੰਦਾ ਦੀ ਸਿੱਧੀ ਦਖਲਅੰਦਾਜ਼ੀ ਕਾਰਨ ਹੀ ਉਲਝਿਆ ਘੱਲੂਘਾਰਾ ਸਾਹਿਬ ਦਾ ਮਾਮਲਾ

d ਸੱਤਾ ਦੀ ਸ਼ਹਿ 'ਤੇ ਹੀ ਭਿੰਦਾ ਨੇ ਕੀਤੇ ਸਨ ਚਲਦੇ ਅਖੰਡ ਪਾਠ ਖੰਡਿਤ ਪੁਰਾਣਾ ਸ਼ਾਲਾ, 13 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਬੀਤੀ 11 ਅਗਸਤ ਨੂੰ ਸਿੱਖ ਇਤਿਹਾਸ 'ਚ ਵਿਸ਼ੇਸ਼ ਸਥਾਨ ਰੱਖਦੇ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਦੇ ਕੰਪਲੈਕਸ 'ਚ ਵਾਪਰੀ ਘਟਨਾਂ ਤੋਂ ...

ਪੂਰੀ ਖ਼ਬਰ »

ਔਰਤ ਸਮੇਤ ਤਿੰਨ ਲੁਟੇਰਿਆਂ ਨੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਵਾਲੀਆਂ ਲੁੱਟੀਆਂ

ਕਾਹਨੂੰਵਾਨ, 13 ਸਤੰਬਰ (ਹਰਜਿੰਦਰ ਸਿੰਘ ਜੱਜ)- ਸਥਾਨਕ ਮੁੱਖ ਬਾਜ਼ਾਰ ਕੋਲ ਔਰਤ ਸਮੇਤ ਤਿੰਨ ਲੁਟੇਰਿਆਂ ਨੇ ਇਕ ਬਜ਼ੁਰਗ ਔਰਤ ਨੂੰ ਝਾਂਸੇ ਵਿਚ ਲਿਆ ਕੇ ਉਸ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਲੁੱਟ ਕੇ ਰਫ਼ੂ ਚੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਵਾਰਦਾਤ ਦੀ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ

ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਅੱਜ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਗਰਾਂਟ ਅਧੀਨ ਕਾਲਜਾਂ ਤੇ ਮੈਨੇਜਮੈਂਟ ਕੋਟੇ ਅਧੀਨ ਕੰਮ ਕਰ ਰਹੇ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਦੋ ਪੀਰੀਅਡ ਦੀ ਹੜ੍ਹਤਾਲ ਕਰਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ 1 ਕਾਬੂ

ਕਲਾਨੌਰ, 13 ਸਤੰਬਰ (ਪੁਰੇਵਾਲ/ਕਾਹਲੋਂ)- ਗੁਰਦਾਸਪੁਰ ਪੁਲਿਸ ਨੂੰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ 'ਚ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੇ ਪੁਲਿਸ ਥਾਣਾ ਕਿਲ੍ਹਾ ਲਾਲ ਸਿੰਘ ਦੇ ਪਿੰਡ ਫਜਲਾਬਾਦ ਦੇ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਬਟਾਲਾ, 13 ਸਤੰਬਰ (ਬੁੱਟਰ)- ਅੱਜ ਸੀ.ਆਈ.ਏ. ਸਟਾਫ਼ ਅਤੇ ਆਬਕਾਰੀ ਵਿਭਾਗ ਵਲੋਂ ਸਾਂਝੀ ਮੁਹਿੰਮ 'ਚ 2 ਵਿਅਕਤੀਆਂ ਨੂੰ 54 ਹਜ਼ਾਰ ਮਿਲੀਲੀਟਰ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਇੰਸਪੈਕਟਰ ਰਮਨ ਕੁਮਾਰ ਸ਼ਰਮਾ ਅਤੇ ਸਟਾਫ਼ ਦੇ ...

ਪੂਰੀ ਖ਼ਬਰ »

ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੰੂ ਪੋਲੈਂਡ ਤੇ ਜਰਮਨੀ ਦੇ ਰਿਹਾ ਸਟੱਡੀ ਵੀਜ਼ੇ-ਗੈਵੀ ਕਲੇਰ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਟੀਮ ਗਲੋਬਲ ਦੇ ਵੀਜਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਬਾਰ੍ਹਵੀਂ ਪਾਸ ਵਿਦਿਆਰਥੀ 5.5 ਬੈਂਡ ਹਾਸਲ ਕਰਕੇ ਸਟੱਡੀ ਵੀਜ਼ੇ 'ਤੇ ਪੋਲੈਂਡ ਤੇ ਜਰਮਨੀ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਟੀਮ ਗਲੋਬਲ ਵੱਲੋਂ ਘੱਟ ਖਰਚੇ 'ਤੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਹਰ ਵਰਗ ਦੇ ਹਰਮਨ ਪਿਆਰੇ ਨੇਤਾ- ਸਰਾਉ

d ਇੰਗਲੈਂਡ 'ਚ ਮੁੱਖ ਮੰਤਰੀ ਦਾ ਕੀਤਾ ਨਿੱਘਾ ਸਵਾਗਤ ਬਟਾਲਾ, 13 ਸਤੰਬਰ (ਕਾਹਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਵਰਗ ਦੇ ਹਰਮਨ ਪਿਆਰੇ ਨੇਤਾ ਹਨ, ਜਿਨ੍ਹਾਂ ਦੀ ਸ਼ਖ਼ਸੀਅਤ ਤੋਂ ਹਰ ਕੋਈ ਪ੍ਰਭਾਵਿਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਲੋਕ 3 ਦਿਨਾਂ 'ਚ ਹਥਿਆਰ ਸਬੰਧਿਤ ਥਾਣਿਆਂ 'ਚ ਜਮ੍ਹਾਂ ਕਰਵਾਉਣ- ਡੀ.ਐਸ.ਪੀ.

ਬਟਾਲਾ, 13 ਸਤੰਬਰ (ਕਾਹਲੋਂ)- ਲੋਕ ਸਭਾ ਹਲਕਾ ਗੁਰਦਾਸਪੁਰ 'ਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲੋਕ ਆਪਣੇ ਲਾਇਸੰਸੀ ਹਥਿਆਰ 3 ਦਿਨਾਂ ਦੇ ਅੰਦਰ-ਅੰਦਰ ਸਬੰਧਿਤ ਥਾਣਿਆਂ 'ਚ ਜਮ੍ਹਾ ਕਰਵਾਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ.ਐਸ.ਪੀ. ਸਿਟੀ ਬਟਾਲਾ ਸ: ਸੁੱਚਾ ...

ਪੂਰੀ ਖ਼ਬਰ »

ਬੇਰਿੰਗ ਕਾਲਜ 'ਚ ਨਵੇਂ ਵਿਦਿਆਰਥੀਆਂ ਲਈ ਸਵਾਗਤੀ ਸਮਾਗਮ

ਬਟਾਲਾ, 13 ਸਤੰਬਰ (ਕਾਹਲੋਂ)- ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿਖੇ ਪੰਜਾਬੀ ਵਿਭਾਗ ਦੇ ਐਮ.ਏ. ਭਾਗ ਦੂਜਾ ਵਲੋਂ ਸਵਾਗਤੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਰਹਿਨੁਮਾਈ ਪਿੰ੍ਰਸੀਪਲ ਡਾ. ਐਡਵਰਡ ਮਸੀਹ ਅਤੇ ਪ੍ਰਧਾਨਗੀ ਪ੍ਰੋ: ਸੁਖਜਿੰਦਰ ਸਿੰਘ ਬਾਠ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਭਾਈ ਜਸਵੰਤ ਸਿੰਘ ਦਿਆਲਗੜ੍ਹ ਦਾ ਸਨਮਾਨ

ਬਟਾਲਾ, 13 ਸਤੰਬਰ (ਕਾਹਲੋਂ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਵਲੋਂ ਕਲੱਬ ਦੇ ਸਰਪ੍ਰਸਤ ਸ: ਰਜਿੰਦਰ ਸਿੰਘ ਜਰਮਨੀ ਦੇ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਲਖਵਿੰਦਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਸਾਦਾ, ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਮਲਟੀਪਲ ਵੀਜ਼ੇ ਲਗਵਾ ਕੇ ਹੈਰਾਨੀਜਨਕ ਪ੍ਰਾਪਤੀ ਕੀਤੀ-ਮੁਕੇਸ਼ ਅਬਰੋਲ

ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਵੀਜ਼ਾ ਐਪਲੀਕੇਸ਼ਨ ਸੈਂਟਰ ਬੱਸ ਸਟੈਂਡ ਕਾਦੀਆਂ ਵਲੋਂ ਪਿਛਲੇ 15 ਦਿਨਾਂ ਅੰਦਰ 21 ਮਲਟੀਪਲ ਵੀਜ਼ੇ ਲਗਾ ਕੇ ਪੂਰੇ ਮਾਝਾ ਖੇਤਰ 'ਚ ਇਕ ਹੈਰਾਨੀਜਨਕ ਪ੍ਰਾਪਤੀ ਦਰਜ ਕਰਵਾਈ ਹੈ | ਇਸ ਪ੍ਰਾਪਤੀ ਬਾਰੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੇ ...

ਪੂਰੀ ਖ਼ਬਰ »

ਡਿਵਾਈਨ ਵਿੱਲ ਸਕੂਲ 'ਚ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਕਰਵਾਈਆਂ

ਬਟਾਲਾ, 13 ਸਤੰਬਰ (ਕਾਹਲੋਂ)- ਡਿਵਾਈਨ ਵਿਲ ਸਕੂਲ ਅੰਮਿ੍ਤਸਰ ਰੋਡ ਬਟਾਲਾ ਵਿਖੇ ਪ੍ਰਾਇਮਰੀ ਵਿੰਗ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ 'ਚ ਮੁੱਖ ਮਹਿਮਾਨ ਵਜੋਂ ਬੀ.ਪੀ.ਈ.ਓ. ਲਖਵਿੰਦਰ ਸਿੰਘ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਟਾਫ਼ ਨੇ ਨਿੱਘਾ ਸਵਾਗਤ ਕੀਤਾ | ਬਲਾਕ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੂਬਾ ਪੱਧਰੀ ਹਾਕੀ ਮੁਕਾਬਲਿਆਂ ਲਈ ਚੋਣ

ਅਲੀਵਾਲ, 13 ਸਤੰਬਰ (ਹਰਪਿੰਦਰਪਾਲ ਸਿੰਘ ਸੰਧੂ)- ਬੀਤੇ ਦਿਨੀਂ ਜ਼ਿਲ੍ਹਾ ਹਾਕੀ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਪਿੰ੍ਰ. ਪੂਰਨ ਸਿੰਘ, ਦੀਪਇੰਦਰ ਸਿੰਘ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰਨ ਗੁਰਮੀਤ ਕੌਰ ਬਾਜਵਾ ਦੀ ਅਗਵਾਈ ਹੇਠ ਧਾਰੀਵਾਲ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦਾ ਮੈਗਜ਼ੀਨ 'ਗੁਰਦਾਸ' ਕੀਤਾ ਜਾਰੀ

ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਸਰਕਾਰੀ ਕਾਲਜ ਗੁਰਦਾਸਪੁਰ ਦਾ ਸਾਲਾਨਾ ਮੈਗਜ਼ੀਨ 'ਗੁਰਦਾਸ' ਪਿ੍ੰਸੀਪਲ ਸਵਿੰਦਰਪਾਲ ਵੱਲੋਂ ਜਾਰੀ ਕੀਤਾ ਗਿਆ | ਇਹ ਮੈਗਜ਼ੀਨ ਕਾਲਜ ਦੀ ਸਥਾਪਨਾ ਤੋਂ ਹੀ ਹਰ ਸਾਲ ਛੱਪਦਾ ਹੈ ਅਤੇ ਵਿਦਿਆਰਥੀਆਂ ਵਿਚ ਵੰਡਿਆ ਜਾਂਦਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਸੇਖਵਾਂ, 13 ਸਤੰਬਰ (ਕੁਲਬੀਰ ਸਿੰਘ ਬੂਲੇਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗੁਰਦਾਸਪੁਰ 'ਚ ਕਰਵਾਏ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੁਕਾਬਲਿਆਂ 'ਚ ਜੇਤੂ ਰਹੇ ਸ.ਸ.ਸ.ਸ. ਦਿਆਲਗੜ੍ਹ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਪਿੰਡ ਕਰਵਾਲ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਖਸਤਾ

ਪੁਰਾਣਾ ਸ਼ਾਲਾ, 13 ਸਤੰਬਰ (ਅਸ਼ੋਕ ਸ਼ਰਮਾ)- ਪੰਡੋਰੀ ਮਹੰਤਾਂ ਨੇੜੇ ਪੈਂਦੇ ਪਿੰਡ ਕਰਵਾਲ ਦੀਆਂ ਗਲੀਆਂ ਨਾਲੀਆਂ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਹਰ ਵੇਲੇ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ | ਸਾਬਕਾ ਸਰਪੰਚ ਮਦਨ ਮੋਹਨ, ਦਰਸ਼ਨ ਕੁਮਾਰ ਸ਼ਰਮਾ, ਮੈਂਬਰ ਪੰਚਾਇਤ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਨੇ ਦਿੱਤਾ ਧਰਨਾ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੂਬਾ ਪ੍ਰਧਾਨ ਜਰਨੈਲ ਸਿੰਘ ਮੱਲੀ ਦੀ ਅਗਵਾਈ ਹੇਠ ਵਿਕਾਸ ਵਿਭਾਗ ਦੀ ਅਫ਼ਸਰਸ਼ਾਹੀ ਦੀਆਂ ਆਪਹੁਦਰੀਆਂ ਅਤੇ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ- ਰੰਧਾਵਾ

ਵਡਾਲਾ ਬਾਂਗਰ, 13 ਸਤੰਬਰ (ਭੁੰਬਲੀ)- ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਇਲਾਕੇ ਦੇ ਪਿੰਡ ਮਸਤਕੋਟ ਵਿਖੇ ਕਾਂਗਰਸੀ ਵਰਕਰਾਂ ਦੀ ਇਕ ਲੋਕ ਸਭਾ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਕੈਪਟਨ ਸਰਕਾਰ ਪੰਜਾਬ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਦੇ ਅਧਿਕਾਰੀਆਂ 'ਤੇ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਨਣ ਦਾ ਦੋਸ਼

ਘੁਮਾਣ, 13 ਸਤੰਬਰ (ਬੰਮਰਾਹ)- ਪਿੰਡ ਗੰਢੇ ਕੇ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਸ੍ਰੀ ਹਰਗੋਬਿੰਦਪੁਰ ਦੇ ਅਧਿਕਾਰੀਆਂ 'ਤੇ ਹਾਈਕੋਰਟ ਦੇ ਹੁਕਮਾਂ ਨੂੰ ਟਿੱਚ ਜਾਨਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਆਈ.ਸੀ.ਐਸ.ਈ. ਮਾਨਤਾ ਪ੍ਰਾਪਤ ਇਲਾਕੇ 'ਚ ਪਹਿਲਾ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਤੇ ਬੀ.ਐੱਡ. ਕਾਲਜ

ਕਲਾਨੌਰ, 13 ਸਤੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)- ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਕੰਢੇ ਵੱਸੇ ਸੈਂਕੜੇ ਪਿੰਡਾਂ ਦੇ ਲੋਕਾਂ ਦੇ ਬੱਚਿਆਂ ਨੂੰ ਪਿਛਲੇ ਤਿੰਨ ਸਾਲਾਂ ਤੋਂ (ਆਈ.ਸੀ.ਐਸ.ਈ. ਨਵੀਂ ਦਿੱਲੀ ਦਾ ਮਾਨਤਾ ਪ੍ਰਾਪਤ) ਤਾਲੀਮ ਦੇ ਕੇ ਆਪਣਾ ਅਹਿਮ ਫ਼ਰਜ਼ ...

ਪੂਰੀ ਖ਼ਬਰ »

ਵਾਅਦਿਆਂ 'ਚ ਨਹੀਂ, ਕੰਮ ਕਰਨ 'ਚ ਯਕੀਨ ਰੱਖਦੀ ਹਾਂ- ਅਰੁਣਾ ਚੌਧਰੀ

ਦੀਨਾਨਗਰ, 13 ਸਤੰਬਰ (ਸ਼ਰਮਾ/ਸੰਧੂ/ਸੋਢੀ)- ਦੀਨਾਨਗਰ ਨੂੰ ਰੈਵਨਿਊ ਸਬ ਡਵੀਜ਼ਨ ਦਾ ਦਰਜਾ ਅਤੇ ਮਨਜ਼ੂਰ ਕਰਵਾਏ ਦੀਨਾਨਗਰ-ਬਹਿਰਾਮਪੁਰ ਰੋਡ 'ਤੇ ਰੇਲਵੇ ਓਵਰ ਬਿ੍ਜ ਬਾਰੇ ਆਪਣੇ ਨਿਵਾਸ ਸਥਾਨ ਪਿੰਡ ਅਵਾਂਖਾ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮੁਸਤਫਾਬਾਦ ਜੱਟਾਂ ਦੀ ਸਮੁੱਚੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਤਿੱਬੜ, 13 ਸਤੰਬਰ (ਨਿਸ਼ਾਨਜੀਤ ਸਿੰਘ)- ਪਿੰਡ ਮੁਸਤਫਾਬਾਦ ਜੱਟਾਂ ਦੀ ਮੌਜੂਦਾ ਅਕਾਲੀ ਦਲ ਨਾਲ ਸਬੰਧਿਤ ਪੰਚਾਇਤ ਅਤੇ ਆਪਣਾ ਪੰਜਾਬ ਪਾਰਟੀ ਦੇ ਕਈ ਪਰਿਵਾਰ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਕਾਂਗਰਸ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਬਲਾਕ ਦੋਰਾਂਗਲਾ ਦੀਆਂ ਖੇਡਾਂ ਸਮਾਪਤ

ਬਹਿਰਾਮਪੁਰ, 13 ਸਤੰਬਰ (ਬਲਬੀਰ ਸਿੰਘ ਕੋਲਾ)- ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਦੋਰਾਂਗਲਾ ਦੇ ਵੱਖ-ਵੱਖ ਸੈਂਟਰਾਂ ਦੀਆਂ ਦੋ ਰੋਜ਼ਾ ਖੇਡਾਂ ਬਲਾਕ ਸਿੱਖਿਆ ਅਫ਼ਸਰ ਯਸ਼ਪਾਲ ਦੀ ਅਗਵਾਈ ਹੇਠ ਝਬਕਰਾ ਵਿਖੇ ਕਰਵਾਈਆਂ ਗਈਆਂ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਦਾ ਸਥਾਪਨਾ ਦਿਵਸ ਮਨਾਇਆ

ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਪੰਜਾਬ ਗ੍ਰਾਮੀਣ ਬੈਂਕ ਦੇ 13ਵੇਂ ਸਥਾਪਨਾ ਦਿਵਸ ਦੇ ਸਬੰਧ ਵਿਚ ਅੰਮਿ੍ਤਸਰ ਰੀਜ਼ਨ ਦਾ ਵਿਸੇਸ਼ ਸਮਾਗਮ ਗੁਰਦਾਸਪੁਰ ਸ਼ਾਖ਼ਾ ਵੱਲੋਂ ਨਜ਼ਦੀਕੀ ਪਿੰਡ ਬਰਨਾਲਾ ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਬੈਂਕ ਦੇ ਜਨਰਲ ਮੈਨੇਜਰ ਐਸ.ਐਨ. ...

ਪੂਰੀ ਖ਼ਬਰ »

ਪਰਲ ਕੰਪਨੀ ਤੋਂ ਪੀੜਤ ਲੋਕਾਂ ਵੱਲੋਂ ਜ਼ਿਮਨੀ ਚੋਣ 'ਚ ਆਪਣਾ ਨੁਮਾਇੰਦਾ ਖੜ੍ਹਾ ਕਰਨ ਦਾ ਐਲਾਨ

ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਪਰਲ ਕੰਪਨੀ ਤੋਂ ਪੀੜ੍ਹਤ ਲੋਕਾਂ ਨੇ ਗੁਰਦਾਸਪੁਰ ਜ਼ਿਮਨੀ ਚੋਣ ਵਿਚ ਆਪਣਾ ਨੁਮਾਇੰਦਾ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਨੀ ਦੀ ਠੱਗੀ ਤੋਂ ਤੰਗ ਆਏ ਲੋਕ ਪਿਛਲੇ ਤਿੰਨ ਸਾਲ ...

ਪੂਰੀ ਖ਼ਬਰ »

ਬਿਹਾਰ ਤੋਂ ਲਾਪਤਾ ਹੋਈ ਲੜਕੀ ਪੁਲਿਸ ਨੇ ਮਾਪਿਆਂ ਹਵਾਲੇ ਕੀਤੀ

ਬਟਾਲਾ, 13 ਸਤੰਬਰ (ਕਾਹਲੋਂ)- ਕਰੀਬ 2 ਮਹੀਨੇ ਪਹਿਲਾਂ ਬਿਹਾਰ ਤੋਂ ਲਾਪਤਾ ਹੋਈ ਲੜਕੀ ਨੂੰ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਦੀ ਰਹਿਨੁਮਾਈ 'ਚ ਡੀ.ਐਸ.ਪੀ. ਸਿਟੀ ਸ: ਸੁੱਚਾ ਸਿੰਘ ਬੱਲ ਨੇ ਮਾਪਿਆਂ ਦੇ ਹਵਾਲੇ ਕੀਤਾ ਹੈ | ਉਨ੍ਹਾਂ ਦੱਸਿਆ ਕਿ ਲੜਕੀ ਜਸਮੀਨ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਛਿੰਝ ਮੇਲਾ ਸਮਾਪਤ

ਦੀਨਾਨਗਰ, 13 ਸਤੰਬਰ (ਸੋਢੀ/ਸ਼ਰਮਾ/ਸੰਧੂ)- ਨਜ਼ਦੀਕੀ ਪਿੰਡ ਦਬੁਰਜੀ ਸ਼ਾਮ ਸਿੰਘ ਵਿਖੇ ਪੀਰ ਲੱਖ ਦਾਤਾ ਦੀ ਯਾਦ 'ਚ ਕਰਵਾਇਆ ਜਾਂਦਾ ਦੋ ਰੋਜ਼ਾ ਛਿੰਝ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਛਿੰਜ ਮੇਲਾ ਕਮੇਟੀ ਵੱਲੋਂ ਪੀਰ ਲੱਖ ਦਾਤਾ ਦੀ ਦਰਗਾਹ 'ਤੇ ਚਾਦਰ ਚੜਾਉਣ ...

ਪੂਰੀ ਖ਼ਬਰ »

ਐਸ.ਐਲ. ਬਾਵਾ ਕਾਲਜ ਦਾ ਯੋਗਾ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 13 ਸਤੰਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਖੇਡ ਵਿਭਾਗ ਵਲੋਂ ਯੂਨੀਵਰਸਿਟੀ ਕੈਂਪਸ ਵਿਚ ਕਰਵਾਏ ਅੰਤਰ ਕਾਲਜ ਮੁਕਾਬਲਿਆਂ 'ਚੋਂ ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ ਵਿਚ ਐਸ.ਸੀ. ਭਾਈਚਾਰਾ ਅਹਿਮ ਰੋਲ ਅਦਾ ਕਰੇਗਾ- ਦਮੋਦਰ

ਕਿਲ੍ਹਾ ਲਾਲ ਸਿੰਘ, 13 ਸਤੰਬਰ (ਬਲਬੀਰ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਹੋਣ ਵਾਲੀ ਜ਼ਿਮਨੀ ਚੋਣ ਵਿਚ ਪੰਜਾਬ ਸਰਕਾਰ ਦੀਆਂ 6 ਮਹੀਨੇ ਦੀਆਂ ਪ੍ਰਾਪਤੀਆਂ, ਜਿਨ੍ਹਾਂ ਵਿਚ ਸਾਫ਼ ਸੁਥਰਾ ਪ੍ਰਸ਼ਾਸਨ, ਨਸ਼ਿਆਂ ਨੂੰ ਪਈ ਠੱਲ੍ਹ ਅਤੇ ਸਰਕਾਰ ਦੀਆਂ ਅਨੇਕਾਂ ...

ਪੂਰੀ ਖ਼ਬਰ »

ਧੜਲੇ ਨਾਲ ਹੋ ਰਹੀਆਂ ਹਨ ਸ੍ਰੀ ਹਰਿਮੰਦਰ ਸਾਹਿਬ ਨੇੜੇ ਨਾਜਾਇਜ਼ ਉਸਾਰੀਆਂ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਇਸ ਵੇਲੇ ਧੜੱ੍ਹਲੇ ਨਾਲ ਨਾਜਾਇਜ਼ ਉਸਾਰੀਆਂ ਹੋ ਰਹੀਆ ਜਿਨ੍ਹਾਂ 'ਚ ਅਗਲੇ ਦਿਨਾਂ 'ਚ ਹੋਰ ਵੀ ਵਾਧਾ ਹੋ ਸਕਦਾ ਹੈ | ਇਨ੍ਹਾਂ ਨਾਜਾਇਜ਼ ਉਸਰ ਰਹੀਆਂ ਇਮਾਰਤਾਂ 'ਚ ਸਭ ਤੋਂ ਵਧੇਰੇ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਕਮੇਟੀ ਦੀ ਚੋਣ ਵਿਚ ਹਰਜੀਤ ਸਿੰਘ ਪ੍ਰਧਾਨ ਬਣੇ

ਚੇਤਨਪੁਰਾ, 13 ਸਤੰਬਰ (ਮਹਾਂਬੀਰ ਸਿੰਘ ਗਿੱਲ)-ਭਾਰਤੀਅ ਵਾਲਮੀਕ ਧਰਮ ਸਮਾਜ (ਰਜਿ:) ਪੰਜਾਬ ਦੇ ਪ੍ਰਧਾਨ ਸੁਜਿੰਦਰ ਬਿਡਲਾਨ ਤੇ ਪੰਜਾਬ ਦੇ ਵਾਈਸ ਪ੍ਰਚਾਰ ਮੰਤਰੀ ਜਸਵੰਤ ਸਿੰਘ ਬੱਲ ਕਲਾਂ ਦੀ ਪ੍ਰਧਾਨਗੀ ਹੇਠ ਪਿੰਡ ਲੁਹਾਰਕਾ ਕਲਾਂ ਵਿਖੇ ਮੀਟਿੰਗ ਹੋਈ, ਜਿਸ ਵਿਚ 21 ...

ਪੂਰੀ ਖ਼ਬਰ »

ਗੰਨਾ ਲਗਾਉਣ ਦੀ ਨਵੀਂ ਤਕਨੀਕ ਬਾਰੇ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਚੌਕ ਮਹਿਤਾ, 13 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਨਜ਼ਦੀਕੀ ਪਿੰਡ ਬੁੱਟਰ ਵਿਖੇ ਰਾਣਾ ਸ਼ੂਗਰਜ਼ ਮਿੱਲ ਲਿਮਟਡ ਬੁੱਟਰ ਸਿਵੀਆਂ ਦੇ ਜੀ.ਐਮ. ਪਿਆਰਾ ਸਿੰਘ ਵਲੋਂ ਬੁੱਟਰ ਡਵੀਜ਼ਨ ਦੇ ਪਿੰਡ ਸ਼ਾਹਪੁਰ, ਬੋਲੇਵਾਲ, ਟਪਿਆਲਾ ਤੇ ਲੰਗਿਆਵਾਲੀ ਸਮੇਤ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਵਲੋਂ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਕੀਤੇ ਸਮਝੌਤੇ ਤਹਿਤ ਵਿਦਿਆਰਥੀ ਵਿਦੇਸ਼ਾਂ 'ਚ ਵੀ ਕਰਨਗੇ ਪੜ੍ਹਾਈ : ਚੇਅਰਮੈਨ ਚੰਦੀ

ਜੇਠੂਵਾਲ, 13 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਅੰਮਿ੍ਤਸਰ ਵਲੋਂ ਵਿਦੇੇਸ਼ਾਂ 'ਚ ਵੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਵੇਂ ਮੌਕੇ ਦੇਣ ਲਈ ਅਮਰੀਕਾ ਦੀ ਉਤਰੀ ਐਲਬਾਮਾ ਯੂਨੀਵਰਸਿਟੀ (ਯੂ.ਐਨ.ਏ.) ਤੇ ਕਨੈਡੀਅਨ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਗੌਰੀ ਲੰਕੇਸ਼ ਦੇ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੱਤਰਕਾਰਾਂ ਕੀਤਾ ਰੋਸ ਮਾਰਚ

ਅੰਮਿ੍ਤਸਰ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਮ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਬਲਿਊ ਵੇਲ੍ਹ ਗੇਮ ਦਾ ਕੇਸ ਮਿਲਣ ਬਾਰੇ ਕੋਈ ਜਾਣਕਾਰੀ ਨਹੀਂ : ਡੀ.ਸੀ.

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਬਲਿਊ ਵੇਲ੍ਹ ਗੇਮ ਵਰਗੀ ਅਧਿਕਾਰਤ ਤੌਰ 'ਤੇ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਹੈ ਤੇ ਲੋਕ ਇਸ ਤੋਂ ਪੂਰੀ ਤਰ੍ਹਾਂ ਜਾਗਰੂਕ ਹਨ | ਇਹ ਪ੍ਰਗਟਾਵਾ ਡੀ.ਸੀ. ਕਮਲਦੀਪ ਸਿੰਘ ਸੰਘਾ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਵਪਾਰ ਪੰਜਵੇਂ ਦਿਨ ਵੀ ਠੱਪ ਰਿਹਾ

ਅਟਾਰੀ, 13 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਆਈ.ਸੀ.ਪੀ. ਅਟਾਰੀ ਰਾਹੀਂ ਹੁੰਦਾ ਭਾਰਤ ਪਾਕਿਸਤਾਨ ਵਪਾਰ ਅੱਜ ਪੰਜਵੇਂ ਦਿਨ ਵੀ ਠੱਪ ਰਿਹਾ | ਕੇਂਦਰੀ ਗੋਦਾਮ ਨਿਗਮ ਵਲੋਂ ਸਾਰੀਆਂ ਧਿਰਾਂ ਦੀ ਸੱਦੀ ਮੀਟਿੰਗ ਵਿਚ ਵਪਾਰੀ-ਕੁੱਲੀ ਰੇੜਕਾ ਜਿਉਂ ਦਾ ਤਿਉਂ ਬਰਕਰਾਰ ਰਿਹਾ ...

ਪੂਰੀ ਖ਼ਬਰ »

ਸਾਖਰਤਾ ਦਿਵਸ ਮੌਕੇ 'ਤੇ ਰੈਲੀ ਕੱਢੀ

ਕੋਟਲੀ ਸੂਰਤ ਮੱਲ੍ਹੀ, 13 ਸਤੰਬਰ (ਕੁਲਦੀਪ ਸਿੰਘ ਨਾਗਰਾ)- ਵਿਸ਼ਵ ਸਾਖਰਤਾ ਦਿਵਸ ਨੂੰ ਸਮਰਪਿਤ ਬਿਲੀਵਰਜ਼ ਚਰਚ ਦੇ ਚਾਈਲਡ ਕੇਅਰ ਪ੍ਰੋਜੈਕਟ ਬਰਿਜ ਆਫ਼ ਹੋਪ ਸੰਸਥਾ ਵਲੋਂ ਪਿੰਡ 'ਚ ਇਕ ਜਾਗਰੂਕ ਰੈਲੀ ਕੱਢੀ ਗਈ | ਰੈਲੀ ਦੌਰਾਨ ਲੋਕਾਂ ਨੂੰ ਸਿੱਖਿਆ ਬਾਰੇ ਜਾਗਰੂਕ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ ਵੱਲੋਂ ਮੀਟਿੰਗਾਂ ਸ਼ੁਰੂ

ਕਿਲ੍ਹਾ ਲਾਲ ਸਿੰਘ, 13 ਸਤੰਬਰ (ਬਲਬੀਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਅੰਦਰ ਚੋਣ ਮੀਟਿੰਗਾਂ ਦਾ ਸਿਲਸਿਲਾ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤਾ ਹੈ | ਪਾਰਟੀ ਹਾਈਕਮਾਂਡ ਦੇ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਧਾਰੀਵਾਲ, 13 ਸਤੰਬਰ (ਜੇਮਸ ਨਾਹਰ)- ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੰਦਿਰ ਬਾਬਾ ਸ੍ਰੀ ਚੰਦਰ ਉਦਾਸੀਨ ਮੁਹੱਲਾ ਭੱਠੇ ਵਾਲਾ ਫੱਜੂਪੁਰ ਤੋਂ ਬਾਬਾ ਗਰੀਬ ਦਾਸ ਨਿਰਵਾਣ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸਬੰਧਿਤ ਮੰਦਿਰ ਤੋਂ ...

ਪੂਰੀ ਖ਼ਬਰ »

ਅਵਿਨਾਸ਼ ਜੱਜ ਦੀ ਪੁਸਤਕ ਲੋਕ ਅਰਪਣ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਪ੍ਰਸਿੱਧ ਲੇਖਕ ਅਵਿਨਾਸ਼ ਜੱਜ ਦੀ ਬਾਲ ਕਾਵਿ ਸੰਗ੍ਰਹਿ 'ਰੱਜ ਰੱਜ ਕਰ ਲਓ ਪੜ੍ਹਾਈਆਂ' ਡਾ: ਦਰਸ਼ਨ ਸਿੰਘ ਆਸ਼ਟ, ਕੁਲਵੰਤ ਸਿੰਘ, ਡਾ: ਗੁਰਬਚਨ ਸਿੰਘ ਰਾਹੀ, ਬੀ.ਐਸ. ਰਤਨ, ਬਾਬੂ ਸਿੰਘ ਰੈਹਲ ਅਤੇ ਦਵਿੰਦਰ ਪਟਿਆਲਵੀ ਨੇ ਲੋਕ ਅਰਪਣ ਕੀਤੀ | ...

ਪੂਰੀ ਖ਼ਬਰ »

ਥਾਣਾ ਮੁਖੀ ਵੱਲੋਂ ਪੱਤਰਕਾਰਾਂ ਨਾਲ ਮੀਟਿੰਗ

ਗੁਰਦਾਸਪੁਰ, 13 ਸਤੰਬਰ (ਗੁਰਪ੍ਰਤਾਪ ਸਿੰਘ)- ਥਾਣਾ ਸਿਟੀ ਗੁਰਦਾਸਪੁਰ ਵਿਖੇ ਨਵ ਨਿਯੁਕਤ ਥਾਣਾ ਮੁਖੀ ਗੁਰਦੀਪ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਟਰੈਫ਼ਿਕ ...

ਪੂਰੀ ਖ਼ਬਰ »

ਚਰਚ ਵਾਲੀ ਗਲੀ ਦੀ ਮੁਰੰਮਤ ਕਰਵਾਉਣ ਦੀ ਮੰਗ

ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਸਥਾਨਕ ਫਿਸ਼ ਪਾਰਕ ਸਾਹਮਣੇ ਤੋਂ ਐਸ.ਐਸ.ਪੀ. ਰਿਹਾਇਸ਼ ਵਾਲੀ ਸੜਕ ਨੰੂ ਜਾਣ ਵਾਲੀ ਚਰਚ ਵਾਲੀ ਗਲੀ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ | ਇਸ ਗਲੀ ਦੇ ਨਿਰਮਾਣ ਅਤੇ ਮੁਰੰਮਤ ਨੰੂ ਕਈ ਸਾਲ ਬੀਤੇ ਚੁੱਕੇ ਹਨ ਅਤੇ ਜਗ੍ਹਾ-ਜਗ੍ਹਾ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ

ਅੱਚਲ ਸਾਹਿਬ, 13 ਸਤੰਬਰ (ਗੁਰਚਰਨ ਸਿੰਘ)- ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਨਾਗੀਆਣਾ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘ ਵਲੋਂ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਮੀਟਿੰਗ

ਦੀਨਾਨਗਰ, 13 ਸਤੰਬਰ (ਸੰਧੂ/ਸ਼ਰਮਾ/ਸੋਢੀ)- ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਮੀਟਿੰਗ ਰਾਇਲ ਪੈਲੇਸ ਵਿਖੇ ਛੱਜੂ ਰਾਮ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਜਰੰਗ ਦਲ ਦੇ ਪੰਜਾਬ ਪ੍ਰਭਾਰੀ ਪਵਨ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ...

ਪੂਰੀ ਖ਼ਬਰ »

ਸ਼ਹੀਦ ਚਮਨ ਲਾਲ ਦਾ 52ਵਾਂ ਸ਼ਰਧਾਂਜਲੀ ਸਮਾਗਮ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਅਸ਼ੋਕ ਚੱਕਰ ਵਿਜੇਤਾ ਫਾਇਰਮੈਨ ਚਮਨ ਲਾਲ ਦਾ 52ਵਾਂ ਸ਼ਰਧਾਂਜਲੀ ਸਮਾਗਮ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਥਾਪਤ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਵੰਡੇ ਫਾਰਮ

ਗੁਰਦਾਸਪੁਰ, 13 ਸਤੰਬਰ (ਆਰਿਫ਼)- ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਤਹਿਤ ਮਨਜ਼ੂਰ ਹੋਏ 400 ਦੇ ਕਰੀਬ ਲਾਭਪਾਤਰੀਆਂ ਨੰੂ ਫਾਰਮ ਵੰਡੇ ਗਏ | ਇਸ ਸਬੰਧੀ ਵਿਧਾਇਕ ਪਾਹੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਇਕ ਸਾਲ ਪਹਿਲਾਂ ਚੋਰੀ ਹੋਈ ਕਾਰ ਬਰਾਮਦ, ਪੁਲਿਸ ਵੱਲੋਂ ਜਾਂਚ ਸ਼ੁਰੂ

ਗੁਰਦਾਸਪੁਰ, 13 ਸਤੰਬਰ (ਕੇ.ਪੀ. ਸਿੰਘ)- ਪਿਛਲੇ ਸਾਲ ਮਈ ਮਹੀਨੇ ਸਥਾਨਕ ਜੇਲ੍ਹ ਰੋਡ ਸਥਿਤ ਬਾਠ ਵਾਲੀ ਗਲੀ 'ਚੋਂ ਚੋਰੀ ਹੋਈ ਕਾਰ ਨੂੰ ਅੱਜ ਕਾਰ ਮਾਲਕ ਨੇ ਰੇਲਵੇ ਰੋਡ 'ਤੇ ਖੜੀ ਵੇਖ ਕੇ ਪਹਿਚਾਣ ਲਿਆ | ਕਾਰ ਦੀ ਨੰਬਰ ਪਲੇਟ ਬਦਲ ਕੇ ਕੋਈ ਹੋਰ ਨੰਬਰ ਲਗਾਇਆ ਗਿਆ ਸੀ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਡੇਰਾ ਬਾਬਾ ਨਾਨਕ, 13 ਸਤੰਬਰ (ਹੀਰਾ ਸਿੰਘ ਮਾਂਗਟ)- ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਡੇਰਾ ਬਾਬਾ ਨਾਨਕ ਦੀ ਪ੍ਰਧਾਨ ਅੰਮਿ੍ਤਪਾਲ ਕੌਰ ਪੱਖੋਕੇ ਤੇ ਜ਼ਿਲ੍ਹਾ ਜਰਨਲ ਸਕੱਤਰ ਵਰਿੰਦਰ ਕੌਰ ਖੰਨਾ ਚਮਾਰਾ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਤਲ ਦੇ ਇਨਸਾਫ਼ ਲਈ ਪੱਤਰਕਾਰ ਭਾਈਚਾਰੇ ਅਤੇ ਬੁੱਧੀਜੀਵੀ ਵਰਗ ਨੇ ਕੱਢਿਆ ਰੋਸ ਮਾਰਚ

ਕਾਹਨੂੰਵਾਨ, 13 ਸਤੰਬਰ (ਹਰਜਿੰਦਰ ਸਿੰਘ ਜੱਜ)- ਬੀਤੀ 4 ਸਤੰਬਰ ਨੂੰ ਦੇਸ਼ ਦੀ ਪ੍ਰਸਿੱਧ ਪੱਤਰਕਾਰ ਗ਼ੌਰੀ ਲੰਕੇਸ਼ ਦੀ ਕੁਝ ਅਣਪਛਾਤੇ ਦਹਿਸ਼ਤਗਰਦਾਂ ਨੇ ਬੈਂਗਲੌਰ ਵਿਖੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ | 2 ਹਫ਼ਤੇ ਦੇ ਕਰੀਬ ...

ਪੂਰੀ ਖ਼ਬਰ »

ਰੂਰਲ ਮੈਡੀਕਲ ਆਫ਼ੀਸਰ ਐਸੋਸੀਏਸ਼ਨ ਵਲੋਂ ਬਾਜਵਾ ਨੂੰ ਮੰਗ-ਪੱਤਰ

ਕਾਦੀਆਂ, 13 ਸਤੰਬਰ (ਕੁਲਵਿੰਦਰ ਸਿੰਘ)- ਰੂਰਲ ਮੈਡੀਕਲ ਆਫ਼ੀਸਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਡਾ: ਭੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੇਂਡੂ ਪੰਚਾਇਤ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਤਾਰਾਗੜ੍ਹ ਸਕੂਲ ਟੇਬਲ ਟੈਨਿਸ ਮੁਕਾਬਲੇ 'ਚ ਜ਼ਿਲ੍ਹੇ 'ਚੋਂ ਅੱਵਲ

ਬਟਾਲਾ, 13 ਸਤੰਬਰ (ਰੰਧਾਵਾ)- ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਵਾਈਆਂ ਜਾ ਰਹੀਆਂ 70ਵੀਂਆਂ ਸਕੂਲ ਖੇਡਾਂ 'ਚ ਸ.ਸ.ਸ. ਸਕੂਲ ਕੰਨਿਆ ਬਟਾਲਾ ਵਿਖੇ ਟੇਬਲ ਟੈਨਿਸ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਅੰਡਰ-19 ਉਮਰ ਗਰੁੱਪ 'ਚ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੂੰ ਪੇਅ-ਬੈਂਡ ਦੇਣ ਸਬੰਧੀ ਮੈਨੇਜਮੈਂਟ ਵਲੋਂ ਸਹਿਮਤੀ- ਸੰਧੂ

ਬਟਾਲਾ, 13 ਸਤੰਬਰ (ਰੰਧਾਵਾ)- ਇੰਪਲਾਈਜ਼ ਜਾਇੰਟ ਫੋਰਮ ਅਤੇ ਪਾਵਰਕਾਮ ਦੀ ਮੈਨੇਜਮੈਂਟ 'ਚ ਮੋਹਾਲੀ ਵਿਖੇ ਹੋਈ ਮੀਟਿੰਗ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਸੰਧੂ ਸਰਕਲ ਪ੍ਰਧਾਨ ਗੁਰਦਾਸਪੁਰ ਅਤੇ ਮੈਂਬਰ ਜਾਇੰਟ ਫੋਰਮ ਪੰਜਾਬ ਨੇ ਦੱਸਿਆ ਕਿ ਮੈਨੇਜਮੈਂਟ ਵਲੋਂ ਚੇਅਰਮੈਨ ਵੇਣੂ ਪ੍ਰਸ਼ਾਦ, ਆਰ.ਸੀ. ਅਰੋੜਾ ਡਾਇਰੈਕਟਰ ਵਿੱਤ, ਆਰ.ਪੀ. ਪਾਂਡਵ ਹਾਜ਼ਰ ਹੋਏ ਜਿਨ੍ਹਾ ਨੇ ਇੰਪਲਾਈਜ਼ ਜਾਇੰਟ ਫੋਰਮ ਦੇ ਨੁਮਾਇੰਦੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੇਅ-ਬੈਂਡ ਦੇ ਮਾਮਲੇ ਨੂੰ ਹੱਲ ਕਰਨ ਦੀ ਬਣੀ ਕਮੇਟੀ ਦੀ ਰਿਪੋਰਟ 18 ਸਤੰਬਰ 17 ਤੱਕ ਪਾਵਰਕਾਮ ਵਿਭਾਗ ਨੂੰ ਸੌਾਪ ਦਿੱਤੀ ਜਾਵੇਗੀ ਅਤੇ 25 ਸਤੰਬਰ 17 ਤੱਕ ਪੰਜਾਬ ਸਰਕਾਰ ਤੋਂ ਮਨਜੂਰੀ ਲੈ ਕੇ ਲਾਗੂ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ | ਇਸ ਨੂੰ ਮੁੱਖ ਰੱਖਦਿਆਂ ਮਨਜੀਤ ਸਿੰਘ ਸਕੱਤਰ ਗੁਰਦਾਸਪੁਰ ਸਰਕਲ ਅਤੇ ਹਰਜੀਤ ਸਿੰਘ ਟਰਪਈ ਸਕੱਤਰ ਬਾਰਡਰ ਜ਼ੋਨ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮਿਤੀ 14 ਸਤੰਬਰ 2017 ਨੂੰ ਦਿੱਤਾ ਜਾਣ ਵਾਲਾ ਧਰਨਾ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਜੇਕਰ ਮੈਨੇਜਮੈਂਟ ਵਲੋਂ ਕੀਤੇ ਗਏ ਸਮਝੌਤੇ ਅਨੁਸਾਰ ਪੇਅ ਬੈਂਡ ਅਤੇ ਬਾਕੀ ਮੰਨੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 11 ਅਕਤੂਬਰ ਨੂੰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਵਿਕਾਸ ਲਈ ਆਈ ਸਰਕਾਰੀ ਗਰਾਂਟ ਨੂੰ ਖ਼ੁਰਦ ਬੁਰਦ ਨਹੀਂ ਹੋਣ ਦਿੱਤਾ ਜਾਵੇਗਾ- ਛੋਟੇਪੁਰ

ਧਾਰੀਵਾਲ, 13 ਸਤੰਬਰ (ਸਵਰਨ ਸਿੰਘ)- ਇਥੋਂ ਨਜ਼ਦੀਕੀ ਪਿੰਡ ਛੋਟੇਪੁਰ ਵਿਖੇ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਹੋਈਆਂ ਧਾਂਦਲੀਆਂ ਨੂੰ ਲੈ ਕੇ ਬੀ.ਡੀ.ਪੀ.ਓ. ਕੰਵਲਜੀਤ ਕੌਰ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਬਰਿੰਦਰ ਸਿੰਘ ਛੋਟੇਪੁਰ ਸੂਬਾ ਸਕੱਤਰ ...

ਪੂਰੀ ਖ਼ਬਰ »

ਐਸ.ਡੀ.ਐਮ. ਜਾਗਰੂਕਤਾ ਟੀਮ ਦੇ ਇੰਚਾਰਜ ਨਿਯੁਕਤ

ਕਲਾਨੌਰ, 13 ਸਤੰਬਰ(ਪੁਰੇਵਾਲ)- ਪਿਛਲੇ ਕੁਝ ਸਮੇਂ ਤੋਂ ਬੱਚਿਆਂ 'ਚ ਬਲੂ ਵੇਲ੍ਹ ਚੈਲੇਂਜ਼ ਗੇਮ ਦੇ ਚੱਲਦਿਆਂ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਸਮਾਜ 'ਚ ਅਣਸੁਖਾਵੀਆਂ ਘਟਨਾਵਾਂ ਰੋਕਣ ਲਈ ਆਮ ਜਨਤਾ/ਬੱਚਿਆਂ 'ਚ ਜਾਗਰੂਕਤਾ ਪੈਦਾ ਕਰਨ ਲਈ ਟੀਮਾਂ ਗਠਿਤ ਕੀਤੀਆਂ ਹਨ ...

ਪੂਰੀ ਖ਼ਬਰ »

ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' ਸਮਾਗਮ ਭਲਕੇ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਸੇਵਾਵਾਂ ਦੇ ਰਹੇ 1 ਹਜ਼ਾਰ ਤੋਂ ਜ਼ਿਆਦਾ ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' 15 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਖੇ ਮਨਾਇਆ ...

ਪੂਰੀ ਖ਼ਬਰ »

ਇਫਟੂ ਵੱਲੋਂ ਸੂਬਾ ਪੱਧਰੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਗੁਰਦਾਸਪੁਰ, 13 ਸਤੰਬਰ (ਬਲਦੇਵ ਸਿੰਘ ਬੰਦੇਸ਼ਾ)- ਉਸਾਰੀ ਇਸਤਰੀ ਮਜ਼ਦੂਰ ਯੂਨੀਅਨ ਇਫਟੂ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ 18 ਸਤੰਬਰ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸਬੰਧੀ ਜ਼ਿਲ੍ਹੇ ਅੰਦਰ ਮੀਟਿੰਗਾਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਫਤਹਿਗੜ੍ਹ ਚੂੜੀਆਂ, 13 ਸਤੰਬਰ (ਬਾਠ, ਫੁੱਲ)- ਫਤਹਿਗੜ੍ਹ ਚੂੜੀਆਂ ਦੇ ਗੁਰਦੁਆਰਾ ਦੁੱਖ ਨਿਵਾਰਨ ਅਜੀਤ ਐਵਨਿਊ ਮਜੀਠਾ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਮਿਸ਼ਨਰੀ ਸਰਕਲ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਸੀਟ ਕਾਂਗਰਸ ਦੀ ਝੋਲੀ ਪਵੇਗੀ : ਸਲਾਹਪੁਰ

ਵਡਾਲਾ ਗ੍ਰੰਥੀਆਂ, 13 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕਰੇਗੀ | ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਦਵਿੰਦਰ ਸਿੰਘ ...

ਪੂਰੀ ਖ਼ਬਰ »

ਆਂਗਨਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਨਰੋਟ ਮਹਿਰਾ, 13 ਸਤੰਬਰ (ਰਾਜ ਕੁਮਾਰੀ)- ਜ਼ਿਲ੍ਹਾ ਪਠਾਨਕੋਟ ਦੇ ਪੰਜ ਬਲਾਕਾਂ ਦੇ ਆਂਗਣਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਇਸ ਮੌਕੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਮੁਕਤਸਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਧਰਨੇ ਵਿਚ ਬਲਾਕ ...

ਪੂਰੀ ਖ਼ਬਰ »

ਘਰ ਤੋਂ ਸੂਟ ਸਿਵਾਉਣ ਗਈ ਔਰਤ ਲਾਪਤਾ

ਪਠਾਨਕੋਟ, 13 ਸਤੰਬਰ (ਸੰਧੂ)- ਪਠਾਨਕੋਟ ਦੇ ਖ਼ਾਨਪੁਰ ਦੀ ਰਹਿਣ ਵਾਲੀ ਇਕ ਵਿਆਹੁਤਾ ਮਹਿਲਾ ਬੀਤੇ ਦੋ ਦਿਨਾਂ ਤੋਂ ਲਾਪਤਾ ਹੈ | ਮਿਲੀ ਜਾਣਕਾਰੀ ਮੁਤਾਬਕ ਮਹਿਲਾ ਘਰ ਤੋਂ ਸੂਟ ਸਿਵਾਉਣ ਲਈ ਦਰਜੀ ਦੀ ਦੁਕਾਨ 'ਤੇ ਗਈ ਸੀ ਪਰ ਵਾਪਸ ਘਰ ਨਹੀਂ ਪਰਤੀ | ਮਹਿਲਾ ਦੀ ਪਹਿਚਾਣ ਗੀਤਾ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਹਟਾਉਣ ਸਬੰਧੀ ਰੋਸ ਪ੍ਰਦਰਸ਼ਨ

ਨਰੋਟ ਜੈਮਲ ਸਿੰਘ, 13 ਸਤੰਬਰ (ਗੁਰਮੀਤ ਸਿੰਘ)- ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਅਧੀਨ ਜੰਮੂ ਅਤੇ ਕਸ਼ਮੀਰ ਸੀਮਾ ਨਾਲ ਲੱਗਦੇ ਪਿੰਡ ਖਰਕੜਾ ਵਿਖੇ ਖੁੱਲ੍ਹੇ ਸ਼ਰਾਬ ਦੇ ਠੇਕੇ ਿਖ਼ਲਾਫ਼ ਪਿੰਡ ਦੀਆਂ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਗੋਬਿੰਦ ਪਬਲਿਕ ਸਕੂਲ ਵਿਖੇ ਲੇਖ ਪ੍ਰਤੀਯੋਗਤਾ ਕਰਵਾਈ

ਦੀਨਾਨਗਰ, 13 ਸਤੰਬਰ (ਸ਼ਰਮਾ/ਸੰਧੂ/ਸੋਢੀ)- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਪ੍ਰਧਾਨ ਵਿਨੋਦ ਸ਼ਰਮਾ ਦੀ ਪ੍ਰਧਾਨਗੀ ਹੇਠ ਗੋਬਿੰਦ ਪਬਲਿਕ ਸਕੂਲ ਵਿਖੇ ਲੇਖ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿੱਚ ਪਿ੍ੰਸੀਪਲ ਸੋਨਿਕਾ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਦੇਸ਼ ਭਗਤ ਸਮਿਤੀ ਵਲੋਂ ਸਨਮਾਨ ਸਮਾਗਮ

ਪਠਾਨਕੋਟ, 13 ਸਤੰਬਰ (ਸੰਧੂ)- ਦੇਸ਼ ਭਗਤ ਸਮਿਤੀ ਵੱਲੋਂ ਸਮਿਤੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਮਹਾਜਨ ਦੀ ਅਗਵਾਈ ਵਿਚ ਸਨਮਾਨ ਸਮਾਗਮ ਹੋਇਆ | ਸਮਾਗਮ ਵਿਚ ਸਮਾਜ ਸੇਵਕ ਵਿਜੈ ਪਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਿਤੀ ਵੱਲੋਂ ਵਿਜੈ ਪਾਸੀ ਨੂੰ ਉਨ੍ਹਾਂ ਵੱਲੋਂ ਸਮਾਜ ...

ਪੂਰੀ ਖ਼ਬਰ »

ਸਹਿਯੋਗ ਕਲੱਬ ਇੰਟਰਨੈਸ਼ਨਲ ਵਲੋਂ ਸੀਨੀਅਰ ਨਾਗਰਿਕਾਂ ਦਾ ਸਨਮਾਨ

ਪਠਾਨਕੋਟ, 13 ਸਤੰਬਰ (ਆਸ਼ੀਸ਼ ਸ਼ਰਮਾ)- ਸਹਿਯੋਗ ਕਲੱਬ ਇੰਟਰਨੈਸ਼ਨਲ ਵੱਲੋਂ ਸੀਨੀਅਰ ਨਾਗਰਿਕਾਂ ਨੰੂ ਸਨਮਾਨਿਤ ਕਰਨ ਲਈ ਪ੍ਰੋਗਰਾਮ ਸੰਸਥਾ ਦੇ ਚੇਅਰਮੈਨ ਵਿਦਿਆਧਰ ਮਹਾਜਨ ਅਤੇ ਪ੍ਰਧਾਨ ਕ੍ਰਿਸ਼ਮਾ ਅਗਰਵਾਲ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਸ਼ੋਕ ਚੱਕਰ ਵਿਜੇਤਾ ਫਾਇਰਮੈਨ ਸ਼ਹੀਦ ਚਮਨ ਲਾਲ ਨੂੰ ਸ਼ਰਧਾਾਜਲੀ ਭੇਟ

ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਸ਼ਹੀਦ ਕਿਸੇ ਵੀ ਕੌਮ ਅਤੇ ਸਮਾਜ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਉਣ ਵਾਲੀਆਂ ਕੌਮਾਂ ਅਤੇ ਸਮਾਜ ਕਦੇ ਵੀ ਤਰੱਕੀ ਨਹੀਂ ਕਰ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੋਆ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਐਸ.ਐਚ.ਓ. ਅਮਰੀਕ ਸਿੰਘ ਨੇ ਅਹੁਦਾ ਸੰਭਾਲਿਆ

ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਅਨੁਸਾਰ ਅਮਰੀਕ ਸਿੰਘ ਨੇ ਪੁਲਿਸ ਸਟੇਸ਼ਨ ਤਾਰਾਗੜ੍ਹ ਵਿਖੇ ਬਤੌਰ ਐਸ.ਐਚ.ਓ. ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰੀਕ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਤਾਰਾਗੜ੍ਹ, 13 ਸਤੰਬਰ (ਸੋਨੂੰ ਮਹਾਜਨ)- ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਮੀਟਿੰਗ ਤਾਰਾਗੜ੍ਹ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਓਵਰਲੋਡ ਗੱਡੀਆਂ ਨੇ ਤੋੜਿਆ ਰਾਸ਼ਟਰੀ ਮਾਰਗ

ਮਾਧੋਪੁਰ, 13 ਸਤੰਬਰ (ਨਰੇਸ਼ ਮਹਿਰਾ)- ਰਾਵੀ ਦਰਿਆ 'ਚ ਲੱਗੇ ਕਰੈਸ਼ਰਾਂ ਤੋਂ ਰੇਤ, ਬੱਜਰੀ ਆਦਿ ਮਾਲ ਲੈ ਕੇ ਜਾਣ ਵਾਲੇ ਓਵਰਲੋਡ ਟਰੱਕ-ਟਰਾਲੇ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਉੱਥੇ ਹੀ ਇਨ੍ਹਾਂ ਟਰੱਕਾਂ ਨੰੂ ਰਾਵੀ ਦਰਿਆ 'ਚ ਆਉਣ ਜਾਣ ਲਈ ਕੋਈ ਨਿਰਧਾਰਿਤ ਰਸਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX