ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ਛੋਟੇ ਕਾਲ ਕੋਠੜੀ ਨੁਮਾ ਕਮਰੇ ਵਿਚ ਖਾਣਾ ਖਾਣ ਅਤੇ ਆਰਾਮ ਕਰਨ ਲਈ ਮਜਬੂਰ ਹਨ | ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਤਾਇਨਾਤ ਕੁਲੀਆਂ ਵਲੋਂ ਅਲਾਟ ਕੀਤੇ ਆਰਾਮ ਕਮਰੇ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਗਈ ਹੈ | ਕੁਲੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਵਿਭਾਗ ਵਲੋਂ ਕਰੀਬ 4 ਸਾਲ ਪਹਿਲਾਂ ਕੁਲੀਆਂ ਲਈ ਦੋ ਕਮਰੇ ਅਲਾਟ ਕੀਤੇ ਗਏ ਸਨ ਪਰ ਇਨ੍ਹਾਂ ਵਿਚੋਂ ਇਕ ਕਮਰਾ ਤਾਂ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਿਆ ਹੈ ਜਦਕਿ ਦੂਜੇ ਕਮਰੇ ਦਾ ਫ਼ਰਸ਼ ਬਹੁਤ ਨੀਵਾਂ ਹੋਣ ਕਰਕੇ ਇੱਥੇ ਬਾਰਿਸ਼ਾਂ ਦੇ ਦਿਨਾਂ ਵਿਚ ਅਕਸਰ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਬਰਸਾਤਾਂ ਦੇ ਦਿਨਾਂ ਵਿਚ ਕੁਲੀਆਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕੁਲੀ ਯੂਨੀਅਨ ਦੇ ਪ੍ਰਧਾਨ ਸਾਵਰ ਖ਼ਾਨ ਨੇ ਦੱਸਿਆ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ 39 ਕੁਲੀ ਸੇਵਾਵਾਂ ਨਿਭਾਅ ਰਹੇ ਹਨ ਪਰ ਕੁਲੀਆਂ ਦੀ ਸੰਖਿਆ ਦੇ ਹਿਸਾਬ ਅਨੁਸਾਰ ਅਲਾਟ ਕੀਤਾ ਕਮਰਾ ਕਾਫ਼ੀ ਛੋਟਾ ਹੈ ਅਤੇ ਕੁਲੀਆਂ ਦੀ ਦਿਨ-ਰਾਤ ਦੀ ਸ਼ਿਫਟਿੰਗ ਡਿਊਟੀ ਹੋਣ ਕਾਰਨ ਖਾਣਾ ਖਾਣ ਅਤੇ ਆਰਾਮ ਲਈ ਕਮਰੇ ਦੇ ਸਹੀ ਨਾ ਹੋਣ ਕਾਰਨ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਨੂੰ ਕਈ ਵਾਰੀ ਜਾਣੰੂ ਕਰਵਾਇਆ ਜਾ ਚੁੱਕਿਆ ਪਰ ਅਜੇ ਤੱਕ ਕਿਸ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਗਈ | ਉਨ੍ਹਾਂ ਮੰਗ ਕੀਤੀ ਕਿ ਕਮਰੇ ਦੀ ਮੁਰੰਮਤ ਕਰਵਾਈ ਜਾਵੇ ਅਤੇ ਫ਼ਰਸ਼ ਉੱਚਾ ਕਰਵਾਇਆ ਜਾਵੇ | ਇਸ ਸਬੰਧੀ ਰੇਲਵੇ ਦੇ ਅੰਬਾਲਾ ਡਵੀਜ਼ਨ ਦੇ ਲੋਕ ਸੰਪਰਕ ਅਧਿਕਾਰੀ ਮੈਡਮ ਪ੍ਰਵੀਨ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਕੁਲੀ ਅਲਾਟ ਕੀਤੇ ਆਰਾਮ ਕਮਰੇ ਵਿਚ ਰੋਜ਼ਾਨਾ ਨਹੀਂ ਬੈਠਦੇ, ਜਿਸ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ |


ਖ਼ਬਰ ਸ਼ੇਅਰ ਕਰੋ

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX