ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਮੁਕਤਸਰ ਸਾਹਿਬ

ਦਰਜਨ ਦੇ ਕਰੀਬ ਨਕਾਬਪੋਸ਼ਾਂ ਵਲੋਂ ਹਮਲਾ ਕਰਕੇ ਸਾਢੇ 78 ਹਜ਼ਾਰ ਰੁਪਏ ਖੋਹਣ ਦਾ ਦੋਸ਼

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਨੂੰ ਦਰਜਨ ਦੇ ਕਰੀਬ ਨਕਾਬਪੋਸ਼ਾਂ ਵਲੋਂ ਰਾਡ ਅਤੇ ਬੇਸਬਾਲ ਨਾਲ ਹਮਲਾ ਕਰ ਕੇ ਇੱਕ ਨੌਜਵਾਨ ਤੋਂ ਸਾਢੇ 78 ਹਜ਼ਾਰ ਰੁਪਏ ਖੋਹਣ ਦੇ ਦੋਸ਼ ਵਿਚ ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਸਰਕਾਰੀ ਹਸਪਤਾਲ ਵਿਚ ਜ਼ਖਮੀ ਸਾਗਰ ਪੁੱਤਰ ਦਵਿੰਦਰ ਕੁਮਾਰ ਵਾਸੀ ਮੰਡੀ ਹਰਜ਼ੀ ਰਾਮ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਹ ਮੰਡੀ ਹਰਜ਼ੀ ਰਾਮ ਸਥਿਤ ਚਾਰ ਖੰਭਾ ਚੌਾਕ ਵਿਚ ਆਪਣੀ ਬੂਟਾਂ ਦੀ ਦੁਕਾਨ ਤੋਂ ਘਰ ਜਾਣ ਲੱਗਿਆ ਤਾਂ ਮੋਟਰਸਾਈਕਲਾਂ 'ਤੇ ਸਵਾਰ ਕਰੀਬ ਦਰਜਨ ਦੇ ਕਰੀਬ ਨਕਾਬਪੋਸ਼ਾਂ ਜਿਨ੍ਹਾਂ ਦੇ ਹੱਥਾਂ ਵਿਚ ਲੋਹੇ ਦੀ ਰਾਡ ਤੇ ਬੇਸਬਾਲ ਫ਼ੜ੍ਹੇ ਹੋਏ ਸਨ, ਨੇ ਆਉਂਦੇ ਹੀ ਉਸ ਦੇ ਸਿਰ ਤੇ ਹਮਲਾ ਕਰ ਉਸ ਦੇ ਹੱਥ ਵਿਚ ਫ਼ੜ੍ਹੇ ਲਿਫ਼ਾਫ਼ੇ ਜਿਸ ਵਿਚ ਸਾਢੇ 78 ਹਜ਼ਾਰ ਰੁਪਏ ਸੀ ਖੋਹ ਕੇ ਫ਼ਰਾਰ ਹੋ ਗਏ | ਆਸ ਪਾਸ ਦੇ ਲੋਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ | ਸਾਗਰ ਦਾ ਕਹਿਣਾ ਸੀ ਕਿ ਉਸ ਨੇ ਇਨ੍ਹਾਂ ਇਕੱਠੇ ਕੀਤੇ ਪੈਸਿਆਂ ਨਾਲ ਦੁਕਾਨ ਦਾ ਸਾਮਾਨ ਲੈਣ ਲਈ ਜਾਣਾ ਸੀ | ਉੱਧਰ ਜਦੋਂ ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ ਜਗਦੀਸ਼ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ, ਜੋ ਵੀ ਜਾਂਚ ਦਾ ਨਤੀਜਾ ਸਾਹਮਣੇ ਆਵੇਗਾ, ਉਸ ਦੇ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਨਿਊ ਗੋਬਿੰਦ ਨਗਰ ਵਾਰਡ ਨੰਬਰ 12 ਵਿਚ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਘਰ ਅੱਗੇ ਖੜ੍ਹੇ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਦੇ ਦਾਅਵਿਆਂ ਦੇ ਬਾਵਜੂਦ ਚੋਰਾਂ ਨੇ ਅਜਿਹੀ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੇ ...

ਪੂਰੀ ਖ਼ਬਰ »

ਕਰਵਾ-ਚੌਥ 'ਤੇ ਲੰਮੀ ਉਮਰ ਨਹੀਂ ਬਲਕਿ ਪਤੀ ਦੀ ਮੌਤ ਦਾ ਕਾਰਨ ਬਣੀ ਪਤਨੀ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਕਰਵਾ-ਚੌਥ ਤੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਣ ਦੀ ਥਾਂ ਪਤੀ ਨਾਲ ਝਗੜ ਕੇ ਘਰੋਂ ਗਈ ਪਤਨੀ ਨੇ ਪਤੀ ਦੀ ਜਾਨ ਲੈ ਲਈ | ਸਥਾਨਕ ਨਿਊ ਗੋਬਿੰਦ ਨਗਰੀ 'ਚ ਇਕ ਵਿਅਕਤੀ ਨੇ ਪਤਨੀ ਦੇ ਘਰ ਛੱਡ ਕੇ ਚਲੇ ਜਾਣ ਕਾਰਨ ਆਪਣੇ ਆਪ ਨੂੰ ਕਮਰੇ 'ਚ ...

ਪੂਰੀ ਖ਼ਬਰ »

ਨੌਜਵਾਨ ਖੱਤਰੀ ਸਭਾ ਨੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਯੂਨਾਈਟਿਡ ਖੱਤਰੀ ਸਭਾ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਸਭਾ ਦੇ ਨੌਜਵਾਨ ਵਿੰਗ ਨੌਜਵਾਨ ਖੱਤਰੀ ਸਭਾ ਪੰਜਾਬ (ਰਜਿ:) ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ...

ਪੂਰੀ ਖ਼ਬਰ »

ਵਾਲੀਬਾਲ ਅਕੈਡਮੀ ਦੇ ਖਿਡਾਰੀਆਂ ਦੀ ਨੈਸ਼ਨਲ ਕੈਂਪ ਲਈ ਹੋਈ ਚੋਣ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਦੀ ਵਾਲੀਬਾਲ ਅਕੈਡਮੀ ਦੇ ਦੋ ਖਿਡਾਰੀਆਂ ਦੀ ਨੈਸ਼ਨਲ ਕੈਂਪ ਲਈ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲੀਬਾਲ ਅਕੈਡਮੀ ਪਿੰਡ ਮਲੋਟ ਦੇ ਇੰਚਾਰਜ ਮਹਿੰਦਰ ਸਿੰਘ ਸੋਨਾ ਪੰਜਾਬ ਪੁਲਿਸ ਅਤੇ ਇਕਬਾਲ ਸਿੰਘ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੀ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ

ਲੰਬੀ, 11 ਅਕਤੂਬਰ (ਮੇਵਾ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਪਬਲਿਕ ਸੀਨੀ: ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਤੇ ਪ੍ਰੀਖਿਆ ਕਰਵਾਈ ਗਈ | ਨੈਤਿਕ ਸਿੱਖਿਆ ਦੀ ਪ੍ਰੀਖਿਆ ...

ਪੂਰੀ ਖ਼ਬਰ »

ਸੁਖਮੀਤ ਸਿੰਘ ਸਰਾਂ ਨੇ ਬੀ.ਡੀ.ਪੀ.ਓ. ਲੰਬੀ ਦਾ ਚਾਰਜ ਸੰਭਾਲਿਆ

ਲੰਬੀ, 11 ਅਕਤੂਬਰ (ਮੇਵਾ ਸਿੰਘ)-ਸ: ਸੁਖਮੀਤ ਸਿੰਘ ਸਰਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਬੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਨਵੇਂ ਆਏ ਬੀ.ਡੀ.ਓ. ਲੰਬੀ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦਾ ਸਵਾਗਤ ਕੀਤਾ | ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਤੱਕ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ-ਸੁਮੇਰ ਸਿੰਘ ਗੁਰਜਰ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੌਰੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਗਿੱਦੜਬਾਹਾ ਸੈਕੰਡਰੀ ਜ਼ੋਨ ਦੋ ਰੋਜ਼ਾ ਅਥਲੈਟਿਕਸ ਮੀਟ ਭਾਈ ਮੋਹਰੀ ਸਕੂਲ ਗੁਰੂਸਰ ਵਿਖੇ ਸਮਾਪਤ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਗਿੱਦੜਬਾਹਾ ਸੈਕੰਡਰੀ ਜ਼ੋਨ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਲੈਕਚਰਾਰ ਰਣਜੀਤ ਸਿੰਘ ਗੁਰੂਸਰ, ਰਮਨਦੀਪ ਸਿੰਘ ਐਮ.ਡੀ. ਭਾਈ ਮੋਹਰੀ ਸਕੂਲ ਅਤੇ ਹਰਜੀਤ ਸਿੰਘ ਬਰਾੜ ਐਮ.ਡੀ. ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਡਲ ਦਫ਼ਤਰ ਅੱਗੇ ਰੋਸ ਧਰਨਾ ਜਾਰੀ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀਆਂ ਤਿੰਨ ਬਰਾਂਚਾਂ ਵਲੋਂ 4 ਅਕਤੂਬਰ ਕੰਮ ਵਾਲੇ ਦਿਨ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਮੁਤਾਬਿਕ ਅੱਜ ਵੀ ਮੰਡਲ ਦਫ਼ਤਰ ਅੱਗੇ ਸੁਰਜੀਤ ਸਿੰਘ ਗਿੱਲ ਚੇਅਰਮੈਨ ਅਤੇ ਹਰਪਾਲ ...

ਪੂਰੀ ਖ਼ਬਰ »

ਅੰਗਹੀਣ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੰਗਹੀਣ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅੰਗਹੀਣਾਂ ...

ਪੂਰੀ ਖ਼ਬਰ »

ਜ਼ਿਲ੍ਹਾ ਅਥਲੈਟਿਕ ਮੁਕਾਬਲਿਆਂ ਵਿਚ ਜੀ. ਜੀ. ਐੱਸ. ਪਬਲਿਕ ਸਕੂਲ ਨੇ ਜਿੱਤੇ 16 ਤਗਮੇ

ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)-ਜ਼ਿਲ੍ਹਾ ਅਥਲੈਟਿਕ 17 ਸਾਲ ਵਰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਵਿਦਿਆਰਥੀਆਂ ਨੇ 16 ਤਗਮੇ ਜਿੱਤੇ ਜਿਨ੍ਹਾਂ ਵਿਚ ਨਵਜੋਤ ਕੌਰ ਨੇ 3, ਗੁਰਬੀਰ ਕੌਰ ਨੇ ...

ਪੂਰੀ ਖ਼ਬਰ »

ਮਾਮਲਾ ਡਾਕਘਰ ਦੀ ਬਜਾਏ ਪਰਲ ਕੰਪਨੀ ਵਿਚ ਪੈਸੇ ਲਗਾਉਣ ਦਾ ਡਾਕਘਰ ਦੀ ਮਹਿਲਾ ਏਜੰਟ 'ਤੇ 80 ਹਜ਼ਾਰ ਦੀ ਐਫ਼. ਡੀ. ਖ਼ੁਰਦ-ਬੁਰਦ ਕਰਨ ਦਾ ਦੋਸ਼

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡਾਕਘਰ ਵਿਚ ਕੰਮ ਕਰਦੀ ਇਕ ਮਹਿਲਾ ਕਰਮਚਾਰੀ ਵਲੋਂ ਜੀਵਨ ਨਗਰ ਦੇ ਰਹਿਣ ਵਾਲੇ ਵਿਅਕਤੀ ਗੁੱਡੂ ਨਾਥ ਪੁੱਤਰ ਜਿਰੈਥੀ ਨਾਥ ਵਲੋਂ ਡਾਕਘਰ ਵਿਚ ਐੱਫ਼.ਡੀ ਕਰਵਾਉਣ ਲਈ ਦਿੱਤੇ 80 ਹਜ਼ਾਰ ਰੁਪਏ ਮੋਟੇ ਕਮਿਸ਼ਨ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਟਰੱਕ ਹੇਠ ਆਉਣ ਨਾਲ ਮੋਟਰਸਾਈਕਲ ਸਵਾਰ ਨਰਸ ਦੀ ਮੌਤ

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੀਆ ਸੜਕ 'ਤੇ ਸ਼ੇਰਗੜ੍ਹ-ਸਕਤਾਖੇੜਾ ਵਿਚਕਾਰ ਟਰੱਕ ਹੇਠਾਂ ਦਰੜੇ ਜਾਣ ਕਰਕੇ ਨਰਸ ਦੀ ਮੌਤ ਹੋ ਗਈ | ਮਿ੍ਤਕਾ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਕੰਮ ਕਰਦੀ ਸੀ | ਉਸ ਦੀ ਸ਼ਨਾਖ਼ਤ ਪਿੰਡ ਸ਼ੇਰਗੜ੍ਹ ਦੀ ਬਿਮਲਾ ਵਜੋਂ ਹੋਈ ...

ਪੂਰੀ ਖ਼ਬਰ »

ਪਿੰਡ ਭੁੱਟੀਵਾਲਾ ਦੇ ਕਿਸਾਨਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪਿੰਡ ਭੁੱਟੀਵਾਲਾ ਦੇ ਕਿਸਾਨਾਂ ਦੀ ਬੈਠਕ ਹੋਈ, ਜਿਸ ਵਿਚ ਪਰਾਲੀ ਪ੍ਰਬੰਧਕ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਨੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਦਾ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਸਥਾਨਕ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੌਜੀ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ | ਇਸ ਮੌਕੇ ਹਰਗੁਰਜੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਬੱਚਿਆਂ ਦੇ ਮਨੋਰੰਜਨ ਤੇ ਸਿੱਖਿਅਕ ਵਿਕਾਸ ਲਈ ਹਫ਼ਤਾਵਾਰੀ ਬਾਲ ਫ਼ਿਲਮਾਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਪੜ੍ਹਨ ਵਾਲੇ ਛੋਟੀ ਉਮਰ ਦੇ ਬੱਚਿਆਂ ਨੂੰ ਸਿੱਖਿਆ ਦੇਣ, ਮਨੋਰੰਜਨ ਕਰਨ ਅਤੇ ਮਾਨਸਿਕ ਵਿਕਾਸ ਕਰਨ ਲਈ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸ਼ਾਸਨ ...

ਪੂਰੀ ਖ਼ਬਰ »

ਅਧਿਆਪਕਾਂ ਦੀ ਖੱਜਲ-ਖ਼ੁਆਰੀ ਰੋਕਣ ਲਈ ਖ਼ਜ਼ਾਨਾ ਅਫ਼ਸਰ ਨੂੰ ਮਿਲਿਆ ਵਫ਼ਦ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਇਸ ਖੇਤਰ ਦੇ ਸਕੂਲਾਂ ਵਿਚ ਅਧਿਆਪਕਾਂ ਨੂੰ ਖ਼ਜ਼ਾਨਾ ਦਫ਼ਤਰ ਵਿਚ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹੰਭਲਾ ਮਾਰਿਆ ਹੈ | ਜਥੇਬੰਦੀ ਦੇ ਜਿੱਲ੍ਹਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਬਿਮਾਰੀਆਂ ਤੋਂ ਬਚਾਅ ਲਈ ਵੱਖ-ਵੱਖ ਥਾਂਈ ਸਰਗਰਮੀਆਂ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਪੀਕ ਸੀਜ਼ਨ ਨੂੰ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਵਿਕਰਮ ਅਸੀਜਾ ਜਿੱਲ੍ਹਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ ਵਿਖੇ ਹੋਈ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੀਨਾ ਰਾਣੀ ਸੋਥਾ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਰੋਕਣਾ ਬਹੁਤ ਜ਼ਰੂਰੀ-ਜ਼ਿਲ੍ਹਾ ਟੈ੍ਰਫ਼ਿਕ ਇੰਚਾਰਜ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਐੱਸ.ਐੱਸ.ਪੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹਾ ਟੈ੍ਰਫ਼ਿਕ ਪੁਲਿਸ ਵਲੋਂ ਸ਼ਹਿਰ ਵਿਚ ਟੈ੍ਰਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਾ ਕਰਵਾਇਆ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਕਰਾਏ ਪ੍ਰੋਗਰਾਮ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 2 ਗਿੱਦੜਬਾਹਾ ਦੀ ਸਿਮਰਨਪ੍ਰੀਤ ਕੌਰ ਨੂੰ ਜ਼ਿਲ੍ਹਾ ਪੱਧਰ ਤੇ ਸਲੋਗਨ ਮੁਕਾਬਲੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 79 ਹਜ਼ਾਰ 595 ਮੀਟਰਕ ਟਨ ਝੋਨੇ ਦੀ ਹੁਣ ਤੱਕ ਹੋਈ ਖ਼ਰੀਦ

ਸੰਗਰੂਰ, 11 ਅਕਤੂਬਰ (ਅਮਨ, ਦਮਨ)-ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਚੱਲਦਿਆ ਬੀਤੀ ਸ਼ਾਮ ਤੱਕ ਵੱਖ-ਵੱਖ 88 ਹਜ਼ਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ- ਵੱਖ ਖ਼ਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖ਼ਰੀਦਿਆ ਗਿਆ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

19 ਸਾਲਾਂ ਬਾਅਦ ਪ੍ਰਾਪਤ ਹੋਇਆ ਇਕ ਪੁੱਤਰ ਤੇ ਪੁੱਤਰੀ ਦਾ ਸੁਖ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਕਹਿੰਦੇ ਹਨ ਕਿ ਜੋ ਵਿਅਕਤੀ ਕਿਸੇ ਨੂੰ ਔਲਾਦ ਦਾ ਸੁੱਖ ਦੇਵੇ ਉਸ ਨੰੂ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ | ਅਜਿਹਾ ਹੀ ਕਰ ਦਿਖਾਇਆ ਹੈ ਕਿ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਲੁਧਿਆਣਾ ਬੱਚਿਆਂ ਦੇ ਹਸਪਤਾਲ ਨੇ ...

ਪੂਰੀ ਖ਼ਬਰ »

65 ਲੱਖ ਰੁਪਏ ਦੀ ਗਰਾਂਟ ਨਾਲ ਰੁਪਾਣਾ 'ਚ ਬਣੇ ਖੇਡ ਸਟੇਡੀਅਮ ਤੋਂ ਖਿਡਾਰੀ ਨਾਖ਼ੁਸ਼

ਰੁਪਾਣਾ 11 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਕਲੱਬਾਂ ਦੇ ਅਹੁਦੇਦਾਰਾਂ ਅਤੇ ਖਿਡਾਰੀਆਂ ਵੱਲੋਂ ਸਟੇਡੀਅਮ ਬਣਾਉਣ ਦੀ ਸੈਂਟਰ ਸਰਕਾਰ ਦੇ ਐਮ.ਪੀ ਤੇ ਪੰਜਾਬ ਸਰਕਾਰ ਦੇ ਐਮ. ਐਲ. ਏ ਪਾਸੋਂ ਵਾਰ-ਵਾਰ ਮੰਗ ਕਰਨ ਤੇ 25 ਸਾਲ ਬਾਅਦ ਪੰਜਾਬ 'ਚ ਸੇਵਾ ਨਿਭਾਅ ਚੁੱਕੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਟੈ੍ਰਫ਼ਿਕ ਨਿਯਮਾਂ ਸਬੰਧੀ ਵਰਕਸ਼ਾਪ

ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)-ਸਰਕਾਰੀ ਹਾਈ ਡੋਡਾਂਵਾਲੀ ਵਿਚ ਪੁਲੀਸ ਮਹਿਕਮੇ ਦੀ ਸਹਿਯੋਗ ਨਾਲ ਟ੍ਰੈਫ਼ਿਕ ਨਿਯਮਾਂ, ਪੁਲਿਸ ਫੋਰਸ ਵਿਚ ਨੌਕਰੀਆਂ ਅਤੇ ਸਿਖਲਾਈ ਸੰਸਥਾਵਾਂ ਬਾਰੇ ਜਾਣਕਾਰੀ ਸਬੰਧੀ ਵਰਕਸ਼ਾਪ ਲਗਾਈ | ਇਸ ਸਮੇਂ ਕਾਸਮ ਅਲੀ ਅਤੇ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਯਾਦਗਾਰੀ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਦੋਦਾ, 11 ਅਕਤੂਬਰ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਧਿਆਪਕ ਆਗੂ ਅਤੇ ਖੇਡ ਪ੍ਰੇਮੀ ਰਹੇ ਸਵ: ਜਸਵਿੰਦਰ ਸਿੰਘ ਮੱਲਣ ਨੂੰ ਸਮਰਪਿਤ 22ਵੀਆਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ 'ਇਕ ਰੈਂਕ ਇਕ ਪੈਨਸ਼ਨ' ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਬਕਾ ਸੂਬੇਦਾਰ ਸੁਖਦੇਵ ਸਿੰਘ ਘੁਮਿਆਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਾਬਕਾ ਸੈਨਿਕ ਮੰਚ ਪੰਜਾਬ ਦੇ ਪ੍ਰਧਾਨ ਸਾਬਕਾ ਵਰੰਟ ਅਫ਼ਸਰ ...

ਪੂਰੀ ਖ਼ਬਰ »

ਬਲਵਿੰਦਰ ਕੌਰ ਨੇ ਰੁਪਾਣਾ ਸਕੂਲ ਦਾ ਚਾਰਜ ਸੰਭਾਲਿਆ

ਰੁਪਾਣਾ, 11 ਅਕਤੂਬਰ (ਜਗਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਵਿਚ ਸੈਂਟਰ ਹੈੱਡ ਟੀਚਰ ਜਗਸੀਰ ਸਿੰਘ ਤਰੱਕੀ ਹੋ ਜਾਣ ਬਾਅਦ ਉਨ੍ਹਾਂ ਦੀ ਥਾਂ 'ਤੇ ਬਲਵਿੰਦਰ ਕੌਰ ਨੇ ਬਤੌਰ ਤੌਰ 'ਤੇ ਹੈੱਡ ਟੀਚਰ ਦਾ ਅਹੁਦਾ ਸੰਭਾਲ ਲਿਆ | ਹੈੱਡ ਟੀਚਰ ਬਲਵਿੰਦਰ ਕੌਰ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਬੀ.ਆਰ.ਸੀ. ਹਾਲ ਸ੍ਰੀ ...

ਪੂਰੀ ਖ਼ਬਰ »

ਅਕਾਲੀ ਵਰਕਰਾਂ 'ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਦੋਸ਼ ਬੇਬੁਨਿਆਦ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਹਰਮਹਿੰਦਰ ਪਾਲ)-ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਬਰਕੰਦੀ ਦੇ ਅਕਾਲੀ ਆਗੂਆਂ ਗੁਰਵੰਤ ਸਿੰਘ ਕਾਕਾ ਗਿੱਲ ਅਤੇ ਰਘਬੀਰ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 132 ਕੇ.ਵੀ. ਸਬ ਸਟੇਸ਼ਨ ਵਿਖੇ ਹੋਈ | ਜਿਸ ਵਿਚ ਕਿਹਾ ਗਿਆ ਕਿ ਪਾਵਰਕਾਮ ਦੇ ਚੇਅਰਮੈਨ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ 13 ਸਤੰਬਰ ਦਾ ਧਰਨਾ ਮੁਲਤਵੀ ...

ਪੂਰੀ ਖ਼ਬਰ »

ਸੁਨਿਆਰੇ ਦੇ ਗਹਿਣੇ ਅਤੇ ਨਕਦੀ ਲੈ ਕੇ ਕਾਰੀਗਰ ਫ਼ਰਾਰ, ਮੁਕੱਦਮਾ ਦਰਜ

ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਪਾਸੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਰਫ਼ੂ ਚੱਕਰ ਹੋਏ ਇਕ ਬੰਗਾਲੀ ਕਾਰੀਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਨਵੇਂ ਕੰਪਿਊਟਰ ਤੇ ਨੈੱਟ ਕੁਨੈਕਸ਼ਨ ਦੇਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਤੇ ਸਕੱਤਰ ਕੁਲਬੀਰ ਸਿੰਘ ਭਾਗਸਰ ਨੇ ਪ੍ਰਾਇਮਰੀ ਸਕੂਲਾਂ ਨੂੰ ੂ ਕੰਡਮ ਕੰਪਿਊਟਰ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX