ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਦੀ ਫੈਕਟਰੀ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 minute ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਦੀ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  9 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  49 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨ 'ਚ ਅਸਫ਼ਲ ਰਹੀ ਬਰਤਾਨਵੀ ਸਰਕਾਰ

ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਮੁੜ ਉਠਾਇਆ ਸਿੱਖ ਮੁੱਦਾ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨਵੀ ਸਰਕਾਰ ਵਲੋਂ ਜਾਰੀ ਕੀਤੇ ਅੰਕੜਿਆਂ ਵਿਚ ਇਕ ਵਾਰ ਫਿਰ ਧਰਮ ਦੇ ਆਧਾਰ 'ਤੇ ਘੱਟ ਗਿਣਤੀਆਂ ਨੂੰ ਨਹੀਂ ਰੱਖਿਆ ਗਿਆ | ਇਹ ਅੰਕੜੇ ਸਿਰਫ਼ ਦੇਸ਼ ਤੇ ਖਿੱਤਿਆਂ ਦੇ ਆਧਾਰ 'ਤੇ ਹੀ ਕੀਤੇ ਗਏ ਹਨ, ਜਦਕਿ ਪ੍ਰਧਾਨ ਮੰਤਰੀ ਥਰੀਸਾ ਮੇਅ ਨੇ ਪ੍ਰਧਾਨ ਮੰਤਰੀ ਬਣਨ ਤੋਂ ਕੁਝ ਸਮਾਂ ਬਾਅਦ ਹੀ ਵਾਅਦਾ ਕੀਤਾ ਸੀ ਕਿ ਉਹ ਧਰਮ ਦੇ ਆਧਾਰ 'ਤੇ ਨਸਲੀ ਹਮਲਿਆਂ ਤੇ ਹੋਰ ਅੰਕੜੇ ਇਕੱਠੇ ਕਰੇਗੀ | ਸਿੱਖ ਸੰਸਦ ਮੈਂਬਰ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਕੱਲ੍ਹ ਮੁੜ ਬਰਤਾਨੀਆ ਦੀ ਸੰਸਦ ਵਿਚ ਕੇਂਦਰੀ ਮੰਤਰੀ ਡੈਮੀਅਨ ਗਰੀਨ ਨੂੰ ਸਵਾਲ ਕੀਤਾ ਕਿ ਸਿੱਖਾਂ ਨੂੰ ਕਾਨੂੰਨੀ ਤੌਰ 'ਤੇ ਵੱਖਰਾ ਧਰਮ ਤੇ ਵੱਖਰੀ ਨਸਲ ਦੀ ਮਾਨਤਾ ਹੈ, ਫਿਰ ਸਿੱਖਾਂ ਨਾਲ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ, ਕਿਉਂ ਨਹੀਂ ਸਿੱਖਾਂ ਦੀ ਗਿਣਤੀ ਘੱਟ ਗਿਣਤੀ ਲੋਕਾਂ ਦੇ ਵੱਖਰੇ ਖਾਨੇ ਨਾਲ ਦਰਜ ਕਰਕੇ ਕੀਤੀ ਜਾ ਰਹੀ | ਉਨ੍ਹਾਂ ਇਹ ਵੀ ਕਿਹਾ ਕਿ ਕੀ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕੇਗਾ ਕਿ 2021 ਦੀ ਜਨਗਣਨਾ ਵਿਚ ਸਿੱਖਾਂ ਦੀ ਵੱਖਰੀ ਗਿਣਤੀ ਲਈ ਵਿਸ਼ੇਸ਼ ਖਾਨਾ ਹੋਵੇ | ਇਸ ਦੇ ਜਵਾਬ ਵਿਚ ਕੇਂਦਰੀ ਮੰਤਰੀ ਡੈਮੀਅਨ ਗਰੀਨ ਨੇ ਕਿਹਾ ਕਿ ਧਰਮ ਦੇ ਆਧਾਰ 'ਤੇ 130 ਤਰ੍ਹਾਂ ਦੇ ਅੰਕੜੇ ਇਕੱਠੇ ਨਹੀਂ ਕੀਤੇ ਜਾਂਦੇ, ਇਸ ਕਰਕੇ ਇਹ ਸੰਭਵ ਨਹੀਂ ਹੈ | ਇਹ ਸਵਾਲ ਕਿਸੇ ਇਕ ਖ਼ਾਸ ਗਰੁੱਪ ਲਈ ਨਹੀਂ ਹੈ | ਸਾਨੂੰ ਇਕ ਸਮਾਜ ਦੇ ਤੌਰ 'ਤੇ ਫ਼ੈਸਲਾ ਕਰਨਾ ਹੋਵੇਗਾ ਕਿ ਹਰ ਇਕ ਲਈ ਕਿੰਨੀ ਜਾਣਕਾਰੀ ਇਕੱਠੀ ਕਰਨੀ ਤੇ ਜਾਰੀ ਕਰਨੀ ਹੈ | ਇਹ ਅੰਕੜੇ ਸਰਕਾਰ ਨੂੰ ਨੀਤੀਆਂ ਬਣਾਉਣ ਵਿਚ ਮਦਦ ਕਰਦੇ ਹਨ | ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ ਵਿਚ ਪ੍ਰੀਤ ਕੌਰ ਨਾਲ ਵਿਚਾਰ ਕਰਕੇ ਖੁਸ਼ ਹੋਵਾਂਗਾ | ਇਸ ਸੰਸਦ ਵਿਚ ਵਿਚਾਰ ਕਰ ਸਕਦੇ ਹਾਂ ਕਿ ਕਿੰਨੀ ਨਿੱਜੀ ਜਾਣਕਾਰੀ ਅਸੀਂ ਸਰਕਾਰ ਨੂੰ ਦੇਣਾ ਚਾਹੁੰਦੇ ਹਾਂ ਤਾਂ ਕਿ ਸਰਕਾਰ ਉਸ ਨੂੰ ਜਾਰੀ ਕਰ ਸਕੇ | ਸਿੱਖ ਫੈੱਡਰੇਸ਼ਨ ਯੂ. ਕੇ. ਤੇ ਸਿੱਖ ਨੈੱਟਵਰਕ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਰਕਾਰ ਇਕ ਵਾਰ ਫਿਰ ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨ ਵਿਚ ਅਸਫ਼ਲ ਰਹੀ ਹੈ ਜਦਕਿ ਨਸਲੀ ਅਪਰਾਧਾਂ ਵਿਚ ਧਰਮ ਦੇ ਆਧਾਰ 'ਤੇ ਅੰਕੜੇ ਇਕੱਠੇ ਕਰਨਾ ਬੇਹੱਦ ਜ਼ਰੂਰੀ ਹਨ |


ਖ਼ਬਰ ਸ਼ੇਅਰ ਕਰੋ

ਕੈਲੀਫੋਰਨੀਆ 'ਚ ਭਾਰਤੀਆਂ ਦੇ ਘਰ ਬਣੇ ਰਾਖ ਦਾ ਢੇਰ

ਫਾਊਟੇਨਗ੍ਰੋਵ, 12 ਅਕਤੂਬਰ (ਏਜੰਸੀ)- ਕੈਲੀਫੋਰਨੀਆ ਦੇ ਫਾਊਟੇਨਗ੍ਰੋਵ 'ਚ ਭਿਆਨਕ ਅੱਗ ਕਾਰਨ ਭਾਰਤੀ-ਅਮਰੀਕੀਆਂ ਦੇ ਘਰ ਰਾਖ ਦੇ ਢੇਰ ਬਣ ਗਏ ਹਨ | 9 ਅਕਤੂਬਰ ਨੂੰ ਸਵੇਰ ਸਮੇਂ ਭਾਰਤੀ-ਅਮਰੀਕੀ ਪਾਲੋਮੀ ਸ਼ਾਹ ਜੋ ਬੱਚਿਆਂ ਦੇ ਰੋਗਾਂ ਦੀ ਮਾਹਿਰ ਹੈ, ਇੱਥੇ ਆਪਣੇ ਘਰ 'ਚ ...

ਪੂਰੀ ਖ਼ਬਰ »

ਬਾਹਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ 'ਚ ਅੰਗਰੇਜ਼ੀ ਦੀ ਪ੍ਰੀਖਿਆ ਪਾਸ ਕਰਨਾ ਜ਼ਰੂਰੀ

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 2018 ਤੋਂ ਅੰਗਰੇਜ਼ੀ ਭਾਸ਼ਾ ਦਾ ਨਵੇਂ ਸਟੈਂਡਰਡ ਦਾ ਟੈਸਟ ਪਾਸ ਕਰਨਾ ਹੋਵੇਗਾ | ਅਗਲੇ ਸਾਲ ਡੇਢ ਸਾਲ ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀ ...

ਪੂਰੀ ਖ਼ਬਰ »

ਵੀਅਤਨਾਮ 'ਚ ਹੜ੍ਹ ਤੇ ਜ਼ਮੀਨ ਖਿਸਕਣ ਨਾਲ 37 ਮੌਤਾਂ

ਹਨੋਈ, 12 ਅਕਤੂਬਰ (ਏਜੰਸੀ)- ਵੀਅਤਨਾਮ 'ਚ ਪਿਛਲੇ ਚਾਰ ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਆਏ ਹੜ੍ਹ ਤੇ ਜ਼ਮੀਨ ਖਿਸਕਣ ਨਾਲ ਘੱਟ-ਘੱਟ 37 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 40 ਦੇ ਕਰੀਬ ਲੋਕ ਲਾਪਤਾ ਹੋ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ 16,700 ...

ਪੂਰੀ ਖ਼ਬਰ »

ਮਲਾਲਾ ਯੂਸਫਜ਼ਾਈ ਨੇ ਯੂਨੀਵਰਸਿਟੀ 'ਚ ਸ਼ੁਰੂ ਕੀਤੀ ਪੜ੍ਹਾਈ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਔਰਤਾਂ ਤੇ ਲੜਕੀਆਂ ਦੀ ਸਿੱਖਿਆ ਲਈ ਜੱਦੋ-ਜਹਿਦ ਕਰਨ ਵਾਲੀ ਤੇ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੀ ਨੋਬਲ ਪੁਰਸਕਾਰ ਜੇਤੂ 20 ਸਾਲਾ ਮਲਾਲਾ ਯੂਸਫਜ਼ਾਈ ਨੇ ਆਪਣੀ ਉਚੇਰੀ ਵਿੱਦਿਆ ਹਾਸਲ ਕਰਨ ਲਈ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਜੈਸ਼ ਪ੍ਰਜਾਪਤੀ ਕਤਲ ਮਾਮਲਾ

ਮੈਕਸ ਐਡਵਿਨ ਟੁੱਟੀਵਨ ਦੋਸ਼ੀ ਕਰਾਰ

ਟੋਰਾਂਟੋ, 12 ਅਕਤੂਬਰ (ਸਤਪਾਲ ਸਿੰਘ ਜੌਹਲ)- ਕੈਨੇਡਾ 'ਚ ਟੋਰਾਂਟੋ ਵਿਖੇ 25 ਸਤੰਬਰ 2012 ਨੂੰ ਰਾਤ 9 ਕੁ ਵਜੇ ਦੀ ਘਟਨਾ 'ਚ ਪੈਟਰੋਲ ਪੰਪ 'ਤੇ ਕੰਮ ਕਰਦਾ ਭਾਰਤੀ ਮੂਲ ਦਾ ਜੈਸ਼ ਪ੍ਰਜਾਪਤੀ (44) ਦੀ ਦਰਦਨਾਕ ਮੌਤ ਹੋ ਗਈ ਸੀ | ਮੈਕਸ ਐਡਵਿਨ ਟੁੱਟੀਵਨ (ਉਮਰ 39) ਨੇ ਆਪਣੀ ਗੱਡੀ ਦੀ ...

ਪੂਰੀ ਖ਼ਬਰ »

ਪ੍ਰਭਦੀਪ ਸਿੰਘ 'ਤੇ ਔਰਤ ਗੁਲਾਮ ਬਣਾ ਕੇ ਰੱਖਣ ਤੇ ਬੱਚੇ ਦੀਆਂ ਅਸ਼ਲੀਲ ਤਸਵੀਰਾਂ ਮਿਲਣ ਦੇ ਦੋਸ਼

ਬਿ੍ਸਬੇਨ/ਮੈਲਬੌਰਨ, 12 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ, ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਇਲਾਕੇ ਪੈਕਨਮ ਦੇ 31 ਸਾਲਾ ਪ੍ਰਭਦੀਪ ਸਿੰਘ ਵੱਖ-ਵੱਖ ਕਥਿਤ ਦੋਸ਼ਾਂ ਅਧੀਨ ਅਦਾਲਤ 'ਚ ਪੇਸ਼ ਹੋਇਆ | ਉਸ ਉੱਪਰ ਦੋਸ਼ ਹੈ ਕਿ ਉਸ ਨੇ ਇਕ ਔਰਤ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕ ਦਰਬਾਰ ਬੈਲਵੀਡੀਅਰ ਦੀ ਪ੍ਰਬੰਧਕ ਕਮੇਟੀ ਦੀ ਚੋਣ

* ਸੁਰਿੰਦਰ ਸਿੰਘ ਚਾਹਲ ਬਣੇ ਨਵੇਂ ਪ੍ਰਧਾਨ ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਗੁਰਦੁਆਰਾ ਗੁਰੂ ਨਾਨਕ ਦਰਬਾਰ ਬੈਲਵੀਡੀਅਰ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀ ਚੋਣ ਹੋਈ ਜਿਸ ਵਿਚ ਕਾਰ ਪਾਰਟੀ ਦੇ 8 ਤੇ ਸ਼ੇਰ ਗਰੁੱਪ ਦੇ 2 ਮੈਂਬਰ ਨੂੰ ਜਿੱਤ ...

ਪੂਰੀ ਖ਼ਬਰ »

ਸੰਗੀਤ ਰੱਬ ਦਾ ਦੂਜਾ ਨਾਂਅ ਹੈ-ਦਿਲਖੁਸ਼ ਥਿੰਦ

ਟੋਰਾਂਟੋਂ, 12 ਅਕਤੂਬਰ (ਹਰਜੀਤ ਸਿੰਘ ਬਾਜਵਾ)- ਸੰਗੀਤ ਤਪੱਸਿਆ ਹੈ, ਸੰਗੀਤ ਰੱਬ ਦਾ ਦੂਜਾ ਨਾਂਅ ਹੈ ਤੇ ਸੰਗੀਤ ਸਮੁੰਦਰ ਵਿਚ ਗੋਤੇ ਲਗਾਉਣ ਲਈ ਆਪਣੇ-ਆਪ ਨੂੰ ਸੰਗੀਤ ਵੱਲ ਸਮਰਪਿਤ ਕਰਨਾ ਪੈਂਦਾ ਹੈ | ਨਿਰੰਤਰ ਕਈ-ਕਈ ਘੰਟੇ ਰਿਆਜ਼ ਕਰਨਾ ਪੈਂਦਾ ਹੈ | ਜੇਕਰ ਤੁਸੀਂ ...

ਪੂਰੀ ਖ਼ਬਰ »

ਆਕਸਫੋਰਡ ਮਰਾਥਨ 'ਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਲਈ ਪੰਜਾਬੀਆਂ ਨੇ ਹਿੱਸਾ ਲਿਆ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦੁਨੀਆਂ ਭਰ ਵਿਚ ਪੰਜਾਬੀਆਂ ਵਲੋਂ ਲੋੜਵੰਦਾਂ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਦੇ ਅੱਜ ਚਰਚੇ ਹਨ | ਬਰਤਾਨੀਆਂ ਵਿਚ ਹੋਣ ਵਾਲੀਆਂ ਵੱਖ-ਵੱਖ ਮੈਰਾਥਨ ਦੌੜਾਂ ਵਿਚ ਲੋਕ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਲਈ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਠਾਠ ਵਿਖੇ ਕਥਾ ਵਾਚਕਾਂ ਦਾ ਸਨਮਾਨ

ਮੈਲਬੌਰਨ, 12 ਅਕਤੂਬਰ (ਸਰਤਾਰ ਸਿੰਘ ਧੌਲ)-ਕਥਾਵਾਚਕ ਡਾ: ਹਰਜਿੰਦਰ ਸਿੰਘ ਪੱਟੀ ਤੇ ਭਾਈ ਗੁਰਬਖਸ਼ ਸਿੰਘ ਯੂ. ਕੇ. ਵਾਲਿਆਂ ਦਾ ਇਥੇ ਗੁਰਦੁਆਰਾ ਨਾਨਕਸਰ ਠਾਠ ਕਰੇਨਬਰਨ ਵਿਖੇ ਸਨਮਾਨ ਕੀਤਾ ਗਿਆ | ਇਸ ਗੁਰੂ ਘਰ ਦੇ ਸਰਪ੍ਰਸਤ ਬਾਬਾ ਅਮਰ ਸਿੰਘ ਨੇ ਇਨ੍ਹਾਂ ਕਥਾਵਾਚਕਾਂ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜ਼ਾ ਮਹਾਨ ਸਮਾਗਮ ਅੱਜ ਤੋਂ

ਬਰੇਸੀਆ (ਇਟਲੀ), 12 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਰੇਸ਼ੀਆ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਸਦਕਾ ਤੇ ਨੌਜਵਾਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 5 ਸਾਲ ਸਜ਼ਾ

ਮੈਲਬੌਰਨ, 12 ਅਕਤੂਬਰ (ਸਰਤਾਜ ਸਿੰਘ ਧੌਲ)- ਫ਼ਰਜ਼ੀ ਕਾਗਜ਼ ਦਿਖਾ ਕੇ 500 ਦੇ ਕਰੀਬ ਅਰਜ਼ੀਆਂ ਰਾਹੀਂ 170 ਮਿਲੀਅਨ ਡਾਲਰ ਦਾ ਕਰਜ਼ਾ ਪਾਸ ਕਰਵਾਉਣ ਵਾਲੇ ਭਾਰਤੀ ਮੂਲ ਦੇ 58 ਸਾਲਾਂ ਦੇ ਇਕ ਦਲਾਲ ਨੂੰ ਵਿਕਟੋਰੀਆ ਦੀ ਇਕ ਅਦਾਲਤ (ਕਾਊਾਟੀ ਕੋਰਟ) ਵਲੋਂ 5 ਸਾਲ ਦੀ ਸਜ਼ਾ ਸੁਣਾਈ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 27 ਨੂੰ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੀ ਬਰਾਂਚ ਸਿੱਖਜ਼ ਫਾਰ ਲੇਬਰ ਵੱਲੋਂ 27 ਅਕਤੂਬਰ ਨੂੰ ਬੰਦੀ ਛੋੜ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ 'ਤੇ ਟੈਰੀ ਡੁਫੇ ਹਾਊਸ ਵੈਸਟ ਬਰਾਂਮਿਚ ਵਿਖੇ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਡਨੀ ਯੂਨੀਵਰਸਿਟੀ 'ਚ ਏ.ਐੱਸ.ਏ. ਨੇ ਲੰਗਰ ਲਗਾਇਆ

ਸਿਡਨੀ, 12 ਅਕਤੂਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਵੱਲੋਂ ਸਿੱਖੀ ਅਤੇ ਸਿੱਖ ਫਲਸਫੇ ਦੇ ਪ੍ਰਚਾਰ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਕਾਰਜ ਕੀਤੇ ਜਾਂਦੇ ਹਨ | ਵੱਖ-ਵੱਖ ਭਾਈਚਾਰੇ ਨਾਲ ਸੰਬੰਧਿਤ ਯੂਨੀਵਰਸਿਟੀ 'ਚ ਪੜ੍ਹਦੇ ਬੱਚਿਆਂ ਨੂੰ ਸਿੱਖੀ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ 20 ਤੇ 21 ਨੂੰ ਮਨਾਉਣ ਦੀਆਂ ਤਿਆਰੀਆਂ

ਸਿਆਟਲ, 12 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਾਬਾ ਬੁੱਢਾ ਐਸੋਸੀਏਸ਼ਨ ਆਫ਼ ਅਮਰੀਕਾ ਵੱਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਖੇ 20, 21 ਤੇ 22 ਅਕਤੂਬਰ ਨੂੰ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX