ਤਾਜਾ ਖ਼ਬਰਾਂ


ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  2 minutes ago
ਕਲਾਨੌਰ,23 ਫਰਵਰੀ (ਪੁਰੇਵਾਲ/ਕਾਹਲੋਂ) - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਨੜਾਂਵਾਲੀ ਵਿਖੇ ਪ੍ਰਵਾਸੀ ਭਾਰਤੀ ਵੱਲੋਂ ਤਿਆਰ ਕਰਵਾਏ ਗਏ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨੀ ਸਮਾਗਮ 'ਚ ....
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  8 minutes ago
ਨਵੀਂ ਦਿੱਲੀ, 23 ਫਰਵਰੀ- ਆਈ. ਐੱਸ. ਐੱਸ. ਐੱਫ. (ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸਪੋਰਟ ਫੈਡਰੇਸ਼ਨ) ਵਿਸ਼ਵ ਕੱਪ 2019 'ਚ ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਔਰਤਾਂ ਦੀ 10 ਮੀਟਰ ਏਅਰ ਰਾਈਫ਼ਲ ਮੁਕਾਬਲੇ...
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  31 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀ ਕੇਂਦਰ ਵਿਖੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਗੱਲਬਾਤ....
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  42 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 80 ਹੋ ਗਈ ਹੈ। ਇਹ ਜਾਣਕਾਰੀ ਅਸਮ ਸਿਹਤ ਵਿਭਾਗ.....
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  51 minutes ago
ਨਵੀਂ ਦਿੱਲੀ, 23 ਫਰਵਰੀ- ਫੌਜ ਦੇ ਇੱਕ ਕੈਪਟਨ ਨੇ ਬੀਤੇ ਦਿਨ ਦਿੱਲੀ ਦੇ ਬਸੰਤ ਵਿਹਾਰ 'ਚ ਆਪਣੀ ਅਧਿਕਾਰਕ ਰਿਹਾਇਸ਼ 'ਤੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਕੈਪਟਨ ਦੀ ਪਹਿਚਾਣ ਜਯੰਤ ਕੁਮਾਰ ਐੱਮ...
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  48 minutes ago
ਮੋਗਾ, 23 ਫਰਵਰੀ- ਮੋਗਾ ਦੇ ਕੋਟ ਈਸੇ ਖਾਂ ਦੇ ਪਿੰਡ ਗਲੋਟੀ ਖ਼ੁਰਦ ਦੇ ਗੁਰਦੁਆਰਾ ਸਾਹਿਬ 'ਚ ਅੱਜ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਦੀ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਦਿੱਲੀ ਦੇ ਹੋਟਲ ਮਾਲਕ ਨੇ ਸ਼ਹੀਦ...
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  54 minutes ago
ਹੈਦਰਾਬਾਦ, 23 ਫਰਵਰੀ- ਆਂਧਰਾ ਪ੍ਰਦੇਸ਼ ਦੇ ਤਿਰੂਪਤੀ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ 'ਚ ਸਤਾ ਹਾਸਿਲ ਕਰਨ ਦੇ ਨਾਲ ਹੀ ਦੁਨੀਆ ਦੀ ਕੋਈ ਵੀ ਤਾਕਤ ਆਂਧਰਾ ਪ੍ਰਦੇਸ਼ ਨੂੰ ਕਾਂਗਰਸ ਪਾਰਟੀ ਵੱਲੋਂ ਵਿਸ਼ੇਸ਼ ....
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 1 hour ago
ਸੰਗਰੂਰ (ਧੀਰਜ ਪਸੌਰੀਆਂ ) ਸਿੱਖਿਆ ਵਿਭਾਗ ਦੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜ਼ਿਲ੍ਹੇ ਦੇ ਤਿੰਨ ਬਲਾਕਾਂ ਦੀਆਂ ਟੀਮਾਂ ਨੇ ਪੋਸਟ ਟੈੱਸਟ ਕਰਨ ਤੋਂ ਜਵਾਬ ਦੇ ਦਿੱਤਾ ਹੈ। ਅਧਿਆਪਕ ਸੰਘਰਸ਼ ਕਮੇਟੀ ਦੇ ...
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 1 hour ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ ਹੋ ਗਏ। ਅਧਿਕਾਰਕ ਸੂਤਰਾਂ ਨੇ ਅੱਜ ਦੱਸਿਆ ਕਿ ਬਾਂਦੀਪੋਰਾ ਦੇ ਅਜਸ ਇਲਾਕੇ 'ਚ ਇਹ ਹਾਦਸਾ ਵਾਪਰਿਆ ਹੈ। ਲਾਪਤਾ ਲੋਕਾਂ ਦੀ ਤਲਾਸ਼ 'ਚ ਵਿਆਪਕ...
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 1 hour ago
ਬੈਂਗਲੁਰੂ, 23 ਫਰਵਰੀ- ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਚਲ ਰਹੇ ਏਅਰ ਇੰਡੀਆ ਸ਼ੋਅ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸ਼ੋਅ ਦੌਰਾਨ ਪਾਰਕਿੰਗ 'ਚ ਅੱਗ ਲੱਗ ਗਈ ਜਿਸ 'ਚ ਲਗਭਗ 100 ਕਾਰਾਂ ਨੂੰ ਅੱਗ ਲੱਗ ਗਈ। ਅੱਗ ਦੀਆਂ ....
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 1 hour ago
ਜੈਤੋ, 23 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ ਪਾਰਲੀਮੈਂਟ ਚੋਣਾਂ 'ਚ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ...
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 1 hour ago
ਹਰੀਕੇ ਪੱਤਣ, 23 ਫਰਵਰੀ (ਸੰਜੀਵ ਕੁੰਦਰਾ)- ਪੁਲਵਾਮਾ 'ਚ ਹੋਏ ਫਿਦਾਈਨ ਹਮਲੇ 'ਚ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਗੰਡੀ ਵਿੰਡ ਪੱਤਲ ਦੇ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਅੱਜ ....
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਨਾਲ ਕ੍ਰਿਕਟ ਮੈਚ ਖੇਡਣ ਦੇ ਸਵਾਲ 'ਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਭਾਰਤੀ ਟੀਮ ਦਾ ਰੁਝਾਨ ਸਪਸ਼ਟ ਕੀਤਾ ਹੈ। ਐਤਵਾਰ ਨੂੰ ਆਸਟ੍ਰੇਲੀਆ ਦੇ ਨਾਲ ਹੋਣ ਵਾਲੇ ਪਹਿਲੇ ਟੀ ...
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 1 hour ago
ਫਗਵਾੜਾ, 23 ਫਰਵਰੀ (ਤਰਨਜੀਤ ਸਿੰਘ ਕਿੰਨੜਾ)- ਬਹਿਬਲ ਕਲਾਂ ਗੋਲੀਕਾਂਡ 'ਚ ਐੱਸ.ਆਈ.ਟੀ. ਨੇ 12 ਬੋਰ ਦੀ ਰਾਈਫ਼ਲ ਬਰਾਮਦ ....
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 2 hours ago
ਬੈਂਗਲੁਰੂ, 23 ਫਰਵਰੀ- ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਏਰੋ ਇੰਡੀਆ ਏਅਰ ਸ਼ੋਅ 2019 ਦੇ ਚੌਥੇ ਦਿਨ ਸਵਦੇਸ਼ੀ ਹਲਕੇ ਲੜਾਕੂ ਜਹਾਜ਼ ਤੇਜਸ 'ਚ ਉਡਾਣ ਭਰੀ ਹੈ। ਇਸ ਦੇ ਨਾਲ ਹੀ ਤੇਜਸ 'ਚ ਉਡਾਣ ਭਰਨ...
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 3 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 3 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 4 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 4 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਸੰਪਾਦਕੀ

ਕੀ ਭਾਜਪਾ ਸਰਕਾਰ ਦੀ ਮਕਬੂਲੀਅਤ ਘਟ ਰਹੀ ਹੈ ?

ਅੱਜਕਲ੍ਹ ਆਮ ਸਮਾਜਿਕ ਗੱਲਬਾਤ ਵਿਚ ਇਕ ਨਵਾਂ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਖ਼ਾਸ ਤੌਰ 'ਤੇ ਉਨ੍ਹਾਂ ਥਾਵਾਂ 'ਤੇ ਜਿਥੇ ਕਾਰੋਬਾਰ ਨਾਲ ਸਬੰਧਤ ਮਹੱਤਵਪੂਰਨ ਲੋਕ ਮੌਜੂਦ ਹੋਣ। ਅਜਿਹੇ ਮੌਕੇ 'ਤੇ ਕੋਈ ਤੁਹਾਨੂੰ ਕਿਸੇ ਕੋਨੇ 'ਤੇ ਲੈ ਜਾਏਗਾ ਅਤੇ ਕਹੇਗਾ : 'ਕੀ ਮੈਂ ...

ਪੂਰੀ ਖ਼ਬਰ »

1947 ਦੇ ਫ਼ਿਰਕੂ ਫ਼ਸਾਦ ਰੋਕਣ ਲਈ

ਮਹਾਤਮਾ ਗਾਂਧੀ ਨੇ ਪੂਰਾ ਜ਼ੋਰ ਲਾਇਆ ਪਰ ਵੱਡੇ ਆਗੂਆਂ ਨੇ ਸਾਥ ਨਾ ਦਿੱਤਾ

15 ਅਗਸਤ, 1947 ਦਾ ਦਿਨ ਨੇੜੇ ਆ ਰਿਹਾ ਸੀ। ਭਾਰਤ ਦੋ ਸਦੀਆਂ ਦੀ ਗੁਲਾਮੀ ਨੂੰ ਗਲੋਂ ਲਾਹ ਕੇ ਪ੍ਰਭੂਸੱਤਾ ਸੰਪੰਨ ਆਜ਼ਾਦ ਦੇਸ਼ਾਂ ਦੇ ਭਾਈਚਾਰੇ ਵਿਚ ਸ਼ਾਮਿਲ ਹੋਣ ਵਾਲਾ ਸੀ। ਇਸ ਘੜੀ ਮਹਾਤਮਾ ਗਾਂਧੀ ਤੋਂ ਵੱਧ ਖੁਸ਼ ਹੋਰ ਕੋਈ ਨਹੀਂ ਸੀ ਹੋ ਸਕਦਾ। ਜਿਸ ਸੰਘਰਸ਼ ਦੀ ਉਨ੍ਹਾਂ ਨੇ ...

ਪੂਰੀ ਖ਼ਬਰ »

ਆਓ ਪ੍ਰਦੂਸ਼ਣ-ਮੁਕਤ ਦੀਵਾਲੀ ਲਈ ਪਹਿਲ ਕਰੀਏ

ਜਿਉਂ-ਜਿਉਂ ਦੀਵਾਲੀ ਨੇੜੇ ਆ ਰਹੀ ਹੈ, ਵਾਰ-ਵਾਰ ਪ੍ਰਦੂਸ਼ਣ ਤੇ ਸ਼ੋਰ ਦਾ ਡਰ ਚੇਤੇ ਆ ਰਿਹਾ ਹੈ। ਦੀਵਾਲੀ ਜ਼ਹਿਰੀਲੇ ਧੂੰਏਂ ਦੀ ਉਪਜ ਦਾ ਵੱਡਾ ਕਾਰਨ ਬਣ ਗਈ ਹੈ। ਨਾਲ-ਨਾਲ ਆਤਿਸ਼ਬਾਜ਼ੀ ਦੀ ਕੰਨ-ਪਾੜਵੀਂ ਆਵਾਜ਼ ਅੱਧੀ ਰਾਤ ਤੱਕ ਸੁਣਾਈ ਦਿੰਦੀ ਰਹਿੰਦੀ ਹੈ। ਖੁਸ਼ਹਾਲ ਮਾਪਿਆਂ ...

ਪੂਰੀ ਖ਼ਬਰ »

ਗੁਰਦਾਸਪੁਰ ਦੀ ਉਪ-ਚੋਣ

ਸਿਆਸੀ ਪਾਰਟੀਆਂ ਲਈ ਬਣੀ ਵਕਾਰ ਦਾ ਸਵਾਲ

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਲਗਪਗ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਈ ਹੈ। ਚੋਣਾਂ ਦੌਰਾਨ ਵੱਡੀਆਂ ਪਾਰਟੀਆਂ ਦੇ ਕੁਝ ਆਗੂ ਅਤੇ ਵਰਕਰਾਂ ਵਲੋਂ ਆਪਣੀ ਬਿਆਨਬਾਜ਼ੀ ਅਤੇ ਭਾਸ਼ਣਾਂ ਰਾਹੀਂ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਸੀ, ਉਸ ਤੋਂ ਇਹ ਖ਼ਦਸ਼ਾ ਜ਼ਰੂਰ ਬਣ ਗਿਆ ਸੀ ਕਿ ਇਨ੍ਹਾਂ ਚੋਣਾਂ ਵਿਚ ਕੁਝ ਗੜਬੜ ਹੋ ਸਕਦੀ ਹੈ। ਇਸੇ ਲਈ ਚੋਣ ਕਮਿਸ਼ਨ ਨੇ 100 ਤੋਂ ਵਧੇਰੇ ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ ਕੁਝ ਦਰਜਨ ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਹੋਇਆ ਸੀ।
ਚੋਣ ਕਮਿਸ਼ਨ ਵਲੋਂ ਅਮਨ ਪੂਰਵਕ ਚੋਣਾਂ ਕਰਵਾਉਣ ਲਈ ਕਾਫੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਗੁਰਦਾਸਪੁਰ ਦਾ ਇਹ ਇਲਾਕਾ ਸਰਹੱਦੀ ਖੇਤਰ ਹੈ। ਇਸ ਦੀਆਂ ਆਪਣੀਆਂ ਸਮੱਸਿਆਵਾਂ ਹਨ। ਪੰਜਾਬ ਦੇ ਦੂਸਰੇ ਖੇਤਰਾਂ ਦੇ ਮੁਕਾਬਲੇ ਵਿਚ ਇਸ ਦੀ ਹਰ ਪਾਸੇ ਤੋਂ ਬਹੁਤੀ ਤਰੱਕੀ ਨਹੀਂ ਹੋ ਸਕੀ, ਚਾਹੇ ਇਸ ਲੋਕ ਸਭਾ ਹਲਕੇ ਦੀ ਸਮੇਂ-ਸਮੇਂ ਕੇਂਦਰ ਵਿਚ ਪ੍ਰਤੀਨਿਧਤਾ ਕਰਨ ਵਾਲੇ ਨੁਮਾਇੰਦੇ ਕਾਫੀ ਪ੍ਰਭਾਵ ਵਾਲੇ ਵਿਅਕਤੀ ਰਹੇ ਹਨ। ਇਸ ਵਾਰ ਦੀ ਚੋਣ ਸਥਿਤੀ ਕਈ ਪੱਖਾਂ ਤੋਂ ਅਜੀਬ ਅਤੇ ਵਖਰੇਵੇਂ ਵਾਲੀ ਹੈ। ਚਾਰ ਵਾਰ ਇਥੋਂ ਪ੍ਰਸਿੱਧ ਫ਼ਿਲਮ ਕਲਾਕਾਰ ਵਿਨੋਦ ਖੰਨਾ ਨੇ ਚੋਣ ਜਿੱਤੀ ਸੀ। ਚਾਹੇ ਉਸ ਨੇ ਇਸ ਇਲਾਕੇ ਵਿਚ ਕੁਝ ਪੁਲ ਬਣਾਉਣ ਅਤੇ ਇਕ ਹਵਾਈ ਅੱਡਾ ਬਣਾਉਣ ਤੋਂ ਬਿਨਾਂ ਹੋਰ ਬਹੁਤਾ ਸੰਪਰਕ ਨਹੀਂ ਸੀ ਰੱਖਿਆ। ਨਾ ਹੀ ਉਹ ਇਸ ਹਲਕੇ ਦੇ ਬਹੁਤੇ ਲੋਕਾਂ ਨੂੰ ਜਾਣਦੇ ਸਨ, ਨਾ ਹੀ ਆਪਣੇ ਲੰਮੇ ਪ੍ਰਤੀਨਿੱਧ ਕਾਲ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨਾਲ ਕੋਈ ਵਧੇਰੇ ਨੇੜਤਾ ਬਣਾਈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਅਜਿਹਾ ਹੁੰਦੇ ਹੋਏ ਵੀ ਦੋ ਪੁਲਾਂ ਦੀ ਉਸਾਰੀ ਕਰਕੇ ਉਹ ਅਖੀਰ ਤੱਕ ਆਪਣੀਆਂ ਸਾਰੀਆਂ ਸੀਮਾਵਾਂ ਦੇ ਬਾਵਜੂਦ ਲੋਕਾਂ ਵਿਚ ਪ੍ਰਵਾਨ ਰਹੇ। ਇਹ ਉਪ-ਚੋਣ ਉਨ੍ਹਾਂ ਦਾ ਦਿਹਾਂਤ ਹੋਣ ਕਾਰਨ ਹੋ ਰਹੀ ਹੈ। ਚਾਹੇ ਅਗਲੀ ਨਵੀਂ ਲੋਕ ਸਭਾ ਵਿਚ ਲਗਪਗ 20 ਕੁ ਮਹੀਨੇ ਦਾ ਅਰਸਾ ਬਾਕੀ ਬਚਿਆ ਹੈ ਅਤੇ ਹੁਣ ਕਈ ਪੱਖਾਂ ਤੋਂ ਸਿਆਸੀ ਹਾਲਾਤ ਵੀ ਕਾਫੀ ਬਦਲ ਗਏ ਜਾਪਦੇ ਹਨ। ਜਿਵੇਂ ਕਿ ਅਸੀਂ ਪਹਿਲਾਂ ਲਿਖਿਆ ਹੈ ਇਸ ਹਲਕੇ ਦੀ ਪਿਛਲੇ ਲੰਮੇ ਸਮੇਂ ਤੋਂ ਪ੍ਰਤੀਨਿਧਤਾ ਭਾਜਪਾ ਦਾ ਚੁਣਿਆ ਮੈਂਬਰ ਹੀ ਕਰਦਾ ਰਿਹਾ ਹੈ ਪਰ ਇਸੇ ਸਾਲ ਫਰਵਰੀ ਵਿਚ ਹੋਈਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਇਸ ਲੋਕ ਸਭਾ ਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 7 ਹਲਕਿਆਂ ਵਿਚ ਕਾਂਗਰਸ ਦੇ ਉਮੀਦਵਾਰ ਜਿੱਤ ਗਏ ਸਨ। ਬਾਕੀ ਦੋਵਾਂ ਹਲਕਿਆਂ ਵਿਚੋਂ ਇਕ ਭਾਜਪਾ ਦੇ ਹਿੱਸੇ ਅਤੇ ਇਕ ਅਕਾਲੀ ਦਲ ਦੇ ਹਿੱਸੇ ਆਇਆ ਸੀ। ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਵਿਚ ਜਿਥੇ ਕਾਂਗਰਸ ਨੂੰ ਬਹੁਮਤ ਪ੍ਰਾਪਤ ਹੋਇਆ ਸੀ, ਉਥੇ ਆਮ ਆਦਮੀ ਪਾਰਟੀ ਦੀ ਵੀ ਵੱਡੀ ਚਰਚਾ ਬਣੀ ਰਹੀ ਸੀ। ਇਸ ਤੋਂ ਪਹਿਲਾਂ 10 ਸਾਲ ਤੱਕ ਰਾਜ ਕਰਦਾ ਰਿਹਾ ਅਕਾਲੀ-ਭਾਜਪਾ ਗਠਜੋੜ ਤੀਸਰੇ ਨੰਬਰ 'ਤੇ ਸਿਮਟ ਕੇ ਰਹਿ ਗਿਆ ਸੀ। ਹੁਣ 7 ਮਹੀਨਿਆਂ ਬਾਅਦ ਕਾਂਗਰਸ ਦੀ ਵੀ ਪਹਿਲਾਂ ਵਰਗੀ ਚੜ੍ਹਤ ਨਹੀਂ ਰਹੀ। ਇਸ ਦਾ ਮੁੱਖ ਕਾਰਨ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਲੰਮੇ-ਚੌੜੇ ਵਾਅਦੇ ਕਰਨਾ ਹੈ, ਜਿਨ੍ਹਾਂ ਨੂੰ ਹੁਣ ਤੱਕ ਪੂਰਾ ਕਰਨ ਵਿਚ ਨਵੀਂ ਪੰਜਾਬ ਸਰਕਾਰ ਕਾਫੀ ਪਛੜ ਗਈ ਲਗਦੀ ਹੈ। ਚਾਹੇ ਪੂਰੀ ਕਾਰਗੁਜ਼ਾਰੀ ਨਾ ਦਿਖਾ ਸਕਣ ਦਾ ਮੁੱਖ ਕਾਰਨ ਸਰਕਾਰ ਦਾ ਖਜ਼ਾਨਾ ਖਾਲੀ ਹੋਣਾ ਦੱਸਿਆ ਜਾ ਰਿਹਾ ਹੈ। ਨਵੀਂ ਸਰਕਾਰ ਵਲੋਂ ਇਹ ਵੀ ਦੋਸ਼ ਲਗਾਇਆ ਜਾਂਦਾ ਹੈ ਕਿ ਪਿਛਲੇ 10 ਸਾਲ ਦੇ ਅਰਸੇ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਜਿਥੇ ਪੰਜਾਬ ਦਾ ਖਜ਼ਾਨਾ ਬਿਲਕੁਲ ਖਾਲੀ ਕਰ ਦਿੱਤਾ, ਉਥੇ ਸੂਬੇ ਸਿਰ ਏਨਾ ਵੱਡਾ ਕਰਜ਼ਾ ਚੜ੍ਹਾ ਦਿੱਤਾ, ਜਿਸ ਦਾ ਵਿਆਜ ਮੋੜਨਾ ਵੀ ਨਵੀਂ ਸਰਕਾਰ ਲਈ ਵੱਡੀ ਮੁਸੀਬਤ ਬਣ ਗਿਆ ਹੈ। 7 ਮਹੀਨੇ ਦੇ ਅਰਸੇ ਵਿਚ ਸੂਬੇ ਦੀ ਲੜਖੜਾਉਂਦੀ ਆਰਥਿਕਤਾ ਨਾ ਸੰਭਾਲ ਸਕਣ ਅਤੇ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਾ ਕਰ ਸਕਣ ਕਰਕੇ ਸਰਕਾਰ ਦੀ ਹਾਲਤ ਪੇਤਲੀ ਪੈਂਦੀ ਜਾ ਰਹੀ ਹੈ।
ਪਿਛਲੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਜੋ ਉਭਾਰ ਬਣਿਆ ਸੀ, ਉਹ ਵੀ ਕਾਫੀ ਫਿੱਕਾ ਪੈਂਦਾ ਜਾ ਰਿਹਾ ਹੈ। ਇਸੇ ਲਈ ਇਹ ਵਿਚਾਰ ਵੀ ਪ੍ਰਪੱਕ ਹੁੰਦਾ ਰਿਹਾ ਹੈ ਕਿ ਇਸ ਲੋਕ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਸੀਮਤ ਹੱਦ ਤੱਕ ਹੀ ਆਪਣੀ ਕਾਰਗੁਜ਼ਾਰੀ ਦਿਖਾ ਸਕੇਗਾ। ਆਮ ਤੌਰ 'ਤੇ ਇਹ ਪ੍ਰਭਾਵ ਬਣਿਆ ਹੋਇਆ ਹੈ ਕਿ ਉਪ-ਚੋਣ ਵਿਚ ਸੂਬੇ ਦੀ ਸਰਕਾਰ ਦੇ ਉਮੀਦਵਾਰ ਨੂੰ ਅਕਸਰ ਜਿੱਤ ਪ੍ਰਾਪਤ ਹੁੰਦੀ ਹੈ, ਇਸ ਦੇ ਕਈ ਕਾਰਨ ਵੀ ਹੁੰਦੇ ਹਨ ਪਰ ਇਸ ਦੇ ਨਾਲ-ਨਾਲ ਕਾਂਗਰਸ ਦਾ ਉਮੀਦਵਾਰ ਸੁਲਝਿਆ ਹੋਇਆ ਅਤੇ ਸਿਆਣਾ ਆਗੂ ਵੀ ਹੈ। ਪਰ ਉਹ ਇਸ ਇਲਾਕੇ ਨਾਲ ਸਬੰਧ ਨਹੀਂ ਰੱਖਦਾ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਇਸ ਇਲਾਕੇ ਵਿਚ ਪਿਛਲੇ ਲੰਮੇ ਸਮੇਂ ਤੋਂ ਸਰਗਰਮ ਰਿਹਾ ਹੈ ਤੇ ਕਾਫੀ ਹੱਦ ਤੱਕ ਇਥੋਂ ਦੇ ਲੋਕਾਂ ਨਾਲ ਕਈ ਢੰਗ-ਤਰੀਕਿਆਂ ਨਾਲ ਜੁੜਿਆ ਵੀ ਰਿਹਾ ਹੈ। ਪਰ ਚੋਣਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੇ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਲੰਗਾਹ ਦੇ ਗੰਭੀਰ ਦੋਸ਼ਾਂ ਵਿਚ ਘਿਰ ਜਾਣ ਦਾ ਅਸਰ ਵੀ ਇਸ ਚੋਣ 'ਤੇ ਪਿਆ ਦਿਖਾਈ ਦੇ ਰਿਹਾ ਹੈ। ਪਰ ਕਾਂਗਰਸ ਤੇ ਅਕਾਲੀ-ਭਾਜਪਾ ਗਠਜੋੜ ਦੋਵਾਂ ਹੀ ਧਿਰਾਂ ਲਈ ਇਹ ਚੋਣ ਜਿੱਥੇ ਇਕ ਵਕਾਰ ਦਾ ਮੁੱਦਾ ਹੈ, ਉਥੇ ਇਸ ਨੂੰ ਪੰਜਾਬ ਦੀ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਦਾ ਪ੍ਰਮਾਣ ਵੀ ਮੰਨਿਆ ਜਾਏਗਾ ਅਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਵੀ ਕਿਸੇ ਨਾ ਕਿਸੇ ਰੂਪ ਵਿਚ ਇਸ ਚੋਣ 'ਤੇ ਪਿਆ ਪ੍ਰਭਾਵ ਮਹਿਸੂਸ ਕੀਤਾ ਜਾਏਗਾ।


-ਬਰਜਿੰਦਰ ਸਿੰਘ ਹਮਦਰਦ

 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX