ਤਾਜਾ ਖ਼ਬਰਾਂ


ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  5 minutes ago
ਜਲੰਧਰ, 23 ਜੁਲਾਈ- ਜਲੰਧਰ 'ਚ ਇੱਕ ਨਿੱਜੀ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਆਰਵ ਮਹਿਤਾ ਵਾਸੀ ਭੈਰੋ ਬਾਜ਼ਾਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛੁੱਟੀ ਤੋਂ ਬਾਅਦ ਬੱਚੇ ਦੇ ਪਰਿਵਾਰਕ...
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  20 minutes ago
ਵਾਸ਼ਿੰਗਟਨ, 23 ਜੁਲਾਈ- ਪਾਕਿਸਤਾਨ ਦੀ ਸ਼ਕਤੀਸ਼ਾਲੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਨੇ ਸੀ. ਏ. ਆਈ. ਨੂੰ ਉਹ ਸੂਚਨਾ ਮੁਹੱਈਆ ਕਰਾਈ ਸੀ, ਜਿਸ ਨੇ ਅਮਰੀਕਾ ਨੂੰ ਅਲਕਾਇਦਾ ਦੇ ਆਕਾ ਓਸਾਮਾ ਬਿਨ ਲਾਦੇਨ ਦਾ ਪਤਾ ਲਾਉਣ ਅਤੇ ਮਾਰਨ 'ਚ ਮਦਦ...
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  35 minutes ago
ਮਹਿਲ ਕਲਾਂ, 23 ਜੁਲਾਈ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਮੂੰਮ ਨਾਲ ਸੰਬੰਧ ਮਾਲਵਾ ਜ਼ੋਨ-2 ਦੇ ਸਾਬਕਾ ਅਕਾਲੀ ਆਗੂ ਅਤੇ ਪ੍ਰਾਪਰਟੀ ਦੇ ਉੱਘੇ ਕਾਰੋਬਾਰੀ ਪਰਮਪ੍ਰੀਤ ਸਿੰਘ ਪੰਮਾ ਸਿੱਧੂ 'ਤੇ ਬੀਤੀ ਰਾਤ ਦੋ ਹਮਲਾਵਰਾਂ...
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  47 minutes ago
ਬੰਗਾ, 23 ਜੁਲਾਈ (ਜਸਵੀਰ ਸਿੰਘ ਨੂਰਪੁਰ)- ਬੰਗਾ ਪੁਲਿਸ ਨੇ ਇਲਾਕੇ 'ਚ 40 ਦੇ ਕਰੀਬ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਡੀ. ਐੱਸ. ਪੀ. ਨਵਨੀਤ ਸਿੰਘ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ...
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 1 hour ago
ਨਵੀਂ ਦਿੱਲੀ, 23 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ 'ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ 'ਚ ਸੰਸਦ ਦੇ ਦੋਹਾਂ ਸਦਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ...
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 1 hour ago
ਸੰਗਰੂਰ, 23 ਜੁਲਾਈ (ਧੀਰਜ ਪਸ਼ੋਰੀਆ)- ਕਿਸਾਨ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਅਤੇ ਕਿਸਾਨ ਮੋਰਚਾ ਦੇ ਝੰਡੇ ਹੇਠਾਂ ਡੀ. ਸੀ. ਦਫ਼ਤਰ ਮੂਹਰੇ ਅੱਜ ਕਿਸਾਨਾਂ ਦਾ ਧਰਨਾ ਸ਼ੁਰੂ ਹੋ ਗਿਆ ਹੈ। ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਉਣ ਅਤੇ ਛੋਟੀ ਕਿਸਾਨੀ ਨੂੰ...
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 1 hour ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ। ਇਸ ਸੰਬੰਧੀ ਬੱਚਿਆਂ ਦੇ ਮਾਪੇ ਅਗਵਾਕਾਰੀ ਦਾ ਦੋਸ਼ ਲਾ ਰਹੇ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਪਿਤਾ ਦੀਦਾਰ...
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 2 hours ago
ਚੰਡੀਗੜ੍ਹ, 23 ਜੁਲਾਈ (ਹਰਕੰਵਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਫਸਲਾਂ ਤੇ ਹੋਰ ਜਾਇਦਾਦਾਂ ਦੇ ਨੁਕਸਾਨ ਦਾ ਅੰਦਾਜ਼ਾ...
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 2 hours ago
ਅੰਮ੍ਰਿਤਸਰ, 23 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵਲੋਂ ਗਾਏ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ...
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 2 hours ago
ਜਲੰਧਰ, 23 ਜੁਲਾਈ (ਮਨੀਸ਼)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਭਾਰੀ ਮੀਂਹ ਕਾਰਨ ਘੱਗਰ ਨਦੀ 'ਚ ਕਈ ਥਾਈਂ ਪਾੜ ਪੈਣ ਕਾਰਨ ਦੋਹਾਂ ਜ਼ਿਲ੍ਹਿਆਂ ਦੇ ਕਈ ਪਿੰਡਾਂ 'ਚ...
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 2 hours ago
ਵਾਸ਼ਿੰਗਟਨ, 23 ਜੁਲਾਈ- ਅਮਰੀਕੀ ਵਿਦੇਸ਼ ਮੰਤਰਾਲੇ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਅਤੇ ਪਾਕਿਸਤਾਨ ਵਿਚਾਲੇ 'ਵਿਚੋਲਗੀ' ਨਾਲ ਸੰਬੰਧਿਤ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਵਾਦਗ੍ਰਸਤ ਬਿਆਨ ਦੇ ਕੁਝ ਘੰਟਿਆਂ ਬਾਅਦ ਹੀ ਟਰੰਪ ਦੀ ਗ਼ਲਤੀ ਸੁਧਾਰਦਿਆਂ ਕਿਹਾ ਹੈ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 3 hours ago
ਨਵੀਂ ਦਿੱਲੀ, 23 ਜੁਲਾਈ- ਦਿੱਲੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦੀ ਦਲ ਦੀ ਬੈਠਕ ਹੋ ਰਹੀ ਹੈ। ਇਹ ਬੈਠਕ ਸੰਸਦ ਦੀ ਲਾਇਬ੍ਰੇਰੀ ਬਿਲਡਿੰਗ 'ਚ ਚੱਲ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਤਹਿਰਾਨ, 23 ਜੁਲਾਈ- ਈਰਾਨ ਦੇ ਦੱਖਣੀ ਹਿੱਸੇ 'ਚ ਬੀਤੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.0 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਹੋਰਮੋਜਗਾਨ ਦੇ ਬੰਡਰ ਲੇਂਗੇਹ ਤੋਂ 23...
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 3 hours ago
ਗੜ੍ਹਸ਼ੰਕਰ, 23 ਜੁਲਾਈ (ਧਾਲੀਵਾਲ)- ਸ਼ਹਿਰ ਦੇ ਬੰਗਾ ਚੌਕ 'ਚ ਸਥਿਤ ਰਾਣਾ ਬੇਕਰੀ ਦੀ ਦੁਕਾਨ 'ਚ ਲੰਘੀ ਰਾਤ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਅੱਗ ਰਾਤੀਂ 11 ਦੇ ਕਰੀਬ ਸ਼ਾਰਟ...
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 minute ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 5 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 5 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 5 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਾਅਦੇ ਯਾਦ ਕਰਵਾਉਣ ਸਬੰਧੀ ਐੱਸ. ਐੱਸ. ਏ./ ਰਮਸਾ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਅੱਜ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੀ ਐਕਸ਼ਨ ਕਮੇਟੀ ਵਲੋਂ ਦਿੱਤੇ ਫ਼ੈਸਲੇ ਅਨੁਸਾਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਅਧਿਆਪਕਾਂ ਨੂੰ ਆਪਣੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਵੱਖ-ਵੱਖ ਵਿਭਾਗਾਂ ਦੀ ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮੀਟਿੰਗ

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਵਿਕਾਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਕਮਾਲਗੜ੍ਹ ਦੇ ਖੇਤਰ ਵਿਚੋਂ ਕੀਤੀ ਗਈ ਛਾਪੇਮਾਰੀ ਦੌਰਾਨ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅੱਬੂ ਸ਼ਾਹ ਬੁੱਕਰ ਦੇ ਲਾਗਿਓਾ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ, ਜਿਸ ਦੀ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ 'ਤੇ ਸਹੁਰਾ ਪਰਿਵਾਰ ਦੀ ਝੂਠੀ ਸ਼ਿਕਾਇਤ 'ਤੇ ਮੁਕੱਦਮੇ 'ਚ ਫਸਾਉਣ ਦਾ ਦੋਸ਼

ਮੰਡੀ ਘੁਬਾਇਆ, 20 ਸਤੰਬਰ (ਅਮਨ ਬਵੇਜਾ)-ਸਹੁਰਾ ਪਰਿਵਾਰ ਤੋਂ ਪੀੜਤ ਗੋਬਿੰਦ ਰਾਣੀ ਵਾਸੀ ਮੰਡੀ ਲਾਧੂਕਾ ਨੇ ਦੋਸ਼ ਲਗਾਇਆ ਕਿ ਦਾਜ ਦੀ ਮੰਗ ਨੂੰ ਲੈ ਕੇ ਸਹੁਰਿਆਂ ਵੱਲੋਂ ਦਿੱਤੇ ਤਸ਼ੱਦਦ ਤੋਂ ਦੁਖੀ ਹੋ ਕੇ ਉਸਨੇ ਫ਼ਾਜ਼ਿਲਕਾ 'ਚ ਮਾਨਯੋਗ ਅਦਾਲਤ 'ਚ ਦਾਜ ਦਹੇਜ ਦਾ ਕੇਸ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)-ਵਾਹਨ ਵੇਚਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਬਲਵਿੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਨਿਊ ਕਾਂਸੀ ਨਗਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੈਂਟ ਅੰਦਰ ਸਿਪਾਹੀ ਮੁਕੇਸ਼ ਕੁਮਾਰ ਯੂਨਿਟ ਨੰਬਰ 7 ਆਈ.ਐਨ.ਐਫ਼. ਡਿਵੀ. ਪੋਸਟਲ ਯੂਨਿਟ ਕੇਅਰ ਆਫ਼ 56 ਏ.ਪੀ.ਓ. ਫ਼ਿਰੋਜ਼ਪੁਰ ਕੈਂਟ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ...

ਪੂਰੀ ਖ਼ਬਰ »

ਮਾਮਲਾ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਵਲੋਂ ਰੋਸ ਧਰਨਾ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਤਲਵੰਡੀ ਭਾਈ ਨਾਲ ਸੰਬੰਧਿਤ ਕਰਮਚਾਰੀਆਂ ਨੇ ਤਨਖ਼ਾਹਾਂ ਨਾ ਮਿਲਣ ਕਰਕੇ ਕਲਮ ਛੋੜ ਹੜਤਾਲ ਕਰਕੇ ਰੋਸ ਧਰਨਾ ਮਾਰਿਆ | ਇਸ ਮੌਕੇ ਰੋਸ ਜ਼ਾਹਿਰ ਕਰਦੇ ਹੋਏ ਕਰਮਚਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਕਿਸਾਨ ਤੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇਕ ਪਾਸੇ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਵਾਸਤੇ ਉਪਰਾਲੇ ਕੀਤੇ ਜਾ ਰਹੇ ਹਨ ਦੂਜੇ ਪਾਸੇ ਸਿਸਟਮ ਦੇ ਲੋਕ ਕਿਸਾਨਾਂ ਨੂੰ ਪ੍ਰੇਸ਼ਾਨੀ ਵੱਲ ਧੱਕ ਰਹੇ ਹਨ | ਇੱਥੋਂ ਦੇ ਇਕ ਪਟਵਾਰੀ ਨੂੰ ਵਿਜੀਲੈਂਸ ਵਿਭਾਗ ਨੇ ਕਿਸਾਨ ...

ਪੂਰੀ ਖ਼ਬਰ »

ਮੋਬਾਈਲ ਚੋਰੀ ਸਬੰਧੀ ਇਕ ਗਿ੍ਫ਼ਤਾਰ

ਦਸੂਹਾ, 20 ਸਤੰਬਰ (ਭੱੁਲਰ)-ਦਸੂਹਾ ਪੁਲਿਸ ਵਲੋਂ ਮੋਬਾਈਲ ਚੋਰੀ ਕਰਨ ਸਬੰਧੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਚ.ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਬਿਸ਼ੰਬਰ ਦਾਸ ਪੁੱਤਰ ਸ਼ਾਮ ਲਾਲ ਵਾਸੀ ਬਾਜਾਚੱਕ ਨੇ ਪੁਲਿਸ ਨੂੰ ਸ਼ਿਕਾਇਤ ਰਾਹੀਂ ਦੱਸਿਆ ਕਿ 17 ...

ਪੂਰੀ ਖ਼ਬਰ »

ਪ. ਸ. ਸ. ਫ. ਵਲੋਂ ਤਲਵਾੜਾ ਵਿਖੇ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ

ਤਲਵਾੜਾ/ਰਾਮਗੜ੍ਹ ਸੀਕਰੀ, 20 ਸਤੰਬਰ (ਰਾਜੀਵ ਓਸ਼ੋ/ਕਟੋਚ)-ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਿਖ਼ਲਾਫ਼ ਪ.ਸ.ਸ.ਫ. ਬਲਾਕ ਤਲਵਾੜਾ ਵਲੋਂ ਤਲਵਾੜਾ ਵਿਖੇ ਜ਼ੋਰਦਾਰ ਰੋਸ ਰੈਲੀ ਤੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਬਲਾਕ ਪ੍ਰਧਾਨ ਰਾਜੀਵ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਦੇ ਦਫ਼ਤਰ ਸਾਹਮਣੇ ਸਰਪ੍ਰਸਤ ਸਬਜਿੰਦਰ ਕੇਦਾਰ ਦੀ ਅਗਵਾਈ 'ਚ ਰੋਸ ਧਰਨਾ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹੇ

ਗੜ੍ਹਸ਼ੰਕਰ, 20 ਸਤੰਬਰ (ਸੁਮੇਸ਼ ਬਾਲੀ)-ਪਿੰਡ ਮੋਹਿਲਾ ਵਾਹਿਦਪੁਰ ਤੋਂ ਮੋਰਾਂਵਾਲੀ ਨੂੰ ਜਾਂਦੀ ਸੜਕ 'ਤੇ ਦੋ ਐਕਟਿਵਾ ਸਵਾਰਾਂ ਤੋਂ ਪਿਸਤੌਲ ਦੀ ਨੋਕ 'ਤੇ ਇਕ ਲੁਟੇਰੇ ਨੇ ਦੋ ਮੋਬਾਇਲ ਅਤੇ ਅਠਾਰਾ ਸੌ ਰੁਪਏ ਦੀ ਨਕਦੀ ਖੋਹ ਲਈ | ਇਸ ਘਟਨਾ ਦਾ ਸ਼ਿਕਾਰ ਹੋਏ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੀ. ਐਨ. ਬੀ. ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਕੈਂਪ

ਨੰਗਲ ਬਿਹਾਲਾਂ, 20 ਸਤੰਬਰ (ਵਿਨੋਦ ਮਹਾਜਨ)-ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਡੋਗਰਾ ਪਬਲਿਕ ਸਕੂਲ ਨੰਗਲ ਬਿਹਾਲਾਂ ਵਿਖੇ ਆਰ.ਈ.ਆਰ. ਸੀ. ਸੰਘ, ਡੋਗਰਾ ਪੈਰਾਮੈਡੀਕਲ ਸੁਸਾਇਟੀ ਅਤੇ ਮਹਾਰਾਣਾ ਪ੍ਰਤਾਪ ਵਿਕਾਸ ਮੰਚ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਰਾਹੀਂ 15 ਦਿਨਾਂ 'ਚ 9 ਵਿਦਿਆਰਥੀਆਂ ਨੂੰ ਮਿਲੇ ਕੈਨੇਡਾ ਦੇ ਸਟੱਡੀ ਵੀਜ਼ੇ-ਅਰੋੜਾ

ਗੜ੍ਹਸ਼ੰਕਰ, 20 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਅਰੋੜਾ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇਗਾ-ਵਿਕੀ

ਟਾਂਡਾ ਉੜਮੁੜ, 20 ਸਤੰਬਰ (ਦੀਪਕ ਬਹਿਲ)-ਯੂਥ ਅਕਾਲੀ ਦਲ ਵਲੋਂ ਟਾਂਡਾ ਸਰਕਲ ਦੇ ਬੇਟ ਖੇਤਰ ਵਿਚ ਬੂਥ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸਰਬਜੀਤ ਸਿੰਘ ਵਿਕੀ ਪ੍ਰਧਾਨ ਯੂਥ ਅਕਾਲੀ ...

ਪੂਰੀ ਖ਼ਬਰ »

ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਭਾ ਨੇ ਮੈਂਬਰਾਂ ਨੂੰ ਬੋਨਸ ਵੰਡਿਆ

ਬੁੱੁਲ੍ਹੋਵਾਲ, 20 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਕੋਟਲਾ ਨੌਧ ਸਿੰਘ ਵਿਖੇ ਦੁੱਧ ਉਤਪਾਦਕਾਂ ਲੲਾੀ ਚਲਾਈ ਜਾ ਰਹੀ 'ਦੀ ਕੋਟਲਾ ਨੌਧ ਸਿੰਘ ਦੁੱਧ ਉਤਪਾਦਕ ਸਹਿਕਾਰੀ ਸਭਾ' ਵਲੋਂ ਮੈਂਬਰਾਂ ਨੂੰ 2014-16 ਦੋ ਸਾਲਾਂ ਦਾ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਪੁਤਲਾ ਫ਼ੂਕ ਪ੍ਰਦਰਸ਼ਨ

ਚੱਬੇਵਾਲ, 20 ਸਤੰਬਰ (ਸਖ਼ੀਆ)-ਲੇਬਰ ਪਾਰਟੀ ਭਾਰਤ ਨੇ ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਮਾਰਕੀਟ ਵਿਚ ਕੀਮਤਾਂ ਨਾ ਵਧਣ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੇ ਵਿਰੋਧ 'ਚ ਅੱਡਾ ਹੰਦੋਵਾਲ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਰਣਦੀਪ ਗੰਭੋਵਾਲ ਨੂੰ ਲੋਕ ਸਭਾ ਯੂਥ ਕਾਂਗਰਸ ਦਾ ਸੈਕਟਰੀ ਨਿਯੁਕਤ ਕੀਤਾ

ਖੁੱਡਾ, 20 ਸਤੰਬਰ (ਸਰਬਜੀਤ ਸਿੰਘ)-ਵਕੀਲ ਰੋਹਿਤ ਜੋਸ਼ੀ ਪ੍ਰਧਾਨ ਲੋਕ ਸਭਾ ਯੂਥ ਕਾਂਗਰਸ ਹੁਸ਼ਿਆਰਪੁਰ, ਸੰਦੀਪ ਭਾਟੀਆ ਇੰਚਾਰਜ ਲੋਕ ਸਭਾ ਯੂਥ ਕਾਂਗਰਸ ਹੁਸ਼ਿਆਰਪੁਰ ਦੀ ਅਗਵਾਈ ਵਾਲੇ ਇਕ ਸਮਾਗਮ ਦੌਰਾਨ ਰਣਦੀਪ ਸਿੰਘ ਗੰਭੋਵਾਲ ਨੂੰ ਲੋਕ ਸਭਾ ਯੂਥ ਕਾਂਗਰਸ ...

ਪੂਰੀ ਖ਼ਬਰ »

ਓਵਰਲੋਡ ਵਾਹਨ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ-ਪ੍ਰਸ਼ਾਸਨ ਨੇ ਧਾਰੀ ਚੁੱਪ

ਘੋਗਰਾ, 20 ਸਤੰਬਰ (ਆਰ. ਐਸ. ਸਲਾਰੀਆ)-ਇਕ ਪਾਸੇ ਸਰਕਾਰ ਸੜਕ ਹਾਦਸੇ ਰੋਕਣ ਲਈ ਦਿਨ ਰਾਤ ਪ੍ਰਚਾਰ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ ਆਮ ਦੇਖਿਆ ਜਾਂਦਾ ਹੈ ਕਿ ਸੜਕਾਂ, ਮੁੱਖ ਬਾਜ਼ਾਰਾਂ, ਪੁਲਿਸ ਸਟੇਸ਼ਨਾਂ ਦੇ ਸਾਹਮਣੇ ਤੋਂ ਓਵਰਲੋਡ ਵਾਹਨ ਆਮ ਦੌੜਦੇ ਦੇਖੇ ਜਾਂਦੇ ਹਨ ...

ਪੂਰੀ ਖ਼ਬਰ »

ਸ਼ੀਂਹ ਚਠਿਆਲ ਵਿਖੇ ਮਾਰੂਤੀ ਕੰਪਨੀ ਵਲੋਂ ਗ੍ਰਾਮੀਣ ਮੇਲਾ

ਗੜ੍ਹਦੀਵਾਲਾ, 20 ਸਤੰਬਰ (ਚੱਗਰ)-ਪਿੰਡ ਸ਼ੀਂਹ ਚਠਿਆਲ ਵਿਖੇ ਮਾਰੂਤੀ ਕੰਪਨੀ ਵਲੋਂ ਗ੍ਰਾਮੀਣ ਮੇਲਾ ਲਗਾਇਆ ਗਿਆ ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਕੰਪਨੀ ਵਲੋਂ ਗੱਡੀਆਂ ਦੀ ...

ਪੂਰੀ ਖ਼ਬਰ »

ਕਰਨ ਗਿਲਹੋਤਰਾ ਹਰਿਆਣਾ ਦੇ ਰਾਜਪਾਲ ਵੱਲੋਂ ਸਨਮਾਨਿਤ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਦੇਸ਼ ਦੇ ਇਕ ਅਖ਼ਬਾਰ ਇਕਨਾਮਿਕਸ ਟਾਈਮਜ਼ ਗਲੋਬਲ ਅਚੀਵਰਫੋਰਮ ਦੁਆਰਾ ਫ਼ਾਜ਼ਿਲਕਾ ਨਿਵਾਸੀ ਕਰਨ ਗਿਲਹੋਤਰਾ ਨੂੰ ਇੰਟਰਪ੍ਰੀਨਓਰ ਆਫ਼ ਦੀ ਈਅਰ 2017 ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਹ ਸਨਮਾਨ ਹਰਿਆਣਾ ਦੇ ਰਾਜਪਾਲ ...

ਪੂਰੀ ਖ਼ਬਰ »

ਪ੍ਰਤੀਕ ਮੁਟਨੇਜਾ ਵਲੋਂ ਰਾਮ ਲੀਲ੍ਹਾ ਨਾਈਟ ਦਾ ਉਦਘਾਟਨ

ਜਲਾਲਾਬਾਦ, 20 ਸਤੰਬਰ(ਕਰਨ ਚੁਚਰਾ)-ਸ਼੍ਰੀ ਦੇਵੀ ਦੁਆਰਾ ਰਾਮ ਲੀਲ੍ਹਾ ਕਮੇਟੀ ਵਲੋਂ ਰਾਮ ਲੀਲ੍ਹਾ ਮੰਚਨ ਦੇ ਸੱਤਵੇਂ ਦਾ ਉਦਘਾਟਨ ਐਡਵੋਕੇਟ ਪ੍ਰਤੀਕ ਮੁਟਨੇਜਾ ਵਲੋਂ ਕਮੇਟੀ ਪ੍ਰਧਾਨ ਰਾਜ ਚੌਹਾਨ, ਗਗਨ ਵਾਟਸ, ਬਿਮਲ ਭਠੇਜਾ, ਸ਼ਿਵਮ ਦੂਮੜਾ, ਅਮਿੱਤ ਕੁਮਾਰ ਅਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਮੈਨੇਜਮੈਂਟ ਦਾ ਅਰਥੀ ਫੂਕ ਰੋਸ ਮੁਜ਼ਾਹਰਾ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਵਿੱਕੀ ਨੂੰ ਇਨਸਾਫ਼ ਦਿਵਾਉਣ ਲਈ ਅਤੇ ਕੱਢੇ ਕਾਮੇ ਬਹਾਲ ਕਰਵਾਉਣ ਲਈ ਤੇ ਵਰਕ ਆਰਡਰ ਅਨੁਸਾਰ ਮੰਗਾਂ ਮਨਾਉਣ ਲਈ ਮੰਡਲ ਦਫ਼ਤਰ ਅਬੋਹਰ ਅੱਗੇ ਅਰਥੀ ਸਾੜ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਡੇਂਗੂ ਦਾ ਅਲੀਜਾ ਟੈਸਟ ਹੋ ਰਿਹਾ ਹੈ ਮੁਫ਼ਤ : ਸਿਵਲ ਸਰਜ਼ਨ

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਜ਼ਿਲ੍ਹਾ ਫਾਜ਼ਿਲਕਾ ਵਿਖੇ ਡੇਂਗੂ ਬੁਖਾਰ ਦਾ ਅਲੀਜਾ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਕੂਲ ਵੈਨ ਚਾਲਕ ਨੇ ਪੁਲਿਸ ਮੁਲਾਜ਼ਮ 'ਤੇ ਲਗਾਏ ਦਾੜ੍ਹੀ ਕੇਸ ਪੁੱਟਣ ਦੇ ਦੋਸ਼

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਸਕੂਲ ਵੈਨ ਚਾਲਕ ਨੇ ਨਾਕੇ 'ਤੇ ਖੜ੍ਹੇ ਪੰਜਾਬ ਪੁਲਿਸ ਦੇ ਇਕ ਹਵਲਦਾਰ 'ਤੇ ਮਾਰਕੁੱਟ ਕਰਕੇ ਦਾੜ੍ਹੀ ਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਲਗਾਏ ਹਨ | ਸਥਾਨਕ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਅਮਰਜੀਤ ਸਿੰਘ ਪੁੱਤਰ ਸੰਤਾ ...

ਪੂਰੀ ਖ਼ਬਰ »

63ਵੇਂ ਸੂਬਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਦਿੱਲੀ ਪਬਲਿਕ ਸਕੂਲ ਅਬੋਹਰ ਵਿਖੇ ਹੋਣਗੇ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਕੂਲ ਦੇ 63ਵੇਂ ਪੰਜਾਬ ਰਾਜ ਤੀਰ-ਅੰਦਾਜ਼ੀ ਮੁਕਾਬਲੇ ਦਿੱਲੀ ਪਬਲਿਕ ਸਕੂਲ ਅਬੋਹਰ ਵਿਖੇ ਹੋਣਗੇ | ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਓਮ ਪ੍ਰਕਾਸ਼ ਦੀ ਅਗਵਾਈ ਹੇਠ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਖੇਤੀ ਹਾਦਸਾ ਪੀੜਤਾਂ ਨੂੰ ਗਹਿਰੀ ਨੇ ਵੰਡੀ ਸਹਾਇਤਾ ਰਾਸ਼ੀ

ਮਮਦੋਟ, 20 ਸਤੰਬਰ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੀ ਮਦਦ ਲਈ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਸਬੰਧੀ ਮਾਰਕੀਟ ਕਮੇਟੀ ਮਮਦੋਟ ਵਿਖੇ ਸਮਾਗਮ ਕੀਤਾ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਦਿਲਾ ਰਾਮ ਸਕੂਲ ਦੇ ਜੇਤੂ ਬੱਚੇ ਸਨਮਾਨਿਤ

ਲੱਖੋ ਕੇ ਬਹਿਰਾਮ, 20 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲੀਮੈਂਟਰੀ ਸਕੂਲਾਂ ਦੇ ਬੱਚਿਆਂ ਵਿਚ ਕਰਵਾਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਦਿਲਾ ਰਾਮ ਦੀ ਵਿਦਿਆਰਥਣ ਕਾਜਲ ਨੇ 200 ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਰੁਜ਼ਗਾਰ ਮੇਲਾ ਲਗਾਇਆ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ. ਏ. ਵੀ. ਕਾਲਜ ਵਿਖੇ ਵਿਪਰੋ ਕੰਪਨੀ ਵੱਲੋਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਵੱਲੋਂ ਵੱਖ-ਵੱਖ ਕੋਰਸਾਂ ਬਾਅਦ ਵੱਖ-ਵੱਖ ਕਿੱਤਿਆਂ ਵਿਚ ...

ਪੂਰੀ ਖ਼ਬਰ »

ਮੋਤੀ ਮਹਿਲ ਦੀ ਰਾਖੀ ਲਈ ਪੁਲਿਸ ਵਲੋਂ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਸਬੰਧੀ ਨਾਕਾਬੰਦੀ

ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਪੁਲਿਸ ਵੱਲੋਂ ਰਾਜ ਭਰ ਵਿੱਚ ਵੱਖ ਵੱਖ ਟੀਮਾਂ ਗਠਿਤ ਕਰਕੇ ਵੱਖ ਵੱਖ ਥਾਵਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਲਗਾਤਾਰ ਗਿ੍ਫ਼ਤਾਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵੱਲੋਂ ਸੈਮੀਨਾਰ ਤੇ ਲੇਖ ਮੁਕਾਬਲੇ ਕਰਵਾਏ

ਜਲਾਲਾਬਾਦ, 20 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਸ਼੍ਰੀ ਐਸ. ਕੇ. ਅਗਰਵਾਲ ਤੇ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ਼੍ਰੀ ਲਛਮਣ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਪਿੰਡ ਧਰਮੂ ਵਾਲਾ ਵਿਖੇ ਗੁਆਂਢੀਆਂ ਦਰਮਿਆਨ ਲੜਾਈ 'ਚ ਇਕ ਜ਼ਖ਼ਮੀ

ਜਲਾਲਾਬਾਦ, 20 ਸਤੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਧਰਮੂ ਵਾਲਾ ਵਿਖੇ ਗੁਆਂਢੀਆਂ ਵਿਚ ਹੋਈ ਲੜਾਈ ਵਿੱਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿੱਚ ਜ਼ਖ਼ਮੀ ਹੋਇਆ ਵਿਅਕਤੀ ਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਸਿਵਲ ਹਸਪਤਾਲ ...

ਪੂਰੀ ਖ਼ਬਰ »

ਇਨਕਲੁਸਿਵ ਐਜੂਕੇਸ਼ਨ ਵਲੰਟੀਅਰਾਂ ਵਲੋਂ ਰੁਕੀ ਤਨਖ਼ਾਹ ਦੇਣ ਦੀ ਮੰਗ

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਇਨਕਲੁਸਿਵ ਐਜੂਕੇਸ਼ਨ ਵਲੰਟੀਅਰਾਂ ਨੇ ਸਰਕਾਰ ਦੇ ਵਿਕਾਸ ਕੰਮਾਂ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠ ਦੱਸਿਆ ਹੈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਹੀ ਹੋਈਆਂ ਹਨ | ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜਯੋਤੀ ਸਮਾਗਮ ਸਬੰਧੀ ਅੱਜ ਨਿਕਲੇਗੀ ਸ਼ੋਭਾ ਯਾਤਰਾ

ਫ਼ਿਰੋਜ਼ਪੁਰ, 20 ਸਤੰਬਰ (ਪਰਮਿੰਦਰ ਸਿੰਘ)-ਅਖਿਲ ਭਾਰਤੀ ਅਗਰਵਾਲ ਸੰਮੇਲਨ ਵਲੋਂ ਭਗਵਾਨ ਸ੍ਰੀ ਅਗਰਸੈਨ ਜਯੰਤੀ ਸਮਾਗਮ 3 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਧਾਨ ਪ੍ਰਵੀਨ ਸਿੰਗਲਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕਈ ਪਿੰਡ ਬਾਲ ਵਿਆਹ ਅਤੇ ਬਾਲ ਮਜ਼ਦੂਰੀ ਤੋਂ ਹੋਏ ਮੁਕਤ-ਦੇਵਸ਼ੀ ਸਿੰਘ

ਫਾਜ਼ਿਲਕਾ, 20 ਸਤੰਬਰ(ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਪ੍ਰੇਰਨਾ ਸਦਕਾ ਸਾਰਡ ਅਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਸਿਖਲਾਈ ...

ਪੂਰੀ ਖ਼ਬਰ »

ਪਿੰਡ ਚੱਕ ਪੱਖੀ 'ਚ ਚਾਈਲਡ ਲਾਈਨ ਵਲੋਂ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਮਹਿਲਾ ਅਤੇ ਅਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਜਨ ਜੋਤੀ ਕਲਿਆਣ ਸੰਮਤੀ ਦੁਆਰਾ ਚਾਈਲਡ ਲਾਈਨ ਫ਼ਾਜ਼ਿਲਕਾ ਵੱਲੋਂ ਪਿੰਡ ਚੱਕ ਪੱਖੀ ਵਿਚ ਚਾਈਲਡ ਲਾਈਨ ਨੰਬਰ 1098 ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਵਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਦੇ ਗੁਰਬਖ਼ਸ਼ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਆਵਾ ਨੇੜੇ ਗਸ਼ਤ ਕਰ ਰਹੇ ਸਨ ਤਾਂ ...

ਪੂਰੀ ਖ਼ਬਰ »

ਚੋਰੀ ਦੇ 12 ਮੋਟਰਸਾਈਕਲ ਸਮੇਤ 3 ਗਿ੍ਫ਼ਤਾਰ

ਮੰਡੀ ਘੁਬਾਇਆ, 20 ਸਤੰਬਰ(ਅਮਨ ਬਵੇਜਾ)-ਸਦਰ ਥਾਣਾ ਜਲਾਲਾਬਾਦ ਦੀ ਪੁਲਸ ਵੱਲੋਂ ਚੋਰੀ ਦੇ 12 ਮੋਟਰਸਾਈਕਲਾਂ ਸਮੇਤ 3 ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ਮਿਲਖ ਰਾਜ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ | ਜਦੋ ...

ਪੂਰੀ ਖ਼ਬਰ »

ਅੱਧੀ ਦਰਜਨ ਤੋਂ ਉੱਪਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਰਾਮ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਹਰੀਪੁਰਾ ਦੇ ਬਿਆਨਾਂ 'ਤੇ ਉਸ ਦਾ ਰਸਤਾ ਰੋਕ ਕੇ ਕਥਿਤ ਤੌਰ 'ਤੇ ਉਸ ਦੀ ਕੁੱਟਮਾਰ ਕਰ ਉਸ ਦੇ ਸੱਟਾਂ ਮਾਰਨ ਦੇ ਸਬੰਧ ਵਿਚ ਪ੍ਰੇਮ ਕੁਮਾਰ ਤੇ ...

ਪੂਰੀ ਖ਼ਬਰ »

ਵਰਿੰਦਰ ਸਿੰਘ ਖ਼ਾਲਸਾ ਆਪ ਪਾਰਟੀ ਦੇ ਹਲਕਾ ਬੱਲੂਆਣਾ ਤੋਂ ਪ੍ਰਧਾਨ ਨਿਯੁਕਤ

ਅਬੋਹਰ, 20 ਸਤੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਆਗੂ ਵਰਿੰਦਰ ਸਿੰਘ ਖ਼ਾਲਸਾ ਵਾਸੀ ਪਿੰਡ ਪੱਤਰੇਵਾਲਾ ਨੂੰ ਪਾਰਟੀ ਦਾ ਹਲਕਾ ਬੱਲੂਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਨਵ ਨਿਯੁਕਤ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ 3 ਤੇ 4 ਅਕਤੂਬਰ ਨੂੰ -ਜ਼ਿਲ੍ਹਾ ਖੇਡ ਅਫ਼ਸਰ

ਫਾਜ਼ਿਲਕਾ 20 ਸਤੰਬਰ (ਅਮਰਜੀਤ ਸ਼ਰਮਾ)-ਸਥਾਨਕ ਸਰਕਾਰੀ ਐਮ. ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 3 ਤੇ 4 ਅਕਤੂਬਰ 2017 ਨੰੂ ਜ਼ਿਲ੍ਹਾ ਪੱਧਰੀ ਪੇਂਡੂ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਖੇਡ ਅਫਸਰ ਸ. ਬਲਵੰਤ ਸਿੰਘ ਨੇ ਦੱਸਿਆ ਕਿ ਖੇਡ ਤੇ ਯੁਵਕ ...

ਪੂਰੀ ਖ਼ਬਰ »

ਆਡਿਟ ਅਫ਼ਸਰ ਸੁਖਮੰਦਰ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 20 ਸਤੰਬਰ (ਜਸਵਿੰਦਰ ਸਿੰਘ ਸੰਧੂ, ਪਰਮਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)- ਘੱਲ ਖੁਰਦ ਬਲਾਕ ਵਿਕਾਸ ਪੰਚਾਇਤ ਦਫ਼ਤਰ ਅੰਦਰ ਆਡਿਟ ਕਰਨ ਲਈ ਪੰਜਾਬ ਪਰੀਖਕ ਸਥਾਨਕ ਫ਼ੰਡ ਲੇਖਾ ਪੰਜਾਬ ਸੈਕਟਰ 17 ਚੰਡੀਗੜ੍ਹ ਤੋਂ ਆਏ ਆਡਿਟ ਅਫ਼ਸਰ ...

ਪੂਰੀ ਖ਼ਬਰ »

ਫ਼ੌਜੀ ਦੀ ਵਰਦੀ ਪਾੜਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਛਾਉਣੀ ਮਿਲਟਰੀ ਡੇਅਰੀ ਫਾਰਮ ਲਾਗੇ ਇਕ ਫ਼ੌਜੀ ਜਵਾਨ 'ਤੇ ਕੁਝ ਵਿਅਕਤੀਆਂ ਵਲੋਂ ਧਾਕ ਲਗਾ ਕੇ ਕੀਤੇ ਗਏ ਹਮਲੇ 'ਚ ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ, ਉੱਥੇ ਉਸ ਦੀ ਵਰਦੀ ਵੀ ਪਾੜ ਦਿੱਤੀ ਗਈ | ਰੌਲਾ ਪੈਣ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਪਿਸਤੌਲ ਵਿਖਾ ਡੇਢ ਲੱਖ ਲੁੱਟੇ

ਤਲਵੰਡੀ ਭਾਈ, 20 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਨੇੜੇ ਪਿੰਡ ਸਾਧੂ ਵਾਲਾ ਤੋਂ ਜ਼ੀਰਾ, ਤਲਵੰਡੀ ਭਾਈ ਰੋਡ ਵੱਲ ਨੂੰ ਆਉਂਦੀ ਸੜਕ 'ਤੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਨੂੰ ਪਿਸਤੌਲ ਵਿਖਾ ਕੇ ਡੇਢ ਲੱਖ ਰੁਪਏ ਤੇ ਹੋਰ ਸਾਮਾਨ ਲੁੱਟ ਲਏ ਜਾਣ ਦਾ ...

ਪੂਰੀ ਖ਼ਬਰ »

ਸਵੱਛਤਾ ਰੱਥ ਲੋਕਾਂ ਨੂੰ ਸੈਨੀਟੇਸ਼ਨ ਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਕਰੇਗਾ ਜਾਗਰੂਕ- ਵਨੀਤ ਕੁਮਾਰ

ਫ਼ਿਰੋਜ਼ਪੁਰ, 20 ਸਤੰਬਰ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸੈਨੀਟੇਸ਼ਨ ਪੰਜਾਬ ਮਿਸ਼ਨ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਮਵੀਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸਵੱਛਤਾ ਰੱਥ ਘੁਮਾਇਆ ਜਾ ਰਿਹਾ ਹੈ | ਸਵੱਛਤਾ ਰੱਥ ਨੂੰ ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਤੇ ਨਿਗਰਾਨ ਇੰਜੀਨੀਅਰ, ਜਲ ਸਪਲਾਈ ਤੇ ਸੈਨੀਟੇਸ਼ਨ ਫ਼ਿਰੋਜ਼ਪੁਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਵੱਛਤਾ ਰੱਥ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਸੈਨੀਟੇਸ਼ਨ ਤੇ ਪਾਣੀ ਦੀ ਸਾਂਭ-ਸੰਭਾਲ ਕਰਨ ਸਬੰਧੀ ਜਾਗਰੂਕ ਕਰੇਗਾ | ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਸਾਫ਼ ਸਫ਼ਾਈ ਰੱਖ ਕੇ ਹੀ ਕੀਤੀ ਜਾ ਸਕਦੀ ਹੈ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਜਿੱਥੇ ਸਾਡੀ ਸਾਰਿਆਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ, ਉੱਥੇ ਹੀ ਸਾਫ਼ ਸਫ਼ਾਈ ਰੱਖ ਕੇ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬੱਚੇ ਰਹਿ ਸਕਦੇ ਹਾਂ | ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨ ਅਤੇ ਪਿੰਡਾਂ ਦੇ ਲੋਕਾਂ ਨੂੰ ਗੰਦਗੀ ਨਾਲ ਹੋਣ ਵਾਲਿਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕ ਇਸ ਸਵੱਛਤਾ ਮੁਹਿੰਮ ਵਿਚ ਵਲੰਟੀਅਰ ਤੌਰ 'ਤੇ ਆਪਣਾ ਯੋਗਦਾਨ ਪਾ ਸਕਣ | ਇਸ ਮੌਕੇ ਵਿਭਾਗ ਐਸ.ਡੀ.ਓ. ਲਾਭ ਸਿੰਘ, ਐਸ.ਡੀ.ਓ. ਸੁਖਜੀਤ ਸਿੰਘ, ਸੋਸ਼ਲ ਸਟਾਫ਼ ਹਰਪ੍ਰੀਤ ਕੌਰ ਧਾਰੀਵਾਲ ਅਤੇ ਰਵਿੰਦਰ ਸਿੰਘ ਗਿੱਲ, ਮਾਸਟਰ ਮੋਟੀਵੇਟਰ ਕੁਲਦੀਪ ਸਿੰਘ, ਜਗਮੀਤ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਲਖਵਿੰਦਰ ਸਿੰਘ ਅਤੇ ਮੋਟੀਵੇਟਰ ਬੋਹੜ ਸਿੰਘ ਅਤੇ ਗੁਰਮੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
n ਵਧੀਕ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਸਵੱਛਤਾ ਰੱਥ ਨੂੰ ਝੰਡੀ ਦੇ ਕੇ ਪਿੰਡਾਂ ਲਈ ਰਵਾਨਾ ਕਰਦੇ ਹੋਏ | ਤਸਵੀਰ: ਤਪਿੰਦਰ ਸਿੰਘ



ਖ਼ਬਰ ਸ਼ੇਅਰ ਕਰੋ

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸੰਕੇਤਕ ਬਾਈਕਾਟ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦਿੱਤਾ ਰੋਸ ਪੱਤਰ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਤੇ ਅਮਲ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਪ੍ਰਧਾਨ ਗੁਰਜੰਟ ਸਿੰਘ ਫਤੇਹਗੜ੍ਹ ਦੀ ਅਗਵਾਈ ਹੇਠ ਜਿਲਾ ਸਿੱਖਿਆ ਅਧਿਕਾਰੀ ਨੂੰ ਰੋਸ ਪੱਤਰ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਸੰਕੇਤਕ ਬਾਈਕਾਟ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਦਿੱਤਾ ਰੋਸ ਪੱਤਰ

ਮੰਡੀ ਲਾਧੂਕਾ, 20 ਸਤੰਬਰ (ਰਾਕੇਸ਼ ਛਾਬੜਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਤੇ ਅਮਲ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲੇ੍ਹ ਦੇ ਪ੍ਰਧਾਨ ਗੁਰਜੰਟ ਸਿੰਘ ਫਤੇਹਗੜ੍ਹ ਦੀ ਅਗਵਾਈ ਹੇਠ ਜਿਲਾ ਸਿੱਖਿਆ ਅਧਿਕਾਰੀ ਨੂੰ ਰੋਸ ਪੱਤਰ ...

ਪੂਰੀ ਖ਼ਬਰ »

ਪੁਲਿਸ ਥਾਣਾ ਸਦਰ ਵਲੋਂ 20 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਨਾਬਾਲਗ ਬੱਚਿਆਂ ਨੂੰ ਤੰਬਾਕੂ ਤੋਂ ਬਚਣ ਲਈ ਕੋਟਪਾ ਐਕਟ ਬਾਰੇ ਕਰਵਾਇਆ ਜਾਵੇ ਜਾਣੂੰ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 20 ਸਤੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਤੰਬਾਕੂ ਤੋਂ ਬਚਾਉਣ ਲਈ ਕੋਟਪਾ ਐਕਟ ਬਾਰੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਔਰਤਾਂ ਬਰੀ

ਫ਼ਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)-ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ 'ਚ ਨਾਮਜ਼ਦ ਦੋ ਔਰਤਾਂ ਨੂੰ ਸਬੂਤਾਂ ਦੀ ਘਾਟ ਕਰਕੇ ਜ਼ਿਲ੍ਹਾ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਕੁਲਦੀਪ ਸਿੰਘ ਨੂੰ ਪੀੜਤ ਲੜਕੀ ਦੀ ਮਾਂ ਨੇ ਬਿਆਨ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਵਲੋਂ ਸਾਉਣੀ ਫ਼ਸਲ ਦੀ ਖਰੀਦ-ਵੇਚ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਪੱਕਣ ਕਿਨਾਰੇ ਖੜ੍ਹੀ ਫ਼ਸਲ ਦੀ ਆਮਦ ਨੂੰ ਦੇਖ ਫ਼ਿਰੋਜ਼ਪੁਰ ਸ਼ਹਿਰ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ਤਿਲਕ ਰਾਜ ਦੀ ਅਗਵਾਈ ਹੇਠ ਫ਼ਸਲ ਦੀ ਸੁਚੱਜੀ ਖ਼ਰੀਦ-ਵੇਚ ਪ੍ਰਬੰਧਾਂ ਨੂੰ ਵਿਚਾਰਨ ਲਈ ...

ਪੂਰੀ ਖ਼ਬਰ »

ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ

ਅਬੋਹਰ, 20 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਰਨਜੀਤ ਸਪੋਰਟਸ ਕਲੱਬ ਧਰਾਂਗਵਾਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧਰਾਂਗਵਾਲਾ ਦੇ ਜਿਹੜੇ ਬੱਚੇ ਬਲਾਕ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰ ਕੇ ਆਏ ਸਨ, ਉਨ੍ਹਾਂ ਨੂੰ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੁਲਿਸ ਥਾਣਾ ਘੱਲ ਖੁਰਦ ਵਲੋਂ 50 ਗ੍ਰਾਮ ਅਫ਼ੀਮ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 20 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦ ਵਲੋਂ 50 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਸਾਧੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX