ਤਾਜਾ ਖ਼ਬਰਾਂ


ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  2 minutes ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  6 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  17 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  27 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  41 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 2 hours ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 3 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 3 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਦਾਤਾ ਬੰਦੀ ਛੋੜ ਦਿਵਸ ਗਵਾਲੀਅਰ ਜੋੜ ਮੇਲਾ ਸਫ਼ਲਤਾ ਪੂਰਵਕ ਸਮਾਪਤ

(ਗਵਾਲੀਅਰ ਤੋਂ ਰਤਨਜੀਤ ਸਿੰਘ ਸ਼ੈਰੀ) ਗਵਾਲੀਅਰ, 21 ਸਤੰਬਰ- 'ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਵਰਤਮਾਨ ਮਨੁੱਖ ਲਈ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ ਜਦੋਂ ਅੱਜ ਦਾ ਮਨੁੱਖ ਝੂਠੇ ਗਲਤਾਨਾਂ ਵਿਚ ਫਸ ਕੇ ਆਪਸ ਵਿਚ ਹੀ ਇਕ-ਦੂਜੇ ਪ੍ਰਤੀ ਵੈਰ ਦੀ ਭਾਵਨਾ ਰੱਖਦਾ ...

ਪੂਰੀ ਖ਼ਬਰ »

ਸਹੋਤਾ ਦੀ ਅਗਵਾਈ 'ਚ ਪੰਜਾਬ ਜਾਵੇਗਾ ਪ੍ਰਵਾਸੀ ਕਾਂਗਰਸੀਆਂ ਦਾ ਕਾਫ਼ਲਾ

ਲੈਸਟਰ (ਇੰਗਲੈਂਡ), 21 ਸਤੰਬਰ (ਸੁਖਜਿੰਦਰ ਸਿੰਘ ਢੱਡੇ)-11 ਅਕਤੂਬਰ ਨੂੰ ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਸੁਨੀਲ ਜਾਖੜ (ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ) ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖੁਸ਼ੀ ਦਾ ...

ਪੂਰੀ ਖ਼ਬਰ »

ਗ੍ਰੇਟ ਖ਼ਲੀ ਦੇ ਜੀਵਨ 'ਤੇ ਬਣੇਗੀ ਫ਼ਿਲਮ

ਮੁੰਬਈ, 21 ਸਤੰਬਰ (ਏਜੰਸੀ)- ਬਾਲੀਵੁੱਡ ਇੰਡਸਟਰੀ 'ਚ ਅੱਜ-ਕੱਲ੍ਹ ਬਾਇਓਪਿਕ ਦਾ ਰੁਝਾਨ ਜਿਹਾ ਚੱਲ ਪਿਆ ਹੈ | ਹਰ ਇਕ ਅਦਾਕਾਰ ਕਿਸੇ ਨਾ ਕਿਸੇ ਦੀ ਬਾਇਓਪਿਕ ਬਣਾਉਣ 'ਚ ਵਿਅਸਤ ਹੈ | ਅਦਾਕਾਰ ਸੰਜੇ ਦੱਤ ਤੋਂ ਇਲਾਵਾ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਕਹਾਣੀ ਵੀ ...

ਪੂਰੀ ਖ਼ਬਰ »

ਗੁਰਚਰਨ ਢੋਲੀ ਦਾ 'ਬੀ ਈ ਐਮ' ਸ਼ਾਹੀ ਖਿਤਾਬ ਨਾਲ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਵਿਰਸੇ ਅਤੇ ਕਲਾ ਦਾ ਲੰਬੇਂ ਸਮੇਂ ਤੱਕ ਪ੍ਰਦਰਸ਼ਨ ਕਰਨ ਅਤੇ ਇਸ ਦੀ ਪ੍ਰਫੁੱਲਤਾ ਕਰਨ ਲਈ ਯਤਨ ਕਰ ਰਹੇ ਇੰਗਲੈਂਡ ਦੇ ਮਸ਼ਹੂਰ ਢੋਲੀ ਗੁਰਚਰਨ ਮੱਲ੍ਹ ਦਾ ਬਰਤਾਨੀਆ ਦੀ ਮਹਾਰਾਣੀ ਵਲੋਂ ਸ਼ਾਹੀ ਸਨਮਾਨ 'ਬੀ. ਈ. ...

ਪੂਰੀ ਖ਼ਬਰ »

ਅਲਬਰਟਾ ਗੱਤਕਾ ਚੈਂਪੀਅਨਸ਼ਿਪ ਸ਼ਾਨੋ-ਸੌਕਤ ਨਾਲ ਸਮਾਪਤ

ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ)- ਗੱਤਕਾ ਫ਼ੈਡਰੇਸ਼ਨ ਆਫ਼ ਕੈਨੇਡਾ ਅਤੇ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਦੇ ਸਹਿਯੋਗ ਨਾਲ ਹੋਈ 'ਅਲਬਰਟਾ ਗੱਤਕਾ ਚੈਂਪੀਅਨਸ਼ਿਪ' ਸ਼ਾਨੋ-ਸੌਕਤ ਨਾਲ ਸਮਾਪਤ ਹੋਈ | ਇਸ ਵਿਚ ਸ਼ਾਮਿਲ ਅਲਬਰਟਾ ਦੀਆਂ ਸਾਰੀਆਂ ਗੱਤਕਾ ...

ਪੂਰੀ ਖ਼ਬਰ »

ਅਮਰੀਕਾ 'ਚ ਵਸਦੇ ਏਸ਼ੀਆਈ ਮੂਲ ਦੇ ਲੋਕਾਂ 'ਚੋਂ ਭਾਰਤੀ ਸਭ ਤੋਂ ਵੱਧ ਅਮੀਰ-ਰਿਪੋਰਟ

ਵਾਸ਼ਿੰਗਟਨ, 21 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ 'ਚ ਪੀਊ ਰਿਸਰਚ ਸੈਂਟਰ ਨੇ ਇਕ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਹੈ ਕਿ ਅਮਰੀਕਾ 'ਚ ਮੱਧਮ ਆਮਦਨੀ ਵਾਲੀ ਏਸ਼ੀਆਈ ਮੂਲ ਦੀ ਆਬਾਦੀ 'ਚ ਸਭ ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਹਨ | ਇਸ ਰਿਪੋਰਟ 'ਚ ਕਿਹਾ ਗਿਆ ਹੈ ਕਿ ਅਮਰੀਕਾ ਵਿਚ ਏਸ਼ੀਆਈ ਮੂਲ ਦੀ ਆਬਾਦੀ 'ਚ ਕਰੀਬ 2 ਕਰੋੜ ਲੋਕ ਅਜਿਹੇ ਹਨ, ਜਿਨ੍ਹਾਂ ਦੀਆਂ ਜੜ੍ਹਾਂ ਭਾਰਤੀ ਉੁਪ-ਮਹਾਂਦੀਪ ਵਿਚ ਹਨ, ਜਿਸ ਵਿਚ ਪੂਰਬੀ ਅਤੇ ਦੱਖਣ-ਪੂਰਬੀ ਏਸ਼ੀਆ ਦਾ ਹਿੱਸਾ ਵੀ ਸ਼ਾਮਿਲ ਹੈ | ਰਿਪੋਰਟ ਵਿਚ ਇਹ ਤੱਥ ਵੀ ਪੇਸ਼ ਕੀਤੇ ਗਏ ਕਿ ਭਾਰਤੀ ਮੂਲ ਦੇ ਅਮਰੀਕੀਆਂ ਦੀ ਸਭ ਤੋਂ ਵੱਧ ਮੱਧਮ ਆਮਦਨੀ, ਔਸਤਨ 100,000 ਡਾਲਰ ਹੈ | ਦੱਸਿਆ ਗਿਆ ਹੈ ਕਿ ਅਮਰੀਕਾ 'ਚ ਸਾਲ 2000 ਤੋਂ 2015 ਤੱਕ ਏਸ਼ੀਆਈ ਮੂਲ ਦੇ ਅਮੀਰੀਕਆਂ ਦੀ ਆਬਾਦੀ ਕੁੱਲ੍ਹ ਮਿਲਾ ਕੇ 72 ਫ਼ੀਸਦੀ ਵੱਧ ਹੋ ਗਈ ਹੈ | ਰਿਪੋਰਟ 'ਚ ਕਿਹਾ ਗਿਆ ਹੈ ਕਿ ਅਮਰੀਕਾ 'ਚ ਭਾਰਤੀਆਂ ਸਮੇਤ ਚੀਨੀ ਅਤੇ ਫ਼ਿਲਪੀਨ ਮੂਲ ਦੀ ਆਬਾਦੀ ਕਾਫ਼ੀ ਹਾਵੀ ਹੈ, ਜਿਸ ਵਿਚ ਕਿ ਚੀਨ ਦੀ ਆਬਾਦੀ ਸਭ ਤੋਂ ਵੱਧ 49 ਲੱਖ ਹੈ, ਜਦੋਂ ਕਿ ਭਾਰਤੀਆਂ ਦੀ ਆਬਾਦੀ 40 ਲੱਖ ਹੈ | ਰਿਪੋਰਟ ਮੁਤਾਬਿਕ ਸਾਲ 1965 ਤੋਂ ਹੁਣ ਤੱਕ ਅਮਰੀਕਾ 'ਚ ਆਉਣ ਵਾਲੇ ਪ੍ਰਵਾਸੀਆਂ ਦਾ 25 ਫ਼ੀਸਦੀ ਹਿੱਸਾ ਨਵੀਂ ਇੰਮੀਗ੍ਰੇਸ਼ਨ ਲਹਿਰ ਦਾ ਕਾਰਨ ਹੈ | ਇਸ ਦੇ ਨਾਲ ਹੀ ਦੱਸਿਆ ਗਿਆ ਕਿ ਅੱਜ ਦੇ ਸਮੇਂ 59 ਫ਼ੀਸਦੀ ਏਸ਼ੀਆਈ ਅਮਰੀਕੀ ਆਬਾਦੀ ਦਾ ਜਨਮ ਦੂਜੇ ਦੇਸ਼ਾਂ 'ਚ ਹੋਇਆ ਹੈ, ਜੋ ਕਿ ਏਸ਼ੀਆਈ ਬਾਲਗਾਂ ਦਾ 73 ਫ਼ੀਸਦੀ ਹਿੱਸਾ ਬਣਦਾ ਹੈ | ਰਿਪੋਰਟ ਵਿਚ ਅਣਅਧਿਕਾਰਤ ਪ੍ਰਵਾਸੀਆਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਗਿਆ ਕਿ 1 ਕਰੋੜ 11 ਲੱਖ ਦੀ ਅਣਅਧਿਕਾਰਤ ਆਬਾਦੀ 'ਚੋਂ ਏਸ਼ੀਆਈ ਮੂਲ ਦੇ ਅਣਅਧਿਕਾਰਤ ਪ੍ਰਵਾਸੀ 13 ਫ਼ੀਸਦੀ ਹਨ |


ਖ਼ਬਰ ਸ਼ੇਅਰ ਕਰੋ

ਲੰਡਨ ਧਮਾਕੇ 'ਚ ਇਕ ਹੋਰ ਗ੍ਰਿਫ਼ਤਾਰ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਧਮਾਕੇ ਦੇ ਸਬੰਧ ਵਿਚ ਬਰਤਾਨੀਆ ਦੀ ਪੁਲਿਸ ਵਲੋਂ ਫੜੋ-ਫੜੀ ਅਤੇ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੇ ਬੀਤੇ ਸ਼ੁੱਕਰਵਾਰ ਨੂੰ ਲੰਡਨ ਟਿਊਬ ਵਿਚ ਹੋਏ ਬੰਬ ਧਮਾਕੇ ਦੇ ਸਬੰਧ 'ਚ ਇਕ ਹੋਰ 17 ਸਾਲਾ ਲੜਕੇ ਨੂੰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ

ਸਿਆਟਲ, 21 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 100 ਮੀਲ ਦੂਰ ਗੁਰੂ ਨਾਨਕ ਸਿੱਖ ਗੁਰਦੁਆਰਾ ਿਲੰਡਨ (ਬੈਲਗਹਿੰਮ) ਵਿਖੇ 20 ਤੋਂ 24 ਸਤੰਬਰ ਤੱਕ ਪੰਜ ਰੋਜ਼ਾ ਧਰਮ ਪ੍ਰਚਾਰ ਆਰੰਭ ਹੋ ਚੁੱਕਾ ਹੈ ਜਿਥੇ ਸੰਗਤਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਯੂਨੀਵਰਸਲ ਆਸਥਾ ਵੱਲੋਂ ਪੰਮੀ ਬਾਈ ਦਾ ਸਨਮਾਨ

ਲੰਡਨ, 21 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਾਊਥਾਲ ਵਿਖੇ ਸੁਖਦੇਵ ਰੈਸਟੋਰੈਂਟ ਵਿਖੇ ਯੂਨੀਵਰਸਲ ਆਸਥਾ ਵਲੋਂ ਕਰਵਾਏ ਗਏ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਪੰਮੀ ਬਾਈ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਸੁਖਦੇਵ ਕੋਮਲ ਨੇ ਕਿਹਾ ਕਿ ...

ਪੂਰੀ ਖ਼ਬਰ »

ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਸਦਮਾ-ਸਹੁਰਾ ਸਾਹਿਬ ਦਾ ਦਿਹਾਂਤ

ਹਾਂਗਕਾਂਗ, 21 ਸਤੰਬਰ (ਜੰਗ ਬਹਾਦਰ ਸਿੰਘ)-ਸਤਰੰਗ ਇੰਟਰਟੇਨਰਜ਼ ਦੇ ਮਾਲਕ ਕਸ਼ਮੀਰ ਸਿੰਘ ਸੋਹਲ ਨੂੰ ਉਨ੍ਹਾਂ ਦੇ ਸਹੁਰਾ ਸਾਹਿਬ ਦਾ ਹਰਭਜਨ ਸਿੰਘ ਠਾਰੂ ਦੇ ਤਰਨਤਾਰਨ ਵਿਖੇ ਹੋਏ ਅਚਨਚੇਤ ਦਿਹਾਂਤ ਦੀ ਆਈ ਦੁਖਦਾਈ ਖਬਰ ਨਾਲ ਗਹਿਰਾ ਸਦਮਾ ਪਹੁੰਚਿਆ ਹੈ | ਹਰਭਜਨ ਸਿੰਘ ...

ਪੂਰੀ ਖ਼ਬਰ »

ਬਿ੍ਸਬੇਨ ਨੌਰਥ 'ਚ ਤੀਆਂ 23 ਸਤੰਬਰ ਨੂੰ

ਬਿ੍ਸਬੇਨ, 21 ਸਤੰਬਰ (ਮਹਿੰਦਰ ਪਾਲ ਸਿੰਘ ਕਾਹਲੋਂ)-ਬਿ੍ਸਬੇਨ ਸ਼ਹਿਰ 'ਚ ਹਰ ਪਾਸੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਪ੍ਰੋਗਰਾਮ ਹੋ ਰਹੇ ਹਨ, ਇਸੇ ਕੜੀ ਵਧੀਨ ਬਿ੍ਸਬੇਨ ਨੌਰਥ (ਉੱਤਰੀ) ਇਲਾਕੇ ਵਿਚ ਤੀਆਂ ਦਾ ਵਿਸ਼ੇਸ ਪ੍ਰੋਗਰਾਮ ਕਰਵਾਇਆ ਜਾ ਰਿਹਾ | ਇਹ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX