ਤਾਜਾ ਖ਼ਬਰਾਂ


ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ 'ਚ ਆਏ ਪੰਦਰਾਂ ਲੋਕਾਂ ਦੇ ਟੈਸਟ ਆਏ ਨੈਗੇਟਿਵ
. . .  8 minutes ago
ਖਮਾਣੋਂ ,8ਅਪ੍ਰੈਲ (ਮਨਮੋਹਣ ਸਿੰਘ ਕਲੇਰ )- ਖਮਾਣੋਂ ਦੇ ਪਿੰਡ ਮਨੈਲੀ ਵਿਖੇ ਤਬਲੀਗੀ ਜਮਾਤ ਨਾਲ ਸਬੰਧਿਤ ਦੋ ਪਾਜ਼ੀਟਿਵ ਔਰਤਾਂ ਦੇ ਸੰਪਰਕ ਵਿਚ ਆਏ ਵੱਖ ਵੱਖ ਪਿੰਡਾਂ ਦੇ 15 ਲੋਕਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਲਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ। ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ...
ਅੱਜ ਦਾ ਵਿਚਾਰ
. . .  14 minutes ago
ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਪੰਜਾਬ / ਜਨਰਲ

ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਸਾਰੇ ਜ਼ਿਲਿ੍ਹਆਂ 'ਚ ਬਣ ਰਹੀਆਂ ਹਨ 'ਫੈਮਿਲੀ ਵੈੱਲਫੇਅਰ ਕਮੇਟੀਆਂ '

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਦੇਸ਼ ਦੀ ਸੁਪਰੀਮ ਕੋਰਟ ਵੱਲੋਂ 27 ਜੁਲਾਈ 2017 ਨੂੰ ਸੁਣਾਏ ਗਏ ਇਕ ਫ਼ੈਸਲੇ ਤੋਂ ਬਾਅਦ ਹੁਣ ਭਾਰਤ ਦੇ ਸਾਰੇ ਜ਼ਿਲਿ੍ਹਆਂ 'ਚ ਫੈਮਿਲੀ ਵੈੱਲਫੇਅਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਨ੍ਹਾਂ ਕਮੇਟੀਆਂ 'ਚ ਦਹੇਜ ਸੰਬੰਧੀ ਆਈ ਹਰ ...

ਪੂਰੀ ਖ਼ਬਰ »

ਨਵ-ਵਿਆਹੁਤਾ ਪਤੀ-ਪਤਨੀ ਦੀਆਂ ਲਾਸ਼ਾਂ ਘਰ 'ਚ ਲਟਕਦੀਆਂ ਮਿਲੀਆਂ

ਹਠੂਰ, 13 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਨੇੜਲੇ ਪਿੰਡ ਡੱਲਾ ਦੇ ਇਕ ਨਵ-ਵਿਆਹੁਤਾ ਜੋੜੇ ਦੀਆਂ ਲਾਸ਼ਾਂ ਆਪਣੇ ਹੀ ਘਰ 'ਚ ਲਟਕਦੀਆਂ ਮਿਲੀਆਂ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਉਕਤ ਮਿ੍ਤਕ ਜੋੜਾ ਗੁਰਦੀਪ ਸਿੰਘ ਪੁੱਤਰ ਛਿੰਦਰਪਾਲ ਸਿੰਘ ਉਮਰ 30 ਸਾਲ ਜੱਟ ਸਿੱਖ ...

ਪੂਰੀ ਖ਼ਬਰ »

ਕੈਪਟਨ 16 ਨੂੰ ਪੁੱਜਣਗੇ ਦਿੱਲੀ

ਚੰਡੀਗੜ੍ਹ, 13 ਸਤੰਬਰ (ਬਿਊਰੋ ਚੀਫ਼)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੋ 7 ਸਤੰਬਰ ਤੋਂ ਇੰਗਲੈਂਡ ਦੇ ਦੌਰੇ 'ਤੇ ਗਏ ਹੋਏ ਹਨ 16 ਸਤੰਬਰ ਨੂੰ ਸਵੇਰੇ ਦਿੱਲੀ ਪਰਤ ਆਉਣਗੇ | ਮੁੱਖ ਮੰਤਰੀ ਸਕੱਤਰੇਤ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

1970 ਤੋਂ ਹੁਣ ਤੱਕ ਦੇ ਸਰਟੀਫਿਕੇਟਾਂ 'ਚ ਜਨਮ ਮਿਤੀ ਤੇ ਮਾਪਿਆਂ ਦੇ ਨਾਂਅ 'ਚ ਸੋਧ ਸੰਭਵ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ 1970 ਤੋਂ ਲੈ ਕੇ ਹੁਣ ਤੱਕ ਸਿੱਖਿਆ ਬੋਰਡ ਵਲੋਂ ਵੱਖ-ਵੱਖ ਸ਼ੇ੍ਰਣੀਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਸਰਟੀਫਿਕੇਟਾਂ 'ਚ ਜਨਮ ਮਿਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਪੰਜਾਬ ਭਾਜਪਾ ਵਲੋਂ ਸੂਬਾ ਪੱਧਰੀ ਧਰਨੇ 16 ਨੂੰ

ਚੰਡੀਗੜ੍ਹ, 13 ਸਤੰਬਰ (ਗੁਰਸੇਵਕ ਸਿੰਘ ਸੋਹਲ)- ਕੈਪਟਨ ਸਰਕਾਰ ਦੇ 6 ਮਹੀਨੇ ਪੂਰੇ ਹੋਣ 'ਤੇ ਪੰਜਾਬ ਭਾਜਪਾ ਨੇ 16 ਸਤੰਬਰ ਨੂੰ ਸਰਕਾਰ ਿਖ਼ਲਾਫ਼ ਸੂਬਾ ਭਰ 'ਚ ਧਰਨੇ ਮਾਰਨ ਦਾ ਐਲਾਨ ਕੀਤਾ ਹੈ | ਭਾਜਪਾ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੇ ਇਹ 6 ਮਹੀਨੇ, ਪੰਜਾਬੀਆਂ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕੋਰ ਕਮੇਟੀ ਬੈਠਕ 18 ਨੂੰ ਚੰਡੀਗੜ੍ਹ 'ਚ

ਚੰਡੀਗੜ੍ਹ 13 ਸਤੰਬਰ (ਗੁਰਸੇਵਕ ਸਿੰਘ ਸੋਹਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਤਿਆਰੀ ਅਤੇ ਮੌਜੂਦਾ ਸਿਆਸੀ ਸਥਿਤੀ 'ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ ...

ਪੂਰੀ ਖ਼ਬਰ »

ਪੰਥਕ ਮੁੱਦਿਆਂ 'ਤੇ ਪੰਜ ਸਿੰਘ ਸਾਹਿਬਾਨ ਹੀ ਕਰਨਗੇ ਅੰਤਿਮ ਫ਼ੈਸਲਾ-ਪ੍ਰੋ: ਕਿਰਪਾਲ ਸਿੰਘ ਬਡੂੰਗਰ

ਬਹਾਦਰਗੜ੍ਹ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਦੇ ਪੰਥਕ ਮਸਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

70 ਸਾਲ ਦੀ ਉਮਰ 'ਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ: ਸ਼ਾਰਦਾ

ਬਠਿੰਡਾ, 13 ਸਤੰਬਰ (ਅ. ਬ.)- ਹੁਣ ਮਰੀਜ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ, ਰੀੜ•ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਹ ਖੁਲਾਸਾ ਮੈਡੀਲਾਈਫ ਆਯੂਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ਸਿੱਪਲ ਗੇਟ ਨੰ. 1 ...

ਪੂਰੀ ਖ਼ਬਰ »

165 ਸਾਲ ਪਹਿਲਾਂ ਅੰਮਿ੍ਤਸਰ 'ਚ ਸਿਲ ਦੇ ਰੂਪ 'ਚ ਮਿਲਦੀ ਸੀ ਚਾਹ ਪੱਤੀ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਚਾਹ ਪੱਤੀ ਚਾਈਨਾ ਤੋਂ ਮੰਗਵਾਈ ਜਾਂਦੀ ਰਹੀ | ਬਾਅਦ 'ਚ ਸੰਨ 1830 ਦੇ ਆਸ-ਪਾਸ ਜਿਹੇ ਅੰਮਿ੍ਤਸਰ ਦੇ ਸਥਾਨਕ ਕਟੜਾ ਆਹਲੂਵੀਆ ਵਿਚ ਚਾਹ ਪੱਤੀ ਦਾ ਕਾਰੋਬਾਰ ਸ਼ੁਰੂ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਬਾਰੇ ਜ਼ਾਬਤਾ ਲਾਗੂ ਹੋਣ ਦੇ ਕਾਰਨ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਫਿਲਹਾਲ ਪਿੱਛੇ ਪਈ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)- ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਚੋਣ ਪ੍ਰੋਗਰਾਮ ਦੇ ਐਲਾਨ ਕਰਨ ਕਰਕੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿ੍ਹਆਂ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਕਿਸਾਨਾਂ ਦੇ ...

ਪੂਰੀ ਖ਼ਬਰ »

ਜਾਖੜ ਹੋ ਸਕਦੇ ਨੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਉਪ ਚੋਣ ਲਈ ਕਾਂਗਰਸ ਵਲੋਂ ਪ੍ਰਦੇਸ਼ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਉਮੀਦਵਾਰ ਬਣਾਏ ਜਾਣ ਦੀ ਵਧੇਰੇ ਉਮੀਦ ਹੈ | ਉਮੀਦਵਾਰ ਬਾਰੇ ਫੈਸਲੇ ਦਾ ਰਸਮੀ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 15 ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੀ ਨਵੀਂ ਪੇਸ਼ਕਸ਼

ਜਲੰਧਰ, 13 ਸਤੰਬਰ (ਅ. ਬ.)- ਸਰਕਾਰੀ ਟੈਲੀਕਾਮ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (ਬੀ. ਐੱਸ. ਐੱਨ. ਐੱਲ.) ਨੇ ਪ੍ਰੀਪੇਡ ਮੋਬਾਈਲ ਸੇਵਾ ਦੇ ਅੰਤਰਗਤ ਘੱਟ ਮੁੱਲਾਂ ਦੇ ਦੋ ਰੇਟ ਕਟਰ ਐੱਸ.ਟੀ. ਵੀ. ਕ੍ਰਮਵਾਰ 8 ਰੁਪਏ 'ਚ 30 ਦਿਨਾਂ ਲਈ ਤੇ 19 ਰੁਪਏ 'ਚ 90 ਦਿਨਾਂ ਲਈ ਪ੍ਰਮੋਸ਼ਨ ਦੇ ...

ਪੂਰੀ ਖ਼ਬਰ »

ਲੋਕਾਂ ਦੇ ਘਰਾਂ 'ਚ ਝਾੜੂ-ਪੋਚਾ ਕਰਨ ਵਾਲੀ ਕਲਪਨਾ ਬਣੀ ਸਫ਼ਲ ਕਾਰੋਬਾਰੀ

ਨਵੀਂ ਦਿੱਲੀ, 13 ਸਤੰਬਰ (ਅਜੀਤ ਬਿਊਰੋ)- ਉਹ ਵਿਧਰਭ ਦੇ ਇਕ ਦਲਿਤ ਪਰਿਵਾਰ 'ਚ ਜਨਮੀ ਸੀ ਤੇ 10 ਸਾਲ ਦੇ ਉਮਰ 'ਚ ਲੋਕਾਂ ਦੇ ਘਰਾਂ ਝਾੜੂ-ਪੋਚਾ ਕਰਨ ਲੱਗ ਪਈ, ਉਸ ਨੂੰ ਮਾਰਨਾ, ਕੁੱਟਣਾ, ਧਮਕਾਉਣਾ ਤੇ ਭੁੱਖੇ ਰੱਖਣਾ ਮਾਲਕਾਂ ਲਈ ਆਮ ਗੱਲ ਸੀ, ਜਿਸ ਦੇ ਚੱਲਦਿਆਂ ਉਸ ਦਾ ਪਿਤਾ ਉਸ ...

ਪੂਰੀ ਖ਼ਬਰ »

ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਲਈ 'ਓ.ਓ.ਏ.ਟੀ.' ਸਕੀਮ ਅਕਤੂਬਰ ਮਹੀਨੇ 'ਚ ਸ਼ੁਰੂ ਕਰਨ ਦਾ ਫ਼ੈਸਲਾ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ ਸਥਾਪਤ ਕੀਤੀ ਗਈ ਐੱਸ.ਟੀ.ਐੱਫ. ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦਾ ਇਲਾਜ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਖਾਲੀ ਪਈਆਂ ਅਸਾਮੀਆਂ ਅਤੇ ਕਿਸਾਨ ਖੁਦਕੁਸ਼ੀਆਂ ਚੁੱਕ ਰਹੀਆਂ ਨੇ ਹਾਸਲ ਕੀਤੇ ਿਖ਼ਤਾਬ 'ਤੇ ਉਂਗਲਾਂ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੰਜਾਬ ਦੇ ਕਿਸਾਨਾਂ ਦਾ ਮੱਕਾ ਕਿਹਾ ਜਾਦਾ ਹੈ | ਗੁਆਂਢੀ ਸੂਬਿਆਂ ਦੇ ਕਿਸਾਨ ਵੀ ਇਸ ਦਾ ਲਾਹਾ ਲੈਣ ਆਉਂਦੇ ਹਨ | ਯੂਨੀਵਰਸਿਟੀ ਵਿਚ ਕੰਮ ਕਰਦੇ ਵਿਗਿਆਨਾਂ ਦੀ ਸਖ਼ਤ ਮਿਹਨਤ ਸਦਕਾ ...

ਪੂਰੀ ਖ਼ਬਰ »

ਸਕੂਲਾਂ 'ਚ ਮਿਡ-ਡੇ-ਮੀਲ ਯੋਜਨਾ ਬੰਦ ਹੋਣ ਕਿਨਾਰੇ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਭਾਰਤ ਦੇ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਹੋਈ ਮਿਡ-ਡੇ-ਮੀਲ ਯੋਜਨਾ ਪੰਜਾਬ 'ਚ ਬੰਦ ਹੋਣ ਦੇ ਕੰਢੇ 'ਤੇ ਪਹੁੰਚ ਗਈ ਹੈ | ਇਸ ਯੋਜਨਾ ਤਹਿਤ ਰਾਜ ਦੇ 19811 ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਹੈਲਥ ਵਰਕਰਾਂ ਦੀਆਂ 2 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ

ਮਹਿਲ ਕਲਾਂ, 13 ਸਤੰਬਰ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਸੰਨ 2017 ਵਿਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਸ਼ੇ੍ਰਣੀਆਂ ਨਾਲ ਸਬੰਧਤ ਪੰਜਾਬ ਵਿਚੋਂ ਭਰਤੀ ਕੀਤੇ 1024 ਮਲਟੀਪਰਪਜ਼ ਹੈਲਥ ਮੇਲ ਵਰਕਰ (ਜਿੰਨਾ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਸਬੰਧੀ ਖ਼ਾਲੀ ਅਧਿਕਾਰੀਆਂ ਦੇ ਪੈਨਲ ਮੰਗੇ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਹਿੱਤ ਮੁੱਖ ਚੋਣ ਅਫ਼ਸਰ ਪੰਜਾਬ ਨੇ ਰਾਜ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ | ਮੁੱਖ ਚੋਣ ਅਫ਼ਸਰ ਪੰਜਾਬ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਪੰਜਾਬ ਸਰਕਾਰ ਦੇ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ ਰਹੀ ਬੇਸਿੱਟਾ

ਬਟਾਲਾ, 13 ਸਤੰਬਰ (ਕਾਹਲੋਂ)- ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਅਗਵਾਈ 'ਚ ਸਮੂਹ ਬਿਜਲੀ ਕਰਮਚਾਰੀ 15 ਸਤੰਬਰ ਪਟਿਆਲਾ 'ਚ ਮੁੱਖ ਦਫ਼ਤਰ ਸਾਹਮਣੇ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਮੋਤੀ ਆਦਿ ਵੱਲ ਮਾਰਚ ਕਰਨਗੇ | ਇਹ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਮੰਗਾਂ ਸਬੰਧੀ ਤਰਨ ਤਾਰਨ 'ਚ ਸੂਬਾ ਪੱਧਰੀ ਰੈਲੀ

ਤਰਨ ਤਾਰਨ, 13 ਸਤੰਬਰ (ਪ੍ਰਭਾਤ ਮੌਾਗਾ, ਗੁਰਪ੍ਰੀਤ ਸਿੰਘ)- ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੌਜਵਾਨਾਂ ਤੇ ਬੀਬੀਆਂ ਨੇ ਆਪਣੇ ਬੱਚਿਆਂ ਸਮੇਤ ਕਿਸਾਨ ...

ਪੂਰੀ ਖ਼ਬਰ »

ਵਿਸਫੋਟਕ ਸਮੱਗਰੀ ਮਾਮਲੇ 'ਚੋਂ ਮਿੰਟੂ ਬਰੀ

ਪਟਿਆਲਾ, 13 ਸਤੰਬਰ (ਆਤਿਸ਼ ਗੁਪਤਾ)- 7 ਸਾਲ ਪਹਿਲਾ ਕਾਰ ਵਿਚੋਂ ਵਿਸਫੋਟਕ ਸਮਗਰੀ ਅਤੇ ਹਥਿਆਰ ਮਿਲਣ ਸਬੰਧੀ ਥਾਣਾ ਸਦਰ ਨਾਭਾ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ ਨਾਭਾ ਜੇਲ੍ਹ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਇਨਾਮੀ ਰਾਸ਼ੀ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਬੀਤੇ ਕਈ ਸਾਲਾਂ ਤੋਂ ਸਿਸਕੀਆਂ ਲੈ ਰਹੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਸਮੇਂ-ਸਮੇਂ ਹੁੰਦੀ ਤਰਸਯੋਗ ਹਾਲਤ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਾਂ, ਬੁਢਾਪਾ ਪੈਨਸ਼ਨਾਂ ਦੀਆਂ ਅਦਾਇਗੀਆਂ ਵਿੱਚ ਰੁਕਾਵਟ ਪੈਣਾ ਤਾਂ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਬਾਰੇ ਚੰਡੀਗੜ੍ਹ 'ਚ ਮੀਟਿੰਗ ਅੱਜ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ-ਚੋਣ ਲਈ ਉਮੀਦਵਾਰ ਐਲਾਨ ਕਰਨ ਬਾਰੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਸਟੇਟ ਕਮੇਟੀ ਮੈਂਬਰਾਂ ਦੀ ਚੰਡੀਗੜ੍ਹ ਵਿਖੇ 14 ਸਤੰਬਰ ਨੂੰ ਸਵੇਰੇ 10 ਵਜੇ ਮੀਟਿੰਗ ਸੱਦ ਲਈ ਹੈ | ਪਾਰਟੀ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਦੀ ਸ਼੍ਰੋਮਣੀ ਕਾਵਿ ਨਾਟਕ ਨਿਰਦੇਸ਼ਕ ਪੁਰਸਕਾਰ ਲਈ ਚੋਣ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)- ਕੌਮਾਂਤਰੀ ਸੰਸਥਾ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਪੰਜਾਬੀ ਅੋਥਰਸ ਐਾਡ ਆਰਟਿਸਟਸ (ਇਆਪਾ) ਕੈਨੇਡਾ ਵੱਲੋਂ ਆਪਣਾ-2017 ਦਾ ਸ਼੍ਰੋਮਣੀ ਕਾਵਿ ਨਾਟਕ ਨਿਰਦੇਸ਼ਕ ਪੁਰਸਕਾਰ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਦਿੱਤਾ ਜਾ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਵਲੋਂ 73ਵੇਂ ਸਥਾਪਨਾ ਦਿਵਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)¸ ਖਡੂਰ ਸਾਹਿਬ ਦੇ ਕਾਲਜ ਦੇ ਐਡੀਟੋਰੀਅਮ ਵਿਖੇ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦਾ 73ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਵੀਰ ਮੁਹੰਮਦ ਦੀ ਅਗਵਾਈ ਹੇਠ ਗਿਆਨੀ ਜੋਗਿੰਦਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਗਾਈਡ ਦੀ ਕਮੀ ਦੇ ਚੱਲਦਿਆਂ ਸੈਲਾਨੀਆਂ 'ਚ ਬਣੀ ਨਿਰਾਸ਼ਤਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)- ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ 'ਚੋਂ ਵੱਡੀ ਗਿਣਤੀ ਵਿਚ ਸੈਲਾਨੀ ਤੇ ਯਾਤਰੂ ਰੋਜ਼ਾਨਾ ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ 'ਚੋਂ ਐਡਹਾਕ ਲੈਕਚਰਾਰਾਂ ਨੂੰ ਫ਼ਾਰਗ ਕਰਨ 'ਤੇ ਰੋਕ ਜਾਰੀ

ਚੰਡੀਗੜ•੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ.ਐੱਸ. ਢੀਂਡਸਾ ਦੀ ਇਕਹਿਰੀ ਬੈਂਚ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਨਤਾ ਪ੍ਰਾਪਤ ਕਾਲਜਾਂ 'ਚ ਐਡਹਾਕ ਅਧਾਰ 'ਤੇ ਕਾਰਜਸ਼ੀਲ ਲੈਕਚਰਾਰਾਂ ਤੇ ਸਹਾਇਕ ਪ੍ਰੋਫੈਸਰਾਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਪੀ. ਆਰ. 126 ਕਿਸਮ ਦੀ ਫ਼ਸਲ ਆਉਣੀ ਸ਼ੁਰੂ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਅਗੇਤੀ ਪੀ. ਆਰ. 126 ਕਿਸਮ ਦੀ ਆਮਦ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ | ਪੰਜਾਬ ਦੀਆਂ ਹੋਰ ਮੰਡੀਆਂ ਤੋਂ ਇਲਾਵਾ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਸਿਰਫ਼ ਇੱਕ ਹੀ ਦਿਨ ਵਿਚ 400 ਕੁਇੰਟਲ ਝੋਨੇ ਦੀ ਅਗੇਤੀ ਫ਼ਸਲ ਦੀ ਆਮਦ ਹੋਈ | ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਵੱਲੋਂ ਇਸ ਗੱਲ ਤੇ ਬਹੁਤ ਫ਼ਿਕਰ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ, ਪਰ ਅਗਲੇ ਕੁਝ ਦਿਨਾਂ ਵਿਚ ਹੀ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਇਸ ਅਗੇਤੀ ਕਿਸਮ ਦੇ ਝੋਨੇ ਦੇ ਅੰਬਾਰ ਲੱਗਣ ਦੇ ਆਸਾਰ ਹਨ | ਪੰਜਾਬ ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ, ਮੀਤ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਆੜ੍ਹਤੀ ਨੇਤਾ ਸੰਜੇ ਘਈ, ਯਾਦਵਿੰਦਰ ਸਿੰਘ ਜੰਡਾਲੀ, ਗੁਰਦੀਪ ਸਿੰਘ ਰਸੂਲੜਾ ਤੇ ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਵਿਚ ਆ ਰਹੀ ਝੋਨੇ ਦੀ ਅਗੇਤੀ ਫ਼ਸਲ ਦੇ ਅੰਬਾਰ ਲੱਗਣ ਅਤੇ ਕਿਸਾਨਾਂ ਦੀ ਨਿੱਜੀ ਵਿਉਪਾਰੀਆਂ ਹੱਥੋਂ ਹੋਣ ਵਾਲੀ ਸੰਭਾਵਿਤ ਲੁੱਟ ਤੋਂ ਬਚਣ ਦਾ ਇੱਕੋ ਇੱਕ ਹੱਲ ਇਹ ਹੈ ਕਿ ਪੰਜਾਬ ਸਰਕਾਰ ਇਸ ਵਾਰ ਦੀ ਸਥਿਤੀ ਨੂੰ ਵੇਖਦਿਆਂ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਪਹਿਲਾਂ ਹੀ 15 ਸਤੰਬਰ ਜਾਂ 20 ਸਤੰਬਰ ਤੋਂ ਹੀ ਸ਼ੁਰੂ ਕਰ ਦੇਵੇ | ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਬੀ. ਕੇ. ਯੂ. ਲੱਖੋਵਾਲ ਦੇ ਕੌਮੀ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਵੱਖ-ਵੱਖ ਬਿਆਨਾਂ ਵਿਚ 20 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਇਸ ਬਾਰੇ ਜਦੋਂ ਪੰਜਾਬ ਦੇ ਮੁੱਖ ਮੰਤਰੀ ਦੇ ਚੀਫ਼ ਪਿ੍ੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਤਾਂ ਸਰਕਾਰ ਕੋਲ 1 ਅਕਤੂਬਰ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗਣ ਬਾਰੇ ਕੋਈ ਸੂਚਨਾ ਨਹੀਂ ਹੈ | ਪਰ ਇਸ ਬਾਰੇ ਪੰਜਾਬ ਦੇ ਖੇਤੀ ਵਿਭਾਗ ਕੋਲੋਂ ਰਿਪੋਰਟ ਮੰਗੀ ਜਾਵੇਗੀ ਅਤੇ ਜੇਕਰ ਅਜਿਹੇ ਕੋਈ ਆਸਾਰ ਹੋਏ ਤਾਂ ਝੋਨੇ ਦੀ ਫ਼ਸਲ ਖ਼ਰੀਦਣ ਦੀ ਤਰੀਕ ਪਹਿਲਾਂ ਕਰਨ ਬਾਰੇ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ | ਪਿੰਡ ਸਹਿਜੋਮਾਜਰਾ ਦੇ ਕਿਸਾਨ ਹਰਜਿੰਦਰ ਸਿੰਘ ਅੱਜ ਖੰਨਾ ਮੰਡੀ ਵਿਚ ਅਗੇਤਾ ਝੋਨਾ ਲੈ ਕੇ ਆਏ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਆਪਣੀ ਟੀਮ ਨਾਲ ਇਸ ਝੋਨੇ ਦੀ ਨਮੀ ਆਦਿ ਦੀ ਜਾਂਚ ਕੀਤੀ ਅਤੇ ਸਫ਼ਾਈ ਕਰਨ ਲਈ ਕਿਹਾ | ਇਸ ਮੌਕੇ ਇਕਬਾਲ ਸਿੰਘ, ਹਮੀਰ ਸਿੰਘ ਰਤਨਹੇੜੀ, ਕੇਸਰ ਸਿੰਘ, ਗੁਰਚਰਨ ਸਿੰਘ ਢੀਂਡਸਾ, ਕੁਲਦੀਪ ਗੁਰਪਾਲ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਯੂਨੈਸਕੋ ਵਲੋਂ ਜੰਡਿਆਲਾ ਗੁਰੂ ਦੇ ਪਿੱਤਲ ਤੇ ਤਾਂਬੇ ਦੇ ਭਾਂਡੇ ਬਣਾਉਣ ਦੀ ਅਲੋਪ ਹੋ ਰਹੀ ਕਲਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਕੌਮਾਂਤਰੀ ਸੰਸਥਾ ਯੂਨੈਸਕੋ ਵੱਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਠਠਿਆਰਾਂ ਵੱਲੋਂ ਪਿੱਤਲ ਅਤੇ ਤਾਂਬੇ ਦੀਆਂ ਧਾਤਾਂ ਨਾਲ ਹੱਥੀਂ ਭਾਂਡੇ ਬਨਾਉਣ ਦੀ ਸਦੀਆਂ ਤੋਂ ਚੱਲੀ ਆ ਰਹੀ ਕਲਾ ਨੂੰ ਲੁਪਤ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ

ਕੋਟ ਈਸੇ ਖਾਂ, 13 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)- ਜ਼ਿਲ੍ਹਾ ਮੋਗਾ ਦੇ ਇੱਕ ਹੋਰ ਕਿਸਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਕਿਸਾਨ ਪਿੱਪਲ ਸਿੰਘ (45) ਪੁੱਤਰ ਕਿਰਪਾਲ ਸਿੰਘ ਵਾਸੀ ਕੋਟ ਸਦਰ ਖਾਂ ਦੇ ਘਰ ਜਾਣਕਾਰੀ ਦਿੰਦਿਆਂ ਭਰਾ ਕਿੱਕਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਟਰੱਕਾਂ ਵਾਸਤੇ ਸੜਕ ਕਰ 50 ਫ਼ੀਸਦੀ ਵਧਾਇਆ

ਪਟਿਆਲਾ, 13 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਟਰੱਕਾਂ ਦੇ ਸੜਕੀ ਕਰ ਵਿਚ 50 ਫ਼ੀਸਦੀ ਤੱਕ ਕੀਤੇ ਵਾਧੇ ਦਾ ਰਾਜ ਦੀਆਂ ਟਰੱਕ ਯੂਨੀਅਨਾਂ ਨੇ ਵਿਰੋਧ ਕੀਤਾ ਹੈ ਤੇ ਆਖਿਆ ਹੈ ਕਿ ਇਸ ਨਾਲ ਟਰਾਂਸਪੋਰਟ ਦਾ ਧੰਦਾ ਚੌਪਟ ਹੋ ਜਾਵੇਗਾ | ਆਲ ਪੰਜਾਬ ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਵਲੋਂ ਸਿੱਖਾਂ ਦੇ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਖ਼ਤ ਨਿੰਦਾ

ਅੰਮਿ੍ਤਸਰ, 13 ਸਤੰਬਰ (ਜੱਸ)- ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ 'ਤੇ ਲਾਈ ਗਈ ਪਾਬੰਦੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਜਾਰੀ ਬਿਆਨ ਵਿੱਚ ਉਨ੍ਹਾਂ ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਮਾਮਲੇ 'ਚ ਰਜਿਸਟਰਾਰ ਰਿਕਰੂਟਮੈਂਟ ਅਤੇ ਸੁਨੀਤਾ ਵਿਚਾਲੇ ਕਾਲਾਂ ਤੇ ਐੱਸ.ਐੱਮ.ਐੱਸ. ਮਿਲੇ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਐੱਚ.ਸੀ.ਐੱਸ. (ਜੁਡੀਸ਼ੀਅਲ) ਦੀਆਂ 109 ਅਸਾਮੀਆਂ ਲਈ ਕਰਵਾਈ ਗਈ ਮੁੱਢਲੀ ਪ੍ਰੀਖਿਆ ਪ੍ਰਕਿਰਿਆ ਦੌਰਾਨ ਮੁੱਢਲੀ ਪ੍ਰੀਖਿਆ ਵਿਚ ਹੀ ਪੇਪਰ ਲੀਕ ਹੋਣ ਦੀ ਜਾਂਚ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ | ਫੁੱਲ ਬੈਂਚ ਵੱਲੋਂ ...

ਪੂਰੀ ਖ਼ਬਰ »

ਬਾਰਾਮੂਲਾ 'ਚ ਹਿਜ਼ਬੁਲ ਦਾ ਮੈਂਬਰ ਗਿ੍ਫ਼ਤਾਰ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਅੱਤਵਾਦੀ ਸੰਗਠਨ ਦੇ ਇਕ ਓਵਰ ਗਰਾਊਾਡ ਮੈਂਬਰ ਨੂੰ ਗਿ੍ਫ਼ਤਾਰ ਕੀਤਾ ਹੈ | ਉਹ ਬਾਰਮੂਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਿਜ਼ਬੁਲ ...

ਪੂਰੀ ਖ਼ਬਰ »

ਏ.ਐੱਸ.ਆਈ. ਕਰਮਜੀਤ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ

ਪੰਚਕੂਲਾ, 13 ਸਤੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਸਥਿਤ ਸੀ. ਬੀ. ਆਈ. ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਮੁਖੀ ਨੂੰ ਅਦਾਲਤ ਵਿਚੋਂ ਭਜਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਲਾਈ ਸਕੂਲ ਮੁਖੀਆਂ ਦੀ ਕਲਾਸ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)- ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਇਕ ਵਾਰ ਫ਼ਿਰ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਕਲਾਸ ਲਾਈ ਗਈ | ਆਪਣੇ ਨਿਰਧਾਰਿਤ ਸਮੇਂ ਤੋਂ 20 ਮਿੰਟ ਲੇਟ ਸ਼ੁਰੂ ਕੀਤੀ ਗਈ ਕਲਾਸ ਵਿਚ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਆਈ.ਐੱਫ.ਐੱਸ ਅਧਿਕਾਰੀ ਿਖ਼ਲਾਫ਼ 1500 ਪੰਨਿਆਂ ਦਾ ਚਲਾਨ ਪੇਸ਼

ਚੰਡੀਗੜ੍ਹ, 13 ਸਤੰਬਰ (ਰਣਜੀਤ ਸਿੰਘ)- ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਬੁੱਧਵਾਰ 2000 ਬੈਚ ਦੇ ਆਈ.ਐੱਫ.ਐੱਸ ਅਧਿਕਾਰੀ ਬਰਿੰਦਰ ਚੌਧਰੀ ਿਖ਼ਲਾਫ਼ 1500 ਪੰਨਿਆਂ ਦਾ ਚਲਾਨ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ | ਬਰਿੰਦਰ ਚੌਧਰੀ ਦੇ ਬਚਾਅ ਪੱਖ ਵੱਲੋਂ ...

ਪੂਰੀ ਖ਼ਬਰ »

ਨਸਰਾਲਾ ਐੱਲ. ਪੀ. ਜੀ. ਪਲਾਂਟ ਦੀ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਜਾਰੀ

ਜਲੰਧਰ, 13 ਸਤੰਬਰ (ਸ਼ਿਵ)- ਨਸਰਾਲਾ ਸਥਿਤ ਐੱਲ. ਪੀ. ਜੀ. ਦੇ ਐੱਚ. ਪੀ. ਸੀ. ਐੱਲ. ਪਲਾਂਟ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਕੰਮ ਲਗਾਤਾਰ ਜਾਰੀ ਹੈ ਜਿਸ ਕਰ ਕੇ ਬੀਤੇ ਦਿਨ ਤੋਂ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਤੇਲ ਸਪਲਾਈ ਪ੍ਰਭਾਵਿਤ ਹੋਈ ...

ਪੂਰੀ ਖ਼ਬਰ »

ਵਾਸ਼ਿੰਗਟਨ ਦੇ ਹਾਈ ਸਕੂਲ 'ਚ ਗੋਲੀਬਾਰੀ, 1 ਮੌਤ, 3 ਜ਼ਖ਼ਮੀ

ਰੌਕਫੋਰਡ (ਅਮਰੀਕਾ), 13 ਸਤੰਬਰ (ਏਜੰਸੀ)- ਵਾਸ਼ਿੰਗਟਨ ਸੂਬੇ ਦੇ ਹਾਈ ਸਕੂਲ 'ਚ ਇਕ ਬੰਦੂਕਧਾਰੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਇਕ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਸਪੋਕੇਨ ਅੱਗ ਬੁਝਾਊ ਦਲ ਦੇ ਬੁਲਾਰੇ ਨੇ ਦੱਸਿਆ ਕਿ ਸਪੋਕੇਨ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਵਿਰੁੱਧ ਪਟੀਸ਼ਨ ਖ਼ਤਮ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਵਿਰੁੱਧ ਦਾਖ਼ਲ ਇਕ ਲੋਕਹਿੱਤ ਪਟੀਸ਼ਨ ਦਾ ਨਿਪਟਾਰਾ ਕਰ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਕਾਰਤੀ ਚਿਦੰਬਰਮ ਤਲਬ

ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਏਅਰਸੈੱਲ-ਮੈਕਸਿਸ ਸੌਦੇ ਦੇ ਕੇਸ 'ਚ ਸੀ. ਬੀ. ਆਈ. ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਤਲਬ ਕੀਤਾ ਹੈ | ਸੂਤਰਾਂ ਨੇ ਅੱਜ ਦੱਸਿਆ ਕਿ ਕਾਰਤੀ ਨੂੰ ਕੱਲ੍ਹ ਸੀ. ਬੀ. ਆਈ. ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ...

ਪੂਰੀ ਖ਼ਬਰ »

ਕਾਬੁਲ 'ਚ ਕ੍ਰਿਕਟ ਸਟੇਡੀਅਮ ਨੇੜੇ ਆਤਮਘਾਤੀ ਹਮਲਾ-3 ਮੌਤਾਂ

ਕਾਬੁਲ, 13 ਸਤੰਬਰ (ਏਜੰਸੀ)-ਅਫ਼ਗਾਨਿਸਤਾਨ ਦੇ ਕਾਬੁਲ 'ਚ ਅੱਜ ਆਤਮਘਾਤੀ ਹਮਲਾ ਹੋਇਆ | ਸਥਾਨਕ ਮੀਡੀਆ ਅਨੁਸਾਰ ਇਸ ਆਤਮਘਾਤੀ ਹਮਲੇ 'ਚ ਘੱਟੋ-ਘੱਟ ਤਿੰਨ ਲੋਕਾਂ ਦੇ ਮਾਰੇ ਜਾਣ ਤੇ 12 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਹਮਲਾ ਇਕ ਸਟੇਡੀਅਮ ਦੇ ...

ਪੂਰੀ ਖ਼ਬਰ »

ਬੇਂਗਲੁਰੂ ਦੇ ਸਕੂਲ 'ਚ 4 ਸਾਲਾ ਬੱਚੀ ਨਾਲ ਜਬਰ ਜਨਾਹ

ਬੇਂਗਲੁਰੂ, 13 ਸਤੰਬਰ (ਏਜੰਸੀ)- ਬੇਂਗਲੁਰੂ ਦੇ ਇਕ ਨਿੱਜੀ ਸਕੂਲ 'ਚ 4 ਸਾਲਾਂ ਦੀ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ, ਅਤੇ ਇਸ ਸਬੰਧੀ ਪੁਲਿਸ ਵੱਲੋਂ ਸਕੂਲ ਦੇ ਸੁਰੱਖਿਆ ਗਾਰਡ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਮਨੀ ਚੋਣ ਕਾਰਨ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਫਿਲਹਾਲ ਪਿੱਛੇ ਪਈ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)- ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਚੋਣ ਪ੍ਰੋਗਰਾਮ ਦੇ ਐਲਾਨ ਕਰਨ ਕਰਕੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿ੍ਹਆਂ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਕਿਸਾਨਾਂ ਦੇ ...

ਪੂਰੀ ਖ਼ਬਰ »

ਸੱਭਿਆਚਾਰ ਦੀ ਪੁਨਰ ਸੁਰਜੀਤੀ ਲਈ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ-ਸਿੱਧੂ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਾਬਕਾ ਸਾਧਵੀ ਨੇ ਖੋਲ੍ਹੇ ਡੇਰਾ ਮੁਖੀ ਦੇ ਕਈ ਰਾਜ਼

ਚੰਡੀਗੜ੍ਹ, 13 ਸਤੰਬਰ (ਰਾਮ ਸਿੰਘ ਬਰਾੜ)-ਸਾਧਵੀ ਸਰੀਰਕ ਸੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ ਰੋਹਤਕ ਜੇਲ੍ਹ 'ਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ, ਪਰ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਰੋਜ਼ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ | ਡੇਰੇ ਦੀ ਇਕ ਸਾਬਕਾ ਸਾਧਵੀ ਨੇ ਜਬਰ ਜਨਾਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX