ਤਾਜਾ ਖ਼ਬਰਾਂ


ਜਲੰਧਰ - ਫ਼ਿਰੋਜ਼ਪੁਰ ਰੇਲ ਸੇਵਾ ਠੱਪ
. . .  1 minute ago
ਫ਼ਿਰੋਜ਼ਪੁਰ 19 ਅਗਸਤ (ਜਸਵਿੰਦਰ ਸਿੰਘ ਸੰਧੂ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਗੁੱਦੜ ਵਿੰਡੀ ਵਾਲੇ ਦਰਿਆਈ ਪੁਲ ਤੇ ਖ਼ਤਰੇ ਦੇ ਨਿਸ਼ਾਨ ਤੇ ਜਾ ਪੁੱਜਾ ਹੈ। ਹੜ ਦਾ ਪਾਣੀ ਦਰਿਆ ਦੇ ਪੁਲ ਨੂੰ ਛੂਹਣ ਵਾਲੇ ਹਾਲਾਤ ਨੂੰ ਭਾਂਪਦਿਆਂ ਰੇਲਵੇ ਵਿਭਾਗ ਵੱਲੋਂ ਫ਼ਿਰੋਜ਼ਪੁਰ ਤੋਂ ਜਲੰਧਰ ਨੂੰ ਜਾਂਦੇ ਰੇਲ...
ਸਖ਼ਤ ਸੁਰੱਖਿਆ ਹੇਠ ਅੱਜ ਸ੍ਰੀਨਗਰ ਵਿਚ ਖੁੱਲ੍ਹੇ 190 ਸਕੂਲ
. . .  about 1 hour ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਵਿਚ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਰਾਜ ਵਿਚ ਲਗਾਈਆਂ ਗਈਆਂ ਪਾਬੰਦੀਆਂ ਹੁਣ ਹੋਲੀ ਹੋਲੀ ਖ਼ਤਮ ਕੀਤੀਆਂ ਜਾ ਰਹੀਆਂ ਹਨ। ਮੋਬਾਈਲ ਇੰਟਰਨੈੱਟ, ਸਕੂਲ ਤੇ ਹੋਰ ਪਾਬੰਦੀਆਂ 'ਤੇ ਛੁੱਟ ਦਿੱਤੀ ਜਾ ਰਹੀ ਹੈ। ਕਰੀਬ 14 ਦਿਨਾਂ ਬਾਅਦ ਅੱਜ...
ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਸ਼ਾਹਕੋਟ ਦੇ ਸਕੂਲਾਂ ਵਿਚ ਛੁੱਟੀ
. . .  about 1 hour ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਐਮਰਜੈਂਸੀ ਹਲਾਤਾਂ ਨੂੰ ਦੇਖਦਿਆ ਐਸ.ਡੀ.ਐਮ. ਸ਼ਾਹਕੋਟ ਵੱਲੋਂ ਤਹਿਸੀਲ ਸ਼ਾਹਕੋਟ ਦੇ ਸਾਰੇ ਹੀ ਸਰਕਾਰੀ/ਗੈਰ ਸਰਕਾਰੀ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ...
ਅੱਜ ਦਾ ਵਿਚਾਰ
. . .  about 1 hour ago
2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 9 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਪਟਿਆਲਾ

ਨਕਦੀ ਲੁੱਟਣ ਲਈ ਬਜ਼ੁਰਗ ਔਰਤ ਦਾ ਕਤਲ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਮਾਣਾ ਸ਼ਹਿਰ ਦੇ ਮੁਹੱਲਾ ਘੜ੍ਹਾਮੀ ਪੱਤੀ ਦੀ ਇਕ ਔਰਤ ਨੂੰ ਕਤਲ ਕਰਕੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦੀ ਸੂਚਨਾ ਹੈ | ਸੂਚਨਾ ਮਿਲਦੇ ਹੀ ਪੁਲਿਸ ਕਪਤਾਨ (ਡੀ) ਪਟਿਆਲਾ ਸ. ਹਰਵਿੰਦਰ ਸਿੰਘ ਵਿਰਕ, ਪੁਲਿਸ ਉਪ ਕਪਤਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਬਲਾਕ ਪਟਿਆਲਾ ਵਲੋਂ ਪਿੰਡ ਸੁਲਤਾਨਪੁਰ ਦੇ ਫੋਕਲ ਪੁਆਇੰਟ 'ਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ | ਆਗੂਆਂ ਮੁਤਾਬਿਕ ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਨੂੰ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 2 ਦੀ ਮੌਤ, 2 ਜ਼ਖ਼ਮੀ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ 'ਚ ਵਾਪਰੇ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਦੋ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਵਾਸੀ ਪਿੰਡ ਪੰਡੋਰੀ ਬੇਸਾ ਜ਼ਿਲ੍ਹਾ ਗੁਰਦਾਸਪੁਰ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਸੂਬਾ ਕਮੇਟੀ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਸਥਾਨਕ ਸ਼ਹਿਰ ਅੰਦਰ ਭਾਖੜਾ ਮੇਨ ਲਾਇਨ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਨੀਤੀਆਂ ਿਖ਼ਲਾਫ਼ ਅਰਥੀ ਫ਼ੂਕ ਕੇ ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ 'ਤੇ ਪ੍ਰਦੂਸ਼ਣ ਕੰਟਰੋਲ ਬੋਰਡ ਹੋਇਆ ਸਖ਼ਤ

ਪਟਿਆਲਾ, 20 ਸਤੰਬਰ (ਜਸਵਿੰਦਰ ਸਿੰਘ ਦਾਖਾ)- ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਪਹਿਲਾਂ ਵੀ ਬੋਰਡ ਨੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਇਸ ਦੇ ਨੁਕਸਾਨਾਂ ਬਾਰੇ ਜਾਣੰੂ ਕਰਾਇਆ ਸੀ | ਉਨ੍ਹਾਂ ਕਿਹਾ ਕਿ ਹੁਣ ਵੀ ਬੋਰਡ ਨੇ ਆਪਣੇ ਤੌਰ 'ਤੇ ਇਸ ਬਾਰੇ ਵਿਆਪਕ ਪੱਧਰ 'ਤੇ ਮੁਹਿੰਮ ਅਰੰਭੀ ਹੈ ਅਤੇ ਮੁੱਖ ਸਕੱਤਰ ਪੱਧਰ 'ਤੇ ਇਸ ਦਾ ਹਰ ਪੰਦ੍ਹਰਵਾੜੇ ਜਾਇਜ਼ਾ ਲਿਆ ਜਾਂਦਾ ਹੈ | ਸ. ਪੰਨੂ ਨੇ ਕਿਹਾ ਕਿ ਕਿਸਾਨਾਂ ਨੂੰ ਦੱਸਿਆ ਜਾਂਦਾ ਹੈ ਕਿ ਉਹ ਆਪਣਾ ਨੁਕਸਾਨ ਨਾ ਕਰਨ ਸਗੋਂ ਸੁਰੱਖਿਅਤ ਵਾਤਾਵਰਨ ਆਪਣੇ ਬੱਚਿਆਂ ਨੂੰ ਪ੍ਰਦਾਨ ਕਰਨ ਲਈ ਉਪਰਾਲੇ ਕਰਨ | ਸ. ਸਿੰਘ ਅਨੁਸਾਰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਬਿਜਲੀ ਤਿਆਰ ਕਰਨ ਜਾਂ ਇਸ ਨੂੰ ਹੋਰ ਉਦੇਸ਼ਾਂ ਲਈ ਵਰਤਣ ਵਾਸਤੇ 7 ਦੇ ਕਰੀਬ ਯੂਨਿਟਾਂ ਨਾਲ ਸੰਪਰਕ ਕੀਤਾ ਗਿਆ ਹੈ, ਜੋ ਕਿਸਾਨਾਂ ਨੂੰ ਬਣਦੀ ਅਦਾਇਗੀ ਵੀ ਕਰਦੇ ਹਨ | ਇਨ੍ਹਾਂ ਵਿਚ ਮੁਕਤਸਰ, ਮਾਨਸਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ ਅਤੇ ਪਟਿਆਲਾ ਜ਼ਿਲੇ੍ਹ ਸ਼ਾਮਿਲ ਹਨ | ਦੱਸਣਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜੋ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮ ਹੈ, ਅਨੁਸਾਰ ਰਾਜ ਵਿਚ 65 ਲੱਖ ਏਕੜ ਰਕਬੇ ਵਿਚ ਝੋਨੇ ਦੀ ਖੇਤੀ ਹੰੁਦੀ ਹੈ, ਇਸ ਤਰ੍ਹਾਂ ਇੱਕ ਕਿੱਲੇ 'ਚੋਂ ਢਾਈ ਤੋਂ ਤਿੰਨ ਟਨ ਪਰਾਲੀ ਪੈਂਦੀ ਹੁੰਦੀ ਹੈ | ਬੋਰਡ ਦੀਆਂ ਰਿਪੋਰਟਾਂ ਅਨੁਸਾਰ ਇੱਕ ਕਿੱਲੇ ਦੀ ਪਰਾਲੀ ਸਾੜਨ ਨਾਲ ਤਕਰੀਬਨ 32 ਕਿੱਲੋ ਯੂਰੀਆ, ਸਾਢੇ ਪੰਜ ਕਿੱਲੋ ਡੀ.ਏ.ਪੀ. ਅਤੇ 51 ਕਿੱਲੋ ਪੁਟਾਸ਼ ਸੜ ਜਾਂਦੀ ਹੈ | ਇੰਜ ਕਰਦਿਆਂ ਪੰਜਾਬ ਦੇ ਕਿਸਾਨਾਂ ਦਾ ਸਿੱਧੇ ਤੌਰ 'ਤੇ 500 ਕਰੋੜ ਰੁਪਏ ਦਾ ਸਲਾਨਾ ਨੁਕਸਾਨ ਹੁੰਦਾ ਹੈ | ਬੋਰਡ ਰਿਪੋਰਟਾਂ ਅਨੁਸਾਰ ਪਰਾਲੀ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਦਾ ਸਭ ਤੋਂ ਵੱਧ ਅਸਰ ਬੱਚਿਆਂ 'ਤੇ ਹੁੰਦਾ ਹੈ, ਕਿਉਂਕਿ ਬੱਚਿਆਂ ਦੀ ਮੈਟਾਬੋਲਿਕ ਐਕਟੀਵਿਟੀ ਤੋਂ ਹੋਣ ਕਾਰਨ ਉਨ੍ਹਾਂ 'ਚ ਗੈਸਾਂ ਨੂੰ ਸਮੋਣ ਦੀ ਸਮਰੱਥਾ ਜ਼ਿਆਦਾ ਹੁੰਦੀ ਹੈ | ਬੋਰਡ ਰਿਪੋਰਟਾਂ ਅਨੁਸਾਰ ਝੋਨੇ ਦੇ ਵੱਢਾਂ ਨੂੰ ਅੱਗ ਲਾਉਣ ਦੇ ਦਿਨਾਂ ਵਿਚ ਸਾਹ ਨਾਲ ਅੰਦਰ ਜਾਣ ਵਾਲੇ ਮਹੀਨ ਧੂੜ ਕਣਾਂ ਦੀ ਤਾਦਾਦ 425 ਮਿਲੀਗਰਾਮ ਪ੍ਰਤੀ ਘਣ ਮੀਟਰ ਪਾਈ ਗਈ ਹੈ ਜਦੋਂ ਕਿ ਇਹ ਤਾਦਾਦ ਆਮ ਹਾਲਤ ਵਿਚ 60 ਮਿਲੀਗਰਾਮ ਪ੍ਰਤੀ ਘਣ ਮੀਟਰ ਨਿਰਧਾਰਿਤ ਕੀਤੀ ਗਈ ਹੈ | ਇਸ ਸਾਰੇ ਹਾਲਤ ਨੂੰ ਦੇਖਦਿਆਂ ਰਾਜ ਸਰਕਾਰ ਨੇ ਵੀ ਸਖ਼ਤੀ ਦੇ ਹੁਕਮ ਦਿੱਤੇ ਹਨ | ਪਿਛਲੇ ਸਮੇਂ 'ਚ ਵੀ ਰਾਜ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲਿ੍ਹਆਂ 'ਚ ਡਿਪਟੀ ਕਮਿਸ਼ਨਰਾਂ ਦੀ ਹਦਾਇਤਾਂ 'ਤੇ ਅੱਗਾਂ ਲਾਉਣ ਵਾਲੇ ਕਿਸਾਨਾਂ ਦੇ ਵਿਰੁੱਧ ਮਾਮਲੇ ਦਰਜ ਕੀਤੇ ਹਨ | ਹੁਣ ਵੀ ਵੱਖ-ਵੱਖ ਜ਼ਿਲਿ੍ਹਆਂ ਵਿਚ ਡਿਪਟੀ ਕਮਿਸ਼ਨਰਾਂ ਨੇ ਸਰਕਾਰ ਦੀਆਂ ਹਦਾਇਤਾਂ 'ਤੇ ਅਜਿਹੇ ਹੀ ਹੁਕਮ ਵੀ ਜਾਰੀ ਕਰਦਿਆਂ ਕਿਹਾ ਹੈ ਕਿ ਖੇਤਾਂ ਵਿਚ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਰਾਹਤ ਦੀ ਮੰਗ ਕੀਤੀ ਹੈ ਅਤੇ ਇਸ ਦੇ ਇਲਾਵਾ ਸਰਕਾਰ ਦੀਆਂ ਸਖ਼ਤੀਆਂ ਦੇ ਬਾਵਜੂਦ ਕਿਸਾਨਾਂ ਦਾ ਕਹਿਣਾ ਹੈ ਕਿ ਜੋ ਸਰਕਾਰ ਜਾਂ ਪ੍ਰਦੂਸ਼ਣ ਕੰਟਰੋਲ ਬੋਰਡ ਕਰ ਰਿਹਾ ਹੈ, ਨਾਲ ਕਿਸਾਨਾਂ ਦਾ ਘਰ ਪੂਰਾ ਨਹੀਂ ਹੁੰਦਾ | ਇਸ ਲਈ ਉਹ ਪਰਾਲੀ ਸਾੜਨ ਲਈ ਮਜਬੂਰ ਹਨ |


ਖ਼ਬਰ ਸ਼ੇਅਰ ਕਰੋ

ਲਾਪਤਾ ਨੌਜਵਾਨ ਦੀ ਲਾਸ਼ ਭਾਖੜਾ ਦੀ ਪਟੜੀ ਤੋਂ ਬਰਾਮਦ

ਸਮਾਣਾ, 20 ਸਤੰਬਰ (ਪ੍ਰੀਤਮ ਸਿੰਘ ਨਾਗੀ)-ਪਾਤੜਾਂ ਤੋਂ ਲਾਪਤਾ ਅਣਵਿਆਹੇ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ 'ਚ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਤੇ ਝਾੜੀਆਂ 'ਚੋਂ ਬਰਾਮਦ ਹੋਈ ਹੈ | ਇਸ ਉਪਰੰਤ ਸ਼ੁਤਰਾਣਾ ਪੁਲਿਸ ਵਲੋਂ ਪੋਸਟ ਮਾਰਟਮ ਲਈ ਲਾਸ਼ ਨੂੰ ਸਿਵਲ ...

ਪੂਰੀ ਖ਼ਬਰ »

ਟਰੱਕ 'ਚੋਂ ਦੇਸੀ ਕੱਟਾ ਅਤੇ 3 ਕਾਰਤੂਸ ਬਰਾਮਦ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਥਾਣਾ ਅਰਬਨ ਅਸਟੇਟ ਦੇ ਮੁਖੀ ਸਬ-ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਪਾਰਟੀ ਵਲੋਂ ਸਰਹਿੰਦ-ਰਾਜਪੁਰਾ ਬਾਈਪਾਸ 'ਤੇ ਨਾਕੇਬੰਦੀ ਦੌਰਾਨ ਇਕ ਟਰੱਕ 'ਚੋਂ ਇੱਕ ਦੇਸੀ ਕੱਟਾ 315 ਬੋਰ ਤੇ 3 ਕਾਰਤੂਸ ...

ਪੂਰੀ ਖ਼ਬਰ »

ਮਹਾਰਾਜਾ ਮਹਿੰਦਰ ਸਿੰਘ ਦੇ ਜਨਮ ਦਿਨ ਮੌਕੇ ਮਹਿੰਦਰਾ ਕਾਲਜ 'ਚ ਸਮਾਗਮ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਮਹਾਰਾਜਾ ਮਹਿੰਦਰ ਸਿੰਘ ਦੇ 165ਵੇਂ ਜਨਮ ਦਿਨ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸਾਬਕਾ ਵਿਦੇਸ਼ ਰਾਜ ਮੰਤਰੀ, ਭਾਰਤ ਸਰਕਾਰ ਬਤੌਰ ...

ਪੂਰੀ ਖ਼ਬਰ »

ਨਹਿਰ ਦੇ ਕੰਢੇ ਤੋਂ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਸ਼ੁਤਰਾਣਾ, 20 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੇ ਸੁੰਨਸਾਨ ਕੰਡੇ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਨੌਜਵਾਨ ਦੇ ਮੰੂਹ 'ਚੋਂ ਖ਼ੂਨ ਵਗ ਰਿਹਾ ਸੀ | ਘਟਨਾ ਦਾ ਪਤਾ ਲਗਦਿਆਂ ਹੀ ਉਪ ਪੁਲਿਸ ਕਪਤਾਨ ਪਾਤੜਾਂ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਰਦਾਰਨੀ ਅਮਰਜੀਤ ਕੌਰ ਨੂੰ ਦਿੱਤੀ ਸੇਜਲ ਅੱਖਾਂ ਨਾਲ ਵਿਦਾਇਗੀ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ , ਆਤਿਸ਼ ਗੁਪਤਾ)-ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਅਤੇ ਕਪੂਰਥਲਾ ਦੇ ਜੇਲ੍ਹ ਨਿਗਰਾਨ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦੇ ਮਾਤਾ ਅਤੇ ਸਵ: ਰਜਿੰਦਰ ਸਿੰਘ ਧਮੋਟ ਦੇ ਪਤਨੀ ਸਰਦਾਰਨੀ ਅਮਰਜੀਤ ਕੌਰ ਗਿੱਲ ਦਾ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪਟਿਆਲਾ, 20 ਸਤੰਬਰ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੰਯੁਕਤ ਕਮਿਸ਼ਨਰ ਨਗਰ ਨਿਗਮ ਨੂੰ ਸੌਾਪਿਆ

ਪਟਿਆਲਾ, 20 ਸਤੰਬਰ (ਜ.ਸ.ਢਿੱਲੋਂ)-ਭਾਵਾਧਸ ਦਾ ਇਕ ਵਫ਼ਦ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅਨੂਪ੍ਰੀਤਾ ਜੌਹਲ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਸੌਾਪਿਆ | ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਮੋਦੀ ਕਾਲਜ ਚੌਕ ...

ਪੂਰੀ ਖ਼ਬਰ »

ਕਲਰਕਾਂ ਤੋਂ ਸਹਾਇਕ ਅਤੇ ਏ.ਆਰ.ਏ. ਦੀ ਤਰੱਕੀ ਲਈ ਫੈਡਰੇਸ਼ਨ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ : ਚਾਹਲ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੇ ਬਿਜਲੀ ਨਿਗਮ ਦੇ ਉਪ ਮੁੱਖ ਇੰਜੀਨੀਅਰ ਪ੍ਰਸੋਨਲ ਇੰਜ: ਆਰ.ਐਲ. ਗਰਗ ਨੂੰ ਮਿਲ ਕੇ ਮੰਗ ਕੀਤੀ ਕਿ ਬਿਜਲੀ ਨਿਗਮ ਵਿਚ ਕੰਮ ਕਰਦੇ ਹੇਠਲੀ ਸ਼ੇ੍ਰਣੀ ਕਲਰਕਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਅੱਗਾ ਦੌੜ ਪਿੱਛਾ ਚੌੜ

ਜਸਪਾਲ ਸਿੰਘ ਢਿੱਲੋਂ ਪਟਿਆਲਾ, 20 ਸਤੰਬਰ : ਸਾਰੇ ਹੀ ਭਾਰਤ 'ਚ ਸਵੱਛ ਭਾਰਤ ਮੁਹਿੰਮ ਤਹਿਤ ਸਮਾਗਮ ਕੀਤੇ ਜਾ ਰਹੇ ਹਨ | ਨਗਰ ਨਿਗਮ ਨੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਨਵੀਂ ਐਪ ਬਣਾਈ ਹੈ, ਉਥੇ ਵੱਖ-ਵੱਖ ਵਾਰਡਾਂ 'ਚ ਜਾ ਕੇ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ...

ਪੂਰੀ ਖ਼ਬਰ »

ਸਾਹਿਤਿਯ ਕਲਾ ਪਰਿਸ਼ਦ ਨੇ ਹਿੰਦੀ ਦਿਵਸ ਮਨਾਇਆ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਾਹਿਤਯ ਕਲਾ ਪਰਿਸ਼ਦ ਦੁਆਰਾ ਮੰਚ ਪ੍ਰਧਾਨ ਪ੍ਰੋ. ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹਿੰਦੀ ਦਿਵਸ ਨੂੰ ਸਮਰਪਿਤ ਕਾਵਿ ਗੋਸ਼ਟੀ ਦਾ ਆਯੋਜਨ ਡੀ.ਏ.ਵੀ. ਪਬਲਿਕ ਸਕੂਲ ਵਿਚ ਕੀਤਾ ਗਿਆ | ਜਿਸ ਵਿਚ ਡਾ. ਮਨਮੋਹਨ ਸਹਿਗਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਵਲੋਂ ਫਰੈਸ਼ਰ ਪਾਰਟੀ

ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਸ਼ਹੀਦ ਊਧਮ ਸਿੰਘ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਕਾਲਜ ਤੰਗੋਰੀ ਵਲੋਂ ਕਾਲਜ ਵਿਖੇ ਫਰੈਸ਼ਰ ਪਾਰਟੀ ਕਰਵਾਈ ਗਈ | ਪਾਰਟੀ ਦੌਰਾਨ ਪੁਰਾਣੇ ਵਿਦਿਆਰਥੀਆਂ ਨੇ ਨਵੇਂ ਆਏ ਵਿਦਿਆਰਥੀਆਂ ਦਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰ ਸਵਾਗਤ ...

ਪੂਰੀ ਖ਼ਬਰ »

ਹਲਕਾ ਸਨੌਰ ਹੀ ਨਹੀਂ ਮੁੱਖ ਮੰਤਰੀ ਆਪਣੇ ਸ਼ਹਿਰ 'ਚ ਵਿਕਾਸ ਕਾਰਜਾਂ ਦਾ ਖਾਤਾ ਤੱਕ ਨਹੀਂ ਖੋਲ੍ਹ ਸਕੇ

ਦੇਵੀਗੜ੍ਹ, 20 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)- ਵਿਧਾਨ ਸਭਾ ਹਲਕਾ ਸਨੌਰ ਜੋ ਕਿ ਮੁੱਖ ਮੰਤਰੀ ਪੰਜਾਬ ਦੇ ਹਲਕੇ ਦੇ ਨਾਲ ਲੱਗਦਾ ਹੈ, ਜਿੱਥੇ ਅਕਾਲੀ-ਭਾਜਪਾ ਸਰਕਾਰ ਸਮੇਂ ਹਲਕਾ ਇੰਚਾਰਜ ਨੇ ਭਾਰੀ ਵਿਕਾਸ ਕਰਵਾਇਆ, ਜਦੋਂ ਕਿ ਮੁੱਖ ਮੰਤਰੀ ਦੇ ਆਪਣੇ ਹਲਕੇ ਵਿਚ ...

ਪੂਰੀ ਖ਼ਬਰ »

ਪੈਸੇ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਭਾਕਿਯੂ ਵਲੋਂ ਆੜ੍ਹਤੀ ਦੀ ਦੁਕਾਨ ਮੂਹਰੇ ਰੋਸ ਧਰਨਾ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਸਥਾਨਕ ਨਵੀਂ ਮੰਡੀ ਦੇ ਆੜ੍ਹਤੀ ਅਤੇ ਕਿਸਾਨ ਦਰਮਿਆਨ ਪੈਸੇ ਦੇ ਲੈਣ ਦੇਣ ਦੇ ਮਾਮਲੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇਸ ਦੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਜੰਡੋਲੀ, ਤਰਲੋਚਨ ਸਿੰਘ ਨੰਡਿਆਲੀ, ਉਜਾਗਰ ਸਿੰਘ ...

ਪੂਰੀ ਖ਼ਬਰ »

ਜੁਆਇੰਟ ਫੋਰਮ ਨਾਲ ਹੋਇਆ ਸਮਝੌਤਾ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਵੇਗਾ

ਪਟਿਆਲਾ 20 ਸਤੰਬਰ (ਜ.ਸ. ਦਾਖਾ)-ਇੰਪਲਾਈਜ਼ ਫੈਡਰੇਸ਼ਨ ਵਲੋਂ ਜੋ ਸਰਕਲ ਪਟਿਆਲਾ ਦੇ ਸੱਦੇ 'ਤੇ ਡਵੀਜ਼ਨ ਪੱਧਰ 'ਤੇ ਕਨਵੈੱਨਸ਼ਨਾਂ ਸੱਦੀਆਂ ਗਈਆਂ ਹਨ, ਦੀ ਲੜੀ ਤਹਿਤ ਸਰਕਲ ਪਟਿਆਲਾ ਦੇ ਮਾਡਲ ਟਾਊਨ ਡਵੀਜ਼ਨ ਵਿਖੇ ਭੁਪਿੰਦਰ ਠਾਕੁਰ ਦੀ ਪ੍ਰਧਾਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ 22 ਨੂੰ

ਪਟਿਆਲਾ, 20 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਵਲੋਂ ਜ਼ਿਲ੍ਹਾ ਸਿੱਖਿਆ ਅਫਸਰ ਦਾ 22 ਸਤੰਬਰ 2017 ਨੂੰ ਘਿਰਾਓ ਕੀਤਾ ਜਾਵੇਗਾ ਇਸ ਸਬੰਧੀ ਜਥੇਬੰਦੀ ਨੇ ਬੈਠਕ ਕੀਤੀ | ਜ਼ਿਲ੍ਹਾ ਪ੍ਰਧਾਨ ਮਨੋਜ ਘਈ ਨੇ ਦੱਸਿਆ ਕਿ ਈ.ਟੀ.ਯੂ ...

ਪੂਰੀ ਖ਼ਬਰ »

ਨਰਿੰਦਰਾ ਐਨਕਲੇਵ ਦਾ ਵਫ਼ਦ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਨੂੰ ਮਿਲਿਆ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ)-ਮਹਾਰਾਜਾ ਨਰਿੰਦਰਾ ਇਨਕਲੇਵ ਤਿ੍ਪੜੀ ਟਾਊਨ ਪਟਿਆਲਾ ਦੀ ਵੈੱਲਫੇਅਰ ਸੁਸਾਇਟੀ ਦਾ ਇਕ ਪੰਜ ਮੈਂਬਰੀ ਵਫ਼ਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ 'ਚ ਨਗਰ ਸੁਧਾਰ ਟਰੱਸਟ ਦੇ ਨਿਗਰਾਨ ਇੰਜੀਨੀਅਰ ਸ੍ਰੀ ਸੁਖਬੀਰ ਸਿੰਘ ...

ਪੂਰੀ ਖ਼ਬਰ »

ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਅਹੁਦੇ ਤੋਂ ਮੁਅੱਤਲ

ਰਾਜਪੁਰਾ, 20 ਸਤੰਬਰ (ਜੀ.ਪੀ. ਸਿੰਘ)-ਪਿੰਡ ਦੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਪਿੰਡ ਸੇਹਰਾ ਦੀ ਸਰਪੰਚ ਕਮਲਜੀਤ ਕੌਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਲੋਂ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਹੁਣ ਉਹ ਪਿੰਡ ਸੇਹਰਾ ਦੇ ...

ਪੂਰੀ ਖ਼ਬਰ »

ਇੰਜ. ਵਰਿੰਦਰ ਸਿੰਘ ਨੇ ਲੋਕ ਪਾਲ ਬਿਜਲੀ ਵਜੋਂ ਚੁੱਕੀ ਸਹੁੰ

ਪਟਿਆਲਾ, 20 ਸਤੰਬਰ (ਜ.ਸ. ਦਾਖਾ)- ਇੰਜ. ਵਰਿੰਦਰ ਸਿੰਘ ਨੇ ਪੰਜਾਬ ਦੇ ਲੋਕ ਪਾਲ ਬਿਜਲੀ ਵਲੋਂ ਸਹੁੰ ਚੁੱਕੀ ਹੈ, ਜੋ ਕਿ ਆਪਣੇ ਅਹੁਦੇ 'ਤੇ 5 ਦਸੰਬਰ 2019 ਤੱਕ ਬਣੇ ਰਹਿਣਗੇ | ਸ. ਸਿੰਘ ਨੂੰ ਪੰਜਾਬ ਰਾਜ ਬਿਜਲੀ ਨਿਯੰਤਰਨ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਕੌਰ ਸਿੱਧੂ ਨੇ ...

ਪੂਰੀ ਖ਼ਬਰ »

ਜੱਟ ਮਹਾਂਸਭਾ ਵਲੋਂ ਕਿਸਾਨਾਂ ਨਾਲ ਕੀਤੀਆਂ ਨੁੱਕੜ ਬੈਠਕਾਂ

ਘਨੌਰ, 20 ਸਤੰਬਰ (ਬਲਜਿੰਦਰ ਸਿੰਘ ਗਿੱਲ)-ਜੱਟ ਮਹਾਂਸਭਾ ਵਲੋਂ ਸਥਾਨਕ ਹਲਕੇ ਦੇ ਕਿਸਾਨਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀ ਹਨ, ਤਾਂ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਸਮਿਤੀ ਦੇ ਤਿੰਨ ਨਵੇਂ ਅਹੁਦੇਦਾਰਾਂ ਦੀ ਚੋਣ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਸ਼ਿਵ ਸ਼ਕਤੀ ਸੇਵਾ ਸਮਿਤੀ ਮਹਾਂਦੇਵ ਮੰਦਿਰ, ਗੁਰਬਖਸ਼ ਕਾਲੋਨੀ (ਗਲੀ ਨੰਬਰ-4) ਦੀ ਜਨਰਲ -ਮੀਟਿੰਗ ਸ੍ਰੀ ਨਿਖਿਲ ਬਹਿਲ ਦੀ ਪ੍ਰਧਾਨਗੀ ਅਤੇ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਦੀ ਸਰਪਰਸਤੀ ਹੇਠ ਹੋਈ | ਜਿਸ 'ਚ ਚੰਦਰ ਮੋਹਨ ...

ਪੂਰੀ ਖ਼ਬਰ »

ਪਸ਼ੂ ਪਾਲਣ ਕਾਮਿਆਂ ਨੇ ਕੀਤਾ ਰੋਸ ਮੁਜ਼ਾਹਰਾ

ਨਾਭਾ, 20 ਸਤੰਬਰ (ਕਰਮਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਨਾਲ ਸਬੰਧਤ ਅੱਜ ਫਾਰਮ ਨਾਭਾ ਵਿਚ ਇਕੱਤਰ ਹੋ ਕੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਫਾਰਮ ਦੇ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਬਲਵਿੰਦਰ ਸਿੰਘ ਪ੍ਰਧਾਨ ਅਤੇ ਜਨ. ਸਕੱਤਰ ਚਮਕੌਰ ਸਿੰਘ ਧਾਰੋਂਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)-ਸਥਾਨ ਮੋਤੀ ਮਹਿਲ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਂ-ਪੁੱਤਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਨਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਪੀੜਤ ਦੀ ਪਛਾਣ ਮਾਇਆ ਦੇਵੀ ਪਤਨੀ ਬੂਟੀ ਰਾਮ ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀ ਮੈਂਟਰੀ ਸਕੂਲ ਦੁਤਾਲ ਦਾ ਮੁੱਖ ਅਧਿਆਪਕ ਮੁਅੱਤਲ

ਪਾਤੜਾਂ, 20 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੁਤਾਲ ਦੇ ਮੁੱਖ ਅਧਿਆਪਕ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ | ਉਕਤ ਸਕੂਲ ਵਿਚ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ ਈ.ਈ.ਟੀ.ਟੀ ਅਧਿਆਪਕ ...

ਪੂਰੀ ਖ਼ਬਰ »

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਣਕ ਦੀ ਜ਼ਿੰਕ ਭਰਪੂਰ, ਪੋਸ਼ਟਿਕ ਕਿਸਮ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿਵਾਇਆ

ਪਟਿਆਲਾ, 20 ਸਤੰਬਰ (ਭਗਵਾਨ ਦਾਸ)- ਆਈ. ਸੀ. ਏ. ਆਰ. ਕਣਕ ਅਤੇ ਜੌਆਂ ਦੀ ਖੋਜ ਲਈ ਭਾਰਤ ਸਰਕਾਰ ਦੀ ਸੰਸਥਾ ਦੇ ਡਾਇਰੈਕਟਰ ਡਾ ਗਿਆਨਇੰਦਰ ਪ੍ਰਤਾਪ ਸਿੰਘ ਵਲੋਂ ਭਾਰਤ ਦੀ ਪਹਿਲੀ ਪੋਸ਼ਟਿਕ, ਜ਼ਿੰਕ ਭਰਪੂਰ ਕਣਕ ਦੀ ਡਬਲਿਊ ਬੀ -2 ਕਿਸਮ ਦੀ ਕਾਸ਼ਤ ਤੇ ਖਪਤ ਵਧਾਉਣ ਲਈ ਇਸ ਕਿਸਮ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਪਟਿਆਲਾ ਪੁਲਿਸ ਨੇ ਸਖ਼ਤ ਰਵੱਈਆ ਅਖ਼ਤਿਆਰ ਕੀਤਾ

ਪਟਿਆਲਾ, 20 ਸਤੰਬਰ (ਆਤਿਸ਼ ਗੁਪਤਾ)- ਸੂਬੇ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਪੈਲੇਸ ਦਾ 22 ਸਤੰਬਰ ਤੋਂ ਘਿਰਾਓ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ...

ਪੂਰੀ ਖ਼ਬਰ »

ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਅਫ਼ਸਰ ਭੇਦਭਰੇ ਹਾਲਤ 'ਚ ਲਾਪਤਾ

ਪਟਿਆਲਾ/ਫਤਹਿਗੜ੍ਹ ਸਾਹਿਬ, 20 ਸਤੰਬਰ (ਆਤਿਸ਼ ਗੁਪਤਾ, ਭੂਸ਼ਨ ਸੂਦ, ਅਰੁਣ ਅਹੂਜਾ)-ਖ਼ੁਰਾਕ ਅਤੇ ਸਪਲਾਈ ਵਿਭਾਗ ਦਾ ਸੀਨੀਅਰ ਅਧਿਕਾਰੀ ਭੇਦਭਰੇ ਹਾਲਤ 'ਚ ਲਾਪਤਾ ਹੋ ਗਿਆ | ਜਿਸ ਦੀ ਕਾਰ ਪੁਲਿਸ ਵਲੋਂ ਭਾਦਸੋਂ ਰੋਡ 'ਤੇ ਸਥਿਤ ਪਿੰਡ ਰੋੜੇਵਾਲ ਕੋਲੋਂ ਲੰਘਦੀ ਭਾਖੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX